ਸੂਰਤ As-Saaffaat الصافات
182 ਆਇਤਾਂ · ਮੱਕਾ · ਉਤਰਨ ਦਾ ਕ੍ਰਮ 56
بِسْمِ ٱللَّهِ ٱلرَّحْمَٰنِ ٱلرَّحِيمِ وَٱلصَّٰٓفَّٰتِ صَفًّا
Punjabi Translation - Arif Haleemਕਸਮ ਹੈ (ਰੱਬ ਦੇ ਹਜ਼ੂਰ) ਕਤਾਰਾਂ ਬੰਨੀ ਖੜ੍ਹੇ (ਫ਼ਰਿਸ਼ਤਿਆਂ ਦੀ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱلزَّٰجِرَٰتِ زَجْرًا
Punjabi Translation - Arif Haleemਕਸਮ ਹੈ (ਕਿਆਮਤ ਦਿਹਾੜੇ ਅਪਰਾਧੀਆਂ ਨੂੰ) ਝਿੜਕੀਆਂ ਦੇਣ ਵਾਲੇ (ਫ਼ਰਿਸ਼ਤਿਆਂ ਦੀ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱلتَّٰلِيَٰتِ ذِكْرًا
Punjabi Translation - Arif Haleemਫੇਰ ਕਸਮ ਉਹਨਾਂ ਦੀ ਜਿਹੜੇ .ਕੁਰਆਨ ਪੜ੍ਹਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ إِلَٰهَكُمْ لَوَٰحِدٌ
Punjabi Translation - Arif Haleemਨਿਰਸੰਦੇਹ, ਤੁਹਾਡਾ ਸਭ ਦਾ ਇਸ਼ਟ ਇੱਕੋ ਇੱਕ (ਅੱਲਾਹ) ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
رَّبُّ ٱلسَّمَٰوَٰتِ وَٱلْأَرْضِ وَمَا بَيْنَهُمَا وَرَبُّ ٱلْمَشَٰرِقِ
Punjabi Translation - Arif Haleemਉਹੀ ਅਕਾਸ਼ਾਂ ਤੇ ਧਰਤੀ ਦਾ ਅਤੇ ਉਹਨਾਂ ਦੋਵਾਂ ਵਿਚਕਾਰ ਸਾਰੀਆਂ ਚੀਜ਼ਾਂ ਦਾ ਮਾਲਿਕ ਹੈ ਅਤੇ ਸਾਰੀਆਂ ਪੂਰਬੀ ਦਿਸ਼ਾਵਾਂ ਦਾ ਵੀ ਮਾਲਿਕ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا زَيَّنَّا ٱلسَّمَآءَ ٱلدُّنْيَا بِزِينَةٍ ٱلْكَوَاكِبِ
Punjabi Translation - Arif Haleemਅਸੀਂ ਸੰਸਾਰਿਕ ਅਕਾਸ਼ ਨੂੰ ਤਾਰਿਆਂ ਤੇ ਸੋਹੱਪਣ ਨਾਲ ਸਜਾਇਆ ਹੈ।[1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَحِفْظًا مِّن كُلِّ شَيْطَٰنٍ مَّارِدٍ
Punjabi Translation - Arif Haleemਅਤੇ ਹਰੇਕ ਸਰਕਸ਼ ਸ਼ੈਤਾਨ ਤੋਂ ਉਸ ਨੂੰ ਸੁਰੱਖਿਅਤ ਰੱਖਣ ਦਾ ਪ੍ਰਬੰਧ ਕੀਤਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّا يَسَّمَّعُونَ إِلَى ٱلْمَلَإِ ٱلْأَعْلَىٰ وَيُقْذَفُونَ مِن كُلِّ جَانِبٍ
Punjabi Translation - Arif Haleemਤਾਂ ਜੋ ਉਹ (ਸ਼ੈਤਾਨ) ਸਰਵਉੱਚ (ਰੱਬੀ) ਦਰਬਾਰ ਦੀਆਂ ਗੱਲਾਂ ਨਾ ਸੁਣ ਸਕਣ, ਸਗੋਂ ਹਰ ਪਾਸਿਓਂ ਉਹਨਾਂ ’ਤੇ ਸ਼ਹਾਬ (ਤਾਰੇ) ਸੁੱਟੇ ਜਾਂਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
دُحُورًا وَلَهُمْ عَذَابٌ وَاصِبٌ
Punjabi Translation - Arif Haleem(ਇਹ ਤਾਰੇ) ਉਹਨਾਂ ਨੂੰ ਨਠਾਉਣ ਲਈ ਸੁੱਟੇ ਜਾਂਦੇ ਹਨ ਅਤੇ ਉਹਨਾਂ ਲਈ ਸਦੀਵੀ ਅਜ਼ਾਬ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا مَنْ خَطِفَ ٱلْخَطْفَةَ فَأَتْبَعَهُۥ شِهَابٌ ثَاقِبٌ
Punjabi Translation - Arif Haleemਪਰ ਜੇ ਕੋਈ (ਸ਼ੈਤਾਨ) ਉੱਥਿਓਂ ਇਕ ਅੱਧ ਗੱਲ ਸੁਣ ਕੇ ਨੱਸ ਵੀ ਜਾਵੇ ਤਾਂ ਉਹ ਦਾ ਪਿੱਛਾ ਇਕ ਦਹਕਦਾ ਹੋਇਆ ਅੰਗਿਆਰਾ ਕਰਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱسْتَفْتِهِمْ أَهُمْ أَشَدُّ خَلْقًا أَم مَّنْ خَلَقْنَآ إِنَّا خَلَقْنَٰهُم مِّن طِينٍ لَّازِبٍۭ
Punjabi Translation - Arif Haleem(ਹੇ ਨਬੀ!) ਇਹਨਾਂ (ਕਾਫ਼ਿਰਾਂ) ਤੋਂ ਪੁੱਛੋ, ਕੀ ਉਹਨਾਂ ਨੂੰ ਪੈਦਾ ਕਰਨਾ ਵਧੇਰੇ ਔਖਾ ਹੈ ਜਾਂ ਜੋ ਅਸੀਂ ਪੈਦਾ ਕਰ ਚੁੱਕੇ ਹਾਂ ? ਬੇਸ਼ੱਕ ਅਸੀਂ ਇਹਨਾਂ (ਮਨੁੱਖਾਂ ਨੂੰ) ਇਕ ਲੇਸਦਾਰ ਚੀਕਣੀ ਮਿੱਟੀ ਤੋਂ ਪੈਦਾ ਕੀਤਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بَلْ عَجِبْتَ وَيَسْخَرُونَ
Punjabi Translation - Arif Haleem(ਹੇ ਨਬੀ!) ਤੁਸੀਂ ਤਾਂ (ਪਰਲੋਕ ਦੇ ਇਨਕਾਰ ਕਰਨ ’ਤੇ) ਰੁਰਾਨ ਹੁੰਦੇ ਹੋ, ਜਦ ਕਿ ਉਹ ਇਸ ਦਾ ਮਖੌਲ ਕਰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِذَا ذُكِّرُوا۟ لَا يَذْكُرُونَ
Punjabi Translation - Arif Haleemਜਦੋਂ ਉਹਨਾਂ ਨੂੰ ਸਮਝਾਇਆ ਜਾਂਦਾ ਹੈ ਤਾਂ ਵੀ ਨਹੀਂ ਸਮਝਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِذَا رَأَوْا۟ ءَايَةً يَسْتَسْخِرُونَ
Punjabi Translation - Arif Haleemਅਤੇ ਜਦੋਂ ਕਿਸੇ ਨਿਸ਼ਾਨੀ ਨੂੰ ਵੇਖਦੇ ਹਨ ਤਾਂ ਮਖੌਲ ਕਰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَالُوٓا۟ إِنْ هَٰذَآ إِلَّا سِحْرٌ مُّبِينٌ
Punjabi Translation - Arif Haleemਅਤੇ ਆਖਦੇ ਹਨ ਕਿ ਇਹ ਤਾਂ ਖੁੱਲ੍ਹਮ-ਖੁੱਲ੍ਹਾ ਇਕ ਜਾਦੂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَءِذَا مِتْنَا وَكُنَّا تُرَابًا وَعِظَٰمًا أَءِنَّا لَمَبْعُوثُونَ
Punjabi Translation - Arif Haleem(ਪੁੱਛਦੇ ਹਨ) ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀ ਹੋ ਜਾਵਾਂਗੇ ਤਾਂ ਕੀ ਅਸੀਂ ਮੁੜ ਜਿਊਂਦੇ ਕੀਤੇ ਜਾਵਾਂਗੇ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَوَءَابَآؤُنَا ٱلْأَوَّلُونَ
Punjabi Translation - Arif Haleemਕੀ ਸਾਥੋਂ ਪਹਿਲਾਂ ਮਰੇ ਹੋਏ ਪਿਓ ਦਾਦੇ ਵੀ (ਜਿਊਂਦੇ ਕੀਤੇ ਜਾਣਗੇ) ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قُلْ نَعَمْ وَأَنتُمْ دَٰخِرُونَ
Punjabi Translation - Arif Haleemਤੁਸੀਂ (ਹੇ ਨਬੀ!) ਆਖੋ ਕਿ ‘ਹਾਂ’ ਅਤੇ (ਉਸੇ ਵੇਲੇ) ਤੁਸੀਂ (ਲੋਕ) ਜ਼ਲੀਲ ਵੀ ਹੋਵੋਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِنَّمَا هِىَ زَجْرَةٌ وَٰحِدَةٌ فَإِذَا هُمْ يَنظُرُونَ
Punjabi Translation - Arif Haleemਉਹ (ਕਿਆਮਤ ਦਿਹਾੜੇ ਓਠਾਣਾ) ਤਾਂ ਇਕ ਝਿੜਕੀ ਵਾਂਗ ਹੈ ਅਤੇ ਅਚਣਚੇਤ ਉਹ (ਜਿਊਂਦੇ ਹੋ ਕੇ) ਵੇਖਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَالُوا۟ يَٰوَيْلَنَا هَٰذَا يَوْمُ ٱلدِّينِ
Punjabi Translation - Arif Haleemਅਤੇ ਆਖਣਗੇ, ਹਾਏ ਸਾਡੇ ਮਾੜੇ ਭਾਗ! ਇਹ ਤਾਂ ਬਦਲਾ ਮਿਲਣ ਵਾਲਾ ਦਿਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
