ਸੂਰਤ Al-Hajj الحج
78 ਆਇਤਾਂ · ਮਦੀਨਾ · ਉਤਰਨ ਦਾ ਕ੍ਰਮ 103
بِسْمِ ٱللَّهِ ٱلرَّحْمَٰنِ ٱلرَّحِيمِ يَٰٓأَيُّهَا ٱلنَّاسُ ٱتَّقُوا۟ رَبَّكُمْ إِنَّ زَلْزَلَةَ ٱلسَّاعَةِ شَىْءٌ عَظِيمٌ
Punjabi Translation - Arif Haleemਹੇ ਲੋਕੋ! ਆਪਣੇ ਰੱਬ ਤੋਂ ਡਰੋ। ਨਿਰਸੰਦੇਹ, ਕਿਆਮਤ ਦਾ ਭੁਚਾਲ ਬਹੁਤ ਹੀ ਵੱਡੀ (ਡਰਾਉਣ ਵਾਲੀ) ਚੀਜ਼ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ تَرَوْنَهَا تَذْهَلُ كُلُّ مُرْضِعَةٍ عَمَّآ أَرْضَعَتْ وَتَضَعُ كُلُّ ذَاتِ حَمْلٍ حَمْلَهَا وَتَرَى ٱلنَّاسَ سُكَٰرَىٰ وَمَا هُم بِسُكَٰرَىٰ وَلَٰكِنَّ عَذَابَ ٱللَّهِ شَدِيدٌ
Punjabi Translation - Arif Haleemਜਿਸ ਦਿਨ ਤੁਸੀਂ ਵੇਖੋਗੇ ਕਿ ਹਰ ਦੁੱਧ ਪਿਆਉਣ ਵਾਲੀ ਆਪਣੇ ਦੁੱਧ ਪੀਂਦੇ ਬੱਚੇ ਨੂੰ ਭੁੱਲ ਜਾਵੇਗੀ ਅਤੇ ਗਰਭਵਤੀਆਂ ਗਰਭਪਾਤ ਹੋ ਜਾਣਗੀਆਂ ਅਤੇ ਤੁਸੀਂ ਲੋਕਾਂ ਨੂੰ ਨਸ਼ੇ ਵਿਚ ਮਦਹੋਸ਼ ਵੇਖੋਗੇ ਜਦੋਂ ਕਿ ਉਹ ਨਸ਼ੇ ਵਿਚ ਨਹੀਂ ਹੋਣਗੇ, ਪਰੰਤੂ ਅੱਲਾਹ ਦਾ ਅਜ਼ਾਬ ਬੜਾ ਹੀ ਕਰੜਾ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمِنَ ٱلنَّاسِ مَن يُجَٰدِلُ فِى ٱللَّهِ بِغَيْرِ عِلْمٍ وَيَتَّبِعُ كُلَّ شَيْطَٰنٍ مَّرِيدٍ
Punjabi Translation - Arif Haleemਕੁੱਝ ਲੋਕੀ ਉਹ ਵੀ ਹਨ ਜਿਹੜੇ ਅੱਲਾਹ ਬਾਰੇ ਬਿਨਾਂ ਗਿਆਨ ਤੋਂ ਬਹਿਸਾਂ (ਵਾਦ-ਵਿਵਾਦ) ਕਰਦੇ ਹਨ ਅਤੇ ਹਰ ਬਾਗ਼ੀ ਸ਼ੈਤਾਨ ਦੇ ਪਿੱਛੇ ਲਗ ਜਾਂਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كُتِبَ عَلَيْهِ أَنَّهُۥ مَن تَوَلَّاهُ فَأَنَّهُۥ يُضِلُّهُۥ وَيَهْدِيهِ إِلَىٰ عَذَابِ ٱلسَّعِيرِ
Punjabi Translation - Arif Haleemਅਜਿਹੇ ਲੋਕਾਂ ਲਈ ਲਿਖ ਦਿੱਤਾ ਗਿਆ ਹੈ ਕਿ ਜੇ ਕੋਈ ਉਹਨਾਂ ਲੋਕਾਂ ਦਾ ਸਾਥ ਦੇਵੇਗਾ ਉਹ (ਸ਼ੈਤਾਨ) ਉਸ ਨੂੰ ਗੁਮਰਾਹ ਕਰ ਦੇਵੇਗਾ ਅਤੇ ਉਸ ਨੂੰ ਅੱਗ ਦੇ ਅਜ਼ਾਬ (ਨਰਕ) ਵੱਲ ਲੈ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَٰٓأَيُّهَا ٱلنَّاسُ إِن كُنتُمْ فِى رَيْبٍ مِّنَ ٱلْبَعْثِ فَإِنَّا خَلَقْنَٰكُم مِّن تُرَابٍ ثُمَّ مِن نُّطْفَةٍ ثُمَّ مِنْ عَلَقَةٍ ثُمَّ مِن مُّضْغَةٍ مُّخَلَّقَةٍ وَغَيْرِ مُخَلَّقَةٍ لِّنُبَيِّنَ لَكُمْ وَنُقِرُّ فِى ٱلْأَرْحَامِ مَا نَشَآءُ إِلَىٰٓ أَجَلٍ مُّسَمًّى ثُمَّ نُخْرِجُكُمْ طِفْلًا ثُمَّ لِتَبْلُغُوٓا۟ أَشُدَّكُمْ وَمِنكُم مَّن يُتَوَفَّىٰ وَمِنكُم مَّن يُرَدُّ إِلَىٰٓ أَرْذَلِ ٱلْعُمُرِ لِكَيْلَا يَعْلَمَ مِنۢ بَعْدِ عِلْمٍ شَيْـًٔا وَتَرَى ٱلْأَرْضَ هَامِدَةً فَإِذَآ أَنزَلْنَا عَلَيْهَا ٱلْمَآءَ ٱهْتَزَّتْ وَرَبَتْ وَأَنۢبَتَتْ مِن كُلِّ زَوْجٍۭ بَهِيجٍ
Punjabi Translation - Arif Haleemਹੇ ਲੋਕੋ! ਜੇ ਤੁਹਾਨੂੰ ਮਰਨ ਮਗਰੋਂ ਮੁੜ ਜੀਵਿਤ ਹੋਣ ਬਾਰੇ ਕੋਈ ਸ਼ੱਕ ਹੈ ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਬੇਸ਼ੱਕ ਅਸੀਂ (ਆਰੰਭ ਵਿਚ) ਤੁਹਾਨੂੰ ਮਿੱਟੀ ਤੋਂ ਸਾਜਿਆ ਹੈ ਫੇਰ ਵੀਰਜ ਤੋਂ, ਫੇਰ ਜੱਮੇ ਹੋਏ ਖ਼ੂਨ ਤੋਂ, ਫੇਰ ਮਾਸ ਦੀ ਬੋਟੀ [1] ਤੋਂ ਜਿਹੜਾ ਰੂਪਮਾਨ ਵੀ ਹੁੰਦੀ ਹੈ ਤੇ ਰੂਪਹੀਣ ਵੀ (ਇਹ ਅਸੀਂ ਇਸ ਲਈ ਦੱਸ ਰਹੇ ਹਾਂ) ਤਾਂ ਜੋ ਅਸੀਂ ਤੁਹਾਡੇ ’ਤੇ (ਆਪਣੀ ਕੁਦਰਤ) ਸਪਸ਼ਟ ਕਰ ਦਈਏ। ਅਸੀਂ ਜਿਸ (ਵੀਰਜ) ਨੂੰ ਵੀ ਚਾਹੀਏ ਇਕ ਮਿਥੇ ਹੋਏ ਸਮੇਂ ਲਈ ਗਰਭਾਂ ਵਿਚ ਰੱਖਦੇ ਹਾਂ ਫੇਰ ਤੁਹਾਨੂੰ ਇਕ ਬੱਚੇ ਦੇ ਰੂਪ ਵਿਚ ਕੱਢ ਲਿਆਉਂਦੇ ਹਾਂ ਤਾਂ ਜੋ ਤੁਸੀਂ ਆਪਣੀ ਜਵਾਨੀ ਨੂੰ ਪੁੱਜੋ। ਤੁਹਾਡੇ ਵਿੱਚੋਂ ਕੁੱਝ ਨੂੰ (ਬੁਢਾਪੇ ਤੋਂ ਪਹਿਲਾਂ ਹੀ) ਵਾਪਸ ਬੁਲਾ ਲਿਆ ਜਾਂਦਾ ਹੈ ਅਤੇ ਕੁੱਝ ਅਤਿ ਭੈੜੀ ਉਮਰ (ਬੁਢਾਪੇ) ਵੱਲ ਫੇਰ ਦਿੱਤੇ ਜਾਂਦੇ ਹਨ ਕਿ ਉਹ ਜਾਣਦੇ ਹੋਏ ਵੀ ਕੁੱਝ ਨਹੀਂ ਜਾਣਦੇ ਹੁੰਦੇ। (ਇਸੇ ਪ੍ਰਕਾਰ) ਤੁਸੀਂ ਵੇਖਦੇ ਹੋ ਕਿ ਧਰਤੀ ਬੰਜਰ ਤੇ ਸੁੱਕੀ ਪਈ ਹੈ। ਫੇਰ ਜਦੋਂ ਅਸੀਂ ਉਸ (ਧਰਤੀ) ’ਤੇ ਮੀਂਹ ਬਰਸਾਉਂਦੇ ਹਾਂ ਤਾਂ ਉਹ ਉਪਜਾਊ ਹੋ ਜਾਂਦੀ ਰੁ ਅਤੇ ਉਸ ਵਿਚ ਹਰੇਕ ਤਰ੍ਹਾਂ ਦੀ ਸੋਹਣੀ ਦਿਸਣ ਵਾਲੀ ਬਨਸਪਤੀ ਕੱਢੀ ਜਾਂਦੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذَٰلِكَ بِأَنَّ ٱللَّهَ هُوَ ٱلْحَقُّ وَأَنَّهُۥ يُحْىِ ٱلْمَوْتَىٰ وَأَنَّهُۥ عَلَىٰ كُلِّ شَىْءٍ قَدِيرٌ
Punjabi Translation - Arif Haleem(ਇਹ ਸਭ) ਇਸ ਲਈ ਵਰਣਨ ਕੀਤਾ ਜਾ ਰਿਹਾ ਹੈ (ਤਾਂ ਜੋ ਤੁਸੀਂ ਜਾਣ ਲਓ) ਕਿ ਬੇਸ਼ੱਕ ਅੱਲਾਹ ਹੀ ਹੱਕ (ਸਤਿ) ਹੈ, ਬੇਸ਼ੱਕ ਉਹੀ ਮੁਰਦਿਆਂ ਨੂੰ ਜਿਊਂਦਾ ਕਰਦਾ ਹੈ ਅਤੇ ਉਹ ਹਰੇਕ ਸ਼ੈਅ ਉੱਤੇ ਕੁਦਰਤ ਰੱਖਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَنَّ ٱلسَّاعَةَ ءَاتِيَةٌ لَّا رَيْبَ فِيهَا وَأَنَّ ٱللَّهَ يَبْعَثُ مَن فِى ٱلْقُبُورِ
Punjabi Translation - Arif Haleemਨਿਰਸੰਦੇਹ, ਕਿਆਮਤ ਆਉਣ ਵਾਲੀ ਹੈ, ਇਸ ਦੇ ਆਉਣ ਵਿਚ ਕੋਈ ਸ਼ੱਕ ਨਹੀਂ ਅਤੇ ਅੱਲਾਹ ਕਬਰਾਂ ਵਾਲਿਆਂ (ਭਾਵ ਮੁਰਦਿਆਂ) ਨੂੰ ਜ਼ਰੂਰ ਉਠਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمِنَ ٱلنَّاسِ مَن يُجَٰدِلُ فِى ٱللَّهِ بِغَيْرِ عِلْمٍ وَلَا هُدًى وَلَا كِتَٰبٍ مُّنِيرٍ
Punjabi Translation - Arif Haleemਕੁੱਝ ਲੋਕ ਉਹ ਵੀ ਹਨ ਜਿਹੜੇ ਅੱਲਾਹ ਪ੍ਰਤੀ ਬਿਨਾਂ ਕਿਸੇ ਗਿਆਨ, ਬਿਨਾਂ ਕਿਸੇ ਹਿਦਾਇਤ ਅਤੇ ਬਿਨਾਂ ਰਾਹ ਵਿਖਾਉਣ ਵਾਲੀ ਕਿਤਾਬ ਤੋਂ ਵਾਦ-ਵਿਵਾਦ ਕਰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثَانِىَ عِطْفِهِۦ لِيُضِلَّ عَن سَبِيلِ ٱللَّهِ لَهُۥ فِى ٱلدُّنْيَا خِزْىٌ وَنُذِيقُهُۥ يَوْمَ ٱلْقِيَٰمَةِ عَذَابَ ٱلْحَرِيقِ
