caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shu'araa الشعراء

227 ਆਇਤਾਂ · ਮੱਕਾ · ਉਤਰਨ ਦਾ ਕ੍ਰਮ 47

بِسْمِ ٱللَّهِ ٱلرَّحْمَٰنِ ٱلرَّحِيمِ طسٓمٓ

Punjabi Translation - Arif Haleemਤਾ, ਸੀਨ, ਮੀਮ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تِلْكَ ءَايَٰتُ ٱلْكِتَٰبِ ٱلْمُبِينِ

Punjabi Translation - Arif Haleemਇਹ ਰੌਸ਼ਨ ਕਿਤਾਬ ਦੀਆਂ ਆਇਤਾਂ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَعَلَّكَ بَٰخِعٌ نَّفْسَكَ أَلَّا يَكُونُوا۟ مُؤْمِنِينَ

Punjabi Translation - Arif Haleem(ਹੇ ਨਬੀ!) ਸ਼ਾਇਦ ਇਸ ਚਿੰਤਾ ਵਿਚ ਕਿ ਉਹ (ਮੱਕੇ ਦੇ) ਲੋਕ ਈਮਾਨ ਨਹੀਂ ਲਿਆਉਂਦੇ, ਤੁਸੀਂ ਆਪਣੇ ਆਪ ਨੂੰ ਹਲਾਕ ਹੀ ਨਾ ਕਰ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِن نَّشَأْ نُنَزِّلْ عَلَيْهِم مِّنَ ٱلسَّمَآءِ ءَايَةً فَظَلَّتْ أَعْنَٰقُهُمْ لَهَا خَٰضِعِينَ

Punjabi Translation - Arif Haleemਜੇ ਅਸੀਂ ਚਾਹੀਏ ਤਾਂ ਅਕਾਸ਼ ਤੋਂ ਕੋਈ ਅਜਿਹੀ ਨਿਸ਼ਾਨੀ ਉਤਾਰ ਸਕਦੇ ਹਾਂ ਜਿਸ ਅੱਗੇ ਉਹਨਾਂ ਦੀਆਂ ਗਰਦਨਾਂ ਨੀਵੀਆਂ ਹੋ ਜਾਣ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا يَأْتِيهِم مِّن ذِكْرٍ مِّنَ ٱلرَّحْمَٰنِ مُحْدَثٍ إِلَّا كَانُوا۟ عَنْهُ مُعْرِضِينَ

Punjabi Translation - Arif Haleemਜਦੋਂ ਵੀ (ਉਹਨਾਂ ਲੋਕਾਂ ਕੋਲ) ਰਹਿਮਾਨ ਵੱਲੋਂ ਕੋਈ ਨਵੀਂ ਨਸੀਹਤ ਆਉਂਦੀ ਹੈ ਤਾਂ ਉਹ ਉਸ ਤੋਂ ਮੂੰਹ ਮੋੜ ਲੈਂਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَقَدْ كَذَّبُوا۟ فَسَيَأْتِيهِمْ أَنۢبَٰٓؤُا۟ مَا كَانُوا۟ بِهِۦ يَسْتَهْزِءُونَ

Punjabi Translation - Arif Haleemਉਹਨਾਂ ਲੋਕਾਂ ਨੇ ਇਸ (.ਕੁਰਆਨ) ਨੂੰ ਝੁਠਲਾਇਆ ਹੈ, ਹੁਣ ਛੇਤੀ ਹੀ ਉਹਨਾਂ ਨੂੰ ਪਤਾ ਲੱਗ ਜਾਵੇਗਾ (ਕਿ ਉਹ ਕੀ ਹੈ) ਜਿਸ ਦੀ ਇਹ ਖਿੱਲੀ ਉੜਾਉਂਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَمْ يَرَوْا۟ إِلَى ٱلْأَرْضِ كَمْ أَنۢبَتْنَا فِيهَا مِن كُلِّ زَوْجٍ كَرِيمٍ

Punjabi Translation - Arif Haleemਕੀ ਉਹਨਾਂ ਨੇ ਧਰਤੀ ਵੱਲ (ਗੌਹ ਨਾਲ) ਨਹੀਂ ਵੇਖਿਆ ਕਿ ਅਸੀਂ ਇਸ ਵਿਚ ਕਿੰਨੀਆਂ ਵਧੀਆ-ਵਧੀਆ ਚੀਜ਼ਾਂ ਉਗਾਈਆਂ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ

Punjabi Translation - Arif Haleemਬੇਸ਼ੱਕ ਇਸ ਵਿਚ (ਅੱਲਾਹ ਦੀ) ਨਿਸ਼ਾਨੀ ਹੈ (ਪਰ ਫੇਰ ਵੀ) ਉਹਨਾਂ ਵਿੱਚੋਂ ਬਹੁਤੇ ਲੋਕ ਨਹੀਂ ਮੰਨਦੇ (ਈਮਾਨ ਨਹੀਂ ਲਿਆਉਂਦੇ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ رَبَّكَ لَهُوَ ٱلْعَزِيزُ ٱلرَّحِيمُ

Punjabi Translation - Arif Haleem(ਹੇ ਮੁਹੰਮਦ!) ਬੇਸ਼ੱਕ ਤੇਰਾ ਰੱਬ ਡਾਢਾ ਜ਼ੋਰਾਵਰ ਅਤੇ ਰਹਿਮ ਫ਼ਰਮਾਉਣ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذْ نَادَىٰ رَبُّكَ مُوسَىٰٓ أَنِ ٱئْتِ ٱلْقَوْمَ ٱلظَّٰلِمِينَ

Punjabi Translation - Arif Haleem(ਅਤੇ ਉਸ ਵੇਲੇ ਨੂੰ ਯਾਦ ਕਰੋ) ਜਦੋਂ ਤੁਹਾਡੇ ਰੱਬ ਨੇ ਮੂਸਾ ਨੂੰ ਆਵਾਜ਼ ਦਿੱਤੀ ਸੀ ਕਿ ਜ਼ਾਲਮ ਕੌਮ ਵੱਲ ਜਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَوْمَ فِرْعَوْنَ أَلَا يَتَّقُونَ

Punjabi Translation - Arif Haleemਭਾਵ ਫ਼ਿਰਔਨ ਦੀ ਕੌਮ ਕੋਲ (ਜਾ) ਕੀ ਉਹ ਰਬ ਤੋਂ ਡਰਦੇ ਨਹੀਂ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ رَبِّ إِنِّىٓ أَخَافُ أَن يُكَذِّبُونِ

Punjabi Translation - Arif Haleemਮੂਸਾ ਨੇ ਕਿਹਾ ਕਿ ਮੇਰੇ ਰੱਬਾ! ਮੈਂ ਇਸ ਗੱਲ ਤੋਂ ਡਰਦਾ ਹਾਂ ਕਿ ਉਹ ਮੈਨੂੰ ਝੁਠਲਾ ਦੇਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيَضِيقُ صَدْرِى وَلَا يَنطَلِقُ لِسَانِى فَأَرْسِلْ إِلَىٰ هَٰرُونَ

Punjabi Translation - Arif Haleemਮੇਰਾ ਦਮ ਘੁਟ ਰਿਹਾ ਹੈ ਤੇ ਨਾ ਹੀ ਮੈਥੋਂ ਚੰਗੀ ਤਰ੍ਹਾਂ ਬੋਲਿਆ ਜਾਂਦਾ ਹੈ। ਤੂੰ ਹਾਰੂਨ ਨੂੰ ਹੁਕਮ ਦੇ ਕਿ ਉਹ ਮੇਰੇ ਨਾਲ ਫ਼ਿਰਔਨ ਕੋਲ ਜਾਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَهُمْ عَلَىَّ ذَنۢبٌ فَأَخَافُ أَن يَقْتُلُونِ

Punjabi Translation - Arif Haleemਮੇਰੇ ਸਿਰ ਉਹਨਾਂ ਵੱਲੋਂ ਇਕ ਅਪਰਾਧ ਦਾ ਦੋਸ਼ ਵੀ ਹੈ, ਮੈਨੂੰ ਡਰ ਹੈ ਕਿ ਕਿਤੇ ਮੈਨੂੰ ਉਹ ਕਤਲ ਹੀ ਨਾ ਕਰ ਦੇਣ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ كَلَّا فَٱذْهَبَا بِـَٔايَٰتِنَآ إِنَّا مَعَكُم مُّسْتَمِعُونَ

Punjabi Translation - Arif Haleemਅੱਲਾਹ ਨੇ ਆਖਿਆ ਕਿ ਉੱਕਾ ਨਹੀਂ (ਘਬਰਾਉਣਾ), ਤੁਸੀਂ ਦੋਵੇਂ (ਮੂਸਾ ਤੇ ਹਾਰੂਨ) ਮੇਰੀਆਂ ਨਿਸ਼ਾਨੀਆਂ ਲੈ ਕੇ ਜਾਓ। ਅਸਾਂ ਤੁਹਾਡੇ ਅੰਗ-ਸੰਗ ਸਭ ਕੁੱਝ ਸੁਣਦੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأْتِيَا فِرْعَوْنَ فَقُولَآ إِنَّا رَسُولُ رَبِّ ٱلْعَٰلَمِينَ

Punjabi Translation - Arif Haleemਸੋ ਤੁਸੀਂ ਫ਼ਿਰਔਨ ਕੋਲ ਜਾਓ ਅਤੇ ਆਖੋ ਕਿ ਅਸੀਂ ਸਾਰੇ ਜਹਾਨਾਂ ਦੇ ਰੱਬ ਦੇ ਰਸੂਲ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَنْ أَرْسِلْ مَعَنَا بَنِىٓ إِسْرَٰٓءِيلَ

Punjabi Translation - Arif Haleem(ਅਤੇ ਆਖੋ ਕਿ) ਬਨੀ-ਇਸਰਾਈਲ ਨੂੰ ਸਾਡੇ ਨਾਲ ਜਾਣ (ਲਈ ਅਜ਼ਾਦ ਕਰ) ਦੇ

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ أَلَمْ نُرَبِّكَ فِينَا وَلِيدًا وَلَبِثْتَ فِينَا مِنْ عُمُرِكَ سِنِينَ

Punjabi Translation - Arif Haleemਫ਼ਿਰਔਨ ਨੇ (ਮੂਸਾ ਨੂੰ) ਕਿਹਾ ਕੀ ਅਸੀਂ ਤੈਨੂੰ ਨਿੱਕੇ ਹੁੰਦੇ ਆਪਣੇ ਵਿਚਾਲੇ ਪਾਲਿਆ-ਪੋਸਿਆ ਨਹੀਂ ਸੀ? ਅਤੇ ਤੂੰ ਆਪਣੀ ਉਮਰ ਦੇ ਕਈ ਵਰ੍ਹੇ ਸਾਡੇ ਵਿਚ ਨਹੀਂ ਸੀ ਲੰਘਾਏ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَفَعَلْتَ فَعْلَتَكَ ٱلَّتِى فَعَلْتَ وَأَنتَ مِنَ ٱلْكَٰفِرِينَ

Punjabi Translation - Arif Haleemਫੇਰ ਤੂੰ ਉਹ ਕੰਮ ਕਰ ਗਿਆ (ਭਾਵ ਇਕ ਬੰਦੇ ਨੂੰ ਕਤਲ ਕੀਤਾ) ਜਿਹੜਾ ਤੂੰ ਕਰਨਾ ਸੀ। ਤੂੰ ਤਾਂ ਇਕ ਨਾ-ਸ਼ੁਕਰਾ ਵਿਅਕਤੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ فَعَلْتُهَآ إِذًا وَأَنَا۠ مِنَ ٱلضَّآلِّينَ

Punjabi Translation - Arif Haleemਮੂਸਾ ਨੇ ਉੱਤਰ ਦਿੱਤਾ ਕਿ ਮੈਥੋਂ ਉਹ (ਕਤਲ) ਉਸ ਸਮੇਂ ਹੋਇਆ ਸੀ, ਜਦੋਂ ਮੈਂ ਰਾਹ ਭੁੱਲੇ ਹੋਏ ਲੋਕਾਂ ਵਿੱਚੋਂ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَفَرَرْتُ مِنكُمْ لَمَّا خِفْتُكُمْ فَوَهَبَ لِى رَبِّى حُكْمًا وَجَعَلَنِى مِنَ ٱلْمُرْسَلِينَ

Punjabi Translation - Arif Haleemਅਤੇ ਮੈਂ ਤੁਹਾਡੇ ਡਰ ਕਾਰਨ ਤੁਹਾਡੇ ਕੋਲੋਂ ਨੱਸ ਗਿਆ ਸੀ, ਫੇਰ ਮੇਰੇ ਰੱਬ ਨੇ ਮੈਨੂੰ ਆਦੇਸ਼ ਤੇ ਗਿਆਨ ਨਾਲ ਬਖ਼ਸ਼ਿਆ ਅਤੇ ਮੈਨੂੰ ਪੈਗ਼ੰਬਰਾਂ ਵਿਚ ਸ਼ਾਮਲ ਕਰ ਲਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتِلْكَ نِعْمَةٌ تَمُنُّهَا عَلَىَّ أَنْ عَبَّدتَّ بَنِىٓ إِسْرَٰٓءِيلَ

