ਸੂਰਤ Al-Waaqia الواقعة
96 ਆਇਤਾਂ · ਮੱਕਾ · ਉਤਰਨ ਦਾ ਕ੍ਰਮ 46
بِسْمِ ٱللَّهِ ٱلرَّحْمَٰنِ ٱلرَّحِيمِ إِذَا وَقَعَتِ ٱلْوَاقِعَةُ
Punjabi Translation - Arif Haleemਜਦ ਵਾਪਰਨ ਵਾਲੀ (ਕਿਆਮਤ) ਵਾਪਰੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَيْسَ لِوَقْعَتِهَا كَاذِبَةٌ
Punjabi Translation - Arif Haleemਉਸ ਸਮੇਂ ਊਸ ਨੂੰ ਕੋਈ ਵੀ ਝੁਠਲਾਉਣ ਵਾਲਾ ਨਹੀਂ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
خَافِضَةٌ رَّافِعَةٌ
Punjabi Translation - Arif Haleemਉਹ ਘਟਨਾ ਹੇਠਲੀ ਉੱਤੇ ਕਰ ਦੇਣ ਵਾਲੀ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِذَا رُجَّتِ ٱلْأَرْضُ رَجًّا
Punjabi Translation - Arif Haleemਜਦੋਂ ਧਰਤੀ ਹਲੂਣ ਦਿੱਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَبُسَّتِ ٱلْجِبَالُ بَسًّا
Punjabi Translation - Arif Haleemਪਹਾੜ ਚੂਰਾ-ਚੂਰਾ ਕਰ ਦਿੱਤੇ ਜਾਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَكَانَتْ هَبَآءً مُّنۢبَثًّا
Punjabi Translation - Arif Haleemਫੇਰ ਉਹ ਪਹਾੜ ਖਿਲਰੀ ਧੂੜ ਜਹਿ ਹੋ ਜਾਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَكُنتُمْ أَزْوَٰجًا ثَلَٰثَةً
Punjabi Translation - Arif Haleemਤੁਸੀਂ ਲੋਕ ਤਿੰਨ ਟੋਲੀਆਂ ਵਿਚ ਹੋ ਜਾਓਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَصْحَٰبُ ٱلْمَيْمَنَةِ مَآ أَصْحَٰبُ ٱلْمَيْمَنَةِ
Punjabi Translation - Arif Haleem(ਇਕ ਹਨ) ਸੱਜੇ ਹੱਥ ਵਾਲੇ, ਸੱਜੇ ਹੱਥ ਵਾਲਿਆਂ ਦਾ ਕੀ ਕਹਿਣਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَصْحَٰبُ ٱلْمَشْـَٔمَةِ مَآ أَصْحَٰبُ ٱلْمَشْـَٔمَةِ
Punjabi Translation - Arif Haleem(ਦੂਜੇ ਹਨ) ਖੱਬੇ ਹੱਥ ਵਾਲੇ, ਕਿੰਨੇ ਮੰਦੇਭਾਗੀ ਹਨ ਖੱਬੇ ਹੱਥ ਵਾਲੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلسَّٰبِقُونَ ٱلسَّٰبِقُونَ
Punjabi Translation - Arif Haleem(ਤੀਜੇ ਹਨ) ਅੱਗੇ ਰਹਿਣ ਵਾਲੇ ਤਾਂ ਅੱਗੇ ਹੀ ਰਹਿਣ ਵਾਲੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أُو۟لَٰٓئِكَ ٱلْمُقَرَّبُونَ
Punjabi Translation - Arif Haleemਇਹੋ ਲੋਕ (ਰੱਬ ਦੇ) ਨਿਕਟਵਰਤੀ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى جَنَّٰتِ ٱلنَّعِيمِ
Punjabi Translation - Arif Haleemਇਹਨਾਂ ਲਈ ਨਿਅਮਤਾਂ ਭਰੇ ਬਾਗ਼ (ਜੰਨਤਾਂ) ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُلَّةٌ مِّنَ ٱلْأَوَّلِينَ
Punjabi Translation - Arif Haleem(ਇਹਨਾਂ ਵਿਚ) ਇਕ ਵੱਡਾ ਜੱਥਾ ਪਹਿਲਿਆਂ (ਭਾਵ ਸਹਾਬਾਂ) ਵਿੱਚੋਂ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَلِيلٌ مِّنَ ٱلْـَٔاخِرِينَ
