ਸੂਰਤ Al-Hadid الحديد
29 ਆਇਤਾਂ · ਮਦੀਨਾ · ਉਤਰਨ ਦਾ ਕ੍ਰਮ 94
بِسْمِ ٱللَّهِ ٱلرَّحْمَٰنِ ٱلرَّحِيمِ سَبَّحَ لِلَّهِ مَا فِى ٱلسَّمَٰوَٰتِ وَٱلْأَرْضِ وَهُوَ ٱلْعَزِيزُ ٱلْحَكِيمُ
Punjabi Translation - Arif Haleemਅਕਾਸ਼ਾਂ ਤੇ ਧਰਤੀ ਵਿਚ ਜਿਹੜੀ ਵੀ ਚੀਜ਼ ਹੈ, ਉਹ ਅੱਲਾਹ ਦੀ ਤਸਬੀਹ ਕਰਦੀ ਹੈ। ਉਹੀਓ ਅਤਿਅੰਤ ਜ਼ੋਰਾਵਰ ਅਤੇ ਯੁਕਤੀਮਾਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَهُۥ مُلْكُ ٱلسَّمَٰوَٰتِ وَٱلْأَرْضِ يُحْىِۦ وَيُمِيتُ وَهُوَ عَلَىٰ كُلِّ شَىْءٍ قَدِيرٌ
Punjabi Translation - Arif Haleemਅਕਾਸ਼ਾਂ ਤੇ ਧਰਤੀ ਦਾ ਪਾਤਸ਼ਾਹੀ ਉਸੇ ਲਈ ਹੈ, ਉਹੀਓ ਜਿਊਂਦਾ ਕਰਦਾ ਹੈ, ਉਹੀਓ ਮੌਤ ਦਿੰਦਾ ਹੈ ਅਤੇ ਉਹੀਓ ਹਰ ਕੰਮ ਕਰਨ ਦੀ ਸਮਰਥਾ ਰਖਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
هُوَ ٱلْأَوَّلُ وَٱلْـَٔاخِرُ وَٱلظَّٰهِرُ وَٱلْبَاطِنُ وَهُوَ بِكُلِّ شَىْءٍ عَلِيمٌ
Punjabi Translation - Arif Haleemਉਹੀਓ (ਸ੍ਰਿਸ਼ਟੀ ਦਾ) ਆਰੰਭ ਹੈ ਅਤੇ ਉਹੀਓ ਅੰਤ ਹੈ। ਉਹੀਓ ਪ੍ਰਗਟ ਹੈ ਤੇ ਗੁਪਤ ਵੀ ਉਹੀਓ ਹੀ ਹੈ ਅਤੇ ਉਹ ਹਰ ਚੀਜ਼ ਦਾ ਜਾਣਨਹਾਰ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
هُوَ ٱلَّذِى خَلَقَ ٱلسَّمَٰوَٰتِ وَٱلْأَرْضَ فِى سِتَّةِ أَيَّامٍ ثُمَّ ٱسْتَوَىٰ عَلَى ٱلْعَرْشِ يَعْلَمُ مَا يَلِجُ فِى ٱلْأَرْضِ وَمَا يَخْرُجُ مِنْهَا وَمَا يَنزِلُ مِنَ ٱلسَّمَآءِ وَمَا يَعْرُجُ فِيهَا وَهُوَ مَعَكُمْ أَيْنَ مَا كُنتُمْ وَٱللَّهُ بِمَا تَعْمَلُونَ بَصِيرٌ
