ٱلَّذِينَ يَجْتَنِبُونَ كَبَٰٓئِرَ ٱلْإِثْمِ وَٱلْفَوَٰحِشَ إِلَّا ٱللَّمَمَ إِنَّ رَبَّكَ وَٰسِعُ ٱلْمَغْفِرَةِ هُوَ أَعْلَمُ بِكُمْ إِذْ أَنشَأَكُم مِّنَ ٱلْأَرْضِ وَإِذْ أَنتُمْ أَجِنَّةٌ فِى بُطُونِ أُمَّهَٰتِكُمْ فَلَا تُزَكُّوٓا۟ أَنفُسَكُمْ هُوَ أَعْلَمُ بِمَنِ ٱتَّقَىٰٓ
Punjabi Translation - Arif Haleemਉਹ ਲੋਕ ਜਿਹੜੇ ਮਹਾਂ ਪਾਪਾਂ ਤੋਂ ਤੇ ਅਸ਼ਲੀਲਤਾ ਤੋਂ ਬਚਦੇ ਹਨ ਛੁੱਟ ਇਸ ਤੋਂ ਕਿ ਕੋਈ ਛੋਟਾ ਮੋਟਾ ਗੁਨਾਹ ਹੋ ਜਾਵੇ, ਬੇਸ਼ੱਕ (ਉਹਨਾਂ ਲੋਕਾਂ ਲਈ) ਤੁਹਾਡੇ ਰੱਬ ਦੀ ਬਖ਼ਸ਼ਿਸ਼ ਅਤਿ ਵਿਸ਼ਾਲ ਹੈ। ਉਹ ਤਹਾਨੂੰ ਉਸ ਸਮੇਂ ਤੋਂ ਜਾਣਦਾ ਹੈ ਜਦੋਂ ਉਸ ਨੇ ਤੁਹਾਨੂੰ ਧਰਤੀਓਂ (ਭਾਵ ਮਿੱਟੀ ਤੋਂ) ਪੈਦਾ ਕੀਤਾ ਸੀ। ਜਦੋਂ ਤੁਸੀਂ ਆਪਣੀਆਂ ਮਾਵਾਂ ਦੇ ਗਰਭ ਵਿਚ ਭੂਰਣ ਅਵਸਥਾ ਵਿਚ ਹੀ ਸੀ। ਸੋ ਇਸ ਲਈ ਤੁਸੀਂ ਆਪਣੀ ਪਾਕੀ ਬਿਆਨ ਨਾ ਕਰੋ। ਉਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਰੱਬ ਦਾ ਡਰ-ਭੌ ਰਖਣ ਵਾਲਾ ਕੌਣ ਹੈ।