Punjabi Translation - Arif Haleemਅਤੇ ਥੋੜ੍ਹੇ ਲੋਕ ਪਿਛਲਿਆਂ ਵਿੱਚੋਂ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
عَلَىٰ سُرُرٍ مَّوْضُونَةٍ
Punjabi Translation - Arif Haleemਉਹ ਲੋਕ ਸੋਨੇ ਦੀਆਂ ਤਾਰਾਂ ਨਾਲ ਸਜੇ ਤਖਤਾਂ ਉੱਤੇ ਬੈਠੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مُّتَّكِـِٔينَ عَلَيْهَا مُتَقَٰبِلِينَ
Punjabi Translation - Arif Haleemਉਹ ਇਕ ਦੂਜੇ ਦੇ ਆਹਮਣੋ ਸਾਹਮਣੇ ਤਕੀਏ ਲਾਈਂ ਬੈਠੇ ਕੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَطُوفُ عَلَيْهِمْ وِلْدَٰنٌ مُّخَلَّدُونَ
Punjabi Translation - Arif Haleemਉਹਨਾਂ ਦੀ ਸੇਵਾ ਲਈ ਸਦੀਵੀ ਅਵਸਥਾ ਵਿਚ ਰਹਿਣ ਵਾਲੇ ਮੁੰਡੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بِأَكْوَابٍ وَأَبَارِيقَ وَكَأْسٍ مِّن مَّعِينٍ
Punjabi Translation - Arif Haleemਅਤੇ ਇਹ ਮੁੰਡੇ ਪਿਆਲੇ, ਤੇ ਸੁਰਾਹੀਆਂ ਤੇ ਸ਼ਰਾਬ ਦੇ ਵਗਦੇ ਸੋਮੇ ਦੀ ਸ਼ਰਾਬ ਨਾਲ ਡਕੋ-ਡਕ ਭਰੇ ਜਾਮ ਚੁੱਕੀ ਭੱਜੇ ਨੱਠੇ ਫਿਰਦੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّا يُصَدَّعُونَ عَنْهَا وَلَا يُنزِفُونَ
Punjabi Translation - Arif Haleemਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَفَٰكِهَةٍ مِّمَّا يَتَخَيَّرُونَ
Punjabi Translation - Arif Haleemਉਹਨਾਂ ਕੋਲ ਅਜਿਹੇ ਸੁਆਦਲੇ ਫਲ ਹੋਣਗੇ ਜਿਨ੍ਹਾਂ ਨੂੰ ਉਹ ਪਸੰਦ ਕਰਨਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَحْمِ طَيْرٍ مِّمَّا يَشْتَهُونَ
Punjabi Translation - Arif Haleemਅਤੇ ਉਹਨਾਂ ਦੀ ਇੱਛਾ ਅਨੁਸਾਰ ਪੰਛੀਆਂ ਦਾ ਗੋਸ਼ਤ (ਮਾਸ) ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَحُورٌ عِينٌ
Punjabi Translation - Arif Haleemਉਹਨਾਂ ਲਈ ਵੱਡੀਆਂ-ਵੱਡੀਆਂ ਸੋਹਣੀਆਂ ਅੱਖਾਂ ਵਾਲੀਆਂ ਹੂਰਾਂ ਹੋਣਗੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَأَمْثَٰلِ ٱللُّؤْلُؤِ ٱلْمَكْنُونِ
Punjabi Translation - Arif Haleemਜਿਵੇਂ ਗ਼ਲਾਫ਼ਾਂ ਵਿਚ ਸੁਰੱਖਿਅਤ ਰੱਖੇ ਮੋਤੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
جَزَآءًۢ بِمَا كَانُوا۟ يَعْمَلُونَ
Punjabi Translation - Arif Haleemਇਹ ਉਹਨਾਂ ਦੇ ਕਰਮਾਂ ਦਾ ਬਦਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَا يَسْمَعُونَ فِيهَا لَغْوًا وَلَا تَأْثِيمًا
Punjabi Translation - Arif Haleemਉਹ ਜੰਨਤ ਵਿਚ ਨਾ ਕੋਈ ਬੇਕਾਰ ਗੱਲਾਂ ਸੁਣਨਗੇ ਨਾ ਹੀ ਗੁਨਾਹ ਦੀ ਗੱਲ ਸੁਣਨਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا قِيلًا سَلَٰمًا سَلَٰمًا
