ਸੂਰਤ At-Tur الطور
49 ਆਇਤਾਂ · ਮੱਕਾ · ਉਤਰਨ ਦਾ ਕ੍ਰਮ 76
بِسْمِ ٱللَّهِ ٱلرَّحْمَٰنِ ٱلرَّحِيمِ وَٱلطُّورِ
Punjabi Translation - Arif Haleemਸੁੰਹ ਹੈ ਤੂਰ (ਪਹਾੜ) ਦੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَكِتَٰبٍ مَّسْطُورٍ
Punjabi Translation - Arif Haleemਸੁੰਹ, ਉਸ ਕਿਤਾਬ ਦੀ, ਜਿਹੜੀ (ਲੌਹੇ-ਮਹਿਫ਼ੂਜ਼ ਵਿਚ) ਲਿਖੀ ਹੋਈ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى رَقٍّ مَّنشُورٍ
Punjabi Translation - Arif Haleemਜਿਹੜੀ ਖੁੱਲ੍ਹੇ (ਸਾਫ਼) ਕਾਗ਼ਜ਼ ਉੱਤੇ ਲਿਖੀ ਹੋਈ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلْبَيْتِ ٱلْمَعْمُورِ
Punjabi Translation - Arif Haleemਸੁੰਹ, ਰਸਦੇ ਵਸਦੇ ਘਰ ਦੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلسَّقْفِ ٱلْمَرْفُوعِ
Punjabi Translation - Arif Haleemਉੱਚੀ ਛੱਤ ਦੀ ਸੁੰਹ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلْبَحْرِ ٱلْمَسْجُورِ
Punjabi Translation - Arif Haleemਭੜਕੇ ਹੋਏ ਸਮੁੰਦਰਾਂ ਦੀ ਸੁੰਹ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ عَذَابَ رَبِّكَ لَوَٰقِعٌ
Punjabi Translation - Arif Haleemਬੇਸ਼ੱਕ ਤੁਹਾਡੇ ਰੱਬ ਦਾ ਅਜ਼ਾਬ ਜ਼ਰੂਰ ਵਾਪਰੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَّا لَهُۥ مِن دَافِعٍ
Punjabi Translation - Arif Haleemਉਸ (ਕਿਆਮਤ) ਨੂੰ ਰੋਕਣ ਵਾਲਾ ਕੋਈ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ تَمُورُ ٱلسَّمَآءُ مَوْرًا
Punjabi Translation - Arif Haleemਉਹ ਉਸ ਦਿਨ ਵਾਪਰੇਗਾ, ਜਿਸ ਦਿਨ ਅਕਾਸ਼ ਬੁਰੀ ਤਰ੍ਹਾਂ ਡਕ-ਡੋਲੇ ਖਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتَسِيرُ ٱلْجِبَالُ سَيْرًا
Punjabi Translation - Arif Haleemਪਹਾੜ ਤੁਰਨ ਲੱਗ ਪੈਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَوَيْلٌ يَوْمَئِذٍ لِّلْمُكَذِّبِينَ
Punjabi Translation - Arif Haleemਸੋ ਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِينَ هُمْ فِى خَوْضٍ يَلْعَبُونَ
Punjabi Translation - Arif Haleemਜਿਹੜੇ ਹੱਕ ਨੂੰ ਝੁਠਲਾਉਣ ਵਿਚ ਖੇਡ ਵਜੋਂ ਮਸਤ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ يُدَعُّونَ إِلَىٰ نَارِ جَهَنَّمَ دَعًّا
