أَوَلَمْ يَتَفَكَّرُوا۟ فِىٓ أَنفُسِهِم مَّا خَلَقَ ٱللَّهُ ٱلسَّمَٰوَٰتِ وَٱلْأَرْضَ وَمَا بَيْنَهُمَآ إِلَّا بِٱلْحَقِّ وَأَجَلٍ مُّسَمًّى وَإِنَّ كَثِيرًا مِّنَ ٱلنَّاسِ بِلِقَآئِ رَبِّهِمْ لَكَٰفِرُونَ
Punjabi Translation - Arif Haleemਕੀ ਉਹਨਾਂ (ਬੇਖ਼ਬਰ) ਲੋਕਾਂ ਨੇ ਆਪਣੇ ਮਨਾਂ ’ਚ ਸੋਚ ਵਿਚਾਰ ਨਹੀਂ ਕੀਤਾ ਕਿ ਅੱਲਾਹ ਨੇ ਅਕਾਸ਼ਾਂ ਤੇ ਧਰਤੀ ਨੂੰ ਅਤੇ ਉਹਨਾਂ ਦੇ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਹੱਕ-ਸੱਚ ਨਾਲ ਤੇ ਇਕ ਮਿਥੇ ਹੋਏ ਸਮੇਂ ਲਈ ਪੈਦਾ ਕੀਤਾ ਹੈ ? ਅਤੇ ਨਿਰਸੰਦੇਹ, ਵਧੇਰੇ ਲੋਕ ਆਪਣੇ ਰੱਬ ਦੀ ਮਿਲਣੀ (ਕਿਆਮਤ) ਤੋਂ ਹੀ ਇਨਕਾਰ ਕਰਦੇ ਹਨ।