caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen يس

83 ਆਇਤਾਂ · ਮੱਕਾ · ਉਤਰਨ ਦਾ ਕ੍ਰਮ 41

بِسْمِ ٱللَّهِ ٱلرَّحْمَٰنِ ٱلرَّحِيمِ يسٓ

Punjabi Translation - Arif Haleemਯਾ, ਸੀਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْقُرْءَانِ ٱلْحَكِيمِ

Punjabi Translation - Arif Haleemਕਸਮ ਹੈ ਹਿਕਮਤ ਭਰੇ .ਕੁਰਆਨ ਦੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّكَ لَمِنَ ٱلْمُرْسَلِينَ

Punjabi Translation - Arif Haleemਨਿਰਸੰਦੇਹ, ਤੁਸੀਂ (ਹੇ ਮੁਹੰਮਦ!) ਪੈਗ਼ੰਬਰਾਂ ਵਿੱਚੋਂ ਹੀ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

عَلَىٰ صِرَٰطٍ مُّسْتَقِيمٍ

Punjabi Translation - Arif Haleemਅਤੇ ਸਿੱਧੇ ਰਾਹ ’ਤੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تَنزِيلَ ٱلْعَزِيزِ ٱلرَّحِيمِ

Punjabi Translation - Arif Haleemਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِتُنذِرَ قَوْمًا مَّآ أُنذِرَ ءَابَآؤُهُمْ فَهُمْ غَٰفِلُونَ

Punjabi Translation - Arif Haleemਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَقَدْ حَقَّ ٱلْقَوْلُ عَلَىٰٓ أَكْثَرِهِمْ فَهُمْ لَا يُؤْمِنُونَ

Punjabi Translation - Arif Haleemਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّا جَعَلْنَا فِىٓ أَعْنَٰقِهِمْ أَغْلَٰلًا فَهِىَ إِلَى ٱلْأَذْقَانِ فَهُم مُّقْمَحُونَ

Punjabi Translation - Arif Haleemਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَعَلْنَا مِنۢ بَيْنِ أَيْدِيهِمْ سَدًّا وَمِنْ خَلْفِهِمْ سَدًّا فَأَغْشَيْنَٰهُمْ فَهُمْ لَا يُبْصِرُونَ

Punjabi Translation - Arif Haleemਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَسَوَآءٌ عَلَيْهِمْ ءَأَنذَرْتَهُمْ أَمْ لَمْ تُنذِرْهُمْ لَا يُؤْمِنُونَ

Punjabi Translation - Arif Haleem(ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَا تُنذِرُ مَنِ ٱتَّبَعَ ٱلذِّكْرَ وَخَشِىَ ٱلرَّحْمَٰنَ بِٱلْغَيْبِ فَبَشِّرْهُ بِمَغْفِرَةٍ وَأَجْرٍ كَرِيمٍ

Punjabi Translation - Arif Haleem(ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّا نَحْنُ نُحْىِ ٱلْمَوْتَىٰ وَنَكْتُبُ مَا قَدَّمُوا۟ وَءَاثَٰرَهُمْ وَكُلَّ شَىْءٍ أَحْصَيْنَٰهُ فِىٓ إِمَامٍ مُّبِينٍ

Punjabi Translation - Arif Haleemਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱضْرِبْ لَهُم مَّثَلًا أَصْحَٰبَ ٱلْقَرْيَةِ إِذْ جَآءَهَا ٱلْمُرْسَلُونَ

Punjabi Translation - Arif Haleem(ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ أَرْسَلْنَآ إِلَيْهِمُ ٱثْنَيْنِ فَكَذَّبُوهُمَا فَعَزَّزْنَا بِثَالِثٍ فَقَالُوٓا۟ إِنَّآ إِلَيْكُم مُّرْسَلُونَ

Punjabi Translation - Arif Haleemਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ مَآ أَنتُمْ إِلَّا بَشَرٌ مِّثْلُنَا وَمَآ أَنزَلَ ٱلرَّحْمَٰنُ مِن شَىْءٍ إِنْ أَنتُمْ إِلَّا تَكْذِبُونَ