Punjabi Translation - Arif Haleemਜਿਸ ਦਿਨ ਉਹਨਾਂ ਨੂੰ ਧੱਕੇ ਮਾਰ-ਮਾਰ ਕੇ ਨਰਕ ਦੀ ਅੱਗ ਵਿਚ ਧਕੇਲਿਆ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
هَٰذِهِ ٱلنَّارُ ٱلَّتِى كُنتُم بِهَا تُكَذِّبُونَ
Punjabi Translation - Arif Haleemਆਖਿਆ ਜਾਵੇਗਾ ਕਿ ਇਹੋ ਹੈ ਉਹ ਅੱਗ ਜਿਸ ਨੂੰ ਤੁਸੀਂ ਝੁਠਲਾਇਆ ਕਰਦੇ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَسِحْرٌ هَٰذَآ أَمْ أَنتُمْ لَا تُبْصِرُونَ
Punjabi Translation - Arif Haleemਕੀ ਇਹ ਜਾਦੂ ਹੈ? ਜਾਂ ਤੁਸੀਂ ਵੇਖਦੇ ਹੀ ਨਹੀਂ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱصْلَوْهَا فَٱصْبِرُوٓا۟ أَوْ لَا تَصْبِرُوا۟ سَوَآءٌ عَلَيْكُمْ إِنَّمَا تُجْزَوْنَ مَا كُنتُمْ تَعْمَلُونَ
Punjabi Translation - Arif Haleemਹੁਣ ਤੁਸੀਂ ਇਸ ਨਰਕ ਵਿਚ ਦਾਖ਼ਲ ਹੋ ਜਾਓ, ਹੁਣ ਭਾਵੇਂ ਤੁਸੀਂ ਸਬਰ ਕਰੋ ਜਾਂ ਨਾ ਕਰੋ, ਤੁਹਾਡੇ ਲਈ ਇੱਕ ਬਰਾਬਰ ਹੈ। ਤੁਹਾਨੂੰ ਉਸੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਤੁਸੀਂ ਕਰਦੇ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱلْمُتَّقِينَ فِى جَنَّٰتٍ وَنَعِيمٍ
Punjabi Translation - Arif Haleemਨਿਰਸੰਦੇਹ, ਮੁੱਤਕੀਨ (ਰੱਬ ਤੋਂ ਡਰਨ ਵਾਲੇ) ਬਾਗ਼ਾਂ ਅਤੇ ਨਿਅਮਤਾਂ ਵਿਚ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٰكِهِينَ بِمَآ ءَاتَىٰهُمْ رَبُّهُمْ وَوَقَىٰهُمْ رَبُّهُمْ عَذَابَ ٱلْجَحِيمِ
Punjabi Translation - Arif Haleemਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كُلُوا۟ وَٱشْرَبُوا۟ هَنِيٓـًٔۢا بِمَا كُنتُمْ تَعْمَلُونَ
Punjabi Translation - Arif Haleemਉਹਨਾਂ ਨੂੰ ਆਖਿਆ ਜਾਵੇਗਾ ਕਿ ਮੌਜ ਨਾਲ ਖਾਓ ਪੀਓ, ਆਪਣੇ ਉਹਨਾਂ ਅਮਲਾਂ ਦੇ ਬਦਲੇ, ਜੋ ਤੁਸੀਂ ਕਰਿਆ ਕਰਦੇ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مُتَّكِـِٔينَ عَلَىٰ سُرُرٍ مَّصْفُوفَةٍ وَزَوَّجْنَٰهُم بِحُورٍ عِينٍ
Punjabi Translation - Arif Haleemਜਦੋਂ ਕਿ ਉਹ ਆਹਮਣੇ ਸਾਹਮਣੇ ਤਖ਼ਤਾਂ ਉੱਤੇ ਗਾਵੇ ਲਾਈਂ ਬੈਠੇ ਹੋਣਗੇ ਤੇ ਅਸੀਂ ਉਹਨਾਂ ਨੂੰ ਸੁਨੱਖੀਆਂ ਹੂਰਾਂ ਨਾਲ ਵਿਆਹ ਦਿਆਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلَّذِينَ ءَامَنُوا۟ وَٱتَّبَعَتْهُمْ ذُرِّيَّتُهُم بِإِيمَٰنٍ أَلْحَقْنَا بِهِمْ ذُرِّيَّتَهُمْ وَمَآ أَلَتْنَٰهُم مِّنْ عَمَلِهِم مِّن شَىْءٍ كُلُّ ٱمْرِئٍۭ بِمَا كَسَبَ رَهِينٌ