Punjabi Translation - Arif Haleemਜਿਹੜਾ ਘਮੰਡ [2] ਵਿਚ ਆ ਕੇ ਹੱਕ ਦੀ ਅਣ-ਦੇਖੀ ਕਰੇ ਤਾਂ ਜੋ (ਲੋਕਾਂ ਨੂੰ) ਅੱਲਾਹ ਦੀ ਰਾਹ ਤੋਂ ਕੁਰਾਹੇ ਪਾਵੇ, ਉਸ ਨੂੰ ਇਸ ਦੁਨੀਆਂ ਵਿਚ ਵੀ ਰੁਸਵਾਈ ਮਿਲੇਗੀ ਅਤੇ ਕਿਆਮਤ ਵਾਲੇ ਦਿਨ ਅਸੀਂ ਉਸ ਨੂੰ ਨਰਕ ਵਿਚ ਜਲਣ ਦਾ ਸੁਆਦ ਚਖਾਵਾਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذَٰلِكَ بِمَا قَدَّمَتْ يَدَاكَ وَأَنَّ ٱللَّهَ لَيْسَ بِظَلَّٰمٍ لِّلْعَبِيدِ
Punjabi Translation - Arif Haleem(ਕਿਹਾ ਜਾਵੇਗਾ ਕਿ) ਇਹ (ਅਜ਼ਾਬ) ਉਸ (ਦੀਆਂ ਕਰਤੂਤਾਂ) ਦੇ ਬਦਲੇ ਵਿਚ ਹੈ, ਜਿਹੜਾ ਉਸ ਨੇ ਆਪਣੇ ਹੱਥੀਂ ਅੱਗੇ ਭੇਜਿਆ ਹੈ। ਸੱਚ ਜਾਣੋਂ ਕਿ ਅੱਲਾਹ ਆਪਣੇ ਬੰਦਿਆਂ ਉੱਤੇ ਜ਼ੁਲਮ ਕਰਨ ਵਾਲਾ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمِنَ ٱلنَّاسِ مَن يَعْبُدُ ٱللَّهَ عَلَىٰ حَرْفٍ فَإِنْ أَصَابَهُۥ خَيْرٌ ٱطْمَأَنَّ بِهِۦ وَإِنْ أَصَابَتْهُ فِتْنَةٌ ٱنقَلَبَ عَلَىٰ وَجْهِهِۦ خَسِرَ ٱلدُّنْيَا وَٱلْـَٔاخِرَةَ ذَٰلِكَ هُوَ ٱلْخُسْرَانُ ٱلْمُبِينُ
Punjabi Translation - Arif Haleemਕੁੱਝ ਅਜਿਹੇ ਵੀ ਲੋਕ ਹਨ ਜਿਹੜੇ (ਸ਼ੱਕ ਦੇ) ਕੰਡੇ ’ਤੇ ਰਹਿ ਕੇ ਅੱਲਾਹ ਦੀ ਬੰਦਗੀ ਕਰਦੇ ਹਨ, ਜੇ ਕੋਈ ਲਾਭ ਮਿਲ ਗਿਆ ਤਾਂ ਸੰਤੁਸ਼ਟ ਹੋ ਜਾਂਦੇ ਹਨ, ਜੇ ਕੋਈ ਮੁਸੀਬਤ ਆ ਜਾਵੇ ਤਾਂ ਉਸੇ ਸਮੇਂ (ਇਸਲਾਮ ਤੋਂ) ਮੂੰਹ ਮੋੜ ਲੈਂਦੇ ਹਨ। ਉਹਨਾਂ ਦਾ ਦੁਨੀਆਂ ਵਿਚ ਵੀ ਅਤੇ ਆਖ਼ਿਰਤ ਵਿਚ ਵੀ ਘਾਟਾ ਹੋਵੇਗਾ। ਇਹੋ ਅਸਲੀ ਘਾਟਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَدْعُوا۟ مِن دُونِ ٱللَّهِ مَا لَا يَضُرُّهُۥ وَمَا لَا يَنفَعُهُۥ ذَٰلِكَ هُوَ ٱلضَّلَٰلُ ٱلْبَعِيدُ
Punjabi Translation - Arif Haleemਉਹ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ (ਮਦਦ ਲਈ) ਪੁਕਾਰਦਾ ਹੈ, ਜਿਹੜਾ ਨਾ ਉਸ ਨੂੰ ਲਾਭ ਦੇ ਸਕਣ ਅਤੇ ਨਾ ਹੀ ਨੁਕਸਾਨ ਕਰ ਸਕਣ। ਇਹੋ ਅਸਲੀ ਗੁਮਰਾਹੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَدْعُوا۟ لَمَن ضَرُّهُۥٓ أَقْرَبُ مِن نَّفْعِهِۦ لَبِئْسَ ٱلْمَوْلَىٰ وَلَبِئْسَ ٱلْعَشِيرُ
Punjabi Translation - Arif Haleemਉਹ ਉਸੇ ਨੂੰ (ਆਪਣੀਆਂ ਲੋੜਾਂ ਲਈ) ਪੁਕਾਰਦਾ ਹੈ, ਜਿਸ ਦਾ ਨੁਕਸਾਨ ਉਸ ਦੇ ਲਾਭ ਨਾਲੋਂ ਬਹੁਤਾ ਨੇੜੇ ਹੈ। ਉਸ ਦਾ ਸਾਈਂ ਬਹੁਤ ਹੀ ਭੈੜਾ ਹੈ। ਬੇਸ਼ੱਕ ਅਜਿਹਾ ਸਾਥੀ ਬਹੁਤ ਹੀ ਭੈੜਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱللَّهَ يُدْخِلُ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ جَنَّٰتٍ تَجْرِى مِن تَحْتِهَا ٱلْأَنْهَٰرُ إِنَّ ٱللَّهَ يَفْعَلُ مَا يُرِيدُ
Punjabi Translation - Arif Haleemਬੇਸ਼ੱਕ ਅੱਲਾਹ ਈਮਾਨ ਲਿਆਉਣ ਵਾਲੇ ਲੋਕਾਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ। ਬੇਸ਼ੱਕ ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَن كَانَ يَظُنُّ أَن لَّن يَنصُرَهُ ٱللَّهُ فِى ٱلدُّنْيَا وَٱلْـَٔاخِرَةِ فَلْيَمْدُدْ بِسَبَبٍ إِلَى ٱلسَّمَآءِ ثُمَّ لْيَقْطَعْ فَلْيَنظُرْ هَلْ يُذْهِبَنَّ كَيْدُهُۥ مَا يَغِيظُ
Punjabi Translation - Arif Haleemਜਿਹੜਾ ਕੋਈ ਇਹ ਸੋਚਦਾ ਹੈ ਕਿ ਅੱਲਾਹ ਉਸ ਰਸੂਲ ਦੀ ਮਦਦ ਲੋਕ ਪ੍ਰਲੋਕ ਵਿਚ ਨਹੀਂ ਕਰੇਗਾ ਉਸ ਨੂੰ ਚਾਹੀਦਾ ਹੈ ਕਿ ਉਹ (ਇਕ ਰੱਸਾ ਆਪਣੇ ਗਲੇ ਵਿਚ ਪਾ ਲਵੇ ਅਤੇ) ਅਕਾਸ਼ ਵਿਚ ਚੜ੍ਹ ਜਾਵੇ ਤੇ ਉਸ ਰੱਸੀ ਨੂੰ ਕੱਟ ਦੇਵੇ, ਫੇਰ ਵੇਖੇ ਕੀ ਉਸਦਾ ਇਹ ਉਪਾਅ ਉਸ ਦੇ ਗੁੱਸੇ ਨੂੰ ਦੂਰ ਕਰਦਾ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَكَذَٰلِكَ أَنزَلْنَٰهُ ءَايَٰتٍۭ بَيِّنَٰتٍ وَأَنَّ ٱللَّهَ يَهْدِى مَن يُرِيدُ
Punjabi Translation - Arif Haleemਅਸੀਂ ਕੁਰਆਨ ਦੀਆਂ ਆਇਤਾਂ ਨੂੰ ਸਪਸ਼ਟ ਕਰਕੇ ਉਤਾਰਿਆ ਹੈ ਜਿਸ ਨੂੰ ਅੱਲਾਹ ਚਾਹਵੇ ਉਸੇ ਨੂੰ ਹਿਦਾਇਤ ਨਸੀਬ ਹੁੰਦੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱلَّذِينَ ءَامَنُوا۟ وَٱلَّذِينَ هَادُوا۟ وَٱلصَّٰبِـِٔينَ وَٱلنَّصَٰرَىٰ وَٱلْمَجُوسَ وَٱلَّذِينَ أَشْرَكُوٓا۟ إِنَّ ٱللَّهَ يَفْصِلُ بَيْنَهُمْ يَوْمَ ٱلْقِيَٰمَةِ إِنَّ ٱللَّهَ عَلَىٰ كُلِّ شَىْءٍ شَهِيدٌ
Punjabi Translation - Arif Haleemਬੇਸ਼ੱਕ ਜਿਹੜੇ ਲੋਕੀ ਈਮਾਨ ਲਿਆਏ, ਜਾਂ ਜਿਹੜੇ ਯਹੂਦੀ, ਸਾਬੀ (ਅਧਰਮੀ) , ਈਸਾਈ, ਮਜੂਸੀ (ਅੱਗ ਪੂਜਣ ਵਾਲੇ) ਜਾਂ ਮੁਸ਼ਰਿਕ ਬਣ ਗਏ (ਭਾਵ ਉਹ ਕੋਈ ਵੀ ਹੋਵੇ) ਬੇਸ਼ੱਕ ਅੱਲਾਹ ਉਹਨਾਂ ਸਭਨਾਂ ਵਿਚਾਲੇ ਕਿਆਮਤ ਦਿਹਾੜੇ ਫ਼ੈਸਲਾ ਕਰ ਦੇਵੇਗਾ। ਅੱਲਾਹ ਤਾਂ ਹਰ ਹਰ ਚੀਜ਼ ਦਾ ਗਵਾਹ ਹੈ।[3]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَمْ تَرَ أَنَّ ٱللَّهَ يَسْجُدُ لَهُۥ مَن فِى ٱلسَّمَٰوَٰتِ وَمَن فِى ٱلْأَرْضِ وَٱلشَّمْسُ وَٱلْقَمَرُ وَٱلنُّجُومُ وَٱلْجِبَالُ وَٱلشَّجَرُ وَٱلدَّوَآبُّ وَكَثِيرٌ مِّنَ ٱلنَّاسِ وَكَثِيرٌ حَقَّ عَلَيْهِ ٱلْعَذَابُ وَمَن يُهِنِ ٱللَّهُ فَمَا لَهُۥ مِن مُّكْرِمٍ إِنَّ ٱللَّهَ يَفْعَلُ مَا يَشَآءُ
Punjabi Translation - Arif Haleemਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਦੇ ਅੱਗੇ ਹੀ ਸਭ ਧਰਤੀ ਵਾਲੇ ਅਤੇ ਅਕਾਸ਼ ਵਾਲੇ ਸੀਸ ਝੁਕਾਉਂਦੇ ਹਨ ਅਤੇ ਉਸ ਦੇ ਨਾਲ ਹੀ ਸੂਰਜ, ਚੰਨ ਤਾਰੇ, ਪਹਾੜ, ਰੁੱਖ ਅਤੇ ਜਾਨਵਰ ਅਤੇ ਬਥੇਰੇ ਮਨੁੱਖ ਵੀ ਸੀਸ ਝੁਕਾਉਂਦੇ ਹਨ। ਉਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਲਈ ਅਜ਼ਾਬ ਦਾ ਹੋਣਾ ਤੈਅ ਹੋ ਚੁੱਕਿਆ ਹੈ। ਜਿਸ ਨੂੰ ਰੱਬ ਹੀ ਜ਼ਲੀਲ ਕਰ ਦੇਵੇ ਉਸ ਨੂੰ ਕੋਈ ਇੱਜ਼ਤ ਦੇਣ ਵਾਲਾ ਨਹੀਂ, ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
هَٰذَانِ خَصْمَانِ ٱخْتَصَمُوا۟ فِى رَبِّهِمْ فَٱلَّذِينَ كَفَرُوا۟ قُطِّعَتْ لَهُمْ ثِيَابٌ مِّن نَّارٍ يُصَبُّ مِن فَوْقِ رُءُوسِهِمُ ٱلْحَمِيمُ