Punjabi Translation - Arif Haleemਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ رَبُّنَا يَعْلَمُ إِنَّآ إِلَيْكُمْ لَمُرْسَلُونَ

Punjabi Translation - Arif Haleemਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ ਕਿ ਬੇਸ਼ੱਕ ਅਸੀਂ ਤੁਹਾਡੇ ਵੱਲ ਹੀ ਭੇਜੇ ਗਏ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا عَلَيْنَآ إِلَّا ٱلْبَلَٰغُ ٱلْمُبِينُ

Punjabi Translation - Arif Haleemਸਾਡੇ ਜ਼ਿੰਮੇ ਤਾਂ ਕੇਵਲ ਸਪਸ਼ਟ ਰੂਪ ਵਿਚ (ਰੱਬੀ ਸੁਨੇਹਾ) ਪਹੁੰਚਾਉਣਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوٓا۟ إِنَّا تَطَيَّرْنَا بِكُمْ لَئِن لَّمْ تَنتَهُوا۟ لَنَرْجُمَنَّكُمْ وَلَيَمَسَّنَّكُم مِّنَّا عَذَابٌ أَلِيمٌ

Punjabi Translation - Arif Haleemਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਮਨਹੂਸ (ਬੇ-ਭਾਗ) ਸਮਝਦੇ ਹਾਂ, ਜੇ ਤੁਸੀਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਾਂਗੇ ਅਤੇ ਸਾਡੇ ਵੱਲੋਂ ਤੁਹਾਨੂੰ ਕਰੜੀ ਸਜ਼ਾ ਮਿਲੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ طَٰٓئِرُكُم مَّعَكُمْ أَئِن ذُكِّرْتُم بَلْ أَنتُمْ قَوْمٌ مُّسْرِفُونَ

Punjabi Translation - Arif Haleemਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਤੁਹਾਡੀ ਨਹੂਸਤ ਤੁਹਾਡੇ ਨਾਲ ਹੀ ਜੁੜੀ ਹੋਈ ਹੈ। ਕੀ ਤੁਸੀਂ ਇਸ ਨਸੀਹਤ ਨੂੰ ਨਹੂਸਤ ਸਮਝਦੇ ਹੋ ਜਿਹੜੀ ਤੁਹਾਨੂੰ ਕੀਤੀ ਜਾਂਦੀ ਹੈ। (ਉੱਕਾ ਹੀ ਨਹੀਂ ਸਗੋਂ) ਤੁਸੀਂ ਹੱਦੋਂ ਟੱਪਣ ਵਾਲੇ ਲੋਕ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَآءَ مِنْ أَقْصَا ٱلْمَدِينَةِ رَجُلٌ يَسْعَىٰ قَالَ يَٰقَوْمِ ٱتَّبِعُوا۟ ٱلْمُرْسَلِينَ

Punjabi Translation - Arif Haleemਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ ਹੋਇਆ ਆਇਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਤੁਸੀਂ ਇਹਨਾਂ (ਪੈਗ਼ੰਬਰਾਂ) ਦੀ ਪੈਰਵੀ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱتَّبِعُوا۟ مَن لَّا يَسْـَٔلُكُمْ أَجْرًا وَهُم مُّهْتَدُونَ

Punjabi Translation - Arif Haleemਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋ ਜਿਹੜੇ ਤੁਹਾਥੋਂ (ਨਸੀਹਤਾਂ ਕਰਨ ਦਾ) ਕੋਈ ਬਦਲਾ ਵੀ ਨਹੀਂ ਮੰਗਦੇ ਅਤੇ ਇਹ ਲੋਕ ਸਿੱਧੇ ਰਾਹ ’ਤੇ ਵੀ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا لِىَ لَآ أَعْبُدُ ٱلَّذِى فَطَرَنِى وَإِلَيْهِ تُرْجَعُونَ