Punjabi Translation - Arif Haleemਹਾਂ ਇਕ ਬੋਲ ਸਲਾਮ, ਸਲਾਮ (ਬੋਲਿਆ ਜਾਵੇਗਾ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَصْحَٰبُ ٱلْيَمِينِ مَآ أَصْحَٰبُ ٱلْيَمِينِ
Punjabi Translation - Arif Haleemਸੱਜੇ ਹੱਥ ਵਾਲੇ ਕਿੰਨੇ ਭਾਗਾਂ ਵਾਲੇ ਹਨ ਸੱਜੇ ਹੱਥ ਵਾਲੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى سِدْرٍ مَّخْضُودٍ
Punjabi Translation - Arif Haleemਉਹ ਬਿਨਾਂ ਕੰਡਿਆਂ ਦੀਆਂ ਬੇਰੀਆਂ ਵਿਚ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَطَلْحٍ مَّنضُودٍ
Punjabi Translation - Arif Haleemਅਤੇ ਤਹਿ-ਪਰ-ਤਹਿ ਚੜ੍ਹੇ ਹੋਏ ਕੇਲਿਆਂ ਵਿਚ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَظِلٍّ مَّمْدُودٍ
Punjabi Translation - Arif Haleemਦੂਰ ਤਕ ਫੈਲੀਆਂ ਲੰਮੀਆਂ ਲੰਮੀਆਂ ਛਾਵਾਂ ਹੇਠ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَآءٍ مَّسْكُوبٍ
Punjabi Translation - Arif Haleem(ਉੱਥੇ) ਹਰ ਵੇਲੇ ਵਗਦੀਆਂ ਨਹਿਰਾਂ ਹੋਣਗੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَفَٰكِهَةٍ كَثِيرَةٍ
Punjabi Translation - Arif Haleemਅਣਗ਼ਿਣਤ ਫਲ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّا مَقْطُوعَةٍ وَلَا مَمْنُوعَةٍ
Punjabi Translation - Arif Haleemਜਿਹੜੇ ਨਾ ਕਦੇ ਮੁੱਕਣਗੇ ਅਤੇ ਨਾ ਹੀ ਖਾਣ ਦੀ ਮਨਾਹੀ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَفُرُشٍ مَّرْفُوعَةٍ
Punjabi Translation - Arif Haleem(ਬੇਠਣ ਲਈ) ਉੱਚੀਆਂ ਥਾਵਾਂ ਹੋਣਗੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّآ أَنشَأْنَٰهُنَّ إِنشَآءً
Punjabi Translation - Arif Haleemਉਹਨਾਂ (ਸੱਜੇ ਹੱਥ ਵਾਲਿਆਂ) ਦੀਆਂ ਪਤਨੀਆਂ ਨੂੰ ਅਸੀਂ ਵਿਸ਼ੇਸ਼ ਤਰੀਕੇ ਨਾਲ ਪੈਦਾ ਕਰਾਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَجَعَلْنَٰهُنَّ أَبْكَارًا
Punjabi Translation - Arif Haleemਅਸੀਂ ਉਹਨਾਂ ਨੂੰ ਕੁਆਰੀਆਂ ਬਣਾ ਦਿਆਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
عُرُبًا أَتْرَابًا
Punjabi Translation - Arif Haleemਜਿਹੜੀਆਂ ਮਨ ਮੁਹਣੀਆਂ ਅਤੇ (ਪਤੀ ਦੀਆਂ) ਹਾਣਨਾਂ ਹੋਣਗੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِّأَصْحَٰبِ ٱلْيَمِينِ
Punjabi Translation - Arif Haleemਇਹ ਸਭ ਕੁੱਝ ਸੱਜੇ ਹੱਥ ਵਾਲਿਆਂ ਲਈ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُلَّةٌ مِّنَ ٱلْأَوَّلِينَ
Punjabi Translation - Arif Haleemਇਹਨਾਂ ਦੀ ਵੱਡੀ ਗਿਣਤੀ ਪਹਿਲਿਆਂ (ਭਾਵ ਨਬੀ ਦੇ ਸਾਥੀਆਂ) ਵਿੱਚੋਂ ਹੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَثُلَّةٌ مِّنَ ٱلْـَٔاخِرِينَ