هَٰذَا يَوْمُ ٱلْفَصْلِ ٱلَّذِى كُنتُم بِهِۦ تُكَذِّبُونَ
Punjabi Translation - Arif Haleem(ਉਹਨਾਂ ਨੂੰ ਕਿਹਾ ਜਾਵੇਗਾ ਕਿ) ਇਹ ਫੈਸਲਿਆਂ ਦਾ ਵੇਲਾ ਹੈ, ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱحْشُرُوا۟ ٱلَّذِينَ ظَلَمُوا۟ وَأَزْوَٰجَهُمْ وَمَا كَانُوا۟ يَعْبُدُونَ
Punjabi Translation - Arif Haleem(ਹੇ ਫ਼ਰਿਸ਼ਤਿਓ!) ਉਹਨਾਂ ਲੋਕਾਂ ਨੂੰ ਇਕੱਠਾ ਕਰੋ ਜਿਨ੍ਹਾਂ ਨੇ ਜ਼ੁਲਮ (ਸ਼ਿਰਕ) ਕੀਤਾ ਸੀ ਫੇਰ ਉਹਨਾਂ ਦੇ ਸਾਥੀਆਂ ਨੂੰ ਅਤੇ ਉਹਨਾਂ (ਇਸ਼ਟ) ਨੂੰ ਵੀ ਇਕੱਠਾ ਕਰੋ, ਜਿਨ੍ਹਾਂ ਦੀ ਉਹ (ਕਾਫ਼ਿਰ) ਪੂਜਾ ਕਰਦੇ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مِن دُونِ ٱللَّهِ فَٱهْدُوهُمْ إِلَىٰ صِرَٰطِ ٱلْجَحِيمِ
Punjabi Translation - Arif Haleemਅਤੇ (ਜਿਹੜੇ) ਅੱਲਾਹ ਨੂੰ ਛੱਡ ਹੋਰਾਂ ਦੀ ਪੂਜਾ ਕਰਦੇ ਸਨ, ਉਹਨਾਂ ਸਭ ਨੂੰ ਨਰਕ ਦੀ ਰਾਹ ਵਿਖਾਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقِفُوهُمْ إِنَّهُم مَّسْـُٔولُونَ
Punjabi Translation - Arif Haleemਉਹਨਾਂ (ਜ਼ਾਲਮਾਂ) ਨੂੰ ਰੋਕੋ, ਬੇਸ਼ੱਕ ਉਹਨਾਂ ਤੋਂ ਪੁੱਛ-ਗਿੱਛ ਕੀਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَا لَكُمْ لَا تَنَاصَرُونَ
Punjabi Translation - Arif Haleem(ਕਿਹਾ ਜਾਵੇਗਾ) ਤੁਹਾਨੂ ਕੀ ਹੋ ਗਿਆ ਕਿ ਤੁਸੀਂ ਇਕ ਦੂਜੇ ਦੀ ਸਹਾਇਤਾ ਨਹੀਂ ਕਰ ਰਹੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بَلْ هُمُ ٱلْيَوْمَ مُسْتَسْلِمُونَ
Punjabi Translation - Arif Haleemਸਗੋਂ ਅੱਜ ਤਾਂ (ਸਾਰੇ ਹੀ) ਆਗਿਆਕਾਰੀ ਬਣ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَقْبَلَ بَعْضُهُمْ عَلَىٰ بَعْضٍ يَتَسَآءَلُونَ
Punjabi Translation - Arif Haleemਉਹ (ਇਨਕਾਰੀ) ਇਕ ਦੂਜੇ ਵੱਲ ਵੇਖਣਗੇ ਅਤੇ ਵਾਦ ਵਿਵਾਦ ਕਰਨਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوٓا۟ إِنَّكُمْ كُنتُمْ تَأْتُونَنَا عَنِ ٱلْيَمِينِ
Punjabi Translation - Arif Haleemਪੈਰੋਕਾਰ ਆਖਣਗੇ, ਬੇਸ਼ੱਕ ਤੁਸੀਂ (ਸਾਨੂੰ ਕੁਰਾਹੇ ਪਾਉਣ ਲਈ) ਸਾਡੇ ਕੋਲ ਸੱਜੇ ਪਾਸਿਓਂ ਆਇਆ ਕਰਦੇ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ بَل لَّمْ تَكُونُوا۟ مُؤْمِنِينَ
Punjabi Translation - Arif Haleemਉਹ (ਇਸ਼ਟ) ਆਖਣਗੇ ਕਿ ਨਹੀਂ, ਸਗੋਂ ਤੁਸੀਂ ਆਪ ਹੀ ਈਮਾਨ ਲਿਆਉਣ ਵਾਲੇ ਨਹੀਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا كَانَ لَنَا عَلَيْكُم مِّن سُلْطَٰنٍۭ بَلْ كُنتُمْ قَوْمًا طَٰغِينَ
Punjabi Translation - Arif Haleemਅਤੇ ਤੁਹਾਡੇ ’ਤੇ ਸਾਡਾ ਕੁੱਝ ਵੀ ਜ਼ੋਰ ਨਹੀਂ ਸੀ, ਤੁਸੀਂ ਤਾਂ ਆਪੇ ਹੀ ਸਰਕਸ਼ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَحَقَّ عَلَيْنَا قَوْلُ رَبِّنَآ إِنَّا لَذَآئِقُونَ
Punjabi Translation - Arif Haleemਹੁਣ ਤਾਂ ਸਾਡੇ ’ਤੇ ਸਾਡੇ ਰੱਬ ਦਾ ਇਹ ਕਹਿਣਾ ਸੱਚ ਸਿੱਧ ਹੋ ਗਿਆ ਹੈ ਕਿ ਬੇਸ਼ੱਕ ਅਸੀਂ (ਸਾਰੇ ਹੀ ਅਜ਼ਾਬ ਦਾ) ਸੁਆਦ ਚਖਣ ਵਾਲੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَغْوَيْنَٰكُمْ إِنَّا كُنَّا غَٰوِينَ
Punjabi Translation - Arif Haleemਸੋ ਅਸੀਂ ਤੁਹਾਨੂੰ ਰਾਹੋਂ ਭਟਕਾਇਆ ਤੇ ਅਸੀਂ ਆਪ ਵੀ ਭਟਕੇ ਹੋਏ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِنَّهُمْ يَوْمَئِذٍ فِى ٱلْعَذَابِ مُشْتَرِكُونَ
Punjabi Translation - Arif Haleemਉਸ ਦਿਨ ਉਹ ਸਾਰੇ ਅਜ਼ਾਬ ਵਿਚ ਭਾਈਵਾਲ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا كَذَٰلِكَ نَفْعَلُ بِٱلْمُجْرِمِينَ
Punjabi Translation - Arif Haleemਅਸੀਂ ਅਪਰਾਧੀਆਂ ਨਾਲ ਇੰਜ ਹੀ ਕਰਿਆ ਕਰਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُمْ كَانُوٓا۟ إِذَا قِيلَ لَهُمْ لَآ إِلَٰهَ إِلَّا ٱللَّهُ يَسْتَكْبِرُونَ
Punjabi Translation - Arif Haleemਇਹ ਉਹ ਲੋਕ ਹਨ ਕਿ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਸੀ ਕਿ ਅੱਲਾਹ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ ਤਾਂ ਉਹ ਹੰਕਾਰ ਕਰਦੇ ਸਨ।[2]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَقُولُونَ أَئِنَّا لَتَارِكُوٓا۟ ءَالِهَتِنَا لِشَاعِرٍ مَّجْنُونٍۭ
Punjabi Translation - Arif Haleemਅਤੇ ਕਹਿੰਦੇ ਸਨ, ਕੀ ਅਸੀਂ ਆਪਣੇ ਇਸ਼ਟਾਂ ਨੂੰ ਇਕ ਸੁਦਾਈ ਕਵੀ ਦੇ ਕਹਿਣੇ ’ਤੇ ਛੱਡ ਦਈਏ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بَلْ جَآءَ بِٱلْحَقِّ وَصَدَّقَ ٱلْمُرْسَلِينَ
Punjabi Translation - Arif Haleemਜਦ ਕਿ ਉਹ (ਮੁਹੰਮਦ) ਤਾਂ ਹੱਕ (ਸੱਚਾ ਦੀਨ) ਲੈ ਕੇ ਆਇਆ ਹੈ ਅਤੇ ਇਸ ਨੇ ਸਾਰੇ ਰਸੂਲਾਂ ਦੀ ਪੁਸ਼ਟੀ ਕੀਤੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّكُمْ لَذَآئِقُوا۟ ٱلْعَذَابِ ٱلْأَلِيمِ
Punjabi Translation - Arif Haleemਬੇਸ਼ੱਕ ਹੁਣ ਤੁਸੀਂ ਦਰਦਨਾਕ ਅਜ਼ਾਬ ਦਾ ਸੁਆਦ ਚਖੋਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا تُجْزَوْنَ إِلَّا مَا كُنتُمْ تَعْمَلُونَ
Punjabi Translation - Arif Haleemਹੁਣ ਤੁਹਾਨੂੰ ਤੁਹਾਡੇ ਕਰਮਾਂ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا عِبَادَ ٱللَّهِ ٱلْمُخْلَصِينَ
Punjabi Translation - Arif Haleemਪ੍ਰੰਤੂ ਅੱਲਾਹ ਦੇ ’ਚੋਂਣਵੇਂ ਬੰਦੇ (ਅਜ਼ਾਬ ਤੋਂ) ਸੁਰੱਖਿਅਤ ਰਹਿਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أُو۟لَٰٓئِكَ لَهُمْ رِزْقٌ مَّعْلُومٌ