Punjabi Translation - Arif Haleemਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ءَأَتَّخِذُ مِن دُونِهِۦٓ ءَالِهَةً إِن يُرِدْنِ ٱلرَّحْمَٰنُ بِضُرٍّ لَّا تُغْنِ عَنِّى شَفَٰعَتُهُمْ شَيْـًٔا وَلَا يُنقِذُونِ

Punjabi Translation - Arif Haleemਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنِّىٓ إِذًا لَّفِى ضَلَٰلٍ مُّبِينٍ

Punjabi Translation - Arif Haleemਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ ਜਾਵਾਂਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنِّىٓ ءَامَنتُ بِرَبِّكُمْ فَٱسْمَعُونِ

Punjabi Translation - Arif Haleem(ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ ਦੇ ਪਾਲਣਹਾਰ ’ਤੇ ਈਮਾਨ ਲੈ ਆਇਆ ਹਾਂ (ਇਹ ਸੁਣ ਕੇ ਕੌਮ ਨੇ ਉਸ ਨੂੰ ਮਾਰ ਦਿੱਤਾ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قِيلَ ٱدْخُلِ ٱلْجَنَّةَ قَالَ يَٰلَيْتَ قَوْمِى يَعْلَمُونَ

Punjabi Translation - Arif Haleem(ਰੱਬ ਵੱਲੋਂ ਉਸ ਵਿਅਕਤੀ ਨੂੰ) ਕਿਹਾ ਗਿਆ ਕਿ ਸਵਰਗ ਵਿਚ ਪ੍ਰਵੇਸ਼ ਕਰ ਜਾ। ਉਹ (ਵਿਅਕਤੀ ਆਖਣ ਲੱਗਿਆ ਕਿ) ਕਾਸ਼ ਮੇਰੀ ਕੌਮ ਨੂੰ ਵੀ ਗਿਆਨ ਹੋ ਜਾਂਦਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بِمَا غَفَرَ لِى رَبِّى وَجَعَلَنِى مِنَ ٱلْمُكْرَمِينَ

Punjabi Translation - Arif Haleemਕਿ ਮੇਰੇ ਮਾਲਿਕ ਨੇ ਮੈਨੂੰ ਬਖ਼ਸ਼ ਦਿੱਤਾ ਹੈ ਅਤੇ ਉਸ ਨੇ ਮੈਨੂੰ ਪਤਵੰਤੇ ਲੋਕਾਂ ਵਿਚ ਸ਼ਾਮਿਲ ਕਰ ਲਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَنزَلْنَا عَلَىٰ قَوْمِهِۦ مِنۢ بَعْدِهِۦ مِن جُندٍ مِّنَ ٱلسَّمَآءِ وَمَا كُنَّا مُنزِلِينَ

Punjabi Translation - Arif Haleemਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ ’ਤੇ ਅਕਾਸ਼ੋਂ ਕੋਈ ਫ਼ੌਜ (ਸਜ਼ਾ ਦੇਣ ਲਈ) ਨਹੀਂ ਉਤਾਰੀ ਅਤੇ ਨਾ ਹੀ ਅਸੀਂ ਇਸ ਪ੍ਰਕਾਰ ਭੇਜਿਆ ਕਰਦੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِن كَانَتْ إِلَّا صَيْحَةً وَٰحِدَةً فَإِذَا هُمْ خَٰمِدُونَ

Punjabi Translation - Arif Haleemਉਹ ਤਾਂ ਕੇਵਲ ਇਕ (ਦਿਲ ਦਹਲਾਉਣ ਵਾਲੀ) ਚੀਕ ਸੀ (ਜਿਸ ਨੂੰ ਸੁਣ ਕੇ) ਅਚਣਚੇਤ ਉਹ ਸਾਰੇ ਲੋਕੀ ਬੁਝ ਕੇ ਰਹਿ ਗਏ (ਭਾਵ ਮਰ ਗਏ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰحَسْرَةً عَلَى ٱلْعِبَادِ مَا يَأْتِيهِم مِّن رَّسُولٍ إِلَّا كَانُوا۟ بِهِۦ يَسْتَهْزِءُونَ

