caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf ق

45 ਆਇਤਾਂ · ਮੱਕਾ · ਉਤਰਨ ਦਾ ਕ੍ਰਮ 34

بِسْمِ ٱللَّهِ ٱلرَّحْمَٰنِ ٱلرَّحِيمِ قٓ وَٱلْقُرْءَانِ ٱلْمَجِيدِ

Punjabi Translation - Arif Haleemਕਾਫ਼। ਕਸਮ ਹੈ ਸਤਿਕਾਰਯੋਗ .ਕੁਰਆਨ ਦੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بَلْ عَجِبُوٓا۟ أَن جَآءَهُم مُّنذِرٌ مِّنْهُمْ فَقَالَ ٱلْكَٰفِرُونَ هَٰذَا شَىْءٌ عَجِيبٌ

Punjabi Translation - Arif Haleemਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَءِذَا مِتْنَا وَكُنَّا تُرَابًا ذَٰلِكَ رَجْعٌۢ بَعِيدٌ

Punjabi Translation - Arif Haleemਕੀ ਜਦੋਂ ਅਸੀਂ ਮਰ ਜਾਵਾਂਗੇ ਤੇ ਮਿੱਟੀ ਹੋ ਜਾਂਵਾਗੇ (ਤਾਂ ਕੀ ਰੱਬ ਸਾਨੂੰ ਮੁੜ ਜਿਊਂਦਾ ਕਰੇਗਾ ?) ਉਹ ਮੁੜ ਵਾਪਸੀ (ਰੱਬ ਦੇ ਕੋਲ) ਅਕਲੋਂ ਪਰਾਂ ਗੱਲ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَدْ عَلِمْنَا مَا تَنقُصُ ٱلْأَرْضُ مِنْهُمْ وَعِندَنَا كِتَٰبٌ حَفِيظٌۢ

Punjabi Translation - Arif Haleem(ਹੇ ਲੋਕੋ!) ਧਰਤੀ ਉਹਨਾਂ (ਮੁਰਦਾ ਸਰੀਰ ਵਿੱਚੋਂ ਖਾਕੇ) ਜੋ ਘਟਾਉਂਦੀ ਹੈ ਉਹ ਸਭ ਸਾਡੇ (ਭਾਵ ਰੱਬ ਦੇ) ਗਿਆਨ ਵਿਚ ਹੈ ਅਤੇ ਸਾਡੇ ਕੋਲ ਇਕ ਕਿਤਾਬ ਹੈ ਜਿਸ ਵਿਚ ਯਾਦ ਰੱਖਣ ਵਾਲੀਆਂ ਸਾਰੀਆਂ ਗੱਲਾਂ ਸੁਰੱਖਿਅਤ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بَلْ كَذَّبُوا۟ بِٱلْحَقِّ لَمَّا جَآءَهُمْ فَهُمْ فِىٓ أَمْرٍ مَّرِيجٍ

Punjabi Translation - Arif Haleemਸਗੋਂ ਉਹਨਾਂ (ਮੱਕੇ ਦੇ ਇਨਕਾਰੀਆਂ) ਨੇ ਹੱਕ (.ਕੁਰਆਨ) ਨੂੰ ਝੁਠਲਾਇਆ। ਜਦੋਂ ਉਹ (.ਕੁਰਆਨ) ਉਹਨਾਂ (ਮੱਕੇ ਵਾਲਿਆਂ) ਕੋਲ ਪਹੁੰਚਿਆ ਤਾਂ ਉਹ ਸਾਰੇ ਉਲਝਣ ਵਿਚ ਪੈ ਗਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَفَلَمْ يَنظُرُوٓا۟ إِلَى ٱلسَّمَآءِ فَوْقَهُمْ كَيْفَ بَنَيْنَٰهَا وَزَيَّنَّٰهَا وَمَا لَهَا مِن فُرُوجٍ