Punjabi Translation - Arif Haleemਉਹਨਾਂ ਲਈ ਜਾਣਿਆ-ਪਛਾਣਿਆ ਰਿਜ਼ਕ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَوَٰكِهُ وَهُم مُّكْرَمُونَ
Punjabi Translation - Arif Haleem(ਭਾਵ) ਜੰਨਤ ਦੇ ਸੁਆਦਲੇ ਫਲ ਹੋਣਗੇ ਅਤੇ ਉਹ ਜੰਨਤ ਵਾਸੀ ਸਤਿਕਾਰਯੋਗ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى جَنَّٰتِ ٱلنَّعِيمِ
Punjabi Translation - Arif Haleemਨਿਅਮਤਾਂ ਵਾਲੀ ਸਵਰਗ ਵਿਚ ਰੱਖਿਆ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
عَلَىٰ سُرُرٍ مُّتَقَٰبِلِينَ
Punjabi Translation - Arif Haleemਇਕ ਦੂਜੇ ਦੇ ਸਾਹਮਣੇ ਤਖ਼ਤਾਂ ’ਤੇ ਬੈਠੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يُطَافُ عَلَيْهِم بِكَأْسٍ مِّن مَّعِينٍۭ
Punjabi Translation - Arif Haleemਉਹਨਾਂ ਲਈ ਵਗਦੇ ਚਸ਼ਮਿਆਂ ਤੋਂ ਪਵਿੱਤਰ ਸ਼ਰਾਬ ਦਾ ਦੌਰ ਚੱਲ ਰਿਹਾ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بَيْضَآءَ لَذَّةٍ لِّلشَّٰرِبِينَ
Punjabi Translation - Arif Haleem(ਉਹ ਸ਼ਰਾਬ) ਵੇਖਣ ਵਿਚ ਸਫ਼ੇਦ (ਸਾਫ਼-ਸੁਥਰੀ) ਹੋਵੇਗੀ ਅਤੇ ਪੀਣ ਵਾਲਿਆਂ ਲਈ ਸੁਆਦਲੀ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَا فِيهَا غَوْلٌ وَلَا هُمْ عَنْهَا يُنزَفُونَ
Punjabi Translation - Arif Haleemਨਾ ਉਸ ਦੇ ਪੀਣ ਨਾਲ ਸਿਰ ਚਕਰਾਵੇਗਾ ਅਤੇ ਨਾ ਹੀ ਮੱਤ ਮਾਰੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَعِندَهُمْ قَٰصِرَٰتُ ٱلطَّرْفِ عِينٌ
Punjabi Translation - Arif Haleemਅਤੇ ਉਹਨਾਂ (ਜੰਨਤੀਆਂ) ਦੇ ਕੋਲ ਨਜ਼ਰਾਂ ਨੂੰ ਨੀਵੀਆਂ ਰੱਖਣ ਵਾਲੀਆਂ ਤੇ ਵੱਡੀਆਂ-ਵੱਡੀਆਂ (ਸੋਹਣੀਆਂ) ਅੱਖਾਂ ਵਾਲੀਆਂ (ਹੂਰਾਂ) ਹੋਣਗੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَأَنَّهُنَّ بَيْضٌ مَّكْنُونٌ
Punjabi Translation - Arif Haleemਜਿਵੇਂ ਉਹ ਅੱਖਾਂ (ਸ਼ੁਤਰ ਮੁਰਗ਼ ਦੇ) ਆਂਡੇ ਹੋਣ, ਜਿਹੜੇ ਪੜਦਿਆਂ ਵਿਚ ਲੁਕਾਏ ਹੋਏ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَقْبَلَ بَعْضُهُمْ عَلَىٰ بَعْضٍ يَتَسَآءَلُونَ
Punjabi Translation - Arif Haleemਉਹ (ਜੰਨਤੀ) ਇਕ ਦੂਜੇ ਵੱਲ ਰੁੱਖ ਕਰਕੇ (ਇਕ ਦੂਜੇ ਦਾ ਹਾਲ) ਪੁੱਛਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ قَآئِلٌ مِّنْهُمْ إِنِّى كَانَ لِى قَرِينٌ
Punjabi Translation - Arif Haleemਉਹਨਾਂ (ਜੰਨਤੀਆਂ) ਵਿੱਚੋਂ ਇਕ ਆਖੇਗਾ ਕਿ (ਸੰਸਾਰ ਵਿਚ) ਮੇਰਾ ਇਕ ਸਾਥੀ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَقُولُ أَءِنَّكَ لَمِنَ ٱلْمُصَدِّقِينَ
Punjabi Translation - Arif Haleemਜਿਹੜਾ (ਮੈਨੂੰ) ਕਿਹਾ ਕਰਦਾ ਸੀ ਕਿ ਕੀ ਤੂੰ ਵੀ (ਕਿਆਮਤ ਦੇ ਆਉਣ ਦੀ) ਪੁਸ਼ਟੀ ਕਰਨ ਵਾਲਿਆਂ ਵਿੱਚੋਂ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَءِذَا مِتْنَا وَكُنَّا تُرَابًا وَعِظَٰمًا أَءِنَّا لَمَدِينُونَ
Punjabi Translation - Arif Haleemਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਹੱਡੀਆਂ ਹੋ ਜਾਵਾਂਗੇ ਤਾਂ ਕੀ ਸਾਨੂੰ (ਮੁੜ ਜਿਊਂਦਾ ਕਰਕੇ ਕਰਮਾਂ ਅਨੁਸਾਰ) ਬਦਲਾ ਦਿੱਤਾ ਜਾਵੇਗਾ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ هَلْ أَنتُم مُّطَّلِعُونَ
Punjabi Translation - Arif Haleemਉਹ (ਜੰਨਤੀ ਸਾਥੀਆਂ ਨੂੰ) ਆਖੇਗਾ ਕਿ ਜੇ ਤੂੰ (ਉਸ ਇਨਕਾਰੀ ਨੂੰ) ਵੇਖਣਾ ਚਾਹੁੰਦਾ ਹੈ ਤਾਂ (ਨਰਕ ਵਿਚ) ਝਾਤੀ ਮਾਰ ਕੇ ਵੇਖ ਲੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱطَّلَعَ فَرَءَاهُ فِى سَوَآءِ ٱلْجَحِيمِ
Punjabi Translation - Arif Haleemਜਦੋਂ ਉਹ ਝਾਤੀ ਮਾਰੇਗਾ ਤਾਂ ਉਸ ਨੂੰ ਨਰਕ ਦੇ ਵਿਚਾਲੇ (ਜਲਦਾ ਹੋਇਆ) ਵੇਖੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ تَٱللَّهِ إِن كِدتَّ لَتُرْدِينِ
Punjabi Translation - Arif Haleemਜੰਨਤੀ ਉਸ ਨੂੰ ਆਖੇਗਾ ਕਿ ਅੱਲਾਹ ਦੀ ਸੁੰਹ, ਤੂੰ ਤਾਂ ਮੈਨੂੰ ਵੀ ਬਰਬਾਦ ਕਰਨਾ ਚਾਹੁੰਦਾ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَوْلَا نِعْمَةُ رَبِّى لَكُنتُ مِنَ ٱلْمُحْضَرِينَ
Punjabi Translation - Arif Haleemਜੇ ਮੇਰੇ ਰੱਬ ਦੀ ਮੇਰੇ ’ਤੇ ਕ੍ਰਿਪਾ ਨਾ ਹੁੰਦੀ ਤਾਂ ਅੱਜ ਮੈਂ ਵੀ ਨਰਕ ਵਿਚ ਇਹਨਾਂ ਅਪਰਾਧੀਆਂ ਵਾਂਗ ਹਾਜ਼ਰ ਕੀਤਾ ਗਿਆ ਹੁੰਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَمَا نَحْنُ بِمَيِّتِينَ
Punjabi Translation - Arif Haleem(ਜੰਨਤੀ ਆਖੇਗਾ) ਕੀ ਮੈਂ ਤੈਨੂੰ ਨਹੀਂ ਸੀ ਕਹਿੰਦਾ ਕਿ ਹੁਣ ਅਸੀਂ ਨਹੀਂ ਮਰਾਂਗੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا مَوْتَتَنَا ٱلْأُولَىٰ وَمَا نَحْنُ بِمُعَذَّبِينَ
Punjabi Translation - Arif Haleem(ਹਾਂ ਕੋਈ ਮੌਤ ਨਹੀਂ) ਛੁੱਟ ਪਹਿਲੀ (ਸੰਸਾਰਿਕ) ਮੌਤ ਤੋਂ ਅਤੇ ਨਾ ਹੀ ਸਾਨੂੰ (ਪ੍ਰਲੋਕ ਵਿਚ) ਕੋਈ ਅਜ਼ਾਬ ਦਿੱਤਾ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ هَٰذَا لَهُوَ ٱلْفَوْزُ ٱلْعَظِيمُ
Punjabi Translation - Arif Haleemਨਿਰਸੰਦੇਹ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِمِثْلِ هَٰذَا فَلْيَعْمَلِ ٱلْعَٰمِلُونَ
Punjabi Translation - Arif Haleemਅਮਲ ਕਰਨ ਵਾਲਿਆਂ ਨੂੰ ਅਜਿਹੀ ਸਫ਼ਲਤਾ ਲਈ ਹੀ ਅਮਲ ਕਰਨੇ ਚਾਹੀਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَذَٰلِكَ خَيْرٌ نُّزُلًا أَمْ شَجَرَةُ ٱلزَّقُّومِ
Punjabi Translation - Arif Haleemਕੀ ਇਹ (ਜੰਨਤ ਦੀ) ਮਹਿਮਾਨਦਾਰੀ ਚੰਗੀ ਹੈ ਜਾਂ (ਨਰਕ ਵਿਚ) ਥੋਹਰ ਦਾ ਰੱਖ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا جَعَلْنَٰهَا فِتْنَةً لِّلظَّٰلِمِينَ