Punjabi Translation - Arif Haleemਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਦੀ ਔਲਾਦ ਨੇ ਵੀ ਈਮਾਨ ਨਾਲ ਉਹਨਾਂ ਦੀ ਪੈਰਵੀ ਕੀਤੀ ਤਾਂ ਅਸੀਂ ਉਹਨਾਂ ਦੀ ਔਲਾਦ ਨੂੰ (ਜੰਨਤ ਵਿਚ) ਉਹਨਾਂ ਨਾਲ ਮੇਲ ਕਰਾ ਦੇਵਾਂਗੇ। ਅਸੀਂ ਉਹਨਾਂ ਦੇ ਅਮਲਾਂ ਵਿੱਚੋਂ ਕੁੱਝ ਵੀ ਘੱਟ ਨਹੀਂ ਕਰਾਂਗੇ। ਹਰ ਵਿਅਕਤੀ ਆਪਣੀ ਕੀਤੀ ਹੋਈ ਕਮਾਈ ਦੇ ਬਦਲੇ ਗਹਿਣੇ ਪਿਆ ਹੋਇਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَمْدَدْنَٰهُم بِفَٰكِهَةٍ وَلَحْمٍ مِّمَّا يَشْتَهُونَ
Punjabi Translation - Arif Haleemਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَتَنَٰزَعُونَ فِيهَا كَأْسًا لَّا لَغْوٌ فِيهَا وَلَا تَأْثِيمٌ
Punjabi Translation - Arif Haleemਉੱਥੇ ਉਹ ਇਕ ਦੂਜੇ ਤੋਂ ਵੱਧ ਕੇ ਸ਼ਰਾਬ ਦੇ ਜਾਮ ਲੈ ਰਹੇ ਹੋਣਗੇ, ਜਿਸ ਨੂੰ ਪੀਣ ਨਾਲ ਨਾ ਕੋਈ ਘਟੀਆ ਗੱਲ ਹੋਵੇਗੀ ਤੇ ਨਾ ਹੀ ਕੋਈ ਗੁਨਾਹ ਦਾ ਕੰਮ ਹੋਵੇਗਾ।[1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيَطُوفُ عَلَيْهِمْ غِلْمَانٌ لَّهُمْ كَأَنَّهُمْ لُؤْلُؤٌ مَّكْنُونٌ
Punjabi Translation - Arif Haleemਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَقْبَلَ بَعْضُهُمْ عَلَىٰ بَعْضٍ يَتَسَآءَلُونَ
Punjabi Translation - Arif Haleemਅਤੇ ਜੰਨਤੀ ਆਪੋ ਵਿਚ ਇਕ ਦੂਜੇ ਦਾ ਹਾਲ ਪੁੱਛਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالُوٓا۟ إِنَّا كُنَّا قَبْلُ فِىٓ أَهْلِنَا مُشْفِقِينَ
Punjabi Translation - Arif Haleemਉਹ ਆਖਣਗੇ ਕਿ ਬੇਸ਼ੱਕ ਇਸ ਤੋਂ ਪਹਿਲਾਂ ਅਸੀਂ ਆਪਣੇ ਪਰਿਵਾਰ ਵਿਚ ਰਹਿੰਦੇ ਹੋਏ ਅੱਲਾਹ ਤੋਂ ਡਰਿਆ ਕਰਦੇ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَمَنَّ ٱللَّهُ عَلَيْنَا وَوَقَىٰنَا عَذَابَ ٱلسَّمُومِ
Punjabi Translation - Arif Haleemਫੇਰ ਅੱਲਾਹ ਨੇ ਸਾਡੇ ’ਤੇ ਕ੍ਰਿਪਾ ਕੀਤੀ ਅਤੇ ਉਸ ਨੇ ਸਾਨੂੰ ਲੂਹ ਦੇਣ ਵਾਲੀ ਤੱਤੀ ਹਵਾ ਦੇ ਅਜ਼ਾਬ ਤੋਂ ਬਚਾ ਲਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا كُنَّا مِن قَبْلُ نَدْعُوهُ إِنَّهُۥ هُوَ ٱلْبَرُّ ٱلرَّحِيمُ