Punjabi Translation - Arif Haleemਅਤੇ ਪਿਛਲਿਆਂ ਵਿੱਚੋਂ ਵੀ ਇਕ ਵੱਡੀ ਗਿਣਤੀ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَصْحَٰبُ ٱلشِّمَالِ مَآ أَصْحَٰبُ ٱلشِّمَالِ
Punjabi Translation - Arif Haleemਅਤੇ ਖੱਬੇ ਹੱਥ ਵਾਲੇ! ਕਿੰਨੇ ਮੰਦਭਾਗੇ ਹਨ ਖੱਬੇ ਹੱਥ ਵਾਲੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى سَمُومٍ وَحَمِيمٍ
Punjabi Translation - Arif Haleemਉਹ ਸਖ਼ਤ ਗਰਮ ਹਵਾ ਅਤੇ ਉੱਬਲਦੇ ਹੋਏ ਪਾਣੀ ਵਿਚ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَظِلٍّ مِّن يَحْمُومٍ
Punjabi Translation - Arif Haleemਅਤੇ ਕਾਲੇ ਧੂੰਏਂ ਦੀ ਛਾਂ ਵਿਚ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّا بَارِدٍ وَلَا كَرِيمٍ
Punjabi Translation - Arif Haleemਨਾ ਉਹ ਠੰਡੀ ਹੋਵੇਗੀ ਤੇ ਨਾ ਹੀ ਸੁੱਖਦਾਈ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُمْ كَانُوا۟ قَبْلَ ذَٰلِكَ مُتْرَفِينَ
Punjabi Translation - Arif Haleemਇਹ ਲੋਕ ਇਸ (ਕਿਆਮਤ ਦੇ ਵਾਪਰਣ ਤੋਂ ਪਹਿਲਾਂ) ਵੱਡੇ ਨਖਰਿਆਂ ਵਿਚ ਪਲੇ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَكَانُوا۟ يُصِرُّونَ عَلَى ٱلْحِنثِ ٱلْعَظِيمِ
Punjabi Translation - Arif Haleemਉਹ ਮਹਾ ਪਾਪ (ਭਾਵ ਸ਼ਿਰਕ) ਉੱਤੇ ਅੜਿਆ ਕਰਦੇ ਸਨ।[1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَكَانُوا۟ يَقُولُونَ أَئِذَا مِتْنَا وَكُنَّا تُرَابًا وَعِظَٰمًا أَءِنَّا لَمَبْعُوثُونَ
Punjabi Translation - Arif Haleemਉਹ ਆਖਦੇ ਸਨ ਕਿ ਜਦੋਂ ਅਸੀਂ ਮਰ ਜਾਵਾਂਗੇ ਅਤੇ ਮਿੱਟੀ ਤੇ ਹੱਡੀਆਂ ਬਣ ਜਾਵਾਂਗੇ ਤਾਂ ਕੀ ਅਸੀਂ ਮੁੜ ਸੁਰਜੀਤ ਕੀਤੇ ਜਾਵਾਂਗੇ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَوَءَابَآؤُنَا ٱلْأَوَّلُونَ
Punjabi Translation - Arif Haleemਅਤੇ ਕੀ ਸਾਡੇ ਪਿਓ ਦਾਦਿਆਂ ਨੂੰ ਵੀ ਉਠਾਇਆ ਜਾਵੇਗਾ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قُلْ إِنَّ ٱلْأَوَّلِينَ وَٱلْـَٔاخِرِينَ
Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ ਨਿਰਸੰਦੇਹ, ਪਹਿਲਾਂ ਵੀ ਅਤੇ ਪਿਛਲੇ ਵੀ (ਭਾਵ ਸਾਰੇ ਉਠਾਏ ਜਾਣਗੇ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَمَجْمُوعُونَ إِلَىٰ مِيقَٰتِ يَوْمٍ مَّعْلُومٍ
Punjabi Translation - Arif Haleemਬੇਸ਼ੱਕ ਇਹਨਾਂ ਸਭ ਨੂੰ ਇਕ ਨਿਸ਼ਚਿਤ ਦਿਹਾੜੇ ਇੱਕਤਰ ਕੀਤਾ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ إِنَّكُمْ أَيُّهَا ٱلضَّآلُّونَ ٱلْمُكَذِّبُونَ
Punjabi Translation - Arif Haleemਹੇ ਕੁਰਾਹੀਓ ਅਤੇ ਇਨਕਾਰੀਓ!