Punjabi Translation - Arif Haleemਇਹ ਦੋ ਧਿਰ (ਕਾਫ਼ਿਰਾਂ ਤੇ ਮੋਮਿਨਾਂ ਦੇ) ਹਨ, ਜਿਹੜੇ ਆਪਣੇ ਰੱਬ ਬਾਰੇ ਝਗੜ ਰਹੇ ਹਨ। ਕਾਫ਼ਿਰਾਂ ਲਈ ਤਾਂ ਅੱਗ ਦੇ ਵਸਤਰ ਕੱਟੇ ਜਾਣਗੇ ਅਤੇ ਉਹਨਾਂ ਦੇ ਸਿਰਾਂ ’ਤੇ ਉੱਬਲਦਾ ਹੋਇਆ ਪਾਣੀ ਡੋਲ੍ਹਿਆ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يُصْهَرُ بِهِۦ مَا فِى بُطُونِهِمْ وَٱلْجُلُودُ
Punjabi Translation - Arif Haleemਜਿਸ ਨਾਲ ਉਹਨਾਂ ਦੇ ਢਿਡਾਂ ਦੇ ਅੰਦਰੋਂ ਸਭ ਕੁੱਝ ਗਲ ਜਾਵੇਗਾ ਅਤੇ ਉਹਨਾਂ ਦੀ ਚਮੜੀ ਵੀ ਗਲ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَهُم مَّقَٰمِعُ مِنْ حَدِيدٍ
Punjabi Translation - Arif Haleemਉਹਨਾਂ (ਨਰਕੀਆਂ) ਨੂੰ ਮਾਰਨ ਲਈ ਲੋਹੇ ਦੇ ਥੌੜ੍ਹੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كُلَّمَآ أَرَادُوٓا۟ أَن يَخْرُجُوا۟ مِنْهَا مِنْ غَمٍّ أُعِيدُوا۟ فِيهَا وَذُوقُوا۟ عَذَابَ ٱلْحَرِيقِ
Punjabi Translation - Arif Haleemਜਦੋਂ ਉਹ ਉੱਥਿਓਂ (ਨਰਕ ਵਿਚ) ਘਬਰਾ ਕੇ ਨਿੱਕਲਣ ਦੀ ਕੋਸ਼ਿਸ਼ ਕਰਨਗੇ, ਮੁੜ ਉੱਥੇ ਹੀ ਧੱਕ ਦਿੱਤੇ ਜਾਣਗੇ ਅਤੇ ਕਿਹਾ ਜਾਵੇਗਾ ਕਿ ਹੁਣ ਲਵੋ ਸਾੜਣ ਵਾਲੇ ਅਜ਼ਾਬ ਦਾ ਸੁਆਦ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱللَّهَ يُدْخِلُ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ جَنَّٰتٍ تَجْرِى مِن تَحْتِهَا ٱلْأَنْهَٰرُ يُحَلَّوْنَ فِيهَا مِنْ أَسَاوِرَ مِن ذَهَبٍ وَلُؤْلُؤًا وَلِبَاسُهُمْ فِيهَا حَرِيرٌ
Punjabi Translation - Arif Haleemਬੇਸ਼ੱਕ ਈਮਾਨ ਵਾਲਿਆਂ ਨੂੰ ਅਤੇ ਨੇਕ ਕੰਮ ਕਰਨ ਵਾਲਿਆਂ ਨੂੰ ਅੱਲਾਹ ਉਹਨਾਂ ਸਵਰਗਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹਨਾਂ ਨੂੰ ਸੋਨੇ ਦੇ ਕੰਗਣ ਪਹਿਣਾਏ ਜਾਣਗੇ ਅਤੇ ਉੱਥੇ ਉਹਨਾਂ ਦਾ ਲਿਬਾਸ ਰੇਸ਼ਮ ਦਾ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَهُدُوٓا۟ إِلَى ٱلطَّيِّبِ مِنَ ٱلْقَوْلِ وَهُدُوٓا۟ إِلَىٰ صِرَٰطِ ٱلْحَمِيدِ
Punjabi Translation - Arif Haleemਸੰਸਾਰ ਵਿਚ ਉਹਨਾਂ ਲੋਕਾਂ ਨੂੰ ਪਵਿੱਤਰ ਗੱਲਾਂ (ਕਲਮਾ-ਏ-ਤੌਹੀਦ ਕਬੂਲਨ) ਦੀ ਹਿਦਾਇਤ ਬਖ਼ਸ਼ੀ ਗਈ ਅਤੇ ਸਲਾਹੇ ਹੋਏ ਅੱਲਾਹ ਦਾ ਰਾਹ ਵਿਖਾਇਆ ਗਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱلَّذِينَ كَفَرُوا۟ وَيَصُدُّونَ عَن سَبِيلِ ٱللَّهِ وَٱلْمَسْجِدِ ٱلْحَرَامِ ٱلَّذِى جَعَلْنَٰهُ لِلنَّاسِ سَوَآءً ٱلْعَٰكِفُ فِيهِ وَٱلْبَادِ وَمَن يُرِدْ فِيهِ بِإِلْحَادٍۭ بِظُلْمٍ نُّذِقْهُ مِنْ عَذَابٍ أَلِيمٍ
Punjabi Translation - Arif Haleemਜਿਨ੍ਹਾਂ ਲੋਕਾਂ ਨੇ (ਰੱਬੀ ਹਿਦਾਇਤ ਦਾ) ਇਨਕਾਰ ਕੀਤਾ, ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਅਤੇ ਪਾਕ ਮਸੀਤ (ਖ਼ਾਨਾ-ਕਾਅਬਾ) ਤੋਂ ਰੋਕਦੇ ਹਨ, ਜਿਸ ਨੂੰ ਅਸੀਂ ਸਾਰੇ ਜਹਾਨ ਦੇ ਲੋਕਾਂ ਲਈ ਬਣਾਇਆ ਹੈ। ਉੱਥੇ (ਮੱਕੇ) ਦੇ ਵਸਨੀਕ ਹੋਣ ਜਾਂ ਬਾਹਰੋ ਆਉਣ ਹੋਣ, ਉਹਨਾਂ ਸਭ ਦਾ ਅਧਿਕਾਰ ਇਕ ਬਰਾਬਰ ਹੈ। ਜਿਹੜਾ ਵੀ ਉੱਥੇ (ਖ਼ਾਨਾ-ਕਾਅਬਾ) ਵਿਖੇ ਜ਼ੁਲਮ ਕਰਨ ਦੇ ਇਰਾਦੇ ਨਾਲ ਕੋਈ ਭੈੜੇ ਕੰਮ ਕਰੇਗਾ ਅਸੀਂ ਉਸ ਨੂੰ ਦਰਦਨਾਕ ਅਜ਼ਾਬ ਦਾ ਸੁਆਦ ਚਖਾਵਾਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِذْ بَوَّأْنَا لِإِبْرَٰهِيمَ مَكَانَ ٱلْبَيْتِ أَن لَّا تُشْرِكْ بِى شَيْـًٔا وَطَهِّرْ بَيْتِىَ لِلطَّآئِفِينَ وَٱلْقَآئِمِينَ وَٱلرُّكَّعِ ٱلسُّجُودِ
Punjabi Translation - Arif Haleemਅਤੇ (ਯਾਦ ਕਰੋ) ਜਦੋਂ ਅਸੀਂ ਇਬਰਾਹੀਮ ਲਈ ਕਾਅਬੇ ਦੀ ਥਾਂ ਨੂੰ ਨਿਯਤ ਕੀਤਾ ਸੀ, (ਅਤੇ ਹੁਕਮ ਦਿੱਤਾ ਸੀ ਕਿ) ਮੇਰੇ ਨਾਲ ਕਿਸੇ ਨੂੰ ਸ਼ਰੀਕ ਨਹੀਂ ਕਰਨਾ ਅਤੇ ਮੇਰੇ ਘਰ (ਖ਼ਾਨਾ-ਕਾਅਬਾ) ਨੂੰ ਤਵਾਫ਼ (ਪਰਿਕ੍ਰਮਾ) ਕਰਨ ਲਈ, ਨਮਾਜ਼, ਰੁਕੂਅ ਤੇ ਸਿਜਦਾ ਕਰਨ ਵਾਲਿਆਂ ਲਈ ਪਵਿੱਤਰ ਰੱਖਣਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَذِّن فِى ٱلنَّاسِ بِٱلْحَجِّ يَأْتُوكَ رِجَالًا وَعَلَىٰ كُلِّ ضَامِرٍ يَأْتِينَ مِن كُلِّ فَجٍّ عَمِيقٍ
Punjabi Translation - Arif Haleem(ਅਤੇ ਆਦੇਸ਼ ਦਿੱਤਾ) ਕਿ ਲੋਕਾਂ ਵਿਚ ਹੱਜ ਕਰਨ ਲਈ ਮੁਨਾਦੀ ਕਰ ਦਿਓ, ਲੋਕੀ ਤੇਰੇ ਕੋਲ (ਦੂਰ-ਦੂਰ ਤੋਂ) ਪੈਦਲ ਵੀ ਆਉਣਗੇ ਅਤੇ ਕਮਜ਼ੋਰ ਊਠਾਂ ’ਤੇ ਸਵਾਰ ਹੋ ਕੇ ਵੀ ਆਉਣਗੇ।[4]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِّيَشْهَدُوا۟ مَنَٰفِعَ لَهُمْ وَيَذْكُرُوا۟ ٱسْمَ ٱللَّهِ فِىٓ أَيَّامٍ مَّعْلُومَٰتٍ عَلَىٰ مَا رَزَقَهُم مِّنۢ بَهِيمَةِ ٱلْأَنْعَٰمِ فَكُلُوا۟ مِنْهَا وَأَطْعِمُوا۟ ٱلْبَآئِسَ ٱلْفَقِيرَ
Punjabi Translation - Arif Haleemਤਾਂ ਜੋ ਉਹ ਆਪਣੇ (ਲੋਕ-ਪਰਲੋਕ ਦਾ) ਲਾਭ ਪ੍ਰਾਪਤ ਕਰਨ ਲਈ (ਖਾਨਾ ਕਾਅਬਾ ਵਿਚ) ਹਾਜ਼ਰ ਹੋਣ ਅਤੇ ਨਿਸ਼ਚਿਤ ਦਿਨਾਂ ਵਿਚ ਉਹਨਾਂ ਪਸ਼ੂਆਂ ਤੇ ਜ਼ਿਬਹ ਕਰਦੇ ਸਮੇਂ ਅੱਲਾਹ ਦਾ ਨਾਂ ਲੈਣ ਜਿਹੜੇ ਅੱਲਾਹ ਨੇ ਉਨ੍ਹਾਂ ਨੂੰ ਦਿੱਤੇ ਹਨ। ਫੇਰ ਤੁਸੀਂ ਆਪ ਵੀ ਉਹਨਾਂ (ਪਸ਼ੂਆਂ) ਦਾ ਮਾਸ ਖਾਓ ਅਤੇ ਹਰੇਕ ਭੁੱਖੇ ਫਕੀਰ ਨੂੰ ਵੀ ਖਵਾਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ لْيَقْضُوا۟ تَفَثَهُمْ وَلْيُوفُوا۟ نُذُورَهُمْ وَلْيَطَّوَّفُوا۟ بِٱلْبَيْتِ ٱلْعَتِيقِ
Punjabi Translation - Arif Haleemਫੇਰ (ਕੁਰਬਾਨੀ ਕਰਨ ਮਗਰੋਂ) ਆਪਣੇ ਮੈਲ ਕੁਚੈਲ ਨੂੰ ਦੂਰ ਕਰੋ (ਭਾਵ ਵਾਲਾਂ ਨੂੰ ਅਤੇ ਨੋਹਾਂ ਨੂੰ ਕਟਵਾਓ) ਅਤੇ ਆਪਣੀਆਂ ਸੁੱਖਣਾ ਪੂਰੀਆਂ ਕਰੋ ਅਤੇ ਅੱਲਾਹ ਦੇ ਸਭ ਤੋਂ ਪੁਰਾਣੇ ਘਰ (ਖ਼ਾਨਾ-ਕਾਅਬਾ) ਦਾ ਤਵਾਫ਼ ਕਰੋ।[5]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذَٰلِكَ وَمَن يُعَظِّمْ حُرُمَٰتِ ٱللَّهِ فَهُوَ خَيْرٌ لَّهُۥ عِندَ رَبِّهِۦ وَأُحِلَّتْ لَكُمُ ٱلْأَنْعَٰمُ إِلَّا مَا يُتْلَىٰ عَلَيْكُمْ فَٱجْتَنِبُوا۟ ٱلرِّجْسَ مِنَ ٱلْأَوْثَٰنِ وَٱجْتَنِبُوا۟ قَوْلَ ٱلزُّورِ
