وَإِذْ أَخَذْنَا مِيثَٰقَ بَنِىٓ إِسْرَٰٓءِيلَ لَا تَعْبُدُونَ إِلَّا ٱللَّهَ وَبِٱلْوَٰلِدَيْنِ إِحْسَانًا وَذِى ٱلْقُرْبَىٰ وَٱلْيَتَٰمَىٰ وَٱلْمَسَٰكِينِ وَقُولُوا۟ لِلنَّاسِ حُسْنًا وَأَقِيمُوا۟ ٱلصَّلَوٰةَ وَءَاتُوا۟ ٱلزَّكَوٰةَ ثُمَّ تَوَلَّيْتُمْ إِلَّا قَلِيلًا مِّنكُمْ وَأَنتُم مُّعْرِضُونَ
Punjabi Translation - Arif Haleemਅਤੇ ਜਦੋਂ ਅਸੀਂ ਬਨੀ ਇਸਰਾਈਲ ਤੋਂ ਪੱਕਾ ਬਚਨ ਲਿਆ ਸੀ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰਨਾ ਅਤੇ ਮਾਂ, ਬਾਪ, ਰਿਸ਼ਤੇਦਾਰਾਂ, ਯਤੀਮਾਂ ਅਤੇ ਮਿਸਕੀਨਾਂ [16]ਨਾਲ ਨੇਕ ਅਤੇ ਸੋਹਣਾ ਵਿਵਹਾਰ ਕਰਨਾ ਅਤੇ ਲੋਕਾਂ ਨੂੰ ਚੰਗੀਆਂ ਗੱਲਾਂ ਆਖਣਾ, ਨਮਾਜ਼ ਕਾਇਮ ਕਰਨਾ ਅਤੇ ਜ਼ਕਾਤ ਅਦਾ ਕਰਨਾ, ਪਰ ਤੁਸੀਂ ਇਹਨਾਂ (ਬਚਨਾਂ) ਤੋਂ ਫਿਰ ਗਏ ਤੁਹਾਡੇ ਵਿੱਚੋਂ ਥੋੜ੍ਹੇ ਲੋਕ ਹੀ (ਆਪਣੇ ਬਚਨਾਂ ਦੇ) ਪਾਬੰਦ ਰਹੇ। ਤੁਸੀਂ ਬਚਨਾਂ ਤੋਂ ਫਿਰ ਜਾਣ ਵਾਲੇ ਹੀ ਹੋ।