Punjabi Translation - Arif Haleemਕੀ ਮੇਰੇ ਉੱਤੇ ਤੇਰਾ ਇਹੋ ਅਹਿਸਾਨ ਹੈ, ਜਿਸ ਨੂੰ ਤੂੰ ਜਤਾ ਰਿਹਾ ਹੈ? (ਜਦ ਕਿ) ਬਨੀ-ਇਸਰਾਈਲ (ਮੇਰੀ ਕੌਮ) ਨੂੰ ਤੂੰ ਗ਼ੁਲਾਮ ਬਣਾ ਛੱਡਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ فِرْعَوْنُ وَمَا رَبُّ ٱلْعَٰلَمِينَ

Punjabi Translation - Arif Haleemਫ਼ਿਰਔਨ ਨੇ ਕਿਹਾ ਕਿ ਸਾਰੇ ਜਹਾਨਾਂ ਦਾ ਪਾਲਣਹਾਰ ਕੀ (ਚੀਜ਼) ਹੈ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ رَبُّ ٱلسَّمَٰوَٰتِ وَٱلْأَرْضِ وَمَا بَيْنَهُمَآ إِن كُنتُم مُّوقِنِينَ

Punjabi Translation - Arif Haleemਮੂਸਾ ਨੇ ਉੱਤਰ ਵਿਚ ਕਿਹਾ ਕਿ ਉਹ ਅਕਾਸ਼ ਤੇ ਧਰਤੀ ਵਿਚਾਲੇ ਹਰੇਕ ਚੀਜ਼ ਦਾ ਮਾਲਿਕ ਹੈ, ਜੇਕਰ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ ਤਾਂ ਕਰ ਲਓ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ لِمَنْ حَوْلَهُۥٓ أَلَا تَسْتَمِعُونَ

Punjabi Translation - Arif Haleemਫ਼ਿਰਔਨ ਨੇ ਆਪਣੇ ਆਲੇ-ਦੁਆਲੇ ਬੈਠੇ ਲੋਕਾਂ ਨੂੰ ਕਿਹਾ ਕਿ ਕੀ ਤੁਸੀਂ ਸੁਣ ਰਹੇ ਹੋ (ਮੂਸਾ ਕੀ ਕਹਿ ਰਿਹਾ ਹੈ)?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ رَبُّكُمْ وَرَبُّ ءَابَآئِكُمُ ٱلْأَوَّلِينَ

Punjabi Translation - Arif Haleem(ਮੂਸਾ ਨੇ ਹੋਰ) ਕਿਹਾ ਕਿ ਉਹ ਤੇਰਾ ਵੀ ਰੱਬ ਹੈ ਅਤੇ ਤੇਰੇ ਪਿਓ ਦਾਦਿਆਂ ਤੋਂ ਵੀ ਪਹਿਿਲਆਂ ਦਾ ਰੱਬ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ إِنَّ رَسُولَكُمُ ٱلَّذِىٓ أُرْسِلَ إِلَيْكُمْ لَمَجْنُونٌ

Punjabi Translation - Arif Haleem(ਫ਼ਿਰਔਨ ਨੇ) ਦਰਬਾਰੀਆਂ ਨੂੰ ਕਿਹਾ ਕਿ ਇਹ ਪੈਗ਼ੰਬਰ ਜਿਹੜਾ ਤੁਹਾਡੇ ਵੱਲ ਭੇਜਿਆ ਗਿਆ ਹੈ ਇਹ ਤਾਂ ਝੱਲਾ ਲੱਗਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ رَبُّ ٱلْمَشْرِقِ وَٱلْمَغْرِبِ وَمَا بَيْنَهُمَآ إِن كُنتُمْ تَعْقِلُونَ

Punjabi Translation - Arif Haleem(ਮੂਸਾ ਨੇ) ਕਿਹਾ ਕਿ (ਹੇ ਫ਼ਿਰਔਨ!) ਉਹੀਓ ਪੂਰਬ ਤੇ ਪੱਛਮ ਦਾ ਅਤੇ ਉਹਨਾਂ ਵਿਚਾਲੇ ਸਾਰੀਆਂ ਵਸਤੂਆਂ ਦਾ ਮਾਲਿਕ ਹੈ (ਸਮਝੋ) ਜੇ ਤੁਸੀਂ ਅਕਲ ਵਾਲੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ لَئِنِ ٱتَّخَذْتَ إِلَٰهًا غَيْرِى لَأَجْعَلَنَّكَ مِنَ ٱلْمَسْجُونِينَ

Punjabi Translation - Arif Haleemਉਸ (ਫ਼ਿਰਔਨ) ਨੇ (ਮੂਸਾ ਨੂੰ) ਧਮਕਾਉਂਦੇ ਹੋਏ ਕਿਹਾ ਕਿ ਜੇ ਤੂੰ ਮੈਥੋਂ ਛੁੱਟ ਕਿਸੇ ਹੋਰ ਨੂੰ ਇਸ਼ਟ ਬਣਾਇਆ ਤਾਂ ਮੈਂ ਤੈਨੂੰ ਕੈਦੀਆਂ ਵਿਚ ਸ਼ਾਮਲ ਕਰ ਦਿਆਂਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ أَوَلَوْ جِئْتُكَ بِشَىْءٍ مُّبِينٍ

Punjabi Translation - Arif Haleem(ਮੂਸਾ) ਨੇ ਕਿਹਾ ਕਿ ਜੇ ਮੈਂ ਤੇਰੇ ਸਾਹਮਣੇ (ਆਪਣੇ ਰਸੂਲ ਹੋਣ ਦੀ) ਕੋਈ ਸਪਸ਼ਟ ਨਿਸ਼ਾਨੀ ਲੈ ਆਵਾਂ, ਕੀ ਫੇਰ ਵੀ (ਕੈਦ ਕਰੋਗੇ)?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ فَأْتِ بِهِۦٓ إِن كُنتَ مِنَ ٱلصَّٰدِقِينَ

Punjabi Translation - Arif Haleemਕਿਹਾ (ਫ਼ਿਰਔਨ ਨੇ) ਕਿ ਜੇ ਤੂੰ ਸੱਚਾ ਹੈ ਤਾਂ ਮੈਨੂੰ ਉਸ (ਨਿਸ਼ਾਨੀ) ਨੂੰ ਵਿਖਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَلْقَىٰ عَصَاهُ فَإِذَا هِىَ ثُعْبَانٌ مُّبِينٌ

Punjabi Translation - Arif Haleemਮੂਸਾ ਨੇ (ਉਸੇ ਵੇਲੇ ਧਰਤੀ ’ਤੇ) ਆਪਣੀ ਲਾਠੀ ਸੁੱਟ ਦਿੱਤੀ ਜਿਹੜੀ ਅਚਣਚੇਤ ਇਕ ਸੱਪ ਦੇ ਰੂਪ ਵਿਚ ਆ ਗਈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَنَزَعَ يَدَهُۥ فَإِذَا هِىَ بَيْضَآءُ لِلنَّٰظِرِينَ

Punjabi Translation - Arif Haleemਅਤੇ ਜਦੋਂ ਆਪਣਾ ਹੱਥ (ਬਗ਼ਲੋਂ) ਕੱਢਿਆ ਤਾਂ ਦਰਸ਼ਕਾਂ ਨੂੰ ਉਹ ਉਸੇ ਵੇਲੇ ਲਿਸ਼ਕਾਰੇ ਮਾਰਦਾ ਹੋਇਆ ਵਿਖਾਈ ਦੇਣ ਲੱਗ ਪਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ لِلْمَلَإِ حَوْلَهُۥٓ إِنَّ هَٰذَا لَسَٰحِرٌ عَلِيمٌ

Punjabi Translation - Arif Haleemਫ਼ਿਰਔਨ ਆਪਣੇ ਆਲੇ-ਦੁਆਲੇ ਬੈਠੇ ਸਰਦਾਰਾਂ ਨੂੰ ਕਹਿਣ ਲੱਗਿਆ ਕਿ ਇਹ ਤਾਂ ਕੋਈ ਬਹੁਤ ਵੱਡਾ ਜਾਦੂਗਰ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يُرِيدُ أَن يُخْرِجَكُم مِّنْ أَرْضِكُم بِسِحْرِهِۦ فَمَاذَا تَأْمُرُونَ

Punjabi Translation - Arif Haleemਉਹ ਆਪਣੇ ਜਾਦੂ ਦੇ ਜ਼ੋਰ ਨਾਲ ਤੁਹਾਨੂੰ ਤੁਹਾਡੀ ਧਰਤੀ (ਦੇਸ) ’ਚੋਂ ਕੱਢ ਦੇਣਾ ਚਾਹੁੰਦਾ ਹੈ, ਹੁਣ ਦੱਸੋ ਮੈਨੂੰ ਕੀ ਹੁਕਮ ਹੈ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوٓا۟ أَرْجِهْ وَأَخَاهُ وَٱبْعَثْ فِى ٱلْمَدَآئِنِ حَٰشِرِينَ

Punjabi Translation - Arif Haleemਉਹਨਾਂ ਸਭ ਨੇ ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਰੋਕੇ ਰੱਖੋ ਅਤੇ ਸਾਰੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَأْتُوكَ بِكُلِّ سَحَّارٍ عَلِيمٍ

Punjabi Translation - Arif Haleemਜਿਹੜੇ ਤੁਹਾਡੇ ਕੋਲ ਮਾਹਿਰ ਜਾਦੂਗਰਾਂ ਨੂੰ ਲਿਆਉਣ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَجُمِعَ ٱلسَّحَرَةُ لِمِيقَٰتِ يَوْمٍ مَّعْلُومٍ

Punjabi Translation - Arif Haleemਫੇਰ ਇਕ ਨਿਸ਼ਚਿਤ ਦਿਨ ਸਾਰੇ ਹੀ ਜਾਦੂਗਰ ਇਕੱਠਾ ਕੀਤੇ ਗਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقِيلَ لِلنَّاسِ هَلْ أَنتُم مُّجْتَمِعُونَ

Punjabi Translation - Arif Haleemਅਤੇ ਆਮ ਲੋਕਾਂ ਨੂੰ ਵੀ ਕਿਹਾ ਗਿਆ ਕਿ ਤੁਸੀਂ ਸਾਰੇ ਵੀ ਆਈਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَعَلَّنَا نَتَّبِعُ ٱلسَّحَرَةَ إِن كَانُوا۟ هُمُ ٱلْغَٰلِبِينَ

Punjabi Translation - Arif Haleemਤਾਂ ਜੋ ਜੇ ਜਾਦੂਗਰ ਕਾਮਯਾਬ ਹੋ ਜਾਣ ਤਾਂ ਅਸੀਂ ਉਹਨਾਂ ਦੀ ਪੈਰਵੀਂ ਕਰੀਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَمَّا جَآءَ ٱلسَّحَرَةُ قَالُوا۟ لِفِرْعَوْنَ أَئِنَّ لَنَا لَأَجْرًا إِن كُنَّا نَحْنُ ٱلْغَٰلِبِينَ

Punjabi Translation - Arif Haleemਜਾਦੂਗਰਾਂ ਨੇ ਫ਼ਿਰਔਨ ਨੂੰ ਆਖਿਆ ਕਿ ਜੇ ਅਸੀਂ ਜਿੱਤ ਗਏ ਤਾਂ ਸਾਨੂੰ ਇਨਾਮ ਕੀ ਮਿਲੇਗਾ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ نَعَمْ وَإِنَّكُمْ إِذًا لَّمِنَ ٱلْمُقَرَّبِينَ

Punjabi Translation - Arif Haleemਕਿਹਾ (ਫ਼ਿਰਔਨ ਨੇ) ਹਾਂ! ਅਜਿਹੀ ਹਾਲਤ ਵਿਚ ਤੁਸੀਂ ਮੇਰੇ ਖ਼ਾਸ ਦਰਬਾਰੀਆਂ ਵਿੱਚੋਂ ਹੋਵੋਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ لَهُم مُّوسَىٰٓ أَلْقُوا۟ مَآ أَنتُم مُّلْقُونَ

Punjabi Translation - Arif Haleemਉਹਨਾਂ (ਜਾਦੂਗਰਾਂ) ਨੇ ਮੂਸਾ ਨੂੰ ਕਿਹਾ ਕਿ ਕਰੋ ਜੋ ਤੁਸੀਂ ਕਰਨਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَلْقَوْا۟ حِبَالَهُمْ وَعِصِيَّهُمْ وَقَالُوا۟ بِعِزَّةِ فِرْعَوْنَ إِنَّا لَنَحْنُ ٱلْغَٰلِبُونَ

Punjabi Translation - Arif Haleemਉਹਨਾਂ (ਜਾਦੂਗਰਾਂ) ਨੇ ਆਪਣੀਆਂ ਰੱਸੀਆਂ ਤੇ ਸੋਟੀਆਂ (ਜਾਦੂ ਲਈ) ਧਰਤੀ ’ਤੇ ਸੁੱਟ ਦਿੱਤੀਆਂ ਅਤੇ ਆਖਣ ਲੱਗੇ ਕਿ ਫ਼ਿਰਔਨ ਦੀ ਇੱਜ਼ਤ ਦੀ ਕਸਮ ਅਸੀਂ ਹੀ ਕਾਮਯਾਬ ਹੋਵਾਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَلْقَىٰ مُوسَىٰ عَصَاهُ فَإِذَا هِىَ تَلْقَفُ مَا يَأْفِكُونَ