Punjabi Translation - Arif Haleemਇਹ (ਹੁਕਮ) ਉਹਨਾਂ ਲਈ ਰੁ ਜਿਹੜੇ ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ ਪਾਬੰਦੀਆਂ ਦਾ ਸਤਿਕਾਰ ਕਰਦੇ ਹਨ, ਉਹਨਾਂ ਲਈ ਉਹਨਾਂ ਦੇ ਰੱਬ ਕੋਲ ਵਧੀਆ ਬਦਲਾ ਹੈ। ਤੁਹਾਡੇ ਲਈ ਚਾਰ ਪੈਰਾਂ ਵਾਲੇ ਪਸ਼ੂ ਜਾਇਜ਼ (ਹਲਾਲ) ਕਰ ਦਿੱਤੇ, ਛੁੱਟ ਉਹਨਾਂ ਤੋਂ ਜਿਨ੍ਹਾਂ ਬਾਰੇ ਤੁਹਾਨੂੰ ਦੱਸਿਆ ਜਾ ਚੁੱਕਿਆ ਹੈ। ਸੋ ਤੁਸੀਂ ਮੂਰਤੀਆਂ ਦੀ ਗੰਦਗੀ ਤੋਂ ਬਚੋ ਅਤੇ ਝੂਠੀਆਂ ਗੱਲਾਂ ਤੋਂ ਪਰਹੇਜ਼ ਕਰੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
حُنَفَآءَ لِلَّهِ غَيْرَ مُشْرِكِينَ بِهِۦ وَمَن يُشْرِكْ بِٱللَّهِ فَكَأَنَّمَا خَرَّ مِنَ ٱلسَّمَآءِ فَتَخْطَفُهُ ٱلطَّيْرُ أَوْ تَهْوِى بِهِ ٱلرِّيحُ فِى مَكَانٍ سَحِيقٍ
Punjabi Translation - Arif Haleemਅੱਲਾਹ ਦੇ ਲਈ ਇਕ ਹੋ ਜਾਓ ਉਸ ਦੇ ਸੰਗ ਕਿਸੇ ਨੂੰ ਸਾਂਝੀ ਨਾ ਬਣਾਓ। ਜਿਹੜਾ ਕੋਈ ਅੱਲਾਹ ਨਾਲ ਕਿਸੇ ਨੂੰ ਸ਼ਰੀਕ ਕਰੇਗਾ, ਇੰਜ ਸਮਝੋ ਜਿਵੇਂ ਉਹ ਅਕਾਸ਼ ਤੋਂ ਡਿਗ ਪਿਆ ਹੋਵੇ, ਫੇਰ ਉਸ ਨੂੰ ਭਾਵੇਂ ਪੰਛੀ ਝਪਟਾ ਮਾਰ ਕੇ ਲੈ ਜਾਣ ਜਾਂ ਹਵਾ ਕਿਸੇ ਦੂਰ ਥਾਂ ਲਿਜਾ ਸੁੱਟੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذَٰلِكَ وَمَن يُعَظِّمْ شَعَٰٓئِرَ ٱللَّهِ فَإِنَّهَا مِن تَقْوَى ٱلْقُلُوبِ
Punjabi Translation - Arif Haleemਇਹ ਹੁਕਮ ਉਸ ਲਈ ਹੈ ਜਿਹੜਾ ਅੱਲਾਹ ਦੀਆਂ ਮਿਥੀਆਂ ਹੋਈਆਂ ਨਿਸ਼ਾਨੀਆਂ ਦਾ ਆਦਰ ਕਰਦਾ ਹੈ। ਬੇਸ਼ੱਕ ਇਸ ਦਾ ਸੰਬੰਧ ਦਿਲਾਂ ਦੀ ਪਾਕੀਜ਼ਗੀ ਨਾਲ ਜੁੜ੍ਹਿਆ ਹੋਇਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَكُمْ فِيهَا مَنَٰفِعُ إِلَىٰٓ أَجَلٍ مُّسَمًّى ثُمَّ مَحِلُّهَآ إِلَى ٱلْبَيْتِ ٱلْعَتِيقِ
Punjabi Translation - Arif Haleemਤੁਹਾਡੇ ਲਈ ਇਹਨਾਂ (ਪਸ਼ੂਆਂ) ਵਿਚ ਇਕ ਖ਼ਾਸ ਸਮੇਂ ਲਈ ਲਾਭ ਹੈ (ਭਾਵ ਉਹਨਾਂ ਤੋਂ ਦੁੱਧ, ਸਵਾਰੀ ਦਾ ਲਾਭ ਅਤੇ ਉੱਨ ਆਦਿ ਲੈ ਸਕਦੇ ਹੋ) ਅਤੇ ਉਹਨਾਂ ਨੂੰ ਜ਼ਿਬਹ (ਕੁਰਬਾਨੀ) ਕਰਨ ਦੀ ਥਾਂ ਉਸੇ ਪੁਰਾਤਣ ਘਰ (ਖ਼ਾਨਾ ਕਾਅਬਾ) ਦੇ ਕੋਲ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلِكُلِّ أُمَّةٍ جَعَلْنَا مَنسَكًا لِّيَذْكُرُوا۟ ٱسْمَ ٱللَّهِ عَلَىٰ مَا رَزَقَهُم مِّنۢ بَهِيمَةِ ٱلْأَنْعَٰمِ فَإِلَٰهُكُمْ إِلَٰهٌ وَٰحِدٌ فَلَهُۥٓ أَسْلِمُوا۟ وَبَشِّرِ ٱلْمُخْبِتِينَ
Punjabi Translation - Arif Haleemਅਸੀਂ ਹਰ ਉੱਮਤ ਲਈ ਕੁਰਬਾਨੀ ਕਰਨ ਦੇ ਤਰੀਕੇ ਮੁਕੱਰਰ ਕੀਤੇ ਹਨ ਕਿ ਉਹਨਾਂ ਚਾਰ ਪੈਰਾਂ ਵਾਲੇ ਜਾਨਵਰਾਂ ਉੱਤੇ, ਜਿਹੜੇ ਜਾਨਵਰ ਅੱਲਾਹ ਨੇ ਹੀ ਉਹਨਾਂ ਨੂੰ ਬਖ਼ਸ਼ੇ ਹੋਏ ਹਨ, (ਜ਼ਿਬਹ ਕਰਦੇ ਸਮੇਂ) ਅੱਲਾਹ ਦਾ ਨਾਂ ਲਿਆ ਜਾਵੇ। ਤੁਹਾਡਾ ਸਭ ਦਾ ਇਕ ਹੀ ਇਸ਼ਟ ਹੈ ਤੁਸੀਂ ਉਸੇ ਦੇ ਆਗਿਆਕਾਰੀ ਬਣੋ। (ਹੇ ਨਬੀ!) ਤੁਸੀਂ ਨਿਮਰਤਾ ਧਾਰਨ ਕਰਨ ਵਾਲਿਆਂ ਨੂੰ (ਰੱਬ ਦੀ ਰਜ਼ਾ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِينَ إِذَا ذُكِرَ ٱللَّهُ وَجِلَتْ قُلُوبُهُمْ وَٱلصَّٰبِرِينَ عَلَىٰ مَآ أَصَابَهُمْ وَٱلْمُقِيمِى ٱلصَّلَوٰةِ وَمِمَّا رَزَقْنَٰهُمْ يُنفِقُونَ
Punjabi Translation - Arif Haleemਜਦੋਂ ਰੱਬ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਕੰਬ ਜਾਂਦੇ ਹਨ। ਜਦੋਂ ਉਹਨਾਂ ਨੂੰ ਕੋਈ ਮੁਸੀਬਤ ਆਉਂਦੀ ਹੈ ਉਸ ’ਤੇ ਸਬਰ ਕਰਦੇ ਹਨ, ਨਮਾਜ਼ਾਂ ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ਨੂੰ (ਧੰਨ-ਦੌਲਤ) ਬਖ਼ਸ਼ਿਆ ਹੈ, ਉਸ ਵਿੱਚੋਂ ਖ਼ਰਚ ਕਰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلْبُدْنَ جَعَلْنَٰهَا لَكُم مِّن شَعَٰٓئِرِ ٱللَّهِ لَكُمْ فِيهَا خَيْرٌ فَٱذْكُرُوا۟ ٱسْمَ ٱللَّهِ عَلَيْهَا صَوَآفَّ فَإِذَا وَجَبَتْ جُنُوبُهَا فَكُلُوا۟ مِنْهَا وَأَطْعِمُوا۟ ٱلْقَانِعَ وَٱلْمُعْتَرَّ كَذَٰلِكَ سَخَّرْنَٰهَا لَكُمْ لَعَلَّكُمْ تَشْكُرُونَ
Punjabi Translation - Arif Haleemਕੁਰਬਾਨੀ ਦੇ ਊਠਾਂ ਨੂੰ ਅਸੀਂ ਤੁਹਾਡੇ ਲਈ ਅੱਲਾਹ ਦੀਆਂ ਨਿਸ਼ਾਨੀਆਂ ਵਜੋਂ ਨਿਯਤ ਕੀਤਾ ਹੈ। ਇਸ ਵਿਚ ਤੁਹਾਡੇ ਲਈ (ਕਈ) ਲਾਭ ਹਨ। ਸੋ ਉਹਨਾਂ (ਊਠਾਂ) ਨੂੰ (ਕੁਰਬਾਨੀ ਕਰਦੇ ਸਮੇਂ) ਖੜਾ ਕਰਕੇ ਉਹਨਾਂ ’ਤੇ ਅੱਲਾਹ ਦਾ ਨਾ ਲਵੋ, ਫੇਰ ਜਦੋਂ ਉਹ ਧਰਤੀ ’ਤੇ ਟਿਕ ਜਾਣ ਤਾਂ ਤੁਸੀਂ ਉਹਨਾਂ ਦਾ ਮੀਟ ਆਪ ਵੀ ਖਾਓ ਅਤੇ ਮਸਕੀਨਾਂ, ਨਾ-ਮੰਗਣ ਵਾਲਿਆਂ ਅਤੇ ਮੰਗਣ ਵਾਲਿਆਂ ਨੂੰ ਵੀ ਖੁਵਾਓ। ਇਸ ਤਰ੍ਹਾਂ ਅਸੀਂ (ਅੱਲਾਹ ਨੇ ਪਸ਼ੂਆਂ ਨੂੰ) ਤੁਹਾਡੇ ਅਧੀਨ ਕਰ ਛੱਡਿਆ ਹੈ ਤਾਂ ਜੋ ਤੁਸੀਂ (ਰੱਬ ਦਾ) ਸ਼ੁਕਰ ਕਰੋਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَن يَنَالَ ٱللَّهَ لُحُومُهَا وَلَا دِمَآؤُهَا وَلَٰكِن يَنَالُهُ ٱلتَّقْوَىٰ مِنكُمْ كَذَٰلِكَ سَخَّرَهَا لَكُمْ لِتُكَبِّرُوا۟ ٱللَّهَ عَلَىٰ مَا هَدَىٰكُمْ وَبَشِّرِ ٱلْمُحْسِنِينَ
Punjabi Translation - Arif Haleemਅੱਲਾਹ ਕੋਲ ਨਾ ਤਾਂ ਉਹਨਾਂ ਕੁਰਬਾਨੀ ਦੇ ਜਾਨਵਰਾਂ ਦਾ ਮਾਸ (ਗੋਸ਼ਤ) ਪਹੁੰਚਦਾ ਹੈ ਅਤੇ ਨਾ ਹੀ ਖ਼ੂਨ, ਉਸ ਕੋਲ ਤਾਂ ਤੁਹਾਡੀ ਪਰਹੇਜ਼ਗਾਰੀ ਪਹੁੰਚਦੀ ਹੈ। ਇਸ ਲਈ ਅੱਲਾਹ ਨੇ ਉਹਨਾਂ (ਕੁਰਬਾਨੀ ਵਾਲੇ) ਜਾਨਵਰਾਂ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ ਤਾਂ ਜੋ ਤੁਸੀਂ ਅੱਲਾਹ ਦੀ ਵਡਿਆਈ ਬਿਆਨ ਕਰੋ ਕਿ ਉਸ ਨੇ ਤੁਹਾਨੂੰ ਹਿਦਾਇਤ ਦਿੱਤੀ ਹੈ। (ਹੇ ਨਬੀ!) ਨੇਕ ਅਮਲ ਕਰਨ ਵਾਲਿਆਂ ਨੂੰ (ਜੰਨਤ) ਦੀ ਖ਼ੁਸ਼ਖ਼ਬਰੀ ਸੁਣਾ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱللَّهَ يُدَٰفِعُ عَنِ ٱلَّذِينَ ءَامَنُوٓا۟ إِنَّ ٱللَّهَ لَا يُحِبُّ كُلَّ خَوَّانٍ كَفُورٍ
