ਸੂਰਤ Ad-Dukhaan الدخان
59 ਆਇਤਾਂ · ਮੱਕਾ · ਉਤਰਨ ਦਾ ਕ੍ਰਮ 64
بِسْمِ ٱللَّهِ ٱلرَّحْمَٰنِ ٱلرَّحِيمِ حمٓ
Punjabi Translation - Arif Haleemਹਾ, ਮੀਮ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلْكِتَٰبِ ٱلْمُبِينِ
Punjabi Translation - Arif Haleemਸਪਸ਼ਟ (ਰੌਸ਼ਨ) ਕਿਤਾਬ, .ਕੁਰਆਨ ਦੀ ਸੁੰਹ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّآ أَنزَلْنَٰهُ فِى لَيْلَةٍ مُّبَٰرَكَةٍ إِنَّا كُنَّا مُنذِرِينَ
Punjabi Translation - Arif Haleemਅਸਾਂ ਇਸ (.ਕੁਰਆਨ) ਨੂੰ ਇਕ ਬਰਕਤਾਂ ਵਾਲੀ ਰਾਤ ਵਿਚ ਉਤਾਰਿਆ ਹੈ। ਬੇਸ਼ਕ ਅਸੀਂ (ਇਸ .ਕੁਰਆਨ ਰਾਹੀਂ ਅਜ਼ਾਬ ਤੋਂ) ਡਰਾਉਣ ਵਾਲੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِيهَا يُفْرَقُ كُلُّ أَمْرٍ حَكِيمٍ
Punjabi Translation - Arif Haleemਇਸੇ (ਭਾਗਾਂ ਵਾਲੀ ਰਾਤ ਨੂੰ ਸਾਡੇ ਵੱਲੋਂ) ਹਰੇਕ ਮਾਮਲੇ ਦਾ ਯੁਕਤੀ ਭਰਿਆ ਫ਼ੈਸਲਾ ਕੀਤਾ ਜਾਂਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْرًا مِّنْ عِندِنَآ إِنَّا كُنَّا مُرْسِلِينَ
Punjabi Translation - Arif Haleemਵਿਸ਼ੇਸ਼ ਸਾਡੇ ਹੁਕਮ ਅਨੁਸਾਰ (ਹਰੇਕ ਫ਼ੈਸਲਾ ਹੁੰਦਾ ਹੈ) ਬੇਸ਼ੱਕ ਅਸੀਂ ਹੀ (ਰਸੂਲ) ਭੇਜਣ ਵਾਲੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
رَحْمَةً مِّن رَّبِّكَ إِنَّهُۥ هُوَ ٱلسَّمِيعُ ٱلْعَلِيمُ
Punjabi Translation - Arif Haleemਇਹ ਤੁਹਾਡੇ ਰੱਬ ਦੀ ਵਿਸ਼ੇਸ਼ ਕ੍ਰਿਪਾ ਹੈ। ਨਿਰਸੰਦੇਹ, ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
رَبِّ ٱلسَّمَٰوَٰتِ وَٱلْأَرْضِ وَمَا بَيْنَهُمَآ إِن كُنتُم مُّوقِنِينَ
Punjabi Translation - Arif Haleemਉਹ ਜਿਹੜਾ ਅਕਾਸ਼ਾਂ ਤੇ ਧਰਤੀ ਦਾ ਮਾਲਿਕ ਹੈ ਅਤੇ ਉਹਨਾਂ ਦਾ ਵੀ ਜਿਹੜਾ ਇਹਨਾਂ ਦੋਵਾਂ ਦੇ ਵਿਚਾਲੇ ਹੈ। ਜੇ ਤੁਸੀਂ ਵਿਸ਼ਵਾਸ ਕਰਨ ਵਾਲੇ ਹੋ। (ਤਾਂ ਕਰ ਲਿਓ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَآ إِلَٰهَ إِلَّا هُوَ يُحْىِۦ وَيُمِيتُ رَبُّكُمْ وَرَبُّ ءَابَآئِكُمُ ٱلْأَوَّلِينَ