Punjabi Translation - Arif Haleemਹਾਏ ਅਫ਼ਸੋਸ ਬੰਦਿਆਂ ਦੇ ਹਾਲ ’ਤੇ, ਜਿਹੜਾ ਵੀ ਰਸੂਲ ਉਹਨਾਂ ਕੋਲ ਆਇਆ, ਉਹ ਉਸ ਦਾ ਮਖੌਲ ਹੀ ਉਡਾਉਂਦੇ ਰਹੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ يَرَوْا۟ كَمْ أَهْلَكْنَا قَبْلَهُم مِّنَ ٱلْقُرُونِ أَنَّهُمْ إِلَيْهِمْ لَا يَرْجِعُونَ

Punjabi Translation - Arif Haleemਕੀ ਉਹਨਾਂ ਨੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਕੌਮਾਂ ਨੂੰ ਬਰਬਾਦ ਕਰ ਚੁੱਕੇ ਹਾਂ ? ਬੇਸ਼ੱਕ ਉਹ ਉਹਨਾਂ ਕੋਲ ਮੁੜ ਕੇ ਨਹੀਂ ਆਉਣਗੀਆਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِن كُلٌّ لَّمَّا جَمِيعٌ لَّدَيْنَا مُحْضَرُونَ

Punjabi Translation - Arif Haleemਅਤੇ ਸਾਰੇ ਦੇ ਸਾਰੇ ਲੋਕ ਸਾਡੀ ਹਜ਼ੂਰੀ ਵਿਚ ਹਾਜ਼ਰ ਕੀਤੇ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَءَايَةٌ لَّهُمُ ٱلْأَرْضُ ٱلْمَيْتَةُ أَحْيَيْنَٰهَا وَأَخْرَجْنَا مِنْهَا حَبًّا فَمِنْهُ يَأْكُلُونَ

Punjabi Translation - Arif Haleem(ਜਿਹੜੇ ਲੋਕੀ ਮੁੜ ਜੀਵਨ ਨੂੰ ਨਹੀਂ ਮੰਨੇਦ) ਉਹਨਾਂ ਲਈ ਮੁਰਦਾ (ਭਾਵ ਬੰਜਰ) ਧਰਤੀ ਇਕ ਨਿਸ਼ਾਨੀ ਹੈ, ਜਿਸ ਨੂੰ ਅਸੀਂ ਜਿਊਂਦਾ (ਉਪਜਾਊ) ਕਰ ਦਿੱਤਾ ਅਤੇ ਇਸ ਵਿੱਚੋਂ ਅਨਾਜ ਕੱਢਿਆ, ਫੇਰ ਇਸ ਵਿੱਚੋਂ ਇਹ ਖਾਂਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَعَلْنَا فِيهَا جَنَّٰتٍ مِّن نَّخِيلٍ وَأَعْنَٰبٍ وَفَجَّرْنَا فِيهَا مِنَ ٱلْعُيُونِ

Punjabi Translation - Arif Haleemਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِيَأْكُلُوا۟ مِن ثَمَرِهِۦ وَمَا عَمِلَتْهُ أَيْدِيهِمْ أَفَلَا يَشْكُرُونَ

Punjabi Translation - Arif Haleemਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

سُبْحَٰنَ ٱلَّذِى خَلَقَ ٱلْأَزْوَٰجَ كُلَّهَا مِمَّا تُنۢبِتُ ٱلْأَرْضُ وَمِنْ أَنفُسِهِمْ وَمِمَّا لَا يَعْلَمُونَ

Punjabi Translation - Arif Haleemਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ ਜੋੜੇ ਪੈਦਾ ਕੀਤੇ, ਉਹਨਾਂ ਚੀਜ਼ਾਂ ਦੇ ਵੀ ਜਿਨ੍ਹਾਂ ਨੂੰ ਧਰਤੀ ਉਗਾਉਂਦੀ ਹੈ ਅਤ ਇਹਨਾਂ (ਮਨੁੱਖਾਂ) ਦੇ ਵੀ ਅਤੇ ਉਹਨਾਂ ਦੇ ਵੀ (ਜੋੜੇ ਬਣਾਏ) ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَءَايَةٌ لَّهُمُ ٱلَّيْلُ نَسْلَخُ مِنْهُ ٱلنَّهَارَ فَإِذَا هُم مُّظْلِمُونَ