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَـَٔاكِلُونَ مِن شَجَرٍ مِّن زَقُّومٍ
Punjabi Translation - Arif Haleemਤੁਸੀਂ ਲੋਕ ਥੋਹਰ ਦੇ ਰੱਖ ਅਵੱਸ਼ ਖਾਓਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَمَالِـُٔونَ مِنْهَا ٱلْبُطُونَ
Punjabi Translation - Arif Haleem(ਤੁਸੀਂ) ਇਸ ਨਾਲ ਹੀ ਆਪਣਾ ਢਿੱਡ ਭਰੋਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَشَٰرِبُونَ عَلَيْهِ مِنَ ٱلْحَمِيمِ
Punjabi Translation - Arif Haleemਇਸ ਦੇ ਉੱਤੋਂ ਗਰਮ ਉੱਬਲਦਾ ਹੋਇਆ ਪਾਣੀ ਪਿਓਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَشَٰرِبُونَ شُرْبَ ٱلْهِيمِ
Punjabi Translation - Arif Haleemਤੁਸੀਂ ਪਿਆਸੇ ਊਂਠ ਵਾਂਗ ਪਾਣੀ ਪਿਓਂਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
هَٰذَا نُزُلُهُمْ يَوْمَ ٱلدِّينِ
Punjabi Translation - Arif Haleemਕਿਆਮਤ ਦਿਹਾੜੇ ਇਹੋ ਇਹਨਾਂ (ਖੱਬੇ ਹੱਥ ਵਾਲਿਆਂ) ਦੀ ਮਹਿਮਾਨਦਾਰੀ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
نَحْنُ خَلَقْنَٰكُمْ فَلَوْلَا تُصَدِّقُونَ
Punjabi Translation - Arif Haleem(ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَرَءَيْتُم مَّا تُمْنُونَ
Punjabi Translation - Arif Haleemਭਲਾਂ ਦੱਸੋ ਜਿਹੜਾ ਵੀਰਜ ਤੁਸੀਂ ਟਪਕਾਉਂਦੇ ਹੋ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ءَأَنتُمْ تَخْلُقُونَهُۥٓ أَمْ نَحْنُ ٱلْخَٰلِقُونَ
Punjabi Translation - Arif Haleemਕੀ ਉਸ ਵੀਰਜ ਤੋਂ ਬੱਚਾ ਤੁਸੀਂ ਪੈਦਾ ਕਰਦੇ ਹੋ ਜਾਂ ਅਸੀਂ ਉਸ ਦੇ ਰਚਨਾਹਾਰ ਹਾਂ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
نَحْنُ قَدَّرْنَا بَيْنَكُمُ ٱلْمَوْتَ وَمَا نَحْنُ بِمَسْبُوقِينَ
Punjabi Translation - Arif Haleemਅਸੀਂ ਹੀ ਤੁਹਾਡੇ ਮੁਕੱਦਰ ਵਿਚ ਮੌਤ ਲਿਖੀ ਹੈ ਅਤੇ ਅਸਾਂ ਇੰਜ ਕਰਨ ਵਿਚ ਬੇਵਸ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
عَلَىٰٓ أَن نُّبَدِّلَ أَمْثَٰلَكُمْ وَنُنشِئَكُمْ فِى مَا لَا تَعْلَمُونَ
Punjabi Translation - Arif Haleemਸਗੋਂ ਇਸ ਗੱਲ ਦੀ ਸਮਰਥਾ ਰੱਖਦੇ ਹਾਂ ਕਿ ਤੁਹਾਡੇ ਵਰਗੀ ਹੋਰ ਮਖਲੂਕ ਲੈ ਆਈਏ ਅਤੇ ਤੁਹਾਨੂੰ ਅਜਿਹਾ ਰੂਪ ਦੇ ਦਈਏ ਜਿਸ ਨੂੰ ਤੁਸੀਂ ਨਹੀਂ ਜਾਣਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ عَلِمْتُمُ ٱلنَّشْأَةَ ٱلْأُولَىٰ فَلَوْلَا تَذَكَّرُونَ
Punjabi Translation - Arif Haleemਤੁਸੀਂ ਆਪਣੇ ਪਹਿਲੇ ਜਨਮ ਤੋਂ ਤਾਂ ਜਾਣੂ ਹੀ ਹੋ, ਤੁਸੀਂ ਨਸੀਹਤ ਗ੍ਰਹਿਣ ਕਿਉਂ ਨਹੀਂ ਕਰਦੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَرَءَيْتُم مَّا تَحْرُثُونَ
