caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ankaboot العنكبوت

69 ਆਇਤਾਂ · ਮੱਕਾ · ਉਤਰਨ ਦਾ ਕ੍ਰਮ 85

بِسْمِ ٱللَّهِ ٱلرَّحْمَٰنِ ٱلرَّحِيمِ الٓمٓ

Punjabi Translation - Arif Haleemਅਲਿਫ਼, ਲਾਮ, ਮੀਮ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَحَسِبَ ٱلنَّاسُ أَن يُتْرَكُوٓا۟ أَن يَقُولُوٓا۟ ءَامَنَّا وَهُمْ لَا يُفْتَنُونَ

Punjabi Translation - Arif Haleemਕੀ ਲੋਕਾਂ ਨੇ ਇਹ ਸਮਝ ਲਿਆ ਹੈ ਕਿ ਉਹ ਕੇਵਲ ਇੰਨਾ ਆਖਣ ਨਾਲ ਹੀ ਛੱਡ ਦਿੱਤੇ ਜਾਣਗੇ ਕਿ “ਅਸੀਂ ਈਮਾਨ ਲਿਆਏ” ਅਤੇ ਉਹਨਾਂ ਨੂੰ ਪਰੱਖਿਆ ਨਹੀਂ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَقَدْ فَتَنَّا ٱلَّذِينَ مِن قَبْلِهِمْ فَلَيَعْلَمَنَّ ٱللَّهُ ٱلَّذِينَ صَدَقُوا۟ وَلَيَعْلَمَنَّ ٱلْكَٰذِبِينَ

Punjabi Translation - Arif Haleemਅਸੀਂ ਉਹਨਾਂ ਲੋਕਾਂ ਨੂੰ ਵੀ ਪਰੱਖਿਆ ਹੈ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਸੋ ਅੱਲਾਹ ਉਹਨਾਂ ਲੋਕਾਂ ਨੂੰ ਜ਼ਰੂਰ ਖੋਲ ਦੇਵੇਗਾ ਜਿਹੜੇ ਸੱਚ ਬੋਲਦੇ ਹਨ ਅਤੇ ਉਹਨਾਂ ਨੂੰ ਵੀ ਜਿਹੜੇ ਝੂਠੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَمْ حَسِبَ ٱلَّذِينَ يَعْمَلُونَ ٱلسَّيِّـَٔاتِ أَن يَسْبِقُونَا سَآءَ مَا يَحْكُمُونَ

Punjabi Translation - Arif Haleemਕੀ ਜਿਹੜੇ ਲੋਕੀ ਬੁਰਾਈਆਂ ਕਰ ਰਹੇ ਹਨ ਉਹਨਾਂ ਨੇ ਇਹ ਸਮਝ ਰੱਖਿਆ ਹੈ ਕਿ ਉਹ ਸਾਥੋਂ ਬਚ ਕੇ ਨਿੱਕਲ ਜਾਣਗੇ? ਬਹੁਤ ਹੀ ਬੁਰਾ ਹੈ ਜੋ ਉਹ ਫ਼ੈਸਲਾ ਕਰਦੇ ਹਨ (ਭਾਵ ਸੋਚ ਰੱਖਦੇ ਹਨ)

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَن كَانَ يَرْجُوا۟ لِقَآءَ ٱللَّهِ فَإِنَّ أَجَلَ ٱللَّهِ لَـَٔاتٍ وَهُوَ ٱلسَّمِيعُ ٱلْعَلِيمُ

Punjabi Translation - Arif Haleemਜਿਹੜਾ ਵਿਅਕਤੀ ਅੱਲਾਹ ਨੂੰ ਮਿਲਣ ਦੀ ਆਸ ਰੱਖਦਾ ਹੈ (ਉਸ ਨੂੰ ਪਤਾ ਹੈ ਕਿ) ਅੱਲਾਹ ਦਾ ਵਾਅਦਾ (ਕਿਆਮਤ ਦਾ) ਜ਼ਰੂਰ ਆਉਣ ਵਾਲਾ ਹੈ। ਉਹ (ਅੱਲਾਹ) ਸਭ ਕੁੱਝ ਆਪਣੇ ਗਿਆਨ ਨਾਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَن جَٰهَدَ فَإِنَّمَا يُجَٰهِدُ لِنَفْسِهِۦٓ إِنَّ ٱللَّهَ لَغَنِىٌّ عَنِ ٱلْعَٰلَمِينَ

Punjabi Translation - Arif Haleemਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ ਭਲੇ ਲਈ ਜਿਹਾਦ ਕਰਦਾ ਹੈ ਜਦ ਕਿ ਅੱਲਾਹ ਦੁਨੀਆਂ-ਜਹਾਨ ਦੇ ਲੋਕਾਂ ਤੋਂ ਬੇਪਰਵਾਹ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَنُكَفِّرَنَّ عَنْهُمْ سَيِّـَٔاتِهِمْ وَلَنَجْزِيَنَّهُمْ أَحْسَنَ ٱلَّذِى كَانُوا۟ يَعْمَلُونَ

Punjabi Translation - Arif Haleemਜਿਹੜੇ ਈਮਾਨ ਲਿਆਏ ਅਤੇ (ਰੱਬ ਦੇ ਹੁਕਮਾਂ ਅਨੁਸਾਰ) ਚੰਗੇ ਕੰਮ ਕੀਤੇ ਅਸੀਂ ਉਹਨਾਂ ਤੋਂ ਉਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਦੂਰ (ਭਾਵ ਮੁਆਫ਼) ਕਰ ਦਿਆਂਗੇ ਅਤੇ ਉਹਨਾਂ ਨੂੰ (ਚੰਗੇ ਕੰਮਾਂ) ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَوَصَّيْنَا ٱلْإِنسَٰنَ بِوَٰلِدَيْهِ حُسْنًا وَإِن جَٰهَدَاكَ لِتُشْرِكَ بِى مَا لَيْسَ لَكَ بِهِۦ عِلْمٌ فَلَا تُطِعْهُمَآ إِلَىَّ مَرْجِعُكُمْ فَأُنَبِّئُكُم بِمَا كُنتُمْ تَعْمَلُونَ

Punjabi Translation - Arif Haleemਅਸੀਂ ਹਰੇਕ ਵਿਅਕਤੀ ਨੂੰ ਆਪਣੇ ਮਾਤਾ ਪਿਤਾ ਨਾਲ ਵਧੀਆ ਵਰਤਾਓ ਕਰਨ ਦੀ ਨਸੀਹਤ ਕੀਤੀ ਹੈ, ਹਾਂ! ਜੇ ਉਹ ਤੇਰੇ ਉੱਤੇ ਜ਼ੋਰ ਪਾਉਣ ਕਿ ਤੂੰ ਮੇਰੇ ਨਾਲ ਉਹਨਾਂ (ਇਸ਼ਟਾਂ) ਨੂੰ ਸ਼ਰੀਕ ਬਣਾ ਜਿਸ ਨੂੰ ਤੂੰ ਜਾਣਦਾ ਵੀ ਨਹੀਂ ਤਾਂ ਉਹਨਾਂ ਦਾ ਕਹਿਣਾ ਨਾ ਮੰਨੀ। ਤੁਸੀਂ ਸਭ ਨੇ ਆਉਣਾ ਤਾਂ ਮੇਰੇ ਕੋਲ ਹੀ ਹੈ, ਫੇਰ ਮੈਂ ਤੁਹਾਨੂੰ ਦੱਸਾਂਗਾ ਜੋ ਤੁਸੀਂ ਕਰਿਆ ਕਰਦੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَنُدْخِلَنَّهُمْ فِى ٱلصَّٰلِحِينَ

Punjabi Translation - Arif Haleemਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਨੇਕ ਕਰਮ ਕੀਤੇ, ਅਸੀਂ ਉਹਨਾਂ ਨੂੰ ਨੇਕ ਲੋਕਾਂ ਨਾਲ (ਜੰਨਤ ਵਿਚ) ਦਾਖ਼ਲ ਕਰਾਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِنَ ٱلنَّاسِ مَن يَقُولُ ءَامَنَّا بِٱللَّهِ فَإِذَآ أُوذِىَ فِى ٱللَّهِ جَعَلَ فِتْنَةَ ٱلنَّاسِ كَعَذَابِ ٱللَّهِ وَلَئِن جَآءَ نَصْرٌ مِّن رَّبِّكَ لَيَقُولُنَّ إِنَّا كُنَّا مَعَكُمْ أَوَلَيْسَ ٱللَّهُ بِأَعْلَمَ بِمَا فِى صُدُورِ ٱلْعَٰلَمِينَ