Punjabi Translation - Arif Haleemਹੁਣ (ਮੂਸਾ ਨੇ ਵੀ ਆਪਣੀ ਸੋਟੀ ਮੈਦਾਨ ਵਿਚ ਸੁੱਟੀ ਜਿਸ ਨੇ ਉਸੇ ਵੇਲੇ ਉਹਨਾਂ (ਜਾਦੂਗਰਾਂ) ਦੇ ਝੂਠੇ ਕਰਤਬਾਂ ਨੂੰ ਨਿਗਲਣਾ ਸ਼ੁਰੂ ਕਰ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأُلْقِىَ ٱلسَّحَرَةُ سَٰجِدِينَ

Punjabi Translation - Arif Haleemਇਹ ਵੇਖਦੇ ਹੀ ਜਾਦੂਗਰ ਬੇਕਾਬੂ ਹੋਕੇ ਸਿਜਦੇ ਵਿਚ ਡਿਗ ਪਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوٓا۟ ءَامَنَّا بِرَبِّ ٱلْعَٰلَمِينَ

Punjabi Translation - Arif Haleemਅਤੇ ਉਹਨਾਂ ਨੇ ਸਾਫ਼ ਕਹਿ ਦਿੱਤਾ ਕਿ ਅਸੀਂ ਤਾਂ ਜਿਹੜਾ ਸਾਰੇ ਹੀ ਜਹਾਨਾਂ ਦਾ ਰੱਬ ਹੈ ਉਸ ’ਤੇ ਈਮਾਨ ਲਿਆਏ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

رَبِّ مُوسَىٰ وَهَٰرُونَ

Punjabi Translation - Arif Haleemਭਾਵ ਉਹ ਰੱਬ ਜਿਸ ਨੂੰ ਮੂਸਾ ਤੇ ਹਾਰੂਨ ਮੰਨਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ ءَامَنتُمْ لَهُۥ قَبْلَ أَنْ ءَاذَنَ لَكُمْ إِنَّهُۥ لَكَبِيرُكُمُ ٱلَّذِى عَلَّمَكُمُ ٱلسِّحْرَ فَلَسَوْفَ تَعْلَمُونَ لَأُقَطِّعَنَّ أَيْدِيَكُمْ وَأَرْجُلَكُم مِّنْ خِلَٰفٍ وَلَأُصَلِّبَنَّكُمْ أَجْمَعِينَ

Punjabi Translation - Arif Haleemਫ਼ਿਰਔਨ ਬੋਲਿਆ ਕਿ ਮੈਥੋਂ ਪੁੱਛਣ ਤੋਂ ਪਹਿਲਾਂ ਹੀ ਤੁਸੀਂ ਉਸ (ਮੂਸਾ ਦੇ ਰੱਬ) ’ਤੇ ਈਮਾਨ ਲਿਆਏ ਲਾਜ਼ਮਨ ਉਹ ਤੁਹਾਡਾ ਗੁਰੂ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ। ਸੋ ਤੁਹਾਨੂੰ ਹੁਣੇ ਪਤਾ ਲੱਗ ਜਾਵੇਗਾ, ਮੈਂ ਤੁਹਾਡੇ ਹੱਥ-ਪੈਰ ਉਲਟੇ ਦਾਓ ਤੋਂ ਵਡਵਾ ਦੇਵਾਂਗਾ ਅਤੇ ਤੁਹਾਨੂੰ ਸਾਰਿਆਂ ਨੂੰ ਫ਼ਾਂਸੀ ’ਤੇ ਚਾੜ੍ਹ ਦੇਵਾਂਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ لَا ضَيْرَ إِنَّآ إِلَىٰ رَبِّنَا مُنقَلِبُونَ

Punjabi Translation - Arif Haleemਉਹਨਾਂ (ਜਾਦੂਗਰਾਂ) ਨੇ ਕਿਹਾ ਕਿ ਚਿੰਤਾ ਵਾਲੀ ਕੋਈ ਗੱਲ ਨਹੀਂ, ਅਸੀਂ ਤਾਂ ਆਪਣੇ ਪਾਲਣਹਾਰ ਕੋਲ ਹੀ ਜਾਣਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّا نَطْمَعُ أَن يَغْفِرَ لَنَا رَبُّنَا خَطَٰيَٰنَآ أَن كُنَّآ أَوَّلَ ٱلْمُؤْمِنِينَ

Punjabi Translation - Arif Haleemਕਿਉਂ ਜੋ (ਤੇਰੀ ਕੌਮ ਵਿੱਚੋਂ)ਸਭ ਤੋਂ ਪਹਿਲਾਂ ਅਸੀਂ ਈਮਾਨ ਲਿਆਉਣ ਵਾਲੇ ਹਾਂ, ਸੋ ਸਾਨੂੰ ਆਸ ਹੈ ਕਿ ਸਾਡਾ ਰੱਬ ਸਾਡੀਆਂ ਗ਼ਲਤੀਆਂ ਨੂੰ ਮੁਆਫ਼ ਕਰੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَوْحَيْنَآ إِلَىٰ مُوسَىٰٓ أَنْ أَسْرِ بِعِبَادِىٓ إِنَّكُم مُّتَّبَعُونَ

Punjabi Translation - Arif Haleemਅਸੀਂ ਮੂਸਾ ਵੱਲ ਵਹੀ ਭੇਜੀ ਕਿ ਰਾਤੋ-ਰਾਤ ਮੇਰੇ ਬੰਦਿਆਂ ਨੂੰ ਇੱਥੋਂ ਲੈਕੇ ਨਿੱਕਲ ਜਾ, ਤੁਹਾਡਾ ਪਿੱਛਾ ਕੀਤਾ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَرْسَلَ فِرْعَوْنُ فِى ٱلْمَدَآئِنِ حَٰشِرِينَ

Punjabi Translation - Arif Haleemਫ਼ਿਰਔਨ ਨੇ ਸ਼ਹਿਰਾਂ ਵਿਚ ਹਰਕਾਰੇ ਭੇਜ ਦਿੱਤੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ هَٰٓؤُلَآءِ لَشِرْذِمَةٌ قَلِيلُونَ

Punjabi Translation - Arif Haleemਇਹ (ਦੱਸਣ ਲਈ) ਕਿ ਇਹ (ਈਮਾਨ ਲਿਆਉਣ ਵਾਲੇ) ਤਾਂ ਬਹੁਤ ਹੀ ਥੋੜ੍ਹੇ ਲੋਕ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّهُمْ لَنَا لَغَآئِظُونَ

Punjabi Translation - Arif Haleemਉਹਨਾਂ (ਈਮਾਨ ਲਿਆਉਣ ਵਾਲਿਆਂ) ਨੇ ਸਾਨੂੰ ਡਾਢਾ ਗ਼ੁੱਸਾ ਚਾੜ੍ਹਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّا لَجَمِيعٌ حَٰذِرُونَ

Punjabi Translation - Arif Haleemਅਸੀਂ ਹੀ ਵੱਡੀ ਗਿਣਤੀ ਵਿਚ ਹਾਂ, ਉਹਨਾਂ ਤੋਂ ਸਾਵਧਾਨ ਰਹਿਣ ਵਾਲੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَخْرَجْنَٰهُم مِّن جَنَّٰتٍ وَعُيُونٍ

Punjabi Translation - Arif Haleemਅੰਤ ਅਸੀਂ ਉਹਨਾਂ (ਫ਼ਿਰਔਨੀਆਂ) ਨੂੰ ਬਾਗ਼ਾਂ ਤੇ ਚਸ਼ਮਿਆਂ ਵਿੱਚੋਂ ਕੱਢਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَكُنُوزٍ وَمَقَامٍ كَرِيمٍ

Punjabi Translation - Arif Haleemਅਤੇ ਖ਼ਜ਼ਾਨਿਆਂ ਤੋਂ ਤੇ ਉਹਨਾਂ ਦੇ ਸੁਹਣੇ ਨਿਵਾਸ-ਸਥਾਨ ’ਚੋਂ (ਵੀ ਕੱਢਿਆ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَٰلِكَ وَأَوْرَثْنَٰهَا بَنِىٓ إِسْرَٰٓءِيلَ

Punjabi Translation - Arif Haleemਇਸ ਪ੍ਰਕਾਰ (ਫ਼ਿਰਔਨ ਨਾਲ) ਹੋਇਆ, (ਦੂਜੇ ਪਾਸੇ) ਅਸਾਂ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਨੀ-ਇਸਰਾਈਲ ਨੂੰ ਬਣਾ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَتْبَعُوهُم مُّشْرِقِينَ

Punjabi Translation - Arif Haleem(ਫ਼ਿਰਔਨੀਆਂ ਨੇ) ਸੂਰਜ ਨਿਕਲਦੇ ਹੀ ਉਹਨਾਂ ਦਾ ਪਿੱਛਾ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَمَّا تَرَٰٓءَا ٱلْجَمْعَانِ قَالَ أَصْحَٰبُ مُوسَىٰٓ إِنَّا لَمُدْرَكُونَ

Punjabi Translation - Arif Haleemਜਦੋਂ ਦੋਵੇਂ ਧਿਰਾਂ ਨੇ ਇਕ ਦੂਜੇ ਨੂੰ ਵੇਖ ਲਿਆ ਤਾਂ ਮੂਸਾ ਦੇ ਸਾਥੀਆਂ ਨੇ ਕਿਹਾ ਕਿ ਅਸੀਂ ਤਾਂ ਫੜੇ ਜਾਵਾਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ كَلَّآ إِنَّ مَعِىَ رَبِّى سَيَهْدِينِ

Punjabi Translation - Arif Haleemਮੂਸਾ ਨੇ ਕਿਹਾ ਕਿ ਉੱਕਾ ਨਹੀਂ, ਵਿਸ਼ਵਾਸ ਕਰੋ ਕਿ ਮੇਰਾ ਰੱਬ ਮੇਰੇ ਨਾਲ ਹੈ, ਜਿਹੜਾ ਮੈਨੂੰ ਲਾਜ਼ਮੀ (ਬਚਣ ਦੀ) ਰਾਹ ਵਿਖਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَوْحَيْنَآ إِلَىٰ مُوسَىٰٓ أَنِ ٱضْرِب بِّعَصَاكَ ٱلْبَحْرَ فَٱنفَلَقَ فَكَانَ كُلُّ فِرْقٍ كَٱلطَّوْدِ ٱلْعَظِيمِ

Punjabi Translation - Arif Haleemਅਸੀਂ ਮੂਸਾ ਵੱਲ ਵਹੀ (ਸੰਦੇਸ਼) ਭੇਜੀ ਕਿ ਸਮੁੰਦਰ ਉੱਤੇ ਆਪਣੀ ਸੋਟੀ ਮਾਰ, ਉਹ ਉਸੇ ਵੇਲੇ ਪਾਟ ਗਿਆ ਅਤੇ ਪਾਣੀ ਦਾ ਹਰੇਕ ਭਾਗ ਇਕ ਪਹਾੜ ਵਾਂਗ ਹੋ ਗਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَزْلَفْنَا ثَمَّ ٱلْـَٔاخَرِينَ

Punjabi Translation - Arif Haleemਅਤੇ ਅਸੀਂ ਦੂਜੇ ਧੜੇ (ਫ਼ਿਰਔਨੀਆਂ) ਨੂੰ (ਸਮੁੰਦਰ ਦੇ) ਨੇੜੇ ਲੈ ਆਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَنجَيْنَا مُوسَىٰ وَمَن مَّعَهُۥٓ أَجْمَعِينَ

Punjabi Translation - Arif Haleemਅਤੇ ਮੂਸਾ ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ أَغْرَقْنَا ٱلْـَٔاخَرِينَ

Punjabi Translation - Arif Haleemਅਤੇ ਦੂਜੇ (ਫ਼ਿਰਔਨੀ) ਸਾਰੇ ਡੋਬ ਦਿੱਤੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ

Punjabi Translation - Arif Haleemਬੇਸ਼ੱਕ ਇਸ (ਘਟਨਾ) ਵਿਚ ਬਹੁਤ ਵੱਡੀ ਸਿੱਖਿਆ ਹੈ, ਫੇਰ ਵੀ ਬਹੁਤੇ ਲੋਕੀ ਈਮਾਨ ਨਹੀਂ ਲਿਆਉਂਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ رَبَّكَ لَهُوَ ٱلْعَزِيزُ ٱلرَّحِيمُ

Punjabi Translation - Arif Haleemਬੇਸ਼ੱਕ ਤੁਹਾਡਾ ਪਾਲਣਹਾਰ ਬਹੁਤ ਹੀ ਜ਼ੋਰਾਵਰ ਅਤੇ ਮਿਹਰਬਾਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱتْلُ عَلَيْهِمْ نَبَأَ إِبْرَٰهِيمَ

Punjabi Translation - Arif Haleem(ਹੇ ਨਬੀ!) ਉਹਨਾਂ ਨੂੰ ਇਬਰਾਹੀਮ ਦਾ ਕਿੱਸਾ ਵੀ ਸੁਣਾਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ قَالَ لِأَبِيهِ وَقَوْمِهِۦ مَا تَعْبُدُونَ

Punjabi Translation - Arif Haleemਜਦੋਂ ਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਤੋਂ ਪੁੱਛਿਆ ਸੀ ਕਿ ਤੁਸੀਂ ਕੀ ਪੂਜਦੇ ਹੋ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ نَعْبُدُ أَصْنَامًا فَنَظَلُّ لَهَا عَٰكِفِينَ