Punjabi Translation - Arif Haleemਕਿ ਛੁੱਟ ਉਸ (ਅੱਲਾਹ) ਤੋਂ ਕੋਈ ਵੀ ਸੱਚਾ ਇਸ਼ਟ ਨਹੀਂ, ਉਹੀਓ ਜੀਵਨ ਦਿੰਦਾ ਹੈ ਤੇ ਉਹੀਓ ਮੌਤ ਦਿੰਦਾ ਹੈ। ਉਹੀਓ ਤੁਹਾਡਾ ਤੇ ਤੁਹਾਡੇ ਪਿਓ ਦਾਦਿਆਂ ਦਾ ਰੱਬ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بَلْ هُمْ فِى شَكٍّ يَلْعَبُونَ
Punjabi Translation - Arif Haleemਪਰ ਕਾਫ਼ਿਰਾਂ ਨੂੰ ਵਿਸ਼ਵਾਸ ਨਹੀਂ, ਸਗੋਂ ਉਹ ਤਾਂ ਸ਼ੱਕ ਵਿਚ ਪਏ ਖੇਡ ਰਹੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱرْتَقِبْ يَوْمَ تَأْتِى ٱلسَّمَآءُ بِدُخَانٍ مُّبِينٍ
Punjabi Translation - Arif Haleemਸੋ (ਹੇ ਨਬੀ!) ਤੁਸੀਂ ਉਸ ਦਿਹਾੜੇ ਦੀ ਉਡੀਕ ਕਰੋ ਜਦੋਂ ਅਕਾਸ਼ ਪ੍ਰਤਖ ਧੂੰਆਂ ਲੈ ਕੇ ਆਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَغْشَى ٱلنَّاسَ هَٰذَا عَذَابٌ أَلِيمٌ
Punjabi Translation - Arif Haleemਉਹ ਧੂੰਆਂ ਲੋਕਾਂ ਨੂੰ ਢੱਕ ਲਵੇਗਾ (ਫੇਰ ਆਖਿਆ ਜਾਵੇਗਾ ਕਿ) ਇਹ ਹੈ (ਇਨਕਾਰ ਕਰਨ ਦਾ) ਦੁਖਦਾਈ ਅਜ਼ਾਬ!।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
رَّبَّنَا ٱكْشِفْ عَنَّا ٱلْعَذَابَ إِنَّا مُؤْمِنُونَ
Punjabi Translation - Arif Haleemਕਾਫ਼ਿਰ ਆਖਣਗੇ ਕਿ ਹੇ ਸਾਡੇ ਰੱਬਾ! ਸਾਥੋਂ ਇਹ ਅਜ਼ਾਬ ਦੂਰ ਕਰ ਦੇ, ਬੇਸ਼ਕ ਅਸੀਂ ਹੁਣੇ ਈਮਾਨ ਲਿਆਉਂਦੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَنَّىٰ لَهُمُ ٱلذِّكْرَىٰ وَقَدْ جَآءَهُمْ رَسُولٌ مُّبِينٌ
Punjabi Translation - Arif Haleemਹੁਣ ਭਲਾਂ ਇਹਨਾਂ ਨੂੰ ਨਸੀਹਤ ਕੀ ਕਰੇਗੀ ਜਦ ਕਿ ਇਹਨਾਂ ਕੋਲ ਤਾਂ ਹਿਦਾਇਤ ਬਿਆਨ ਕਰਨ ਵਾਲਾ ਰਸੂਲ ਆ ਗਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ تَوَلَّوْا۟ عَنْهُ وَقَالُوا۟ مُعَلَّمٌ مَّجْنُونٌ
Punjabi Translation - Arif Haleemਪਰ ਉਹਨਾਂ (ਮੱਕੇ ਦੇ ਵਸਨੀਕਾਂ) ਨੇ ਉਸ (ਰਸੂਲ) ਤੋਂ ਮੂੰਹ ਫੇਰ ਲਿਆ ਅਤੇ ਕੁੱਝ ਨੇ ਇਹ ਵੀ ਕਿਹਾ ਕਿ ਇਹ ਤਾਂ ਸਿਖਾਇਆ ਪੜ੍ਹਾਇਆ ਹੈ ਅਤੇ ਕੁੱਝ ਨੇ ਸੁਦਾਈ ਆਖਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا كَاشِفُوا۟ ٱلْعَذَابِ قَلِيلًا إِنَّكُمْ عَآئِدُونَ
