ਸੂਰਤ Hud هود
123 ਆਇਤਾਂ · ਮੱਕਾ · ਉਤਰਨ ਦਾ ਕ੍ਰਮ 52
بِسْمِ ٱللَّهِ ٱلرَّحْمَٰنِ ٱلرَّحِيمِ الٓر كِتَٰبٌ أُحْكِمَتْ ءَايَٰتُهُۥ ثُمَّ فُصِّلَتْ مِن لَّدُنْ حَكِيمٍ خَبِيرٍ
Punjabi Translation - Arif Haleemਅਲਿਫ਼, ਲਾਮ, ਰਾ। ਇਹ ਉਹ ਕਿਤਾਬ ਹੈ ਜਿਸ ਦੀਆਂ ਆਇਤਾਂ ਪੱਕੀਆਂ (ਅਟੱਲ) ਕਰ ਰੱਖੀਆਂ ਹਨ, ਵਿਸਥਾਰ ਨਾਲ ਵਰਣਨ ਕੀਤੀਆਂ ਗਈਆਂ ਹਨ, ਬਹੁਤ ਹੀ ਡੂੰਘੀ ਸਿਆਣਪ ਤੇ ਜਾਣਨਹਾਰ ਹਸਤੀ ਵੱਲੋਂ (ਨਾਜ਼ਿਲ ਹੋਈਆਂ) ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَّا تَعْبُدُوٓا۟ إِلَّا ٱللَّهَ إِنَّنِى لَكُم مِّنْهُ نَذِيرٌ وَبَشِيرٌ
Punjabi Translation - Arif Haleemਤੁਸੀਂ ਅੱਲਾਹ ਤੋਂ ਛੁੱਟ ਹੋਰ ਕਿਸੇ ਦੀ ਇਬਾਦਤ ਨਾ ਕਰੋ। ਮੈਂ (ਮੁਹੰਮਦ) ਤੁਹਾਡੇ ਲਈ ਉਸੇ (ਹਸਤੀ) ਵੱਲੋਂ ਡਰਾਉਣ ਲਈ ਤੇ ਖ਼ੁਸ਼ਖ਼ਬਰੀ ਦੇਣ ਆਇਆ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَنِ ٱسْتَغْفِرُوا۟ رَبَّكُمْ ثُمَّ تُوبُوٓا۟ إِلَيْهِ يُمَتِّعْكُم مَّتَٰعًا حَسَنًا إِلَىٰٓ أَجَلٍ مُّسَمًّى وَيُؤْتِ كُلَّ ذِى فَضْلٍ فَضْلَهُۥ وَإِن تَوَلَّوْا۟ فَإِنِّىٓ أَخَافُ عَلَيْكُمْ عَذَابَ يَوْمٍ كَبِيرٍ
Punjabi Translation - Arif Haleemਅਤੇ ਇਹ ਵੀ ਦੱਸਾਂ ਕਿ ਤੁਸੀਂ ਆਪਣੇ ਗੁਨਾਹਾਂ ਦੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਅਰਦਾਸ ਕਰੋ। ਫੇਰ ਉਸੇ ਵੱਲ ਪਰਤ ਆਓ, ਉਹ (ਅੱਲਾਹ) ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਜੀਵਨ ਸਮੱਗਰੀ ਦੇਵੇਗਾ ਅਤੇ ਹਰ ਵੱਧ (ਨੇਕ) ਅਮਲ ਕਰਨ ਵਾਲੇ ਨੂੰ ਵਧੇਰੇ ਬਦਲਾ ਦੇਵੇਗਾ ਜੇ ਤੁਸੀਂ ਇਸ (ਰੱਬ) ਤੋਂ ਮੂੰਹ ਮੋੜਦੇ ਰਹੇ ਤਾਂ ਮੈਂ ਤੁਹਾਡੇ ਬਾਰੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਤੋਂ ਡਰਦਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَى ٱللَّهِ مَرْجِعُكُمْ وَهُوَ عَلَىٰ كُلِّ شَىْءٍ قَدِيرٌ
Punjabi Translation - Arif Haleemਤੁਸੀਂ ਸਾਰਿਆਂ ਨੇ ਮੁੜ ਅੱਲਾਹ ਕੋਲ ਹੀ ਜਾਣਾ ਹੈ ਅਤੇ ਉਹ ਹਰ ਸ਼ੈਅ ’ਤੇ ਪੂਰੀ ਕੁਦਰਤ ਰੱਖਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَآ إِنَّهُمْ يَثْنُونَ صُدُورَهُمْ لِيَسْتَخْفُوا۟ مِنْهُ أَلَا حِينَ يَسْتَغْشُونَ ثِيَابَهُمْ يَعْلَمُ مَا يُسِرُّونَ وَمَا يُعْلِنُونَ إِنَّهُۥ عَلِيمٌۢ بِذَاتِ ٱلصُّدُورِ
Punjabi Translation - Arif Haleemਵੇਖੋ ਇਹ ਲੋਕ ਆਪਣੀਆਂ ਹਿੱਕਾਂ ਨੂੰ ਦੁਹਰਾ ਕਰਦੇ ਹਨ ਤਾਂ ਜੋ ਅੱਲਾਹ ਤੋਂ ਲੁਕ ਜਾਣ। ਯਾਦ ਰੱਖੋ ਕਿ ਜਦੋਂ ਉਹ ਲਿਬਾਸ ਪਾਉਂਦੇ ਹਨ ਉਸ ਸਮੇਂ ਵੀ ਅੱਲਾਹ ਜਾਣਦਾ ਹੈ, ਜੋ ਉਹ ਗੁਪਤ ਰੱਖਦੇ ਹਨ ਅਤੇ ਜ਼ਾਹਿਰ ਕਰਦੇ ਹਨ, ਉਹ ਵੀ ਅੱਲਾਹ ਜਾਣਦਾ ਹੈ। ਬੇਸ਼ੱਕ ਉਹ ਤਾਂ ਦਿਲਾਂ ਦੇ ਭੇਤ ਵੀ ਜਾਣਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا مِن دَآبَّةٍ فِى ٱلْأَرْضِ إِلَّا عَلَى ٱللَّهِ رِزْقُهَا وَيَعْلَمُ مُسْتَقَرَّهَا وَمُسْتَوْدَعَهَا كُلٌّ فِى كِتَٰبٍ مُّبِينٍ
Punjabi Translation - Arif Haleemਧਰਤੀ ’ਤੇ ਤੁਰਨ ਫ਼ਿਰਨ ਵਾਲੇ ਹਰ ਜੀਵ ਦੀ ਰੋਜ਼ੀ ਅੱਲਾਹ ਦੇ ਜ਼ਿੰਮੇ ਹੈ ਉਹ ਉਹਨਾਂ ਦੀ ਰਹਿਣ ਦੀ ਥਾਂ ਅਤੇ ਉਹਨਾਂ ਦੇ ਦੱਬਨ (ਭਾਵ ਮਰਨ ਦੀ) ਦੀ ਥਾਂ ਵੀ ਜਾਣਦਾ ਹੈ। ਸਾਰਾ ਕੁੱਝ ਇਕ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَهُوَ ٱلَّذِى خَلَقَ ٱلسَّمَٰوَٰتِ وَٱلْأَرْضَ فِى سِتَّةِ أَيَّامٍ وَكَانَ عَرْشُهُۥ عَلَى ٱلْمَآءِ لِيَبْلُوَكُمْ أَيُّكُمْ أَحْسَنُ عَمَلًا وَلَئِن قُلْتَ إِنَّكُم مَّبْعُوثُونَ مِنۢ بَعْدِ ٱلْمَوْتِ لَيَقُولَنَّ ٱلَّذِينَ كَفَرُوٓا۟ إِنْ هَٰذَآ إِلَّا سِحْرٌ مُّبِينٌ
Punjabi Translation - Arif Haleemਅੱਲਾਹ ਉਹੀਓ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇਹਾਂ ਦਿਨਾਂ ਵਿਚ ਪੈਦਾ ਕੀਤਾ ਅਤੇ (ਉਸ ਸਮੇਂ) ਉਸ ਦਾ ਤਖ਼ਤ ਪਾਣੀ ’ਤੇ ਸੀ [1] ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਕਿਹੜਾ ਚੰਗੇ ਕੰਮ ਕਰਦਾ ਹੈ। (ਹੇ ਨਬੀ!) ਜੇ ਤੁਸੀਂ ਆਖੋਂ ਕਿ ਤੁਸੀਂ ਮਰਨ ਮਗਰੋਂ ਮੁੜ ਜੀਵਤ ਕੀਤੇ ਜਾਵੋਗੇ ਤਾਂ ਕਾਫ਼ਿਰ ਜ਼ਰੂਰ ਇਹੋ ਜਵਾਬ ਦੇਣਗੇ ਕਿ ਇਹ ਤਾਂ ਸਾਫ਼ ਜਾਦੂਗਰੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَئِنْ أَخَّرْنَا عَنْهُمُ ٱلْعَذَابَ إِلَىٰٓ أُمَّةٍ مَّعْدُودَةٍ لَّيَقُولُنَّ مَا يَحْبِسُهُۥٓ أَلَا يَوْمَ يَأْتِيهِمْ لَيْسَ مَصْرُوفًا عَنْهُمْ وَحَاقَ بِهِم مَّا كَانُوا۟ بِهِۦ يَسْتَهْزِءُونَ
Punjabi Translation - Arif Haleemਜੇ ਅਸੀਂ ਇਹਨਾਂ (ਕਾਫ਼ਿਰਾਂ) ਤੋਂ ਅਜ਼ਾਬ ਨੂੰ ਇਕ ਵਿਸ਼ੇਸ਼ ਮੁੱਦਤ ਤਕ ਲਈ ਟਾਲ ਦੱਈਏ ਤਾਂ ਇਹ (ਕਾਫ਼ਿਰ) ਜ਼ਰੂਰ ਆਖਦੇ ਕਿ ਅਜ਼ਾਬ ਨੂੰ ਕਿਹੜੀ ਚੀਜ਼ ਨੇ ਰੋਕਿਆ ਹੋਇਆ ਹੈ। ਸੁਣੋ ਜਿਸ ਦਿਨ ਉਹ (ਅਜ਼ਾਬ) ਇਹਨਾਂ ਕੋਲ ਆਵੇਗਾ ਫੇਰ ਇਹਨਾਂ ਤੋਂ ਟਲੇਗਾ ਨਹੀਂ, ਜਿਸ ਦਾ ਇਹ ਮਖੌਲ ਕਰਿਆ ਕਰਦੇ ਸੀ ਉਹੀਓ ਇਹਨਾਂ ਨੂੰ ਘੇਰ ਲਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَئِنْ أَذَقْنَا ٱلْإِنسَٰنَ مِنَّا رَحْمَةً ثُمَّ نَزَعْنَٰهَا مِنْهُ إِنَّهُۥ لَيَـُٔوسٌ كَفُورٌ
Punjabi Translation - Arif Haleemਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَئِنْ أَذَقْنَٰهُ نَعْمَآءَ بَعْدَ ضَرَّآءَ مَسَّتْهُ لَيَقُولَنَّ ذَهَبَ ٱلسَّيِّـَٔاتُ عَنِّىٓ إِنَّهُۥ لَفَرِحٌ فَخُورٌ
Punjabi Translation - Arif Haleemਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا ٱلَّذِينَ صَبَرُوا۟ وَعَمِلُوا۟ ٱلصَّٰلِحَٰتِ أُو۟لَٰٓئِكَ لَهُم مَّغْفِرَةٌ وَأَجْرٌ كَبِيرٌ
Punjabi Translation - Arif Haleemਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ ਕਰਦੇ ਹਨ ਉਹਨਾਂ ਲਈ ਹੀ ਬਖ਼ਸ਼ਿਸ਼ ਹੈ ਅਤੇ ਬਹੁਤ ਹੀ ਵੱਡਾ ਬਦਲਾ ਵੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَعَلَّكَ تَارِكٌۢ بَعْضَ مَا يُوحَىٰٓ إِلَيْكَ وَضَآئِقٌۢ بِهِۦ صَدْرُكَ أَن يَقُولُوا۟ لَوْلَآ أُنزِلَ عَلَيْهِ كَنزٌ أَوْ جَآءَ مَعَهُۥ مَلَكٌ إِنَّمَآ أَنتَ نَذِيرٌ وَٱللَّهُ عَلَىٰ كُلِّ شَىْءٍ وَكِيلٌ
Punjabi Translation - Arif Haleem(ਹੇ ਮੁਹੰਮਦ ਸ:!) ਹੋ ਸਕਦਾ ਹੈ ਕਿ ਤੁਸੀਂ ਇਸ ਵਹੀ ਦੇ ਕੁੱਝ ਭਾਗ ਨੂੰ ਜਿਹੜੀ ਤੁਹਾਡੇ ਵੱਲ ਨਾਜ਼ਿਲ ਕੀਤੀ ਗਈ ਹੈ (ਵਰਣਨ ਕਰਨ ਤੋਂ) ਛੱਡ ਦਿਓ। ਤੁਹਾਡਾ ਦਿਲ ਤੰਗੀ ਮਹਿਸੂਸ ਕਰ ਰਿਹਾ ਹੋਵੇ। ਕਿ ਇਹ ਕਾਫ਼ਿਰ ਆਖਣਗੇ ਕਿ ਤੁਹਾਡੇ ’ਤੇ ਕੋਈ ਖ਼ਜ਼ਾਨਾ ਕਿਉਂ ਨਹੀਂ ਉਤਰਿਆ ਗਿਆ ਜਾਂ ਇਹਨਾਂ (ਮੁਹੰਮਦ ਸ:) ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਆਇਆ (ਹੇ ਨਬੀ!) ਸੁਣ ਲਵੋ ਕਿ ਤੁਸੀਂ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਡਰਾਉਣ ਵਾਲੇ ਹੋ ਅੱਲਾਹ ਹਰ ਚੀਜ਼ ਦੀ ਨਿਗਰਾਨੀ ਕਰ ਰਿਹਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ يَقُولُونَ ٱفْتَرَىٰهُ قُلْ فَأْتُوا۟ بِعَشْرِ سُوَرٍ مِّثْلِهِۦ مُفْتَرَيَٰتٍ وَٱدْعُوا۟ مَنِ ٱسْتَطَعْتُم مِّن دُونِ ٱللَّهِ إِن كُنتُمْ صَٰدِقِينَ
Punjabi Translation - Arif Haleemਕੀ ਉਹ (ਕਾਫ਼ਿਰ) ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ! ਕਾਫ਼ਿਰਾਂ ਨੂੰ) ਆਖ ਦਿਓ ਕਿ ਫੇਰ ਤੁਸੀਂ ਵੀ ਇਹਨਾਂ ਵਰਗੀਆਂ ਦੱਸ ਆਇਤਾਂ ਘੜ ਵਿਖਾਓ ਅਤੇ ਛੁੱਟ ਅੱਲਾਹ ਤੋਂ (ਆਪਣੀ ਮਦਦ ਲਈ) ਜਿਸ ਨੂੰ ਬੁਲਾ ਸਕਦੇ ਹੋ ਬੁਲਾ ਲਵੋ, ਜੇ ਤੁਸੀਂ ਆਪਣੀ ਗੱਲ ਵਿਚ ਸੱਚੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِلَّمْ يَسْتَجِيبُوا۟ لَكُمْ فَٱعْلَمُوٓا۟ أَنَّمَآ أُنزِلَ بِعِلْمِ ٱللَّهِ وَأَن لَّآ إِلَٰهَ إِلَّا هُوَ فَهَلْ أَنتُم مُّسْلِمُونَ