Punjabi Translation - Arif Haleemਜਿਸ ਨੂੰ ਅਸੀਂ ਜ਼ਾਲਮਾਂ ਲਈ ਪ੍ਰੀਖਿਆ ਬਣਾ ਛੱਡਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهَا شَجَرَةٌ تَخْرُجُ فِىٓ أَصْلِ ٱلْجَحِيمِ
Punjabi Translation - Arif Haleemਇਹ ਉਹ ਰੁੱਖ ਹੈ ਜਿਹੜਾ ਨਰਕ ਦੇ ਹੇਠ ਤੋਂ ਨਿਕਲਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
طَلْعُهَا كَأَنَّهُۥ رُءُوسُ ٱلشَّيَٰطِينِ
Punjabi Translation - Arif Haleemਉਸ ਦੇ ਫਲ ਸ਼ੈਤਾਨ ਦੇ ਸਿਰਾਂ ਵਾਂਗ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِنَّهُمْ لَـَٔاكِلُونَ مِنْهَا فَمَالِـُٔونَ مِنْهَا ٱلْبُطُونَ
Punjabi Translation - Arif Haleemਉਹਨਾਂ ਰੁੱਖਾਂ (ਦੇ ਫਲਾਂ) ਵਿੱਚੋਂ ਹੀ (ਨਰਕਧਾਰੀ) ਖਾਣਗੇ ਅਤੇ ਆਪਣੇ ਢਿੱਡ ਭਰਨਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ إِنَّ لَهُمْ عَلَيْهَا لَشَوْبًا مِّنْ حَمِيمٍ
Punjabi Translation - Arif Haleemਫੇਰ ਉਹਨਾਂ ਨੂੰ ਖੌਲਦਾ ਹੋਇਆ ਪਾਣੀ ਪੀਣ ਨੂੰ ਮਿਲੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ إِنَّ مَرْجِعَهُمْ لَإِلَى ٱلْجَحِيمِ
Punjabi Translation - Arif Haleem(ਖਾਣ ਪੀਣ ਮਗਰੋਂ) ਉਹਨਾਂ ਦੀ ਵਾਪਸੀ ਮੁੜ ਭੜਕਦੀ ਅੱਗ ਵੱਲ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُمْ أَلْفَوْا۟ ءَابَآءَهُمْ ضَآلِّينَ
Punjabi Translation - Arif Haleemਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਪਿਓ ਦਾਦਿਆਂ ਨੂੰ ਕੁਰਾਹੇ ਪਿਆ ਹੋਇਆ ਵੇਖਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَهُمْ عَلَىٰٓ ءَاثَٰرِهِمْ يُهْرَعُونَ
Punjabi Translation - Arif Haleemਅਤੇ ਉਹਨਾਂ ਦੀ ਹੀ ਪੈਰਵੀ ਕਰਨ ਲਈ ਉਹਨਾਂ ਦੇ ਪਿੱਛੇ ਨੱਠੇ ਚਲੇ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ ضَلَّ قَبْلَهُمْ أَكْثَرُ ٱلْأَوَّلِينَ
Punjabi Translation - Arif Haleemਬੇਸ਼ੱਕ ਉਹਨਾਂ ਤੋਂ ਪਹਿਲਾਂ ਵੀ ਵਧੇਰੇ ਲੋਕ ਕੁਰਾਹੇ ਪੈ ਚੁੱਕੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ أَرْسَلْنَا فِيهِم مُّنذِرِينَ
Punjabi Translation - Arif Haleemਅਤੇ ਅਸੀਂ ਉਹਨਾਂ ਵਿਚ (ਨਰਕ ਤੋਂ) ਡਰਾਉਣ ਵਾਲੇ (ਪੈਗ਼ੰਬਰ) ਵੀ ਭੇਜੇ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱنظُرْ كَيْفَ كَانَ عَٰقِبَةُ ٱلْمُنذَرِينَ
Punjabi Translation - Arif Haleemਹੁਣ ਤੂੰ ਵੇਖ, ਜਿਨ੍ਹਾਂ ਨੂੰ ਡਰਇਆ ਗਿਆ ਸੀ (ਪ੍ਰੰਤੂ ਨਾ ਡਰੇ) ਉਹਨਾਂ ਦਾ ਅੰਤ ਕਿਹੋ ਜਿਹਾ ਹੋਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا عِبَادَ ٱللَّهِ ٱلْمُخْلَصِينَ
Punjabi Translation - Arif Haleem(ਉਸ ਭੈੜੇ ਅੰਤ ਤੋਂ) ਕੋਈ ਨਹੀਂ ਬਚੇਗਾ, ਛੁਟ ਅੱਲਾਹ ਦੇ ਚੁਣਵੇਂ ਤੇ ਖ਼ਾਲਸ ਬੰਦਿਆਂ ਤੋਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ نَادَىٰنَا نُوحٌ فَلَنِعْمَ ٱلْمُجِيبُونَ
Punjabi Translation - Arif Haleemਅਤੇ (ਇਸ ਤੋਂ ਪਹਿਲਾਂ ਆਪਣੀ ਕੌਮ ਤੋਂ ਨਿਰਾਸ਼ ਹੋ ਕੇ) ਸਾਨੂੰ ਨੂਹ ਨੇ ਪੁਕਾਰਿਆ ਸੀ, ਵੇਖੋ ਕਿ ਅਸੀਂ ਕਿੰਨਾ ਸੋਹਣਾ ਉੱਤਰ ਦੇਣ ਵਾਲੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَنَجَّيْنَٰهُ وَأَهْلَهُۥ مِنَ ٱلْكَرْبِ ٱلْعَظِيمِ
Punjabi Translation - Arif Haleemਅਸੀਂ ਉਸ (ਨੂਹ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ ਵੱਡੀ ਮੁਸੀਬਤ ਤੋਂ ਬਚਾ ਲਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَجَعَلْنَا ذُرِّيَّتَهُۥ هُمُ ٱلْبَاقِينَ
Punjabi Translation - Arif Haleemਅਤੇ ਉਸ ਦੀ ਔਲਾਦ ਨੂੰ ਬਾਕੀ ਰਹਿਣ ਵਾਲਾ ਬਣਾਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتَرَكْنَا عَلَيْهِ فِى ٱلْـَٔاخِرِينَ
Punjabi Translation - Arif Haleemਮਗਰੋਂ ਆਉਣ ਵਾਲੀਆਂ ਨਸਲਾਂ ਲਈ ਅਸੀਂ ਉਸ ਦੀ ਪ੍ਰਸ਼ੰਸਾ ਤੇ ਚਰਚੇ ਨੂੰ ਬਾਕੀ ਰੱਖਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سَلَٰمٌ عَلَىٰ نُوحٍ فِى ٱلْعَٰلَمِينَ
Punjabi Translation - Arif Haleemਸਾਰੇ ਜਹਾਨਾਂ ਵਿਚ ਨੂਹ ’ਤੇ ਸਲਾਮਤੀ ਹੋਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا كَذَٰلِكَ نَجْزِى ٱلْمُحْسِنِينَ
Punjabi Translation - Arif Haleemਬੇਸ਼ੱਕ ਨੇਕੀ ਕਰਨ ਵਾਲਿਆਂ ਨੂੰ ਅਸੀਂ ਇਸੇ ਪ੍ਰਕਾਰ (ਚੰਗਾ) ਬਦਲਾ ਦਿੰਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُۥ مِنْ عِبَادِنَا ٱلْمُؤْمِنِينَ
Punjabi Translation - Arif Haleemਉਹ (ਨੂਹ) ਸਾਡੇ ਈਮਾਨਦਾਰ ਬੰਦਿਆਂ ਵਿੱਚੋਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ أَغْرَقْنَا ٱلْـَٔاخَرِينَ
Punjabi Translation - Arif Haleemਅਸੀਂ ਦੂਜਿਆਂ (ਨੂਹ ਦੇ ਦਸ਼ਮਣਾਂ) ਨੂੰ ਡੋਬ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّ مِن شِيعَتِهِۦ لَإِبْرَٰهِيمَ
Punjabi Translation - Arif Haleemਬੇਸ਼ੱਕ ਇਬਰਾਹੀਮ ਵੀ ਨੂਹ ਦੀ ਟੋਲੀ ਵਿੱਚੋਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِذْ جَآءَ رَبَّهُۥ بِقَلْبٍ سَلِيمٍ
Punjabi Translation - Arif Haleemਜਦੋਂ ਉਹ (ਇਬਰਾਹੀਮ) ਆਪਣੇ ਰੱਬ ਦੇ ਹਜ਼ੂਰ ਨਿਰਮਲ ਹਿਰਦਾ ਲੈ ਕੇ ਆਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِذْ قَالَ لِأَبِيهِ وَقَوْمِهِۦ مَاذَا تَعْبُدُونَ
Punjabi Translation - Arif Haleemਉਸ ਨੇ ਆਪਣੇ ਪਿਤਾ ਤੇ ਆਪਣੀ ਕੌਮ ਨੂੰ ਕਿਹਾ, ਤੁਸੀਂ ਕਿਸ ਚੀਜ਼ ਦੀ ਪੂਜਾ ਕਰਦੇ ਹੋ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَئِفْكًا ءَالِهَةً دُونَ ٱللَّهِ تُرِيدُونَ