Punjabi Translation - Arif Haleemਬੇਸ਼ੱਕ ਅੱਲਾਹ ਈਮਾਨ ਵਾਲਿਆਂ ਦਾ (ਵੈਰੀਆਂ ਤੋਂ) ਬਚਾਓ ਕਰਦਾ ਹੈ। ਅੱਲਾਹ ਕਿਸੇ ਵੀ ਖ਼ਾਇਨ (ਹੇਰਾ-ਫੇਰੀ) ਕਰਨ ਵਾਲੇ ਨੂੰ ਅਤੇ ਨਾ-ਸ਼ੁਕਰੇ ਨੂੰ ਪਸੰਦ ਨਹੀਂ ਕਰਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أُذِنَ لِلَّذِينَ يُقَٰتَلُونَ بِأَنَّهُمْ ظُلِمُوا۟ وَإِنَّ ٱللَّهَ عَلَىٰ نَصْرِهِمْ لَقَدِيرٌ
Punjabi Translation - Arif Haleemਜਿਨ੍ਹਾਂ ਮੁਸਲਮਾਨਾਂ ਨਾਲ ਕਾਫ਼ਿਰਾਂ ਵੱਲੋਂ ਲੜਾਈ ਕੀਤੀ ਜਾਂਦੀ ਹੈ ਉਹਨਾਂ ਨੂੰ (ਜੰਗ ਕਰਨ ਦੀ) ਛੂਟ ਦਿੱਤੀ ਜਾਂਦੀ ਹੈ ਕਿਉਂ ਜੋ ਉਹਨਾਂ ਉੱਤੇ ਜ਼ੁਲਮ ਹੋ ਰਿਹਾ ਹੈ। ਬੇਸ਼ੱਕ ਅੱਲਾਹ ਉਹਨਾਂ ਦੀ ਸਹਾਇਤਾ ਕਰਨ ਦੀ ਸਮਰਥਾ ਰੱਖਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِينَ أُخْرِجُوا۟ مِن دِيَٰرِهِم بِغَيْرِ حَقٍّ إِلَّآ أَن يَقُولُوا۟ رَبُّنَا ٱللَّهُ وَلَوْلَا دَفْعُ ٱللَّهِ ٱلنَّاسَ بَعْضَهُم بِبَعْضٍ لَّهُدِّمَتْ صَوَٰمِعُ وَبِيَعٌ وَصَلَوَٰتٌ وَمَسَٰجِدُ يُذْكَرُ فِيهَا ٱسْمُ ٱللَّهِ كَثِيرًا وَلَيَنصُرَنَّ ٱللَّهُ مَن يَنصُرُهُۥٓ إِنَّ ٱللَّهَ لَقَوِىٌّ عَزِيزٌ
Punjabi Translation - Arif Haleemਇਹ ਉਹ ਲੋਕ ਹਨ ਜਿਨ੍ਹਾਂ ਨੂੰ ਉਹਨਾਂ ਦੇ ਘਰੋਂ ਅਣ-ਹੱਕਾ ਕੱਢਿਆ ਗਿਆ ਕੇਵਲ ਇਹ ਕਹਿਣ ’ਤੇ ਕਿ ਸਾਡਾ ਮਾਲਿਕ ਅੱਲਾਹ ਹੈ। ਜੇ ਅੱਲਾਹ ਇਕ (ਜ਼ਾਲਮ) ਨੂੰ ਦੂਜੇ ਜ਼ਾਲਿਮ ਰਾਹੀਂ (ਸੱਤਾ ਤੋਂ) ਪਰਾਂ ਨਾ ਕਰਦਾ ਤਾਂ ਧਰਮ ਸਥਾਨ ਗਿਰਜੇ ਮਸੀਤਾਂ ਅਤੇ ਯਹੂਦੀਆਂ ਦੇ ਧਰਮ ਸਥਾਨ ਅਤੇ ਉਹ ਸਾਰੀਆਂ ਮਸੀਤਾਂ ਵੀ ਢਾਹ ਦਿੱਤੀਆਂ ਜਾਂਦੀਆਂ ਜਿਨ੍ਹਾਂ ਵਿਚ ਅੱਲਾਹ ਦਾ ਸਿਮਰਨ ਵੱਧ ਤੋਂ ਵੱਧ ਕੀਤਾ ਜਾਂਦਾ ਹੈ। ਜਿਹੜਾ ਵੀ ਉਸ (ਦੇ ਦੀਨ ਇਸਲਾਮ) ਦੀ ਮਦਦ ਕਰੇਗਾ, ਅੱਲਾਹ ਜ਼ਰੂਰ ਹੀ ਉਸਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਅਤਿਅੰਤ ਜ਼ੋਰਾਵਰ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِينَ إِن مَّكَّنَّٰهُمْ فِى ٱلْأَرْضِ أَقَامُوا۟ ٱلصَّلَوٰةَ وَءَاتَوُا۟ ٱلزَّكَوٰةَ وَأَمَرُوا۟ بِٱلْمَعْرُوفِ وَنَهَوْا۟ عَنِ ٱلْمُنكَرِ وَلِلَّهِ عَٰقِبَةُ ٱلْأُمُورِ
Punjabi Translation - Arif Haleemਇਹ ਉਹ ਲੋਕ ਹਨ ਕਿ ਜੇ ਅਸੀਂ ਉਹਨਾਂ ਨੂੰ ਧਰਤੀ ਉੱਤੇ ਸੱਤਾ ਬਖ਼ਸ਼ ਦਈਏ ਤਾਂ ਉਹ ਨਮਾਜ਼ ਕਾਇਮ ਕਰਨਗੇ,[6] ਜ਼ਕਾਤ ਦੇਣਗੇ ਅਤੇ ਭਲੇ ਕੰਮਾਂ ਦਾ ਹੈ ਕਮ ਦੇਣਗੇ ਤੇ ਭੈੜੇ ਕੰਮਾਂ ਤੋਂ ਰੋਕਣਗੇ। ਸਾਰੇ ਹੀ ਕੰਮਾਂ ਦਾ ਬਦਲਾ ਅੱਲਾਹ ਦੇ ਅਧਿਕਾਰ ਵਿਚ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِن يُكَذِّبُوكَ فَقَدْ كَذَّبَتْ قَبْلَهُمْ قَوْمُ نُوحٍ وَعَادٌ وَثَمُودُ
Punjabi Translation - Arif Haleem(ਹੇ ਮੁਹੰਮਦ ਸ:!) ਜੇ ਇਹ ਲੋਕ ਤੁਹਾਨੂੰ (ਰੱਬ ਦਾ ਰਸੂਲ) ਨਹੀਂ ਮੰਨਦੇ ਤਾਂ ਇਸ ਤੋਂ ਪਹਿਲਾਂ ਨੂਹ ਦੀ ਕੌਮ ਅਤੇ ਆਦ ਤੇ ਸਮੂਦ ਦੀ ਕੌਮ ਨੇ ਵੀ ਆਪਣੇ ਆਪਣੇ ਨਬੀਆਂ ਨੂੰ ਝੁਠਲਾਇਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَوْمُ إِبْرَٰهِيمَ وَقَوْمُ لُوطٍ
Punjabi Translation - Arif Haleemਅਤੇ ਇਬਰਾਹੀਮ ਅਤੇ ਲੂਤ ਦੀ ਕੌਮ ਨੇ ਵੀ ਇੰਜ ਹੀ ਕੀਤਾ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَصْحَٰبُ مَدْيَنَ وَكُذِّبَ مُوسَىٰ فَأَمْلَيْتُ لِلْكَٰفِرِينَ ثُمَّ أَخَذْتُهُمْ فَكَيْفَ كَانَ نَكِيرِ
Punjabi Translation - Arif Haleemਅਤੇ ਮਦਯਨ ਦੀ ਕੌਮ ਅਤੇ ਮੂਸਾ ਦੀ ਕੌਮ ਵੀ (ਆਪਣੇ ਨਬੀਆਂ ਨੂੰ) ਝੁਠਲਾ ਚੁੱਕੀ ਹੈ। ਪਹਿਲਾਂ ਤਾਂ ਮੈਂਨੇ ਕਾਫ਼ਿਰਾਂ ਨੂੰ ਕੁੱਝ ਸਮੇਂ ਲਈ ਛੂਟ ਦਿੱਤੀ ਹੈ ਫੇਰ ਉਹਨਾਂ ਨੂੰ ਫੜ ਲਿਆ ਸੋ (ਵੇਖਣਾ) ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَكَأَيِّن مِّن قَرْيَةٍ أَهْلَكْنَٰهَا وَهِىَ ظَالِمَةٌ فَهِىَ خَاوِيَةٌ عَلَىٰ عُرُوشِهَا وَبِئْرٍ مُّعَطَّلَةٍ وَقَصْرٍ مَّشِيدٍ
Punjabi Translation - Arif Haleemਕਈ ਬਸਤੀਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਅਸੀਂ ਹਲਾਕ ਕਰ ਦਿੱਤਾ ਕਿਉਂ ਜੋ ਉਹ ਜ਼ੁਲਮ ਕਰਦੀਆਂ ਸਨ। ਅੱਜ ਉਹਨਾਂ (ਦੇ ਘਰਾਂ ਦੀਆਂ) ਛੱਤਾ ਡਿਗੀਆਂ ਪਈਆਂ ਹਨ ਅਤੇ ਕਿੰਨੇ ਹੀ ਖੂਹ ਬੇਆਬਦ ਪਏ ਹਨ ਅਤੇ ਕਿੰਨੇ ਹੀ ਮਜ਼ਬੂਤ ਮਹਿਲ ਉੱਜੜੇ ਪਏ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَلَمْ يَسِيرُوا۟ فِى ٱلْأَرْضِ فَتَكُونَ لَهُمْ قُلُوبٌ يَعْقِلُونَ بِهَآ أَوْ ءَاذَانٌ يَسْمَعُونَ بِهَا فَإِنَّهَا لَا تَعْمَى ٱلْأَبْصَٰرُ وَلَٰكِن تَعْمَى ٱلْقُلُوبُ ٱلَّتِى فِى ٱلصُّدُورِ
Punjabi Translation - Arif Haleemਕੀ ਇਹ (ਕਾਫ਼ਿਰ) ਲੋਕ ਧਰਤੀ ਉੱਤੇ ਘੁੰਮੇ-ਫਿਰੇ ਨਹੀਂ ਕਿ ਉਹਨਾਂ ਦੇ ਦਿਲ (ਦਿਮਾਗ਼) ਹੁੰਦੇ ਜਿਨ੍ਹਾਂ ਰਾਹੀਂ ਉਹ ਸਮਝਦੇ ਜਾਂ ਕੰਨਾਂ ਤੋਂ ਹੀ ਇਹ (ਕਿੱਸੇ) ਸੁਣ ਲੈਂਦੇ। ਅਸਲ ਗੱਲ ਇਹ ਹੈ ਕਿ ਕੇਵਲ ਅੱਖਾਂ ਤੋਂ ਹੀ ਕੋਈ ਅੰਨ੍ਹਾ ਨਹੀਂ ਹੁੰਦਾ ਸਗੋਂ ਉਹ ਦਿਲ ਵੀ ਅੰਨੇ ਹੋ ਜਾਂਦੇ ਹਨ ਜਿਹੜੇ ਸੀਨੀਆਂ ਵਿਚ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَسْتَعْجِلُونَكَ بِٱلْعَذَابِ وَلَن يُخْلِفَ ٱللَّهُ وَعْدَهُۥ وَإِنَّ يَوْمًا عِندَ رَبِّكَ كَأَلْفِ سَنَةٍ مِّمَّا تَعُدُّونَ
Punjabi Translation - Arif Haleemਅਤੇ (ਹੇ ਨਬੀ! ਇਹ ਜ਼ਾਲਮ ਲੋਕ) ਤੁਹਾਥੋਂ ਅਜ਼ਾਬ ਵਿਚ ਛੇਤੀ ਦੀ ਮੰਗ ਕਰ ਰਹੇ ਹਨ। ਅੱਲਾਹ ਕਦੇ ਵੀ ਆਪਣੇ ਵਚਨ ਨਹੀਂ ਬਦਲਦਾ (ਭਾਵ ਅਜ਼ਾਬ ਆਕੇ ਰਹੇਗਾ)। ਹਾਂ! ਇਹ ਗੱਲ ਵੱਖਰੀ ਹੈ ਕਿ ਤੁਹਾਡੇ ਰੱਬ ਕੋਲ ਇਕ ਦਿਨ ਹੀ ਤੁਹਾਡੀ ਗਿਣਤੀ ਦੇ ਇਕ ਹਜ਼ਾਰ ਸਾਲ ਵਰਗਾ ਹੈੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَكَأَيِّن مِّن قَرْيَةٍ أَمْلَيْتُ لَهَا وَهِىَ ظَالِمَةٌ ثُمَّ أَخَذْتُهَا وَإِلَىَّ ٱلْمَصِيرُ