Punjabi Translation - Arif Haleemਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ। ਅਸੀਂ ਇਸ ਵਿੱਚੋਂ ਦਿਨ ਨੂੰ ਕੱਢਦੇ ਹਾਂ ਤਾਂ ਉਹ (ਦਿਨ) ਹਨੇਰੇ ਵਿਚ ਡੁੱਬ ਜਾਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلشَّمْسُ تَجْرِى لِمُسْتَقَرٍّ لَّهَا ذَٰلِكَ تَقْدِيرُ ٱلْعَزِيزِ ٱلْعَلِيمِ

Punjabi Translation - Arif Haleemਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْقَمَرَ قَدَّرْنَٰهُ مَنَازِلَ حَتَّىٰ عَادَ كَٱلْعُرْجُونِ ٱلْقَدِيمِ

Punjabi Translation - Arif Haleemਅਤੇ ਚੰਨ ਦੀਆਂ (ਅਠਾਈ) ਮੰਜ਼ਿਲਾਂ (ਚਾਲਾਂ) ਅਸੀਂ ਨਿਯਤ ਕਰ ਰੱਖੀਆਂ ਹਨ, ਇੱਥੋਂ ਤਕ ਕਿ (ਮਹੀਨੇ ਦੇ ਅਖੀਰ ਵਿਚ) ਉਹ ਮੁੜ ਖਜੂਰ ਦੀ ਇਕ ਪੁਰਾਣੀ ਟੇਢੀ ਟਹਿਣੀ ਵਾਂਗ ਹੋ ਜਾਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا ٱلشَّمْسُ يَنۢبَغِى لَهَآ أَن تُدْرِكَ ٱلْقَمَرَ وَلَا ٱلَّيْلُ سَابِقُ ٱلنَّهَارِ وَكُلٌّ فِى فَلَكٍ يَسْبَحُونَ

Punjabi Translation - Arif Haleemਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ ਚੰਨ ਨੂੰ ਫੜ ਲਵੇ ਅਤੇ ਨਾ ਹੀ ਰਾਤ ਤੋਂ ਪਹਿਲਾਂ ਦਿਨ ਆ ਸਕਦਾ ਹੈ ਅਤੇ ਹਰੇਕ (ਸੂਰਜ, ਚੰਨ, ਤਾਰੇ ਆਦਿ) ਆਪਣੇ ਨਿਯਤ ਘੇਰੇ ਵਿਚ ਤੇਰਦਾ ਫਿਰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَءَايَةٌ لَّهُمْ أَنَّا حَمَلْنَا ذُرِّيَّتَهُمْ فِى ٱلْفُلْكِ ٱلْمَشْحُونِ

Punjabi Translation - Arif Haleemਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَخَلَقْنَا لَهُم مِّن مِّثْلِهِۦ مَا يَرْكَبُونَ

Punjabi Translation - Arif Haleemਅਤੇ ਅਸੀਂ ਉਹਨਾਂ ਲਈ ਅਜਿਹੀਆਂ ਕਈ ਚੀਜ਼ਾਂ ਹੋਰ ਵੀ ਪੈਦਾ ਕੀਤੀਆਂ ਜਿਨ੍ਹਾਂ ’ਤੇ ਉਹ ਸਵਾਰ ਹੁੰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِن نَّشَأْ نُغْرِقْهُمْ فَلَا صَرِيخَ لَهُمْ وَلَا هُمْ يُنقَذُونَ

Punjabi Translation - Arif Haleemਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ ਨਾ ਤਾਂ ਕੋਈ ਉਹਨਾਂ ਦੀਆਂ ਅਰਦਾਸਾਂ ਸੁਣਨ ਵਾਲਾ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਬਚਾਇਆ ਜਾ ਸਕੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا رَحْمَةً مِّنَّا وَمَتَٰعًا إِلَىٰ حِينٍ