Punjabi Translation - Arif Haleemਲੋਕਾਂ ਵਿਚ ਹੀ ਕੁੱਝ ਅਜਿਹੇ ਵੀ ਹਨ ਜਿਹੜੇ ਕਹਿੰਦੇ ਹਨ ਕਿ ਅਸੀਂ ਈਮਾਨ ਲਿਆਏ। ਪਰ ਜਦੋਂ ਉਹਨਾਂ ਨੂੰ ਅੱਲਾਹ ਦੀ ਰਾਹ ਚਲਦੇ ਸਤਾਇਆ ਜਾਂਦਾ ਹੈ ਤਾਂ ਉਹ ਲੋਕਾਂ ਵੱਲੋਂ ਸਤਾਏ ਜਾਣ ਨੂੰ ਅੱਲਾਹ ਵੱਲੋਂ ਦਿੱਤੇ ਅਜ਼ਾਬ ਵਾਂਗ ਸਮਝਦੇ ਹਨ। ਜੇਕਰ ਤੁਹਾਡੇ ਰੱਬ ਵੱਲੋਂ ਕੋਈ ਮਦਦ ਆ ਜਾਵੇ ਤਾਂ ਆਖਣਗੇ, ਬੇਸ਼ੱਕ ਅਸੀਂ ਤਾਂ (ਹੇ ਈਮਾਨ ਵਾਲਿਓ!) ਤੁਹਾਡੇ ਨਾਲ ਸਾਂ। ਕੀ ਜੋ ਕੁੱਝ ਵੀ ਸੰਸਾਰ ਦੇ ਲੋਕਾਂ ਦੇ ਮਨਾਂ ਵਿਚ ਰੁ ਉਸ ਦਾ ਗਿਆਨ ਅੱਲਾਹ ਨੂੰ ਨਹੀਂ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَيَعْلَمَنَّ ٱللَّهُ ٱلَّذِينَ ءَامَنُوا۟ وَلَيَعْلَمَنَّ ٱلْمُنَٰفِقِينَ

Punjabi Translation - Arif Haleemਅੱਲਾਹ ਉਹਨਾਂ ਨੂੰ ਜ਼ਰੂਰ ਪ੍ਰਗਟ ਕਰੇਗਾ ਜਿਹੜੇ (ਸੱਚੇ ਦਿਲੋਂ) ਈਮਾਨ ਲਿਆਏ ਅਤੇ ਉਹ ਮੁਨਾਫ਼ਿਕਾਂ (ਦੋਗਲੇ ਲੋਕਾਂ) ਨੂੰ ਵੀ ਪ੍ਰਗਟ ਕਰੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقَالَ ٱلَّذِينَ كَفَرُوا۟ لِلَّذِينَ ءَامَنُوا۟ ٱتَّبِعُوا۟ سَبِيلَنَا وَلْنَحْمِلْ خَطَٰيَٰكُمْ وَمَا هُم بِحَٰمِلِينَ مِنْ خَطَٰيَٰهُم مِّن شَىْءٍ إِنَّهُمْ لَكَٰذِبُونَ

Punjabi Translation - Arif Haleemਕਾਫ਼ਿਰਾਂ ਨੇ ਮੁਸਲਮਾਨਾਂ ਨੂੰ ਕਿਹਾ ਕਿ ਤੁਸੀਂ ਸਾਡੀ ਰਾਹ ’ਤੇ ਚੱਲੋ ਤੁਹਾਡੇ ਪਾਪਾਂ ਦਾ ਬੋਝ ਅਸੀਂ ਚੁੱਕ ਲਵਾਂਗੇ, ਜਦ ਕਿ ਉਹ (ਕਾਫ਼ਿਰ) ਉਹਨਾਂ ਦੇ ਗੁਨਾਹਾਂ ਦਾ ਕੁੱਝ ਵੀ ਬੋਝ ਚੁੱਕਣ ਵਾਲੇ ਨਹੀਂ। ਉਹ ਤਾਂ ਕੋਰਾ ਝੂਠ ਬੋਲਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَيَحْمِلُنَّ أَثْقَالَهُمْ وَأَثْقَالًا مَّعَ أَثْقَالِهِمْ وَلَيُسْـَٔلُنَّ يَوْمَ ٱلْقِيَٰمَةِ عَمَّا كَانُوا۟ يَفْتَرُونَ

Punjabi Translation - Arif Haleemਹਾਂ ਉਹ ਆਪਣੇ ਪਾਪਾਂ ਦਾ ਭਾਰ ਅਤੇ ਆਪਣੇ ਭਾਰ ਦੇ ਨਾਲ ਹੋਰ ਵੀ ਕਈ ਭਾਰ ਚੁੱਕਣਗੇ। ਜੋ ਵੀ ਝੂਠ ਉਹ ਆਪਣੇ ਕੋਲੋਂ ਘੜ੍ਹਦੇ ਹਨ, ਕਿਆਮਤ ਦਿਹਾੜੇ ਉਹਨਾਂ ਦੇ ਸੰਬੰਧ ਵਿਚ ਉਹਨਾਂ ਤੋਂ ਜ਼ਰੂਰ ਪੁੱਛਿਆ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَقَدْ أَرْسَلْنَا نُوحًا إِلَىٰ قَوْمِهِۦ فَلَبِثَ فِيهِمْ أَلْفَ سَنَةٍ إِلَّا خَمْسِينَ عَامًا فَأَخَذَهُمُ ٱلطُّوفَانُ وَهُمْ ظَٰلِمُونَ

Punjabi Translation - Arif Haleemਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਭੇਜਿਆ ਅਤੇ ਉਹਨਾਂ ਵਿਚਾਲੇ ਉਹ ਪੰਜਾਹ ਘੱਟ ਇਕ ਹਜ਼ਾਰ (950) ਸਾਲ ਤਕ ਰਿਹਾ (ਜਦੋਂ ਕੌਮ ਨੇ ਨੂਹ ਨੂੰ ਝੁਠਲਾਇਆ)। ਫੇਰ ਉਹਨਾਂ ਨੂੰ ਤੂਫ਼ਾਨ ਨੇ ਇਸ ਹਾਲ ਵਿਚ ਆ ਘੇਰਿਆ ਜਦੋਂ ਕਿ ਉਹ ਜ਼ੁਲਮ ਕਰ ਰਹੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَنجَيْنَٰهُ وَأَصْحَٰبَ ٱلسَّفِينَةِ وَجَعَلْنَٰهَآ ءَايَةً لِّلْعَٰلَمِينَ

Punjabi Translation - Arif Haleemਫੇਰ ਅਸੀਂ ਉਸ (ਨੂਹ) ਨੂੰ ਅਤੇ ਬੇੜੀ ਵਾਲਿਆਂ ਨੂੰ (ਤੂਫ਼ਾਨ ਤੋਂ) ਬਚਾ ਲਿਆ ਅਤੇ ਇੰਜ ਅਸੀਂ (ਇਸ ਘਟਨਾ ਨੂੰ) ਸਾਰੇ ਜਹਾਨ ਦੇ ਲੋਕਾਂ ਲਈ ਇਕ ਉੱਚ ਕੋਟੀ ਦੀ (ਸਿੱਖਿਆਦਾਇਕ) ਨਿਸ਼ਾਨੀ ਬਣਾ ਛੱਡਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِبْرَٰهِيمَ إِذْ قَالَ لِقَوْمِهِ ٱعْبُدُوا۟ ٱللَّهَ وَٱتَّقُوهُ ذَٰلِكُمْ خَيْرٌ لَّكُمْ إِن كُنتُمْ تَعْلَمُونَ

Punjabi Translation - Arif Haleemਅਤੇ (ਅਸਾਂ) ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ, ਜਦੋਂ ਉਸ ਨੇ ਆਪਣੀ ਕੌਮ ਨੂੰ ਕਿਹਾ ਕਿ ਤੁਸੀਂ ਅੱਲਾਹ ਦੀ ਬੰਦਗੀ ਕਰੋ ਅਤੇ ਉਸੇ ਤੋਂ ਡਰੋ, ਜੇ ਤੁਸੀਂ ਅਕਲ ਰੱਖਦੇ ਹੋ ਇਹੋ ਤੁਹਾਡੇ ਲਈ ਵਧੀਆ ਗੱਲ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَا تَعْبُدُونَ مِن دُونِ ٱللَّهِ أَوْثَٰنًا وَتَخْلُقُونَ إِفْكًا إِنَّ ٱلَّذِينَ تَعْبُدُونَ مِن دُونِ ٱللَّهِ لَا يَمْلِكُونَ لَكُمْ رِزْقًا فَٱبْتَغُوا۟ عِندَ ٱللَّهِ ٱلرِّزْقَ وَٱعْبُدُوهُ وَٱشْكُرُوا۟ لَهُۥٓ إِلَيْهِ تُرْجَعُونَ

Punjabi Translation - Arif Haleem(ਅਤੇ ਕਿਹਾ ਕਿ) ਤੁਸੀਂ ਤਾਂ ਅੱਲਾਹ ਨੂੰ ਛੱਡ ਕੇ ਬੁਤਾਂ ਦੀ ਪੂਜਾ ਕਰਦੇ ਹੋ ਅਤੇ ਝੂਠ ਘੜ੍ਹਦੇ ਹੋ। ਬੇਸ਼ੱਕ ਤੁਸੀਂ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਵੀ ਪੂਜਦੇ ਹੋ ਉਹ ਤੁਹਾਨੂੰ ਰੋਜ਼ੀ ਦੇਣ ਦਾ ਅਧਿਕਾਰ ਨਹੀਂ ਰੱਖਦੇ। ਸੋ ਤੁਸੀਂ ਅੱਲਾਹ ਤੋਂ ਹੀ ਰੋਜ਼ੀ ਮੰਗੋ ਅਤੇ ਉਸੇ ਦੀ ਇਬਾਦਤ ਕਰੋ ਅਤੇ ਉਸੇ ਦਾ ਧੰਨਵਾਦ ਕਰੋ। ਤੁਸੀਂ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਓਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِن تُكَذِّبُوا۟ فَقَدْ كَذَّبَ أُمَمٌ مِّن قَبْلِكُمْ وَمَا عَلَى ٱلرَّسُولِ إِلَّا ٱلْبَلَٰغُ ٱلْمُبِينُ