Punjabi Translation - Arif Haleemਕੀ ਇਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਅਕਾਸ਼ ਵੱਲ ਨਹੀਂ ਵੇਖਿਆ ਕਿ ਅਸੀਂ ਇਸ ਨੂੰ ਕਿਵੇਂ ਬਣਾਇਆ ਹੈ ? ਅਤੇ ਇਸ ਨੂੰ (ਤਾਰਿਆਂ ਤੇ ਚੰਨ ਨਾਲ) ਸਜਾਇਆ ਅਤੇ ਇਸ (ਅਕਾਸ਼) ਵਿਚ ਕੋਈ ਛੇਕ ਵੀ ਨਹੀਂ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْأَرْضَ مَدَدْنَٰهَا وَأَلْقَيْنَا فِيهَا رَوَٰسِىَ وَأَنۢبَتْنَا فِيهَا مِن كُلِّ زَوْجٍۭ بَهِيجٍ

Punjabi Translation - Arif Haleemਅਤੇ ਅਸੀਂ ਧਰਤੀ ਨੂੰ (ਫ਼ਰਸ਼ ਵਾਂਗ) ਵਿਛਾਇਆ ਅਤੇ ਇਸ ਵਿਚ ਪਹਾੜ ਗੱਡ ਦਿੱਤੇ ਅਤੇ ਇਸ ਵਿਚ ਭਾਂਤ-ਭਾਂਤ ਦੀਆਂ ਸੋਹਣੀਆਂ ਦਿਸਣ ਵਾਲੀਆਂ ਚੀਜ਼ਾਂ ਉਗਾ ਦਿੱਤੀਆਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تَبْصِرَةً وَذِكْرَىٰ لِكُلِّ عَبْدٍ مُّنِيبٍ

Punjabi Translation - Arif Haleemਅਤੇ ਇਹ ਸਾਰੀਆਂ ਚੀਜ਼ਾਂ ਹਰ ਉਸ ਵਿਅਕਤੀ ਦੀਆਂ ਅੱਖਾਂ ਖੋਲ੍ਹਣ ਲਈ ਅਤੇ ਸਿੱਖਿਆ ਲਈ ਹਨ ਜਿਹੜਾ ਹੱਕ ਵੱਲ ਪਰਤਨਾ ਚਾਹੁੰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَنَزَّلْنَا مِنَ ٱلسَّمَآءِ مَآءً مُّبَٰرَكًا فَأَنۢبَتْنَا بِهِۦ جَنَّٰتٍ وَحَبَّ ٱلْحَصِيدِ

Punjabi Translation - Arif Haleemਅਤੇ ਅਸੀਂ ਅਕਾਸ਼ ਤੋਂ ਬਰਕਤਾਂ ਵਾਲਾ ਪਾਣੀ ਉਤਾਰਿਆ ਜਿਸ ਤੋਂ ਬਾਗ਼ ਅਤੇ ਅਨਾਜ ਦੀਆਂ ਕੱਟਣ ਵਾਲੀਆਂ ਫ਼ਸਲਾਂ ਉਗਾਈਆਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلنَّخْلَ بَاسِقَٰتٍ لَّهَا طَلْعٌ نَّضِيدٌ

Punjabi Translation - Arif Haleemਅਤੇ ਖਜੂਰਾਂ ਦੇ ਉੱਚੇ ਲੰਬੇ ਰੁੱਖ ਪੈਦਾ ਕੀਤੇ ਜਿਨ੍ਹਾਂ ’ਤੇ ਦੇ ਫਲਾਂ ਨਾਲ ਲੱਦੇ ਹੋਏ ਗੁੱਛੇ ਲਗਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