Punjabi Translation - Arif Haleemਪ੍ਰੰਤੂ (ਉਹਨਾਂ ਦਾ ਬਚਾਓ) ਸਾਡੀ ਮਿਹਰਾਂ ’ਤੇ ਨਿਰਭਰ ਹੈ ਅਤੇ ਇਕ ਖ਼ਾਸ ਸਮੇਂ ਤਕ (ਭਾਵ ਮਰਨ ਤੱਕ) ਉਹਨਾਂ ਨੂੰ ਜੀਵਨ ਦਾ ਲਾਭ ਦੇ ਰਹੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا قِيلَ لَهُمُ ٱتَّقُوا۟ مَا بَيْنَ أَيْدِيكُمْ وَمَا خَلْفَكُمْ لَعَلَّكُمْ تُرْحَمُونَ

Punjabi Translation - Arif Haleemਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا تَأْتِيهِم مِّنْ ءَايَةٍ مِّنْ ءَايَٰتِ رَبِّهِمْ إِلَّا كَانُوا۟ عَنْهَا مُعْرِضِينَ

Punjabi Translation - Arif Haleemਅਤੇ ਉਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਜਿਹੜੀ ਵੀ ਨਿਸ਼ਾਨੀ ਉਹਨਾਂ ਕੋਲ ਆਉਂਦੀ ਹੈ ਤਾਂ ਉਸ ਤੋਂ ਮੂੰਹ ਫੇਰ ਲੈਂਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا قِيلَ لَهُمْ أَنفِقُوا۟ مِمَّا رَزَقَكُمُ ٱللَّهُ قَالَ ٱلَّذِينَ كَفَرُوا۟ لِلَّذِينَ ءَامَنُوٓا۟ أَنُطْعِمُ مَن لَّوْ يَشَآءُ ٱللَّهُ أَطْعَمَهُۥٓ إِنْ أَنتُمْ إِلَّا فِى ضَلَٰلٍ مُّبِينٍ

Punjabi Translation - Arif Haleemਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيَقُولُونَ مَتَىٰ هَٰذَا ٱلْوَعْدُ إِن كُنتُمْ صَٰدِقِينَ

Punjabi Translation - Arif Haleemਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَا يَنظُرُونَ إِلَّا صَيْحَةً وَٰحِدَةً تَأْخُذُهُمْ وَهُمْ يَخِصِّمُونَ

Punjabi Translation - Arif Haleem(ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَا يَسْتَطِيعُونَ تَوْصِيَةً وَلَآ إِلَىٰٓ أَهْلِهِمْ يَرْجِعُونَ

Punjabi Translation - Arif Haleem(ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَنُفِخَ فِى ٱلصُّورِ فَإِذَا هُم مِّنَ ٱلْأَجْدَاثِ إِلَىٰ رَبِّهِمْ يَنسِلُونَ

Punjabi Translation - Arif Haleemਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ يَٰوَيْلَنَا مَنۢ بَعَثَنَا مِن مَّرْقَدِنَا هَٰذَا مَا وَعَدَ ٱلرَّحْمَٰنُ وَصَدَقَ ٱلْمُرْسَلُونَ

Punjabi Translation - Arif Haleemਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِن كَانَتْ إِلَّا صَيْحَةً وَٰحِدَةً فَإِذَا هُمْ جَمِيعٌ لَّدَيْنَا مُحْضَرُونَ

Punjabi Translation - Arif Haleemਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱلْيَوْمَ لَا تُظْلَمُ نَفْسٌ شَيْـًٔا وَلَا تُجْزَوْنَ إِلَّا مَا كُنتُمْ تَعْمَلُونَ

Punjabi Translation - Arif Haleemਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ أَصْحَٰبَ ٱلْجَنَّةِ ٱلْيَوْمَ فِى شُغُلٍ فَٰكِهُونَ

Punjabi Translation - Arif Haleemਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هُمْ وَأَزْوَٰجُهُمْ فِى ظِلَٰلٍ عَلَى ٱلْأَرَآئِكِ مُتَّكِـُٔونَ