Punjabi Translation - Arif Haleemਕੀ ਤੁਸੀਂ ਅੱਲਾਹ ਨੂੰ ਛੱਡ ਕੇ (ਆਪਣੇ ਹੱਥੀਂ) ਘੜ੍ਹੇ ਹੋਏ ਇਸ਼ਟ ਚਾਹੁੰਦੇ ਹੋ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَمَا ظَنُّكُم بِرَبِّ ٱلْعَٰلَمِينَ
Punjabi Translation - Arif Haleemਸਾਰੇ ਜਹਾਨਾਂ ਦੇ ਪਾਲਣਹਾਰ ਬਾਰੇ ਤੁਹਾਡਾ ਕੀ ਵਿਚਾਰ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَنَظَرَ نَظْرَةً فِى ٱلنُّجُومِ
Punjabi Translation - Arif Haleemਫੇਰ ਉਸ ਨੇ ਇਕ ਨਜ਼ਰ ਤਾਰਿਆਂ ਵੱਲ ਵੇਖਿਆ (ਭਾਵ ਸੋਚਣ ਲੱਗਾ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَقَالَ إِنِّى سَقِيمٌ
Punjabi Translation - Arif Haleemਅਤੇ (ਆਪਣੇ ਘਰ ਵਾਲਿਆਂ ਨੂੰ) ਕਿਹਾ ਕਿ ਮੈਂ ਤਾਂ ਬੀਮਾਰ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَتَوَلَّوْا۟ عَنْهُ مُدْبِرِينَ
Punjabi Translation - Arif Haleemਇਸ ਤੋਂ ਉਹ ਉਸ (ਇਬਰਾਹੀਮ) ਨੂੰ ਘਰ ਛੱਡ ਕੇ (ਮੇਲੇ ਵਿਚ) ਚਲੇ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَرَاغَ إِلَىٰٓ ءَالِهَتِهِمْ فَقَالَ أَلَا تَأْكُلُونَ
Punjabi Translation - Arif Haleemਫੇਰ ਉਹ (ਇਬਰਾਹੀਮ) ਉਹਨਾਂ ਦੇ ਇਸ਼ਟਾਂ ਕੋਲ ਗਿਆ ਅਤੇ ਪੁੱਛਣ ਲੱਗਾ, ਤੁਸੀਂ (ਆਪਣੇ ਅੱਗੇ ਪਏ ਭੋਗ ਨੂੰ) ਖਾਂਦੇ ਕਿਉਂ ਨਹੀਂ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَا لَكُمْ لَا تَنطِقُونَ
Punjabi Translation - Arif Haleemਤੁਹਾਨੂੰ ਕੀ ਹੋਇਆ ਕਿ ਤੁਸੀਂ ਬੋਲਦੇ ਵੀ ਨਹੀਂ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَرَاغَ عَلَيْهِمْ ضَرْبًۢا بِٱلْيَمِينِ
Punjabi Translation - Arif Haleemਫੇਰ ਤਾਂ ਉਹ (ਇਬਰਾਹੀਮ) ਉਹਨਾਂ ਨੂੰ ਸੱਜੇ ਹੱਥ (ਸ਼ਕਤੀ) ਨਾਲ ਮਾਰ-ਮਾਰ ਕੇ ਤੋੜਣ ਲੱਗ ਪਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَقْبَلُوٓا۟ إِلَيْهِ يَزِفُّونَ
Punjabi Translation - Arif Haleem(ਫੇਰ ਜਦੋਂ ਮੁਸ਼ਰਿਕ ਮੇਲਾ ਵੇਖ ਦੇ ਘਰ ਆਏ ਅਤੇ ਬੁਤਾਂ ਦਾ ਹਾਲ ਵੇਖਿਆ ਤਾਂ) ਉਹ ਲੋਕ ਨੱਸਦੇ ਹੋਏ ਉਸ ਵੱਲ ਆਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ أَتَعْبُدُونَ مَا تَنْحِتُونَ
Punjabi Translation - Arif Haleemਉਸ (ਇਬਰਾਹੀਮ) ਨੇ ਆਖਿਆ, ਕੀ ਤੁਸੀਂ ਉਹਨਾਂ ਨੂੰ ਪੂਜਦੇ ਹੋ ਜਿਨ੍ਹਾਂ ਨੂੰ ਤੁਸਾਂ ਆਪ ਹੀ ਘੜ੍ਹਿਆ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱللَّهُ خَلَقَكُمْ وَمَا تَعْمَلُونَ
Punjabi Translation - Arif Haleemਜਦ ਕਿ ਤੁਹਾਨੂੰ ਵੀ ਅੱਲਾਹ ਨੇ ਸਾਜਿਆ ਹੈ ਅਤੇ ਤੁਹਾਡੀਆਂ ਬਣਾਈਆਂ ਹੋਈਆਂ ਚੀਜ਼ਾਂ ਨੂੰ ਵੀ ਉਸ (ਅੱਲਾਹ) ਨੇ ਹੀ ਪੈਦਾ ਕੀਤਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوا۟ ٱبْنُوا۟ لَهُۥ بُنْيَٰنًا فَأَلْقُوهُ فِى ٱلْجَحِيمِ
Punjabi Translation - Arif Haleemਉਹ (ਮੁਸ਼ਰਿਕ) ਆਖਣ ਲੱਗੇ ਕਿ ਇਸ (ਇਬਰਾਹੀਮ) ਲਈ ਇਕ ਭੱਠੀ ਬਣਾਓ ਅਤੇ ਉਸ ਵਿਚ ਅੱਗ ਬਾਲੋ ਤੇ ਉਸ ਦਗਦੀ ਹੋਈ ਅੱਗ ਵਿਚ ਉਸ ਨੂੰ ਸੁੱਟ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَرَادُوا۟ بِهِۦ كَيْدًا فَجَعَلْنَٰهُمُ ٱلْأَسْفَلِينَ
Punjabi Translation - Arif Haleemਉਹ ਲੋਕ ਤਾਂ ਇਬਰਾਹੀਮ ਦੇ ਵਿਰੁੱਧ ਚਾਲ ਚਲਣਾ ਚਾਹੁੰਦੇ ਸੀ ਪ੍ਰੰਤੂ ਅਸੀਂ (ਅੱਗ ਨੂੰ ਗੁਲਜ਼ਾਰ ਬਣਾ ਕੇ) ਉਹਨਾਂ (ਮੁਸ਼ਰਿਕਾਂ) ਨੂੰ ਹੀ ਹੀਣਾ ਕਰ ਵਿਖਾਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَالَ إِنِّى ذَاهِبٌ إِلَىٰ رَبِّى سَيَهْدِينِ
Punjabi Translation - Arif Haleemਅਤੇ ਉਸ (ਇਬਰਾਹੀਮ) ਨੇ (ਆਪਣੀ ਕੌਮ ਦਾ ਵਤੀਰਾ ਵੇਖ ਕੇ) ਕਿਹਾ ਕਿ ਮੈਂ ਤਾਂ ਆਪਣੇ ਰੱਬ ਵੱਲ ਜਾਂਦਾ ਹੈ, ਉਹੀਓ ਮੈਂ ਨੂੰ ਰਾਹ ਵਿਖਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
رَبِّ هَبْ لِى مِنَ ٱلصَّٰلِحِينَ
Punjabi Translation - Arif Haleem(ਇਬਰਾਹੀਮ ਨੇ ਦੁਆ ਕੀਤੀ ਕਿ) ਹੇ ਮੇਰੇ ਰੱਬਾ! ਮੈਨੂੰ ਇਕ ਪੁੱਤਰ ਦੀ ਦਾਤ ਬਖ਼ਸ਼, ਜਿਹੜਾ ਨੇਕ ਲੋਕਾਂ ਵਿੱਚੋਂ ਹੋਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَبَشَّرْنَٰهُ بِغُلَٰمٍ حَلِيمٍ
Punjabi Translation - Arif Haleemਅਸੀਂ ਉਸ ਨੂੰ ਇਕ ਸਹਿਨਸ਼ੀਲ ਪੁੱਤਰ ਦੀ ਖ਼ੁਸ਼ਖ਼ਬਰੀ ਦਿੱਤੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَمَّا بَلَغَ مَعَهُ ٱلسَّعْىَ قَالَ يَٰبُنَىَّ إِنِّىٓ أَرَىٰ فِى ٱلْمَنَامِ أَنِّىٓ أَذْبَحُكَ فَٱنظُرْ مَاذَا تَرَىٰ قَالَ يَٰٓأَبَتِ ٱفْعَلْ مَا تُؤْمَرُ سَتَجِدُنِىٓ إِن شَآءَ ٱللَّهُ مِنَ ٱلصَّٰبِرِينَ
Punjabi Translation - Arif Haleemਜਦੋਂ ਉਹ (ਪੁੱਤਰ) ਆਪਣੀ ਨੱਠਣ ਭੱਜਣ ਦੀ ਉਮਰ ਨੂੰ ਪਹੁੰਚਿਆ ਤਾਂ ਉਸ (ਪਿਤਾ) ਨੇ (ਪੁੱਤਰ) ਨੂੰ ਆਖਿਆ ਕਿ ਹੇ ਮੇਰੇ ਪੁੱਤਰ! ਮੈਂਨੇ ਇਕ ਸੁਪਨਾ ਵੇਖਿਆ ਹੈ ਕਿ ਮੈਂ ਤੈਨੂੰ ਜ਼ਿਬਹ (ਅੱਲਾਹ ਦੀ ਰਾਹ ਵਿਚ ਕੁਰਬਾਨ) ਕਰ ਰਿਹਾ ਹਾਂ, ਹੁਣ ਤੂੰ ਦੱਸ ਤੇਰਾ ਕੀ ਵਿਚਾਰ ਹੈ ? ਪੁੱਤਰ ਬੋਲਿਆ ਕਿ ਪਿਤਾ ਜੀ, ਜੋ ਵੀ (ਰੱਬ ਵੱਲੋਂ) ਤੁਹਾਨੂੰ ਹੁਕਮ ਹੋਇਆ ਹੈ ਉਸ ਨੂੰ ਪੂਰਾ ਕਰੋ, ਜੇ ਅੱਲਾਹ ਨੇ ਚਾਹਿਆ ਤਾਂ ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ’ਚੋਂ ਹੀ ਪਾਉਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَمَّآ أَسْلَمَا وَتَلَّهُۥ لِلْجَبِينِ
Punjabi Translation - Arif Haleemਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَنَٰدَيْنَٰهُ أَن يَٰٓإِبْرَٰهِيمُ
Punjabi Translation - Arif Haleemਫੇਰ ਅਸੀਂ (ਅੱਲਾਹ ਨੇ ਉਸ ਦਾ ਇਰਾਦਾ ਵੇਖ ਕੇ) ਆਵਾਜ਼ ਦਿੱਤੀ ਕਿ ਹੇ ਇਬਰਾਹੀਮ!