رِّزْقًا لِّلْعِبَادِ وَأَحْيَيْنَا بِهِۦ بَلْدَةً مَّيْتًا كَذَٰلِكَ ٱلْخُرُوجُ

Punjabi Translation - Arif Haleem(ਇਹ ਸਭ ਪ੍ਰਬੰਧ) ਬੰਦਿਆਂ ਨੂੰ ਰੋਜ਼ੀ ਦੇਣ ਲਈ ਹੈ। ਅਸੀਂ ਪਾਣੀ ਰਾਹੀਂ ਮੁਰਦਾ (ਬੰਜਰ) ਧਰਤੀ ਨੂੰ ਜਿਊਂਦਾ (ਉਪਜਾਊ) ਕਰ ਦਿੱਤਾ। ਇਸੇ ਪ੍ਰਕਾਰ ਕਬਰਾਂ ਤੋਂ ਵੀ (ਜਿਊਂਦਾ ਹੋ ਕੇ) ਬਾਹਿਰ ਆਉਣਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَّبَتْ قَبْلَهُمْ قَوْمُ نُوحٍ وَأَصْحَٰبُ ٱلرَّسِّ وَثَمُودُ

Punjabi Translation - Arif Haleemਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਨੂਹ ਦੀ ਕੌਮ ਨੇ ਅਤੇ ਰਸ ਵਾਲਿਆਂ ਨੇ ਅਤੇ ਸਮੂਦ ਨੇ (ਰਸੂਲਾਂ ਨੂੰ) ਝੁਠਲਾਇਆ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَعَادٌ وَفِرْعَوْنُ وَإِخْوَٰنُ لُوطٍ

Punjabi Translation - Arif Haleemਕੌਮੇ-ਆਦ, ਫ਼ਿਰਔਨ ਅਤੇ ਲੂਤ ਦੇ ਭਰਾਵਾਂ ਨੇ ਵੀ (ਝੁਠਲਾਇਆ ਸੀ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَصْحَٰبُ ٱلْأَيْكَةِ وَقَوْمُ تُبَّعٍ كُلٌّ كَذَّبَ ٱلرُّسُلَ فَحَقَّ وَعِيدِ

Punjabi Translation - Arif Haleemਅਤੇ ਐਕਾ ਵਾਲਿਆਂ ਨੇ ਅਤੇ ਤੁੱਬਾ ਦੀ ਕੌਮ ਨੇ (ਭਾਵ ਉਹਨਾਂ ਸਭ ਨੇ) ਰਸੂਲਾਂ ਨੂੰ ਝੁਠਲਾਇਆ, ਅੰਤ ਉਹਨਾਂ ’ਤੇ (ਮੇਰਾ ਅਜ਼ਾਬ ਦੀ ਗੱਲ) ਪੂਰੀ ਹੋ ਕੇ ਰਹੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَفَعَيِينَا بِٱلْخَلْقِ ٱلْأَوَّلِ بَلْ هُمْ فِى لَبْسٍ مِّنْ خَلْقٍ جَدِيدٍ

Punjabi Translation - Arif Haleemਕੀ ਅਸੀਂ ਪਹਿਲੀ ਵਾਰ ਪੈਦਾ ਕਰਕੇ ਥੱਕ ਚੱਕੇ ਹਾਂ? (ਨਹੀਂ) ਉਹ ਤਾਂ ਮੁੜ ਜੀਵਤ ਹੋਣ ਦੇ ਸ਼ੱਕ ਵਿਚ ਫਸੇ ਹੋਏ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَقَدْ خَلَقْنَا ٱلْإِنسَٰنَ وَنَعْلَمُ مَا تُوَسْوِسُ بِهِۦ نَفْسُهُۥ وَنَحْنُ أَقْرَبُ إِلَيْهِ مِنْ حَبْلِ ٱلْوَرِيدِ

Punjabi Translation - Arif Haleemਬੇਸ਼ੱਕ ਅਸੀਂ ਮਨੁੱਖ ਨੂੰ ਪੈਦਾ ਕੀਤਾ ਅਤੇ ਅਸੀਂ ਉਸ ਦੇ ਮਨ ਵਿਚ ਉਭਰਨ ਵਾਲੀਆਂ ਸ਼ੰਕਾਵਾਂ ਤੋਂ ਭਲੀ-ਭਾਂਤ ਜਾਣੂ ਹਾਂ। ਅਸੀਂ ਉਸ (ਮਨੁੱਖ) ਦੀ ਸ਼ਾਹ-ਰਗ ਨਾਲੋਂ ਵੀ ਵਧ ਉਸ ਦੇ ਨੇੜੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ يَتَلَقَّى ٱلْمُتَلَقِّيَانِ عَنِ ٱلْيَمِينِ وَعَنِ ٱلشِّمَالِ قَعِيدٌ