Punjabi Translation - Arif Haleem(ਹੇ ਲੋਕੋ!) ਜੇ ਤੁਸੀਂ (ਮੇਰੇ ਰਸੂਲ ਨੂੰ) ਝੁਠਲਾਓਗੇ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲੀਆਂ ਕੌਮਾਂ ਨੇ ਵੀ (ਰਸੂਲਾਂ ਨੂੰ) ਝੁਠਲਾਇਆ ਹੈ। ਰਸੂਲ ਦਾ ਕੰਮ ਤਾਂ ਕੇਵਲ (ਰੱਬ ਦੇ ਹੁਕਮਾਂ ਨੂੰ) ਸਪਸ਼ਟ ਰੂਪ ਵਿਚ ਪੁਚਾ ਦੇਣਾ ਹੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَمْ يَرَوْا۟ كَيْفَ يُبْدِئُ ٱللَّهُ ٱلْخَلْقَ ثُمَّ يُعِيدُهُۥٓ إِنَّ ذَٰلِكَ عَلَى ٱللَّهِ يَسِيرٌ

Punjabi Translation - Arif Haleemਕੀ ਉਹਨਾਂ (ਇਨਕਾਰੀਆਂ) ਨੇ ਕਦੇ ਵੇਖਿਆ ਹੀ ਨਹੀਂ ਕਿ ਅੱਲਾਹ ਮਖ਼ਲੂਕ ਨੂੰ ਕਿਸ ਤਰ੍ਹਾਂ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹ (ਕਿਆਮਤ ਵੇਲੇ) ਇਸ ਨੂੰ ਮੁੜ ਦੁਹਰਾਵੇਗਾ। ਇਹ ਕਰਨਾ ਤਾਂ ਅੱਲਾਹ ਲਈ ਬਹੁਤ ਹੀ ਸੌਖਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ سِيرُوا۟ فِى ٱلْأَرْضِ فَٱنظُرُوا۟ كَيْفَ بَدَأَ ٱلْخَلْقَ ثُمَّ ٱللَّهُ يُنشِئُ ٱلنَّشْأَةَ ٱلْـَٔاخِرَةَ إِنَّ ٱللَّهَ عَلَىٰ كُلِّ شَىْءٍ قَدِيرٌ

Punjabi Translation - Arif Haleem(ਹੇ ਨਬੀ! ਇਨਕਾਰੀਆਂ ਨੂੰ) ਆਖੋ ਕਿ ਰਤਾ ਧਰਤੀ ਉੱਤੇ ਤੁਰ ਫਿਰ ਕੇ ਵੇਖੋ ਕਿ ਉਸ (ਅੱਲਾਹ) ਨੇ ਕਿਸ ਤਰ੍ਹਾਂ ਪਹਿਲੀ ਵਾਰ ਮਖ਼ਲੂਕ ਦੀ ਰਚਨਾਂ ਰਚਾਈ ਫੇਰ ਅੱਲਾਹ ਹੀ ਇਸ ਨੂੰ ਦੂਜੀ ਵਾਰ ਰਚਾਏਗਾ। ਅੱਲਾਹ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يُعَذِّبُ مَن يَشَآءُ وَيَرْحَمُ مَن يَشَآءُ وَإِلَيْهِ تُقْلَبُونَ

Punjabi Translation - Arif Haleemਉਹ ਜਿਸ ਨੂੰ ਚਾਹਵੇ ਅਜ਼ਾਬ (ਪਾਪਾਂ ਦੀ ਸਜ਼ਾ) ਦੇਵੇ ਤੇ ਜਿਸ ’ਤੇ ਚਾਹੇ ਕ੍ਰਿਪਾ ਕਰੇ (ਮੁਆਫ਼ ਕਰੇ), ਜਾਣਾ ਤੁਸਾਂ ਸਭ ਨੇ ਉਸੇ ਵੱਲ ਹੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَنتُم بِمُعْجِزِينَ فِى ٱلْأَرْضِ وَلَا فِى ٱلسَّمَآءِ وَمَا لَكُم مِّن دُونِ ٱللَّهِ مِن وَلِىٍّ وَلَا نَصِيرٍ

Punjabi Translation - Arif Haleemਤੁਸੀਂ ਨਾ ਤਾਂ (ਅੱਲਾਹ ਨੂੰ) ਧਰਤੀ ’ਤੇ ਬੇਵਸ ਕਰ ਸਕਦੇ ਹੋ ਤੇ ਨਾ ਹੀ ਅਕਾਸ਼ ਵਿਚ, ਅਤੇ ਨਾ ਹੀ ਅੱਲਾਹ ਤੋਂ ਛੁੱਟ ਤੁਹਾਡਾ ਕੋਈ ਦੋਸਤ ਹੈ ਤੇ ਨਾ ਕੋਈ ਸਹਾਈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِينَ كَفَرُوا۟ بِـَٔايَٰتِ ٱللَّهِ وَلِقَآئِهِۦٓ أُو۟لَٰٓئِكَ يَئِسُوا۟ مِن رَّحْمَتِى وَأُو۟لَٰٓئِكَ لَهُمْ عَذَابٌ أَلِيمٌ

Punjabi Translation - Arif Haleemਜਿਹੜੇ ਲੋਕ ਅੱਲਾਹ ਦੀਆਂ ਆਇਤਾਂ (.ਕੁਰਆਨ) ਅਤੇ ਉਸ ਦੇ ਨਾਲ ਮਿਲਣੀ (ਆਖ਼ਿਰਤ) ਦਾ ਇਨਕਾਰ ਕਰਦੇ ਹਨ ਉਹ ਮੇਰੀਆਂ ਮਿਹਰਾਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَمَا كَانَ جَوَابَ قَوْمِهِۦٓ إِلَّآ أَن قَالُوا۟ ٱقْتُلُوهُ أَوْ حَرِّقُوهُ فَأَنجَىٰهُ ٱللَّهُ مِنَ ٱلنَّارِ إِنَّ فِى ذَٰلِكَ لَـَٔايَٰتٍ لِّقَوْمٍ يُؤْمِنُونَ

Punjabi Translation - Arif Haleemਉਹ (ਇਬਰਾਹੀਮ) ਦੀ ਕੌਮ ਦਾ ਜਵਾਬ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਸੀ ਕਿ ਉਹ ਆਖਣ ਲੱਗੇ ਕਿ ਇਸ (ਇਬਰਾਹੀਮ) ਨੂੰ ਕਤਲ ਕਰ ਦਿਓ ਜਾਂ ਸਾੜ ਦਿਓ। (ਕੌਮ ਨੇ ਸਾੜਣਾ ਚਾਹਿਆ) ਪਰ ਅੱਲਾਹ ਨੇ ਉਸ ਨੂੰ ਅੱਗ ਤੋਂ ਬਚਾ ਲਿਆ। ਬੇਸ਼ੱਕ ਇਸ (ਘਟਨਾ) ਵਿਚ ਈਮਾਨ ਵਾਲਿਆਂ ਲਈ ਨਿਸ਼ਾਨੀਆਂ ਹਨ।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقَالَ إِنَّمَا ٱتَّخَذْتُم مِّن دُونِ ٱللَّهِ أَوْثَٰنًا مَّوَدَّةَ بَيْنِكُمْ فِى ٱلْحَيَوٰةِ ٱلدُّنْيَا ثُمَّ يَوْمَ ٱلْقِيَٰمَةِ يَكْفُرُ بَعْضُكُم بِبَعْضٍ وَيَلْعَنُ بَعْضُكُم بَعْضًا وَمَأْوَىٰكُمُ ٱلنَّارُ وَمَا لَكُم مِّن نَّٰصِرِينَ

Punjabi Translation - Arif Haleemਅਤੇ ਇਬਰਾਹੀਮ ਨੇ ਕਿਹਾ ਕਿ ਤੁਸੀਂ ਅੱਲਾਹ ਨੂੰ ਛੱਡ ਕੇ ਜਿਹੜੇ ਵੀ ਬੁਤਾਂ ਨੂੰ ਪੂਜਦੇ ਹੋ, ਇਹ ਦਾ ਕਾਰਨ ਤਾਂ ਕੇਵਲ ਤੁਹਾਡੇ ਸੰਸਾਰਿਕ ਪ੍ਰੇਮ ਹੈ, ਪਰ ਕਿਆਮਤ ਵਾਲੇ ਦਿਹਾੜੇ ਤੁਸੀਂ ਇਕ ਦੂਜੇ ਦੇ ਇਨਕਾਰੀ ਹੋ ਜਾਓਂਗੇ ਤੇ ਤੁਸੀਂ ਇਕ ਦੂਜੇ ’ਤੇ ਫਿਟਕਾਰਾਂ ਪਾਓਂਗੇ। ਤੁਹਾਡਾ ਸਭ ਦਾ ਟਿਕਾਣਾ (ਨਰਕ ਦੀ) ਅੱਗ ਹੋਵੇਗੀ, ਜਿੱਥੇ ਤੁਹਾਡਾ ਕੋਈ ਵੀ ਸਹਾਈ ਨਹੀਂ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَـَٔامَنَ لَهُۥ لُوطٌ وَقَالَ إِنِّى مُهَاجِرٌ إِلَىٰ رَبِّىٓ إِنَّهُۥ هُوَ ٱلْعَزِيزُ ٱلْحَكِيمُ