Punjabi Translation - Arif Haleemਉਹਨਾਂ ਨੇ ਜਵਾਬ ਵਿਚ ਕਿਹਾ ਕਿ ਅਸੀਂ ਬੁਤਾਂ ਨੂੰ ਪੂਜਦੇ ਹਾਂ ਅਤੇ ਉਹਨਾਂ ਦੇ ਹੀ ਪੁਜਾਰੀ ਰਹਾਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ هَلْ يَسْمَعُونَكُمْ إِذْ تَدْعُونَ

Punjabi Translation - Arif Haleemਇਬਰਾਹੀਮ ਨੇ ਕਿਹਾ ਕਿ ਜਦੋਂ ਤੁਸੀਂ ਉਹਨਾਂ ਨੂੰ ਪੁਕਾਰਦੇ ਹੋ ਤਾਂ ਕੀ ਇਹ ਸੁਣਦੇ ਵੀ ਹਨ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوْ يَنفَعُونَكُمْ أَوْ يَضُرُّونَ

Punjabi Translation - Arif Haleemਜਾਂ ਤੁਹਾਨੂੰ ਕੋਈ ਨਫ਼ਾ ਜਾਂ ਨੁਕਸਾਨ ਵੀ ਪਹੁੰਚਾ ਸਕਦੇ ਹਨ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ بَلْ وَجَدْنَآ ءَابَآءَنَا كَذَٰلِكَ يَفْعَلُونَ

Punjabi Translation - Arif Haleemਉਹਨਾਂ ਨੇ ਕਿਹਾ ਕਿ ਅਸੀਂ ਤਾਂ ਆਪਣੇ ਬਜ਼ੁਰਗਾਂ ਨੂੰ ਇੰਜ ਹੀ ਕਰਦੇ ਵੇਖਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ أَفَرَءَيْتُم مَّا كُنتُمْ تَعْبُدُونَ

Punjabi Translation - Arif Haleemਇਬਰਾਹੀਮ ਨੇ ਕਿਹਾ, ਜਿਨ੍ਹਾਂ ਨੂੰ ਤੁਸੀਂ ਪੂਜਦੇ ਹੋ, ਕੀ ਤੁਸੀਂ ਉਹਨਾਂ ਨੂੰ ਵੇਖਿਆ ਵੀ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَنتُمْ وَءَابَآؤُكُمُ ٱلْأَقْدَمُونَ

Punjabi Translation - Arif Haleem(ਅਤੇ ਕਿਹਾ ਕਿ) ਤੁਸੀਂ ਅਤੇ ਤੁਹਾਡੇ ਪਿਓ-ਦਾਦਾ ਜਿਨ੍ਹਾਂ ਨੂੰ ਪੂਜਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِنَّهُمْ عَدُوٌّ لِّىٓ إِلَّا رَبَّ ٱلْعَٰلَمِينَ

Punjabi Translation - Arif Haleemਛੁੱਟ ਸਾਰੇ ਜਹਾਨਾਂ ਦੇ ਪਾਲਣਹਾਰ ਤੋਂ, ਉਹ (ਸਾਰੇ ਇਸ਼ਟ) ਮੇਰੇ ਵੈਰੀ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى خَلَقَنِى فَهُوَ يَهْدِينِ

Punjabi Translation - Arif Haleemਜਿਸ ਨੇ ਮੈਨੂੰ ਪੈਦਾ ਕੀਤਾ ਹੈ ਉਹੀਓ ਮੇਰੀ ਅਗਵਾਈ ਕਰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِى هُوَ يُطْعِمُنِى وَيَسْقِينِ

Punjabi Translation - Arif Haleemਉਹੀਓ ਮੈਨੂੰ ਖੁਆਉਂਦਾ-ਪਿਆਉਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا مَرِضْتُ فَهُوَ يَشْفِينِ

Punjabi Translation - Arif Haleemਜਦੋਂ ਮੈਂ ਬੀਮਾਰ ਹੁੰਦਾ ਹਾਂ ਤਾਂ ਉਹੀਓ ਮੈਨੂੰ ਸਵਸਥ ਕਰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِى يُمِيتُنِى ثُمَّ يُحْيِينِ

Punjabi Translation - Arif Haleemਉਹੀਓ ਮੈਨੂੰ ਮੌਤ ਦੇਵੇਗਾ ਫੇਰ ਮੈਨੂੰ ਮੁੜ ਜਿਊਂਦੇ ਕਰੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِىٓ أَطْمَعُ أَن يَغْفِرَ لِى خَطِيٓـَٔتِى يَوْمَ ٱلدِّينِ

Punjabi Translation - Arif Haleemਉਹੀਓ ਹੈ ਜਿਸ ਤੋਂ ਮੈਂ ਆਸ ਕਰਦਾ ਹਾਂ ਕਿ ਬਦਲੇ ਵਾਲੇ ਦਿਨ ਮੇਰੇ ਗੁਨਾਹਾਂ ਨੂੰ ਮੁਆਫ਼ ਕਰ ਦੇਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

رَبِّ هَبْ لِى حُكْمًا وَأَلْحِقْنِى بِٱلصَّٰلِحِينَ

Punjabi Translation - Arif Haleemਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱجْعَل لِّى لِسَانَ صِدْقٍ فِى ٱلْـَٔاخِرِينَ

Punjabi Translation - Arif Haleemਅਤੇ ਮੇਰੀ ਚਰਚਾ ਆਉਣ ਵਾਲੇ ਲੋਕਾਂ ਵਿਚ ਵੀ ਬਾਕੀ ਰਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱجْعَلْنِى مِن وَرَثَةِ جَنَّةِ ٱلنَّعِيمِ

Punjabi Translation - Arif Haleemਮੈਨੂੰ ਨਿਅਮਤਾਂ ਵਾਲੀ ਜੰਨਤਾਂ ਦਾ ਵਾਰਿਸ ਬਣਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱغْفِرْ لِأَبِىٓ إِنَّهُۥ كَانَ مِنَ ٱلضَّآلِّينَ

Punjabi Translation - Arif Haleemਮੇਰੇ ਪਿਤਾ ਨੂੰ ਬਖ਼ਸ਼ ਦੇ ਉਹ ਗੁਮਰਾਹ ਲੋਕਾਂ ਵਿੱਚੋਂ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا تُخْزِنِى يَوْمَ يُبْعَثُونَ

Punjabi Translation - Arif Haleemਜਦੋਂ (ਸਾਰੇ) ਲੋਕੀ ਮੁੜ ਜਿਊਂਦੇ ਕੀਤੇ ਜਾਣਗੇ (ਉਸ ਦਿਨ) ਮੈਨੂੰ ਜ਼ਲੀਲ ਨਾ ਕਰੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ لَا يَنفَعُ مَالٌ وَلَا بَنُونَ

Punjabi Translation - Arif Haleemਜਿਸ ਦਿਨ ਮਾਲ ਤੇ ਔਲਾਦ ਕਿਸੇ ਕੰਮ ਨਹੀਂ ਆਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا مَنْ أَتَى ٱللَّهَ بِقَلْبٍ سَلِيمٍ

Punjabi Translation - Arif Haleemਛੁੱਟ ਉਸ ਤੋਂ ਕਿ ਕੋਈ ਵਿਅਕਤੀ ਨਿਰਮਲ-ਚਿੱਤ ਲੈਕੇ ਅੱਲਾਹ ਦੇ ਹਜ਼ੂਰ ਪੇਸ਼ ਹੋਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأُزْلِفَتِ ٱلْجَنَّةُ لِلْمُتَّقِينَ

Punjabi Translation - Arif Haleemਅਤੇ ਜੰਨਤ ਪਰਹੇਜ਼ਗਾਰਾਂ ਦੇ ਨੇੜੇ ਕਰ ਦਿੱਤੀ ਜਾਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَبُرِّزَتِ ٱلْجَحِيمُ لِلْغَاوِينَ

Punjabi Translation - Arif Haleemਅਤੇ ਗੁਮਰਾਹ ਲੋਕਾਂ ਲਈ ਨਰਕ ਪ੍ਰਗਟ ਕੀਤੀ ਜਾਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقِيلَ لَهُمْ أَيْنَ مَا كُنتُمْ تَعْبُدُونَ

Punjabi Translation - Arif Haleemਅਤੇ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਦੀ ਪੂਜਾ ਤੁਸੀਂ ਕਰਦੇ ਸੀ ਉਹ ਕਿੱਥੇ ਹਨੱ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مِن دُونِ ٱللَّهِ هَلْ يَنصُرُونَكُمْ أَوْ يَنتَصِرُونَ

Punjabi Translation - Arif Haleemਕੀ ਅੱਲਾਹ ਤੋਂ ਛੁੱਟ (ਇਸ਼ਟ) ਤੁਹਾਡੀ ਸਹਾਇਤਾ ਕਰ ਸਕਦੇ ਹਨ? ਜਾਂ ਉਹ (ਤੁਹਾਡੀ ਸਜ਼ਾ) ਦਾ ਬਦਲਾ ਲੈ ਸਕਦੇ ਹਨ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَكُبْكِبُوا۟ فِيهَا هُمْ وَٱلْغَاوُۥنَ

Punjabi Translation - Arif Haleemਫਿਰ ਉਹ ਸਾਰੇ ਕੁਰਾਹੇ ਪਏ ਲੋਕ ਨਰਕ ਵਿਚ ਮੁੱਧੇ ਮੂੰਹ ਸੁੱਟੇ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجُنُودُ إِبْلِيسَ أَجْمَعُونَ

Punjabi Translation - Arif Haleemਅਤੇ ਇਬਲੀਸ (ਸ਼ੈਤਾਨ) ਦੇ ਸਾਰੇ ਦੇ ਸਾਰੇ ਲਸ਼ਕਰ ਵੀ (ਸੁੱਟੇ ਜਾਣਗੇ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ وَهُمْ فِيهَا يَخْتَصِمُونَ

Punjabi Translation - Arif Haleemਉੱਥੇ ਉਹ ਆਪੋ ਵਿਚ ਲੜਦੇ ਝਗੜਦੇ ਹੋਏ ਆਪਣੇ ਈਸ਼ਟਾਂ ਨੂੰ ਆਖਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تَٱللَّهِ إِن كُنَّا لَفِى ضَلَٰلٍ مُّبِينٍ

Punjabi Translation - Arif Haleemਕਿ ਅੱਲਾਹ ਦੀ ਸੁੰਹ ਅਸੀਂ ਤਾਂ ਸਪਸ਼ਟ ਕੁਰਾਹੀਏ ਸਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ نُسَوِّيكُم بِرَبِّ ٱلْعَٰلَمِينَ

Punjabi Translation - Arif Haleemਜਦੋਂ ਅਸੀਂ ਤੁਹਾਨੂੰਸਾਰੇ ਜਹਾਨਾਂ ਦੇ ਰੱਬ ਬਰਾਬਰ ਸਮਝ ਬੈਠੇ ਸੀ

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَضَلَّنَآ إِلَّا ٱلْمُجْرِمُونَ

Punjabi Translation - Arif Haleemਸਾਨੂੰ ਤਾਂ ਉਹਨਾਂ ਅਪਰਾਧੀਆਂ ਨੇ ਗੁਮਰਾਹ ਕੀਤਾ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَمَا لَنَا مِن شَٰفِعِينَ

Punjabi Translation - Arif Haleemਹੁਣ ਸਾਡਾ ਕੋਈ ਵੀ ਸਿਫ਼ਾਰਸ਼ੀ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا صَدِيقٍ حَمِيمٍ

Punjabi Translation - Arif Haleemਅਤੇ ਨਾ ਹੀ ਕੋਈ ਸੱਚਾ ਦੋਸਤ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَوْ أَنَّ لَنَا كَرَّةً فَنَكُونَ مِنَ ٱلْمُؤْمِنِينَ

Punjabi Translation - Arif Haleemਕਾਸ਼ ਕਿ ਸਾਡੀ ਇਕ ਵਾਰ ਫੇਰ ਸੰਸਾਰ ਵਿਚ ਵਾਪਸੀ ਹੋ ਜਾਵੇ ਤਾਂ ਜੋ ਅਸੀਂ ਵੀ ਮੋਮਿਨਾਂ ਵਿੱਚੋਂ ਹੋ ਜਾਈਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ

Punjabi Translation - Arif Haleemਬੇਸ਼ੱਕ ਇਸ ਵਿਚ ਬਹੁਤ ਹੀ ਵੱਡੀ ਨਿਸ਼ਾਨੀ ਹੈ, ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ رَبَّكَ لَهُوَ ٱلْعَزِيزُ ٱلرَّحِيمُ

Punjabi Translation - Arif Haleemਬੇਸ਼ੱਕ ਤੁਹਾਡਾ ਰੱਬ ਹੀ ਜ਼ੋਰਾਵਾਰ ਤੇ ਮਿਹਰਬਾਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَّبَتْ قَوْمُ نُوحٍ ٱلْمُرْسَلِينَ

Punjabi Translation - Arif Haleemਨੂਹ ਦੀ ਕੌਮ ਨੇ ਵੀ ਨਬੀਆਂ ਦਾ ਇਨਕਾਰ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ قَالَ لَهُمْ أَخُوهُمْ نُوحٌ أَلَا تَتَّقُونَ

Punjabi Translation - Arif Haleemਜਦੋਂ ਉਹਨਾਂ ਦੇ ਹੀ ਇਕ ਭਰਾ ਨੂਹ ਨੇ ਕਿਹਾ, ਕੀ ਤੁਸੀਂ ਰੱਬ ਤੋਂ ਡਰਦੇ ਨਹੀਂ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنِّى لَكُمْ رَسُولٌ أَمِينٌ

