يَٰٓأَيُّهَا ٱلَّذِينَ ءَامَنُوا۟ لَا تُحِلُّوا۟ شَعَٰٓئِرَ ٱللَّهِ وَلَا ٱلشَّهْرَ ٱلْحَرَامَ وَلَا ٱلْهَدْىَ وَلَا ٱلْقَلَٰٓئِدَ وَلَآ ءَآمِّينَ ٱلْبَيْتَ ٱلْحَرَامَ يَبْتَغُونَ فَضْلًا مِّن رَّبِّهِمْ وَرِضْوَٰنًا وَإِذَا حَلَلْتُمْ فَٱصْطَادُوا۟ وَلَا يَجْرِمَنَّكُمْ شَنَـَٔانُ قَوْمٍ أَن صَدُّوكُمْ عَنِ ٱلْمَسْجِدِ ٱلْحَرَامِ أَن تَعْتَدُوا۟ وَتَعَاوَنُوا۟ عَلَى ٱلْبِرِّ وَٱلتَّقْوَىٰ وَلَا تَعَاوَنُوا۟ عَلَى ٱلْإِثْمِ وَٱلْعُدْوَٰنِ وَٱتَّقُوا۟ ٱللَّهَ إِنَّ ٱللَّهَ شَدِيدُ ٱلْعِقَابِ
Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਦੀਆਂ ਨਿਸ਼ਾਨੀਆਂ ਦਾ ਨਿਰਾਦਰ ਨਾ ਕਰੋ ਅਤੇ ਨਾ ਅਦਬ ਵਾਲੇ ਮਹੀਨਿਆਂ ਦਾ ਅਤੇ ਨਾ ਹੀ ਹਰਮ (ਭਾਵ ਖ਼ਾਨਾ-ਕਾਅਬਾ) ਵਿਚ ਕੁਰਬਾਨ ਹੋਣ ਵਾਲੇ ਜਾਨਵਰ ਦਾ, ਜਿਨ੍ਹਾਂ ਦੇ ਗਲੇ ਵਿਚ ਕੁਰਬਾਨੀ ਦੇ ਪਟੇ ਪਏ ਹੋਏ ਹਨ ਅਤੇ ਨਾ ਕਾਅਬੇ ਵੱਲ ਜਾਣ ਵਾਲੇ ਉਹਨਾਂ ਲੋਕਾਂ ਨੂੰ ਤੰਗ ਕਰੋ ਜਿਹੜੇ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਵੱਲ ਆਪਣੇ ਰੱਬ ਦੇ ਫ਼ਜ਼ਲ ਅਤੇ ਉਸ ਦੀ ਰਜ਼ਾ ਦੀ ਭਾਲ ਵਿਚ ਜਾ ਰਹੇ ਹਨ। ਹਾਂ! ਜਦੋਂ ਤੁਸੀਂ ਇਹਰਾਮ ਉਤਾਰ ਦਿਓ ਤਾਂ ਸ਼ਿਕਾਰ ਕਰ ਸਕਦੇ ਹੋ। ਜਿਨ੍ਹਾਂ ਲੋਕਾਂ ਨੇ ਤੁਹਾ` ਮਸਜਿਦੇ ਹਰਾਮ (ਸਤਿਕਾਰਯੋਗ ਮਸਜਿਦ ਭਾਵ ਖ਼ਾਨਾ-ਕਾਅਬਾ) ਤੋਂ ਰੋਕਿਆ ਸੀ ਉਹਨਾਂ ਦੀ ਦੁਸ਼ਮਨੀ ਤੁਹਾਨੂੰ ਇਸ ਗੱਲ ਲਈ ਨਾ ਉਭਾਰੇ ਕਿ ਤੁਸੀਂ ਉਹਨਾਂ ਨਾਲ ਵਧੀਕੀ ਕਰੋ। ਤੁਸੀਂ ਨੇਕੀ ਅਤੇ ਪਰਹੇਜ਼ਗਾਰੀ (ਭਾਵ ਬੁਰਾਈਆਂ ਤੋਂ ਬਚਣ) ਵਿਚ ਇਕ ਦੂਜੇ ਦੀ ਸਹਾਇਤਾ ਕਰਦੇ ਰਹੋ, ਪ੍ਰੰਤੂ ਗੁਨਾਹ ਅਤੇ ਵਧੀਕੀ ਦੇ ਕੰਮਾ ਵਿਚ ਸਹਿਯੋਗੀ ਨਾ ਬਣੋ। ਅੱਲਾਹ ਤੋਂ ਡਰਦੇ ਰਹੋ, ਬੇਸ਼ੱਕ ਅੱਲਾਹ (ਗੁਨਾਹਾਂ ਤੇ ਵਧੀਕੀ ਕਰਨ ਵਾਲਿਆਂ ਨੂੰ) ਕਰੜੀ ਸਜ਼ਾ ਦੇਣ ਵਾਲਾ ਹੇ।