Punjabi Translation - Arif Haleemਕਿੰਨੀਆਂ ਹੀ (ਜ਼ਾਲਮ) ਬਸਤੀਆਂ ਨੂੰ ਅਸਾਂ ਢਿੱਲ ਦਿੱਤੀ ਜਦੋਂ ਕਿ ਉਹ ਜ਼ਾਲਮ ਸਨ। ਫੇਰ ਅਸਾਂ ਉਹਨਾਂ ਨੂੰ ਫੜ ਲਿਆ। ਆਉਣਾ ਤਾਂ ਮੁੜ ਮੇਰੇ ਹੀ ਕੋਲ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قُلْ يَٰٓأَيُّهَا ٱلنَّاسُ إِنَّمَآ أَنَا۠ لَكُمْ نَذِيرٌ مُّبِينٌ
Punjabi Translation - Arif Haleem(ਹੇ ਮੁਹੰਮਦ ਸ:!) ਆਖ ਦਿਓ! ਕਿ ਮੈਂ ਤਾਂ ਤੁਹਾਨੂੰ ਖੁੱਲ੍ਹਮ-ਖੁੱਲ੍ਹਾ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَهُم مَّغْفِرَةٌ وَرِزْقٌ كَرِيمٌ
Punjabi Translation - Arif Haleemਸੋ ਜੋ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਹਨ, ਉਹਨਾਂ ਲਈ ਬਖ਼ਸ਼ਿਸ਼ ਅਤੇ ਮਾਨ ਸੱਮਾਨ ਵਾਲੀ ਰੋਜ਼ੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلَّذِينَ سَعَوْا۟ فِىٓ ءَايَٰتِنَا مُعَٰجِزِينَ أُو۟لَٰٓئِكَ أَصْحَٰبُ ٱلْجَحِيمِ
Punjabi Translation - Arif Haleemਜਿਹੜੇ ਲੋਕੀ ਸਾਨੂੰ ਬੇਵਸ ਕਰਨ ਲਈ ਸਾਡੀਆਂ ਨਿਸ਼ਾਨੀਆਂ ਦੀ ਹੇਠੀ ਕਰਨ ਵਿਚ ਲੱਗੇ ਰਹਿੰਦੇ ਹਨ (ਭਾਵ ਹੁਕਮਾਂ ਦੀ ਉਲੰਘਣਾ ਕਰਦੇ ਹਨ), ਉਹੀ ਨਰਕੀ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَآ أَرْسَلْنَا مِن قَبْلِكَ مِن رَّسُولٍ وَلَا نَبِىٍّ إِلَّآ إِذَا تَمَنَّىٰٓ أَلْقَى ٱلشَّيْطَٰنُ فِىٓ أُمْنِيَّتِهِۦ فَيَنسَخُ ٱللَّهُ مَا يُلْقِى ٱلشَّيْطَٰنُ ثُمَّ يُحْكِمُ ٱللَّهُ ءَايَٰتِهِۦ وَٱللَّهُ عَلِيمٌ حَكِيمٌ
Punjabi Translation - Arif Haleem(ਹੇ ਨਬੀ!) ਅਸੀਂ ਤੁਹਾਥੋਂ ਪਹਿਲਾਂ ਜੋ ਵੀ ਪੈਗ਼ੰਬਰ ਤੇ ਨਬੀ ਭੇਜੇ ਅਤੇ ਜਦੋਂ ਵੀ ਉਹ (ਰੱਬੀ ਕਲਾਮ ਦੀ) ਤਲਾਵਤ ਕਰਦੇ (ਭਾਵ ਪੜ੍ਹਦੇ) ਤਾਂ ਸ਼ੈਤਾਨ ਆਪਣੇ ਵੱਲੋਂ ਕੋਈ ਨਾ ਕੋਈ ਵਿਘਨ ਪਾ ਦਿੰਦਾ, ਪਰ ਅੱਲਾਹ ਸ਼ੈਤਾਨ ਵੱਲੋਂ ਪਾਏ ਹੋਏ ਵਿਘਨ ਨੂੰ ਮਿਟਾ ਦਿੰਦਾ। ਇੰਜ ਅੱਲਾਹ ਆਪਣੀ ਕਹੀ ਹੋਈ ਗੱਲ ਨੂੰ ਪੱਕੀ ਕਰਦਾ ਹੈ, ਕਿਉਂ ਜੋ ਅੱਲਾਹ ਹਿਕਮਤਾਂ ਵਾਲਾ ਹੈ, ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِّيَجْعَلَ مَا يُلْقِى ٱلشَّيْطَٰنُ فِتْنَةً لِّلَّذِينَ فِى قُلُوبِهِم مَّرَضٌ وَٱلْقَاسِيَةِ قُلُوبُهُمْ وَإِنَّ ٱلظَّٰلِمِينَ لَفِى شِقَاقٍۭ بَعِيدٍ
Punjabi Translation - Arif Haleemਇਹ ਇਸ ਲਈ ਹੁੰਦਾ ਹੈ ਤਾਂ ਜੋ ਸ਼ੈਤਾਨ ਵੱਲੋਂ ਪਾਈ ਜਾਣ ਵਾਲੀ ਖ਼ਰਾਬੀ ਨੂੰ ਅੱਲਾਹ ਉਹਨਾਂ ਲੋਕਾਂ ਨੂੰ ਅਜ਼ਮਾਉਣ ਦਾ ਸਾਧਨ ਬਣਾ ਸਕੇ, ਜਿਨ੍ਹਾਂ ਦੇ ਮਨਾਂ ਵਿਚ (ਕੁਫ਼ਰ ਦਾ) ਰੋਗ ਹੈ ਅਤੇ ਜਿਨ੍ਹਾਂ ਦੇ ਮਨ ਖੋਟੇ ਹਨ, ਉਹੀਓ ਜ਼ਾਲਮ ਲੋਕ (ਹੱਕ ਦੇ) ਵਿਰੋਧ ਵਿਚ ਕਾਫ਼ੀ ਅੱਗੇ ਜਾ ਚੁੱਕੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلِيَعْلَمَ ٱلَّذِينَ أُوتُوا۟ ٱلْعِلْمَ أَنَّهُ ٱلْحَقُّ مِن رَّبِّكَ فَيُؤْمِنُوا۟ بِهِۦ فَتُخْبِتَ لَهُۥ قُلُوبُهُمْ وَإِنَّ ٱللَّهَ لَهَادِ ٱلَّذِينَ ءَامَنُوٓا۟ إِلَىٰ صِرَٰطٍ مُّسْتَقِيمٍ
Punjabi Translation - Arif Haleemਤਾਂ ਜੋ ਜਿਨ੍ਹਾਂ ਲੋਕਾਂ ਨੂੰ ਗਿਆਨ ਦਿੱਤਾ ਗਿਆ ਸੀ ਉਹ ਜਾਣ ਲੈਣ ਕਿ ਇਹ (ਨਬੀ ਤੇ .ਕੁਰਆਨ) ਰੱਬ ਵੱਲੋਂ ਹੱਕ ’ਤੇ ਆਧਾਰਿਤ ਹੈ। ਜੇ ਉਹ ਈਮਾਨ ਲਿਆਉਣ ਤਾਂ ਉਹਨਾਂ ਦੇ ਦਿਲ ਇਸ (ਹੱਕ) ਵੱਲ ਝੁਕ ਜਾਣਗੇ। ਬੇਸ਼ੱਕ ਅੱਲਾਹ ਈਮਾਨ ਵਾਲਿਆਂ ਨੂੰ ਸਿੱਧੀ ਰਾਹ ਵੱਲ ਸੇਧ ਦਿੰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَا يَزَالُ ٱلَّذِينَ كَفَرُوا۟ فِى مِرْيَةٍ مِّنْهُ حَتَّىٰ تَأْتِيَهُمُ ٱلسَّاعَةُ بَغْتَةً أَوْ يَأْتِيَهُمْ عَذَابُ يَوْمٍ عَقِيمٍ
Punjabi Translation - Arif Haleemਕਾਫ਼ਿਰ ਇਸ ਵਹੀ (.ਕੁਰਆਨ) ਵਿਚ ਸਦਾ ਸ਼ੱਕ ਕਰਦੇ ਰਹਿਣਗੇ ਇੱਥੋਂ ਤਕ ਕਿ ਅਚਣਚੇਤ ਉਹਨਾਂ ’ਤੇ ਕਿਆਮਤ ਆ ਖੜੀ ਹੋਵੇਗੀ ਜਾਂ ਇਕ ਮਨਹੂਸ ਦਿਹਾੜੇ ਦਾ ਅਜ਼ਾਬ ਆ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلْمُلْكُ يَوْمَئِذٍ لِّلَّهِ يَحْكُمُ بَيْنَهُمْ فَٱلَّذِينَ ءَامَنُوا۟ وَعَمِلُوا۟ ٱلصَّٰلِحَٰتِ فِى جَنَّٰتِ ٱلنَّعِيمِ
Punjabi Translation - Arif Haleemਉਸ ਦਿਨ ਪਾਤਸ਼ਾਹੀ ਕੇਵਲ ਅੱਲਾਹ ਦੀ ਹੀ ਹੋਵੇਗੀ ਉਹੀਓ ਉਹਨਾਂ ਦੇ (ਕਰਮਾਂ ਦਾ) ਫ਼ੈਸਲੇ ਕਰੇਗਾ, ਈਮਾਨ ਤੇ ਨੇਕ ਕੰਮ ਕਰਨ ਵਾਲਿਆਂ ਨੂੰ ਨਿਅਮਤਾਂ ਭਰੀਆਂ ਜੰਨਤਾਂ ਮਿਲਣਗੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلَّذِينَ كَفَرُوا۟ وَكَذَّبُوا۟ بِـَٔايَٰتِنَا فَأُو۟لَٰٓئِكَ لَهُمْ عَذَابٌ مُّهِينٌ
Punjabi Translation - Arif Haleemਅਤੇ ਜਿਨ੍ਹਾਂ ਨੇ ਕੁਫ਼ਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੂਠ ਸਮਝਿਆ, ਉਹਨਾਂ ਲਈ ਜ਼ਲੀਲ ਕਰਨ ਵਾਲਾ ਅਜ਼ਾਬ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلَّذِينَ هَاجَرُوا۟ فِى سَبِيلِ ٱللَّهِ ثُمَّ قُتِلُوٓا۟ أَوْ مَاتُوا۟ لَيَرْزُقَنَّهُمُ ٱللَّهُ رِزْقًا حَسَنًا وَإِنَّ ٱللَّهَ لَهُوَ خَيْرُ ٱلرَّٰزِقِينَ
Punjabi Translation - Arif Haleemਜਿਨ੍ਹਾਂ ਲੋਕਾਂ ਨੇ ਅੱਲਾਹ ਦੀ ਰਾਹ ਵਿਚ ਆਪਣਾ ਘਰ ਬਾਰ ਛੱਡਿਆ, ਉਹਨਾਂ ਨੂੰ ਕਤਲ ਵੀ ਕੀਤਾ ਗਿਆ ਜਾਂ ਮਰ ਗਏ, ਉਹਨਾਂ ਨੂੰ ਅੱਲਾਹ ਬਹੁਤ ਹੀ ਵਧੀਆ ਰੋਜ਼ੀ ਦੇਣ ਵਾਲਾ ਹੈ। ਬੇਸ਼ੱਕ ਅੱਲਾਹ ਸਭ ਤੋਂ ਵਧੀਆ ਰਿਜ਼ਕ ਦੇਣ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَيُدْخِلَنَّهُم مُّدْخَلًا يَرْضَوْنَهُۥ وَإِنَّ ٱللَّهَ لَعَلِيمٌ حَلِيمٌ