Punjabi Translation - Arif Haleemਬੇਸ਼ੱਕ ਮੈਂ ਅੱਲਾਹ ਵੱਲੋਂ ਤੁਹਾਡੇ ਲਈ ਇਕ ਅਮਾਨਤਦਾਰ ਰਸੂਲ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱتَّقُوا۟ ٱللَّهَ وَأَطِيعُونِ

Punjabi Translation - Arif Haleemਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَسْـَٔلُكُمْ عَلَيْهِ مِنْ أَجْرٍ إِنْ أَجْرِىَ إِلَّا عَلَىٰ رَبِّ ٱلْعَٰلَمِينَ

Punjabi Translation - Arif Haleemਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਰੱਬ ਦੇ ਜ਼ਿੰਮੇ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱتَّقُوا۟ ٱللَّهَ وَأَطِيعُونِ

Punjabi Translation - Arif Haleemਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਪੈਰਵੀ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوٓا۟ أَنُؤْمِنُ لَكَ وَٱتَّبَعَكَ ٱلْأَرْذَلُونَ

Punjabi Translation - Arif Haleem(ਕੌਮ ਨੇ) ਕਿਹਾ ਕਿ ਕੀ ਅਸੀਂ ਤੇਰੇ ’ਤੇ ਈਮਾਨ ਲਿਆਈਏ? ਤੇਰੀ ਤਾਬੇਦਾਰੀ ਤਾਂ ਨੀਚ ਲੋਕ ਹੀ ਕਰਨਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ وَمَا عِلْمِى بِمَا كَانُوا۟ يَعْمَلُونَ

Punjabi Translation - Arif Haleemਨੂਹ ਨੇ ਕਿਹਾ ਕਿ ਮੈਂ ਨਹੀਂ ਜਾਣਦਾ ਕਿ ਪਹਿਲਾਂ ਇਹ ਲੋਕ ਕੀ ਕਰਦੇ ਰਹੇ ਹਨ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنْ حِسَابُهُمْ إِلَّا عَلَىٰ رَبِّى لَوْ تَشْعُرُونَ

Punjabi Translation - Arif Haleemਉਸ ਦਾ ਹਿਸਾਬ ਲੈਣਾ ਮੇਰੇ ਰੱਬ ਜ਼ਿੰਮੇ ਹੈ, ਕਿੰਨਾ ਚੰਗਾ ਹੋਵੇ ਜੇ ਤੁਹਾਨੂੰ ਅਕਲ-ਸਮਝ ਹੋਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَنَا۠ بِطَارِدِ ٱلْمُؤْمِنِينَ

Punjabi Translation - Arif Haleemਮੈਂ ਈਮਾਨ ਵਾਲਿਆਂ ਨੂੰ ਧੱਕੇ ਨਹੀਂ ਦੇਵਾਂਗਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنْ أَنَا۠ إِلَّا نَذِيرٌ مُّبِينٌ

Punjabi Translation - Arif Haleemਮੈਂ ਤਾਂ ਸਪਸ਼ਟ ਰੂਪ ਵਿਚ ਡਰਾਉਣ ਵਾਲਾ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ لَئِن لَّمْ تَنتَهِ يَٰنُوحُ لَتَكُونَنَّ مِنَ ٱلْمَرْجُومِينَ

Punjabi Translation - Arif Haleemਉਹਨਾਂ ਨੇ ਕਿਹਾ ਕਿ ਹੇ ਨੂਹ! ਜੇ ਤੂੰ ਬਾਜ਼ ਨਾ ਆਇਆ ਤਾਂ ਅਸੀਂ ਤੈਨੂੰ ਪੱਥਰ ਮਾਰ-ਮਾਰ ਕੇ ਮਾਰ ਦਿਆਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ رَبِّ إِنَّ قَوْمِى كَذَّبُونِ

Punjabi Translation - Arif Haleem(ਨੂਹ ਨੇ) ਕਿਹਾ ਕਿ ਹੇ ਮੇਰੇ ਰੱਬਾ! ਮੇਰੀ ਕੌਮ ਨੇ ਮੈ` ਮੰਣਨ ਤੋਂ ਨਾ ਕਰ ਦਿੱਤੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱفْتَحْ بَيْنِى وَبَيْنَهُمْ فَتْحًا وَنَجِّنِى وَمَن مَّعِىَ مِنَ ٱلْمُؤْمِنِينَ

Punjabi Translation - Arif Haleemਹੁਣ ਤੂੰ ਮੇਰੇ ਅਤੇ ਉਹਨਾਂ ਵਿਚਕਾਰ ਫ਼ੈਸਲਾ ਕਰਦੇ ਅਤੇ ਮੈਨੂੰ ਅਤੇ ਮੇਰੇ ਈਮਾਨ ਵਾਲੇ ਸਾਥੀਆਂ ਨੂੰ ਬਚਾ ਲੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَنجَيْنَٰهُ وَمَن مَّعَهُۥ فِى ٱلْفُلْكِ ٱلْمَشْحُونِ

Punjabi Translation - Arif Haleemਸੋ ਅਸੀਂ ਉਸ (ਨੂਹ) ਨੂੰ ਅਤੇ ਉਸ ਦੇ (ਮੋਮਿਨ) ਸਾਥੀਆਂ ਨੂੂੰ ਭਰੀ ਹੋਈ ਕਿਸਤੀ ਵਿਚ (ਸਵਾਰ ਕਰਕੇ) ਬਚਾ ਲਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ أَغْرَقْنَا بَعْدُ ٱلْبَاقِينَ

Punjabi Translation - Arif Haleemਉਸ ਤੋਂ ਮਗਰੋਂ ਬਾਕੀ ਸਾਰੇ ਹੀ ਲੋਕਾਂ ਨੂੰ ਅਸੀਂ ਡੋਬ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ

Punjabi Translation - Arif Haleemਬੇਸ਼ੱਕ ਇਸ ਘਟਨਾ ਵਿਚ ਬਹੁਤ ਵੱਡੀ ਸਿੱਖਿਆ ਹੈ ਪਰ ਫੇਰ ਵੀ ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਨਹੀਂ ਲਿਆਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ رَبَّكَ لَهُوَ ٱلْعَزِيزُ ٱلرَّحِيمُ

Punjabi Translation - Arif Haleemਬੇਸ਼ੱਕ ਤੁਹਾਡਾ ਪਾਲਣਹਾਰ ਉਹੀਓ ਹੈ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَّبَتْ عَادٌ ٱلْمُرْسَلِينَ

Punjabi Translation - Arif Haleemਆਦੀਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ قَالَ لَهُمْ أَخُوهُمْ هُودٌ أَلَا تَتَّقُونَ

Punjabi Translation - Arif Haleemਜਦੋਂ ਉਹਨਾਂ ਦੇ ਹੀ ਭਰਾ ਹੂਦ ਨੇ ਕਿਹਾ ਸੀ, ਕੀ ਤੁਸੀਂ (ਰੱਬ ਦੇ ਅਜ਼ਾਬ ਤੋਂ) ਡਰਦੇ ਨਹੀਂ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنِّى لَكُمْ رَسُولٌ أَمِينٌ

Punjabi Translation - Arif Haleemਮੈਂ ਤੁਹਾਡੇ ਲਈ ਅਮਾਨਤਦਾਰ ਪੈਗ਼ੰਬਰ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱتَّقُوا۟ ٱللَّهَ وَأَطِيعُونِ

Punjabi Translation - Arif Haleemਸੋ ਤੁਸੀਂ ਰੱਬ ਤੋਂ ਡਰੋ ਅਤੇ ਮੇਰੇ ਆਖੇ ਲੱਗੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَسْـَٔلُكُمْ عَلَيْهِ مِنْ أَجْرٍ إِنْ أَجْرِىَ إِلَّا عَلَىٰ رَبِّ ٱلْعَٰلَمِينَ

Punjabi Translation - Arif Haleemਮੈਂ ਇਸ (ਅਗਵਾਈ) ਲਈ ਤੁਹਾਥੋਂ ਕੁੱਝ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਜ਼ਿੰਮੇ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَتَبْنُونَ بِكُلِّ رِيعٍ ءَايَةً تَعْبَثُونَ

Punjabi Translation - Arif Haleemਕੀ ਤੁਸੀਂ ਹਰੇਕ ਉੱਚੀ ਥਾਂ ’ਤੇ ਵਿਅਰਥ ਖੇਡ ਵਜੋਂ ਯਾਦਗਾਰਾਂ ਬਣਾ ਰਹੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتَتَّخِذُونَ مَصَانِعَ لَعَلَّكُمْ تَخْلُدُونَ

Punjabi Translation - Arif Haleemਤੁਸੀਂ ਮਜ਼ਬੂਤ ਮਹਿਲ ਉਸਾਰਦੇ ਹੋ, ਸ਼ਾਇਦ ਤੁਸੀਂ ਸਦਾ ਇੱਥੇ (ਸੰਸਾਰ ਵਿਚ) ਹੀ ਰਹੋਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا بَطَشْتُم بَطَشْتُمْ جَبَّارِينَ

Punjabi Translation - Arif Haleemਜਦੋਂ ਤੁਸੀਂ ਕਿਸੇ ’ਤੇ ਹੱਥ ਪਾਉਂਦੇ ਹੋ ਤਾਂ ਬਹੁਤ ਹੀ ਸਖ਼ਤੀ ਅਤੇ ਜ਼ੁਲਮ ਨਾਲ ਪਾਉਂਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱتَّقُوا۟ ٱللَّهَ وَأَطِيعُونِ

Punjabi Translation - Arif Haleemਅੱਲਾਹ ਤੋਂ ਡਰੋ ਅਤੇ ਮੇਰੀ (ਹੂਦ ਦੀ) ਪੈਰਵੀ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱتَّقُوا۟ ٱلَّذِىٓ أَمَدَّكُم بِمَا تَعْلَمُونَ

Punjabi Translation - Arif Haleemਤੁਸੀਂ ਉਸ (ਹਸਤੀ) ਤੋਂ ਡਰੋ ਜਿਸ ਨੇ ਤੁਹਾਡੀ ਉਹਨਾਂ ਚੀਜ਼ਾਂ ਦੁਆਰਾ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਜਾਣਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَمَدَّكُم بِأَنْعَٰمٍ وَبَنِينَ

Punjabi Translation - Arif Haleemਉਸ (ਰੱਬ) ਨੇ ਤੁਹਾਡੀ ਸਹਾਇਤਾ ਮਾਲ ਦੌਲਤ ਤੇ ਔਲਾਦ ਨਾਲ ਕੀਤੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَنَّٰتٍ وَعُيُونٍ

Punjabi Translation - Arif Haleemਬਾਗ਼ਾਂ ਤੇ ਚਸ਼ਮਿਆਂ (ਨਹਿਰਾਂ) ਦੁਆਰਾ ਕੀਤੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنِّىٓ أَخَافُ عَلَيْكُمْ عَذَابَ يَوْمٍ عَظِيمٍ

Punjabi Translation - Arif Haleemਮੈਂ ਤਾਂ ਤੁਹਾਡੇ ਲਈ ਉਸ ਵੱਡੇ (ਕਿਆਮਤ) ਦਿਹਾੜੇ ਤੋਂ ਡਰਦਾ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ سَوَآءٌ عَلَيْنَآ أَوَعَظْتَ أَمْ لَمْ تَكُن مِّنَ ٱلْوَٰعِظِينَ

Punjabi Translation - Arif Haleemਉਹਨਾਂ (ਕੌਮ) ਨੇ ਕਿਹਾ ਕਿ ਹੇ ਹੂਦ! ਤੂੰ ਸਾਨੂੰ ਸਮਝਾ ਜਾਂ ਨਾ ਸਮਝਾ, ਸਾਡੇ ਲਈ ਇੱਕੋ ਗੱਲ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنْ هَٰذَآ إِلَّا خُلُقُ ٱلْأَوَّلِينَ

Punjabi Translation - Arif Haleemਇਹ ਤਾਂ ਪਹਿਲੇ ਸਮੇਂ ਦੇ ਲੋਕਾਂ ਦੀਆਂ ਗੱਲਾਂ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا نَحْنُ بِمُعَذَّبِينَ

Punjabi Translation - Arif Haleemਸਾਨੂੰ ਕਦੇ ਕੋਈ ਅਜ਼ਾਬ ਨਹੀਂ ਦਿੱਤਾ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَكَذَّبُوهُ فَأَهْلَكْنَٰهُمْ إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ

Punjabi Translation - Arif Haleemਉਹਨਾਂ ਨੇ ਉਸ (ਹੂਦ) ਨੂੰ (ਰੱਬ ਦਾ ਰਸੂਲ ਮੰਣਨ ਤੋਂ) ਇਨਕਾਰ ਕਰ ਦਿੱਤਾ ਸੀ। ਸੋ ਅਸੀਂ ਉਹਨਾਂ ਨੂੰ ਤਬਾਹ ਕਰ ਦਿੱਤਾ। ਬੇਸ਼ੱਕ ਇਸ ਵਿਚ (ਸਮਝਣ ਵਾਲਿਆਂ ਲਈ) ਨਿਸ਼ਾਨੀਆਂ ਹਨ, ਪਰ ਉਹਨਾਂ ਵਿੱਚੋਂ ਵਧੇਰੇ ਉਹ ਹਨ ਜਿਹੜੇ ਈਮਾਨ ਨਹੀਂ ਲਿਆਉਂਦੇ