Punjabi Translation - Arif Haleemਬੇਸ਼ੱਕ ਅਸੀਂ ਪਹਿਲਾਂ ਹੀ ਤੋਂ ਉਸ (ਅੱਲਾਹ) ਨੂੰ ਪੁਕਾਰਿਆ ਕਰਦੇ ਸੀ।[2] ਬੇਸ਼ੱਕ ਉਹੀਓ ਸੋਹਣਾ ਅਹਿਸਾਨ ਕਰਨ ਵਾਲਾ ਤੇ ਮਿਹਰਬਾਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَذَكِّرْ فَمَآ أَنتَ بِنِعْمَتِ رَبِّكَ بِكَاهِنٍ وَلَا مَجْنُونٍ
Punjabi Translation - Arif Haleemਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ يَقُولُونَ شَاعِرٌ نَّتَرَبَّصُ بِهِۦ رَيْبَ ٱلْمَنُونِ
Punjabi Translation - Arif Haleemਕੀ ਉਹ ਕਾਫ਼ਿਰ ਆਖਦੇ ਹਨ ਕਿ ਇਹ (ਨਬੀ) ਕਵੀ ਹੈ ਅਤੇ ਅਸੀਂ ਇਸ ਲਈ ਕਾਲ ਚੱਕਰ (ਭਾਵ ਮੌਤ) ਦੀ ਉਡੀਕ ਕਰ ਰਹੇ ਹਾਂ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قُلْ تَرَبَّصُوا۟ فَإِنِّى مَعَكُم مِّنَ ٱلْمُتَرَبِّصِينَ
Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਮੈਂ ਵੀ ਉਡੀਕਦਾ ਪਿਆ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ تَأْمُرُهُمْ أَحْلَٰمُهُم بِهَٰذَآ أَمْ هُمْ قَوْمٌ طَاغُونَ
Punjabi Translation - Arif Haleemਕੀ ਉਹਨਾਂ ਲੋਕਾਂ ਦੀਆਂ ਅਕਲਾਂ ਉਹਨਾਂ ਨੂੰ ਇਹੋ ਸਿਖਾਉਂਦੀਆਂ ਹਨ ਜਾਂ ਉਹ ਲੋਕ ਹੀ ਬਾਗ਼ੀ ਹਨ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ يَقُولُونَ تَقَوَّلَهُۥ بَل لَّا يُؤْمِنُونَ
Punjabi Translation - Arif Haleemਕੀ ਉਹ ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪੇ ਘੜ੍ਹ ਲਿਆ ਹੈ ? ਅਸਲ ਗੱਲ ਤਾਂ ਇਹ ਹੈ ਕਿ ਇਹ ਈਮਾਨ ਨਹੀਂ ਲਿਆਉਂਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلْيَأْتُوا۟ بِحَدِيثٍ مِّثْلِهِۦٓ إِن كَانُوا۟ صَٰدِقِينَ
Punjabi Translation - Arif Haleemਜੇ ਉਹ (ਆਪਣੀ ਕੱਥਣੀ ਵਿਚ) ਸੱਚੇ ਹਨ ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਇਸ (.ਕੁਰਆਨ) ਜਿਹੀ ਇਕ ਬਾਣੀ ਦੀ ਰਚਨਾ ਕਰ ਲਿਆਉਣ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ خُلِقُوا۟ مِنْ غَيْرِ شَىْءٍ أَمْ هُمُ ٱلْخَٰلِقُونَ
Punjabi Translation - Arif Haleemਕੀ ਇਹ ਲੋਕ ਬਿਨਾਂ ਕਿਸੇ ਰਚਨਾਹਾਰ ਤੋਂ ਪੈਦਾ ਹੋਏ ਹਨ ਜਾਂ ਉਹ ਆਪ ਹੀ ਆਪਣੇ ਰਚਨਾਹਾਰ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ خَلَقُوا۟ ٱلسَّمَٰوَٰتِ وَٱلْأَرْضَ بَل لَّا يُوقِنُونَ
