فَلَمَّا رَءَآ أَيْدِيَهُمْ لَا تَصِلُ إِلَيْهِ نَكِرَهُمْ وَأَوْجَسَ مِنْهُمْ خِيفَةً قَالُوا۟ لَا تَخَفْ إِنَّآ أُرْسِلْنَآ إِلَىٰ قَوْمِ لُوطٍ
Punjabi Translation - Arif Haleemਜਦੋਂ ਵੇਖਿਆ ਕਿ ਉਹਨਾਂ (ਫ਼ਰਿਸ਼ਤਿਆਂ) ਦੇ ਹੱਥ ਉਸ (ਭੋਜਨ) ਵੱਲ ਵਧ ਹੀ ਨਹੀਂ ਰਹੇ ਤਾਂ (ਇਬਰਾਹੀਮ) ਉਹਨਾਂ ਨੂੰ ਅਜਨਬੀ ਸਮਝ ਕੇ ਮਨ ਹੀ ਮਨ ਵਿਚ ਉਹਨਾਂ ਤੋਂ ਭੈ-ਭੀਤ ਹੋ ਗਿਆ। (ਇਹ ਵੇਖ) ਉਹਨਾਂ (ਫ਼ਰਿਸ਼ਤਿਆਂ) ਨੇ ਕਿਹਾ ਕਿ ਸਾਥੋਂ ਨਾ ਡਰੋ ਅਸੀਂ ਤਾਂ ਲੂਤ ਦੀ ਕੌਮ ਵੱਲ ਘੱਲੇ ਗਏ ਹਾਂ।