Punjabi Translation - Arif Haleemਅੱਲਾਹ (ਉਹਨਾਂ ਨੂੰ) ਅਜਿਹੀ ਥਾਂ ਜ਼ਰੂਰ ਹੀ ਦਾਖ਼ਲ ਕਰੇਗਾ ਜਿਸ ਤੋਂ ਉਹ ਰਾਜ਼ੀ (ਸੰਤੁਸ਼ਟ) ਹੋ ਜਾਣਗੇ ਬੇਸ਼ੱਕ ਅੱਲਾਹ ਸਹਿਣਸ਼ੀਲਤਾ ਭਰਿਆ ਗਿਆਨ ਰੱਖਦਾ ਹੈ (ਭਾਵ ਸਜ਼ਾ ਦੇਣ ਵਿਚ ਛੇਤੀ ਨਹੀਂ ਕਰਦਾ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذَٰلِكَ وَمَنْ عَاقَبَ بِمِثْلِ مَا عُوقِبَ بِهِۦ ثُمَّ بُغِىَ عَلَيْهِ لَيَنصُرَنَّهُ ٱللَّهُ إِنَّ ٱللَّهَ لَعَفُوٌّ غَفُورٌ
Punjabi Translation - Arif Haleemਠੀਕ ਗੱਲ ਇਹ ਹੈ ਕਿ ਜੇਕਰ ਕੋਈ ਵਿਅਕਤੀ ਉੱਨਾ ਹੀ ਬਦਲਾ ਲਵੇ ਜਿੱਨਾ ਉਸ ਨਾਲ ਧੱਕਾ ਹੋਇਆ ਹੈ (ਤਾਂ ਠੀਕ ਹੈ) ਪਰ ਜੇ ਵਧੀਕੀ ਕਰੇ ਤਾਂ ਅੱਲਾਹ ਆਪ ਹੀ (ਉਸ ਮਜ਼ਲੂਮ) ਦੀ ਮਦਦ ਕਰੇਗਾ। ਬੇਸ਼ੱਕ ਅੱਲਾਹ ਮੁਆਫ਼ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذَٰلِكَ بِأَنَّ ٱللَّهَ يُولِجُ ٱلَّيْلَ فِى ٱلنَّهَارِ وَيُولِجُ ٱلنَّهَارَ فِى ٱلَّيْلِ وَأَنَّ ٱللَّهَ سَمِيعٌۢ بَصِيرٌ
Punjabi Translation - Arif Haleemਅੱਲਾਹ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਅੱਲਾਹ ਸਭ ਕੁੱਝ ਵੇਖਦਾ ਤੇ ਸੁਣਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذَٰلِكَ بِأَنَّ ٱللَّهَ هُوَ ٱلْحَقُّ وَأَنَّ مَا يَدْعُونَ مِن دُونِهِۦ هُوَ ٱلْبَٰطِلُ وَأَنَّ ٱللَّهَ هُوَ ٱلْعَلِىُّ ٱلْكَبِيرُ
Punjabi Translation - Arif Haleemਬੇਸ਼ੱਕ ਅੱਲਾਹ ਹੀ ਹੱਕ ਹੈ ਅਤੇ ਇਸ ਤੋਂ ਛੁੱਟ ਜਿਸ ਨੂੰ ਵੀ ਉਹ (ਮਦਦ ਲਈ) ਪੁਕਾਰਦੇ ਹਨ ਉਹ ਸਭ ਝੂਠੇ ਹਨ, ਬੇਸ਼ੱਕ ਅੱਲਾਹ ਹੀ ਸਭ ਤੋਂ ਵੱਧ ਵਡਿਆਈ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَمْ تَرَ أَنَّ ٱللَّهَ أَنزَلَ مِنَ ٱلسَّمَآءِ مَآءً فَتُصْبِحُ ٱلْأَرْضُ مُخْضَرَّةً إِنَّ ٱللَّهَ لَطِيفٌ خَبِيرٌ
Punjabi Translation - Arif Haleemਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਅਕਾਸ਼ ਤੋਂ (ਬੰਜਰ ਧਰਤੀ ’ਤੇ) ਪਾਣੀ ਬਰਸਾਉਂਦਾ ਹੈ, ਇਸ ਰਾਹੀਂ ਧਰਤੀ ਹਰੀ ਭਰੀ ਹੋ ਉਠਦੀ ਹੈ, ਬੇਸ਼ੱਕ ਅੱਲਾਹ ਹਰ ਗੱਲ ਨੂੰ ਬਰੀਕੀ ਨਾਲ ਜਾਣਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّهُۥ مَا فِى ٱلسَّمَٰوَٰتِ وَمَا فِى ٱلْأَرْضِ وَإِنَّ ٱللَّهَ لَهُوَ ٱلْغَنِىُّ ٱلْحَمِيدُ
Punjabi Translation - Arif Haleemਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ ਸਭ ਉਸੇ ਦਾ ਹੀ ਹੈ ਅਤੇ ਬੇਸ਼ੱਕ ਅੱਲਾਹ ਉਹਨਾਂ ਸਾਰੀਆਂ ਚੀਜ਼ਾਂ ਤੋਂ ਬੇਪਰਵਾਹ ਤੇ ਸਲਾਹਿਆ ਹੋਇਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَمْ تَرَ أَنَّ ٱللَّهَ سَخَّرَ لَكُم مَّا فِى ٱلْأَرْضِ وَٱلْفُلْكَ تَجْرِى فِى ٱلْبَحْرِ بِأَمْرِهِۦ وَيُمْسِكُ ٱلسَّمَآءَ أَن تَقَعَ عَلَى ٱلْأَرْضِ إِلَّا بِإِذْنِهِۦٓ إِنَّ ٱللَّهَ بِٱلنَّاسِ لَرَءُوفٌ رَّحِيمٌ
Punjabi Translation - Arif Haleemਕੀ ਤੁਸੀਂ ਨਹੀਂ ਵੇਖਦੇ ਕਿ ਅੱਲਾਹ ਨੇ ਧਰਤੀ ਦੀਆਂ ਸਾਰੀਆਂ ਚੀਜ਼ਾਂ ਤੁਹਾਡੇ ਅਧੀਨ ਕਰ ਛੱਡੀਆਂ ਹਨ, ਕਸ਼ਤੀਆਂ ਉਸੇ ਦੇ ਹੁਕਮ ਨਾਲ ਪਾਣੀ ਵਿਚ ਚਲਦੀਆਂ ਹਨ, ਅਕਾਸ਼ ਨੂੰ ਵੀ ਉਸੇ ਨੇ ਸਾਂਭਿਆ ਹੋਇਆ ਹੈ ਕਿ ਉਹ ਧਰਤੀ ਉੱਤੇ ਉਸ ਦੀ ਆਗਿਆ ਬਿਨਾਂ ਨਾ ਡਿੱਗੇ। ਬੇਸ਼ੱਕ ਅੱਲਾਹ ਲੋਕਾਂ ਨਾਲ ਮਿਹਰਬਾਨੀਆਂ ਸਦਕੇ ਨਰਮੀਆਂ ਕਰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَهُوَ ٱلَّذِىٓ أَحْيَاكُمْ ثُمَّ يُمِيتُكُمْ ثُمَّ يُحْيِيكُمْ إِنَّ ٱلْإِنسَٰنَ لَكَفُورٌ
Punjabi Translation - Arif Haleemਅਤੇ ਤੁਹਾਨੂੰ ਜੀਵਨ ਵੀ ਉਸੇ ਨੇ ਬਖ਼ਸ਼ਿਆ ਹੈ ਅਤੇ ਉਹੀ ਤੁਹਾਨੂੰ ਮੌਤ ਦੇਵੇਗਾ, ਫੇਰ ਤੁਹਾਨੂੰ (ਕਿਆਮਤ ਦਿਹਾੜੇ) ਮੁੜ ਜੀਵਿਤ ਕਰੇਗਾ। ਪਰ ਮਨੁੱਖ (ਰੱਬ ਦੇ ਅਹਿਸਾਨਾ ਦੀ) ਨਾ-ਸ਼ੁਕਰੀ ਕਰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِّكُلِّ أُمَّةٍ جَعَلْنَا مَنسَكًا هُمْ نَاسِكُوهُ فَلَا يُنَٰزِعُنَّكَ فِى ٱلْأَمْرِ وَٱدْعُ إِلَىٰ رَبِّكَ إِنَّكَ لَعَلَىٰ هُدًى مُّسْتَقِيمٍ
Punjabi Translation - Arif Haleemਹਰ ਉੱਮਤ ਲਈ ਅਸੀਂ ਇਬਾਦਤ ਕਰਨ ਦਾ ਇਕ ਵਿਸ਼ੇਸ਼ ਤਰੀਕਾ ਨਿਰਧਾਰਤ ਕੀਤਾ ਹੈ ਅਤੇ ਉਹ ਸਾਰੇ ਉਸ ’ਤੇ ਅਮਲ ਕਰਦੇ ਹਨ। ਸੋ (ਹੇ ਨਬੀ!) ਉਹਨਾਂ (ਕਾਫ਼ਿਰਾਂ) ਨੂੰ ਉਹਨਾਂ ਗੱਲਾਂ ਵਿਚ ਤੁਹਾਡੇ ਨਾਲ ਝਗੜਣਾ ਨਹੀਂ ਚਾਹੀਦਾ, ਤੁਸੀਂ ਲੋਕਾਂ ਨੂੰ ਆਪਣੇ ਰੱਬ ਵੱਲ ਬੁਲਾਓ, ਬੇਸ਼ੱਕ ਤੁਸੀਂ ਸਿੱਧੀ ਰਾਹ ਉੱਤੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِن جَٰدَلُوكَ فَقُلِ ٱللَّهُ أَعْلَمُ بِمَا تَعْمَلُونَ
Punjabi Translation - Arif Haleemਜੇ ਫੇਰ ਵੀ ਇਹ ਕਾਫ਼ਿਰ ਤੁਹਾਡੇ ਨਾਲ ਉਲਝਦੇ ਹਨ ਤਾਂ (ਹੇ ਨਬੀ!) ਤੁਸੀਂ ਕਹਿ ਦਿਓ ਕਿ ਅੱਲਾਹ ਤੁਹਾਡੀਆਂ ਕਰਤੂਤਾਂ ਤੋਂ ਭਲੀ-ਭਾਂਤ ਜਾਣੂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱللَّهُ يَحْكُمُ بَيْنَكُمْ يَوْمَ ٱلْقِيَٰمَةِ فِيمَا كُنتُمْ فِيهِ تَخْتَلِفُونَ
Punjabi Translation - Arif Haleemਬੇਸ਼ੱਕ ਕਿਆਮਤ ਦਿਹਾੜੇ ਅੱਲਾਹ ਉਹਨਾਂ ਸਾਰੀਆਂ ਗੱਲਾਂ ਦਾਂ ਨਿਪਟਾਰਾ ਕਰ ਦੇਵੇਗਾ, ਜਿਹੜੀਆਂ ਗੱਲਾਂ ਵਿਚ ਤੁਸੀਂ ਮਤ ਭੇਦ ਕਰ ਰਹੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَمْ تَعْلَمْ أَنَّ ٱللَّهَ يَعْلَمُ مَا فِى ٱلسَّمَآءِ وَٱلْأَرْضِ إِنَّ ذَٰلِكَ فِى كِتَٰبٍ إِنَّ ذَٰلِكَ عَلَى ٱللَّهِ يَسِيرٌ
Punjabi Translation - Arif Haleemਕੀ ਤੁਸੀਂ (ਹੇ ਨਬੀ!) ਨਹੀਂ ਜਾਣਦੇ ਕਿ ਅਕਾਸ਼ਾਂ ਤੇ ਧਰਤੀ ਦੀ ਹਰ ਇਕ ਚੀਜ਼ ਅੱਲਾਹ ਦੇ ਗਿਆਨ ਵਿਚ ਹੈ ਅਤੇ ਇਹ ਸਭ ਕੁੱਝ ਇਕ ਲਿਖੀ ਹੋਈ ਕਿਤਾਬ ਵਿਚ ਦਰਜ ਹੈ। ਇਹ ਕੰਮ ਅੱਲਾਹ ਲਈ ਤਾਂ ਬਹੁਤ ਹੀ ਆਸਾਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَعْبُدُونَ مِن دُونِ ٱللَّهِ مَا لَمْ يُنَزِّلْ بِهِۦ سُلْطَٰنًا وَمَا لَيْسَ لَهُم بِهِۦ عِلْمٌ وَمَا لِلظَّٰلِمِينَ مِن نَّصِيرٍ