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ رَبَّكَ لَهُوَ ٱلْعَزِيزُ ٱلرَّحِيمُ

Punjabi Translation - Arif Haleemਬੇਸ਼ੱਕ ਤੁਹਾਡਾ ਰੱਬ ਉਹੀਓ ਹੈ ਜਿਹੜਾ ਜ਼ੋਰਾਵਰ ਤੇ ਮਿਹਰਬਾਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَّبَتْ ثَمُودُ ٱلْمُرْسَلِينَ

Punjabi Translation - Arif Haleemਸਮੂਦੀਆਂ ਨੇ ਵੀ ਪੈਗ਼ੰਬਰਾਂ ਨੂੰ ਮੰਣਨ ਤੋਂ ਇਨਕਾਰ ਕਰ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ قَالَ لَهُمْ أَخُوهُمْ صَٰلِحٌ أَلَا تَتَّقُونَ

Punjabi Translation - Arif Haleemਉਹਨਾਂ (ਸਮੂਦੀਆਂ) ਦੇ ਭਰਾ ਸਾਲੇਹ ਨੇ ਉਹਨਾਂ ਨੂੰ ਕਿਹਾ ਕਿ ਤੁਸੀਂ ਅੱਲਾਹ ਤੋਂ ਕਿਉਂ ਨਹੀਂ ਡਰਦੇ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنِّى لَكُمْ رَسُولٌ أَمِينٌ

Punjabi Translation - Arif Haleemਮੈਂ ਤੁਹਾਡੇ ਵੱਲ ਅੱਲਾਹ ਦਾ ਇਕ ਅਮਾਨਤਦਾਰ ਪੈਗ਼ੰਬਰ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱتَّقُوا۟ ٱللَّهَ وَأَطِيعُونِ

Punjabi Translation - Arif Haleemਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੇ ਆਖੇ ਲੱਗੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَسْـَٔلُكُمْ عَلَيْهِ مِنْ أَجْرٍ إِنْ أَجْرِىَ إِلَّا عَلَىٰ رَبِّ ٱلْعَٰلَمِينَ

Punjabi Translation - Arif Haleemਮੈਂ ਇਸ ਦੇ ਲਈ ਤੁਹਾਥੋਂ ਕੋਈ ਉਜਰਤ ਨਹੀਂ ਭਾਲਦਾ, ਮੇਰੀ ਉਜਰਤ (ਬਦਲਾ) ਤਾਂ ਮੇਰੇ ਪਾਲਣਹਾਰ ਦੇ ਜ਼ਿੰਮੇ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَتُتْرَكُونَ فِى مَا هَٰهُنَآ ءَامِنِينَ

Punjabi Translation - Arif Haleemਕੀ ਉਹਨਾਂ ਚੀਜ਼ਾਂ ਨਾਲ ਤੁਹਾਨੂੰ ਅਮਨ ਸ਼ਾਂਤੀ ਨਾਲ ਨਿਸ਼ਚਿੰਤ ਹੋਕੇ (ਸੰਸਾਰ ਵਿਚ) ਰਹਿਣ ਲਈ ਛੱਡ ਦਿੱਤਾ ਜਾਵੇਗਾ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فِى جَنَّٰتٍ وَعُيُونٍ

Punjabi Translation - Arif Haleemਭਾਵ ਇਹਨਾਂ ਬਾਗ਼ਾਂ ਤੇ ਚਸ਼ਮਿਆਂ ਵਿਚ (ਨਹਿਰਾਂ ਆਦਿ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَزُرُوعٍ وَنَخْلٍ طَلْعُهَا هَضِيمٌ

Punjabi Translation - Arif Haleemਇਹ ਖੇਤ ਅਤੇ ਖਜੂਰ ਦੇ ਬਾਗ਼ਾਂ ਵਿਚ ਜਿਨ੍ਹਾਂ ਦੇ ਗੁੱਛੇ ਰਸ ਭਰੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتَنْحِتُونَ مِنَ ٱلْجِبَالِ بُيُوتًا فَٰرِهِينَ

Punjabi Translation - Arif Haleemਤੁਸੀਂ ਪਹਾੜਾਂ ਨੂੰ ਕੱਟ-ਕੱਟ ਕੇ ਵੱਡੇ ਮਾਣ ਨਾਲ ਉਹਨਾਂ ਵਿਚ ਭਵਨ ਉਸਾਰਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱتَّقُوا۟ ٱللَّهَ وَأَطِيعُونِ

Punjabi Translation - Arif Haleemਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਤਾਬੇਦਾਰੀ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا تُطِيعُوٓا۟ أَمْرَ ٱلْمُسْرِفِينَ

Punjabi Translation - Arif Haleemਤੁਸੀਂ ਰੱਬ ਵੱਲੋਂ ਨਿਯਤ ਕੀਤੀਆਂ ਹੱਦਾਂ ਨੂੰ ਟੱਪਣ ਵਾਲਿਆਂ ਦੇ ਆਖੇ ਨਾ ਲੱਗੋ

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِينَ يُفْسِدُونَ فِى ٱلْأَرْضِ وَلَا يُصْلِحُونَ

Punjabi Translation - Arif Haleemਉਹ (ਬਾਗ਼ੀ) ਹਨ, ਜਿਹੜੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ, ਸੁਧਾਰ ਨਹੀਂ ਕਰਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوٓا۟ إِنَّمَآ أَنتَ مِنَ ٱلْمُسَحَّرِينَ

Punjabi Translation - Arif Haleemਉਹਨਾਂ ਨੇ ਕਿਹਾ ਕਿ (ਹੇ ਸਾਲੇਹ!) ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕੀਤਾ ਗਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَآ أَنتَ إِلَّا بَشَرٌ مِّثْلُنَا فَأْتِ بِـَٔايَةٍ إِن كُنتَ مِنَ ٱلصَّٰدِقِينَ

Punjabi Translation - Arif Haleemਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਜੇ ਤੂੰ ਸੱਚਾ ਹੈ ਤਾਂ ਕੋਈ ਮੋਅਜਜ਼ਾ (ਰੱਬੀ ਚਮਤਕਾਰ) ਲਿਆ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ هَٰذِهِۦ نَاقَةٌ لَّهَا شِرْبٌ وَلَكُمْ شِرْبُ يَوْمٍ مَّعْلُومٍ

Punjabi Translation - Arif Haleemਸਾਲੇਹ ਨੇ ਕਿਹਾ ਕਿ ਇਹ ਊਠਣੀ (ਨਿਸ਼ਾਨੀ) ਹੈ। ਇਕ ਨਿਸ਼ਚਿਤ ਦਿਨ ਪਾਣੀ ਪੀਣ ਦੀ ਵਾਰੀ ਇਸ ਦੀ ਹੈ ਅਤੇ ਇਕ ਦਿਨ ਤੁਹਾਡੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا تَمَسُّوهَا بِسُوٓءٍ فَيَأْخُذَكُمْ عَذَابُ يَوْمٍ عَظِيمٍ

Punjabi Translation - Arif Haleemਇਸ ਨੂੰ ਭੈੜੇ ਇਰਾਦੇ ਨਾਲ ਹੱਥ ਨਹੀਂ ਲਾਉਣਾ, ਨਹੀਂ ਤਾਂ ਇਕ ਵੱਡੇ ਦਿਹਾੜੇ ਦਾ ਅਜ਼ਾਬ ਤੁਹਾਨੂੰ ਆ ਨੱਪੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَعَقَرُوهَا فَأَصْبَحُوا۟ نَٰدِمِينَ

Punjabi Translation - Arif Haleem(ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَخَذَهُمُ ٱلْعَذَابُ إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ

Punjabi Translation - Arif Haleemਅਤੇ ਉਹਨਾਂ ਨੂੰ ਅਜ਼ਾਬ ਨੇ ਆ ਝੱਫਿਆ, ਬੇਸ਼ੱਕ ਇਸ (ਘਟਣਾ) ਵਿਚ ਇਕ ਸਿੱਖਿਆ ਹੈ। ਉਹਨਾਂ ਵਿੱਚੋਂ ਵਧੇਰੇ ਈਮਾਨ ਲਿਆਉਣ ਵਾਲੇ ਨਹੀਂ ਸਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ رَبَّكَ لَهُوَ ٱلْعَزِيزُ ٱلرَّحِيمُ

Punjabi Translation - Arif Haleemਬੇਸ਼ੱਕ ਤੁਹਾਡਾ ਰੱਬ ਉਹ ਹੈ ਜਿਹੜਾ ਡਾਢਾ ਜ਼ੋਰਾਵਰ ਤੇ ਰਹਿਮ ਫ਼ਰਮਾਉਣ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَّبَتْ قَوْمُ لُوطٍ ٱلْمُرْسَلِينَ

Punjabi Translation - Arif Haleemਲੂਤ ਦੀ ਕੌਮ ਨੇ ਨਬੀਆਂ ਨੂੰ ਝੁਠਲਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ قَالَ لَهُمْ أَخُوهُمْ لُوطٌ أَلَا تَتَّقُونَ

Punjabi Translation - Arif Haleemਜਦੋਂ ਉਹਨਾਂ ਨੂੰ ਉਹਨਾਂ ਦੇ ਭਰਾ ਲੂਤ ਨੇ ਆਖਿਆ, ਕੀ ਤੁਸੀਂ ਅੱਲਾਹ ਤੋਂ ਨਹੀਂ ਡਰਦੇ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنِّى لَكُمْ رَسُولٌ أَمِينٌ

Punjabi Translation - Arif Haleemਮੈਂ ਤੁਹਾਡੇ ਵੱਲ ਇਕ ਅਮਾਨਤਦਾਰ ਰਸੂਲ (ਬਣਕੇ ਆਇਆ) ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱتَّقُوا۟ ٱللَّهَ وَأَطِيعُونِ

Punjabi Translation - Arif Haleemਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰਾ ਕਹਿਣਾ ਮੰਨੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَسْـَٔلُكُمْ عَلَيْهِ مِنْ أَجْرٍ إِنْ أَجْرِىَ إِلَّا عَلَىٰ رَبِّ ٱلْعَٰلَمِينَ

Punjabi Translation - Arif Haleemਮੈਂ (ਇਸ ਨਸੀਹਤ ਲਈ) ਤੁਹਾਥੋਂ ਕੋਈ ਬਦਲਾ (ਉਜਰਤ) ਨਹੀਂ ਮੰਗਦਾ ਮੇਰਾ ਬਦਲਾ ਤਾਂ ਅੱਲਾਹ ਦੇ ਜ਼ਿੰਮੇ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَتَأْتُونَ ٱلذُّكْرَانَ مِنَ ٱلْعَٰلَمِينَ

Punjabi Translation - Arif Haleemਕੀ ਤੁਸੀਂ (ਕਾਮ ਵਾਸਨਾ ਦੇ ਲਈ) ਦੁਨੀਆਂ ਵਿੱਚੋਂ ਪੁਰਸ਼ਾ ਕੋਲ ਜਾਂਦੇ ਹੋ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتَذَرُونَ مَا خَلَقَ لَكُمْ رَبُّكُم مِّنْ أَزْوَٰجِكُم بَلْ أَنتُمْ قَوْمٌ عَادُونَ

Punjabi Translation - Arif Haleemਅਤੇ ਆਪਣੀਆਂ ਪਤਨੀਆਂ ਨੂੰ ਛੱਡ ਦਿੰਦੇ ਹੋ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਪੈਦਾ ਕੀਤਾ ਹੈ। ਤੁਸੀਂ ਤਾਂ ਹੱਦਾਂ ਟੱਪਣ ਵਾਲੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ لَئِن لَّمْ تَنتَهِ يَٰلُوطُ لَتَكُونَنَّ مِنَ ٱلْمُخْرَجِينَ

Punjabi Translation - Arif Haleemਉਹਨਾਂ ਨੇ ਉੱਤਰ ਵਿਚ ਕਿਹਾ ਕਿ ਹੇ ਲੂਤ! ਜੇ ਤੂੰ ਬਾਜ਼ ਨਾ ਆਇਆ ਤਾਂ ਤੂੰ (ਬਸਤੀ ਵਿੱਚੋਂ) ਬਾਹਰ ਕੱਢ ਦਿੱਤਾ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ إِنِّى لِعَمَلِكُم مِّنَ ٱلْقَالِينَ

Punjabi Translation - Arif Haleemਲੂਤ ਨੇ ਆਖਿਆ, ਬੇਸ਼ੱਕ ਮੈਂ ਤੁਹਾਡੀਆਂ (ਅਸ਼ਲੀਲ) ਹਰਕਤਾਂ ਦਾ ਕੱਟੜ ਵਿਰੋਧੀ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

رَبِّ نَجِّنِى وَأَهْلِى مِمَّا يَعْمَلُونَ

Punjabi Translation - Arif Haleemਲੂਤ ਨੇ ਦੁਆ ਕੀਤੀ ਕਿ ਹੇ ਮੇਰੇ ਰੱਬਾ! ਤੂੰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਉਹਨਾਂ ਭੈੜੇ ਕਰਮਾਂ ਤੋਂ ਛੁਟਕਾਰਾ ਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَنَجَّيْنَٰهُ وَأَهْلَهُۥٓ أَجْمَعِينَ