Punjabi Translation - Arif Haleemਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ ਗਾਵੇ ਲਾਈਂ ਬੈਠੀਆਂ ਹੋਣਗੀਆਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَهُمْ فِيهَا فَٰكِهَةٌ وَلَهُم مَّا يَدَّعُونَ

Punjabi Translation - Arif Haleemਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

سَلَٰمٌ قَوْلًا مِّن رَّبٍّ رَّحِيمٍ

Punjabi Translation - Arif Haleemਅਤੇ ਅਤਿਅੰਤ ਮਿਹਰਾਂ ਵਾਲੇ ਰੱਬ ਵੱਲੋਂ ਉਹਨਾਂ ਨੂੰ ਸਲਾਮ ਕਿਹਾ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱمْتَٰزُوا۟ ٱلْيَوْمَ أَيُّهَا ٱلْمُجْرِمُونَ

Punjabi Translation - Arif Haleem(ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ ਤੁਸੀਂ (ਨੇਕ ਲੋਕਾਂ ਤੋਂ) ਅੱਡ ਹੋ ਜਾਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ أَعْهَدْ إِلَيْكُمْ يَٰبَنِىٓ ءَادَمَ أَن لَّا تَعْبُدُوا۟ ٱلشَّيْطَٰنَ إِنَّهُۥ لَكُمْ عَدُوٌّ مُّبِينٌ

Punjabi Translation - Arif Haleemਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَنِ ٱعْبُدُونِى هَٰذَا صِرَٰطٌ مُّسْتَقِيمٌ

Punjabi Translation - Arif Haleemਸਗੋਂ ਮੇਰੀ ਹੀ ਇਬਾਦਤ ਕਰਨਾ, ਇਹੋ ਸਿੱਧੀ ਰਾਹ ਹੈ।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَقَدْ أَضَلَّ مِنكُمْ جِبِلًّا كَثِيرًا أَفَلَمْ تَكُونُوا۟ تَعْقِلُونَ

Punjabi Translation - Arif Haleemਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هَٰذِهِۦ جَهَنَّمُ ٱلَّتِى كُنتُمْ تُوعَدُونَ

Punjabi Translation - Arif Haleem(ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱصْلَوْهَا ٱلْيَوْمَ بِمَا كُنتُمْ تَكْفُرُونَ

Punjabi Translation - Arif Haleemਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلْيَوْمَ نَخْتِمُ عَلَىٰٓ أَفْوَٰهِهِمْ وَتُكَلِّمُنَآ أَيْدِيهِمْ وَتَشْهَدُ أَرْجُلُهُم بِمَا كَانُوا۟ يَكْسِبُونَ

Punjabi Translation - Arif Haleemਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَوْ نَشَآءُ لَطَمَسْنَا عَلَىٰٓ أَعْيُنِهِمْ فَٱسْتَبَقُوا۟ ٱلصِّرَٰطَ فَأَنَّىٰ يُبْصِرُونَ

Punjabi Translation - Arif Haleemਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَوْ نَشَآءُ لَمَسَخْنَٰهُمْ عَلَىٰ مَكَانَتِهِمْ فَمَا ٱسْتَطَٰعُوا۟ مُضِيًّا وَلَا يَرْجِعُونَ

Punjabi Translation - Arif Haleemਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।[2]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَن نُّعَمِّرْهُ نُنَكِّسْهُ فِى ٱلْخَلْقِ أَفَلَا يَعْقِلُونَ

Punjabi Translation - Arif Haleemਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا عَلَّمْنَٰهُ ٱلشِّعْرَ وَمَا يَنۢبَغِى لَهُۥٓ إِنْ هُوَ إِلَّا ذِكْرٌ وَقُرْءَانٌ مُّبِينٌ

Punjabi Translation - Arif Haleemਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِّيُنذِرَ مَن كَانَ حَيًّا وَيَحِقَّ ٱلْقَوْلُ عَلَى ٱلْكَٰفِرِينَ