Punjabi Translation - Arif Haleemਫੇਰ ਜੇ ਉਹ ਕਾਫ਼ਿਰ ਤੁਹਾਨੂੰ ਕੋਈ ਜਵਾਬ ਨਾ ਦੇਣ ਤਾਂ ਜਾਣ ਲਓ ਕਿ ਇਹ (.ਕੁਰਆਨ) ਅੱਲਾਹ ਦੇ ਗਿਆਨ ਅਨੁਸਾਰ ਹੀ ਉਤਾਰਿਆ ਗਿਆ ਹੈ ਅਤੇ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। (ਹੇ ਲੋਕੋ!) ਕੀ ਤੁਸੀਂ (ਇਹ ਸਭ ਜਾਣਨ ਤੋਂ ਬਾਅਦ) ਮੁਸਲਮਾਨ ਬਣਦੇ ਹੋ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَن كَانَ يُرِيدُ ٱلْحَيَوٰةَ ٱلدُّنْيَا وَزِينَتَهَا نُوَفِّ إِلَيْهِمْ أَعْمَٰلَهُمْ فِيهَا وَهُمْ فِيهَا لَا يُبْخَسُونَ
Punjabi Translation - Arif Haleemਜਿਹੜੇ ਲੋਕੀ ਸੰਸਾਰਿਕ ਜੀਵਨ ਤੇ ਇਸ ਦੀ ਖ਼ੂਬਸੂਰਤੀ ਚਾਹੁੰਦੇ ਹਨ ਅਸੀਂ ਉਹਨਾਂ ਦੇ ਕਰਮਾਂ ਦਾ ਬਦਲਾ ਇਸੇ ਸੰਸਾਰ ਵਿਚ ਹੀ ਦੇ ਛੱਡਦੇ ਹਾਂ ਅਤੇ ਉਹਨਾਂ ਦਾ ਹੱਕ ਨਹੀਂ ਮਾਰਿਆ ਜਾਂਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أُو۟لَٰٓئِكَ ٱلَّذِينَ لَيْسَ لَهُمْ فِى ٱلْـَٔاخِرَةِ إِلَّا ٱلنَّارُ وَحَبِطَ مَا صَنَعُوا۟ فِيهَا وَبَٰطِلٌ مَّا كَانُوا۟ يَعْمَلُونَ
Punjabi Translation - Arif Haleemਇਹੋ ਉਹ ਲੋਕ ਹਨ ਜਿਨ੍ਹਾਂ ਲਈ ਆਖ਼ਿਰਤ ਵਿਚ ਛੁੱਟ ਅੱਗ ਤੋਂ ਹੋਰ ਕੁੱਝ ਵੀ ਨਹੀਂ, ਜੋ ਕੁੱਝ ਉਹਨਾਂ ਨੇ ਸੰਸਾਰ ਵਿਚ ਕਮਾਈ ਕੀਤੀ ਸੀ ਉਹ ਸਭ ਬਰਬਾਦ ਹੋ ਗਈ ਅਤੇ ਜੋ ਵੀ ਉਹ ਅਮਲ ਕਰਦੇ ਰਹੇ ਉਹ ਵੀ ਅਜਾਈਂ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَمَن كَانَ عَلَىٰ بَيِّنَةٍ مِّن رَّبِّهِۦ وَيَتْلُوهُ شَاهِدٌ مِّنْهُ وَمِن قَبْلِهِۦ كِتَٰبُ مُوسَىٰٓ إِمَامًا وَرَحْمَةً أُو۟لَٰٓئِكَ يُؤْمِنُونَ بِهِۦ وَمَن يَكْفُرْ بِهِۦ مِنَ ٱلْأَحْزَابِ فَٱلنَّارُ مَوْعِدُهُۥ فَلَا تَكُ فِى مِرْيَةٍ مِّنْهُ إِنَّهُ ٱلْحَقُّ مِن رَّبِّكَ وَلَٰكِنَّ أَكْثَرَ ٱلنَّاسِ لَا يُؤْمِنُونَ
Punjabi Translation - Arif Haleemਕੀ ਭਲਾਂ ਉਹ ਵਿਅਕਤੀ (.ਕੁਰਅਨ ਦਾ ਇਨਕਾਰ ਕਰ ਸਕਦਾ ਹੈ? ) ਜਿਹੜਾ ਆਪਣੇ ਰੱਬ ਵੱਲੋਂ ਬਖ਼ਸ਼ੀ ਹੋਈ ਦਲੀਲ ’ਤੇ ਕਾਇਮ ਹੋਵੇ ਅਤੇ ਇਸ ਦੇ ਨਾਲ ਅੱਲਾਹ ਵੱਲੋਂ ਇਕ ਗਵਾਹ (ਵਜੋਂ.ਕੁਰਆਨ) ਵੀ ਹੋਵੇ, ਜਦ ਕਿ ਇਸ ਤੋਂ ਪਹਿਲਾਂ ਮੂਸਾ ਦੀ ਕਿਤਾਬ (ਤੌਰੈਤ) ਵੀ ਮਾਰਗ ਦਰਸ਼ਨ ਤੇ ਮਿਹਰਾਂ ਦੇ ਰੂਪ ਵਿਚ ਰਹੀ ਹੈ। ਇਹੋ ਉਹ ਲੋਕ ਹਨ ਜਿਹੜੇ ਇਸ (.ਕੁਰਆਨ) ’ਤੇ ਈਮਾਨ ਰੱਖਦੇ ਹਨ ਅਤੇ ਇਹਨਾਂ ਸਾਰੇ ਮਨੁੱਖੀ ਧੜ੍ਹਿਆਂ ਵਿੱਚੋਂ ਜੋ ਵੀ ਇਸ (.ਕੁਰਆਨ) ਦਾ ਇਨਕਾਰੀ ਹੋਵੇਗਾ ਉਸ ਦਾ ਟਿਕਾਣਾ ਅੱਗ ਹੈ।[2] (ਹੇ ਨਬੀ ਸ:!) ਤੁਸੀਂ ਕਿਸੇ ਪ੍ਰਕਾਰ ਦੇ ਸ਼ੱਕ-ਸ਼ੁਬਹੇ ਵਿਚ ਨਹੀਂ ਪੈਣਾ। ਇਹ.ਕੁਰਆਨ ਤੁਹਾਡੇ ਪਾਲਣਹਾਰ ਵੱਲੋਂ ਹੱਕ (’ਤੇ ਆਧਾਰਿਤ) ਹੈ ਪਰ ਵਧੇਰੇ ਲੋਕ ਨਹੀਂ ਮੰਨਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَنْ أَظْلَمُ مِمَّنِ ٱفْتَرَىٰ عَلَى ٱللَّهِ كَذِبًا أُو۟لَٰٓئِكَ يُعْرَضُونَ عَلَىٰ رَبِّهِمْ وَيَقُولُ ٱلْأَشْهَٰدُ هَٰٓؤُلَآءِ ٱلَّذِينَ كَذَبُوا۟ عَلَىٰ رَبِّهِمْ أَلَا لَعْنَةُ ٱللَّهِ عَلَى ٱلظَّٰلِمِينَ
Punjabi Translation - Arif Haleemਉਸ ਵਿਅਕਤੀ ਤੋਂ ਵਧਕੇ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਹੀ ਝੂਠ ਜੜੇ ? ਇਹ ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ ਅਤੇ (ਫ਼ਰਿਸ਼ਤੇ) ਗਵਾਹੀ ਦੇਣਗੇ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ’ਤੇ ਝੂਠ ਜੜ੍ਹਿਆ ਸੀ। ਸੁਣ ਲਓ। ਅੱਲਾਹ ਦੀ ਫਿਟਕਾਰ ਜ਼ਾਲਮਾਂ ਲਈ ਹੈ।[3]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِينَ يَصُدُّونَ عَن سَبِيلِ ٱللَّهِ وَيَبْغُونَهَا عِوَجًا وَهُم بِٱلْـَٔاخِرَةِ هُمْ كَٰفِرُونَ
Punjabi Translation - Arif Haleemਜਿਹੜੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ ਅਤੇ ਇਸ (ਰਾਹ) ਵਿਚ ਵਿੰਗ-ਵਲ ਲੱਭਦੇ ਹਨ ਇਹੋ ਆਖ਼ਿਰਤ ਦੇ ਇਨਕਾਰੀ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أُو۟لَٰٓئِكَ لَمْ يَكُونُوا۟ مُعْجِزِينَ فِى ٱلْأَرْضِ وَمَا كَانَ لَهُم مِّن دُونِ ٱللَّهِ مِنْ أَوْلِيَآءَ يُضَٰعَفُ لَهُمُ ٱلْعَذَابُ مَا كَانُوا۟ يَسْتَطِيعُونَ ٱلسَّمْعَ وَمَا كَانُوا۟ يُبْصِرُونَ
Punjabi Translation - Arif Haleemਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أُو۟لَٰٓئِكَ ٱلَّذِينَ خَسِرُوٓا۟ أَنفُسَهُمْ وَضَلَّ عَنْهُم مَّا كَانُوا۟ يَفْتَرُونَ
Punjabi Translation - Arif Haleemਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَا جَرَمَ أَنَّهُمْ فِى ٱلْـَٔاخِرَةِ هُمُ ٱلْأَخْسَرُونَ
Punjabi Translation - Arif Haleemਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ وَأَخْبَتُوٓا۟ إِلَىٰ رَبِّهِمْ أُو۟لَٰٓئِكَ أَصْحَٰبُ ٱلْجَنَّةِ هُمْ فِيهَا خَٰلِدُونَ
Punjabi Translation - Arif Haleemਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَثَلُ ٱلْفَرِيقَيْنِ كَٱلْأَعْمَىٰ وَٱلْأَصَمِّ وَٱلْبَصِيرِ وَٱلسَّمِيعِ هَلْ يَسْتَوِيَانِ مَثَلًا أَفَلَا تَذَكَّرُونَ
Punjabi Translation - Arif Haleemਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ أَرْسَلْنَا نُوحًا إِلَىٰ قَوْمِهِۦٓ إِنِّى لَكُمْ نَذِيرٌ مُّبِينٌ
Punjabi Translation - Arif Haleemਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَن لَّا تَعْبُدُوٓا۟ إِلَّا ٱللَّهَ إِنِّىٓ أَخَافُ عَلَيْكُمْ عَذَابَ يَوْمٍ أَلِيمٍ
Punjabi Translation - Arif Haleemਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَقَالَ ٱلْمَلَأُ ٱلَّذِينَ كَفَرُوا۟ مِن قَوْمِهِۦ مَا نَرَىٰكَ إِلَّا بَشَرًا مِّثْلَنَا وَمَا نَرَىٰكَ ٱتَّبَعَكَ إِلَّا ٱلَّذِينَ هُمْ أَرَاذِلُنَا بَادِىَ ٱلرَّأْىِ وَمَا نَرَىٰ لَكُمْ عَلَيْنَا مِن فَضْلٍۭ بَلْ نَظُنُّكُمْ كَٰذِبِينَ
Punjabi Translation - Arif Haleemਉਸ (ਨੂਹ) ਦੀ ਕੌਮ ਦੇ ਵਡੇਰਿਆਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਆਪਣੇ ਵਾਂਗ ਹੀ ਇਕ ਮਨੁੱਖ ਵੇਖਦੇ ਹਾਂ ਅਤੇ ਇਹ ਵੀ ਵੇਖਦੇ ਹਾਂ ਕਿ ਕੇਵਲ ਉਹਨਾਂ ਲੋਕਾਂ ਨੇ ਹੀ ਬਿਨਾਂ ਸੋਚੇ ਸਮਝੇ ਤੇਰੀ ਪੈਰਵੀ ਕੀਤੀ ਹੈ ਜਿਹੜੇ ਸਾਡੀ ਕੌਮ ਦੇ ਨੀਚ, ਦਲਿਤ ਤੇ ਭੈੜੀ ਸੋਚ ਵਾਲੇ ਲੋਕ ਹਨ, ਅਸੀਂ ਇਹ ਵੀ ਵੇਖ ਰਹੇ ਹਾਂ ਕਿ ਤੁਹਾਨੂੰ ਸਾਡੇ ’ਤੇ ਕਿਸੇ ਤਰ੍ਹਾਂ ਦੀ ਕੋਈ ਵਡਿਆਈ ਵੀ ਨਹੀਂ, ਅਸੀਂ ਤਾਂ ਤੁਹਾਨੂੰ ਝੂਠਾ ਸਮਝਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ يَٰقَوْمِ أَرَءَيْتُمْ إِن كُنتُ عَلَىٰ بَيِّنَةٍ مِّن رَّبِّى وَءَاتَىٰنِى رَحْمَةً مِّنْ عِندِهِۦ فَعُمِّيَتْ عَلَيْكُمْ أَنُلْزِمُكُمُوهَا وَأَنتُمْ لَهَا كَٰرِهُونَ
Punjabi Translation - Arif Haleem(ਨੂਹ ਨੇ) ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਦੱਸੋ ਕਿ ਜੇ ਮੈਂ ਆਪਣੇ ਰੱਬ ਵੱਲੋਂ ਕਿਸੇ ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ ਆਪਣੇ ਵੱਲੋਂ ਕਿਸੇ ਮਿਹਰ ਤੋਂ (ਭਾਵ ਰਸੂਲ ਬਣਾ ਕੇ) ਨਿਵਾਜ਼ਿਆ ਹੋਵੇ ਫੇਰ ਉਹ ਮਿਹਰ ਤੁਹਾਨੂੰ (ਅੰਨਿਆਂ ਨੂੰ) ਵਿਖਾਈ ਨਾ ਦਿੰਦੀ ਹੋਵੇ ਤਾਂ ਕੀ ਅਸੀਂ ਤੁਹਾਨੂੰ ਇਸ ਨੂੰ ਮੰਣਨ ਲਈ ਮਜਬੂਰ ਕਰ ਸਕਦੇ ਹਾਂ, ਜਦ ਕਿ ਤੁਸੀਂ ਇਸ ਨੂੰ ਪਸੰਦ ਨਹੀਂ ਕਰਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَٰقَوْمِ لَآ أَسْـَٔلُكُمْ عَلَيْهِ مَالًا إِنْ أَجْرِىَ إِلَّا عَلَى ٱللَّهِ وَمَآ أَنَا۠ بِطَارِدِ ٱلَّذِينَ ءَامَنُوٓا۟ إِنَّهُم مُّلَٰقُوا۟ رَبِّهِمْ وَلَٰكِنِّىٓ أَرَىٰكُمْ قَوْمًا تَجْهَلُونَ
Punjabi Translation - Arif Haleem(ਨੂਹ ਨੇ ਕਿਹਾ) ਕਿ ਹੇ ਮੇਰੀ ਕੌਮ ਵਾਲੀਓ! ਮੈਂ ਤੁਹਾਥੋਂ ਇਸ (ਚਿਤਾਵਨੀ ਦੇਣ) ਲਈ ਕੋਈ ਧੰਨ ਨਹੀਂ ਮੰਗਦਾ। ਮੇਰਾ ਬਦਲਾ ਤਾਂ ਅੱਲਾਹ ਦੇ ਕੋਲ ਹੀ ਹੈ। ਮੈਂ ਈਮਾਨ ਵਾਲਿਆਂ ਨੂੰ (ਭਾਵੇਂ ਉਹ ਦਲਿਤ ਹੀ ਹਨ) ਆਪਣੇ ਕੋਲੋਂ ਪਰਾਂ ਕਰਨ ਵਾਲਾ ਨਹੀਂ। ਬੇਸ਼ੱਕ ਉਹਨਾਂ ਦੀ ਮਿਲਣੀ ਆਪਣੇ ਰੱਬ ਨਾਲ ਹੋਣੀ ਹੈ ਪਰ ਮੈਂ ਵੇਖਦਾ ਹਾਂ ਕਿ ਤੁਸੀਂ ਅਗਿਆਨਤਾ ਤੋਂ ਕੰਮ ਲੈ ਰਹੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَٰقَوْمِ مَن يَنصُرُنِى مِنَ ٱللَّهِ إِن طَرَدتُّهُمْ أَفَلَا تَذَكَّرُونَ