Punjabi Translation - Arif Haleemਮਨੁੱਖ ਜੋ ਵੀ ਕਰਦਾ ਹੈ, ਤਾਂ ਦੋ ਲਿਖਣ ਵਾਲੇ (ਫ਼ਰਿਸ਼ਤੇ) ਲਿਖ ਲੈਂਦੇ ਹਨ। ਜਿਹੜੇ ਉਸ ਦੇ ਸੱਜੇ ਅਤੇ ਖੱਬੇ (ਮੋਢਿਆਂ ਉੱਤੇ) ਬੈਠੇ ਹਨ।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَّا يَلْفِظُ مِن قَوْلٍ إِلَّا لَدَيْهِ رَقِيبٌ عَتِيدٌ

Punjabi Translation - Arif Haleemਮਨੁੱਖ ਜਿਹੜਾ ਵੀ ਸ਼ਬਦ ਮੂੰਹੋਂ ਕੱਢਦਾ ਹੈ, ਉਸ ਨੂੰ ਲਿਖਣ ਲਈ ਇਕ ਨਿਗਰਾਨ (ਫ਼ਰਿਸ਼ਤਾ) ਤਿਆਰ (ਬੈਠਾ) ਹੈ।[2]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَآءَتْ سَكْرَةُ ٱلْمَوْتِ بِٱلْحَقِّ ذَٰلِكَ مَا كُنتَ مِنْهُ تَحِيدُ

Punjabi Translation - Arif Haleem(ਹੇ ਇਨਕਾਰੀਓ!) ਮੌਤ ਦੀ ਸਖ਼ਤੀ ਹੱਕ (ਸੱਚਾਈ) ਨੂੰ ਸਾਹਮਣੇ ਲੈਕੇ ਆ ਗਈ। ਆਖਿਆ ਜਾਵੇਗਾ ਕਿ ਇਹ ਉਹ (ਮੌਤ) ਹੈ ਜਿਸ ਤੋਂ ਤੂੰ ਭੱਜਦਾ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَنُفِخَ فِى ٱلصُّورِ ذَٰلِكَ يَوْمُ ٱلْوَعِيدِ

Punjabi Translation - Arif Haleemਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ ਦਿਨ ਅਜ਼ਾਬ ਦਾ ਹੋਵੇਗਾ ਜਿਸ ਦਾ ਵਾਅਦਾ ਕੀਤਾ ਗਿਆ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَآءَتْ كُلُّ نَفْسٍ مَّعَهَا سَآئِقٌ وَشَهِيدٌ

Punjabi Translation - Arif Haleemਅਤੇ ਉਸ ਦਿਨ ਹਰ ਵਿਅਕਤੀ (ਰੱਬ ਦੇ ਹਜ਼ੂਰ) ਆਵੇਗਾ। ਉਸ ਨਾਲ ਇਕ ਹਿੱਕ ਕੇ ਲਿਆਉਣ ਵਾਲਾ (ਫ਼ਰਿਸ਼ਤਾ) ਹੋਵੇਗਾ ਅਤੇ ਇਕ ਗਵਾਹੀ ਦੇਣ ਵਾਲਾ ਵੀ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَّقَدْ كُنتَ فِى غَفْلَةٍ مِّنْ هَٰذَا فَكَشَفْنَا عَنكَ غِطَآءَكَ فَبَصَرُكَ ٱلْيَوْمَ حَدِيدٌ