Punjabi Translation - Arif Haleemਅਸਾਂ ਥੋੜ੍ਹੀ ਦੇਰ ਲਈ ਇਹਨਾਂ ਤੋਂ ਅਜ਼ਾਬ ਦੂਰ ਕਰਨ ਵਾਲੇ ਹਾਂ, ਬੇਸ਼ੱਕ ਤੁਸੀਂ ਲੋਕ ਮੁੜ ਉਹੀਓ (ਇਨਕਾਰ) ਕਰਨ ਵਾਲੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ نَبْطِشُ ٱلْبَطْشَةَ ٱلْكُبْرَىٰٓ إِنَّا مُنتَقِمُونَ
Punjabi Translation - Arif Haleemਜਿਸ ਦਿਨ ਅਸੀਂ ਕਰੜਾਈ ਨਾਲ ਫੜਾਂਗੇ। ਬੇਸ਼ੱਕ (ਉਸ ਦਿਨ) ਅਸੀਂ ਪੂਰਾ-ਪੂਰਾ ਬਦਲਾ ਲੈਣ ਵਾਲੇ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ فَتَنَّا قَبْلَهُمْ قَوْمَ فِرْعَوْنَ وَجَآءَهُمْ رَسُولٌ كَرِيمٌ
Punjabi Translation - Arif Haleemਅਸੀਂ ਇਹਨਾਂ (ਕਾਫ਼ਿਰਾਂ) ਤੋਂ ਪਹਿਲਾਂ ਫ਼ਿਰਔਨ ਦੀ ਕੌਮ ਨੂੰ ਪਰਖਿਆ ਅਤੇ ਉਹਨਾਂ ਕੋਲ ਇਕ ਪਤਵੰਤਾ ਰਸੂਲ ਆਇਆ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَنْ أَدُّوٓا۟ إِلَىَّ عِبَادَ ٱللَّهِ إِنِّى لَكُمْ رَسُولٌ أَمِينٌ
Punjabi Translation - Arif Haleemਉਸ (ਰਸੂਲ) ਨੇ ਫ਼ਿਰਔਨ ਨੂੰ ਆਖਿਆ ਕਿ ਅੱਲਾਹ ਦੇ ਬੰਦਿਆਂ ਭਾਵ (ਬਨੀ-ਇਸਰਾਈਲ) ਨੂੰ ਮੇਰੇ ਹਵਾਲੇ ਕਰਦੇ। ਇਹ ਵੀ ਕਿਹਾ ਕਿ ਬੇਸ਼ਕ ਮੈਂ ਤੁਹਾਡੇ ਲਈ ਇਕ ਅਮਾਨਤਦਾਰ ਪੈਗ਼ੰਬਰ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَن لَّا تَعْلُوا۟ عَلَى ٱللَّهِ إِنِّىٓ ءَاتِيكُم بِسُلْطَٰنٍ مُّبِينٍ
Punjabi Translation - Arif Haleemਤੁਸੀਂ ਅੱਲਾਹ ਦੇ ਅੱਗੇ ਸਰਕਸ਼ੀ ਨਾ ਕਰੋ, ਨਿਰਸੰਦੇਹ, ਮੈਂ ਤੁਹਾਡੇ ਸਾਹਮਣੇ (ਰਸੂਲ ਹੋਣ ਦੀਆਂ) ਸਪਸ਼ਟ ਦਲੀਲਾਂ ਪੇਸ਼ ਕਰਦਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنِّى عُذْتُ بِرَبِّى وَرَبِّكُمْ أَن تَرْجُمُونِ
Punjabi Translation - Arif Haleemਮੈਂਨੇ ਆਪਣੇ ਰੱਬ ਤੇ ਤੁਹਾਡੇ ਰੱਬ ਦੀ ਸ਼ਰਨ ਇਸ ਲਈ ਲਈ ਹੈ ਕਿ ਕਿਤੇ ਤੁਸੀਂ ਮੈਨੂੰ ਪੱਥਰਾਂ ਨਾਲ ਹੀ ਨਾ ਮਾਰ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِن لَّمْ تُؤْمِنُوا۟ لِى فَٱعْتَزِلُونِ