Punjabi Translation - Arif Haleemਹੇ ਮੇਰੀ ਕੌਮ ਦੇ ਲੋਕੋ! ਜੇ ਮੈਂ ਇਹਨਾਂ (ਮੰਣਨ ਵਾਲਿਆਂ) ਨੂੰ ਧਿੱਕਾਰ ਵੀ ਦਵਾਂ ਤਾਂ ਕੌਣ ਮੈਨੂੰ ਅੱਲਾਹ ਦੇ ਅਜ਼ਾਬ ਤੋਂ ਬਚਾਵੇਗਾ ? ਕੀ ਤੁਸੀਂ ਕੁੱਝ ਵੀ ਸਿੱਖਿਆ ਨਹੀਂ ਲੈਂਦੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَآ أَقُولُ لَكُمْ عِندِى خَزَآئِنُ ٱللَّهِ وَلَآ أَعْلَمُ ٱلْغَيْبَ وَلَآ أَقُولُ إِنِّى مَلَكٌ وَلَآ أَقُولُ لِلَّذِينَ تَزْدَرِىٓ أَعْيُنُكُمْ لَن يُؤْتِيَهُمُ ٱللَّهُ خَيْرًا ٱللَّهُ أَعْلَمُ بِمَا فِىٓ أَنفُسِهِمْ إِنِّىٓ إِذًا لَّمِنَ ٱلظَّٰلِمِينَ
Punjabi Translation - Arif Haleem(ਨੂਹ ਨੇ ਕਿਹਾ) ਕਿ ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਮੇਰੇ ਕੋਲ ਅੱਲਾਹ ਦੇ ਖ਼ਜ਼ਾਨੇ ਹਨ ਅਤੇ ਨਾ ਹੀ ਮੈਂ ਗ਼ੈਬ ਦਾ ਗਿਆਨ ਰੱਖਦਾ ਹਾਂ, ਨਾ ਮੈਂ ਇਹ ਕਹਿੰਦਾ ਹਾਂ ਕਿ ਮੈਂ ਫ਼ਰਿਸ਼ਤਾ ਹਾਂ ਨਾ ਹੀ ਮੇਰਾ ਇਹ ਕਹਿਣਾ ਹੈ ਕਿ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੀਚ ਸਮਝ ਰਹੀਆਂ ਹਨ, ਉਹਨਾਂ ਨੂੰ ਅੱਲਾਹ ਕੋਈ ਭਲਾਈ ਨਹੀਂ ਬਖ਼ਸ਼ੇਗਾ। ਉਹਨਾਂ ਦੇ ਮਨ ਵਿਚ ਜੋ ਹੈ ਉਸ ਨੂੰ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ। ਜੇ ਮੈਂ ਕੋਈ ਅਜਿਹੀ ਗੱਲ ਕਹਾਂਗਾਂ ਤਾਂ ਮੇਰੀ ਗਿਣਤੀ ਵੀ ਜ਼ਾਲਮਾਂ ਵਿਚ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ يَٰنُوحُ قَدْ جَٰدَلْتَنَا فَأَكْثَرْتَ جِدَٰلَنَا فَأْتِنَا بِمَا تَعِدُنَآ إِن كُنتَ مِنَ ٱلصَّٰدِقِينَ
Punjabi Translation - Arif Haleem(ਕੌਮ ਨੇ) ਆਖਿਆ ਕਿ ਹੇ ਨੂਹ! ਤੂੰ ਸਾਡੇ ਨਾਲ ਝਗੜਾ ਕਰ ਲਿਆ ਅਤੇ ਸਾਡੇ ਨਾਲ ਵਧੇਰੇ ਝਗੜਾ ਕਰ ਚੁੱਕਿਆਂ ਹੈਂ। ਜਿਸ ਅਜ਼ਾਬ ਤੋਂ ਸਾਨੂੰ ਤੂੰ ਡਰਾ ਰਿਹਾ ਹੈਂ ਉਹ ਲੈ ਆ, ਜੇ ਤੂੰ ਸੱਚਾ ਹੈਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ إِنَّمَا يَأْتِيكُم بِهِ ٱللَّهُ إِن شَآءَ وَمَآ أَنتُم بِمُعْجِزِينَ
Punjabi Translation - Arif Haleem(ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَا يَنفَعُكُمْ نُصْحِىٓ إِنْ أَرَدتُّ أَنْ أَنصَحَ لَكُمْ إِن كَانَ ٱللَّهُ يُرِيدُ أَن يُغْوِيَكُمْ هُوَ رَبُّكُمْ وَإِلَيْهِ تُرْجَعُونَ
Punjabi Translation - Arif Haleemਤੁਹਾਨੂੰ ਮੇਰੀਆਂ ਨਸੀਹਤਾਂ ਕੁੱਝ ਵੀ ਲਾਭ ਨਹੀਂ ਦੇ ਸਕਦੀਆਂ ਭਾਵੇਂ ਮੈਂ ਤੁਹਾਡੀ ਕਿੰਨੀ ਹੀ ਭਲਾਈ ਚਾਹਵਾਂ ਜਦੋਂ ਕਿ ਅੱਲਾਹ ਦੀ ਇੱਛਾ ਤੁਹਾਨੂੰ ਕੁਰਾਹੇ ਪਾਉਣਾ ਦੀ ਹੋਵੇ। ਉਹੀਓ ਤੁਹਾਡਾ ਰੱਬ (ਪਾਲਣਹਾਰ) ਹੈ ਅਤੇ ਉਸ ਵੱਲ ਤੁਸੀਂ (ਸਾਰਿਆਂ ਨੇ) ਪਰਤ ਕੇ ਜਾਣਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ يَقُولُونَ ٱفْتَرَىٰهُ قُلْ إِنِ ٱفْتَرَيْتُهُۥ فَعَلَىَّ إِجْرَامِى وَأَنَا۠ بَرِىٓءٌ مِّمَّا تُجْرِمُونَ
Punjabi Translation - Arif Haleemਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأُوحِىَ إِلَىٰ نُوحٍ أَنَّهُۥ لَن يُؤْمِنَ مِن قَوْمِكَ إِلَّا مَن قَدْ ءَامَنَ فَلَا تَبْتَئِسْ بِمَا كَانُوا۟ يَفْعَلُونَ
Punjabi Translation - Arif Haleemਨੂਹ ਵੱਲ ਵਹੀ ਭੇਜੀ ਗਈ ਕਿ ਤੇਰੀ ਕੌਮ ਵਿੱਚੋਂ ਜਿਹੜੇ ਲੋਕ ਪਹਿਲਾਂ ਈਮਾਨ ਲਿਆ ਚੁੱਕੇ ਹਨ ਉਹਨਾਂ ਤੋਂ ਛੁੱਟ ਹੋਰ ਕੋਈ ਈਮਾਨ ਨਹੀਂ ਲਿਆਵੇਗਾ, ਸੋ ਤੂੰ ਉਹਨਾਂ ਦੀਆਂ ਕਰਤੂਤਾਂ ’ਤੇ ਦੁਖੀ ਨਾ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱصْنَعِ ٱلْفُلْكَ بِأَعْيُنِنَا وَوَحْيِنَا وَلَا تُخَٰطِبْنِى فِى ٱلَّذِينَ ظَلَمُوٓا۟ إِنَّهُم مُّغْرَقُونَ
Punjabi Translation - Arif Haleemਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَصْنَعُ ٱلْفُلْكَ وَكُلَّمَا مَرَّ عَلَيْهِ مَلَأٌ مِّن قَوْمِهِۦ سَخِرُوا۟ مِنْهُ قَالَ إِن تَسْخَرُوا۟ مِنَّا فَإِنَّا نَسْخَرُ مِنكُمْ كَمَا تَسْخَرُونَ
Punjabi Translation - Arif Haleemਜਦੋਂ ਉਹ (ਨੂਹ) ਬੇੜੀ ਬਣਾਉਣ ਲੱਗਿਆ ਤੇ ਉਹਨਾਂ ਦੀ ਕੌਮ ਦੇ ਆਗੂ ਜਦੋਂ ਉਸ (ਨੂਹ) ਦੇ ਕੋਲ ਦੀ ਲੰਘਦੇ ਤਾਂ ਉਹ ਉਸ ਦਾ ਮਖੌਲ ਕਰਦੇ। ਨੂਹ ਨੇ ਕਿਹਾ ਕਿ ਜੇ (ਅੱਜ) ਤੁਸੀਂ ਸਾਡਾ ਮਖੌਲ ਉਡਾਉਂਦੇ ਹੋ ਬੇਸ਼ੱਕ (ਇਕ ਦਿਨ) ਅਸੀਂ ਵੀ ਤੁਹਾਡੇ ’ਤੇ ਹੱਸਾਂਗੇ, ਜਿੱਦਾਂ ਤੁਸੀਂ ਸਾਡੇ ’ਤੇ (ਅੱਜ) ਹੱਸ ਰਹੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَسَوْفَ تَعْلَمُونَ مَن يَأْتِيهِ عَذَابٌ يُخْزِيهِ وَيَحِلُّ عَلَيْهِ عَذَابٌ مُّقِيمٌ
Punjabi Translation - Arif Haleemਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ ਵਿਅਕਤੀ ’ਤੇ ਅਜਿਹਾ ਅਜ਼ਾਬ ਆਵੇਗਾ ਜਿਹੜਾ ਉਹ ਨੂੰ (ਸੰਸਾਰ ਵਿਚ) ਜ਼ਲੀਲ ਕਰ ਦੇਵੇਗਾ ਅਤੇ (ਆਖ਼ਿਰਤ ਵਿਚ) ਸਦਾ ਲਈ ਸਜ਼ਾ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
حَتَّىٰٓ إِذَا جَآءَ أَمْرُنَا وَفَارَ ٱلتَّنُّورُ قُلْنَا ٱحْمِلْ فِيهَا مِن كُلٍّ زَوْجَيْنِ ٱثْنَيْنِ وَأَهْلَكَ إِلَّا مَن سَبَقَ عَلَيْهِ ٱلْقَوْلُ وَمَنْ ءَامَنَ وَمَآ ءَامَنَ مَعَهُۥٓ إِلَّا قَلِيلٌ
Punjabi Translation - Arif Haleemਜਦੋਂ ਸਾਡਾ (ਅਜ਼ਾਬ ਦਾ) ਹੁਕਮ ਆ ਗਿਆ ਤੇ (ਧਰਤੀ ’ਚੋਂ ਪਾਣੀ ਦਾ) ਤੰਦੂਰ ਉੱਬਲਣ ਲੱਗ ਪਿਆ ਫੇਰ ਅਸੀਂ ਨੂਹ ਨੂੰ ਆਖਿਆ ਕਿ ਇਸ ਬੇੜੀ ਵਿਚ ਹਰ ਪ੍ਰਕਾਰ ਦੇ (ਜਾਨਵਰਾਂ ਦੇ) ਜੋੜੇ ਭਾਵ (ਦੋ ਜਾਨਵਰ) ਇਕ ਨਰ ਤੇ ਇਕ ਮਦੀਨ ਸਵਾਰ ਕਰ ਲੈ ਅਤੇ ਆਪਣੇ ਪਰਿਵਾਰ ਨੂੰ, ਛੁੱਟ ਉਸ (ਤੁਹਾਡੀ ਪਤਨੀ ਤੇ ਪੁੱਤਰ) ਤੋਂ, ਜਿਨ੍ਹਾਂ ਬਾਰੇ ਪਹਿਲਾਂ ਗੱਲ ਹੋ ਚੁੱਕੀ ਹੈ, ਸਨੇ ਸਾਰੇ ਈਮਾਨ ਵਾਲਿਆਂ ਨੂੰ ਸਵਾਰ ਕਰ ਲੈ। ਉਸ (ਨੂਹ) ’ਤੇ ਬਹੁਤ ਹੀ ਘੱਟ ਗਿਣਤੀ ਵਿਚ ਈਮਾਨ ਲਿਆਏ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَالَ ٱرْكَبُوا۟ فِيهَا بِسْمِ ٱللَّهِ مَجْر۪ىٰهَا وَمُرْسَىٰهَآ إِنَّ رَبِّى لَغَفُورٌ رَّحِيمٌ
Punjabi Translation - Arif Haleemਨੂਹ ਨੇ ਕਿਹਾ ਕਿ ਸਾਰੇ (ਈਮਾਨ ਵਾਲੇ) ਇਸ ਬੇੜੀ ਵਿਚ ਸਵਾਰ ਹੋ ਜਾਓ ਇਸ ਦਾ ਚੱਲਣਾ ਤੇ ਠਹਿਰਣਾ ਅੱਲਾਹ ਦੇ ਹੁਕਮ ਨਾਲ ਹੀ ਹੈ। ਹਕੀਕਤ ਵਿਚ ਮੇਰਾ ਪਾਲਣਹਾਰ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَهِىَ تَجْرِى بِهِمْ فِى مَوْجٍ كَٱلْجِبَالِ وَنَادَىٰ نُوحٌ ٱبْنَهُۥ وَكَانَ فِى مَعْزِلٍ يَٰبُنَىَّ ٱرْكَب مَّعَنَا وَلَا تَكُن مَّعَ ٱلْكَٰفِرِينَ
Punjabi Translation - Arif Haleemਉਹ (ਬੇੜੀ) ਉਹਨਾਂ (ਈਮਾਨ ਵਾਲਿਆਂ) ਨੂੰ ਪਹਾੜ ਵਾਂਗ (ਉੱਚੀਆਂ-ਉੱਚੀਆਂ) ਛੱਲਾਂ ਵਿਚ ਲਈਂ ਜਾ ਰਾਹੀਂ ਸੀ। ਨੂਹ ਨੇ ਆਪਣੇ ਪੁੱਤਰ ਨੂੰ ਪੁਕਾਰਿਆ ਜਿਹੜਾ ਕਿ ਸਭ ਤੋਂ ਅਲੱਗ ਖਲੱਗ ਸੀ ਕਿ ਹੇ ਪੁੱਤਰ! ਸਾਡੇ ਨਾਲ (ਤੂੰ ਵੀ) ਸਵਾਰ ਹੋ ਜਾ ਕਾਫ਼ਿਰਾਂ ਨਾਲ ਨਾ ਰਹਿ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ سَـَٔاوِىٓ إِلَىٰ جَبَلٍ يَعْصِمُنِى مِنَ ٱلْمَآءِ قَالَ لَا عَاصِمَ ٱلْيَوْمَ مِنْ أَمْرِ ٱللَّهِ إِلَّا مَن رَّحِمَ وَحَالَ بَيْنَهُمَا ٱلْمَوْجُ فَكَانَ مِنَ ٱلْمُغْرَقِينَ
Punjabi Translation - Arif Haleemਉਹ (ਪੁੱਤਰ) ਬੋਲਿਆ, ਮੈਂ ਤਾਂ ਹੁਣੇ ਕਿਸੇ ਪਹਾੜ ਦੀ ਸ਼ਰਨ ਲੈੲ ਲਵਾਗਾਂ ਉਹ ਮੈਨੂੰ ਪਾਣੀ ਤੋਂ ਬਚਾ ਲਵੇਗਾ। ਨੂਹ ਨੇ ਆਖਿਆ ਕਿ ਅੱਜ ਅੱਲਾਹ ਦੇ ਹੁਕਮ (ਅਜ਼ਾਬ) ਤੋਂ ਬਚਾਉਣ ਵਾਲਾ ਕੋਈ ਨਹੀਂ ਕੇਵਲ ਉਹੀਓ ਬਚਣਗੇ ਜਿਨ੍ਹਾਂ ’ਤੇ ਅੱਲਾਹ ਦੀ ਮਿਹਰ ਹੋਵੇਗੀ।[4] ਉਸੇ ਸਮੇਂ ਉਹਨਾਂ ਦੋਹਾਂ (ਪਿਓ ਪੁੱਤਰ) ਵਿਚਾਲੇ ਇਕ ਛਲ ਆ ਗਈ ਤਾਂ ਉਹ (ਪੁੱਤਰ ਵੀ) ਡੂਬਣ ਵਾਲਿਆਂ ਵਿਚ ਜਾ ਰਲਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقِيلَ يَٰٓأَرْضُ ٱبْلَعِى مَآءَكِ وَيَٰسَمَآءُ أَقْلِعِى وَغِيضَ ٱلْمَآءُ وَقُضِىَ ٱلْأَمْرُ وَٱسْتَوَتْ عَلَى ٱلْجُودِىِّ وَقِيلَ بُعْدًا لِّلْقَوْمِ ٱلظَّٰلِمِينَ