Punjabi Translation - Arif Haleemਬੇਸ਼ੱਕ ਤੂੰ ਇਸ ਦਿਹਾੜੇ (ਕਿਆਮਤ) ਤੋਂ ਬੇ-ਸੁਰਤ ਸੀ। ਅਸੀਂ ਉਹ ਪੜਦਾ ਚੁੱਕ ਦਿੱਤਾ, ਜਿਹੜਾ ਤੇਰੇ ਅੱਗੇ ਪਿਆ ਹੋਇਆ ਸੀ ਅਤੇ ਅੱਜ ਤੇਰੀ ਨਿਗਾਹ ਬਹੁਤ ਤੇਜ਼ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقَالَ قَرِينُهُۥ هَٰذَا مَا لَدَىَّ عَتِيدٌ

Punjabi Translation - Arif Haleemਉਸ ਦਾ ਸਹਿਯੋਗੀ (ਫ਼ਰਿਸ਼ਤਾ) ਆਖੇਗਾ ਕਿ ਇਹ ਹੈ ਉਹ (ਅਮਲ-ਪਤਰੀ) ਜਿਹੜੀ ਮੇਰੇ ਕੋਲ ਤਿਆਰ ਪਈ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلْقِيَا فِى جَهَنَّمَ كُلَّ كَفَّارٍ عَنِيدٍ

Punjabi Translation - Arif Haleem(ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ ਤੇ ਕਾਫ਼ਿਰ ਨੂੰ ਨਰਕ ਵਿਚ ਸੁੱਟ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَّنَّاعٍ لِّلْخَيْرِ مُعْتَدٍ مُّرِيبٍ

Punjabi Translation - Arif Haleemਜਿਹੜਾ ਨੇਕ ਕੰਮ ਕਰਨ ਤੋਂ ਰੋਕਦਾ ਸੀ ਅਤੇ (ਸਰਕਸ਼ੀ ਵਿੱਚ) ਹੱਦੋਂ ਟੱਪਣ ਵਾਲਾ ਅਤੇ (ਕਿਆਮਤ ਦਿਹਾੜੇ ਵਿੱਚ) ਸ਼ੱਕ ਕਰਨ ਵਾਲਾ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى جَعَلَ مَعَ ٱللَّهِ إِلَٰهًا ءَاخَرَ فَأَلْقِيَاهُ فِى ٱلْعَذَابِ ٱلشَّدِيدِ

Punjabi Translation - Arif Haleemਜਿਸ ਨੇ ਅੱਲਾਹ ਦੇ ਨਾਲ ਹੋਰ ਵੀ ਇਸ਼ਟ ਬਣਾ ਲਏ ਸੀ ਤੁਸੀਂ ਦੋਵੇਂ ਉਸ ਨੂੰ ਕਰੜੇ ਅਜ਼ਾਬ ਵਿਚ ਸੁੱਟ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ قَرِينُهُۥ رَبَّنَا مَآ أَطْغَيْتُهُۥ وَلَٰكِن كَانَ فِى ضَلَٰلٍۭ بَعِيدٍ

Punjabi Translation - Arif Haleemਉਸ ਦਾ ਸਾਥੀ (ਸ਼ੈਤਾਨ) ਆਖੇਗਾ ਕਿ ਹੇ ਰੱਬ! ਮੈਂਨੇ ਇਸ ਨੂੰ ਤੇਰੀ ਰਾਹ ਤੋਂ ਨਹੀਂ ਭਟਕਾਇਆ, ਸਗੋਂ ਉਹ ਆਪ ਹੀ ਰਾਹੋਂ ਦੂਰ ਕੁਰਾਹੇ ਪਿਆ ਹੋਇਆ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالَ لَا تَخْتَصِمُوا۟ لَدَىَّ وَقَدْ قَدَّمْتُ إِلَيْكُم بِٱلْوَعِيدِ

Punjabi Translation - Arif Haleemਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَا يُبَدَّلُ ٱلْقَوْلُ لَدَىَّ وَمَآ أَنَا۠ بِظَلَّٰمٍ لِّلْعَبِيدِ