Punjabi Translation - Arif Haleemਅਤੇ ਇੰਜ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਸਾਥੀਆਂ ਨੂੰ ਬਚਾ ਲਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا عَجُوزًا فِى ٱلْغَٰبِرِينَ

Punjabi Translation - Arif Haleemਛੁੱਟ ਉਸ ਬੁੱਢੀ ਔਰਤ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ دَمَّرْنَا ٱلْـَٔاخَرِينَ

Punjabi Translation - Arif Haleemਫਿਰ ਅਸੀਂ ਬਾਕੀ ਰਹਿੰਦੇ ਲੋਕਾਂ ਨੂੰ ਹਲਾਕ (ਬਰਬਾਦ) ਕਰ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَمْطَرْنَا عَلَيْهِم مَّطَرًا فَسَآءَ مَطَرُ ٱلْمُنذَرِينَ

Punjabi Translation - Arif Haleemਅਸੀਂ ਉਹਨਾਂ ਉੱਤੇ (ਪੱਥਰਾਂ ਦਾ) ਮੀਂਹ ਬਰਸਾਇਆ। ਉਹ ਬਹੁਤ ਹੀ ਭੈੜਾ ਮੀਂਹ ਸੀ, ਜਿਹੜੇ ਡਰਾਏ ਹੋਏ ਲੋਕਾਂ ’ਤੇ ਬਰਸਿਆ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ

Punjabi Translation - Arif Haleemਬੇਸ਼ੱਕ ਇਸ ਘਟਣਾ ਵਿਚ ਵੀ ਇਕ (ਸਿੱਖਿਆਦਾਇਕ) ਨਿਸ਼ਾਨੀ ਹੈ। ਉਹਨਾਂ ਵਿੱਚੋਂ ਵੀ ਵਧੇਰੇ ਲੋਕ ਈਮਾਨ ਨਹੀਂ ਲਿਆਏ ਸਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ رَبَّكَ لَهُوَ ٱلْعَزِيزُ ٱلرَّحِيمُ

Punjabi Translation - Arif Haleemਬੇਸ਼ੱਕ ਤੇਰਾ ਰੱਬ ਹੀ (ਹਰ ਪੱਖੋ) ਭਾਰੂ ਹੈ ਅਤੇ ਮਿਹਰਬਾਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَّبَ أَصْحَٰبُ لْـَٔيْكَةِ ٱلْمُرْسَلِينَ

Punjabi Translation - Arif Haleem‘ਐਕੇ’ ਵਾਲਿਆਂ ਨੇ ਵੀ ਰਸੂਲਾਂ ਨੂੰ ਝੁਠਲਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ قَالَ لَهُمْ شُعَيْبٌ أَلَا تَتَّقُونَ

Punjabi Translation - Arif Haleemਜਦੋਂ ਉਹਨਾਂ ਨੂੰ ਸ਼ੁਐਬ ਨੇ ਕਿਹਾ, ਕੀ ਤੁਸੀਂ (ਰੱਬ ਤੋਂ) ਨਹੀਂ ਡਰਦੇ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنِّى لَكُمْ رَسُولٌ أَمِينٌ

Punjabi Translation - Arif Haleemਮੈਂ ਤੁਹਾਡੇ ਲਈ (ਰੱਬ ਵੱਲੋਂ) ਭੇਜਿਆ ਹੋਇਆ ਇਕ ਅਮਾਨਤਦਾਰ ਰਸੂਲ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱتَّقُوا۟ ٱللَّهَ وَأَطِيعُونِ

Punjabi Translation - Arif Haleemਸੋ ਤੁਸੀਂ ਅੱਲਾਹ ਤੋਂ ਡਰੋ ਅਤੇ ਮੇਰੀ ਆਗਿਆ ਦਾ ਪਾਲਣ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَسْـَٔلُكُمْ عَلَيْهِ مِنْ أَجْرٍ إِنْ أَجْرِىَ إِلَّا عَلَىٰ رَبِّ ٱلْعَٰلَمِينَ

Punjabi Translation - Arif Haleem(ਇਹ ਸਿੱਖਿਆ ਦੇਣ ਲਈ) ਮੈਂ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ, ਮੇਰਾ ਬਦਲਾ ਤਾਂ ਸਾਰੇ ਜਹਾਨਾਂ ਦੇ ਪਾਲਣਹਾਰ ਦੇ ਕੋਲ ਹੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوْفُوا۟ ٱلْكَيْلَ وَلَا تَكُونُوا۟ مِنَ ٱلْمُخْسِرِينَ

Punjabi Translation - Arif Haleemਮਿਣਤੀ ਪੂਰੀ ਭਰ ਕੇ ਦਿਓ ਅਤੇ ਦੂਜਿਆਂ ਦਾ ਨੁਕਸਾਨ ਕਰਨ ਵਾਲੇ ਨਾ ਬਣੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَزِنُوا۟ بِٱلْقِسْطَاسِ ٱلْمُسْتَقِيمِ

Punjabi Translation - Arif Haleemਅਤੇ ਸਿੱਧੀ ਤੱਕੜੀ ਨਾਲ ਤੋਲੋ (ਭਾਵ ਡੰਡੀ ਨਾ ਮਾਰੋ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا تَبْخَسُوا۟ ٱلنَّاسَ أَشْيَآءَهُمْ وَلَا تَعْثَوْا۟ فِى ٱلْأَرْضِ مُفْسِدِينَ

Punjabi Translation - Arif Haleemਲੋਕਾਂ ਨੂੰ ਉਹਨਾਂ ਦੀਆਂ ਚੀਜ਼ਾਂ ਘੱਟ ਨਾ ਦਿਓ ਅਤੇ ਧਰਤੀ ’ਤੇ ਫ਼ਸਾਦ ਨਾ ਮਚਾਉਂਦੇ ਫਿਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱتَّقُوا۟ ٱلَّذِى خَلَقَكُمْ وَٱلْجِبِلَّةَ ٱلْأَوَّلِينَ

Punjabi Translation - Arif Haleemਉਸ ਰੱਬ ਤੋਂ ਡਰੋ ਜਿਸ ਨੇ ਤੁਹਾਨੂੰ ਅਤੇ ਤੁਹਾਥੋਂ ਪਹਿਲੀ ਮਖ਼ਲੂਕ ਨੂੰ ਪੈਦਾ ਕੀਤਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوٓا۟ إِنَّمَآ أَنتَ مِنَ ٱلْمُسَحَّرِينَ

Punjabi Translation - Arif Haleemਉਹਨਾਂ ਨੇ ਕਿਹਾ ਕਿ ਤੂੰ ਤਾਂ ਉਹਨਾਂ ਵਿੱਚੋਂ ਹੈ ਜਿਨ੍ਹਾਂ ’ਤੇ ਜਾਦੂ ਕਰ ਦਿੱਤਾ ਜਾਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَنتَ إِلَّا بَشَرٌ مِّثْلُنَا وَإِن نَّظُنُّكَ لَمِنَ ٱلْكَٰذِبِينَ

Punjabi Translation - Arif Haleemਤੂੰ ਤਾਂ ਸਾਡੇ ਵਰਗਾ ਹੀ ਇਕ ਮਨੁੱਖ ਹੈ, ਅਸੀਂ ਤਾਂ ਤੈਨੂੰ ਝੂਠ ਬੋਲਣ ਵਾਲਿਆਂ ਵਿੱਚੋਂ ਹੀ ਸਮਝਦੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَسْقِطْ عَلَيْنَا كِسَفًا مِّنَ ٱلسَّمَآءِ إِن كُنتَ مِنَ ٱلصَّٰدِقِينَ

Punjabi Translation - Arif Haleemਜੇ ਤੂੰ ਸੱਚਾ ਹੈ ਤਾਂ ਸਾਡੇ ਉੱਤੇ ਅਕਾਸ਼ ਦਾ ਕੋਈ ਟੁਕੜਾ ਡੇਗ ਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ رَبِّىٓ أَعْلَمُ بِمَا تَعْمَلُونَ

Punjabi Translation - Arif Haleemਸ਼ੁਐਬ ਨੇ ਕਿਹਾ ਕਿ ਮੇਰਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَكَذَّبُوهُ فَأَخَذَهُمْ عَذَابُ يَوْمِ ٱلظُّلَّةِ إِنَّهُۥ كَانَ عَذَابَ يَوْمٍ عَظِيمٍ

Punjabi Translation - Arif Haleemਸੋ ਜਦੋਂ ਉਹਨਾਂ ਨੇ ਉਹ (ਸ਼ੁਐਬ) ਨੂੰ ਝੁਠਲਾਇਆ (ਛੇਤੀ ਹੀ) ਉਹਨਾਂ ਨੂੰ (ਬੱਦਲਾਂ ਦੇ) ਪਰਛਾਵੇਂ ਵਾਲੇ ਦਿਹਾੜੇ ਦੇ ਅਜ਼ਾਬ ਨੇ ਆ ਨੱਪਿਆ, ਉਹ ਬਹੁਤ ਹੀ ਭਾਰੀ ਦਿਨ ਦਾ ਅਜ਼ਾਬ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ فِى ذَٰلِكَ لَـَٔايَةً وَمَا كَانَ أَكْثَرُهُم مُّؤْمِنِينَ

Punjabi Translation - Arif Haleemਇਸ ਘਟਨਾ ਵਿਚ ਵੱਡੀਆਂ ਨਿਸ਼ਾਨੀਆਂ ਹਨ, ਉਹਨਾਂ ਵਿੱਚੋਂ ਬਹੁਤੇ ਲੋਕ ਈਮਾਨ ਲਿਆਉਣ ਵਾਲੇ ਨਹੀਂ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ رَبَّكَ لَهُوَ ٱلْعَزِيزُ ٱلرَّحِيمُ

Punjabi Translation - Arif Haleemਬੇਸ਼ੱਕ ਤੁਹਾਡਾ ਪਾਲਣਹਾਰ ਹੀ ਭਾਰੂ ਤੇ ਮਿਹਰਬਾਨੀਆਂ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّهُۥ لَتَنزِيلُ رَبِّ ٱلْعَٰلَمِينَ

Punjabi Translation - Arif Haleemਅਤੇ ਨਿਰਸੰਦੇਹ, ਇਹ (.ਕੁਰਆਨ) ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਭੇਜਿਆ ਗਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

نَزَلَ بِهِ ٱلرُّوحُ ٱلْأَمِينُ

Punjabi Translation - Arif Haleemਇਸ ਨੂੰ ਇਕ ਅਮਾਨਤਦਾਰ ਰੂਹ (ਜਿਬਰਾਈਲ) ਲੈ ਕੇ ਆਇਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

عَلَىٰ قَلْبِكَ لِتَكُونَ مِنَ ٱلْمُنذِرِينَ

Punjabi Translation - Arif Haleem(ਹੇ ਮੁਹੰਮਦ!) ਅਸੀਂ ਇਸ (.ਕੁਰਆਨ)ਨੂੰ ਤੁਹਾਡੇ ਦਿਲ ਉੱਤੇ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਵੀ ਡਰਾਉਣ ਵਾਲੇ (ਪੈਗ਼ੰਬਰਾਂ) ਵਿੱਚੋਂ ਹੋ ਜਾਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بِلِسَانٍ عَرَبِىٍّ مُّبِينٍ

Punjabi Translation - Arif Haleemਇਹ .ਕੁਰਆਨ ਸਪਸ਼ਟ ਤੇ ਠੇਠ ਅਰਬੀ ਭਾਸ਼ਾ ਵਿਚ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّهُۥ لَفِى زُبُرِ ٱلْأَوَّلِينَ

Punjabi Translation - Arif Haleemਬੇਸ਼ੱਕ ਇਸ਼ਕੁਰਆਨ ਦੀ ਚਰਚਾ ਪਹਿਲੀਆਂ ਅਸਮਾਨੀ ਕਿਤਾਬਾਂ ਵਿਚ ਵੀ ਕੀਤੀ ਗਈ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَمْ يَكُن لَّهُمْ ءَايَةً أَن يَعْلَمَهُۥ عُلَمَٰٓؤُا۟ بَنِىٓ إِسْرَٰٓءِيلَ

Punjabi Translation - Arif Haleemਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ। [1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَوْ نَزَّلْنَٰهُ عَلَىٰ بَعْضِ ٱلْأَعْجَمِينَ

Punjabi Translation - Arif Haleemਜੇਕਰ ਅਸੀਂ ਇਸ .ਕੁਰਆਨ ਨੂੰ ਕਿਸੇ ਅਜਮੀ (ਗੈਰ ਅਰਬੀ ਵਿਅਕਤੀ) ਉੱਤੇ ਨਾਜ਼ਿਲ ਕਰ ਦਿੰਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَقَرَأَهُۥ عَلَيْهِم مَّا كَانُوا۟ بِهِۦ مُؤْمِنِينَ

Punjabi Translation - Arif Haleemਅਤੇ ਉਹ ਉਹਨਾਂ (ਅਰਬੀ ਲੋਕਾਂ) ਦੇ ਸਾਹਮਣੇ ਇਸ (.ਕੁਰਆਨ) ਨੂੰ ਪੜ੍ਹਦਾ ਤਾਂ ਉਹ ਵੀ ਈਮਾਨ ਨਾ ਲਿਆਉਂਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَٰلِكَ سَلَكْنَٰهُ فِى قُلُوبِ ٱلْمُجْرِمِينَ

