أَوَلَمْ يَسِيرُوا۟ فِى ٱلْأَرْضِ فَيَنظُرُوا۟ كَيْفَ كَانَ عَٰقِبَةُ ٱلَّذِينَ مِن قَبْلِهِمْ كَانُوٓا۟ أَشَدَّ مِنْهُمْ قُوَّةً وَأَثَارُوا۟ ٱلْأَرْضَ وَعَمَرُوهَآ أَكْثَرَ مِمَّا عَمَرُوهَا وَجَآءَتْهُمْ رُسُلُهُم بِٱلْبَيِّنَٰتِ فَمَا كَانَ ٱللَّهُ لِيَظْلِمَهُمْ وَلَٰكِن كَانُوٓا۟ أَنفُسَهُمْ يَظْلِمُونَ
Punjabi Translation - Arif Haleemਕੀ ਉਹ (ਇਨਕਾਰੀ) ਧਰਤੀ ’ਤੇ ਤੁਰੇ ਫਿਰੇ ਨਹੀਂ? ਫੇਰ ਉਹ ਵੇਖਦੇ ਕਿ ਉਹਨਾਂ ਤੋਂ ਪਹਿਲਾਂ ਬੀਤ ਚੁੱਕੇ ਲੋਕਾਂ ਦਾ ਕਿਹੋ ਜਿਹਾ ਅੰਤ ਹੋਇਆ ਸੀ? ਉਹ ਉਹਨਾਂ ਨਾਲੋਂ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਉਹਨਾਂ ਨੇ ਧਰਤੀ ਨੂੰ ਇਹਨਾਂ ਤੋਂ ਵੱਧ ਵਾਹਿਆ-ਬੀਜੀਆ ਸੀ ਅਤੇ ਇਸ ਨੂੰ ਆਬਾਦ ਕੀਤਾ ਸੀ ਜਿੱਨਾ ਇਹਨਾਂ ਨੇ (ਅਰਬ ਨੂੰ) ਆਬਾਦ ਕੀਤਾ ਹੈ। ਉਹਨਾਂ ਕੋਲ ਵੀ ਉਹਨਾਂ ਦੇ ਪੈਗ਼ੰਬਰ ਖੁੱਲ੍ਹੀਆਂ ਨਿਸ਼ਾਨੀਆਂ (ਰਸੂਲ ਹੋਣ ਦੀਆਂ) ਲੈ ਕੇ ਆਏ ਸੀ (ਪਰ ਉਹਨਾਂ ਨੇ ਰਸੂਲਾਂ ਦਾ ਇਨਕਾਰ ਕੀਤਾ)। ਫੇਰ ਇੰਜ ਵੀ ਨਹੀਂ ਸੀ ਕਿ ਅੱਲਾਹ (ਬਿਨਾ ਪਾਪ ਕੀਤੇ) ਉਹਨਾਂ ਉੱਤੇ ਜ਼ੁਲਮ ਕਰਦਾ ਜਦ ਕਿ ਉਹ ਆਪਣੇ ਉੱਤੇ ਆਪ ਹੀ ਜ਼ੁਲਮ ਕਰਦੇ ਸਨ।