Punjabi Translation - Arif Haleemਫੇਰ ਇਬਰਾਹੀਮ ਉੱਤੇ ਲੂਤ ਈਮਾਨ ਲਿਆਇਆ ਤੇ ਇਬਰਾਹੀਮ ਨੇ ਆਖਿਆ ਕਿ ਮੈਂ ਆਪਣੇ ਪਾਲਣਹਾਰ ਵੱਲ ਹਿਜਰਤ ਕਰਨ ਵਾਲਾ ਹਾਂ (ਭਾਵ ਸਭ ਕੁੱਝ ਛੱਡ ਕੇ ਉਸੇ ਦਾ ਲੜ ਫੜਾਂਗਾਂ) ਉਹ ਬਹੁਤ ਹੀ ਜ਼ਬਰਦਸਤ ਹਿਕਮਤਾਂ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَوَهَبْنَا لَهُۥٓ إِسْحَٰقَ وَيَعْقُوبَ وَجَعَلْنَا فِى ذُرِّيَّتِهِ ٱلنُّبُوَّةَ وَٱلْكِتَٰبَ وَءَاتَيْنَٰهُ أَجْرَهُۥ فِى ٱلدُّنْيَا وَإِنَّهُۥ فِى ٱلْـَٔاخِرَةِ لَمِنَ ٱلصَّٰلِحِينَ

Punjabi Translation - Arif Haleemਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ ਤੇ ਯਾਕੂਬ (ਪੁੱਤਰ ਤੇ ਪੋਤਰੇ) ਦਿੱਤੇ ਅਤੇ ਉਸੇ ਦੇ ਵੰਸ਼ ਵਿੱਚੋਂ ਪੈਗ਼ੰਬਰੀ ਤੇ (ਅਕਾਸ਼ੀ) ਕਿਤਾਬਾਂ ਦੇ ਛੱਡੀਆਂ। ਅਸੀਂ ਉਹਨਾਂ ਨੂੰ ਸੰਸਾਰ ਵਿਚ ਵੀ ਬਦਲਾ ਭਾਵ ਮਾਨ ਦਿੱਤਾ ਅਤੇ ਪਰਲੋਕ ਵਿਚ ਉਹ ਨੇਕ ਤੇ ਭਲੇ ਲੋਕਾਂ ਵਿੱਚੋਂ ਹੀ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلُوطًا إِذْ قَالَ لِقَوْمِهِۦٓ إِنَّكُمْ لَتَأْتُونَ ٱلْفَٰحِشَةَ مَا سَبَقَكُم بِهَا مِنْ أَحَدٍ مِّنَ ٱلْعَٰلَمِينَ

Punjabi Translation - Arif Haleemਅਤੇ ਅਸਾਂ ਲੂਤ ਨੂੰ (ਪੈਗ਼ੰਬਰ ਬਣਾ ਕੇ) ਭੇਜਿਆ, ਜਦੋਂ ਉਸ ਨੇ ਅਪਣੀ ਕੌਮ ਨੂੰ ਕਿਹਾ ਕਿ ਤੁਸੀਂ ਤਾਂ ਉਹ ਅਸ਼ਲੀਲ ਹਰਕਤਾਂ ਕਰਦੇ ਹੋ ਜਿਸ ਨੂੰ ਤੁਹਾਥੋਂ ਪਹਿਲਾਂ ਸੰਸਾਰ ਵਿਚ ਕਿਸੇ ਨੇ ਵੀ ਨਹੀਂ ਸੀ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَئِنَّكُمْ لَتَأْتُونَ ٱلرِّجَالَ وَتَقْطَعُونَ ٱلسَّبِيلَ وَتَأْتُونَ فِى نَادِيكُمُ ٱلْمُنكَرَ فَمَا كَانَ جَوَابَ قَوْمِهِۦٓ إِلَّآ أَن قَالُوا۟ ٱئْتِنَا بِعَذَابِ ٱللَّهِ إِن كُنتَ مِنَ ٱلصَّٰدِقِينَ

Punjabi Translation - Arif Haleemਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ رَبِّ ٱنصُرْنِى عَلَى ٱلْقَوْمِ ٱلْمُفْسِدِينَ

Punjabi Translation - Arif Haleemਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَمَّا جَآءَتْ رُسُلُنَآ إِبْرَٰهِيمَ بِٱلْبُشْرَىٰ قَالُوٓا۟ إِنَّا مُهْلِكُوٓا۟ أَهْلِ هَٰذِهِ ٱلْقَرْيَةِ إِنَّ أَهْلَهَا كَانُوا۟ ظَٰلِمِينَ

Punjabi Translation - Arif Haleemਜਦੋਂ ਸਾਡੇ ਦੂਤ (ਫ਼ਰਿਸ਼ਤੇ) ਇਬਰਾਹੀਮ ਕੋਲ ਖ਼ੁਸ਼ਖ਼ਬਰੀ ਲੈਕੇ ਪਹੁੰਚੇ ਤਾਂ ਉਹਨਾਂ ਨੇ ਕਿਹਾ ਕਿ ਅਸੀਂ ਇਸ ਬਸਤੀ (ਸੱਦੂਮ) ਨੂੰ ਬਰਬਾਦ ਕਰਨ ਵਾਲੇ ਹਾਂ। ਬੇਸ਼ੱਕ ਇਸ ਦੇ ਵਸਨੀਕ ਤਾਂ ਜ਼ਾਲਮ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ إِنَّ فِيهَا لُوطًا قَالُوا۟ نَحْنُ أَعْلَمُ بِمَن فِيهَا لَنُنَجِّيَنَّهُۥ وَأَهْلَهُۥٓ إِلَّا ٱمْرَأَتَهُۥ كَانَتْ مِنَ ٱلْغَٰبِرِينَ

Punjabi Translation - Arif Haleem(ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَمَّآ أَن جَآءَتْ رُسُلُنَا لُوطًا سِىٓءَ بِهِمْ وَضَاقَ بِهِمْ ذَرْعًا وَقَالُوا۟ لَا تَخَفْ وَلَا تَحْزَنْ إِنَّا مُنَجُّوكَ وَأَهْلَكَ إِلَّا ٱمْرَأَتَكَ كَانَتْ مِنَ ٱلْغَٰبِرِينَ

Punjabi Translation - Arif Haleemਜਦੋਂ ਸਾਡੇ ਵੱਲੋਂ ਭੇਜੇ ਹੋਏ (ਫ਼ਰਿਸ਼ਤੇ) ਲੂਤ ਦੇ ਕੋਲ ਪਹੁੰਚੇ ਤਾਂ ਉਹ ਆਉਣ ਦਾ ਕਾਰਨ ਸੁਣ ਕੇ) ਬਹੁਤ ਦੁਖੀ ਹੋਇਆ ਅਤੇ ਮਨ ਹੀ ਮਨ ਵਿਚ ਤੰਗੀ ਮਹਿਸੂਸ ਹੋਈ ਤਾਂ ਫ਼ਰਿਸ਼ਤਿਆਂ ਨੇ ਉਸ ਨੂੰ ਆਖਿਆ ਕਿ ਤੁਸੀਂ ਉੱਕਾ ਹੀ ਨਾ ਡਰੋ ਤੇ ਨਾ ਕੋਈ ਚਿੰਤਾ ਕਰੋ, ਅਸੀਂ ਤੁਹਾਨੂੰ ਤੇ ਤੇਰੇ ਘਰ ਵਾਲਿਆਂ ਨੂੰ ਬਚਾ ਲਵਾਂਗੇ, ਛੁੱਟ ਤੇਰੀ ਪਤਨੀ ਤੋਂ, ਉਹ ਪਿੱਛੇ ਰਹਿ ਜਾਣ ਵਾਲਿਆਂ ਨਾਲ ਹੋਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّا مُنزِلُونَ عَلَىٰٓ أَهْلِ هَٰذِهِ ٱلْقَرْيَةِ رِجْزًا مِّنَ ٱلسَّمَآءِ بِمَا كَانُوا۟ يَفْسُقُونَ

Punjabi Translation - Arif Haleem(ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَقَد تَّرَكْنَا مِنْهَآ ءَايَةًۢ بَيِّنَةً لِّقَوْمٍ يَعْقِلُونَ

Punjabi Translation - Arif Haleemਬੇਸ਼ੱਕ ਅਸੀਂ ਇਸ ਬਸਤੀ ਨੂੰ ਉਹਨਾਂ ਲੋਕਾਂ ਲਈ ਇਕ ਖੁੱਲ੍ਹੀ ਨਿਸ਼ਾਨੀ ਵਜੋਂ ਛੱਡ ਰੱਖਿਆ ਹੈ, ਜਿਹੜੇ ਅਕਲ ਰੱਖਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِلَىٰ مَدْيَنَ أَخَاهُمْ شُعَيْبًا فَقَالَ يَٰقَوْمِ ٱعْبُدُوا۟ ٱللَّهَ وَٱرْجُوا۟ ٱلْيَوْمَ ٱلْـَٔاخِرَ وَلَا تَعْثَوْا۟ فِى ٱلْأَرْضِ مُفْسِدِينَ

Punjabi Translation - Arif Haleemਅਤੇ ਮਦਯਨ ਵੱਲ ਅਸੀਂ ਉਹਨਾਂ ਦੇ ਭਰਾ ਸ਼ੁਐਬ ਨੂੰ ਭੇਜਿਆ। ਉਸ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ ਵਾਲਿਓ! ਤੁਸੀਂ ਅੱਲਾਹ ਦੀ ਬੰਦਗੀ ਕਰੋ, ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰੱਖੋ ਅਤੇ ਧਰਤੀ ’ਤੇ ਵਧੀਕੀਆਂ ਨਾ ਕਰਦੇ ਫਿਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَكَذَّبُوهُ فَأَخَذَتْهُمُ ٱلرَّجْفَةُ فَأَصْبَحُوا۟ فِى دَارِهِمْ جَٰثِمِينَ