Punjabi Translation - Arif Haleemਮੇਰੇ ਦਰਬਾਰ ਵਿਚ (ਕਹੀ ਹੋਈ) ਗੱਲ ਬਦਲੀ ਨਹੀਂ ਜਾਂਦੀ ਅਤੇ ਨਾ ਹੀ ਮੈਂ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ نَقُولُ لِجَهَنَّمَ هَلِ ٱمْتَلَأْتِ وَتَقُولُ هَلْ مِن مَّزِيدٍ

Punjabi Translation - Arif Haleemਜਿਸ ਦਿਨ ਅਸੀਂ ਨਰਕ ਤੋਂ ਪੁੱਛਾਂਗੇ ਕਿ ਕੀ ਤੂੰ (ਪਾਪੀਆਂ ਨਾਲ) ਭਰ ਗਈ ਹੈ? ਉਹ (ਨਰਕ) ਉੱਤਰ ਵਿਚ ਪੁੱਛੇਗੀ ਕਿ ਕੀ ਕੁੱਝ ਹੋਰ ਵੀ ਹੈ ?[3]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأُزْلِفَتِ ٱلْجَنَّةُ لِلْمُتَّقِينَ غَيْرَ بَعِيدٍ

Punjabi Translation - Arif Haleemਅਤੇ ਸਵਰਗ ਪ੍ਰਹੇਜ਼ਗਾਰਾਂ (ਬੁਰਾਈਆਂ ਤੋਂ ਬਚਣ ਵਾਲਿਆਂ) ਦੇ ਨੇੜੇ ਕਰ ਦਿੱਤੀ ਜਾਵੇਗੀ, ਦੂਰ ਨਹੀਂ ਹੋਵੇਗੀ।[4]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هَٰذَا مَا تُوعَدُونَ لِكُلِّ أَوَّابٍ حَفِيظٍ

Punjabi Translation - Arif Haleemਆਖਿਆ ਜਾਵੇਗਾ ਕਿ ਇਹ ਉਹ (ਸਵਰਗ) ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ। ਇਹ ਵਾਅਦਾ ਹਰ ਉਸ ਵਿਅਕਤੀ ਲਈ ਸੀ ਜਿਹੜਾ (ਰੱਬ ਵੱਲ) ਮੁੜ-ਮੁੜ ਪਰਤਣ (ਤੌਬਾ ਕਰਨ) ਵਾਲਾ ਅਤੇ (ਅੱਲਾਹ ਦੇ ਹੁਕਮਾਂ ਦੀ) ਨਿਗਰਾਨੀ ਕਰਨ ਵਾਲਾ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَّنْ خَشِىَ ٱلرَّحْمَٰنَ بِٱلْغَيْبِ وَجَآءَ بِقَلْبٍ مُّنِيبٍ

Punjabi Translation - Arif Haleemਅਤੇ ਜਿਹੜਾ ਵਿਅਕਤੀ ਬਿਨ ਵੇਖੇ ਰਹਿਮਾਨ (ਅੱਲਾਹ) ਦਾ ਡਰ ਰੱਖਦਾ ਸੀ ਅਤੇ ਜਿਹੜਾ (ਰੱਬ ਵੱਲ) ਮੁੜ ਆਉਣ ਵਾਲਾ ਦਿਲ ਲਿਆਇਆ ਹੋਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱدْخُلُوهَا بِسَلَٰمٍ ذَٰلِكَ يَوْمُ ٱلْخُلُودِ

Punjabi Translation - Arif Haleemਉਸ ਨੂੰ ਕਿਹਾ ਜਾਵੇਗਾ ਕਿ ਤੁਸੀਂ ਇਸ ਸਵਰਗ ਵਿਚ ਸਲਾਮਤੀ ਨਾਲ ਪ੍ਰਵੇਸ਼ ਕਰ ਜਾਓ। ਉਹ ਸਦਾ ਲਈ (ਸਵਰਗ ਵਿਚ) ਰਹਿਣ ਵਾਲਾ ਦਿਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَهُم مَّا يَشَآءُونَ فِيهَا وَلَدَيْنَا مَزِيدٌ