Punjabi Translation - Arif Haleemਰਤਾ ਇਹ ਦੱਸੋ ਕਿ ਜੋ ਤੁਸੀਂ ਬੀਜਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ءَأَنتُمْ تَزْرَعُونَهُۥٓ أَمْ نَحْنُ ٱلزَّٰرِعُونَ
Punjabi Translation - Arif Haleemਕੀ ਉਸ ਨੂੰ ਤੁਸੀਂ ਉਗਾਉਂਦੇ ਹੋ ਜਾਂ ਉਗਾਉਣ ਵਾਲੇ ਅਸੀਂ ਹਾਂ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَوْ نَشَآءُ لَجَعَلْنَٰهُ حُطَٰمًا فَظَلْتُمْ تَفَكَّهُونَ
Punjabi Translation - Arif Haleemਜੇ ਅਸੀਂ ਚਾਹੀਏ ਤਾਂ ਇਸ (ਫ਼ਸਲ) ਨੂੰ ਚੂਰਾ-ਚੂਰਾ ਕਰ ਕੇ ਰੱਖ ਦਈਏ ਫੇਰ ਤੁਸੀਂ ਰੁਰਾਨੀ ਨਾਲ ਗੱਲਾਂ ਕਰਦੇ ਰਹਿ ਜਾਓਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا لَمُغْرَمُونَ
Punjabi Translation - Arif Haleemਤੁਸੀਂ ਆਖੋਗੇ ਕਿ ਸਾਡੇ ਉੱਤੇ ਤਾਂ ਪੁੱਠੀ ਚੱਟੀ ਪੈ ਗਈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بَلْ نَحْنُ مَحْرُومُونَ
Punjabi Translation - Arif Haleem(ਨਹੀਂ) ਸਗੋਂ ਇਹ ਵੀ ਆਖੋਗੇ ਕਿ ਸਾਡੇ ਤਾਂ ਭਾਗ ਹੀ ਫੁੱਟੇ ਹੋਏ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَرَءَيْتُمُ ٱلْمَآءَ ٱلَّذِى تَشْرَبُونَ
Punjabi Translation - Arif Haleemਭਲਾਂ ਇਹ ਦੱਸੋ ਕਿ ਇਹ ਪਾਣੀ ਜਿਹੜਾ ਤੁਸੀਂ ਪੀਂਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ءَأَنتُمْ أَنزَلْتُمُوهُ مِنَ ٱلْمُزْنِ أَمْ نَحْنُ ٱلْمُنزِلُونَ
Punjabi Translation - Arif Haleemਕੀ ਇਸ (ਪਾਣੀ) ਨੂੰ ਬੱਦਲਾਂ ਤੋਂ ਤੁਸੀਂ ਉਤਾਰਿਆ ਹੈ ਜਾਂ ਉਸ ਨੂੰ ਉਤਾਰਨ ਵਾਲੇ ਅਸੀਂ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَوْ نَشَآءُ جَعَلْنَٰهُ أُجَاجًا فَلَوْلَا تَشْكُرُونَ
Punjabi Translation - Arif Haleemਜੇ ਅਸਾਂ ਚਾਹੀਏ ਤਾਂ ਇਸ (ਪਾਣੀ) ਨੂੰ ਖਾਰਾ ਬਣਾ ਦਈਏ। ਫੇਰ ਵੀ ਤੁਸੀਂ ਸ਼ੁਕਰ ਅਦਾ ਕਿਉਂ ਨਹੀਂ ਕਰਦੇ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَرَءَيْتُمُ ٱلنَّارَ ٱلَّتِى تُورُونَ
Punjabi Translation - Arif Haleemਭਲਾਂ ਇਹ ਦੱਸੋ ਕਿ ਜਿਹੜੀ ਅੱਗ ਤੁਸੀਂ ਸੁਲਗਾਉਂਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ءَأَنتُمْ أَنشَأْتُمْ شَجَرَتَهَآ أَمْ نَحْنُ ٱلْمُنشِـُٔونَ
Punjabi Translation - Arif Haleemਕੀ ਉਸ ਦਾ ਰੁਖ ਤੁਸੀਂ ਪੈਦਾ ਕੀਤਾ ਹੈ ਜਾਂ ਅਸਾਂ ਪੈਦਾ ਕਰਨ ਵਾਲੇ ਹਾਂ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
نَحْنُ جَعَلْنَٰهَا تَذْكِرَةً وَمَتَٰعًا لِّلْمُقْوِينَ