Punjabi Translation - Arif Haleemਇਹ (ਮੁਸ਼ਰਿਕ) ਅੱਲਾਹ ਨੂੰ ਛੱਡ ਕੇ ਉਹਨਾਂ ਦੀ ਪੂਜਾ ਕਰਦੇ ਹਨ ਜਿਸ ਦੇ ਲਈ ਕੋਈ ਰੱਬੀ ਦਲੀਲ ਨਹੀਂ ਅਤੇ ਨਾ ਹੀ ਉਹਨਾਂ ਨੂੰ ਇਸ ਦਾ ਕੋਈ ਗਿਆਨ ਹੈ। ਜ਼ਾਲਮਾਂ ਦਾ ਕੋਈ ਵੀ ਮਦਦਗਾਰ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِذَا تُتْلَىٰ عَلَيْهِمْ ءَايَٰتُنَا بَيِّنَٰتٍ تَعْرِفُ فِى وُجُوهِ ٱلَّذِينَ كَفَرُوا۟ ٱلْمُنكَرَ يَكَادُونَ يَسْطُونَ بِٱلَّذِينَ يَتْلُونَ عَلَيْهِمْ ءَايَٰتِنَا قُلْ أَفَأُنَبِّئُكُم بِشَرٍّ مِّن ذَٰلِكُمُ ٱلنَّارُ وَعَدَهَا ٱللَّهُ ٱلَّذِينَ كَفَرُوا۟ وَبِئْسَ ٱلْمَصِيرُ
Punjabi Translation - Arif Haleemਜਦੋਂ ਉਹਨਾਂ (ਕਾਫ਼ਿਰਾਂ) ਦੇ ਸਾਹਮਣੇ ਸਾਡੇ ਕਲਾਮ (.ਕੁਰਆਨ) ਦੀਆਂ ਆਇਤਾਂ ਦੀ ਤਲਾਵਤ ਕੀਤੀ ਜਾਂਦੀ ਹੈ (ਭਾਵ ਪੜ੍ਹੀਆਂ ਜਾਂਦੀਆਂ ਹਨ) ਤਾਂ ਤੁਸੀਂ ਕਾਫ਼ਿਰਾਂ ਦੇ ਚਿਹਰਿਆਂ ਨੂੰ ਵਿਗੜਦੇ ਹੋਏ ਵੇਖੋਗੇ ਅਤੇ ਇੰਜ ਲੱਗਦਾ ਹੈ ਕਿ ਹੁਣੇ ਉਹ ਸਾਡੀਆਂ ਆਇਤਾਂ (ਰੱਬੀ ਕਲਾਮ .ਕੁਰਆਨ) ਸੁਣਾਉਣ ਵਾਲਿਆਂ ਉੱਤੇ ਹਮਲਾ ਕਰ ਦੇਣਗੇ। ਹੇ ਨਬੀ! ਉਹਨਾਂ ਨੂੰ ਆਖ ਦਿਓ ਕਿ ਮੈਂ ਤੁਹਾਨੂੰ ਇਸ ਤੋਂ ਵੀ ਭੈੜੀ ਖ਼ਬਰ ਦਿੰਦਾ ਹੈ ਕਿ ਉਹ ਇਕ ਅੱਗ ਹੈ ਜਿਸ ਦਾ ਵਾਅਦਾ ਅੱਲਾਹ ਨੇ ਕਾਫ਼ਿਰਾਂ ਨਾਲ ਕੀਤਾ ਹੋਇਆ ਹੈ, ਜਿਹੜੀ ਕਿ ਸਭ ਤੋਂ ਵੱਧ ਭੈੜੀ ਥਾਂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَٰٓأَيُّهَا ٱلنَّاسُ ضُرِبَ مَثَلٌ فَٱسْتَمِعُوا۟ لَهُۥٓ إِنَّ ٱلَّذِينَ تَدْعُونَ مِن دُونِ ٱللَّهِ لَن يَخْلُقُوا۟ ذُبَابًا وَلَوِ ٱجْتَمَعُوا۟ لَهُۥ وَإِن يَسْلُبْهُمُ ٱلذُّبَابُ شَيْـًٔا لَّا يَسْتَنقِذُوهُ مِنْهُ ضَعُفَ ٱلطَّالِبُ وَٱلْمَطْلُوبُ
Punjabi Translation - Arif Haleemਹੇ ਲੋਕੋ! (ਤੁਹਾਨੂੰ ਸਮਝਾਉਣ ਲਈ) ਇਕ ਉਦਹਾਰਨ ਦਿੱਤੀ ਜਾ ਰਹੀ ਹੈ ਸੋ ਤੁਸੀਂ ਧਿਆਨ ਨਾਲ ਸੁਣੋ। ਅੱਲਾਹ ਨੂੰ ਛੱਡ ਕੇ ਜਿਨ੍ਹਾਂ (ਇਸ਼ਟਾਂ) ਨੂੰ ਤੁਸੀਂ (ਮਦਦ ਲਈ) ਪੁਕਾਰ ਦੇ ਹੋ ਉਹ ਇਕ ਮੱਖੀ ਵੀ ਪੈਦਾ ਨਹੀਂ ਕਰ ਸਕਦੇ ਭਾਵੇਂ ਕਿ ਉਹ ਸਾਰੇ ਹੀ ਇਕੱਠੇ ਹੋ ਜਾਣ। ਜੇ ਉਹਨਾਂ (ਇਸ਼ਟਾਂ ਜਿਵੇਂ ਮੂਰਤੀਆਂ, ਕਬਰਾਂ) ਤੋਂ ਮੱਖੀ ਕੋਈ ਚੀਜ਼ ਖੋਹ ਕੇ ਲੈ ਜਾਵੇ ਤਾਂ ਇਹ ਉਸ ਤੋਂ ਖੋਹ ਨਹੀਂ ਸਕਦੇ। ਕਿੰਨਾਂ ਬੋਦਾ ਹੈ ਉਹਨਾਂ ਤੋਂ ਸਹਾਇਤਾ ਮੰਗਣ ਵਾਲਾ ਅਤੇ ਕਿੰਨਾਂ ਬੋਦਾ ਹੈ ਉਹ (ਇਸ਼ਟ), ਜਿਸ ਤੋਂ ਮਦਦ ਮੰਗੀ ਜਾਂਦੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَا قَدَرُوا۟ ٱللَّهَ حَقَّ قَدْرِهِۦٓ إِنَّ ٱللَّهَ لَقَوِىٌّ عَزِيزٌ
Punjabi Translation - Arif Haleemਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀ ਕਦਰ ਹੀ ਨਹੀਂ ਕੀਤੀ (ਜਿਵੇਂ ਕਿ ਉਸ ਦਾ ਹੱਕ ਬਣਦਾ ਸੀ)। ਜਦ ਕਿ ਅੱਲਾਹ ਤਾਂ ਬਹੁਤ ਹੀ ਜ਼ਬਰਦਸਤ ਤਾਕਤ ਰੱਖਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱللَّهُ يَصْطَفِى مِنَ ٱلْمَلَٰٓئِكَةِ رُسُلًا وَمِنَ ٱلنَّاسِ إِنَّ ٱللَّهَ سَمِيعٌۢ بَصِيرٌ
Punjabi Translation - Arif Haleemਅੱਲਾਹ ਕੁੱਝ ਫ਼ਰਿਸ਼ਤਿਆਂ ਵਿੱਚੋਂ ਅਤੇ ਕੁੱਝ ਮਨੁੱਖਾਂ ਵਿੱਚੋਂ ਵੀ ਆਪਣਾ ਪੈਗ਼ਾਮ ਪਚਾਉਣ ਵਾਲੇ ਚੁਣ ਲੈਂਦਾ ਹੈ ਬੇਸ਼ੱਕ ਅੱਲਾਹ ਸਭ ਕੁੱਝ ਵੇਖਦਾ ਅਤੇ ਸੁਣਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَعْلَمُ مَا بَيْنَ أَيْدِيهِمْ وَمَا خَلْفَهُمْ وَإِلَى ٱللَّهِ تُرْجَعُ ٱلْأُمُورُ
Punjabi Translation - Arif Haleemਉਹ ਸਭ ਜਾਣਦਾ ਹੈ ਜੋ ਉਹਨਾਂ ਦੇ ਅੱਗੇ ਹੈ ਅਤੇ ਜੋ ਉਹਨਾਂ ਦੇ ਪਿੱਛੇ ਹੈ ਅਤੇ ਸਾਰੇ ਕੰਮ ਅੱਲਾਹ ਵੱਲ ਹੀ ਪਰਤਾਏ ਜਾਂਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَٰٓأَيُّهَا ٱلَّذِينَ ءَامَنُوا۟ ٱرْكَعُوا۟ وَٱسْجُدُوا۟ وَٱعْبُدُوا۟ رَبَّكُمْ وَٱفْعَلُوا۟ ٱلْخَيْرَ لَعَلَّكُمْ تُفْلِحُونَ
Punjabi Translation - Arif Haleemਹੇ ਮੋਮਿਨੋ! (ਆਪਣੇ ਰੱਬ ਦੇ ਅੱਗੇ ਹੀ) ਝੁਕੋ ਅਤੇ ਸਿਜਦਾ ਕਰੋ ਅਤੇ ਆਪਣੇ ਪਾਲਣਹਾਰ ਦੀ ਹੀ ਬੰਦਗੀ ਕਰੋ ਅਤੇ ਭਲੇ ਕੰਮ ਕਰਦੇ ਰਹੋ ਤਾਂ ਜੋ ਤੁਹਾਨੂੰ ਸਫ਼ਲਤਾ ਪ੍ਰਾਪਤ ਹੋ ਸਕੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَجَٰهِدُوا۟ فِى ٱللَّهِ حَقَّ جِهَادِهِۦ هُوَ ٱجْتَبَىٰكُمْ وَمَا جَعَلَ عَلَيْكُمْ فِى ٱلدِّينِ مِنْ حَرَجٍ مِّلَّةَ أَبِيكُمْ إِبْرَٰهِيمَ هُوَ سَمَّىٰكُمُ ٱلْمُسْلِمِينَ مِن قَبْلُ وَفِى هَٰذَا لِيَكُونَ ٱلرَّسُولُ شَهِيدًا عَلَيْكُمْ وَتَكُونُوا۟ شُهَدَآءَ عَلَى ٱلنَّاسِ فَأَقِيمُوا۟ ٱلصَّلَوٰةَ وَءَاتُوا۟ ٱلزَّكَوٰةَ وَٱعْتَصِمُوا۟ بِٱللَّهِ هُوَ مَوْلَىٰكُمْ فَنِعْمَ ٱلْمَوْلَىٰ وَنِعْمَ ٱلنَّصِيرُ
Punjabi Translation - Arif Haleemਅਤੇ ਤੁਸੀਂ ਅੱਲਾਹ ਦੀ ਰਾਹ ਵਿਚ (ਜੀ ਜਾਨ ਨਾਲ) ਜਿਹਾਦ ਕਰੋ ਜਿਵੇਂ ਕਿ ਜਿਹਾਦ ਕਰਨ ਦਾ ਹੱਕ ਹੈ। ਉਸ ਨੇ ਤੁਹਾਨੂੰ ਆਪਣੇ ਦੀਨ (ਦੀ ਸੇਵਾ) ਲਈ ਚੁਣ ਲਿਆ ਹੈ ਅਤੇ ਉਸ ਨੇ ਦੀਨ ਵਿਚ ਤੁਹਾਡੇ ਲਈ ਕੋਈ ਅੋਖਿਆਈ ਨਹੀਂ ਰੱਖੀ।[7] ਆਪਣੇ ਪਿਓ ਇਬਰਾਹੀਮ ਦੇ ਦੀਨ ਦੀ ਪੈਰਵੀ ਕਰੋ। ਅੱਲਾਹ ਨੇ ਪਹਿਲਾਂ ਵੀ ਤੁਹਾਡਾ ਨਾਂ ਮੁਸਲਿਮ (ਆਗਿਆਕਾਰੀ) ਰੱਖਿਆ ਸੀ ਅਤੇ ਇਸ .ਕੁਰਆਨ ਵਿਚ ਵੀ ਤੁਹਾਡਾ ਇਹੋ ਨਾਂ ਹੈ, ਤਾਂ ਜੋ ਰਸੂਲ ਤੁਹਾਡੇ ਲਈ ਤੁਹਾਡੇ ਉੱਤੇ ਗਵਾਹ ਹੋਵੇ ਅਤੇ ਤੁਸੀਂ ਲੋਕਾਂ ਉੱਤੇ ਗਵਾਹ ਹੋਵੇ। ਸੋ ਤੁਸੀਂ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ ਅਤੇ ਅੱਲਾਹ (ਦੇ ਹੁਕਮਾਂ) ਨੂੰ ਮਜ਼ਬੂਤੀ ਨਾਲ ਫੜੀਂ ਰੱਖਿਓ। ਉਹੀਓ ਤੁਹਾਡਾ ਕਾਰਜ ਸਾਧਕ ਹੈ, ਅਤੇ ਸਭ ਤੋਂ ਵਧੀਆ ਕਾਰਜ ਸਾਧਕ ਵੀ ਉਹੀਓ ਹੈ ਅਤੇ ਸਭ ਤੋਂ ਵਧੀਆ ਸਹਾਇਕ ਵੀ ਉਹੀਓ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→