Punjabi Translation - Arif Haleemਆਖਿਆ ਕਿ ਹੇ ਧਰਤੀ! ਤੂੰ ਆਪਣੇ ਪਾਣੀ ਨੂੰ ਨਿਗਲ ਜਾ ਅਤੇ ਹੇ ਅਕਾਸ਼! ਤੂੰ ਰੁੱਕ ਸੋ ਉਸੇ ਸਮੇਂ ਧਰਤੀ ਵਿਚ ਪਾਣੀ ਸਮਾ ਗਿਆ ਅਤੇ ਉਹਨਾਂ ਕਾਫ਼ਿਰਾਂ ਦਾ ਨਿਬੇੜਾ ਕਰ ਦਿੱਤਾ ਗਿਆ ਅਤੇ ਬੇੜੀ ਜੋਦੀ (ਨਾਂ ਦੀ ਪਹਾੜੀ) ’ਤੇ ਜਾ ਟਿਕੀ ਅਤੇ ਆਖ ਦਿੱਤਾ ਗਿਆ ਕਿ ਜ਼ਾਲਮ ਕੌਮ ਲਈ (ਰੱਬ ਦੀ ਰਹਿਮਤ ਤੋਂ) ਦੂਰੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَنَادَىٰ نُوحٌ رَّبَّهُۥ فَقَالَ رَبِّ إِنَّ ٱبْنِى مِنْ أَهْلِى وَإِنَّ وَعْدَكَ ٱلْحَقُّ وَأَنتَ أَحْكَمُ ٱلْحَٰكِمِينَ
Punjabi Translation - Arif Haleemਨੂਹ ਨੇ ਆਪਣੇ ਪਾਲਣਹਾਰ ਨੂੰ ਬੇਨਤੀ ਕੀਤੀ ਕਿ ਮੇਰੇ ਰੱਬਾ ਮੇਰਾ ਪੁੱਤਰ ਤਾਂ ਮੇਰੇ ਪਰਿਵਾਰ ਵਿੱਚੋਂ ਹੀ ਹੈ ਅਤੇ ਬੇਸ਼ੱਕ ਤੇਰਾ ਵਾਅਦਾ ਵੀ ਸੱਚਾ ਹੈ ਅਤੇ ਤੂੰ ਸਾਰਿਆਂ ਤੋਂ ਚੰਗੇਰਾ ਫ਼ੈਸਲਾ ਕਰਨ ਵਾਲਾ ਹੈਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ يَٰنُوحُ إِنَّهُۥ لَيْسَ مِنْ أَهْلِكَ إِنَّهُۥ عَمَلٌ غَيْرُ صَٰلِحٍ فَلَا تَسْـَٔلْنِ مَا لَيْسَ لَكَ بِهِۦ عِلْمٌ إِنِّىٓ أَعِظُكَ أَن تَكُونَ مِنَ ٱلْجَٰهِلِينَ
Punjabi Translation - Arif Haleemਆਖਿਆ ਕਿ ਹੇ ਨੂਹ! ਉਹ (ਤੇਰਾ ਪੁੱਤਰ) ਤੇਰੇ ਪਰਿਵਾਰ ਵਿੱਚੋਂ ਨਹੀਂ ਹੈ। ਉਸ ਦੀਆਂ ਕਰਤੂਤਾਂ ਤਾਂ ਬਹੁਤ ਹੀ ਭੈੜੀਆਂ ਹਨ। ਤੂੰ ਮੈਥੋਂ ਉਸ ਚੀਜ਼ ਦਾ ਸਵਾਲ ਨਾ ਕਰ ਜਿਸ ਦਾ ਤੁਹਾਨੂੰ ਗਿਆਨ ਨਹੀਂ। ਮੈਂ ਤੈਨੂੰ ਨਸੀਹਤ ਕਰਦਾ ਹਾਂ ਕਿ ਤੂੰ ਜਾਹਲਾਂ ਵਿਚ ਨਾ ਰਲੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ رَبِّ إِنِّىٓ أَعُوذُ بِكَ أَنْ أَسْـَٔلَكَ مَا لَيْسَ لِى بِهِۦ عِلْمٌ وَإِلَّا تَغْفِرْ لِى وَتَرْحَمْنِىٓ أَكُن مِّنَ ٱلْخَٰسِرِينَ
Punjabi Translation - Arif Haleem(ਨੂਹ) ਨੇ ਕਿਹਾ ਕਿ ਹੇ ਮੇਰੇ ਪਾਲਣਹਾਰ! ਮੈਂ ਤੇਰੀ ਸ਼ਰਨ ਵਿਚ ਆਉਣਾ ਹਾਂ ਇਸ ਗੱਲ ਤੋਂ ਕਿ ਮੈਂ ਤੁਹਾਥੋਂ ਉਹ ਚੀਜ਼ ਮੰਗਾ ਜਿਸ ਦਾ ਮੈਨੂੰ ਉੱਕਾ ਹੀ ਗਿਆਨ ਨਹੀਂ। ਜੇ ਤੂੰ ਮੈਨੂੰ ਨਹੀਂ ਬਖ਼ਸ਼ੇਗਾ ਅਤੇ ਮੇਰੇ ’ਤੇ ਮਿਹਰਾਂ ਨਹੀਂ ਕਰੇਗਾ ਤਾਂ ਮੈਂ ਘਾਟੇ ਵਿਚ ਰਹਿਣ ਵਾਲਿਆਂ ਵਿਚ ਹੋ ਜਾਵਾਂਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قِيلَ يَٰنُوحُ ٱهْبِطْ بِسَلَٰمٍ مِّنَّا وَبَرَكَٰتٍ عَلَيْكَ وَعَلَىٰٓ أُمَمٍ مِّمَّن مَّعَكَ وَأُمَمٌ سَنُمَتِّعُهُمْ ثُمَّ يَمَسُّهُم مِّنَّا عَذَابٌ أَلِيمٌ
Punjabi Translation - Arif Haleem(ਜਦੋਂ ਤੂਫਾਨ ਦਾ ਜ਼ੋਰ ਜਾਂਦਾ ਰਿਹਾ ਫੇਰ) ਆਖਿਆ ਗਿਆ ਕਿ ਹੇ ਨੂਹ! ਤੂੰ ਸਾਡੇ ਵੱਲੋਂ ਉਹਨਾਂ ਬਰਕਤਾਂ ਤੇ ਸਲਾਮਤੀ ਨਾਲ (ਬੇੜੀ ਵਿੱਚੋਂ) ਉੱਤਰ ਜਾ ਜਿਹੜੀਆਂ (ਬਰਕਤਾਂ) ਤੇਰੇ ’ਤੇ ਅਤੇ ਤੇਰੇ ਨਾਲ ਦੀਆਂ ਜਮਾਅਤਾਂ ਉੱਤੇ ਨਾਜ਼ਿਲ ਕੀਤੀਆਂ ਗਈਆਂ ਹਨ। ਹੋਰ ਵੀ ਕੁੱਝ ਜਮਾਅਤਾਂ (ਉੱਮਤਾਂ) ਹੋਣਗੀਆਂ ਜਿਨ੍ਹਾਂ ਨੂੰ ਅਸੀਂ ਸੰਸਾਰ ਵਿਚ ਜ਼ਰੂਰ ਹੀ ਲਾਭ ਪਚਾਵਾਂਗੇ ਪਰ ਫੇਰ ਉਹਨਾਂ ਨੂੰ ਸਾਡੇ ਵੱਲੋਂ ਬੜਾ ਹੀ ਕਰੜਾ ਅਜ਼ਾਬ ਆਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
تِلْكَ مِنْ أَنۢبَآءِ ٱلْغَيْبِ نُوحِيهَآ إِلَيْكَ مَا كُنتَ تَعْلَمُهَآ أَنتَ وَلَا قَوْمُكَ مِن قَبْلِ هَٰذَا فَٱصْبِرْ إِنَّ ٱلْعَٰقِبَةَ لِلْمُتَّقِينَ
Punjabi Translation - Arif Haleem(ਹੇ ਨਬੀ!) ਇਹ ਸਾਰੀਆਂ ਗ਼ੈਬ (ਪਰੋਖ) ਦੀਆਂ ਖ਼ਬਰਾਂ ਹਨ ਜਿਹੜੀਆਂ ਅਸੀਂ ਤੁਹਾਡੇ ਵੱਲ ਵਹੀ ਕਰਦੇ ਹਾਂ। ਇਹਨਾਂ ਖ਼ਬਰਾਂ ਨੂੰ ਇਸ ਤੋਂ ਪਹਿਲਾਂ ਨਾ ਹੀ ਤੁਸੀਂ ਜਾਣਦੇ ਸੀ ਅਤੇ ਨਾ ਹੀ ਤੁਹਾਡੀ ਕੌਮ (ਮੱਕੇ ਵਾਲੇ) ਜਾਣਦੇ ਸੀ। ਸੋ ਤੁਸੀਂ (ਇਹਨਾਂ ਦੇ ਇਨਕਾਰ ਕਰਨ ’ਤੇ) ਧੀਰਜ ਤੋਂ ਕੰਮ ਲਵੋ। ਅੰਤ ਭਲਾ ਉਹਨਾਂ ਲੋਕਾਂ ਦਾ ਹੀ ਹੈ ਜਿਹੜੇ ਪਰਹੇਜ਼ਗਾਰ ਹਨ।[5]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِلَىٰ عَادٍ أَخَاهُمْ هُودًا قَالَ يَٰقَوْمِ ٱعْبُدُوا۟ ٱللَّهَ مَا لَكُم مِّنْ إِلَٰهٍ غَيْرُهُۥٓ إِنْ أَنتُمْ إِلَّا مُفْتَرُونَ
Punjabi Translation - Arif Haleemਅਸੀਂ ਆਦ ਕੌਮ ਵੱਲ ਉਹਨਾਂ ਦੇ ਭਰਾ ਹੂਦ ਨੂੰ ਭੇਜਿਆ। ਉਸ (ਹੂਦ) ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ, ਤੁਸੀਂ ਤਾਂ ਨਿਰਾ ਝੂਠ ਘੜ੍ਹਣ ਵਾਲੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَٰقَوْمِ لَآ أَسْـَٔلُكُمْ عَلَيْهِ أَجْرًا إِنْ أَجْرِىَ إِلَّا عَلَى ٱلَّذِى فَطَرَنِىٓ أَفَلَا تَعْقِلُونَ
Punjabi Translation - Arif Haleemਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ ਕੋਈ ਬਦਲਾ ਨਹੀਂ ਮੰਗਦਾ ਮੇਰਾ ਬਦਲਾ ਤਾਂ ਉਸ ਦੇ ਜ਼ਿੰਮੇ ਹੈ ਜਿਸ ਨੇ ਮੈਨੂੰ ਪੈੇਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਅਕਲ ਤੋਂ ਕੰਮ ਨਹੀਂ ਲੈਂਦੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَٰقَوْمِ ٱسْتَغْفِرُوا۟ رَبَّكُمْ ثُمَّ تُوبُوٓا۟ إِلَيْهِ يُرْسِلِ ٱلسَّمَآءَ عَلَيْكُم مِّدْرَارًا وَيَزِدْكُمْ قُوَّةً إِلَىٰ قُوَّتِكُمْ وَلَا تَتَوَلَّوْا۟ مُجْرِمِينَ
Punjabi Translation - Arif Haleem(ਅਤੇ ਕਿਹਾ ਕਿ) ਹੇ ਮੇਰੀ ਕੌਮ! ਤੁਸੀਂ ਆਪਣੇ ਰੱਬ (ਪਾਲਣਹਾਰ) ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸ ਦੇ ਹਜ਼ੂਰ ਤੌਬਾ ਕਰੋ ਉਹ (ਅੱਲਾਹ) ਤੁਹਾਡੇ ਲਈ ਅਕਾਸ਼ ਤੋਂ (ਰਹਿਮਤਾਂ ਭਰੇ) ਬੱਦਲ ਭੇਜੇਗਾ ਅਤੇ ਤੁਹਾਡੀ ਵਰਤਮਾਨ ਸ਼ਕਤੀ ਵਿਚ ਹੋਰ ਵਧੇਰੇ ਵਾਧਾ ਕਰੇਗਾ। ਸੋ ਤੁਸੀਂ ਅਪਰਾਧੀ ਬਣ ਕੇ (ਹੱਕ ਤੋਂ) ਮੂੰਹ ਨਾ ਮੋੜੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ يَٰهُودُ مَا جِئْتَنَا بِبَيِّنَةٍ وَمَا نَحْنُ بِتَارِكِىٓ ءَالِهَتِنَا عَن قَوْلِكَ وَمَا نَحْنُ لَكَ بِمُؤْمِنِينَ
Punjabi Translation - Arif Haleemਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِن نَّقُولُ إِلَّا ٱعْتَرَىٰكَ بَعْضُ ءَالِهَتِنَا بِسُوٓءٍ قَالَ إِنِّىٓ أُشْهِدُ ٱللَّهَ وَٱشْهَدُوٓا۟ أَنِّى بَرِىٓءٌ مِّمَّا تُشْرِكُونَ
Punjabi Translation - Arif Haleemਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ ਇਸ਼ਟ ਨੇ ਤੇਰੀ ਅਕਲ ਮਾਰ ਛੱਡੀ ਹੈ। ਹੂਦ ਨੇ ਆਖਿਆ ਕਿ ਮੈਂ ਤਾਂ ਅੱਲਾਹ ਨੂੰ ਗਵਾਹ ਬਣਾਉਂਦਾ ਹਾਂ ਅਤੇ ਤੁਸੀਂ ਵੀ ਗਵਾਹ ਰਹੋ ਕਿ ਮੈਂ ਤਾਂ ਛੁੱਟ ਅੱਲਾਹ ਤੋਂ ਇਹਨਾਂ ਸਭ (ਇਸ਼ਟਾਂ) ਤੋਂ ਅਬਾਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਉਂਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مِن دُونِهِۦ فَكِيدُونِى جَمِيعًا ثُمَّ لَا تُنظِرُونِ
Punjabi Translation - Arif Haleemਛੁੱਟ ਅੱਲਾਹ ਤੋਂ ਤੁਸੀਂ ਸਾਰੇ ਰਲ ਮਿਲ ਕੇ ਮੈਨੂੰ ਹਾਣ ਪਹੁੰਚਉਣ ਦੀਆਂ ਯੋਜਨਾਵਾਂ ਬਣਾ ਲਓ, ਫੇਰ ਮੈਨੂੰ ਉੱਕਾ ਹੀ ਮੋਹਲਤ ਨਾ ਦਈਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنِّى تَوَكَّلْتُ عَلَى ٱللَّهِ رَبِّى وَرَبِّكُم مَّا مِن دَآبَّةٍ إِلَّا هُوَ ءَاخِذٌۢ بِنَاصِيَتِهَآ إِنَّ رَبِّى عَلَىٰ صِرَٰطٍ مُّسْتَقِيمٍ
Punjabi Translation - Arif Haleemਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِن تَوَلَّوْا۟ فَقَدْ أَبْلَغْتُكُم مَّآ أُرْسِلْتُ بِهِۦٓ إِلَيْكُمْ وَيَسْتَخْلِفُ رَبِّى قَوْمًا غَيْرَكُمْ وَلَا تَضُرُّونَهُۥ شَيْـًٔا إِنَّ رَبِّى عَلَىٰ كُلِّ شَىْءٍ حَفِيظٌ
Punjabi Translation - Arif Haleemਹਾਂ ਜੇ ਤੁਸੀਂ (ਹੱਕ ਤੋਂ) ਮੂੰਹ ਮੋੜੋਗੇ ਤਾਂ ਮੈਂ ਤੁਹਾਨੂੰ ਉਹ ਸੁਨੇਹਾਂ ਦੇ ਚੁੱਕਿਆ ਹਾਂ ਜਿਹੜਾ ਤੁਹਾਡੇ ਵੱਲ ਦੇ ਕੇ ਮੈਨੂੰ ਭੇਜਿਆ ਗਿਆ ਸੀ। ਮੇਰਾ ਰੱਬ ਇਕ ਹੋਰ ਕੌਮ ਨੂੰ ਤੁਹਾਡਾ ਜਾਨਸ਼ੀਨ ਬਣਾ ਦੇਵੇਗਾ ਅਤੇ ਤੁਸੀਂ ਉਸ (ਰੱਬ) ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ। ਵਾਸਤਵ ਵਿਚ ਮੇਰਾ ਰੱਬ ਹੀ ਹਰ ਚੀਜ਼ ਦੀ ਨਿਗਰਾਨੀ ਕਰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَمَّا جَآءَ أَمْرُنَا نَجَّيْنَا هُودًا وَٱلَّذِينَ ءَامَنُوا۟ مَعَهُۥ بِرَحْمَةٍ مِّنَّا وَنَجَّيْنَٰهُم مِّنْ عَذَابٍ غَلِيظٍ