Punjabi Translation - Arif Haleemਅਸਾਂ ਹੀ ਉਸ ਅੱਗ ਨੂੰ ਯਾਦ ਦੁਆਉਣ ਦਾ ਸਾਧਨ ਬਣਾਇਆ ਹੈ ਅਤੇ ਯਾਤਰੀਆਂ ਲਈ ਲਾਭਦਾਇਕ ਬਣਾਇਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَسَبِّحْ بِٱسْمِ رَبِّكَ ٱلْعَظِيمِ
Punjabi Translation - Arif Haleemਸੋ (ਹੇ ਨਬੀ!) ਤੁਸੀਂ ਆਪਣੇ ਰੱਬ ਦੇ ਨਾਂ ਦਾ ਸਿਮਰਨ ਕਰੋ, ਜਿਹੜਾ ਸਭ ਤੋਂ ਵੱਡਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَآ أُقْسِمُ بِمَوَٰقِعِ ٱلنُّجُومِ
Punjabi Translation - Arif Haleemਮੈਂ ਤਾਰਿਆਂ ਦੇ ਡਿਗਣ ਦੀ ਸੁੰਹ ਖਾਂਦਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّهُۥ لَقَسَمٌ لَّوْ تَعْلَمُونَ عَظِيمٌ
Punjabi Translation - Arif Haleemਜੇ ਤੁਹਾਨੂੰ ਪਤਾ ਹੋਵੇ ਤਾਂ ਇਹ ਬਹੁਤ ਵੱਡੀ ਸੁੰਹ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُۥ لَقُرْءَانٌ كَرِيمٌ
Punjabi Translation - Arif Haleemਬੇਸ਼ੱਕ ਇਹ .ਕੁਰਆਨ ਅਤਿਅੰਤ ਸਤਿਕਾਰਯੋਗ ਤੇ ਆਦਰਮਾਨ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى كِتَٰبٍ مَّكْنُونٍ
Punjabi Translation - Arif Haleemਇਕ ਸੁਰੱਖਿਅਤ ਕਿਤਾਬ (ਲੌਹੇ-ਮਹਫ਼ੂਜ਼) ਵਿਚ ਦਰਜ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّا يَمَسُّهُۥٓ إِلَّا ٱلْمُطَهَّرُونَ
Punjabi Translation - Arif Haleemਇਸ ਕਿਤਾਬ (.ਕੁਰਆਨ) ਨੂੰ ਪਾਕ ਪੱਵਿਤਰ ਫ਼ਰਿਸ਼ਤੇ ਹੀ ਛੂਅਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
تَنزِيلٌ مِّن رَّبِّ ٱلْعَٰلَمِينَ
Punjabi Translation - Arif Haleemਇਹ (.ਕੁਰਆਨ) ਸਾਰੇ ਜਹਾਨਾਂ ਦੇ ਪਾਲਣਹਾਰ ਵੱਲੋਂ ਉਤਾਰਿਆ ਗਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَبِهَٰذَا ٱلْحَدِيثِ أَنتُم مُّدْهِنُونَ
Punjabi Translation - Arif Haleemਕੀ ਤੁਸੀਂ ਫੇਰ ਵੀ ਇਸ ਬਾਣੀ ਤੋਂ ਬੇਪਰਵਾਹੀ ਵਰਤਦੇ ਹੋ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتَجْعَلُونَ رِزْقَكُمْ أَنَّكُمْ تُكَذِّبُونَ
Punjabi Translation - Arif Haleemਤੁਸੀਂ ਇਸ ਨਿਅਮਤ (ਭਾਵ .ਕੁਰਆਨ) ਵਿਚ ਆਪਣਾ ਹਿੱਸਾ ਇਹੋ ਰੱਖਦੇ ਹੋ ਕਿ ਤੁਸੀਂ ਇਸ ਦਾ ਇਨਕਾਰ ਕਰਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَوْلَآ إِذَا بَلَغَتِ ٱلْحُلْقُومَ
Punjabi Translation - Arif Haleemਫੇਰ ਤੁਸੀਂ ਕਿਉਂ ਨਹੀਂ ਆਪਣੀ ਰੂਹ ਨੂੰ ਰੋਕ ਲੈਂਦੇ ਜਦੋਂ ਉਹ ਸੰਘ ਤਕ ਪੁੱਜ ਜਾਂਦੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَنتُمْ حِينَئِذٍ تَنظُرُونَ
Punjabi Translation - Arif Haleemਤੁਸੀਂ ਉਸ ਵੇਲੇ ਵੇਖ ਰਹੇ ਹੁੰਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَنَحْنُ أَقْرَبُ إِلَيْهِ مِنكُمْ وَلَٰكِن لَّا تُبْصِرُونَ
Punjabi Translation - Arif Haleemਅਸੀਂ ਤੁਹਾਥੋਂ ਕਿਤੇ ਵੱਧ ਉਸ ਰੂਹ ਦੇ ਨੇੜੇ ਹੁੰਦੇ ਹਾਂ, ਪਰ ਤੁਹਾਨੂੰ ਦਿਸਦੇ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَوْلَآ إِن كُنتُمْ غَيْرَ مَدِينِينَ
Punjabi Translation - Arif Haleemਜੇ ਤੁਸੀਂ ਕਿਸੇ ਦੇ ਅਧੀਨ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
تَرْجِعُونَهَآ إِن كُنتُمْ صَٰدِقِينَ
Punjabi Translation - Arif Haleemਤੁਸੀਂ ਉਸ (ਰੂਹ) ਨੂੰ ਮੋੜ ਲਿਆਉਂਦੇ, ਜੇ ਤੁਸੀਂ ਸੱਚੇ ਹੋ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَمَّآ إِن كَانَ مِنَ ٱلْمُقَرَّبِينَ
Punjabi Translation - Arif Haleemਜੇ ਉਹ (ਮਰਨ ਵਾਲਾ ਅੱਲਾਹ ਦੇ) ਨਿਕਟਵਰਤੀਆਂ ਵਿੱਚੋਂ ਹੋਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَرَوْحٌ وَرَيْحَانٌ وَجَنَّتُ نَعِيمٍ
Punjabi Translation - Arif Haleemਫੇਰ ਤਾਂ (ਉਸ ਦੇ ਲਈ) ਸੁਖ-ਸੁਵਿਧਾ, ਸੁਗੰਦੇ ਅਤੇ ਨਿਅਮਤਾਂ ਵਾਲੇ ਬਾਗ਼ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَمَّآ إِن كَانَ مِنْ أَصْحَٰبِ ٱلْيَمِينِ
Punjabi Translation - Arif Haleemਜੇ ਉਹ (ਮਰਨ ਵਾਲਾ) ਸੱਜੇ ਹੱਥ ਵਾਲਿਆਂ ਵਿੱਚੋਂ ਹੋਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَسَلَٰمٌ لَّكَ مِنْ أَصْحَٰبِ ٱلْيَمِينِ
Punjabi Translation - Arif Haleemਤਾਂ ਉਸ ਨੂੰ ਆਖਿਆ ਜਾਵੇਗਾ ਕਿ ਤੇਰੇ ਲਈ ਸਲਾਮਤੀ ਹੀ ਸਲਾਮਤੀ ਹੈ, ਬੇਸ਼ੱਕ ਤੂੰ ਸੱਜੇ ਹੱਥ ਵਾਲਿਆਂ ਵਿੱਚੋਂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَمَّآ إِن كَانَ مِنَ ٱلْمُكَذِّبِينَ ٱلضَّآلِّينَ
Punjabi Translation - Arif Haleemਪਰ ਜੇ ਉਹ ਇਨਕਾਰ ਕਰਨ ਵਾਲਾ ਕੁਰਾਹੇ ਪਏ ਲੋਕਾਂ ਵਿੱਚੋਂ ਹੋਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَنُزُلٌ مِّنْ حَمِيمٍ
Punjabi Translation - Arif Haleemਤਾਂ ਉਸ ਦੀ ਸੇਵਾ ਉੱਬਲਦੇ ਹੋਏ ਪਾਣੀ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَتَصْلِيَةُ جَحِيمٍ
Punjabi Translation - Arif Haleemਅਤੇ ਉਸ ਨੂੰ ਨਰਕ ਵਿਚ ਹੀ ਜਾਣਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ هَٰذَا لَهُوَ حَقُّ ٱلْيَقِينِ
Punjabi Translation - Arif Haleemਨਿਰਸੰਦੇਹ, ਇਹ ਸਾਰਾ ਕੁੱਝ ਹੋਣਾ ਅਟੱਲ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَسَبِّحْ بِٱسْمِ رَبِّكَ ٱلْعَظِيمِ
Punjabi Translation - Arif Haleemਸੋ (ਹੇ ਨਬੀ!) ਤੁਸੀਂ ਅਤਿਅੰਤ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→