Punjabi Translation - Arif Haleemਉਹੀ ਹੈ ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਛੇ ਦਿਨਾਂ ਵਿਚ ਸਾਜਿਆ, ਫੇਰ ਅਰਸ਼ (ਰਾਜ ਸਿੰਘਾਸਨ) ਉੱਤੇ ਜਾ ਬੈਠਿਆ। ਉਹ ਜਾਣਦਾ ਹੈ, ਜੋ ਚੀਜ਼ ਧਰਤੀ ਵਿਚ ਜਾਂਦੀ ਹੈ ਅਤੇ ਜੋ ਇਸ ਵਿੱਚੋਂ ਨਿੱਕਲਦੀ ਹੈ ਅਤੇ ਜੋ ਚੀਜ਼ ਅਕਾਸ਼ ਵਿੱਚੋਂ ਉੱਤਰਦੀ ਹੈ ਤੇ ਜੋ ਉਸ ਵਿਚ ਚੜ੍ਹਦੀ ਹੈ। ਤੁਸੀਂ ਜਿੱਥੇ ਵੀ ਹੁੰਦੇ ਹੋ ਉਹ ਤੁਹਾਡੇ ਅੰਗ-ਸੰਗ ਹੁੰਦਾ ਹੈ। ਤੁਸੀਂ ਜੋ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّهُۥ مُلْكُ ٱلسَّمَٰوَٰتِ وَٱلْأَرْضِ وَإِلَى ٱللَّهِ تُرْجَعُ ٱلْأُمُورُ
Punjabi Translation - Arif Haleemਅੱਲਾਹ ਲਈ ਹੀ ਅਕਾਸ਼ ਅਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਸਾਰੇ ਮਾਮਲੇ (ਨਿਬੇੜਣ ਲਈ) ਉਸੇ ਵੱਲ ਪਰਤਾਏ ਜਾਂਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يُولِجُ ٱلَّيْلَ فِى ٱلنَّهَارِ وَيُولِجُ ٱلنَّهَارَ فِى ٱلَّيْلِ وَهُوَ عَلِيمٌۢ بِذَاتِ ٱلصُّدُورِ
Punjabi Translation - Arif Haleemਉਹੀਓ ਰਾਤ ਨੂੰ ਦਿਨ ਵਿਚ ਅਤੇ ਦਿਨ ਨੂੰ ਰਾਤ ਵਿਚ ਦਾਖ਼ਲ ਕਰਦਾ ਹੈ। ਉਹ ਦਿਲਾਂ ਦੇ ਭੇਤਾਂ ਨੂੰ ਵੀ ਜਾਣਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ءَامِنُوا۟ بِٱللَّهِ وَرَسُولِهِۦ وَأَنفِقُوا۟ مِمَّا جَعَلَكُم مُّسْتَخْلَفِينَ فِيهِ فَٱلَّذِينَ ءَامَنُوا۟ مِنكُمْ وَأَنفَقُوا۟ لَهُمْ أَجْرٌ كَبِيرٌ
Punjabi Translation - Arif Haleem(ਹੇ ਲੋਕੋ) ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲੈ ਆਓ ਅਤੇ ਉਸ ਮਾਲ ਵਿੱਚੋਂ ਖ਼ਰਚ ਕਰੋ ਜਿਸ ਦਾ ਉਸ (ਅੱਲਾਹ) ਨੇ ਤੁਹਾਨੂੰ ਜਾਨਸ਼ੀਨ ਬਣਾਇਆ ਹੈ। ਤੁਹਾਡੇ ਵਿੱਚੋਂ ਜੋ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ (ਅੱਲਾਹ ਦੀ ਰਾਹ ਵਿਚ) ਖ਼ਰਚ ਕੀਤਾ ਉਹਨਾਂ ਲਈ ਵੱਡਾ ਬਦਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا لَكُمْ لَا تُؤْمِنُونَ بِٱللَّهِ وَٱلرَّسُولُ يَدْعُوكُمْ لِتُؤْمِنُوا۟ بِرَبِّكُمْ وَقَدْ أَخَذَ مِيثَٰقَكُمْ إِن كُنتُم مُّؤْمِنِينَ