Punjabi Translation - Arif Haleemਜਦੋਂ ਸਾਡਾ ਅਜ਼ਾਬ ਆ ਗਿਆ ਤਾਂ ਅਸਾਂ ਹੂਦ ਤੇ ਉਸ ਦੇ ਈਮਾਨ ਵਾਲੇ (ਆਗਿਆਕਾਰੀ) ਸਾਥੀਆਂ ਨੂੰ ਆਪਣੀ ਖ਼ਾਸ ਮਿਹਰਾਂ ਸਦਕੇ (ਕੁਰਾਹੇ ਪੈਣ ਤੋਂ) ਬਚਾ ਲਿਆ ਅਤੇ ਅਸੀਂ ਉਹਨਾਂ ਸਭ ਨੂੰ ਕਰੜੇ ਅਜ਼ਾਬ ਤੋਂ ਬਚਾ ਲਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتِلْكَ عَادٌ جَحَدُوا۟ بِـَٔايَٰتِ رَبِّهِمْ وَعَصَوْا۟ رُسُلَهُۥ وَٱتَّبَعُوٓا۟ أَمْرَ كُلِّ جَبَّارٍ عَنِيدٍ
Punjabi Translation - Arif Haleemਅਤੇ ਵੇਖੋ ਇਹ ਕੌਮੇ-ਆਦ ਸੀ, ਜਿਸ ਨੇ ਆਪਣੇ ਰੱਬ ਦੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਅਤੇ ਅੱਲਾਹ ਦੇ ਰਸੂਲਾਂ ਦੀ ਨਾ-ਫ਼ਰਮਾਨੀ ਕੀਤੀ ਸੀ ਅਤੇ ਹਰੇਕ ਸਰਕਸ਼ (ਰੱਬ ਦੇ ਬਾਗ਼ੀ) ਤੇ (ਸੱਚਾਈ ਨਾਲ) ਵੈਰ ਰੱਖਣ ਵਾਲੇ ਦਾ ਕਹਿਣਾ ਮੰਨਿਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأُتْبِعُوا۟ فِى هَٰذِهِ ٱلدُّنْيَا لَعْنَةً وَيَوْمَ ٱلْقِيَٰمَةِ أَلَآ إِنَّ عَادًا كَفَرُوا۟ رَبَّهُمْ أَلَا بُعْدًا لِّعَادٍ قَوْمِ هُودٍ
Punjabi Translation - Arif Haleemਉਹਨਾਂ ਦੇ ਪਿੱਛੇ ਇਸ ਸੰਸਾਰ ਦੀ ਵੀ ਅਤੇ ਕਿਆਮਤ ਦਿਹਾੜੇ ਦੀ ਵੀ ਲਾਅਨਤ ਲੱਗੀ ਰਹੇਗੀ। ਵੇਖੋ ਆਦ ਦੀ ਕੌਮ ਨੇ ਆਪਣੇ ਰੱਬ ਦਾ ਇਨਕਾਰ ਕੀਤਾ। ਸੁਣੋਂ! ਹੂਦ ਦੀ ਕੌਮ ਆਦ ਉੱਤੇ ਲਾਅਨਤ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِلَىٰ ثَمُودَ أَخَاهُمْ صَٰلِحًا قَالَ يَٰقَوْمِ ٱعْبُدُوا۟ ٱللَّهَ مَا لَكُم مِّنْ إِلَٰهٍ غَيْرُهُۥ هُوَ أَنشَأَكُم مِّنَ ٱلْأَرْضِ وَٱسْتَعْمَرَكُمْ فِيهَا فَٱسْتَغْفِرُوهُ ثُمَّ تُوبُوٓا۟ إِلَيْهِ إِنَّ رَبِّى قَرِيبٌ مُّجِيبٌ
Punjabi Translation - Arif Haleemਅਸੀਂ ਸਮੂਦ (ਦੀ ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਨਬੀ ਬਣਾਕੇ) ਭੇਜਿਆ ਉਹਨਾਂ ਨੇ ਆਪਣੀ ਕੌਮ ਨੂੰ ਆਖਿਆ ਕਿ ਤੁਸੀਂ ਸਾਰੇ ਅੱਲਾਹ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ। ਉਸੇ ਨੇ ਤੁਹਾਨੂੰ ਧਰਤੀ (ਮਿੱਟੀ) ਤੋਂ ਪੈਦਾ ਕੀਤਾ ਅਤੇ ਉਸੇ ਨੇ ਇਸ ਧਰਤੀ ਉੱਤੇ ਤੁਹਾਨੂੰ ਵਸਾਇਆ ਹੈ। ਉਸੇ ਤੋਂ ਹੀ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸੇ ਵੱਲ ਪਰਤ ਆਓ ! ਬੇਸ਼ੱਕ ਮੇਰਾ ਰੱਬ ਤੁਹਾਡੇ ਨੇੜੇ ਹੀ ਹੈ ਤੇ ਦੁਆਵਾਂ ਨੂੰ ਕਬੂਲਣ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ يَٰصَٰلِحُ قَدْ كُنتَ فِينَا مَرْجُوًّا قَبْلَ هَٰذَآ أَتَنْهَىٰنَآ أَن نَّعْبُدَ مَا يَعْبُدُ ءَابَآؤُنَا وَإِنَّنَا لَفِى شَكٍّ مِّمَّا تَدْعُونَآ إِلَيْهِ مُرِيبٍ
Punjabi Translation - Arif Haleemਉਹਨਾਂ (ਕੌਮੇ-ਸਮੂਦ) ਨੇ ਆਖਿਆ ਕਿ ਹੇ ਸਾਲੇਹ! ਇਸ ਤੋਂ ਪਹਿਲਾਂ ਤੂੰ ਸਾਡੀਆਂ ਆਸਾਂ ਦਾ ਕੇਂਦਰ ਸੀ, ਕੀ ਤੂੰ ਸਾਨੂੰ ਉਹਨਾਂ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਜਿਨ੍ਹਾਂ ਦੀ ਇਬਾਦਤ ਸਾਡੇ ਪਿਓ ਦਾਦੇ ਕਰਦੇ ਸਨ। ਜਿਸ ਚੀਜ਼ (ਇਕ ਰੱਬ) ਵੱਲ ਤੂੰ ਸਾਨੂੰ ਬੁਲਾ ਰਿਹਾ ਹੈ ਸਾਨੂੰ ਤਾਂ ਉਸ ਦੇ ਪ੍ਰਤੀ ਸ਼ੰਕਾ ਹੈ ਜੋ ਸਾਡੀ ਦੁਬਿਧਾ ਦਾ ਕਾਰਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ يَٰقَوْمِ أَرَءَيْتُمْ إِن كُنتُ عَلَىٰ بَيِّنَةٍ مِّن رَّبِّى وَءَاتَىٰنِى مِنْهُ رَحْمَةً فَمَن يَنصُرُنِى مِنَ ٱللَّهِ إِنْ عَصَيْتُهُۥ فَمَا تَزِيدُونَنِى غَيْرَ تَخْسِيرٍ
Punjabi Translation - Arif Haleemਉਸ (ਸਾਲੇਹ) ਨੇ ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਰਤਾ ਦੱਸੋ ਤਾਂ ਸਹੀ ਜੇ ਮੈਂ ਆਪਣੇ ਰੱਬ ਵੱਲ ਕਿਸੇ (ਠੋਸ) ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ (ਵਿਸ਼ੇਸ਼) ਮਿਹਰ (ਭਾਵ ਨਬੁੱਵਤ) ਬਖ਼ਸ਼ੀ ਹੋਵੇ ਫੇਰ ਜੇ ਮੈਂ ਉਸ ਦੀ ਨਾ-ਫ਼ਰਮਾਨੀ ਕਰਾਂ ਤਾਂ ਅੱਲਾਹ ਦੇ ਅਜ਼ਾਬ ਤੋਂ ਮੈਨੂੰ ਕੌਣ ਬਚਾਵੇਗਾ? ਤੁਸੀਂ ਤਾਂ ਮੇਰੇ ਨੁਕਸਾਨ ਵਿਚ ਵਾਧਾ ਕਰ ਰਹੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَٰقَوْمِ هَٰذِهِۦ نَاقَةُ ٱللَّهِ لَكُمْ ءَايَةً فَذَرُوهَا تَأْكُلْ فِىٓ أَرْضِ ٱللَّهِ وَلَا تَمَسُّوهَا بِسُوٓءٍ فَيَأْخُذَكُمْ عَذَابٌ قَرِيبٌ
Punjabi Translation - Arif Haleem(ਸਾਲੇਹ ਨੇ ਕਿਹਾ ਕਿ) ਹੇ ਮੇਰੀ ਕੌਮ! ਇਹ ਵੇਖੋ ਇਹ ਊਠਣੀ ਤੁਹਾਡੇ ਲਈ ਅੱਲਾਹ ਦੀ ਨਿਸ਼ਾਨੀ (ਵਜੋਂ) ਹੈ। ਸੋ ਤੁਸੀਂ ਇਸ ਨੂੰ ਰੱਬ ਦੀ ਧਰਤੀ ’ਤੇ ਚਰਣ-ਚੁਗਣ ਲਈ ਛੱਡ ਦਿਓ, ਤੁਸੀਂ ਇਸ ਨਾਲ ਬੁਰੇ ਇਰਾਦੇ ਨਾਲ ਰਤਾ ਵੀ ਛੇੜ ਛਾੜ ਨਾ ਕਰੀਓ, ਨਹੀਂ ਤਾਂ ਤੁਹਾਨੂੰ ਛੇਤੀ ਹੀ ਅਜ਼ਾਬ ਆ ਨੱਪੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَعَقَرُوهَا فَقَالَ تَمَتَّعُوا۟ فِى دَارِكُمْ ثَلَٰثَةَ أَيَّامٍ ذَٰلِكَ وَعْدٌ غَيْرُ مَكْذُوبٍ
Punjabi Translation - Arif Haleemਪਰ ਉਹਨਾਂ ਨੇ ਉਹਦੀਆਂ ਟੰਗਾਂ ਵੱਡ ਸੁੱਟੀਆਂ। ਇਸ ’ਤੇ ਸਾਲੇਹ ਨੇ ਚਿਤਾਵਣੀ ਦਿੱਤੀ ਕਿ ਚੰਗਾ ਹੁਣ ਤੁਸੀਂ ਆਪਣੇ ਆਪਣੇ ਘਰਾਂ ਵਿਚ ਤਿੰਨ ਤਿੰਨ ਦਿਨ ਹੋਰ ਰਸ ਵਸ ਲਓ। (ਤੁਹਾਡੇ ’ਤੇ ਅਜ਼ਾਬ ਆਉਣ ਵਾਲਾ ਹੈ) ਇਹ ਅਜਿਹਾ ਵਾਅਦਾ ਹੈ ਜਿਹੜਾ ਝੂਠਾ ਸਿੱਧ ਨਹੀਂ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَمَّا جَآءَ أَمْرُنَا نَجَّيْنَا صَٰلِحًا وَٱلَّذِينَ ءَامَنُوا۟ مَعَهُۥ بِرَحْمَةٍ مِّنَّا وَمِنْ خِزْىِ يَوْمِئِذٍ إِنَّ رَبَّكَ هُوَ ٱلْقَوِىُّ ٱلْعَزِيزُ
Punjabi Translation - Arif Haleemਜਦੋਂ ਸਾਡਾ ਹੁਕਮ (ਅਜ਼ਾਬ) ਆ ਗਿਆ ਤਾਂ ਫੇਰ ਅਸੀਂ ਸਾਲੇਹ ਅਤੇ ਉਸ ਦੇ ਈਮਾਨ ਲਿਆਉਣ ਵਾਲਿਆਂ ਨੂੰ ਆਪਣੀ ਮਿਹਰਾਂ ਸਦਕੇ ਅਜ਼ਾਬ ਤੋਂ ਬਚਾ ਲਿਆ ਅਤੇ ਉਸ (ਕਿਆਮਤ ਦਿਹਾੜੇ ਦੇ ਅਜ਼ਾਬ) ਤੋਂ ਵੀ ਬਚਾ ਲਿਆ। ਬੇਸ਼ੱਕ ਤੇਰਾ ਰੱਬ ਹੀ ਅਸਲ ਵਿਚ ਸਰਵ ਸ਼ਕਤੀਮਾਨ ਤੇ ਜ਼ੋਰਾਵਰ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَخَذَ ٱلَّذِينَ ظَلَمُوا۟ ٱلصَّيْحَةُ فَأَصْبَحُوا۟ فِى دِيَٰرِهِمْ جَٰثِمِينَ
Punjabi Translation - Arif Haleemਅਤੇ ਜ਼ਾਲਮਾਂ ਨੂੰ ਇਕ ਕੜਾਕੇਦਾਰ ਧਮਾਕੇ ਨੇ ਨੱਪ ਲਿਆ ਫੇਰ ਤਾਂ ਉਹ ਆਪਣੇ ਘਰਾਂ ਵਿਚ ਉਲਟੇ ਮੂੰਹ ਡਿਗੇ ਰਹਿ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَأَن لَّمْ يَغْنَوْا۟ فِيهَآ أَلَآ إِنَّ ثَمُودَا۟ كَفَرُوا۟ رَبَّهُمْ أَلَا بُعْدًا لِّثَمُودَ
Punjabi Translation - Arif Haleem(ਉਸ ਬਸਤੀ ਵਿਚ ਇੰਜ ਲੱਗਦਾ ਸੀ) ਜਿਵੇਂ ਕਿ ਉਹ ਉੱਥੇ ਕਦੇ ਵਸੇ ਹੀ ਨਹੀਂ ਸੀ ਸਾਵਧਾਨ ਰਹੋ। ਕਿ ਬੇਸ਼ੱਕ ਕੌਮੇ-ਸਮੂਦ ਨੇ ਆਪਣੇ ਰੱਬ ਨਾਲ ਕੁਫ਼ਰ ਕੀਤਾ, ਇਹਨਾਂ ਸਮੂਦੀਆਂ ’ਤੇ ਫ਼ਿਟਕਾਰ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ جَآءَتْ رُسُلُنَآ إِبْرَٰهِيمَ بِٱلْبُشْرَىٰ قَالُوا۟ سَلَٰمًا قَالَ سَلَٰمٌ فَمَا لَبِثَ أَن جَآءَ بِعِجْلٍ حَنِيذٍ
Punjabi Translation - Arif Haleemਨਿਰਸੰਦੇਹ! ਸਾਡੇ ਭੇਜੇ ਹੋਏ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਆਏ ਤੇ ਆਖਿਆ ਕਿ ਤੁਹਾਡੇ ’ਤੇ ਸਲਾਮ ਹੋਵੇ। ਉਹਨਾਂ (ਇਬਰਾਹੀਮ) ਨੇ ਵੀ ਜਵਾਬ ਵਿਚ ਸਲਾਮ ਕਿਹਾ ਅਤੇ ਬਿਨਾਂ ਦੇਰੀ ਕੀਤੇ ਭੁੱਜਾ ਹੋਇਆ ਵੱਛਾ (ਉਹਨਾਂ ਲਈ) ਲਿਆਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَمَّا رَءَآ أَيْدِيَهُمْ لَا تَصِلُ إِلَيْهِ نَكِرَهُمْ وَأَوْجَسَ مِنْهُمْ خِيفَةً قَالُوا۟ لَا تَخَفْ إِنَّآ أُرْسِلْنَآ إِلَىٰ قَوْمِ لُوطٍ
Punjabi Translation - Arif Haleemਜਦੋਂ ਵੇਖਿਆ ਕਿ ਉਹਨਾਂ (ਫ਼ਰਿਸ਼ਤਿਆਂ) ਦੇ ਹੱਥ ਉਸ (ਭੋਜਨ) ਵੱਲ ਵਧ ਹੀ ਨਹੀਂ ਰਹੇ ਤਾਂ (ਇਬਰਾਹੀਮ) ਉਹਨਾਂ ਨੂੰ ਅਜਨਬੀ ਸਮਝ ਕੇ ਮਨ ਹੀ ਮਨ ਵਿਚ ਉਹਨਾਂ ਤੋਂ ਭੈ-ਭੀਤ ਹੋ ਗਿਆ। (ਇਹ ਵੇਖ) ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਸਾਥੋਂ ਨਾ ਡਰੋ ਅਸੀਂ ਤਾਂ ਲੂਤ ਦੀ ਕੌਮ ਵੱਲ ਘੱਲੇ ਗਏ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱمْرَأَتُهُۥ قَآئِمَةٌ فَضَحِكَتْ فَبَشَّرْنَٰهَا بِإِسْحَٰقَ وَمِن وَرَآءِ إِسْحَٰقَ يَعْقُوبَ