Punjabi Translation - Arif Haleemਇਸ ਤਰ੍ਹਾਂ ਅਸਾਂ ਗੁਨਾਹਗਾਰਾਂ ਦੇ ਦਿਲਾਂ ਵਿਚ ਇਸ (.ਕੁਰਆਨ) ਨੂੰ ਝੁਠਲਾਉਣਾ ਪੱਕਾ ਕਰ ਦਿੱਤਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا يُؤْمِنُونَ بِهِۦ حَتَّىٰ يَرَوُا۟ ٱلْعَذَابَ ٱلْأَلِيمَ

Punjabi Translation - Arif Haleemਉਹ ਜਦੋਂ ਤਕ ਦਰਦ ਭਰੇ ਅਜ਼ਾਬ ਨਹੀਂ ਵੇਖ ਲੈਂਦੇ, ਈਮਾਨ ਨਹੀਂ ਲਿਆਉਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَيَأْتِيَهُم بَغْتَةً وَهُمْ لَا يَشْعُرُونَ

Punjabi Translation - Arif Haleemਸੋ ਉਹ ਅਜ਼ਾਬ ਉਹਨਾਂ ਉੱਤੇ ਅਚਣਚੇਤ ਆਵੇਗਾ ਅਤੇ ਉਹਨਾਂ ਨੂੰ ਇਸ ਦਾ ਪਤਾ ਵੀ ਨਹੀਂ ਲੱਗੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَيَقُولُوا۟ هَلْ نَحْنُ مُنظَرُونَ

Punjabi Translation - Arif Haleemਫੇਰ ਉਹ ਆਖਣਗੇ, ਕੀ ਸਾਨੂੰ ਕੁੱਝ ਸਮੇਂ ਲਈ ਮੋਹਲਤ ਮਿਲ ਸਕਦੀ ਹੈ? (ਤਾਂ ਜੋ ਅਸੀਂ ਈਮਾਨ ਲਿਆਈਏ)

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَفَبِعَذَابِنَا يَسْتَعْجِلُونَ

Punjabi Translation - Arif Haleemਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਪਾ ਰਹੇ ਹਨ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَفَرَءَيْتَ إِن مَّتَّعْنَٰهُمْ سِنِينَ

Punjabi Translation - Arif Haleemਰਤਾ ਤੁਸੀਂ ਵੇਖੋ! ਜੇ ਭਲਾਂ ਅਸੀਂ ਉਹਨਾਂ (ਅਪਰਾਧੀਆਂ) ਨੂੰ ਹੋਰ ਕਈ ਵਰ੍ਹੇ ਸੰਸਾਰ ਦਾ ਲਾਭ ਲੈਣ (ਲਈ ਮੋਹਲਤ) ਦੇ ਦਿੰਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ جَآءَهُم مَّا كَانُوا۟ يُوعَدُونَ

Punjabi Translation - Arif Haleemਫਿਰ ਉਹਨਾਂ (ਕਾਫ਼ਿਰਾਂ) ਉੱਤੇ ਉਹ ਅਜ਼ਾਬ ਆ ਜਾਂਦਾ ਜਿਸ ਤੋਂ ਡਰਾਏ ਜਾ ਰਹੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَآ أَغْنَىٰ عَنْهُم مَّا كَانُوا۟ يُمَتَّعُونَ

Punjabi Translation - Arif Haleemਤਾਂ ਵੀ ਜਿਸ ਜੀਵਨ ਸਮੱਗਰੀ ਦਾ ਉਹ ਆਨੰਦ ਲੈ ਰਹੇ ਹਨ ਉਹ ਉਹਨਾਂ ਦੇ ਕਿਸੇ ਕੰਮ ਨਾ ਆਉਂਦੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَهْلَكْنَا مِن قَرْيَةٍ إِلَّا لَهَا مُنذِرُونَ

Punjabi Translation - Arif Haleemਅਸੀਂ ਜਿਹੜੀ ਵੀ ਬਸਤੀ ਨੂੰ ਹਲਾਕ ਕੀਤਾ ਹੈ ਤਾਂ (ਪਹਿਲਾਂ) ਉਸ ਵਿਚ ਡਰਾਉਣ ਵਾਲੇ ਭੇਜੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ذِكْرَىٰ وَمَا كُنَّا ظَٰلِمِينَ

Punjabi Translation - Arif Haleemਲੋਕਾਂ ਨੂੰ ਸਮਝਾਉਣ ਲਈ (ਡਰਾਉਣ ਵਾਲੇ ਭੇਜੇ)। ਅਸੀਂ ਕਿਸੇ ’ਤੇ ਕੋਈ ਜ਼ੁਲਮ (ਵਧੀਕੀ) ਕਰਨ ਵਾਲੇ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا تَنَزَّلَتْ بِهِ ٱلشَّيَٰطِينُ

Punjabi Translation - Arif Haleemਇਸ .ਕੁਰਆਨ ਨੂੰ ਸ਼ੈਤਾਨ ਲੈਕੇ ਨਹੀਂ ਉੱਤਰੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا يَنۢبَغِى لَهُمْ وَمَا يَسْتَطِيعُونَ

Punjabi Translation - Arif Haleemਨਾ ਹੀ ਉਹ ਇਸ ਯੋਗ ਹਨ ਤੇ ਨਾ ਹੀ ਉਹ ਸਮਰਥਾ ਰੱਖਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّهُمْ عَنِ ٱلسَّمْعِ لَمَعْزُولُونَ

Punjabi Translation - Arif Haleemਉਹ ਤਾਂ ਇਸ (.ਕੁਰਆਨ) ਨੂੰ ਸੁਣਨ ਤੋਂ ਵੀ ਦੂਰ ਰੱਖੇ ਗਏ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَا تَدْعُ مَعَ ٱللَّهِ إِلَٰهًا ءَاخَرَ فَتَكُونَ مِنَ ٱلْمُعَذَّبِينَ

Punjabi Translation - Arif Haleemਸੋ ਤੁਸੀਂ (ਹੇ ਮੁਹੰਮਦ ਸ:!) ਅੱਲਾਹ ਦੇ ਨਾਲ ਕਿਸੇ ਹੋਰ ਇਸ਼ਟ ਨੂੰ ਨਾ ਪੁਕਾਰੋ ਨਹੀਂ ਤਾਂ ਤੁਸੀਂ ਵੀ ਸਜ਼ਾ ਭੋਗਣ ਵਾਲਿਆਂ ਵਿੱਚੋਂ ਹੋ ਜਾਓਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَنذِرْ عَشِيرَتَكَ ٱلْأَقْرَبِينَ

Punjabi Translation - Arif Haleemਤੁਸੀਂ ਆਪਣੇ ਸਕੇ-ਸੰਬੰਧੀਆਂ ਨੂੰ ਡਰਾਓ।[2]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱخْفِضْ جَنَاحَكَ لِمَنِ ٱتَّبَعَكَ مِنَ ٱلْمُؤْمِنِينَ

Punjabi Translation - Arif Haleemਈਮਾਨ ਵਾਲਿਆਂ ਵਿੱਚੋਂ ਜਿਹੜੇ ਤੁਹਾਡੀ ਪੈਰਵੀ ਕਰਨ, ਉਹਨਾਂ ਨਾਲ ਅਤਿ ਨਿਮਰਤਾ ਦਾ ਵਿਹਾਰ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِنْ عَصَوْكَ فَقُلْ إِنِّى بَرِىٓءٌ مِّمَّا تَعْمَلُونَ

Punjabi Translation - Arif Haleemਜੇ ਉਹ ਤੁਹਾਡੇ ਆਦੇਸ਼ਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਸੀਂ ਵੀ ਐਲਾਨ ਕਰ ਦਿਓ ਕਿ ਮੈਂ ਤੁਹਾਡੇ ਉਹਨਾਂ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਤੋਂ, ਜਿਹੜੇ ਕੰਮ ਤੁਸੀਂ ਕਰ ਰਹੇ ਹੋ, ਆਜ਼ਾਦ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتَوَكَّلْ عَلَى ٱلْعَزِيزِ ٱلرَّحِيمِ

Punjabi Translation - Arif Haleem(ਹੇ ਮੁਹੰਮਦ ਸ:!) ਤੁਸੀਂ ਆਪਣਾ ਭਰੋਸਾ ਉਸੇ ਜ਼ੋਰਾਵਰ ਮਿਹਰਬਾਨ ’ਤੇ ਰੱਖੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى يَرَىٰكَ حِينَ تَقُومُ

Punjabi Translation - Arif Haleemਜਿਹੜਾ ਤੁਹਾਨੂੰ ਵੇਖਦਾ ਹੈ ਜਦੋਂ ਤੁਸੀਂ (ਨਮਾਜ਼ ਲਈ) ਖੜੇ ਹੁੰਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتَقَلُّبَكَ فِى ٱلسَّٰجِدِينَ

Punjabi Translation - Arif Haleemਅਤੇ ਉਹ ਸਿਜਦਾ ਕਰਨ ਵਾਲਿਆਂ ਵਿਚਕਾਰ ਤੁਹਾਡਾ ਉਠਣਾ ਬੈਠਣਾ ਵੀ ਵੇਖਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّهُۥ هُوَ ٱلسَّمِيعُ ٱلْعَلِيمُ

Punjabi Translation - Arif Haleemਉਹ (ਅੱਲਾਹ) ਹਰ ਗੱਲ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هَلْ أُنَبِّئُكُمْ عَلَىٰ مَن تَنَزَّلُ ٱلشَّيَٰطِينُ

Punjabi Translation - Arif Haleemਕੀ ਮੈਂ (ਅੱਲਾਹ) ਤੁਹਾਨੂੰ ਦੱਸਾਂ ਕਿ ਸ਼ੈਤਾਨ ਕਿਸ ’ਤੇ ਉਤਰਿਆ ਕਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تَنَزَّلُ عَلَىٰ كُلِّ أَفَّاكٍ أَثِيمٍ

Punjabi Translation - Arif Haleemਉਹ ਸ਼ੈਤਾਨ ਹਰੇਕ ਝੂਠ ਘੜਣ ਵਾਲੇ ਪਾਪੀ ’ਤੇ ਉਤਰਿਆ ਕਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يُلْقُونَ ٱلسَّمْعَ وَأَكْثَرُهُمْ كَٰذِبُونَ

Punjabi Translation - Arif Haleemਜਿਹੜੇ (ਸ਼ੈਤਾਨਾਂ ਵੱਲ) ਕੰਨ ਲਾਈਂ ਰੱਖਦੇ ਹਨ, ਉਹਨਾਂ ਵਿੱਚੋਂ ਬਹੁਤੇ ਝੂਠੇ ਹੁੰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلشُّعَرَآءُ يَتَّبِعُهُمُ ٱلْغَاوُۥنَ

Punjabi Translation - Arif Haleemਕਵੀਆਂ ਪਿੱਛੇ ਤਾਂ ਕੁਰਾਹੀਏ ਹੀ ਲੱਗਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ تَرَ أَنَّهُمْ فِى كُلِّ وَادٍ يَهِيمُونَ

Punjabi Translation - Arif Haleemਕੀ ਤੁਸੀਂ ਨਹੀਂ ਵੇਖਿਆ ਕਿ ਉਹ (ਕਵੀ) ਹਰੇਕ ਖ਼ਿਆਲੀ ਘਾਟੀ ਵਿਚ ਟੱਕਰਾਂ ਮਾਰਦੇ ਫਿਰਦੇ ਹਨ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَنَّهُمْ يَقُولُونَ مَا لَا يَفْعَلُونَ

Punjabi Translation - Arif Haleemਅਤੇ ਉਹ ਅਜਿਹੀਆਂ ਗੱਲਾਂ ਕਹਿੰਦੇ ਹਨ ਜੋ ਉਹ ਆਪ ਨਹੀਂ ਕਰਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا ٱلَّذِينَ ءَامَنُوا۟ وَعَمِلُوا۟ ٱلصَّٰلِحَٰتِ وَذَكَرُوا۟ ٱللَّهَ كَثِيرًا وَٱنتَصَرُوا۟ مِنۢ بَعْدِ مَا ظُلِمُوا۟ وَسَيَعْلَمُ ٱلَّذِينَ ظَلَمُوٓا۟ أَىَّ مُنقَلَبٍ يَنقَلِبُونَ

Punjabi Translation - Arif Haleemਛੁੱਟ ਉਹਨਾਂ (ਕਵੀਆਂ) ਤੋਂ ਜਿਹੜੇ ਈਮਾਨ ਲਿਆਏ ਅਤੇ ਚੰਗੇ ਕੰਮ ਕੀਤੇ ਅਤੇ ਅੱਲਾਹ ਨੂੰ ਵੀ ਵੱਧ ਤੋਂ ਵੱਧ ਯਾਦ ਕੀਤਾ ਅਤੇ ਜਦੋਂ ਉਹਨਾਂ ’ਤੇ ਜ਼ੁਲਮ ਹੋਇਆ ਤਾਂ ਉਹਨਾਂ ਨੇ ਉਸ ਦਾ ਬਦਲਾ (ਕਲਮ ਤੇ ਹਥਿਆਰ) ਰਾਹੀਂ ਲਿਆ। ਜ਼ਾਲਮ ਛੇਤੀ ਹੀ ਜਾਣ ਲੈਣਗੇ ਕਿ ਕਿਸ (ਦੁਖਦਾਈ) ਪਰਤਣ ਵਾਲੀ ਥਾਂ ਉਹ ਪਰਤਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70