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَدْ صَدَّقْتَ ٱلرُّءْيَآ إِنَّا كَذَٰلِكَ نَجْزِى ٱلْمُحْسِنِينَ
Punjabi Translation - Arif Haleemਬੇਸ਼ੱਕ ਤੂੰ ਆਪਣਾ ਸੁਪਨਾ ਸੱਚਾ ਕਰ ਕੇ ਵਿਖਾ ਦਿੱਤਾ। ਅਸੀਂ ਨੇਕੀ ਕਰਨ ਵਾਲਿਆਂ ਨੂੰ ਅਜਿਹਾ ਹੀ ਬਦਲਾ ਦਿੰਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ هَٰذَا لَهُوَ ٱلْبَلَٰٓؤُا۟ ٱلْمُبِينُ
Punjabi Translation - Arif Haleemਅਸਲ ਵਿਚ ਇਹ ਇਕ ਸਪਸ਼ਟ ਪਰੀਖਿਆ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَفَدَيْنَٰهُ بِذِبْحٍ عَظِيمٍ
Punjabi Translation - Arif Haleemਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتَرَكْنَا عَلَيْهِ فِى ٱلْـَٔاخِرِينَ
Punjabi Translation - Arif Haleemਅਤੇ ਇਸ ਦੀ ਸ਼ੁਭ ਚਰਚਾ ਅਸੀਂ ਮਗਰੋਂ ਆਉਣ ਵਾਲਿਆਂ (ਨਸਲਾਂ) ਲਈ ਬਾਕੀ ਰੱਖੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سَلَٰمٌ عَلَىٰٓ إِبْرَٰهِيمَ
Punjabi Translation - Arif Haleemਇਬਰਾਹੀਮ ’ਤੇ ਸਲਾਮਤੀ ਹੋਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَذَٰلِكَ نَجْزِى ٱلْمُحْسِنِينَ
Punjabi Translation - Arif Haleemਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਵਧੀਆ ਬਦਲਾ ਦਿਆ ਕਰਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُۥ مِنْ عِبَادِنَا ٱلْمُؤْمِنِينَ
Punjabi Translation - Arif Haleemਬੇਸ਼ੱਕ ਉਹ (ਇਬਰਾਹੀਮ) ਸਾਡੇ ਮੋਮਿਨ ਬੰਦਿਆਂ ਵਿੱਚੋਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَبَشَّرْنَٰهُ بِإِسْحَٰقَ نَبِيًّا مِّنَ ٱلصَّٰلِحِينَ
Punjabi Translation - Arif Haleemਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦੀ ਖ਼ੁਸ਼ਖ਼ਬਰੀ ਦਿੱਤੀ, ਜਿਹੜਾ ਨੇਕ ਲੋਕਾਂ ਵਿੱਚੋਂ ਇਕ ਨਬੀ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَبَٰرَكْنَا عَلَيْهِ وَعَلَىٰٓ إِسْحَٰقَ وَمِن ذُرِّيَّتِهِمَا مُحْسِنٌ وَظَالِمٌ لِّنَفْسِهِۦ مُبِينٌ
Punjabi Translation - Arif Haleemਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ مَنَنَّا عَلَىٰ مُوسَىٰ وَهَٰرُونَ
Punjabi Translation - Arif Haleemਬੇਸ਼ੱਕ ਅਸਾਂ ਮੂਸਾ ਤੇ ਹਾਰੂਨ ’ਤੇ ਵੀ ਉਪਕਾਰ ਕੀਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَنَجَّيْنَٰهُمَا وَقَوْمَهُمَا مِنَ ٱلْكَرْبِ ٱلْعَظِيمِ
Punjabi Translation - Arif Haleemਅਸੀਂ ਉਹਨਾਂ ਦੋਵਾਂ ਨੂੰ ਅਤੇ ਉਹਨਾਂ ਦੀ ਕੌਮ ਨੂੰ ਇਕ ਵੱਡੀ ਕਠਿਨਾਈ ਤੋਂ ਮੁਕਤੀ ਦਿੱਤੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَنَصَرْنَٰهُمْ فَكَانُوا۟ هُمُ ٱلْغَٰلِبِينَ
Punjabi Translation - Arif Haleemਅਤੇ ਅਸੀਂ ਉਹਨਾਂ ਦੀ ਸਹਾਇਤਾ ਕੀਤੀ ਅਤੇ ਉਹੀਓ ਭਾਰੂ ਰਹੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَءَاتَيْنَٰهُمَا ٱلْكِتَٰبَ ٱلْمُسْتَبِينَ
Punjabi Translation - Arif Haleemਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਨੂੰ ਇਕ ਸਪਸ਼ਟ ਕਿਤਾਬ (ਤੌਰੈਤ) ਦਿੱਤੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَهَدَيْنَٰهُمَا ٱلصِّرَٰطَ ٱلْمُسْتَقِيمَ
Punjabi Translation - Arif Haleemਅਤੇ ਉਹਨਾਂ ਦੋਵਾਂ ਨੂੰ ਸਿੱਧੇ ਰਾਹ ਦੀ ਸਿੱਖਿਆ ਦਿੱਤੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتَرَكْنَا عَلَيْهِمَا فِى ٱلْـَٔاخِرِينَ
Punjabi Translation - Arif Haleemਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਦੀ ਸ਼ੁਭ ਚਰਚਾ ਨੂੰ ਪਿੱਛਿਓਂ ਆਉਣ ਵਾਲਿਆਂ ਲਈ ਬਾਕੀ ਰੱਖਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سَلَٰمٌ عَلَىٰ مُوسَىٰ وَهَٰرُونَ
Punjabi Translation - Arif Haleemਮੂਸਾ ਤੇ ਹਾਰੂਨ ਉੱਤੇ ਸਲਾਮ ਹੋਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا كَذَٰلِكَ نَجْزِى ٱلْمُحْسِنِينَ
Punjabi Translation - Arif Haleemਅਸੀਂ ਨੇਕ ਲੋਕਾਂ ਨੂੰ ਇਸੇ ਪ੍ਰਕਾਰ ਬਦਲਾ ਦਿਆ ਕਰਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُمَا مِنْ عِبَادِنَا ٱلْمُؤْمِنِينَ
Punjabi Translation - Arif Haleemਨਿਰਸੰਦੇਹ, ਉਹ ਸਾਡੇ ਮੋਮਿਨ ਬੰਦਿਆਂ ਵਿੱਚੋਂ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّ إِلْيَاسَ لَمِنَ ٱلْمُرْسَلِينَ
Punjabi Translation - Arif Haleemਬੇਸ਼ੱਕ ਇਲਿਆਸ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِذْ قَالَ لِقَوْمِهِۦٓ أَلَا تَتَّقُونَ
Punjabi Translation - Arif Haleemਜਦੋਂ ਉਸ (ਇਲਿਆਸ) ਨੇ ਆਪਣੀ ਕੌਮ ਨੂੰ ਕਿਹਾ ਕਿ ਕੀ ਤੁਸੀਂ (ਅੱਲਾਹ ਤੋਂ) ਨਹੀਂ ਡਰਦੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَتَدْعُونَ بَعْلًا وَتَذَرُونَ أَحْسَنَ ٱلْخَٰلِقِينَ
Punjabi Translation - Arif Haleemਕੀ ਤੁਸੀਂ ਬੋਅਲ (ਨਾਂ ਦੇ ਬੁਤ) ਨੂੰ ਪੁਕਾਰਦੇ ਹੋ ? ਅਤੇ ਸਭ ਤੋਂ ਵਧੀਆ ਰਚਨਾਹਾਰ ਨੂੰ ਛੱਡ ਦਿੰਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱللَّهَ رَبَّكُمْ وَرَبَّ ءَابَآئِكُمُ ٱلْأَوَّلِينَ
Punjabi Translation - Arif Haleemਭਾਵ ਅੱਲਾਹ ਨੂੰ ਛੱਡ ਦਿੰਦੇ ਹੋ ਜਿਹੜਾ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَكَذَّبُوهُ فَإِنَّهُمْ لَمُحْضَرُونَ
Punjabi Translation - Arif Haleemਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ ਉਹ ਸਾਰੇ ਜ਼ਰੂਰ ਹੀ (ਸਜ਼ਾ ਲਈ) ਹਾਜ਼ਰ ਕੀਤੇ ਜਾਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا عِبَادَ ٱللَّهِ ٱلْمُخْلَصِينَ
Punjabi Translation - Arif Haleemਰੱਬ ਦੇ ਨੇਕ ਬੰਦਿਆਂ ਤੋਂ ਛੁੱਟ (ਸਜ਼ਾ ਤੋਂ ਕੋਈ ਨਹੀਂ ਬਚ ਸਕੇਗਾ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتَرَكْنَا عَلَيْهِ فِى ٱلْـَٔاخِرِينَ
Punjabi Translation - Arif Haleemਅਸੀਂ ਇਲਿਆਸ ਦੀ) ਸ਼ੁਭ ਚਰਚਾ ਮਗਰੋਂ ਆਉਣ ਵਾਲਿਆਂ ਲਈ ਬਾਕੀ ਰੱਖ ਛੱਡੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سَلَٰمٌ عَلَىٰٓ إِلْ يَاسِينَ
Punjabi Translation - Arif Haleemਇਲਯਾਸੀਨ (ਇਲਿਆਸ) ’ਤੇ ਸਲਾਮਤੀ ਹੋਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا كَذَٰلِكَ نَجْزِى ٱلْمُحْسِنِينَ