Punjabi Translation - Arif Haleemਉਹ (ਨੇਕ ਲੋਕ) ਉੱਥੇ (ਸਵਰਗ ਵਿਚ) ਜੋ ਵੀ ਚਾਹੁਣਗੇ ਉਹ ਉਹਨਾਂ ਨੂੰ ਮਿਲੇਗਾ, ਸਗੋਂ ਸਾਡੇ ਕੋਲ ਤਾਂ ਹੋਰ ਵੀ ਬਹੁਤ ਕੁੱਝ (ਉਹਨਾਂ ਨੂੰ ਦੇਣ ਲਈ) ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَكَمْ أَهْلَكْنَا قَبْلَهُم مِّن قَرْنٍ هُمْ أَشَدُّ مِنْهُم بَطْشًا فَنَقَّبُوا۟ فِى ٱلْبِلَٰدِ هَلْ مِن مَّحِيصٍ

Punjabi Translation - Arif Haleemਇਹਨਾਂ ਮੱਕੇ ਵਾਲਿਆਂ ਤੋਂ ਪਹਿਲਾਂ ਵੀ ਅਸੀਂ ਬਹੁਤ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ ਜਿਹੜੀਆਂ ਉਹਨਾਂ ਤੋਂ ਕਿਤੇ ਵੱਧ ਬਲਵਾਨ ਸਨ। ਉਹਨਾਂ ਨੇ ਸ਼ਹਿਰਾਂ ਵਿਚ ਵਧੇਰੀ ਨੱਠ ਭੱਜ ਕੀਤੀ, ਫੇਰ ਕੀ ਉਹਨਾਂ ਨੂੰ ਅਜ਼ਾਬ ਤੋਂ ਬਚਣ ਲਈ ਕੋਈ ਸ਼ਰਨ ਮਿਲੀ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ فِى ذَٰلِكَ لَذِكْرَىٰ لِمَن كَانَ لَهُۥ قَلْبٌ أَوْ أَلْقَى ٱلسَّمْعَ وَهُوَ شَهِيدٌ

Punjabi Translation - Arif Haleem(ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَقَدْ خَلَقْنَا ٱلسَّمَٰوَٰتِ وَٱلْأَرْضَ وَمَا بَيْنَهُمَا فِى سِتَّةِ أَيَّامٍ وَمَا مَسَّنَا مِن لُّغُوبٍ

Punjabi Translation - Arif Haleemਅਸੀਂ ਧਰਤੀ ਅਤੇ ਅਕਾਸ਼ ਅਤੇ ਉਹਨਾਂ ਵਿਚਾਲੇ ਦੀਆਂ ਸਾਰੀਆਂ ਚੀਜ਼ਾਂ ਨੂੰ ਕੇਵਲ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ ਸਾਨੂੰ ਕੁਝ ਵੀ ਥਕਾਨ ਨਹੀਂ ਹੋਈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱصْبِرْ عَلَىٰ مَا يَقُولُونَ وَسَبِّحْ بِحَمْدِ رَبِّكَ قَبْلَ طُلُوعِ ٱلشَّمْسِ وَقَبْلَ ٱلْغُرُوبِ

Punjabi Translation - Arif Haleemਸੋ ਹੇ ਨਬੀ! ਉਹ (ਮੱਕੇ ਵਾਲੇ) ਤੁਹਾਨੂੰ ਜੋ ਕੁੱਝ ਵੀ ਕਹਿੰਦੇ ਹਨ ਤੁਸੀਂ ਉਸ ’ਤੇ ਸਬਰ ਕਰੋ ਅਤੇ ਆਪਣੇ ਪਾਲਣਹਾਰ ਦੀ, ਉਸਤਤ ਦੇ ਨਾਲ ਉਸ ਦੀ ਤਸਬੀਹ, ਸੂਰਜ ਨਿਕਲਣ ਤੋਂ ਪਹਿਲਾਂ ਵੀ ਅਤੇ ਸੂਰਜ ਡੁੱਬਣ ਤੋਂ ਪਹਿਲਾਂ ਵੀ, ਕਰਦੇ ਰਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِنَ ٱلَّيْلِ فَسَبِّحْهُ وَأَدْبَٰرَ ٱلسُّجُودِ