Punjabi Translation - Arif Haleemਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَعَادًا وَثَمُودَا۟ وَقَد تَّبَيَّنَ لَكُم مِّن مَّسَٰكِنِهِمْ وَزَيَّنَ لَهُمُ ٱلشَّيْطَٰنُ أَعْمَٰلَهُمْ فَصَدَّهُمْ عَنِ ٱلسَّبِيلِ وَكَانُوا۟ مُسْتَبْصِرِينَ

Punjabi Translation - Arif Haleemਅਸੀਂ ਆਦੀਆਂ ਤੇ ਸਮੂਦੀਆਂ ਨੂੰ ਵੀ ਹਲਾਕ ਕੀਤਾ। ਤੁਸੀਂ ਉਹਨਾਂ ਦੇ (ਉੱਜੜੇ ਹੋਏ) ਨਿਵਾਸ ਸਥਾਨ ਵੇਖ ਸਕਦੇ ਹੋ। ਸ਼ੈਤਾਨ ਨੇ ਉਹਨਾਂ ਦੀਆਂ ਕਰਤੂਤਾਂ ਨੂੰ ਉਹਨਾਂ ਲਈ ਸੋਹਣਾ ਕਰ ਵਿਖਾਇਆ ਅਤੇ ਉਹਨਾਂ ਨੂੰ (ਸਿੱਧੇ ਰਾਹ ਤੋਂ ਰੋਕ ਦਿੱਤਾ ਜਦ ਕਿ ਉਹ ਸੂਝ-ਬੂਝ ਵਾਲੇ ਸਨ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقَٰرُونَ وَفِرْعَوْنَ وَهَٰمَٰنَ وَلَقَدْ جَآءَهُم مُّوسَىٰ بِٱلْبَيِّنَٰتِ فَٱسْتَكْبَرُوا۟ فِى ٱلْأَرْضِ وَمَا كَانُوا۟ سَٰبِقِينَ

Punjabi Translation - Arif Haleemਕਾਰੂਨ, ਫ਼ਿਰਔਨ ਤੇ ਹਾਮਾਨ ਨੂੰ ਵੀ ਹਲਾਕ ਕਰ ਦਿੱਤਾ ਗਿਆ। ਬੇਸ਼ੱਕ ਉਹਨਾਂ ਕੋਲ ਵੀ ਮੂਸਾ ਸਪਸ਼ਟ ਨਿਸ਼ਾਨੀਆਂ ਲੈ ਕੇ ਆਇਆ ਸੀ, ਪਰ ਉਹਨਾਂ ਨੇ ਧਰਤੀ ’ਤੇ ਆਪਣੀ ਵਡਿਆਈ ਵਿਖਾਈ ਜਦ ਕਿ ਉਹ ਅਜ਼ਾਬ ਤੋਂ ਬਚ ਕੇ ਜਾਣ ਵਾਲੇ ਨਹੀਂ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَكُلًّا أَخَذْنَا بِذَنۢبِهِۦ فَمِنْهُم مَّنْ أَرْسَلْنَا عَلَيْهِ حَاصِبًا وَمِنْهُم مَّنْ أَخَذَتْهُ ٱلصَّيْحَةُ وَمِنْهُم مَّنْ خَسَفْنَا بِهِ ٱلْأَرْضَ وَمِنْهُم مَّنْ أَغْرَقْنَا وَمَا كَانَ ٱللَّهُ لِيَظْلِمَهُمْ وَلَٰكِن كَانُوٓا۟ أَنفُسَهُمْ يَظْلِمُونَ

Punjabi Translation - Arif Haleemਅਤੇ ਅਸੀਂ ਸਭ ਨੂੰ ਉਹਨਾਂ ਦੇ ਗੁਨਾਹਾਂ ਕਾਰਨ ਫੜ ਲਿਆ, ਉਹਨਾਂ ਵਿਚ ਕੋਈ ਤਾਂ ਉਹ ਸੀ ਜਿਨ੍ਹਾਂ ’ਤੇ ਅਸੀਂ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜੀ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਇਕ ਵੱਡੇ ਧਮਾਕੇ ਨੇ ਆ ਨੱਪਿਆ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਧਰਤੀ ਵਿਚ ਧਸਾ ਦਿੱਤਾ ਅਤੇ ਉਹਨਾਂ ਵਿਚ ਉਹ ਵੀ ਸੀ ਜਿਨ੍ਹਾਂ ਨੂੰ ਅਸੀਂ ਡੋਬ ਦਿੱਤਾ। ਅੱਲਾਹ ਨੇ ਉਹਨਾਂ ’ਤੇ ਜ਼ੁਲਮ ਨਹੀਂ ਕੀਤਾ, ਸਗੋਂ ਉਹ ਆਪੇ ਆਪਣੇ ’ਤੇ ਜ਼ੁਲਮ ਕਰਦੇ ਰਹੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَثَلُ ٱلَّذِينَ ٱتَّخَذُوا۟ مِن دُونِ ٱللَّهِ أَوْلِيَآءَ كَمَثَلِ ٱلْعَنكَبُوتِ ٱتَّخَذَتْ بَيْتًا وَإِنَّ أَوْهَنَ ٱلْبُيُوتِ لَبَيْتُ ٱلْعَنكَبُوتِ لَوْ كَانُوا۟ يَعْلَمُونَ

Punjabi Translation - Arif Haleemਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਹੋਰਾਂ ਨੂੰ ਆਪਣਾ ਕਾਰਜਸਾਧਕ ਬਣਾਇਆ ਹੈ ਉਹਨਾਂ ਦੀ ਮਿਸਾਲ ਤਾਂ ਮੱਕੜੀ ਵਾਂਗ ਹੈ, ਉਹ ਵੀ ਇਕ ਘਰ ਬਣਾਉਂਦੀ ਹੈ, ਜਦ ਕਿ ਸਾਰੇ ਘਰਾਂ ਵਿੱਚੋਂ ਸਭ ਤੋਂ ਬੋਦਾ ਘਰ ਮੱਕੜੀ ਦਾ ਹੀ ਹੁੰਦਾ ਹੈ। ਕਾਸ਼! ਇਹ (ਮੁਸ਼ਰਿਕ ਵੀ) ਜਾਣ ਲੈਂਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱللَّهَ يَعْلَمُ مَا يَدْعُونَ مِن دُونِهِۦ مِن شَىْءٍ وَهُوَ ٱلْعَزِيزُ ٱلْحَكِيمُ

Punjabi Translation - Arif Haleemਅੱਲਾਹ ਉਹਨਾਂ ਸਭ ਚੀਜ਼ਾਂ ਨੂੰ ਜਾਣਦਾ ਹੈ ਜਿਨ੍ਹਾਂ ਨੂੰ ਉਸ (ਅੱਲਾਹ) ਨੂੰ ਛੱਡ ਕੇ (ਆਪਣੀ ਮਦਦ ਲਈ) ਪੁਕਾਰਦੇ ਹਨ [2] ਅਤੇ ਉਹ ਜ਼ਬਰਦਸਤ ਤੇ ਹਿਕਮਤਾਂ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتِلْكَ ٱلْأَمْثَٰلُ نَضْرِبُهَا لِلنَّاسِ وَمَا يَعْقِلُهَآ إِلَّا ٱلْعَٰلِمُونَ

Punjabi Translation - Arif Haleemਅਸੀਂ ਇਹ ਮਿਸਾਲਾਂ ਲੋਕਾਂ ਨੂੰ ਸਮਝਾਉਣ ਲਈ ਬਿਆਨ ਕਰ ਰਹੇ ਹਾਂ ਪਰ ਇਹਨਾਂ ਨੂੰ ਕੇਵਲ (ਅੱਲਾਹ ਦਾ) ਗਿਆਨ ਰੱਖਣ ਵਾਲੇ ਹੀ ਸਮਝਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

خَلَقَ ٱللَّهُ ٱلسَّمَٰوَٰتِ وَٱلْأَرْضَ بِٱلْحَقِّ إِنَّ فِى ذَٰلِكَ لَـَٔايَةً لِّلْمُؤْمِنِينَ

Punjabi Translation - Arif Haleemਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਸੱਚ ਦੇ ਅਧਾਰ ’ਤੇ ਹੀ ਪੈਦਾ ਕੀਤਾ ਹੈ। ਨਿਰਸੰਦੇਹ, ਈਮਾਨ ਵਾਲਿਆਂ ਲਈ ਇਸ ਵਿਚ ਵੱਡੀਆਂ ਨਿਸ਼ਾਨੀਆਂ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱتْلُ مَآ أُوحِىَ إِلَيْكَ مِنَ ٱلْكِتَٰبِ وَأَقِمِ ٱلصَّلَوٰةَ إِنَّ ٱلصَّلَوٰةَ تَنْهَىٰ عَنِ ٱلْفَحْشَآءِ وَٱلْمُنكَرِ وَلَذِكْرُ ٱللَّهِ أَكْبَرُ وَٱللَّهُ يَعْلَمُ مَا تَصْنَعُونَ