Punjabi Translation - Arif Haleemਉਹਨਾਂ (ਇਬਰਾਹੀਮ) ਦੀ ਪਤਨੀ (ਬੀਬੀ ਸਾਰਾ) ਜਿਹੜੀ ਉੱਥੇ ਹੀ ਖੜੀ ਸੀ (ਇਬਰਾਹੀਮ ਦੀ ਭੈਅ ਭੀਤ ਹਾਲਤ ਵੇਖ ਕੇ) ਹੱਸਣ ਲੱਗੀ ਤਾਂ ਅਸੀਂ (ਉਹਨਾਂ ਫ਼ਰਿਸ਼ਤਿਆਂ ਰਾਹੀਂ) ਉਸ ਨੂੰ ਇਸਹਾਕ ਅਤੇ ਇਸਹਾਕ ਮਗਰੋਂ ਯਾਕੂਬ (ਨੂੰ ਨਬੀ ਬਣਾਉਣ) ਦੀ ਖ਼ੁਸ਼ਖ਼ਬਰੀ ਸੁਣਾਈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَتْ يَٰوَيْلَتَىٰٓ ءَأَلِدُ وَأَنَا۠ عَجُوزٌ وَهَٰذَا بَعْلِى شَيْخًا إِنَّ هَٰذَا لَشَىْءٌ عَجِيبٌ
Punjabi Translation - Arif Haleem(ਇਬਰਾਹੀਮ ਦੀ ਪਤਨੀ ਸਾਰਾ) ਆਖਣ ਲੱਗੀ ਕਿ (ਹਾਇ ਲੋਹੜਾ) ਮੇਰੇ ਔਲਾਦ ਕਿਵੇਂ ਹੋਵੇਗੀ ਜਦੋਂ ਕਿ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਪਤੀ ਵੀ ਬਹੁਤ ਬੁੱਢਾ ਹੈ। ਇਹ ਤਾਂ ਬਹੁਤ ਹੀ ਹੈਰਾਨੀ ਦੀ ਗੱਲ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوٓا۟ أَتَعْجَبِينَ مِنْ أَمْرِ ٱللَّهِ رَحْمَتُ ٱللَّهِ وَبَرَكَٰتُهُۥ عَلَيْكُمْ أَهْلَ ٱلْبَيْتِ إِنَّهُۥ حَمِيدٌ مَّجِيدٌ
Punjabi Translation - Arif Haleem(ਫ਼ਰਿਸ਼ਤਿਆਂ ਨੇ) ਕਿਹਾ, ਕੀ ਤੂੰ ਅੱਲਾਹ ਦੇ ਹੁਕਮ ’ਤੇ ਹੈਰਾਨ ਹੋ ਰਹੀ ਹੈ ? ਹੇ ਇਸ ਘਰ ਵਾਲਿਓ! ਤੁਹਾਡੇ ’ਤੇ ਅੱਲਾਹ ਦੀਆਂ ਰਹਿਮਤਾਂ ਅਤੇ ਉਸ ਦੀਆਂ ਬਰਕਤਾਂ ਨਾਜ਼ਿਲ ਹੋਣ ਬੇਸ਼ੱਕ ਅੱਲਾਹ ਅਤਿਅੰਤ ਸ਼ਲਾਘਾ ਯੋਗ ਤੇ ਉੱਚੀਆਂ ਸ਼ਾਨਾਂ ਵਾਲਾਂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَمَّا ذَهَبَ عَنْ إِبْرَٰهِيمَ ٱلرَّوْعُ وَجَآءَتْهُ ٱلْبُشْرَىٰ يُجَٰدِلُنَا فِى قَوْمِ لُوطٍ
Punjabi Translation - Arif Haleemਜਦੋਂ ਉਸ (ਇਬਰਾਹੀਮ) ਦਾ ਡਰ ਦੂਰ ਹੋ ਗਿਆ ਅਤੇ ਉਸ ਨੂੰ ਖ਼ੁਸ਼ਖ਼ਬਰੀ ਵੀ ਮਿਲ ਗਈ ਤਾਂ ਉਹ ਸਾਡੇ ਨਾਲ ਲੂਤ ਦੀ ਕੌਮ ਬਾਰੇ ਝਗੜਣ ਲੱਗ ਪਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ إِبْرَٰهِيمَ لَحَلِيمٌ أَوَّٰهٌ مُّنِيبٌ
Punjabi Translation - Arif Haleemਅਸਲ ਵਿਚ ਇਬਰਾਹੀਮ ਬਹੁਤ ਹੀ ਸਹਿਨਸ਼ੀਲ ਤੇ ਕੌਮਲ ਹਿਰਦੇ ਵਾਲਾ ਅਤੇ ਸਾਡੇ (ਅੱਲਾਹ ਵੱਲ) ਹੀ ਝੁਕਣ ਵਾਲਾ ਵਿਅਕਤੀ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَٰٓإِبْرَٰهِيمُ أَعْرِضْ عَنْ هَٰذَآ إِنَّهُۥ قَدْ جَآءَ أَمْرُ رَبِّكَ وَإِنَّهُمْ ءَاتِيهِمْ عَذَابٌ غَيْرُ مَرْدُودٍ
Punjabi Translation - Arif Haleem(ਫ਼ਰਿਸ਼ਤਿਆਂ ਨੇ) ਆਖਿਆ ਕਿ ਇਬਰਾਹੀਮ ਤੁਸੀਂ ਇਹ ਵਿਚਾਰ ਛੱਡ ਦਿਓ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦੇਣ ਦਾ) ਆ ਗਿਆ ਹੈ। ਇਹਨਾਂ (ਕੌਮੇ-ਲੂਤ) ’ਤੇ ਇਕ ਨਾ-ਟਲਣ ਵਾਲਾ ਅਜ਼ਾਬ ਜ਼ਰੂਰ ਹੀ ਆਉਣ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَمَّا جَآءَتْ رُسُلُنَا لُوطًا سِىٓءَ بِهِمْ وَضَاقَ بِهِمْ ذَرْعًا وَقَالَ هَٰذَا يَوْمٌ عَصِيبٌ
Punjabi Translation - Arif Haleemਜਦੋਂ ਸਾਡੇ ਭੇਜੇ ਹੋਏ (ਫ਼ਰਿਸ਼ਤ) ਲੂਤ ਦੇ ਕੋਲ ਪਹੁੰਚੇ ਤਾਂ ਉਹ (ਲੂਤ) ਉਹਨਾਂ ਦੇ ਆਉਣ ਨਾਲ ਬਹੁਤ ਹੀ ਦੁਖੀ ਹੋਇਆ ਅਤੇ ਦਿਲੋ ਤੰਗ ਹੋਇਆ (ਭਾਵ ਘਬਰਾਇਆ) ਅਤੇ ਆਖਣ ਲਗਿਆ ਕਿ ਅੱਜ ਤਾਂ ਬਹੁਤ ਹੀ ਕਰੜਾ ਦਿਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَجَآءَهُۥ قَوْمُهُۥ يُهْرَعُونَ إِلَيْهِ وَمِن قَبْلُ كَانُوا۟ يَعْمَلُونَ ٱلسَّيِّـَٔاتِ قَالَ يَٰقَوْمِ هَٰٓؤُلَآءِ بَنَاتِى هُنَّ أَطْهَرُ لَكُمْ فَٱتَّقُوا۟ ٱللَّهَ وَلَا تُخْزُونِ فِى ضَيْفِىٓ أَلَيْسَ مِنكُمْ رَجُلٌ رَّشِيدٌ
Punjabi Translation - Arif Haleemਉਸ ਦੀ ਕੌਮ ਦੇ ਲੋਕ (ਮਹਿਮਾਨਾਂ ਨੂੰ ਵੇਖ) ਨੱਸਦੇ ਹੋਏ ਉਸ (ਲੂਤ) ਕੋਲ ਆਏ ਜਿਹੜੇ ਕਿ ਪਹਿਲਾਂ ਤੋਂ ਹੀ ਅਸ਼ਲੀਲਤਾ ਭਰੇ ਕੰਮ ਕਰਦੇ ਸਨ। ਉਸ (ਲੂਤ) ਨੇ ਕਿਹਾ ਕਿ ਹੇ ਮੇਰੀ ਕੌਮ ਦੇ ਲੋਕੋ! ਇਹ ਮੇਰੀ (ਕੌਮ ਦੀਆਂ) ਧੀਆਂ ਹਨ (ਇਹਨਾਂ ਨਾਲ ਨਿਕਾਹ ਕਰ ਲਵੋ) ਇਹ ਤੁਹਾਡੇ ਲਈ ਅਤਿਅੰਤ ਪਵਿੱਤਰ ਹਨ। ਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਮਹਿਮਾਨਾਂ ਦੇ ਸਾਹਮਣੇ ਮੈਨੂੰ ਜ਼ਲੀਲ ਨਾ ਕਰੋ, ਕੀ ਤੁਹਾਡੇ ਵਿੱਚੋਂ ਇਕ ਵੀ ਭਲਾ ਵਿਅਕਤੀ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ لَقَدْ عَلِمْتَ مَا لَنَا فِى بَنَاتِكَ مِنْ حَقٍّ وَإِنَّكَ لَتَعْلَمُ مَا نُرِيدُ
Punjabi Translation - Arif Haleem(ਕੌਮ ਨੇ) ਕਿਹਾ ਕਿ ਤੂੰ ਤਾਂ ਚੰਗੀ ਤਰ੍ਹਾਂ ਜਾਣਦਾ ਹੈ ਕਿ ਤੇਰੀ (ਕੌਮ ਦੀਆਂ) ਧੀਆਂ ਨਾਲ ਸਾਨੂੰ ਕੋਈ ਸਰੋਕਾਰ ਨਹੀਂ। ਤੂੰ ਤਾਂ ਸਾਡੀ ਅਸਲੀ ਇੱਛਾ ਤੋਂ ਭਲੀ-ਭਾਂਤ ਜਾਣੂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ لَوْ أَنَّ لِى بِكُمْ قُوَّةً أَوْ ءَاوِىٓ إِلَىٰ رُكْنٍ شَدِيدٍ
Punjabi Translation - Arif Haleem(ਲੂਤ ਨੇ) ਕਿਹਾ ਕਿ ਕਾਸ਼ ਮੈਂ ਤੁਹਾਡੇ ਨਾਲ ਮੁਕਾਬਲਾ ਕਰਨ ਦੀ ਤਾਕਤ ਰੱਖਦਾ ਜਾਂ ਮੇਰਾ ਕੋਈ ਜ਼ੋਰਾਵਰ ਹਿਮਾਇਤੀ ਹੁੰਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ يَٰلُوطُ إِنَّا رُسُلُ رَبِّكَ لَن يَصِلُوٓا۟ إِلَيْكَ فَأَسْرِ بِأَهْلِكَ بِقِطْعٍ مِّنَ ٱلَّيْلِ وَلَا يَلْتَفِتْ مِنكُمْ أَحَدٌ إِلَّا ٱمْرَأَتَكَ إِنَّهُۥ مُصِيبُهَا مَآ أَصَابَهُمْ إِنَّ مَوْعِدَهُمُ ٱلصُّبْحُ أَلَيْسَ ٱلصُّبْحُ بِقَرِيبٍ
Punjabi Translation - Arif Haleemਫ਼ਰਿਸ਼ਤਿਆਂ ਨੇ ਆਖਿਆ ਕਿ ਹੇ ਲੂਤ! ਅਸੀਂ ਤੇਰੇ ਪਾਲਣਹਾਰ ਵੱਲੋਂ ਭੇਜੇ ਹੋਏ ਹਾਂ, ਇਹ ਲੋਕ ਤੁਹਾਡੇ ’ਤੇ ਹਥ ਨਹੀਂ ਪਾ ਸਕਦੇ। ਤੂੰ ਆਪਣੇ ਘਰ ਵਾਲਿਆਂ ਨੂੰ ਲੈਕੇ ਰਾਤ ਨੂੰ ਕਿਸੇ ਵੇਲੇ ਨਿਕਲ ਜਾ, ਤੁਹਾਡੇ ਵਿਚੋਂ ਕੋਈ ਵੀ ਪਿੱਛੇ ਮੁੜ ਕੇ ਨਾ ਵੇਖੇ, ਤੇਰੀ ਪਤਨੀ ਤੋਂ ਛੁੱਟ (ਸਾਰੇ ਚਲੇ ਜਾਓ) ਕਿਉਂ ਜੋ ਉਸ ਨੂੰ ਵੀ ਉਹੀਓ (ਅਜ਼ਾਬ) ਪਹੁੰਚਣ ਵਾਲਾ ਹੈ ਜਿਹੜਾ ਉਹਨਾਂ ਸਾਰਿਆਂ (ਜ਼ਾਲਮਾਂ) ਨੂੰ ਪਹੁੰਚੇਗਾ। ਬੇਸ਼ੱਕ ਇਹਨਾਂ ਦਾ ਵਾਅਦਾ (ਅਜ਼ਾਬ ਦੇਣ ਦਾ) ਸਵੇਰੇ ਦਾ ਸਮਾਂ ਹੈ। ਕੀ ਸਵੇਰ ਦਾ ਸਮਾਂ ਨੇੜੇ ਨਹੀਂ ਆ ਲੱਗਿਆ? [6]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَمَّا جَآءَ أَمْرُنَا جَعَلْنَا عَٰلِيَهَا سَافِلَهَا وَأَمْطَرْنَا عَلَيْهَا حِجَارَةً مِّن سِجِّيلٍ مَّنضُودٍ
Punjabi Translation - Arif Haleemਜਦੋਂ ਸਾਡਾ ਹੁਕਮ (ਭਾਵ ਅਜ਼ਾਬ) ਆ ਗਿਆ ਤਾਂ ਅਸਾਂ ਉਸ ਬਸਤੀ ਨੂੰ ਉੱਪਰੋ-ਥੱਲੇ ਕਰ ਦਿੱਤਾ ਅਤੇ ਉਹਨਾਂ ’ਤੇ ਖਿੰਘਰਾਂ ਦਾ ਤਾਬੜ-ਤੋੜ ਮੀਂਹ ਬਰਸਾਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مُّسَوَّمَةً عِندَ رَبِّكَ وَمَا هِىَ مِنَ ٱلظَّٰلِمِينَ بِبَعِيدٍ
Punjabi Translation - Arif Haleemਹਰ ਪੱਥਰ ’ਤੇ ਤੇਰੇ ਰੱਬ ਦੀ ਨਿਸ਼ਾਨੀ ਲੱਗੀ ਹੋਈ ਸੀ ਅਤੇ ਉਹ ਬਸਤੀ ਇਹਨਾਂ ਜ਼ਾਲਮਾਂ ਤੋਂ (ਭਾਵ ਮੱਕੇ ਤੋਂ) ਕੁੱਝ ਵੀ ਦੂਰ ਨਹੀਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِلَىٰ مَدْيَنَ أَخَاهُمْ شُعَيْبًا قَالَ يَٰقَوْمِ ٱعْبُدُوا۟ ٱللَّهَ مَا لَكُم مِّنْ إِلَٰهٍ غَيْرُهُۥ وَلَا تَنقُصُوا۟ ٱلْمِكْيَالَ وَٱلْمِيزَانَ إِنِّىٓ أَرَىٰكُم بِخَيْرٍ وَإِنِّىٓ أَخَافُ عَلَيْكُمْ عَذَابَ يَوْمٍ مُّحِيطٍ
Punjabi Translation - Arif Haleemਅਸੀਂ ਮਦਯਨ ਵਾਲਿਆਂ ਵੱਲੋਂ ਉਹਨਾਂ ਦੇ ਹੀ ਇਕ ਭਰਾ ਸ਼ੁਐਬ ਨੂੰ ਘੱਲਿਆ ਉਸ ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ ਅਤੇ ਨਾਪ ਤੋਲ ਵਿਚ ਘਾਟ ਨਾ ਪਾਇਆ ਕਰੋ। ਅੱਜ ਮੈਂ ਤੁਹਾਨੂੰ ਬਹੁਤ ਖ਼ੁਸ਼ਹਾਲ ਵੇਖ ਰਿਹਾ ਹਾਂ। ਪਰ ਮੈਂ ਉਸ ਦਿਨ ਤੋਂ ਡਰਦਾ ਹਾਂ ਜਦੋਂ ਤੁਹਾਨੂੰ ਅਜ਼ਾਬ ਵਾਲਾ ਦਿਨ ਘੇਰੇ ਵਿਚ ਲੈ ਲਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَٰقَوْمِ أَوْفُوا۟ ٱلْمِكْيَالَ وَٱلْمِيزَانَ بِٱلْقِسْطِ وَلَا تَبْخَسُوا۟ ٱلنَّاسَ أَشْيَآءَهُمْ وَلَا تَعْثَوْا۟ فِى ٱلْأَرْضِ مُفْسِدِينَ
Punjabi Translation - Arif Haleem(ਸ਼ੁਐਬ ਨੇ ਆਖਿਆ) ਹੇ ਮੇਰੇ ਕੌਮ! ਤੁਸੀਂ ਨਾਪ ਤੇ ਤੋਲ ਇਨਸਾਫ਼ ਨਾਲ ਕਰਿਆ ਕਰੋ ਅਤੇ ਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘਟਾ ਕੇ ਨਾ ਦਿਓ ਅਤੇ ਤੁਸੀਂ ਇਸ ਧਰਤੀ ’ਤੇ ਫ਼ਸਾਦੀ ਬਣ ਕੇ ਨਾ ਘੂੱਮੋਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بَقِيَّتُ ٱللَّهِ خَيْرٌ لَّكُمْ إِن كُنتُم مُّؤْمِنِينَ وَمَآ أَنَا۠ عَلَيْكُم بِحَفِيظٍ