Punjabi Translation - Arif Haleemਜੇ ਤੁਸੀਂ ਮੇਰੀ ਗੱਲ ’ਤੇ ਵਿਸ਼ਵਾਸ ਨਹੀਂ ਕਰਦੇ ਤਾਂ ਮੈਥੋਂ ਅੱਡ ਹੋ ਜਾਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَدَعَا رَبَّهُۥٓ أَنَّ هَٰٓؤُلَآءِ قَوْمٌ مُّجْرِمُونَ
Punjabi Translation - Arif Haleemਫੇਰ ਉਸ (ਮੂਸਾ) ਨੇ ਆਪਣੇ ਰੱਬ ਨੂੰ ਬੇਨਤੀ ਕੀਤੀ ਕਿ ਇਹ ਲੋਕ ਤਾਂ ਅਪਰਾਧੀ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَسْرِ بِعِبَادِى لَيْلًا إِنَّكُم مُّتَّبَعُونَ
Punjabi Translation - Arif Haleem(ਰੱਬ ਵੱਲੋਂ ਹੁਕਮ ਹੋਇਆ ਕਿ) ਮੇਰੇ ਬੰਦਿਆਂ ਨੂੰ ਰਾਤ ਦੇ ਸਮੇਂ ਲੈ ਕੇ ਤੁਰ ਜਾ, ਬੇਸ਼ੱਕ ਤੁਹਾਡਾ ਪਿੱਛਾ ਕੀਤਾ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱتْرُكِ ٱلْبَحْرَ رَهْوًا إِنَّهُمْ جُندٌ مُّغْرَقُونَ
Punjabi Translation - Arif Haleemਅਤੇ ਤੂੰ ਸਮੁੰਦਰ ਨੂੰ ਉਸ ਦੇ ਹਾਲ ’ਤੇ ਛੱਡ ਕੇ ਪਾਰ ਹੋ ਜਾ। ਬੇਸ਼ੱਕ ਇਹ (ਸਾਰਾ ਫ਼ਿਰਔਨੀ) ਲਸ਼ਕਰ ਡੁੱਬ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَمْ تَرَكُوا۟ مِن جَنَّٰتٍ وَعُيُونٍ
Punjabi Translation - Arif Haleemਉਹ (ਫ਼ਿਰਔਨੀ) ਆਪਣੇ ਪਿੱਛੇ ਕਿੰਨੇ ਹੀ ਬਾਗ਼ ਤੇ ਚਸ਼ਮੇ ਛੱਡ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَزُرُوعٍ وَمَقَامٍ كَرِيمٍ
Punjabi Translation - Arif Haleemਖੇਤੀਆਂ ਤੇ ਸ਼ਾਨਦਾਰ ਮਹਿਲ (ਵੀ ਛੱਡ ਤੁਰੇ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَنَعْمَةٍ كَانُوا۟ فِيهَا فَٰكِهِينَ
Punjabi Translation - Arif Haleemਕਿੰਨੀ ਹੀ ਸੁਖ-ਸਮੱਗਰੀ ਸੀ ਜਿਸ ਵਿਚ ਉਹ ਮੌਜਾਂ ਮਾਰਦੇ ਪਏ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَذَٰلِكَ وَأَوْرَثْنَٰهَا قَوْمًا ءَاخَرِينَ
Punjabi Translation - Arif Haleemਉਹਨਾਂ ਦਾ ਅੰਤ ਇਸ ਤਰ੍ਹਾਂ ਹੋਇਆ ਕਿ ਅਸੀਂ ਇਕ ਦੂਜੀ ਕੌਮ ਨੂੰ ਉਹਨਾਂ ਦੀਆਂ ਸਾਰੀਆਂ ਚੀਜ਼ਾਂ ਦਾ ਵਾਰਸ ਬਣਾ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَمَا بَكَتْ عَلَيْهِمُ ٱلسَّمَآءُ وَٱلْأَرْضُ وَمَا كَانُوا۟ مُنظَرِينَ
