caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nisaa, ਆਇਤ 23

ਮਦੀਨਾ · ਉਤਰਨ ਦਾ ਕ੍ਰਮ 92 · 4:23

حُرِّمَتْ عَلَيْكُمْ أُمَّهَٰتُكُمْ وَبَنَاتُكُمْ وَأَخَوَٰتُكُمْ وَعَمَّٰتُكُمْ وَخَٰلَٰتُكُمْ وَبَنَاتُ ٱلْأَخِ وَبَنَاتُ ٱلْأُخْتِ وَأُمَّهَٰتُكُمُ ٱلَّٰتِىٓ أَرْضَعْنَكُمْ وَأَخَوَٰتُكُم مِّنَ ٱلرَّضَٰعَةِ وَأُمَّهَٰتُ نِسَآئِكُمْ وَرَبَٰٓئِبُكُمُ ٱلَّٰتِى فِى حُجُورِكُم مِّن نِّسَآئِكُمُ ٱلَّٰتِى دَخَلْتُم بِهِنَّ فَإِن لَّمْ تَكُونُوا۟ دَخَلْتُم بِهِنَّ فَلَا جُنَاحَ عَلَيْكُمْ وَحَلَٰٓئِلُ أَبْنَآئِكُمُ ٱلَّذِينَ مِنْ أَصْلَٰبِكُمْ وَأَن تَجْمَعُوا۟ بَيْنَ ٱلْأُخْتَيْنِ إِلَّا مَا قَدْ سَلَفَ إِنَّ ٱللَّهَ كَانَ غَفُورًا رَّحِيمًا

Punjabi Translation - Arif Haleemਤੁਹਾਡੇ ’ਤੇ ਹਰਾਮ ਕੀਤੀਆਂ ਗਈਆਂ ਹਨ (ਭਾਵ ਜਿਨ੍ਹਾਂ ਨਾਲ ਤੁਸੀਂ ਨਿਕਾਹ ਨਹੀਂ ਕਰ ਸਕਦੇ) ਤੁਹਾਡੀਆਂ (ਸਕੀਆਂ ਤੇ ਮਤੇਰੀਆਂ) ਮਾਵਾਂ, ਤੁਹਾਡੀਆਂ ਧੀਆਂ (ਪੋਤੀ ਤੇ ਦੋਹਤੀ ਸਮੇਤ), ਭੈਣਾਂ (ਸਕੀ ਮਾਂ ਜਾਂ ਬਾਪ ਵੱਲੋਂ), ਭੂਆ, ਮਾਸੀਆਂ, ਭਤੀਜੀਆਂ, ਭਾਣਜੀਆਂ, ਤੁਹਾਡੀਆਂ ਉਹ ਮਾਵਾਂ ਜਿਨ੍ਹਾਂ ਦਾ ਤੁਸੀਂ ਦੁੱਧ ਪੀਤਾ ਹੇ ਅਤੇ ਤੁਹਾਡੀਆਂ ਦੁੱਧ ਵਿਚ ਸਾਂਝੀਵਾਲ ਭੈਣਾਂ, ਤੁਹਾਡੀਆਂ ਸੱਸਾਂ ਅਤੇ ਤੁਹਾਡੀਆਂ ਪਤਨੀਆਂ ਦੀਆਂ ਧੀਆਂ, ਜਿਹੜੀਆਂ ਤੁਹਾਡੀ ਗੋਦੀ ਵਿਚ ਪਲੀਆਂ ਹਨ, ਉਹਨਾਂ ਔਰਤਾਂ ਦੀਆਂ ਧੀਆਂ ਜਿਨ੍ਹਾਂ ਨਾਲ ਤੁਸੀਂ (ਪਤੀ ਪਤਨੀ ਵਾਲਾ) ਮੇਲ ਮਿਲਾਪ ਕਰ ਚੁੱਕੇ ਹੋ, ਪਰ ਜੇ ਤੁਸੀਂ ਉਹਨਾਂ ਨਾਲ ਪਤੀ ਪਤਨੀ ਵਾਂਗ ਮਿਲਾਪ ਨਹੀਂ ਸੀ ਕੀਤਾ (ਕੇਵਲ ਨਿਕਾਹ ਹੀ ਹੋਇਆ ਹੇ) ਤਾਂ ਫੇਰ ਤੁਹਾਡੇ ’ਤੇ ਕੋਈ ਦੋਸ਼ ਨਹੀਂ ਤੁਹਾਡੇ ਲਈ ਜਾਇਜ਼ ਹੇ (ਤੁਸੀਂ ਨਿਕਾਹ ਕਰ ਸਕਦੇ ਹੋ) ਅਤੇ ਤੁਹਾਡੇ ਵੀਰਜ ਤੋਂ ਪੈਦਾ ਹੋਏ ਪੁੱਤਰਾਂ ਦੀਆਂ ਪਤਨੀਆਂ ਅਤੇ ਦੋ ਸਕੀਆਂ ਭੈਣਾਂ ਨੂੰ ਇਕੋ ਵੇਲੇ ਇਕੱਠਾ ਰੱਖਣਾ (ਵੀ ਹਰਾਮ ਹੇ) ਹਾਂ ਜੋ ਵੀ (ਇਹਨਾਂ ਹੁਕਮਾਂ ਤੋਂ) ਪਹਿਲਾਂ ਹੋ ਚੁੱਕਿਆ ਸੋ ਹੋ ਚੁੱਕਿਆ। ਅੱਲਾਹ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70