Punjabi Translation - Arif Haleemਜੇ ਤੁਸੀਂ ਸੱਚੇ ਮੋਮਿਨ ਹੋ ਤਾਂ ਅੱਲਾਹ ਵੱਲੋਂ ਦਿੱਤੀ ਹੋਈ ਜਾਇਜ਼ ਬੱਚਤ (ਨਫਾ) ਹੀ ਤੁਹਾਡੇ ਲਈ ਵਧੀਆ ਹੈ। ਮੈਂ (ਭਾਵ ਸ਼ੁਐਬ) ਤੁਹਾਡੇ ਉੱਤੇ ਕੋਈ ਪਹਿਰੇਦਾਰ ਨਹੀਂ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ يَٰشُعَيْبُ أَصَلَوٰتُكَ تَأْمُرُكَ أَن نَّتْرُكَ مَا يَعْبُدُ ءَابَآؤُنَآ أَوْ أَن نَّفْعَلَ فِىٓ أَمْوَٰلِنَا مَا نَشَٰٓؤُا۟ إِنَّكَ لَأَنتَ ٱلْحَلِيمُ ٱلرَّشِيدُ
Punjabi Translation - Arif Haleem(ਕੌਮ ਨੇ) ਜਵਾਬ ਦਿੱਤਾ ਕਿ ਹੇ ਸ਼ੁਐਬ! ਕੀ ਤੇਰੀ ਨਮਾਜ਼ (ਧਰਮ) ਤੈਨੂੰ ਇਹੋ ਸਿਖਾਉਂਦੀ ਹੈ ਕਿ ਅਸੀਂ ਆਪਣੇ ਪਿਓ ਦਾਦਿਆਂ ਦੇ ਇਸ਼ਟਾਂ ਨੂੰ ਛੱਡ ਦੱਈਏ ਜਾਂ ਆਪਣੇ ਮਾਲਾਂ ਵਿਚ ਉਹ ਨਾ ਕਰੀਏ ਜੋ ਅਸੀਂ ਕਰਨਾ ਚਾਹੀਏ? ਬਸ ਤੂੰ ਹੀ ਤਾਂ ਇਕ ਨਰਮ ਸੁਭਾਓ ਵਾਲਾ ਤੇ ਸਮਝਦਾਰ ਵਿਅਕਤੀ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ يَٰقَوْمِ أَرَءَيْتُمْ إِن كُنتُ عَلَىٰ بَيِّنَةٍ مِّن رَّبِّى وَرَزَقَنِى مِنْهُ رِزْقًا حَسَنًا وَمَآ أُرِيدُ أَنْ أُخَالِفَكُمْ إِلَىٰ مَآ أَنْهَىٰكُمْ عَنْهُ إِنْ أُرِيدُ إِلَّا ٱلْإِصْلَٰحَ مَا ٱسْتَطَعْتُ وَمَا تَوْفِيقِىٓ إِلَّا بِٱللَّهِ عَلَيْهِ تَوَكَّلْتُ وَإِلَيْهِ أُنِيبُ
Punjabi Translation - Arif Haleemਸ਼ੁਐਬ ਨੇ ਕਿਹਾ ਕਿ ਹੇ ਮੇਰੀ ਕੌਮ! ਕਿ ਜੇ ਮੇਂ ਆਪਣੇ ਰੱਬ ਵੱਲੋਂ ਇਕ ਸਪਸ਼ਟ ਦਲੀਲ ’ਤੇ ਹੋਵਾਂ ਅਤੇ ਉਸੇ ਨੇ ਹੀ ਮੈਨੂੰ ਆਪਣੇ ਵੱਲੋਂ ਵਧੀਆ ਰੋਜ਼ੀ ਵੀ ਦਿੱਤੀ ਹੋਵੇ ਫੇਰ ਮੈਂ ਉਸ ਦੀ ਨਾ-ਫ਼ਰਮਾਨੀ ਕਿਵੇਂ ਕਰਾਂ। ਮੈਂ ਇਹ ਵੀ ਨਹੀਂ ਚਾਹੁੰਦਾ ਕਿ ਮੈਂ ਤੁਹਾਡੀ ਵਿਰੋਧਤਾ ਕਰਾਂ ਕਿ ਮੈਂ ਉਹੀ ਕੰਮ ਆਪ ਕਰਾਂ ਜਿਸ ਤੋਂ ਮੈਂ ਤੁਹਾਨੂੰ ਰੋਕਦਾ ਹਾਂ। ਮੈਂ ਛੁੱਟ ਤੁਹਾਡੇ ਸੁਧਾਰ ਤੋਂ ਹੋਰ ਕੁੱਝ ਨਹੀਂ ਚਾਹੁੰਦਾ ਅਤੇ ਇਸ ਦੀ ਯੋਗਤਾ ਦੇਣਾ ਛੁੱਟ ਅੱਲਾਹ ਦੀ ਮਦਦ ਤੋਂ, ਸੰਭਵ ਨਹੀਂ। ਉਸੇ ’ਤੇ ਮੇਰਾ ਭਰੋਸਾ ਹੈ ਅਤੇ ਉਸੇ ਵੱਲ ਮੈਂ ਝੁਕਦਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَٰقَوْمِ لَا يَجْرِمَنَّكُمْ شِقَاقِىٓ أَن يُصِيبَكُم مِّثْلُ مَآ أَصَابَ قَوْمَ نُوحٍ أَوْ قَوْمَ هُودٍ أَوْ قَوْمَ صَٰلِحٍ وَمَا قَوْمُ لُوطٍ مِّنكُم بِبَعِيدٍ
Punjabi Translation - Arif Haleemਹੇ ਮੇਰੀ ਕੌਮ ਵਾਲਿਓ! ਮੇਰੀ ਵਿਰੋਧਤਾ ਕਿਤੇ ਤੁਹਾਨੂੰ ਉਹਨਾਂ ਅਜ਼ਾਬਾਂ ਦਾ ਹੱਕਦਾਰ ਨਾ ਬਣਾ ਦੇਵੇ ਜਿਹੜੇ ਕੌਮੇ-ਨੂਹ, ਕੌਮੇ-ਹੂਦ ਤੇ ਕੌਮੇ-ਸਾਲੇਹ ਨੂੰ ਪਹੁੰਚੇ ਸਨ ਅਤੇ ਕੌਮੇ-ਲੂਤ ਦੀ ਬਸਤੀ ਤਾਂ ਤੁਹਾਥੋਂ ਬਹੁਤੀ ਦੂਰ ਵੀ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱسْتَغْفِرُوا۟ رَبَّكُمْ ثُمَّ تُوبُوٓا۟ إِلَيْهِ إِنَّ رَبِّى رَحِيمٌ وَدُودٌ
Punjabi Translation - Arif Haleemਤੁਸੀਂ ਆਪਣੇ ਰੱਬ ਤੋਂ ਮੁਆਫ਼ੀ ਮੰਗੋ ਤੇ ਉਸੇ ਵੱਲ ਪਰਤ ਆਓ, ਬੇਸ਼ੱਕ ਮੇਰਾ ਰੱਬ ਅਤਿਅੰਤ ਮਿਹਰਾਂ ਅਤੇ ਮੁਹੱਬਤ ਕਰਨ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ يَٰشُعَيْبُ مَا نَفْقَهُ كَثِيرًا مِّمَّا تَقُولُ وَإِنَّا لَنَرَىٰكَ فِينَا ضَعِيفًا وَلَوْلَا رَهْطُكَ لَرَجَمْنَٰكَ وَمَآ أَنتَ عَلَيْنَا بِعَزِيزٍ
Punjabi Translation - Arif Haleem(ਕੌਮ ਨੇ) ਕਿਹਾ ਕਿ ਹੇ ਸ਼ੁਐਬ! ਤੇਰੀਆਂ ਬਹੁਤੀਆਂ ਗੱਲਾਂ ਤਾਂ ਸਾਡੀ ਸਮਝ ਵਿਚ ਹੀ ਨਹੀਂ ਆਉਂਦੀਆਂ। ਅਸੀਂ ਤਾਂ ਤੈਨੂੰ ਆਪਣੇ ਵਿਚਾਲੇ ਬਹੁਤ ਹੀ ਨਿਰਬਲ ਵਿਅਕਤੀ ਸਮਝਦੇ ਹਾਂ। ਜੇ ਸਾਨੂੰ ਤੇਰੇ ਕਬੀਲੇ ਦਾ ਖ਼ਿਆਲ ਨਾ ਹੁੰਦਾ ਤਾਂ ਅਸੀਂ ਤੈਨੂੰ ਪੱਥਰਾਂ ਨਾਲ ਮਾਰ ਸੁੱਟਦੇ ਤੂੰ ਸਾਡੇ ’ਤੇ ਕਿਸੇ ਪੱਖੋਂ ਵੀ ਭਾਰੂ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ يَٰقَوْمِ أَرَهْطِىٓ أَعَزُّ عَلَيْكُم مِّنَ ٱللَّهِ وَٱتَّخَذْتُمُوهُ وَرَآءَكُمْ ظِهْرِيًّا إِنَّ رَبِّى بِمَا تَعْمَلُونَ مُحِيطٌ
Punjabi Translation - Arif Haleem(ਸ਼ੁਐਬ ਨੇ) ਕਿਹਾ ਕਿ ਹੇ ਮੇਰੇ ਕੌਮ ਦੇ ਵੀਰੋ! ਕੀ ਤੁਹਾਡੇ ਲਈ ਮੇਰੇ ਕਬੀਲੇ ਦੇ ਲੋਕ ਅੱਲਾਹ ਤੋਂ ਵੀ ਵੱਧ ਆਦਰ ਵਾਲੇ ਹਨ? ਤੁਸੀਂ ਉਸ (ਰੱਬ) ਨੂੰ ਉੱਕਾ ਹੀ ਪਿੱਠ ਪਿੱਛੇ ਸੁੱਟ ਦਿੱਤਾ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਹਨਾਂ ਸਭ ਨੂੰ ਮੇਰੇ ਰੱਬ ਨੇ ਆਪਣੇ ਗਿਆਨ ਦੇ ਘੇਰੇ ਵਿਚ ਲਿਆ ਹੋਇਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَٰقَوْمِ ٱعْمَلُوا۟ عَلَىٰ مَكَانَتِكُمْ إِنِّى عَٰمِلٌ سَوْفَ تَعْلَمُونَ مَن يَأْتِيهِ عَذَابٌ يُخْزِيهِ وَمَنْ هُوَ كَٰذِبٌ وَٱرْتَقِبُوٓا۟ إِنِّى مَعَكُمْ رَقِيبٌ
Punjabi Translation - Arif Haleemਅਤੇ ਆਖਿਆ ਕਿ ਹੇ ਕੌਮ ਵਾਲਿਓ! ਹੁਣ ਤੁਸੀਂ ਆਪਣੀ ਥਾਂ ’ਤੇ (ਭਾਵ ਇੱਛਾ ਅਨੁਸਾਰ) ਕੰਮ ਕਰਦੇ ਰਹੋ ਮੈਂ ਵੀ ਆਪਣਾ ਕੰਮ ਕਰ ਰਿਹਾ ਹਾਂ, ਤੁਹਾਨੂੰ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਹੀਣਤਾ ਭਰਿਆ ਅਜ਼ਾਬ ਕਿਸ ’ਤੇ ਆਉਂਦਾ ਹੈ ਤੇ ਕੌਣ ਝੂਠਾ ਹੈ। ਤੁਸੀਂ ਵੀ (ਅਜ਼ਾਬ ਨੂੰ) ਉਡੀਕੋ ਅਤੇ ਤਹਾਡੇ ਨਾਲ ਮੈਂ ਵੀ ਉਡੀਕਦਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَمَّا جَآءَ أَمْرُنَا نَجَّيْنَا شُعَيْبًا وَٱلَّذِينَ ءَامَنُوا۟ مَعَهُۥ بِرَحْمَةٍ مِّنَّا وَأَخَذَتِ ٱلَّذِينَ ظَلَمُوا۟ ٱلصَّيْحَةُ فَأَصْبَحُوا۟ فِى دِيَٰرِهِمْ جَٰثِمِينَ
Punjabi Translation - Arif Haleemਜਦੋਂ ਸਾਡਾ ਹੁਕਮ (ਅਜ਼ਾਬ ਦਾ) ਆਇਆ ਤਾਂ ਅਸੀਂ ਸ਼ੁਐਬ ਨੂੰ ਅਤੇ ਉਸ ਦੇ ਈਮਾਨ ਵਾਲੇ ਸਾਥੀਆਂ ਨੂੰ ਆਪਣੀ ਵਿਸ਼ੇਸ਼ ਮਿਹਰਾਂ ਸਦਕੇ ਨਜਾਤ ਬਖ਼ਸ਼ੀ ਅਤੇ ਜ਼ਾਲਮਾਂ ਨੂੰ ਇਕ ਕੜਕਦਾਰ ਚੰਗਿਆੜ ਨੇ ਆ ਨੱਪਿਆ, ਜਿਸ ਕਾਰਨ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਡਿਗੇ ਪਏ ਰਹੇ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَأَن لَّمْ يَغْنَوْا۟ فِيهَآ أَلَا بُعْدًا لِّمَدْيَنَ كَمَا بَعِدَتْ ثَمُودُ
Punjabi Translation - Arif Haleemਇੰਜ ਲੱਗਦਾ ਸੀ ਕਿ ਜਿਵੇਂ ਉਹਨਾਂ ਘਰਾਂ ਵਿਚ ਕਦੇ ਕੋਈ ਵਸਿਆ ਰਸਿਆ ਹੀ ਨਹੀਂ ਸੀ। ਮਦੱਯਨ ਵਾਲਿਆਂ ’ਤੇ ਵੀ ਫ਼ਿਟਕਾਰ ਪਈ ਜਿਵੇਂ ਸਮੂਦ ’ਤੇ ਫ਼ਿਟਕਾਰ ਪਈ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ أَرْسَلْنَا مُوسَىٰ بِـَٔايَٰتِنَا وَسُلْطَٰنٍ مُّبِينٍ
Punjabi Translation - Arif Haleemਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਤੇ ਰੌਸ਼ਨ ਦਲੀਲਾਂ ਦੇ ਕੇ (ਫ਼ਿਰਔਨ ਦੇ ਦਰਬਾਰ ਵਿਚ) ਭੇਜਿਆ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَىٰ فِرْعَوْنَ وَمَلَإِي۟هِۦ فَٱتَّبَعُوٓا۟ أَمْرَ فِرْعَوْنَ وَمَآ أَمْرُ فِرْعَوْنَ بِرَشِيدٍ
Punjabi Translation - Arif Haleemਫ਼ਿਰਔਨ ਤੇ ਉਸ ਦੇ ਦਰਬਾਰੀਆਂ ਵੱਲ ਰੌਸ਼ਨ ਦਲੀਲਾਂ ਆਈਆਂ ਫੇਰ ਵੀ ਉਹਨਾਂ ਲੋਕਾਂ ਨੇ ਫ਼ਿਰਔਨ ਦੇ ਹੁਕਮਾਂ ਦੀ ਪੈਰਵੀ ਕੀਤੀ ਜਦ ਕਿ ਫ਼ਿਰਔਨ ਦਾ ਕੋਈ ਵੀ ਹੁਕਮ ਸੱਚਾਈ ’ਤੇ ਆਧਾਰਿਤ ਨਹੀਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَقْدُمُ قَوْمَهُۥ يَوْمَ ٱلْقِيَٰمَةِ فَأَوْرَدَهُمُ ٱلنَّارَ وَبِئْسَ ٱلْوِرْدُ ٱلْمَوْرُودُ
Punjabi Translation - Arif Haleemਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأُتْبِعُوا۟ فِى هَٰذِهِۦ لَعْنَةً وَيَوْمَ ٱلْقِيَٰمَةِ بِئْسَ ٱلرِّفْدُ ٱلْمَرْفُودُ
Punjabi Translation - Arif Haleemਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذَٰلِكَ مِنْ أَنۢبَآءِ ٱلْقُرَىٰ نَقُصُّهُۥ عَلَيْكَ مِنْهَا قَآئِمٌ وَحَصِيدٌ
Punjabi Translation - Arif Haleemਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا ظَلَمْنَٰهُمْ وَلَٰكِن ظَلَمُوٓا۟ أَنفُسَهُمْ فَمَآ أَغْنَتْ عَنْهُمْ ءَالِهَتُهُمُ ٱلَّتِى يَدْعُونَ مِن دُونِ ٱللَّهِ مِن شَىْءٍ لَّمَّا جَآءَ أَمْرُ رَبِّكَ وَمَا زَادُوهُمْ غَيْرَ تَتْبِيبٍ