Punjabi Translation - Arif Haleemਕੀ ਅਕਾਸ਼ ਤੇ ਧਰਤੀ ਦੀ ਰਚਨਾਂ ਉਹਨਾਂ ਨੇ ਕੀਤੀ ਹੈ ? ਸੱਚ ਤਾਂ ਇਹ ਹੈ ਕਿ ਇਹ ਇਹਨਾਂ ਗੱਲਾਂ ’ਤੇ ਵਿਸ਼ਵਾਸ ਨਹੀਂ ਰੱਖਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ عِندَهُمْ خَزَآئِنُ رَبِّكَ أَمْ هُمُ ٱلْمُصَۣيْطِرُونَ
Punjabi Translation - Arif Haleemਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ لَهُمْ سُلَّمٌ يَسْتَمِعُونَ فِيهِ فَلْيَأْتِ مُسْتَمِعُهُم بِسُلْطَٰنٍ مُّبِينٍ
Punjabi Translation - Arif Haleemਕੀ ਇਹਨਾਂ ਕੋਲ ਕੋਈ ਪੌੜੀ ਹੈ ਜਿਸ ’ਤੇ ਚੜ੍ਹ ਕੇ (ਅਕਾਸ਼ ਦੀਆਂ ਗੱਲਾਂ) ਸੁਣ ਲੈਂਦੇ ਹਨ? ਇਹਨਾਂ ਗੱਲਾਂ ਨੂੰ ਸੁਣਨ ਵਾਲੇ ਨੂੰ ਚਾਹੀਦਾ ਹੈ ਕਿ ਉਹ (ਗੱਲ ਸੁਣਨ ਦੀ) ਕੋਈ ਸਪਸ਼ਟ ਦਲੀਲ ਤਾਂ ਲੈ ਕੇ ਆਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ لَهُ ٱلْبَنَٰتُ وَلَكُمُ ٱلْبَنُونَ
Punjabi Translation - Arif Haleemਕੀ ਉਸ (ਅੱਲਾਹ) ਲਈ ਤਾਂ ਕੇਵਲ ਧੀਆਂ ਹਨ ਤੇ ਤੁਹਾਡੇ ਲਈ ਪੁੱਤਰ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ تَسْـَٔلُهُمْ أَجْرًا فَهُم مِّن مَّغْرَمٍ مُّثْقَلُونَ
Punjabi Translation - Arif Haleemਕੀ ਤੁਸੀਂ (ਹੇ ਨਬੀ!) ਇਹਨਾਂ ਤੋਂ (ਧਰਮ ਪ੍ਰਚਾਰ ਦਾ) ਕੋਈ ਬਦਲਾ ਮੰਗਦੇ ਹੋ ਕਿ ਇਹ ਉਸ ਦੇ ਕਰਜ਼ ਹੇਠ ਦੱਬੇ ਜਾਂਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ عِندَهُمُ ٱلْغَيْبُ فَهُمْ يَكْتُبُونَ
Punjabi Translation - Arif Haleemਕੀ ਇਹਨਾਂ ਕੋਲ ਪਰੋਖ (ਦਾ ਗਿਆਨ) ਹੈ ਜਿਸ ਦੇ ਆਧਾਰ ’ਤੇ ਇਹ ਲਿਖਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ يُرِيدُونَ كَيْدًا فَٱلَّذِينَ كَفَرُوا۟ هُمُ ٱلْمَكِيدُونَ
Punjabi Translation - Arif Haleemਕੀ ਇਹ ਕੋਈ ਧੋਖਾ ਦੇਣਾ ਚਾਹੁੰਦੇ ਹਨ ? ਸੋ ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਹੈ, ਧੋਖਾ ਤਾਂ ਇਹ ਖਾਈਂ ਫਿਰਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَمْ لَهُمْ إِلَٰهٌ غَيْرُ ٱللَّهِ سُبْحَٰنَ ٱللَّهِ عَمَّا يُشْرِكُونَ
Punjabi Translation - Arif Haleemਕੀ ਇਹਨਾਂ ਲਈ ਅੱਲਾਹ ਤੋਂ ਛੁੱਟ ਕੋਈ ਹੋਰ ਇਸ਼ਟ ਹੈ ਅੱਲਾਹ ਪਾਕ ਹੈ ਉਸ ਸ਼ਿਰਕ ਤੋਂ, ਜੋ ਇਹ ਲੋਕ ਕਰ ਰਹੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِن يَرَوْا۟ كِسْفًا مِّنَ ٱلسَّمَآءِ سَاقِطًا يَقُولُوا۟ سَحَابٌ مَّرْكُومٌ