Punjabi Translation - Arif Haleem(ਹੇ ਮੁਹੰਮਦ!) ਜਿਹੜੀ ਕਿਤਾਬ (.ਕੁਰਆਨ) ਤੁਹਾਡੇ ਵੱਲ ਵਹੀ ਕੀਤੀ ਗਈ ਹੈ, ਤੁਸੀਂ ਉਸ ਨੂੰ ਪੜ੍ਹੋ ਅਤੇ ਨਮਾਜ਼ ਨੂੰ ਕਾਇਮ ਕਰੋ। ਬੇਸ਼ੱਕ ਨਮਾਜ਼ ਅਸ਼ਲੀਲਤਾਂ ਅਤੇ ਬੁਰਾਈਆਂ ਤੋਂ ਰੋਕਦੀ ਹੈ। ਨਿਰਸੰਦੇਹ, ਅੱਲਾਹ ਦਾ ਜ਼ਿਕਰ ਹੀ ਸਭ ਤੋਂ ਵੱਡੀ ਚੀਜ਼ ਹੈ। ਜੋ ਵੀ ਤੁਸੀਂ ਕਰ ਰਹੇ ਹੋ ਉਸ ਤੋਂ ਅੱਲਾਹ ਖ਼ਬਰਦਾਰ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا تُجَٰدِلُوٓا۟ أَهْلَ ٱلْكِتَٰبِ إِلَّا بِٱلَّتِى هِىَ أَحْسَنُ إِلَّا ٱلَّذِينَ ظَلَمُوا۟ مِنْهُمْ وَقُولُوٓا۟ ءَامَنَّا بِٱلَّذِىٓ أُنزِلَ إِلَيْنَا وَأُنزِلَ إِلَيْكُمْ وَإِلَٰهُنَا وَإِلَٰهُكُمْ وَٰحِدٌ وَنَحْنُ لَهُۥ مُسْلِمُونَ

Punjabi Translation - Arif Haleem(ਹੇ ਮੁਹੰਮਦ!) ਤੁਸੀਂ ਕਿਤਾਬ ਵਾਲਿਆਂ (ਈਸਾਈ ਤੇ ਯਹੂਦੀਆਂ) ਨਾਲ ਸੁਚੱਜੇ ਢੰਗ ਨਾਲ ਵਾਦ-ਵਿਵਾਦ ਕਰੋ। ਪਰੰਤੂ ਜਿਹੜੇ ਉਹਨਾਂ ਵਿੱਚੋਂ ਜ਼ਾਲਮ ਹਨ ਉਹਨਾਂ ਨੂੂੰ ਸਪਸ਼ਟ ਸ਼ਬਦਾਂ ਵਿਚ ਆਖ ਦਿਓ ਕਿ ਸਾਡਾ ਤਾਂ ਇਸ ਕਿਤਾਬ (.ਕੁਰਆਨ) ’ਤੇ ਵੀ ਈਮਾਨ ਹੈ ਅਤੇ ਉਹਨਾਂ ’ਤੇ ਵੀ ਜਿਹੜੀਆਂ ਤੁਹਾਡੇ ਵਲ (ਇੰਜੀਲ ਤੇ ਤੌਰੈਤ) ਉਤਾਰੀਆਂ ਗਈਆਂ ਸਨ। ਸਾਡਾ ਤੇ ਤੁਹਾਡਾ ਇਸ਼ਟ ਇਕ ਹੀ ਹੈ ਅਤੇ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَكَذَٰلِكَ أَنزَلْنَآ إِلَيْكَ ٱلْكِتَٰبَ فَٱلَّذِينَ ءَاتَيْنَٰهُمُ ٱلْكِتَٰبَ يُؤْمِنُونَ بِهِۦ وَمِنْ هَٰٓؤُلَآءِ مَن يُؤْمِنُ بِهِۦ وَمَا يَجْحَدُ بِـَٔايَٰتِنَآ إِلَّا ٱلْكَٰفِرُونَ

Punjabi Translation - Arif Haleem(ਹੇ ਨਬੀ! ਪਹਿਲੇ ਨਬੀਆਂ ਵਾਂਗ) ਅਸਾਂ ਤੁਹਾਡੇ ਵੱਲ ਵੀ ਇਹ ਕਿਤਾਬ (.ਕੁਰਆਨ) ਨਾਜ਼ਿਲ ਕੀਤੀ ਹੈ। ਇਸ ਕਿਤਾਬ ਤੇ ਉਹੀਓ ਈਮਾਨ ਲਿਆਉਂਦੇ ਹਨ ਜਿਨ੍ਹਾਂ ਨੂੰ ਅਸੀਂ (ਇਸ ਤੋਂ ਪਹਿਲਾਂ) ਕਿਤਾਬ ਦਿੱਤੀ ਸੀ ਅਤੇ ਉਹਨਾਂ (ਮੱਕੇ ਵਾਲਿਆਂ) ਵਿੱਚੋਂ ਵੀ ਕੁੱਝ ਲੋਕ ਇਸ (.ਕੁਰਆਨ) ’ਤੇ ਈਮਾਨ ਲਿਆਉਂਦੇ ਹਨ। ਸਾਡੀਆਂ ਆਇਤਾਂ (ਆਦੇਸ਼ਾਂ) ਦਾ ਇਨਕਾਰ ਕੇਵਲ ਕਾਫ਼ਿਰ ਹੀ ਕਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا كُنتَ تَتْلُوا۟ مِن قَبْلِهِۦ مِن كِتَٰبٍ وَلَا تَخُطُّهُۥ بِيَمِينِكَ إِذًا لَّٱرْتَابَ ٱلْمُبْطِلُونَ

Punjabi Translation - Arif Haleem(ਹੇ ਨਬੀ!) ਇਸ (.ਕੁਰਆਨ) ਤੋਂ ਪਹਿਲਾਂ ਤੁਸੀਂ ਵੀ ਕੋਈ ਵੀ ਕਿਤਾਬ ਨਹੀਂ ਪੜ੍ਹਦੇ ਸੀ ਅਤੇ ਨਾ ਹੀ ਆਪਣੇ ਹੱਥੀਂ ਕੋਈ ਕਿਤਾਬ ਲਿਖਦੇ ਸੀ। (ਜੇ ਅਜਿਹਾ ਹੁੰਦਾ ਤਾਂ) ਇਹ ਝੂਠ ਦੇ ਪੁਜਾਰੀ ਸ਼ੱਕ ਕਰ ਸਕਦੇ ਸੀ (ਕਿ ਇਹ ਤੁਹਾਡੀ ਆਪਣੀ ਲਿਖੀ ਹੋਈ ਕਿਤਾਬ ਹੈ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بَلْ هُوَ ءَايَٰتٌۢ بَيِّنَٰتٌ فِى صُدُورِ ٱلَّذِينَ أُوتُوا۟ ٱلْعِلْمَ وَمَا يَجْحَدُ بِـَٔايَٰتِنَآ إِلَّا ٱلظَّٰلِمُونَ

Punjabi Translation - Arif Haleemਸਗੋਂ ਇਹ਼ਕੁਰਆਨ ਦੀਆਂ ਸਪਸ਼ਟ ਆਇਤਾਂ ਹਨ ਜਿਹੜੀਆਂ ਉਹਨਾਂ ਲੋਕਾਂ ਦੇ ਸੀਨਿਆਂ ਵਿਚ ਸੁਰੱਖਿਅਤ ਹਨ ਜਿਨ੍ਹਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਹੋਇਆ ਹੈ, ਜਦ ਕਿ ਜ਼ਾਲਮ ਲੋਕ ਹੀ ਸਾਡੀਆਂ ਆਇਤਾਂ ਦਾ ਇਨਕਾਰ ਕਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقَالُوا۟ لَوْلَآ أُنزِلَ عَلَيْهِ ءَايَٰتٌ مِّن رَّبِّهِۦ قُلْ إِنَّمَا ٱلْـَٔايَٰتُ عِندَ ٱللَّهِ وَإِنَّمَآ أَنَا۠ نَذِيرٌ مُّبِينٌ

Punjabi Translation - Arif Haleem(ਜ਼ਾਲਮਾਂ ਨੇ) ਕਿਹਾ ਕਿ ਇਸ (ਮੁਹੰਮਦ) ’ਤੇ ਇਸ ਦੇ ਰੱਬ ਵੱਲੋਂ ਕੋਈ ਮੁਅਜਜ਼ਾ (ਬੇਵਸ ਕਰਨ ਵਾਲਾ ਚਮਤਕਾਰ) ਕਿਉਂ ਨਹੀਂ ਉਤਾਰਿਆ ਗਿਆ ? (ਹੇ ਨਬੀ!) ਤੁਸੀਂ ਆਖੋ ਕਿ ਸਾਰੇ ਮੁਅਜਜ਼ੇ ਤਾਂ ਅੱਲਾਹ ਦੇ ਕੋਲ ਹੀ ਹਨ (ਜਿਸ ਨੂੰ ਚਾਹੇ ਦੇਵੇ, ਚਾਹੇ ਨਾ ਦੇਵੇ)। ਮੈਂ ਤਾਂ ਕੇਵਲ ਖੁੱਲ੍ਹਮ-ਖੁੱਲ੍ਹਾ (ਨਰਕ ਦੇ ਅਜ਼ਾਬ ਤੋਂ) ਡਰਾਉਣ ਵਾਲਾ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَمْ يَكْفِهِمْ أَنَّآ أَنزَلْنَا عَلَيْكَ ٱلْكِتَٰبَ يُتْلَىٰ عَلَيْهِمْ إِنَّ فِى ذَٰلِكَ لَرَحْمَةً وَذِكْرَىٰ لِقَوْمٍ يُؤْمِنُونَ