Punjabi Translation - Arif Haleemਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَكَذَٰلِكَ أَخْذُ رَبِّكَ إِذَآ أَخَذَ ٱلْقُرَىٰ وَهِىَ ظَٰلِمَةٌ إِنَّ أَخْذَهُۥٓ أَلِيمٌ شَدِيدٌ
Punjabi Translation - Arif Haleem(ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।[7]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ فِى ذَٰلِكَ لَـَٔايَةً لِّمَنْ خَافَ عَذَابَ ٱلْـَٔاخِرَةِ ذَٰلِكَ يَوْمٌ مَّجْمُوعٌ لَّهُ ٱلنَّاسُ وَذَٰلِكَ يَوْمٌ مَّشْهُودٌ
Punjabi Translation - Arif Haleemਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا نُؤَخِّرُهُۥٓ إِلَّا لِأَجَلٍ مَّعْدُودٍ
Punjabi Translation - Arif Haleemਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ يَأْتِ لَا تَكَلَّمُ نَفْسٌ إِلَّا بِإِذْنِهِۦ فَمِنْهُمْ شَقِىٌّ وَسَعِيدٌ
Punjabi Translation - Arif Haleemਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَمَّا ٱلَّذِينَ شَقُوا۟ فَفِى ٱلنَّارِ لَهُمْ فِيهَا زَفِيرٌ وَشَهِيقٌ
Punjabi Translation - Arif Haleemਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
خَٰلِدِينَ فِيهَا مَا دَامَتِ ٱلسَّمَٰوَٰتُ وَٱلْأَرْضُ إِلَّا مَا شَآءَ رَبُّكَ إِنَّ رَبَّكَ فَعَّالٌ لِّمَا يُرِيدُ
Punjabi Translation - Arif Haleemਉਹ ਉਸ ਨਰਕ ਵਿਚ ਉਦੋਂ ਤੀਕ ਰਹਿਣਗੇ ਜਦੋਂ ਤੀਕ ਅਕਾਸ਼ ਤੇ ਧਰਤੀ ਰਹਿਣਗੇ ਸਿਵਾਏ ਇਸ ਤੋਂ ਕਿ ਤੇਰਾ ਰੱਬ ਕੁੱਝ ਹੋਰ ਚਾਹਵੇ। (ਭਾਵ ਨਰਕ ਤੋਂ ਛੁਟਕਾਰਾ ਦੇਣਾ ਚਾਹਵੇ) ਤੇਰਾ ਰੱਬ ਜੋ ਵੀ ਚਾਹੁੰਦਾ ਹੈ ਕਰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَمَّا ٱلَّذِينَ سُعِدُوا۟ فَفِى ٱلْجَنَّةِ خَٰلِدِينَ فِيهَا مَا دَامَتِ ٱلسَّمَٰوَٰتُ وَٱلْأَرْضُ إِلَّا مَا شَآءَ رَبُّكَ عَطَآءً غَيْرَ مَجْذُوذٍ
Punjabi Translation - Arif Haleemਪਰ ਜਿਹੜੇ ਭਾਗਾਂ ਵਾਲੇ ਹੋਣਗੇ ਉਹ ਸਵਰਗ ਵਿਚ ਹੋਣਗੇ ਜਿੱਥੇ ਉਹ ਸਦਾ ਲਈ ਰਹਿਣਗੇ ਜਦੋਂ ਤਕ ਅਕਾਸ਼ ਤੇ ਧਰਤੀ ਬਾਕੀ ਰਹਿਣਗੇ ਪਰ ਹੁੰਦਾ ਉਹ ਹੈ ਜੋ ਤੇਰੇ ਰੱਬ ਚਾਹੁੰਦਾ ਹੈ, ਉਸ ਦੀਆਂ ਬਖ਼ਸ਼ਿਸ਼ਾਂ ਦਾ ਕੋਈ ਅੰਤ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَا تَكُ فِى مِرْيَةٍ مِّمَّا يَعْبُدُ هَٰٓؤُلَآءِ مَا يَعْبُدُونَ إِلَّا كَمَا يَعْبُدُ ءَابَآؤُهُم مِّن قَبْلُ وَإِنَّا لَمُوَفُّوهُمْ نَصِيبَهُمْ غَيْرَ مَنقُوصٍ
Punjabi Translation - Arif Haleemਸੋ (ਹੇ ਨਬੀ!) ਤੁਸੀਂ ਉਹਨਾਂ ਇਸ਼ਟਾਂ ਸੰਬੰਧੀ ਕਿਸੇ ਸੰਦੇਹ ਵਿਚ ਨਾ ਰਹੋ ਜਿਨ੍ਹਾਂ ਦੀ ਇਹ ਲੋਕ ਬੰਦਗੀ ਕਰ ਰਹੇ ਹਨ। ਇਹਨਾਂ ਲੋਕਾਂ ਦੀ ਪੂਜਾ ਪਾਠ ਤਾਂ ਉਸੇ ਤਰ੍ਹਾਂ ਦੀ ਹੈ ਜਿਸ ਤਰ੍ਹਾਂ ਪਹਿਲਾਂ ਉਹਨਾਂ ਦੇ ਪਿਓ ਦਾਦਾ ਪੂਜਾ ਕਰਦੇ ਸਨ। ਬੇਸ਼ੱਕ ਅਸੀਂ (ਅੱਲਾਹ) ਉਹਨਾਂ ਨੂੰ ਉਹਨਾਂ ਦੀ ਸਜ਼ਾਂ ਦਾ ਹਿੱਸਾ ਪੂਰਾ ਦਿਆਂਗੇ, ਇਸ ਵਿੱਚੋਂ ਕਟੌਤੀ ਨਹੀਂ ਕੀਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ ءَاتَيْنَا مُوسَى ٱلْكِتَٰبَ فَٱخْتُلِفَ فِيهِ وَلَوْلَا كَلِمَةٌ سَبَقَتْ مِن رَّبِّكَ لَقُضِىَ بَيْنَهُمْ وَإِنَّهُمْ لَفِى شَكٍّ مِّنْهُ مُرِيبٍ
Punjabi Translation - Arif Haleemਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ ਵਿਚ ਮਤਭੇਦ ਕੀਤੇ ਗਏ। ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਨਿਸ਼ਚਿਤ ਨਾ ਕਰ ਦਿੱਤੀ ਗਈ ਹੁੰਦੀ ਤਾਂ ਉਹਨਾਂ ਵਿਚਾਲੇ ਫ਼ੈਸਲਾ ਹੋ ਗਿਆ ਹੁੰਦਾ। ਇਹ ਸੱਚ ਹੈ ਕਿ ਉਹ ਲੋਕ ਉਸ ਸੰਬੰਧੀ ਸ਼ੱਕ ਵਿਚ ਹਨ ਤੇ ਇਸੇ ਕਾਰਨ ਉਹ ਦੁਵਿਧਾ ਵਿਚ ਫਸੇ ਹੋਏ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّ كُلًّا لَّمَّا لَيُوَفِّيَنَّهُمْ رَبُّكَ أَعْمَٰلَهُمْ إِنَّهُۥ بِمَا يَعْمَلُونَ خَبِيرٌ
Punjabi Translation - Arif Haleemਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱسْتَقِمْ كَمَآ أُمِرْتَ وَمَن تَابَ مَعَكَ وَلَا تَطْغَوْا۟ إِنَّهُۥ بِمَا تَعْمَلُونَ بَصِيرٌ
Punjabi Translation - Arif Haleemਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَا تَرْكَنُوٓا۟ إِلَى ٱلَّذِينَ ظَلَمُوا۟ فَتَمَسَّكُمُ ٱلنَّارُ وَمَا لَكُم مِّن دُونِ ٱللَّهِ مِنْ أَوْلِيَآءَ ثُمَّ لَا تُنصَرُونَ
Punjabi Translation - Arif Haleem(ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,[8] ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَقِمِ ٱلصَّلَوٰةَ طَرَفَىِ ٱلنَّهَارِ وَزُلَفًا مِّنَ ٱلَّيْلِ إِنَّ ٱلْحَسَنَٰتِ يُذْهِبْنَ ٱلسَّيِّـَٔاتِ ذَٰلِكَ ذِكْرَىٰ لِلذَّٰكِرِينَ
Punjabi Translation - Arif Haleem(ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱصْبِرْ فَإِنَّ ٱللَّهَ لَا يُضِيعُ أَجْرَ ٱلْمُحْسِنِينَ
Punjabi Translation - Arif Haleem(ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَوْلَا كَانَ مِنَ ٱلْقُرُونِ مِن قَبْلِكُمْ أُو۟لُوا۟ بَقِيَّةٍ يَنْهَوْنَ عَنِ ٱلْفَسَادِ فِى ٱلْأَرْضِ إِلَّا قَلِيلًا مِّمَّنْ أَنجَيْنَا مِنْهُمْ وَٱتَّبَعَ ٱلَّذِينَ ظَلَمُوا۟ مَآ أُتْرِفُوا۟ فِيهِ وَكَانُوا۟ مُجْرِمِينَ
Punjabi Translation - Arif Haleemਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا كَانَ رَبُّكَ لِيُهْلِكَ ٱلْقُرَىٰ بِظُلْمٍ وَأَهْلُهَا مُصْلِحُونَ
Punjabi Translation - Arif Haleem(ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَوْ شَآءَ رَبُّكَ لَجَعَلَ ٱلنَّاسَ أُمَّةً وَٰحِدَةً وَلَا يَزَالُونَ مُخْتَلِفِينَ
Punjabi Translation - Arif Haleemਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا مَن رَّحِمَ رَبُّكَ وَلِذَٰلِكَ خَلَقَهُمْ وَتَمَّتْ كَلِمَةُ رَبِّكَ لَأَمْلَأَنَّ جَهَنَّمَ مِنَ ٱلْجِنَّةِ وَٱلنَّاسِ أَجْمَعِينَ
Punjabi Translation - Arif Haleemਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَكُلًّا نَّقُصُّ عَلَيْكَ مِنْ أَنۢبَآءِ ٱلرُّسُلِ مَا نُثَبِّتُ بِهِۦ فُؤَادَكَ وَجَآءَكَ فِى هَٰذِهِ ٱلْحَقُّ وَمَوْعِظَةٌ وَذِكْرَىٰ لِلْمُؤْمِنِينَ
Punjabi Translation - Arif Haleem(ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقُل لِّلَّذِينَ لَا يُؤْمِنُونَ ٱعْمَلُوا۟ عَلَىٰ مَكَانَتِكُمْ إِنَّا عَٰمِلُونَ
Punjabi Translation - Arif Haleem(ਹੇ ਨਬੀ!) ਈਮਾਨ ਨਾ ਲਿਆਉਣ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਆਪਣੀ ਥਾਂ ਕਰਮ ਕਰੋ ਬੈਸ਼ੱਕ ਅਸੀਂ ਵੀ ਕਰਮ ਕਰ ਰਹੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱنتَظِرُوٓا۟ إِنَّا مُنتَظِرُونَ
Punjabi Translation - Arif Haleemਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ ਵੀ ਉਡੀਕ ਕਰਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلِلَّهِ غَيْبُ ٱلسَّمَٰوَٰتِ وَٱلْأَرْضِ وَإِلَيْهِ يُرْجَعُ ٱلْأَمْرُ كُلُّهُۥ فَٱعْبُدْهُ وَتَوَكَّلْ عَلَيْهِ وَمَا رَبُّكَ بِغَٰفِلٍ عَمَّا تَعْمَلُونَ
Punjabi Translation - Arif Haleemਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ ਹੀ (ਵਿਸ਼ੇਸ਼) ਹੈ। ਸਾਰੇ ਮਾਮਲੇ (ਕੰਮ) ਵੀ ਉਸੇ ਵੱਲ ਪਰਤਾਏ ਜਾਂਦੇ ਹਨ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਸੇ ’ਤੇ ਭਰੋਸਾ ਕਰੋ, ਤੁਸੀਂ ਜੇ ਵੀ ਕਰਦੇ ਹੋ ਉਸ ਤੋਂ ਅੱਲਾਹ ਬੇਖ਼ਬਰ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→