Punjabi Translation - Arif Haleem(ਇਹਨਾਂ ਦਾ ਹਾਲ ਇਹ ਹੈ ਕਿ) ਜੇ ਇਹ ਅਕਾਸ਼ ਤੋਂ ਡਿਗਦਾ ਹੋਇਆ ਕੋਈ ਟੋਟਾ ਵੀ ਵੇਖ ਲੈਣ ਫੇਰ ਵੀ ਆਖਣਗੇ ਕਿ ਇਹ ਤਾਂ ਉੱਪਰ ਥੱਲੇ ਬੱਦਲ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَذَرْهُمْ حَتَّىٰ يُلَٰقُوا۟ يَوْمَهُمُ ٱلَّذِى فِيهِ يُصْعَقُونَ
Punjabi Translation - Arif Haleem(ਹੇ ਨਬੀ!) ਤੂੰ ਉਹਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦੇ, ਇੱਥੋਂ ਤਕ ਕਿ ਉਹਨਾਂ ਦਾ ਵਾਸਤਾ ਉਸ ਦਿਨ ਨਾਲ ਪੈ ਜਾਵੇ ਜਿਸ ਦਿਨ ਉਹ ਸਾਰੇ ਬੇਹੋਸ਼ ਹੋ ਜਾਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ لَا يُغْنِى عَنْهُمْ كَيْدُهُمْ شَيْـًٔا وَلَا هُمْ يُنصَرُونَ
Punjabi Translation - Arif Haleemਜਿਸ ਦਿਨ ਉਹਨਾਂ ਨੂੰ ਉਹਨਾਂ ਦੀਆਂ ਚਾਲਾਂ ਕੁੱਝ ਵੀ ਲਾਭ ਨਹੀਂ ਦੇਣਗੀਆਂ ਅਤੇ ਨਾ ਹੀ ਉਹਨਾਂ ਦੀ (ਕਿਸੇ ਪਾਸਿਓਂ ਵੀ) ਸਹਾਇਤਾ ਕੀਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّ لِلَّذِينَ ظَلَمُوا۟ عَذَابًا دُونَ ذَٰلِكَ وَلَٰكِنَّ أَكْثَرَهُمْ لَا يَعْلَمُونَ
Punjabi Translation - Arif Haleemਬੇਸ਼ੱਕ ਜ਼ਾਲਮਾਂ ਲਈ ਪਰਲੋਕ ਦੇ (ਅਜ਼ਾਬ) ਤੋਂ ਪਹਿਲਾਂ (ਸੰਸਾਰ ਵਿਚ) ਵੀ ਇਕ ਅਜ਼ਾਬ ਹੈ।[3] ਪ੍ਰੰਤੂ ਇਹਨਾਂ ਲੋਕਾਂ ਵਿੱਚੋਂ ਵਧੇਰੇ ਜਾਣਦੇ ਹੀ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱصْبِرْ لِحُكْمِ رَبِّكَ فَإِنَّكَ بِأَعْيُنِنَا وَسَبِّحْ بِحَمْدِ رَبِّكَ حِينَ تَقُومُ
Punjabi Translation - Arif Haleemਹੇ ਨਬੀ! ਤੁਸੀਂ ਆਪਣੇ ਰੱਬ ਦਾ ਹੁਕਮ ਆਉਣ ਤਕ ਸਬਰ ਕਰੋ। ਬੇਸ਼ੱਕ ਤੁਸੀਂ ਸਾਡੀਆਂ ਅੱਖਾਂ ਦੇ ਸਾਹਮਣੇ ਹੋ (ਭਾਵ ਮੈਂ ਤੁਹਾਨੂੰ ਹਰ ਪਲ ਵੇਖ ਰਿਹਾ ਹਾਂ)। ਜਦੋਂ ਸਵੇਰੇ ਉੱਠੋ ਤਾਂ ਆਪਣੇ ਰੱਬ ਦੀ ਪਾਕੀ ਅਤੇ ਉਸ ਦੀ ਪ੍ਰਸ਼ੰਸਾ ਬਿਆਨ ਕਰੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمِنَ ٱلَّيْلِ فَسَبِّحْهُ وَإِدْبَٰرَ ٱلنُّجُومِ
Punjabi Translation - Arif Haleemਅਤੇ ਰਾਤ ਦੇ ਕੁਝ ਭਾਵ ਵਿਚ ਵੀ ਅਤੇ ਤਾਰੇ ਡੋਬਣ ਤੋਂ ਮਗਰੋਂ ਵੀ ਤੁਸੀਂ ਉਸੇ ਰੱਬ ਦੀ ਤਸਬੀਹ (ਭਾਵ ਹਰ ਵੇਲੇ ਪ੍ਰਸੰਸ਼ਾ ਤੇ ਗੁਣਗਾਣ) ਕਰਿਆ ਕਰੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→