وَٱتْلُ عَلَيْهِمْ نَبَأَ ٱبْنَىْ ءَادَمَ بِٱلْحَقِّ إِذْ قَرَّبَا قُرْبَانًا فَتُقُبِّلَ مِنْ أَحَدِهِمَا وَلَمْ يُتَقَبَّلْ مِنَ ٱلْـَٔاخَرِ قَالَ لَأَقْتُلَنَّكَ قَالَ إِنَّمَا يَتَقَبَّلُ ٱللَّهُ مِنَ ٱلْمُتَّقِينَ
Punjabi Translation - Arif Haleem(ਹੇ ਨਬੀ!) ਤੁਸੀਂ ਇਹਨਾਂ (ਨਾ-ਫ਼ਰਮਾਨਾਂ) ਨੂੰ ਆਦਮ ਦੇ ਪੁੱਤਰਾਂ (ਹਾਬੀਲ ਤੇ ਕਾਬੀਲ) ਦਾ ਕਿੱਸਾ ਵੀ ਠੀਕ-ਠੀਕ ਸੁਣਾ ਦਿਓ। ਜਦੋਂ ਉਹਨਾਂ ਦੋਵਾਂ ਨੇ (ਰੱਬ ਦੇ ਹਜ਼ੂਰ) ਇਕ ਕੁਰਬਾਨੀ ਪੇਸ਼ ਕੀਤੀ ਤਾਂ ਇਹਨਾਂ ਵਿੱਚੋਂ ਇਕ (ਹਾਬੀਲ) ਦੀ ਕੁਰਬਾਨੀ ਕਬੂਲ ਹੋ ਗਈ ਅਤੇ ਦੂਜੇ (ਕਾਬੀਲ) ਦੀ ਕਬੂਲ ਨਾ ਹੋਈ ਤਾਂ ਉਹ (ਈਰਖਾ ਵਿਚ ਆ ਕੇ) ਕਹਿਣ ਲੱਗਾ ਕਿ ਮੈਂ ਤਾਂ ਤੈਨੂੰ ਮਾਰ ਦੇਵਾਂਗਾ[7] ਤਾਂ ਉਸ ਨੇ (ਜਿਸ ਦੀ ਕੁਰਬਾਨੀ ਕਬੂਲ ਹੋਈ ਸੀ) ਕਿਹਾ ਕਿ ਅੱਲਾਹ ਤਾਂ ਉਸ ਤੋਂ ਡਰਨ ਵਾਲਿਆਂ ਦੀ ਹੀ ਕੁਰਬਾਨੀ ਕਬੂਲ ਕਰਦਾ ਹੇ।