Punjabi Translation - Arif Haleemਕੀ ਇਹਨਾਂ(ਕਾਫ਼ਿਰਾਂ) ਲਈ ਇਹ(.ਕੁਰਆਨ ਦੀ ਨਿਸ਼ਾਨੀ) ਕਾਫ਼ੀ ਨਹੀਂ ਕਿ ਅਸੀਂ ਤੁਹਾਡੇ (ਮੁਹੰਮਦ)’ਤੇ ਇਹ ਕਿਤਾਬ ਉਤਾਰੀ ਹੈ ਜਿਹੜੀ ਇਹਨਾਂ (ਕਾਫ਼ਿਰਾਂ ਨੂੰ ਸੁਚੇਤ ਕਰਨ) ਲਈ ਪੜ੍ਹੀ ਜਾਂਦੀ ਹੈ। [3] ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਰਹਿਮਤਾਂ (ਵੀ) ਹਨ ਅਤੇ ਨਸੀਹਤਾਂ ਵੀ ਹਨ, ਜਿਹੜੇ ਈਮਾਨ ਰੱਖਦੇ ਹਨ (ਭਾਵ ਸੱਚ ਸਮਝਦੇ ਹਨ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ كَفَىٰ بِٱللَّهِ بَيْنِى وَبَيْنَكُمْ شَهِيدًا يَعْلَمُ مَا فِى ٱلسَّمَٰوَٰتِ وَٱلْأَرْضِ وَٱلَّذِينَ ءَامَنُوا۟ بِٱلْبَٰطِلِ وَكَفَرُوا۟ بِٱللَّهِ أُو۟لَٰٓئِكَ هُمُ ٱلْخَٰسِرُونَ

Punjabi Translation - Arif Haleem(ਹੇ ਨਬੀ!) ਉਹਨਾਂ (ਇਨਕਾਰੀਆਂ) ਨੂੰ ਆਖ ਦਿਓ ਕਿ ਮੇਰਾ ਅਤੇ ਤੁਹਾਡੇ ਵਿਚਕਾਰ ਅੱਲਾਹ ਦੀ ਗਵਾਹੀ ਹੀ ਬਥੇਰੀ ਹੈ। ਉਹ ਅਕਾਸ਼ਾਂ ਤੇ ਧਰਤੀ ਦੀ ਹਰ ਚੀਜ਼ ਨੂੰ ਜਾਣਦਾ ਹੈ। ਜਿਹੜੇ ਲੋਕੀ ਝੂਠ ਨੂੰ ਮੰਣਨ ਵਾਲੇ ਹਨ ਅਤੇ ਅੱਲਾਹ ਦੇ ਨਾਲ ਕੁਫ਼ਰ ਕਰਨ ਵਾਲੇ ਹਨ ਉਹੀ ਵੱਡੇ ਘਾਟੇ ਵਿਚ ਰਹਿਣ ਵਾਲੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيَسْتَعْجِلُونَكَ بِٱلْعَذَابِ وَلَوْلَآ أَجَلٌ مُّسَمًّى لَّجَآءَهُمُ ٱلْعَذَابُ وَلَيَأْتِيَنَّهُم بَغْتَةً وَهُمْ لَا يَشْعُرُونَ

Punjabi Translation - Arif Haleem(ਹੇ ਨਬੀ) ਇਹ (ਇਨਕਾਰੀ) ਤੁਹਾਥੋਂ ਅਜ਼ਾਬ ਮੰਗਣ ਵਿਚ ਕਾਹਲੀ ਕਰਦੇ ਹਨ। ਜੇਕਰ (ਮੇਰੇ ਵੱਲੋਂ) ਇਸ ਦਾ ਸਮਾਂ ਨਿਯਤ ਨਾ ਕੀਤਾ ਹੁੰਦਾ ਤਾਂ ਇਹ ਅਜ਼ਾਬ ਉਹਨਾਂ ਨੂੰ ਜ਼ਰੂਰ ਆ ਚੱਭਦਾ। ਇਹ ਵੀ ਗੱਲ ਪੱਕੀ ਹੈ ਕਿ ਇਹ ਅਜ਼ਾਬ (ਭਾਵ ਕਿਆਮਤ) ਉਹਨਾਂ ਉੱਤੇ ਅਚਾਨਕ ਬੇਖ਼ਬਰੀ ਵਿਚ ਹੀ ਆਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَسْتَعْجِلُونَكَ بِٱلْعَذَابِ وَإِنَّ جَهَنَّمَ لَمُحِيطَةٌۢ بِٱلْكَٰفِرِينَ

Punjabi Translation - Arif Haleemਇਹ (ਜ਼ਾਲਮ) ਤੋਹਾਥੋਂ ਅਜ਼ਾਬ ਲਈ ਛੇਤੀ ਕਰ ਰਹੇ ਹਨ ਜਦ ਕਿ ਨਰਕ ਨੇ ਕਾਫ਼ਿਰਾਂ ਨੂੰ ਘੇਰਿਆ ਹੋਇਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ يَغْشَىٰهُمُ ٱلْعَذَابُ مِن فَوْقِهِمْ وَمِن تَحْتِ أَرْجُلِهِمْ وَيَقُولُ ذُوقُوا۟ مَا كُنتُمْ تَعْمَلُونَ

Punjabi Translation - Arif Haleemਉਸ ਦਿਨ ਉਹਨਾਂ ਦੇ ਉੱਪਰੋ (ਅਕਾਸ਼ੋਂ) ਤੇ ਪੈਰਾਂ ਦੇ ਥੱਲਿਓਂ (ਧਰਤੀ ’ਚੋਂ) ਅਜ਼ਾਬ ਉਹਨਾਂ ਨੂੰ ਢਕ ਲਵੇਗਾ ਅਤੇ ਅੱਲਾਹ ਆਖੇਗਾ ਕਿ ਹੁਣ ਲਵੋ ਸਵਾਦ ਆਪਣੀਆਂ ਕਰਤੂਤਾਂ ਦਾ ਜਿਹੜੀਆਂ ਤੁਸੀਂ ਕਰਦੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰعِبَادِىَ ٱلَّذِينَ ءَامَنُوٓا۟ إِنَّ أَرْضِى وَٰسِعَةٌ فَإِيَّٰىَ فَٱعْبُدُونِ

Punjabi Translation - Arif Haleem(ਅੱਲਾਹ ਫ਼ਰਮਾਉਂਦਾ ਹੈ ਕਿ) ਹੇ ਮੇਰੇ ਈਮਾਨ ਵਾਲੇ ਬੰਦਿਓ! ਮੇਰੀ ਧਰਤੀ ਬਹੁਤ ਵਿਸ਼ਾਲ ਹੈ (ਜੇ ਇਹ ਕਾਫ਼ਿਰ ਤੁਹਾਨੂੰ ਤੰਗ ਕਰਦੇ ਹਨ ਤਾਂ ਇੱਥੋਂ ਨਿਕਲ ਜਾਓ) ਸੋ ਤੁਸੀਂ ਮੇਰੀ ਹੀ ਬੰਦਗੀ ਕਰੋ।[4]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كُلُّ نَفْسٍ ذَآئِقَةُ ٱلْمَوْتِ ثُمَّ إِلَيْنَا تُرْجَعُونَ

Punjabi Translation - Arif Haleemਹਰ ਪ੍ਰਾਣੀ ਨੇ ਮੌਤ ਦਾ ਸੁਆਦ ਲੈਣਾ ਹੈ, ਅੰਤ ਤੁਸੀਂ ਸਾਰੇ ਮੇਰੇ ਵੱਲ ਹੀ ਮੁੜ ਆਓਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَنُبَوِّئَنَّهُم مِّنَ ٱلْجَنَّةِ غُرَفًا تَجْرِى مِن تَحْتِهَا ٱلْأَنْهَٰرُ خَٰلِدِينَ فِيهَا نِعْمَ أَجْرُ ٱلْعَٰمِلِينَ

Punjabi Translation - Arif Haleem(ਤੁਹਾਡੇ ਵਿੱਚੋਂ) ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਕੀਤੇ, ਅਸੀਂ ਉਹਨਾਂ ਨੂੰ ਜ਼ਰੂਰ ਹੀ ਜੰਨਤ ਦੀਆਂ ਉੱਚੀਆਂ ਥਾਵਾਂ ਵਿਚ ਰੱਖਾਂਗੇ, ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਹਨਾਂ ਵਿਚ ਸਦਾ ਲਈ ਰਹਿਣਗੇ। ਭਲੇ ਕਰਮ ਕਰਨ ਵਾਲਿਆਂ ਦਾ ਬਦਲਾ ਬਹੁਤ ਹੀ ਚੰਗਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِينَ صَبَرُوا۟ وَعَلَىٰ رَبِّهِمْ يَتَوَكَّلُونَ

Punjabi Translation - Arif Haleemਜਿਹੜੇ ਲੋਕ ਸਬਰ ਤੋਂ ਕੰਮ ਲੈਂਦੇ ਹਨ, ਉਹੀ ਆਪਣੇ ਰੱਬ ਉੱਤੇ ਭਰੋਸਾ ਰੱਖਦੇ ਹਨ (ਕਿ ਸਬਰ ਦਾ ਬਦਲਾ ਮਿਲੇਗਾ)। [5]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَكَأَيِّن مِّن دَآبَّةٍ لَّا تَحْمِلُ رِزْقَهَا ٱللَّهُ يَرْزُقُهَا وَإِيَّاكُمْ وَهُوَ ٱلسَّمِيعُ ٱلْعَلِيمُ