Punjabi Translation - Arif Haleemਨੇਕੀ ਕਰਨ ਵਾਲਿਆਂ ਨੂੰ ਅਸੀਂ ਇੰਜ ਹੀ ਬਦਲਾ ਦਿਆ ਕਰਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُۥ مِنْ عِبَادِنَا ٱلْمُؤْمِنِينَ
Punjabi Translation - Arif Haleemਬੇਸ਼ੱਕ ਉਹ (ਇਲਿਆਸ) ਸਾਡੇ ਮੋਮਿਨ ਬੰਦਿਆਂ ਵਿੱਚੋਂ ਹੀ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّ لُوطًا لَّمِنَ ٱلْمُرْسَلِينَ
Punjabi Translation - Arif Haleemਨਿਰਸੰਦੇਹ, ਲੂਤ ਵੀ ਪੈਗ਼ੰਬਰਾਂ ਵਿੱਚੋਂ ਹੀ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِذْ نَجَّيْنَٰهُ وَأَهْلَهُۥٓ أَجْمَعِينَ
Punjabi Translation - Arif Haleemਅਸੀਂ ਉਸ (ਲੂਤ) ਨੂੰ ਤੇ ਉਸ ਦੇ ਘਰ ਵਾਲਿਆਂ ਨੂੰ (ਅਜ਼ਾਬ ਤੋਂ) ਬਚਾ ਲਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا عَجُوزًا فِى ٱلْغَٰبِرِينَ
Punjabi Translation - Arif Haleemਛੁੱਟ ਉਸ ਬੁੱਢੀ (ਲੂਤ ਦੀ ਪਤਨੀ) ਤੋਂ ਜਿਹੜੀ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਸੀ (ਭਾਵ ਜਿਨ੍ਹਾਂ ਨੂੰ ਅਜ਼ਾਬ ਆਉਣਾ ਸੀ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ دَمَّرْنَا ٱلْـَٔاخَرِينَ
Punjabi Translation - Arif Haleemਫੇਰ ਅਸੀਂ ਬਾਕੀ ਸਾਰਿਆਂ ਨੂੰ ਹਲਾਕ (ਤਬਾਹ) ਕਰ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّكُمْ لَتَمُرُّونَ عَلَيْهِم مُّصْبِحِينَ
Punjabi Translation - Arif Haleemਨਿਰਸੰਦੇਹ, ਤੁਸੀਂ ਸਵੇਰ ਨੂੰ ਉਹਨਾਂ (ਨਾਸ਼ ਕੀਤੀਆਂ ਹੋਈਆਂ) ਬਸਤੀਆਂ ਵਿੱਚੋਂ ਦੀ ਲੰਘਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَبِٱلَّيْلِ أَفَلَا تَعْقِلُونَ
Punjabi Translation - Arif Haleemਅਤੇ ਰਾਤ ਨੂੰ ਵੀ ਲੰਘਦੇ ਹੋ। ਕੀ ਤੁਸੀਂ ਫੇਰ ਵੀ ਨਹੀਂ ਸਮਝਦੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّ يُونُسَ لَمِنَ ٱلْمُرْسَلِينَ
Punjabi Translation - Arif Haleemਬੇਸ਼ੱਕ ਯੂਨੁਸ ਵੀ ਨਬੀਆਂ ਵਿੱਚੋਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِذْ أَبَقَ إِلَى ٱلْفُلْكِ ٱلْمَشْحُونِ
Punjabi Translation - Arif Haleemਜਦੋਂ ਉਹ (ਯੂਨੁਸ ਕੌਮ ਤੋਂ ਨਿਰਾਸ਼ ਹੋ ਕੇ) ਇਕ ਭਰੀ ਹੋਈ ਬੇੜੀ ਵੱਲ ਨੱਸ ਤੁਰਿਆ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَسَاهَمَ فَكَانَ مِنَ ٱلْمُدْحَضِينَ
Punjabi Translation - Arif Haleemਜਦੋਂ (ਬੇੜੀ ਦਾ ਬੋਝ ਘਟਾਉਣ ਲਈ ਬੇੜੀ ਵਾਲਿਆਂ ਨੇ) ਪਰਚੀਆਂ ਪਾਈਆਂ ਤਾਂ ਉਹ (ਯੂਨੁਸ) ਫਸ ਗਿਆ (ਭਾਵ ਯੂਨੁਸ ਦੀ ਹੀ ਪਰਚੀ ਨਿੱਕਲੀ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱلْتَقَمَهُ ٱلْحُوتُ وَهُوَ مُلِيمٌ
Punjabi Translation - Arif Haleem(ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَوْلَآ أَنَّهُۥ كَانَ مِنَ ٱلْمُسَبِّحِينَ
Punjabi Translation - Arif Haleemਜੇਕਰ ਉਹ ਰੱਬ ਦੀ ਪਾਕੀ ਬਿਆਨ ਕਰਨ ਵਾਲਿਆਂ ਵਿੱਚੋਂ ਨਾ ਹੁੰਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَلَبِثَ فِى بَطْنِهِۦٓ إِلَىٰ يَوْمِ يُبْعَثُونَ
Punjabi Translation - Arif Haleemਤਾਂ ਉਹ ਲੋਕਾਂ ਦੇ ਮੁੜ ਜਿਊਂਦਾ ਉਠਾਉਣ ਜਾਣ ਵਾਲੇ ਦਿਨ (ਕਿਆਮਤ) ਤੱਕ ਉਸੇ ਮੱਛੀ ਦੇ ਢਿੱਡ ਵਿਚ ਹੀ ਰਹਿੰਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَنَبَذْنَٰهُ بِٱلْعَرَآءِ وَهُوَ سَقِيمٌ
Punjabi Translation - Arif Haleemਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَنۢبَتْنَا عَلَيْهِ شَجَرَةً مِّن يَقْطِينٍ
Punjabi Translation - Arif Haleemਅਤੇ ਅਸੀਂ ਉਸ (ਯੂਨੁਸ) ਉੱਤੇ (ਕੱਦੂ ਦਾ) ਇਕ ਵੇਲਦਾਰ ਰੁੱਖ ਉਗਾ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَرْسَلْنَٰهُ إِلَىٰ مِا۟ئَةِ أَلْفٍ أَوْ يَزِيدُونَ
Punjabi Translation - Arif Haleemਫੇਰ ਅਸੀਂ ਉਸ (ਯੂਨੁਸ) ਨੂੰ ਇਕ ਲੱਖ ਲੋਕਾਂ ਵੱਲ (ਰੱਬੀ ਪੈਗ਼ਾਮ ਦੇ ਕੇ) ਭੇਜਿਆ, ਉਹ ਲੋਕ ਇਸ ਗਿਣਤੀ ਤੋਂ ਕੁੱਝ ਵੱਧ ਹੀ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَـَٔامَنُوا۟ فَمَتَّعْنَٰهُمْ إِلَىٰ حِينٍ
Punjabi Translation - Arif Haleemਸੋ ਉਹ ਸਾਰੇ ਈਮਾਨ ਲਿਆਏ ਅਤੇ ਅਸਾਂ ਉਹਨਾਂ ਨੂੰ ਇਕ ਨਿਯਤ ਸਮੇਂ ਤੀਕ (ਸੰਸਾਰ ਦਾ) ਲਾਭ ਉਠਾਉਣ ਦਾ ਅਵਸਰ ਪ੍ਰਦਾਨ ਕੀਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱسْتَفْتِهِمْ أَلِرَبِّكَ ٱلْبَنَاتُ وَلَهُمُ ٱلْبَنُونَ
Punjabi Translation - Arif Haleemਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ خَلَقْنَا ٱلْمَلَٰٓئِكَةَ إِنَٰثًا وَهُمْ شَٰهِدُونَ
Punjabi Translation - Arif Haleemਕੀ ਉਹ ਉਸ ਸਮੇਂ ਹਾਜ਼ਰ ਸਨ ਜਦੋਂ ਅਸੀਂ ਫ਼ਰਿਸ਼ਤਿਆਂ ਨੂੰ ਇਸਤਰੀਆਂ ਬਣਾਇਆ ਸੀ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَآ إِنَّهُم مِّنْ إِفْكِهِمْ لَيَقُولُونَ
Punjabi Translation - Arif Haleem(ਖ਼ਬਰਦਾਰ) ਇਹ ਲੋਕ ਆਪਣੇ ਵੱਲੋਂ ਝੂਠ ਘੜ੍ਹ ਰਹੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَدَ ٱللَّهُ وَإِنَّهُمْ لَكَٰذِبُونَ
Punjabi Translation - Arif Haleemਕਿ ਅੱਲਾਹ ਦੀ ਸੰਤਾਨ ਹੈ। ਬੇਸ਼ੱਕ ਉਹ ਸਾਰੇ ਝੂਠੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَصْطَفَى ٱلْبَنَاتِ عَلَى ٱلْبَنِينَ
Punjabi Translation - Arif Haleemਕੀ ਉਹ (ਅੱਲਾਹ) ਪੁੱਤਰਾਂ ਦੀ ਥਾਂ ਧੀਆਂ ਨੂੰ ਪਸੰਦ ਕਰਦਾ ਹੈ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَا لَكُمْ كَيْفَ تَحْكُمُونَ
Punjabi Translation - Arif Haleemਤੁਹਾਨੂੰ ਕੀ ਹੋ ਗਿਆ ਹੈ ? ਤੁਸੀਂ ਕਿਹੋ ਜਿਹੀਆਂ ਗੱਲਾਂ ਕਰਦੇ ਹੋ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَلَا تَذَكَّرُونَ
Punjabi Translation - Arif Haleemਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ لَكُمْ سُلْطَٰنٌ مُّبِينٌ
Punjabi Translation - Arif Haleemਜਾਂ ਤੁਹਾਡੇ ਕੋਲ ਕੋਈ ਸਪਸ਼ਟ ਦਲੀਲ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأْتُوا۟ بِكِتَٰبِكُمْ إِن كُنتُمْ صَٰدِقِينَ