Punjabi Translation - Arif Haleemਅਤੇ ਰਾਤ ਵੇਲੇ ਵੀ ਅਤੇ ਸਿਜਦਿਆਂ (ਨਮਾਜ਼) ਤੋਂ ਮਗਰੋਂ ਵੀ ਉਸ ਦੀ ਤਸਬੀਹ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱسْتَمِعْ يَوْمَ يُنَادِ ٱلْمُنَادِ مِن مَّكَانٍ قَرِيبٍ

Punjabi Translation - Arif Haleemਸੁਣੋ! ਜਿਸ ਦਿਨ ਡੌਂਡੀ ਪਿੱਟਣ ਵਾਲਾ ਨੇੜੇ ਤੋਂ ਹੀ ਪੁਕਾਰੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ يَسْمَعُونَ ٱلصَّيْحَةَ بِٱلْحَقِّ ذَٰلِكَ يَوْمُ ٱلْخُرُوجِ

Punjabi Translation - Arif Haleemਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ ਆਵਾਜ਼ ਨੂੰ ਉਹ ਸਾਰੇ ਯਕੀਨ ਨਾਲ ਸੁਣ ਲੈਣਗੇ, ਉਹ ਦਿਨ (ਕਬਰਾਂ ਵਿੱਚੋਂ) ਨਿਕਲਣ ਦਾ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّا نَحْنُ نُحْىِۦ وَنُمِيتُ وَإِلَيْنَا ٱلْمَصِيرُ

Punjabi Translation - Arif Haleemਬੇਸ਼ੱਕ ਅਸੀਂ ਹੀ ਜੀਵਨ ਦਿੰਦੇ ਹਾਂ ਅਤੇ ਅਸੀਂ ਹੀ ਮੌਤ ਦਿੰਦੇ ਹਨ ਅਤੇ ਸਾਡੇ ਵੱਲ ਹੀ ਸਾਰਿਆਂ ਨੇ ਪਰਤ ਕੇ ਆਉਣਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ تَشَقَّقُ ٱلْأَرْضُ عَنْهُمْ سِرَاعًا ذَٰلِكَ حَشْرٌ عَلَيْنَا يَسِيرٌ

Punjabi Translation - Arif Haleemਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ ਵਿੱਚੋਂ ਨਿਕਲ ਕੇ) ਸਾਡੇ ਕੋਲ ਭੱਜ ਕੇ ਆਉਣਗੇ, ਉਹਨਾਂ ਨੂੰ ਇਕੱਤਰਤ ਕਰਨਾ ਸਾਡੇ ਲਈ ਬਹੁਤ ਹੀ ਆਸਾਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

نَّحْنُ أَعْلَمُ بِمَا يَقُولُونَ وَمَآ أَنتَ عَلَيْهِم بِجَبَّارٍ فَذَكِّرْ بِٱلْقُرْءَانِ مَن يَخَافُ وَعِيدِ

Punjabi Translation - Arif Haleemਹੇ ਨਬੀ! ਜੋ ਇਹ ਮੁਸ਼ਰਿਕ ਤੁਹਾਨੂੰ ਆਖਦੇ ਹਨ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਤੁਸੀਂ ਉਹਨਾਂ ਨਾਲ ਜ਼ੌਰ ਜ਼ਬਰਦਸਤੀ ਕਰਨ ਵਾਲੇ ਨਹੀਂ, ਸੋ ਤੁਸੀਂ ਇਸ ਕੁਰਆਨ ਰਾਹੀਂ ਹਰ ਉਸ ਵਿਅਕਤੀ ਨੂੰ ਨਸੀਹਤ ਕਰਦੇ ਰਹੋ ਜਿਹੜਾ ਮੇਰੀ ਚਿਤਾਵਨੀ ਤੋਂ ਡਰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70