Punjabi Translation - Arif Haleemਫੇਰ ਨਾ ਅਕਾਸ਼ ਤੇ ਨਾ ਹੀ ਧਰਤੀ ਉਹਨਾਂ ਉੱਤੇ ਰੋਈ ਅਤੇ ਨਾ ਹੀ ਉਹਨਾਂ ਨੂੰ ਮੋਹਲਤ ਦਿੱਤੀ ਗਈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ نَجَّيْنَا بَنِىٓ إِسْرَٰٓءِيلَ مِنَ ٱلْعَذَابِ ٱلْمُهِينِ
Punjabi Translation - Arif Haleemਇਸ ਤਰ੍ਹਾਂ ਅਸੀਂ ਬਨੀ-ਇਸਰਾਈਲ ਨੂੰ ਹੀਣਤਾ ਭਰੇ ਅਜ਼ਾਬ ਤੋਂ ਛੁਟਕਾਰਾ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مِن فِرْعَوْنَ إِنَّهُۥ كَانَ عَالِيًا مِّنَ ٱلْمُسْرِفِينَ
Punjabi Translation - Arif Haleemਭਾਵ ਫ਼ਿਰਔਨ ਤੋਂ ਬਚਾਇਆ। ਬੇਸ਼ੱਕ ਉਹ ਵੱਡਾ ਹੀ ਸਰਕਸ਼ ਤੇ ਹੱਦਾਂ ਟੱਪਣ ਵਾਲਿਆਂ ਵਿੱਚੋਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدِ ٱخْتَرْنَٰهُمْ عَلَىٰ عِلْمٍ عَلَى ٱلْعَٰلَمِينَ
Punjabi Translation - Arif Haleemਬੇਸ਼ੱਕ ਅਸੀਂ ਬਨੀ-ਇਸਰਾਈਲ ਨੂੰ ਆਪਣੇ ਗਿਆਨ ਅਨੁਸਾਰ ਕੁਲ ਜਹਾਨ ਦੀਆਂ ਕੌਮਾਂ ਉੱਤੇ ਪਹਿਲ ਦਿੱਤੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَءَاتَيْنَٰهُم مِّنَ ٱلْـَٔايَٰتِ مَا فِيهِ بَلَٰٓؤٌا۟ مُّبِينٌ
Punjabi Translation - Arif Haleemਅਸੀਂ ਉਹਨਾਂ ਨੂੰ ਅਜਿਹੀਆਂ ਨਿਸ਼ਾਨੀਆਂ ਦਿੱਤੀਆਂ ਸਨ ਜਿਨ੍ਹਾਂ ਵਿਚ ਖੁੱਲ੍ਹੀ ਅਜ਼ਮਾਇਸ਼ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ هَٰٓؤُلَآءِ لَيَقُولُونَ
Punjabi Translation - Arif Haleemਅਤੇ ਇਹ (ਮੱਕੇ ਦੇ ਕਾਫ਼ਿਰ) ਲੋਕ ਵੱਡੇ ਜ਼ੋਰਾਂ ਨਾਲ ਆਖਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنْ هِىَ إِلَّا مَوْتَتُنَا ٱلْأُولَىٰ وَمَا نَحْنُ بِمُنشَرِينَ
Punjabi Translation - Arif Haleemਕਿ ਅਸੀਂ ਮਰਨਾ ਤਾਂ ਇਕ ਵਾਰ ਹੀ ਹੈ ਅਤੇ ਸਾਨੂੰ ਮੁੜ ਉਠਾਇਆ ਨਹੀਂ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأْتُوا۟ بِـَٔابَآئِنَآ إِن كُنتُمْ صَٰدِقِينَ
Punjabi Translation - Arif Haleemਜੇ ਤੁਸੀਂ ਸੱਚੇ ਹੋ ਤਾਂ ਸਾਡੇ ਪਿਓ ਦਾਦਿਆਂ ਨੂੰ (ਜਿਊਂਦਾ ਕਰਕੇ) ਲੈ ਆਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَهُمْ خَيْرٌ أَمْ قَوْمُ تُبَّعٍ وَٱلَّذِينَ مِن قَبْلِهِمْ أَهْلَكْنَٰهُمْ إِنَّهُمْ كَانُوا۟ مُجْرِمِينَ