Punjabi Translation - Arif Haleemਜਾਂ ਤੁਸੀਂ ਆਪਣੀ ਕਿਤਾਬ ਲੈ ਆਓ, ਜੇ ਤੁਸੀਂ ਸੱਚੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَجَعَلُوا۟ بَيْنَهُۥ وَبَيْنَ ٱلْجِنَّةِ نَسَبًا وَلَقَدْ عَلِمَتِ ٱلْجِنَّةُ إِنَّهُمْ لَمُحْضَرُونَ
Punjabi Translation - Arif Haleemਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਅਤੇ ਜਿੰਨਾਂ ਦੇ ਵਿਚਾਲੇ ਇਕ ਸੰਬੰਧ ਬਣਾ ਛੱਡਿਆ ਹੈ, ਜਦ ਕਿ ਜਿੰਨਾਂ ਨੂੰ ਇਸ ਗੱਲ ਦਾ ਗਿਆਨ ਹੈ ਕਿ ਉਹ (ਰੱਬ ਅੱਗੇ) ਜ਼ਰੂਰ ਹੀ ਹਾਜ਼ਰ ਕੀਤੇ ਜਾਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سُبْحَٰنَ ٱللَّهِ عَمَّا يَصِفُونَ
Punjabi Translation - Arif Haleemਅੱਲਾਹ ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ (ਮੁਸ਼ਰਿਕ) ਉਸ ਦੇ ਬਾਰੇ ਕਰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا عِبَادَ ٱللَّهِ ٱلْمُخْلَصِينَ
Punjabi Translation - Arif Haleemਅੱਲਾਹ ਦੇ ਨੇਕ ਬੰਦੇ (ਅਜਿਹੀਆਂ ਗੱਲਾਂ ਤੋਂ) ਬਚੇ ਹੋਏ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِنَّكُمْ وَمَا تَعْبُدُونَ
Punjabi Translation - Arif Haleemਹੇ ਮੁਸ਼ਰਿਕੋ! ਬੇਸ਼ੱਕ ਤੁਸੀਂ ਅਤੇ ਉਹ, ਜਿਨ੍ਹਾਂ ਦੀ ਤੁਸੀਂ ਬੰਦਗੀ ਕਰਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَآ أَنتُمْ عَلَيْهِ بِفَٰتِنِينَ
Punjabi Translation - Arif Haleemਤੁਸੀਂ ਸਾਰੇ ਮਿਲ ਕੇ ਵੀ (ਨੇਕ ਬੰਦਿਆਂ ਨੂੰ) ਅੱਲਾਹ ਦੇ ਵਿਰੁੱਧ ਬਹਕਾ ਨਹੀਂ ਸਕਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا مَنْ هُوَ صَالِ ٱلْجَحِيمِ
Punjabi Translation - Arif Haleemਛੁੱਟ ਉਸ ਤੋਂ ਜਿਹੜਾ ਨਰਕ ਵਿਚ ਜਾਣ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا مِنَّآ إِلَّا لَهُۥ مَقَامٌ مَّعْلُومٌ
Punjabi Translation - Arif Haleem(ਫ਼ਰਿਸ਼ਤੇ ਆਖਦੇ ਹਨ ਕਿ) ਸਾਡੇ ਵਿੱਚੋਂ ਹਰੇਕ ਦੀ ਜ਼ਿੰਮੇਵਾਰੀ ਨਿਯਤ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّا لَنَحْنُ ٱلصَّآفُّونَ
Punjabi Translation - Arif Haleemਅਸੀਂ ਤਾਂ ਅੱਲਾਹ ਦੇ ਹਜ਼ੂਰ ਕਤਾਰ ਬੰਨੀ ਖੜ੍ਹੇ ਰਹਿਣ ਵਾਲੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّا لَنَحْنُ ٱلْمُسَبِّحُونَ
Punjabi Translation - Arif Haleemਬੇਸ਼ੱਕ ਅਸੀਂ ਅੱਲਾਹ ਦੀ ਤਸਬੀਹ (ਸ਼ਲਾਘਾ) ਕਰਨ ਵਾਲੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِن كَانُوا۟ لَيَقُولُونَ
Punjabi Translation - Arif Haleemਅਤੇ ਉਹ (ਇਨਕਾਰੀ) ਲੋਕ ਕਿਹਾ ਕਰਦੇ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَوْ أَنَّ عِندَنَا ذِكْرًا مِّنَ ٱلْأَوَّلِينَ
Punjabi Translation - Arif Haleemਕਿ ਜੇ ਸਾਡੇ ਕੋਲ ਸਾਥੋਂ ਪਹਿਲਾਂ ਦੇ ਲੋਕਾਂ (ਦੇ ਅਜ਼ਾਬ) ਦੀ ਚਰਚਾ ਕੀਤੀ ਹੁੰਦੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَكُنَّا عِبَادَ ٱللَّهِ ٱلْمُخْلَصِينَ
Punjabi Translation - Arif Haleemਤਾਂ ਅਸੀਂ ਵੀ ਅੱਲਾਹ ਦੇ ’ਚੋਂਣਵੇ ਬੰਦੇ ਹੁੰਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَكَفَرُوا۟ بِهِۦ فَسَوْفَ يَعْلَمُونَ
Punjabi Translation - Arif Haleemਜਦੋਂ ਪੈਗ਼ੰਬਰ .ਕੁਰਆਨ ਲੈ ਕੇ ਆਇਆ ਤਾਂ ਉਹਨਾਂ ਨੇ ਉਸ (.ਕੁਰਆਨ ਦਾ) ਇਨਕਾਰ ਕਰ ਦਿੱਤਾ। ਉਹ ਛੇਤੀ ਹੀ ਜਾਣ ਲੈਣਗੇ (ਕਿ ਉਹ ਕੀ ਕਰਦੇ ਸਨ?)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ سَبَقَتْ كَلِمَتُنَا لِعِبَادِنَا ٱلْمُرْسَلِينَ
Punjabi Translation - Arif Haleemਅਸਲ ਵਿਚ ਅਸੀਂ ਪਹਿਲਾਂ ਹੀ ਆਪਣੇ ਉਹਨਾਂ ਬੰਦਿਆਂ ਨੂੰ, ਜਿਹੜੇ ਪੈਗ਼ੰਬਰ ਹਨ, ਵਚਨ ਦੇ ਚੁੱਕੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُمْ لَهُمُ ٱلْمَنصُورُونَ
Punjabi Translation - Arif Haleemਕਿ ਜ਼ਰੂਰ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّ جُندَنَا لَهُمُ ٱلْغَٰلِبُونَ
Punjabi Translation - Arif Haleemਅਤੇ ਬੇਸ਼ੱਕ ਸਾਡੀਆਂ (ਅੱਲਾਹ ਦੀਆਂ) ਫ਼ੌਜਾਂ ਹੀ ਭਾਰੂ ਰਹਿਣਗੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَتَوَلَّ عَنْهُمْ حَتَّىٰ حِينٍ
Punjabi Translation - Arif Haleemਸੋ ਹੇ ਨਬੀ! ਤੁਸੀਂ ਕੁੱਝ ਸਮੇਂ ਲਈ ਉਹਨਾਂ (ਕਾਫ਼ਿਰਾਂ) ਤੋਂ ਮੂੰਹ ਮੋੜ ਲਵੋ (ਭਾਵ ਧਿਆਨ ਨਾ ਦਿਓ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَبْصِرْهُمْ فَسَوْفَ يُبْصِرُونَ
Punjabi Translation - Arif Haleemਅਤੇ ਉਹਨਾਂ ਨੂੰ ਵੇਖਦੇ ਰਹੋ (ਕਿ ਉਹਨਾਂ ’ਤੇ ਅਜ਼ਾਬ ਆਉਣ ਵਾਲਾ ਹੈ) ਫੇਰ ਛੇਤੀ ਹੀ ਉਹ ਵੀ ਵੇਖ ਲੈਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَبِعَذَابِنَا يَسْتَعْجِلُونَ
Punjabi Translation - Arif Haleemਕੀ ਉਹ ਸਾਡੇ ਅਜ਼ਾਬ ਲਈ ਕਾਹਲੀ ਕਰ ਰਹੇ ਹਨ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِذَا نَزَلَ بِسَاحَتِهِمْ فَسَآءَ صَبَاحُ ٱلْمُنذَرِينَ
Punjabi Translation - Arif Haleemਪ੍ਰੰਤੂ ਜਦੋਂ ਉਹ (ਅਜ਼ਾਬ) ਉਹਨਾਂ ਦੇ ਵਿਹੜੇ ਉੱਤਰੇਗਾ ਤਾਂ ਡਰਾਏ ਗਏ ਲੋਕਾਂ ਲਈ ਉਹ ਸਵੇਰ ਬਹੁਤ ਹੀ ਭੈੜੀ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتَوَلَّ عَنْهُمْ حَتَّىٰ حِينٍ
Punjabi Translation - Arif Haleem(ਹੇ ਨਬੀ!) ਤੁਸੀਂ ਕੁੱਝ ਸਮੇਂ ਲਈ ਇਹਨਾਂ ਦੀ ਚਿੰਤਾ ਛੱਡ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَبْصِرْ فَسَوْفَ يُبْصِرُونَ
Punjabi Translation - Arif Haleemਕੇਵਲ ਉਹਨਾਂ ਨੂੰ ਵੇਖਦੇ ਰਹੋ ਅਤੇ ਉਹ ਵੀ ਛੇਤੀ ਹੀ ਵੇਖ ਲੈਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سُبْحَٰنَ رَبِّكَ رَبِّ ٱلْعِزَّةِ عَمَّا يَصِفُونَ
Punjabi Translation - Arif Haleemਤੁਹਾਡਾ ਰੱਬ, ਜਿਹੜਾ ਇੱਜ਼ਤਾਂ ਦਾ ਮਾਲਿਕ ਹੈ, ਉਹਨਾਂ ਸਾਰੀਆਂ ਗੱਲਾਂ ਤੋਂ ਪਾਕ ਹੈ ਜਿਹੜੀਆਂ ਉਹ ਮੁਸ਼ਰਿਕ ਬਿਆਨ ਕਰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَسَلَٰمٌ عَلَى ٱلْمُرْسَلِينَ
Punjabi Translation - Arif Haleemਸਮੂਹ ਪੈਗ਼ੰਬਰਾਂ ’ਤੇ ਸਲਾਮ ਹੋਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلْحَمْدُ لِلَّهِ رَبِّ ٱلْعَٰلَمِينَ
Punjabi Translation - Arif Haleemਅਤੇ ਸਾਰੀਆਂ ਤਾਰੀਫ਼ਾਂ (ਤੇ ਸ਼ੁਕਰਾਨੇ) ਅੱਲਾਹ ਲਈ ਹਨ ਜਿਹੜਾ ਸਾਰੇ ਜਹਾਨਾਂ ਦਾ ਪਾਲਣਹਾਰ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→