Punjabi Translation - Arif Haleemਧਰਤੀ ’ਤੇ ਚੱਲਣ ਵਾਲੇ ਕਿੰਨੇ ਹੀ ਜੀਵ-ਜੰਤੂ ਅਜਿਹੇ ਹਨ ਜਿਹੜੇ ਆਪਣਾ ਰਿਜ਼ਕ ਆਪਣੇ ਨਾਲ ਚੁੱਕੀ ਨਹੀਂ ਫਿਰਦੇ। ਅੱਲਾਹ ਉਹਨਾਂ (ਸਾਰਿਆਂ) ਨੂੰ ਵੀ ਅਤੇ ਤੁਹਾਨੂੰ ਵੀ ਰੋਜ਼ੀ ਦਿੰਦਾ ਹੈ। ਉਹ ਭਲੀ-ਭਾਂਤ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَئِن سَأَلْتَهُم مَّنْ خَلَقَ ٱلسَّمَٰوَٰتِ وَٱلْأَرْضَ وَسَخَّرَ ٱلشَّمْسَ وَٱلْقَمَرَ لَيَقُولُنَّ ٱللَّهُ فَأَنَّىٰ يُؤْفَكُونَ

Punjabi Translation - Arif Haleemਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਧਰਤੀ ਤੇ ਅਕਾਸ਼ ਦਾ ਬਣਾਉਣ ਵਾਲਾ ਕੌਣ ਹੈ? ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ਲਈ ਕਿਸ ਨੇ ਲਗਾ ਰਖਿਆ ਹੈ ਤਾਂ ਉਹਨਾਂ ਦਾ ਜਵਾਬ ਇਹੋ ਹੋਵੇਗਾ ਕਿ ‘ਅੱਲਾਹ ਨੇ’ (ਇਹ ਸਭ ਜਾਣਦੇ ਹੋਏ) ਫੇਰ ਤੁਸੀਂ ਕਿੱਧਰ ਭਟਕੇ ਫਿਰਦੇ ਹੋ!

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱللَّهُ يَبْسُطُ ٱلرِّزْقَ لِمَن يَشَآءُ مِنْ عِبَادِهِۦ وَيَقْدِرُ لَهُۥٓ إِنَّ ٱللَّهَ بِكُلِّ شَىْءٍ عَلِيمٌ

Punjabi Translation - Arif Haleemਅੱਲਾਹ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਰੋਜ਼ੀ ਵਿਚ ਖੁੱਲ੍ਹ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਤੰਗ ਰੋਜ਼ੀ ਦਿੰਦਾ ਹੈ। ਬੇਸ਼ੱਕ ਅੱਲਾਹ ਹਰ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَئِن سَأَلْتَهُم مَّن نَّزَّلَ مِنَ ٱلسَّمَآءِ مَآءً فَأَحْيَا بِهِ ٱلْأَرْضَ مِنۢ بَعْدِ مَوْتِهَا لَيَقُولُنَّ ٱللَّهُ قُلِ ٱلْحَمْدُ لِلَّهِ بَلْ أَكْثَرُهُمْ لَا يَعْقِلُونَ

Punjabi Translation - Arif Haleemਜੇ ਤੁਸੀਂ ਉਹਨਾਂ (ਕਾਫ਼ਿਰਾਂ) ਤੋਂ ਇਹ ਪੁੱਛੋ ਕਿ ਅਕਾਸ਼ ਤੋਂ ਪਾਣੀ ਉਤਾਰ ਕੇ ਮੋਈ ਧਰਤੀ ਨੂੰ ਮੁੜ ਜਿਊਂਦਾ (ਉਪਜਾਊ) ਕੌਣ ਕਰਦਾ ਹੈ ? ਤਾਂ ਉਹ ਆਖਣਗੇ “ਅੱਲਾਹ” ਆਖੋ ਸਾਰੀ ਸ਼ੋਭਾ ਅੱਲਾਹ ਲਈ ਹੈ ਪਰੰਤੂ ਉਹਨਾਂ ਵਿੱਚੋਂ ਵਧੇਰੇ ਬੇ-ਅਕਲ ਹਨ (ਜਿਹੜੇ ਫੇਰ ਵੀ ਨਹੀਂ ਸਮਝਦੇ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا هَٰذِهِ ٱلْحَيَوٰةُ ٱلدُّنْيَآ إِلَّا لَهْوٌ وَلَعِبٌ وَإِنَّ ٱلدَّارَ ٱلْـَٔاخِرَةَ لَهِىَ ٱلْحَيَوَانُ لَوْ كَانُوا۟ يَعْلَمُونَ

Punjabi Translation - Arif Haleemਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।[6]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِذَا رَكِبُوا۟ فِى ٱلْفُلْكِ دَعَوُا۟ ٱللَّهَ مُخْلِصِينَ لَهُ ٱلدِّينَ فَلَمَّا نَجَّىٰهُمْ إِلَى ٱلْبَرِّ إِذَا هُمْ يُشْرِكُونَ

Punjabi Translation - Arif Haleemਜਦੋਂ ਉਹ (ਮੁਸ਼ਰਿਕ ਲੋਕ) ਬੇੜੀ ’ਤੇ ਸਵਾਰ ਹੁੰਦੇ ਹਨ (ਜਦੋਂ ਤੂਫ਼ਾਨ ਵਿਚ ਫਸ ਜਾਂਦੇ ਹਨ) ਤਾਂ ਉਹ ਨਿਰੋਲ ਅੱਲਾਹ ਦੇ ਧਰਮ ਦੀ ਪਾਲਣਾ ਕਰਦੇ ਹੋਏ ਉਸ ਨੂੰ ਹੀ (ਮਦਦ ਲਈ) ਪੁਕਾਰਦੇ ਹਨ। ਫੇਰ ਜਦੋਂ ਉਹ ਉਹਨਾਂ ਨੂੰ (ਬਚਾ ਕੇ) ਥਲ ਵੱਲ ਲਿਆਉਂਦਾ ਹਾਂ ਤਾਂ ਉਹ ਸ਼ਿਰਕ ਕਰਨ ਲੱਗ ਪੈਂਦੇ ਹਨ।[7]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِيَكْفُرُوا۟ بِمَآ ءَاتَيْنَٰهُمْ وَلِيَتَمَتَّعُوا۟ فَسَوْفَ يَعْلَمُونَ

Punjabi Translation - Arif Haleem(ਅਸੀਂ ਉਹਨਾਂ ਨੂੰ ਇਸ ਲਈ ਬਚਾਉਂਦੇ ਹਨ) ਤਾਂ ਜੋ ਉਹ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਅਤੇ ਜੀਵਨ ਦਾ ਆਨੰਦ ਲੈਂਦੇ ਰਹਿਣ, ਫੇਰ ਛੇਤੀ ਹੀ ਉਹ ਉਸ ਦਾ ਅੰਤ ਜਾਣ ਲੈਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَمْ يَرَوْا۟ أَنَّا جَعَلْنَا حَرَمًا ءَامِنًا وَيُتَخَطَّفُ ٱلنَّاسُ مِنْ حَوْلِهِمْ أَفَبِٱلْبَٰطِلِ يُؤْمِنُونَ وَبِنِعْمَةِ ٱللَّهِ يَكْفُرُونَ

Punjabi Translation - Arif Haleemਕੀ ਉਹ ਨਹੀਂ ਵੇਖਦੇ ਕਿ ਅਸੀਂ ਹਰਮ (ਖ਼ਾਨਾ-ਕਾਅਬਾ) ਨੂੰ ਅਮਨ ਵਾਲੀ ਥਾਂ ਬਣਾਇਆ ਹੈ, ਜਦ ਕਿ (ਇਸ ਤੋਂ ਪਹਿਲਾਂ) ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਲੁੱਟ ਲਿਆ ਜਾਂਦਾ ਸੀ। ਕੀ ਉਹ ਝੂਠੀਆਂ ਗੱਲਾਂ ’ਤੇ ਈਮਾਨ ਲਿਆਉਂਦੇ ਹਨ ਅਤੇ ਅੱਲਾਹ ਦੀਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਦੇ ਹਨ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَنْ أَظْلَمُ مِمَّنِ ٱفْتَرَىٰ عَلَى ٱللَّهِ كَذِبًا أَوْ كَذَّبَ بِٱلْحَقِّ لَمَّا جَآءَهُۥٓ أَلَيْسَ فِى جَهَنَّمَ مَثْوًى لِّلْكَٰفِرِينَ

Punjabi Translation - Arif Haleemਉਸ ਵਿਅਕਤੀ ਤੋਂ ਵੱਡਾ ਜ਼ਾਲਮ ਕਿਹੜਾ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜ੍ਹੇ। ਜਦੋਂ ਕਿ ਹੱਕ ਸੱਚ ਉਸ ਦੇ ਸਾਹਮਣੇ ਖੁੱਲ੍ਹ ਕੇ ਆ ਗਿਆ ਤਾਂ ਉਸ ਨੇ ਉਸ ਨੂੰ ਝੁਠਲਾ ਦਿੱਤਾ। ਕੀ ਅਜਿਹੇ ਕਾਫ਼ਿਰਾਂ ਦਾ ਟਿਕਾਣਾ ਨਰਕ ਨਹੀਂ ਹੋਵੇਗਾ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِينَ جَٰهَدُوا۟ فِينَا لَنَهْدِيَنَّهُمْ سُبُلَنَا وَإِنَّ ٱللَّهَ لَمَعَ ٱلْمُحْسِنِينَ

Punjabi Translation - Arif Haleemਜਿਹੜੇ ਲੋਕੀ ਸਾਡੀ ਰਾਹ ਵਿਚ ਜਿਹਾਦ (ਸੰਘਰਸ਼) ਕਰਦੇ ਹਨ ਅਸੀਂ ਉਹਨਾਂ ਨੂੰ ਆਪਣੀਆਂ ਰਾਹਾਂ ਜ਼ਰੂਰ ਵਿਖਾਂਵਾਗੇ। ਬੇਸ਼ੱਕ ਅੱਲਾਹ ਨੇਕ ਕੰਮ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70