Punjabi Translation - Arif Haleemਕੀ ਇਹ (ਇਨਕਾਰੀ, ਸ਼ਕਤੀ ਪੱਖੋਂ) ਚੰਗੇਰੇ ਹਨ ਜਾਂ ਤੁੱਬਾ ਦੀ ਕੌਮ, ਜਾਂ ਉਹ ਲੋਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਅਸੀਂ ਉਹਨਾਂ ਸਭ ਨੂੰ ਹਲਾਕ ਕਰ ਦਿੱਤਾ। ਉਹ ਸਾਰੇ ਅਪਰਾਧੀ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا خَلَقْنَا ٱلسَّمَٰوَٰتِ وَٱلْأَرْضَ وَمَا بَيْنَهُمَا لَٰعِبِينَ
Punjabi Translation - Arif Haleemਅਸੀਂ ਅਕਾਸ਼ਾਂ ਤੇ ਧਰਤੀ ਨੂੰ ਅਤੇ ਜੋ ਕੁੱਝ ਵੀ ਇਹਨਾਂ ਦੇ ਵਿਚਾਲੇ ਹੈ ਉਹਨਾਂ ਨੂੰ, ਖੇਡ-ਖੇਡ ਵਿਚ ਨਹੀਂ ਬਣਾਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَا خَلَقْنَٰهُمَآ إِلَّا بِٱلْحَقِّ وَلَٰكِنَّ أَكْثَرَهُمْ لَا يَعْلَمُونَ
Punjabi Translation - Arif Haleemਅਸਾਂ ਇਹਨਾਂ ਦੋਵਾਂ (ਧਰਤੀ ਤੇ ਅਕਾਸ਼) ਨੂੰ ਹੱਕ ਸੱਚ ਦੇ ਅਧਾਰ ’ਤੇ ਪੈਦਾ ਕੀਤਾ ਹੈ। ਪਰ ਇਹਨਾਂ (ਇਨਕਾਰੀਆਂ) ਵਿੱਚੋਂ ਬਹੁਤੇ ਲੋਕ ਇਹ ਗੱਲ ਨਹੀਂ ਸਮਝਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ يَوْمَ ٱلْفَصْلِ مِيقَٰتُهُمْ أَجْمَعِينَ
Punjabi Translation - Arif Haleemਬੇਸ਼ੱਕ ਫ਼ੈਸਲੇ ਦਾ ਦਿਨ (ਭਾਵ ਕਿਆਮਤ) ਉਹਨਾਂ ਸਭ ਦੇ (ਮੁੜ ਜਿਊਂਦੇ ਕਰਨ) ਲਈ ਨਿਸ਼ਚਿਤ ਸਮਾਂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ لَا يُغْنِى مَوْلًى عَن مَّوْلًى شَيْـًٔا وَلَا هُمْ يُنصَرُونَ
Punjabi Translation - Arif Haleemਉਸ ਦਿਹਾੜੇ ਕੋਈ ਮਿੱਤਰ ਕਿਸੇ ਮਿੱਤਰ ਦੇ ਕੁੱਝ ਵੀ ਕੰਮ ਨਹੀਂ ਆਵੇਗਾ ਅਤੇ ਨਾ ਹੀ ਉਹਨਾਂ ਦੀ ਸਹਾਇਤਾ ਕੀਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا مَن رَّحِمَ ٱللَّهُ إِنَّهُۥ هُوَ ٱلْعَزِيزُ ٱلرَّحِيمُ
Punjabi Translation - Arif Haleemਛੁੱਟ ਇਸ ਤੋਂ ਅੱਲਾਹ ਹੀ ਜਿਸ ਉੱਤੇ ਮਿਹਰਬਾਨ ਹੋ ਜਾਵੇ (ਉਸ ਦੀ ਮਦਦ ਕੀਤੀ ਜਾਵੇਗੀ)। ਬੇਸ਼ੱਕ ਉਹ ਅਤਿਅੰਤ ਜ਼ੋਰਾਵਰ ਤੇ ਮਿਹਰਾਂ ਕਰਨ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ شَجَرَتَ ٱلزَّقُّومِ
Punjabi Translation - Arif Haleemਬੇਸ਼ੱਕ ਥੋਹਰ ਦਾ ਰੁਖ,