Punjabi Translation - Arif Haleemਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَمْ يَرَوْا۟ أَنَّا خَلَقْنَا لَهُم مِّمَّا عَمِلَتْ أَيْدِينَآ أَنْعَٰمًا فَهُمْ لَهَا مَٰلِكُونَ

Punjabi Translation - Arif Haleemਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَذَلَّلْنَٰهَا لَهُمْ فَمِنْهَا رَكُوبُهُمْ وَمِنْهَا يَأْكُلُونَ

Punjabi Translation - Arif Haleemਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَهُمْ فِيهَا مَنَٰفِعُ وَمَشَارِبُ أَفَلَا يَشْكُرُونَ

Punjabi Translation - Arif Haleemਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱتَّخَذُوا۟ مِن دُونِ ٱللَّهِ ءَالِهَةً لَّعَلَّهُمْ يُنصَرُونَ

Punjabi Translation - Arif Haleemਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا يَسْتَطِيعُونَ نَصْرَهُمْ وَهُمْ لَهُمْ جُندٌ مُّحْضَرُونَ

Punjabi Translation - Arif Haleemਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَا يَحْزُنكَ قَوْلُهُمْ إِنَّا نَعْلَمُ مَا يُسِرُّونَ وَمَا يُعْلِنُونَ

Punjabi Translation - Arif Haleemਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَمْ يَرَ ٱلْإِنسَٰنُ أَنَّا خَلَقْنَٰهُ مِن نُّطْفَةٍ فَإِذَا هُوَ خَصِيمٌ مُّبِينٌ

Punjabi Translation - Arif Haleemਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَضَرَبَ لَنَا مَثَلًا وَنَسِىَ خَلْقَهُۥ قَالَ مَن يُحْىِ ٱلْعِظَٰمَ وَهِىَ رَمِيمٌ

Punjabi Translation - Arif Haleemਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ يُحْيِيهَا ٱلَّذِىٓ أَنشَأَهَآ أَوَّلَ مَرَّةٍ وَهُوَ بِكُلِّ خَلْقٍ عَلِيمٌ

Punjabi Translation - Arif Haleem(ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى جَعَلَ لَكُم مِّنَ ٱلشَّجَرِ ٱلْأَخْضَرِ نَارًا فَإِذَآ أَنتُم مِّنْهُ تُوقِدُونَ

Punjabi Translation - Arif Haleemਉਹੀਓ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਡੇ ਲਈ ਹਰੇ ਭਰੇ ਰੁੱਖ ਤੋਂ ਅੱਗ (ਬਾਲਣ ਲਈ ਲੱਕੜ) ਬਣਾਈ ਜਿਸ ਤੋਂ ਤੁਸੀਂ ਅਚਣਚੇਤ ਅੱਗ ਬਾਲ ਲੈਂਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَيْسَ ٱلَّذِى خَلَقَ ٱلسَّمَٰوَٰتِ وَٱلْأَرْضَ بِقَٰدِرٍ عَلَىٰٓ أَن يَخْلُقَ مِثْلَهُم بَلَىٰ وَهُوَ ٱلْخَلَّٰقُ ٱلْعَلِيمُ

Punjabi Translation - Arif Haleemਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَآ أَمْرُهُۥٓ إِذَآ أَرَادَ شَيْـًٔا أَن يَقُولَ لَهُۥ كُن فَيَكُونُ

Punjabi Translation - Arif Haleemਜਦੋਂ ਉਹ (ਅੱਲਾਹ) ਕੁੱਝ ਕਰਨਾ ਚਾਹੁੰਦਾ ਹੈ ਤਾਂ ਉਸ ਦਾ ਕੇਵਲ ਇੱਨਾ ਹੀ ਕਹਿਣਾ ਬਥੇਰਾ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ (ਕੰਮ) ਹੋ ਜਾਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَسُبْحَٰنَ ٱلَّذِى بِيَدِهِۦ مَلَكُوتُ كُلِّ شَىْءٍ وَإِلَيْهِ تُرْجَعُونَ

Punjabi Translation - Arif Haleemਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ ਚੀਜ਼ ਦੀ ਸੰਪੂਰਨ ਸੱਤਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70