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
طَعَامُ ٱلْأَثِيمِ
Punjabi Translation - Arif Haleemਪਾਪੀਆਂ ਦਾ ਭੋਜਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَٱلْمُهْلِ يَغْلِى فِى ٱلْبُطُونِ
Punjabi Translation - Arif Haleemਪਿਘਲੇ ਹੋਏ ਤਾਂਬੇ ਵਾਂਗ ਉਹ ਢਿੱਡ ਵਿਚ ਉੱਬਲੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَغَلْىِ ٱلْحَمِيمِ
Punjabi Translation - Arif Haleemਜਿਵੇਂ ਤੇਜ਼ ਗਰਮ ਪਾਣੀ ਉਬਾਲੀਆਂ ਖਾਂਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
خُذُوهُ فَٱعْتِلُوهُ إِلَىٰ سَوَآءِ ٱلْجَحِيمِ
Punjabi Translation - Arif Haleem(ਹੁਕਮ ਹੋਵੇਗਾ ਕਿ) ਇਸ ਅਪਰਾਧੀ ਨੂੰ ਫੜੋ ਤੇ ਘਸੀਟਦੇ ਹੋਏ ਨਰਕ ਵਿਚ ਲੈ ਜਾਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ صُبُّوا۟ فَوْقَ رَأْسِهِۦ مِنْ عَذَابِ ٱلْحَمِيمِ
Punjabi Translation - Arif Haleemਫੇਰ ਉਸ ਦੇ ਸਿਰ ਉੱਤੇ ਉੱਬਲਦਾ ਹੋਇਆ ਪਾਣੀ ਡੋਲ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ذُقْ إِنَّكَ أَنتَ ٱلْعَزِيزُ ٱلْكَرِيمُ
Punjabi Translation - Arif Haleemਫੇਰ ਆਖਿਆ ਜਾਵੇਗਾ ਕਿ ਲੈ ਵੇਖ ਸੁਆਦ, ਤੂੰ ਤਾਂ ਵੱਡਾ ਪਤਵੰਤਾ ਆਗੂ ਬਣੀ ਫਿਰਦਾ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ هَٰذَا مَا كُنتُم بِهِۦ تَمْتَرُونَ
Punjabi Translation - Arif Haleemਬੇਸ਼ੱਕ ਇਹ ਉਹ ਅਜ਼ਾਬ ਹੈ ਜਿਸ ਵਿਚ ਤੂੰ ਸ਼ੱਕ ਕਰਦਾ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱلْمُتَّقِينَ فِى مَقَامٍ أَمِينٍ
Punjabi Translation - Arif Haleemਬੇਸ਼ੱਕ ਮੁੱਤਕੀਨ (ਰੱਬ ਦਾ ਡਰ-ਭੌ ਮੰਣਨ ਵਾਲੇ) ਅਮਨ-ਸ਼ਾਂਤੀ ਵਾਲੀ ਥਾਂ ਵਿਖੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى جَنَّٰتٍ وَعُيُونٍ
Punjabi Translation - Arif Haleemਭਾਵ ਉਹ ਬਾਗ਼ਾਂ ਤੇ ਚਸ਼ਮਿਆਂ ਵਿਚ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَلْبَسُونَ مِن سُندُسٍ وَإِسْتَبْرَقٍ مُّتَقَٰبِلِينَ
Punjabi Translation - Arif Haleemਉਹ ਬਰੀਕ ਤੇ ਮੋਟੇ ਰੇਸ਼ਮ ਦੇ ਲਿਬਾਸ ਪਹਿਣੀ ਆਹਮੋ-ਸਾਹਮਣੇ ਬੈਠੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَذَٰلِكَ وَزَوَّجْنَٰهُم بِحُورٍ عِينٍ
Punjabi Translation - Arif Haleemਅਤੇ (ਜੰਨਤ ਵਿਚ) ਇਸ ਤਰ੍ਹਾਂ ਹੋਵੇਗਾ ਕਿ ਅਸੀਂ ਵੱਡੀ-ਵੱਡੀ ਅੱਖਾਂ ਵਾਲੀਆਂ ਹੂਰਾਂ ਨੂੰ ਉਹਨਾਂ ਦੀਆਂ ਪਤਨੀਆਂ ਬਣਾ ਦਿਆਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَدْعُونَ فِيهَا بِكُلِّ فَٰكِهَةٍ ءَامِنِينَ
Punjabi Translation - Arif Haleemਉੱਥੇ ਉਹ ਨਿਸਚਿੰਤ ਹੋਕੇ ਹਰ ਤਰ੍ਹਾਂ ਦੇ ਫਲਾਂ ਦੀ ਮੰਗ ਕਰਨਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَا يَذُوقُونَ فِيهَا ٱلْمَوْتَ إِلَّا ٱلْمَوْتَةَ ٱلْأُولَىٰ وَوَقَىٰهُمْ عَذَابَ ٱلْجَحِيمِ
Punjabi Translation - Arif Haleemਉੱਥੇ (ਜੰਨਤ) ਵਿਚ ਉਹ ਮੌਤ ਦਾ ਸੁਆਦ ਕਦੇ ਨਹੀਂ ਵੇਖਣਗੇ, ਛੁੱਟ ਪਹਿਲੀ (ਸੰਸਾਰ ਦੀ) ਮੌਤ ਤੋਂ ਅਤੇ ਅੱਲਾਹ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਬਚਾ ਲਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَضْلًا مِّن رَّبِّكَ ذَٰلِكَ هُوَ ٱلْفَوْزُ ٱلْعَظِيمُ
Punjabi Translation - Arif Haleem(ਹੇ ਨਬੀ!) ਤੁਹਾਡੇ ਰੱਬ ਦਾ ਫ਼ਜ਼ਲ ਹੈ, (ਨਰਕ ਤੋਂ ਬਚਣਾ ਹੀ) ਸਭ ਤੋਂ ਵੱਡੀ ਕਾਮਯਾਬੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِنَّمَا يَسَّرْنَٰهُ بِلِسَانِكَ لَعَلَّهُمْ يَتَذَكَّرُونَ
Punjabi Translation - Arif Haleem(ਹੇ ਨਬੀ!) ਅਸਾਂ ਤਾਂ ਇਸ .ਕੁਰਆਨ ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਸੁਖਾਲਾ ਬਣਾ ਛੱਡਿਆ ਹੈ ਤਾਂ ਜੋ ਉਹ ਲੋਕ ਨਸੀਹਤ ਪ੍ਰਾਪਤ ਕਰ ਸਕਣ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱرْتَقِبْ إِنَّهُم مُّرْتَقِبُونَ
Punjabi Translation - Arif Haleemਹੁਣ ਤੁਸੀਂ ਵੀ ਉਡੀਕ ਕਰੋ, ਬੇਸ਼ੱਕ ਉਹ (ਇਨਕਾਰੀ ਵੀ ਕਿਆਮਤ ਦੀ) ਉਡੀਕ ਕਰ ਰਹੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→