Punjabi Translation - Arif Haleemਤੁਹਾਨੂੰ ਕੀ ਹੋ ਗਿਆ ਕਿ ਤੁਸੀਂ ਅੱਲਾਹ ਉੱਤੇ ਈਮਾਨ ਨਹੀਂ ਲਿਆਉਂਦੇ? ਜਦੋਂ ਕਿ ਰਸੂਲ ਤੁਹਾਨੂੰ ਸੱਦਾ ਦੇ ਰਿਹਾ ਹੈ ਕਿ ਤੁਸੀਂ ਆਪਣੇ ਪਾਲਣਹਾਰ ’ਤੇ ਈਮਾਨ ਲੈ ਆਓ ਜਦ ਕਿ ਉਹ ਤੁਹਾਥੋਂ (ਪਹਿਲਾਂ ਹੀ) ਪੱਕਾ ਵਚਨ ਲੈ ਚੁੱਕਿਆ ਹੈ, ਜੇ ਤੁਸੀਂ ਈਮਾਨਦਾਰ ਹੋ। (ਤਾਂ ਮੰਨ ਲਓ)
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
هُوَ ٱلَّذِى يُنَزِّلُ عَلَىٰ عَبْدِهِۦٓ ءَايَٰتٍۭ بَيِّنَٰتٍ لِّيُخْرِجَكُم مِّنَ ٱلظُّلُمَٰتِ إِلَى ٱلنُّورِ وَإِنَّ ٱللَّهَ بِكُمْ لَرَءُوفٌ رَّحِيمٌ
Punjabi Translation - Arif Haleemਉਹੀ ਤਾਂ ਹੈ ਜਿਹੜਾ ਆਪਣੇ ਬੰਦੇ (ਮੁਹੰਮਦ ਸ:) ਉੱਤੇ ਸਪਸ਼ਟ ਆਇਤਾਂ (ਆਦੇਸ਼) ਉਤਾਰਦਾ ਹੈ ਤਾਂ ਜੋ ਉਹ (ਰਸੂਲ) ਤੁਹਾਨੂੰ ਹਨੇਰ੍ਹਿਆਂ ਤੋਂ ਉਜਾਲੇ ਵੱਲ ਕੱਢ ਲਿਆਵੇ। ਬੇਸ਼ੱਕ ਅੱਲਾਹ ਤੁਹਾਡੇ ’ਤੇ ਅਤਿਅੰਤ ਮਿਹਰਬਾਨ ਤੇ ਰਹਿਮ ਕਰਨ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا لَكُمْ أَلَّا تُنفِقُوا۟ فِى سَبِيلِ ٱللَّهِ وَلِلَّهِ مِيرَٰثُ ٱلسَّمَٰوَٰتِ وَٱلْأَرْضِ لَا يَسْتَوِى مِنكُم مَّنْ أَنفَقَ مِن قَبْلِ ٱلْفَتْحِ وَقَٰتَلَ أُو۟لَٰٓئِكَ أَعْظَمُ دَرَجَةً مِّنَ ٱلَّذِينَ أَنفَقُوا۟ مِنۢ بَعْدُ وَقَٰتَلُوا۟ وَكُلًّا وَعَدَ ٱللَّهُ ٱلْحُسْنَىٰ وَٱللَّهُ بِمَا تَعْمَلُونَ خَبِيرٌ
Punjabi Translation - Arif Haleemਤੁਹਾਨੂੰ ਕੀ ਹੋ ਗਿਆ ਕਿ ਤੁਸੀਂ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰਦੇ? ਜਦੋਂ ਕਿ ਅਕਾਸ਼ਾਂ ਤੇ ਧਰਤੀ ਦੀ ਮਲਕੀਅਤ ਅੱਲਾਹ ਲਈ ਹੈ। ਤੁਹਾਡੇ ਵਿੱਚੋਂ ਜਿਨ੍ਹਾਂ ਲੋਕਾਂ ਨੇ ਮੱਕੇ ਦੀ ਫ਼ਤਿਹ ਤੋਂ ਪਹਿਲਾਂ ਖ਼ਰਚ ਕੀਤਾ ਤੇ ਜਿਹਾਦ ਕੀਤਾ, ਇਹ ਉਹਨਾਂ ਲੋਕਾਂ ਦੇ ਬਰਾਬਰ ਨਹੀਂ ਜਿਨ੍ਹਾਂ ਨੇ ਮੱਕਾ ਫ਼ਤਿਹ ਹੋਣ ਤੋਂ ਬਾਅਦ ਇਹੋ ਕੰਮ ਕੀਤਾ। ਉਹ (ਪਹਿਲਾਂ ਖ਼ਰਚ ਕਰਨ ਵਾਲੇ) ਲੋਕ ਦਰਜੇ ਵਿਚ ਉਹਨਾਂ ਲੋਕਾਂ ਤੋਂ ਉੱਚੇ ਹਨ, ਜਿਨ੍ਹਾਂ ਨੇ ਇਸ (ਫ਼ਤਿਹ) ਤੋਂ ਬਾਅਦ ਖ਼ਰਚ ਕੀਤਾ ਤੇ ਜਿਹਾਦ ਵੀ ਕੀਤਾ। ਅੱਲਾਹ ਨੇ ਹਰੇਕ ਨੂੰ ਵਧੀਆ ਬਦਲਾ ਦੇਣ ਦਾ ਵਾਅਦਾ ਕੀਤਾ ਹੈ। ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਅਮਲ ਕਰਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَّن ذَا ٱلَّذِى يُقْرِضُ ٱللَّهَ قَرْضًا حَسَنًا فَيُضَٰعِفَهُۥ لَهُۥ وَلَهُۥٓ أَجْرٌ كَرِيمٌ
Punjabi Translation - Arif Haleemਉਹ ਕੌਣ ਹੈ ਜਿਹੜਾ ਅੱਲਾਹ ਨੂੰ ਸੋਹਣਾ ਕਰਜ਼ ਦੇਵੇ ਤਾਂ ਜੋ ਅੱਲਾਹ ਉਸ (ਦੇ ਧੰਨ) ਵਿੱਚ ਹੋਰ ਵਾਧਾ ਕਰੇ ਤੇ ਉਸ ਦੇ (ਕਰਜ਼ ਦੇਣ ਵਾਲੇ) ਲਈ ਇਹੋ ਵਧੀਆ ਬਦਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ تَرَى ٱلْمُؤْمِنِينَ وَٱلْمُؤْمِنَٰتِ يَسْعَىٰ نُورُهُم بَيْنَ أَيْدِيهِمْ وَبِأَيْمَٰنِهِم بُشْرَىٰكُمُ ٱلْيَوْمَ جَنَّٰتٌ تَجْرِى مِن تَحْتِهَا ٱلْأَنْهَٰرُ خَٰلِدِينَ فِيهَا ذَٰلِكَ هُوَ ٱلْفَوْزُ ٱلْعَظِيمُ
Punjabi Translation - Arif Haleem(ਹੇ ਨਬੀ!) ਉਸ (ਕਿਆਮਤ) ਦਿਹਾੜੇ ਤੁਸੀਂ ਈਮਾਨ ਵਾਲੇ ’ਤੇ ਈਮਾਨ ਵਾਲੀਆਂ ਨੂੰ ਵੇਖੋਗੇ ਕਿ ਉਹਨਾਂ ਦਾ ਨੂਰ ਉਹਨਾਂ ਦੇ ਅੱਗੇ-ਅੱਗੇ ਤੇ ਉਹਨਾਂ ਦੇ ਸੱਜੇ ਪਾਸੇ ਨੱਸਦਾ ਹੋਵੇਗਾ। ਆਖਿਆ ਜਾਵੇਗਾ ਕਿ ਅੱਜ ਤੁਹਾਨੂੰ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਹੈ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ ਉਹਨਾਂ ਵਿਚ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ يَقُولُ ٱلْمُنَٰفِقُونَ وَٱلْمُنَٰفِقَٰتُ لِلَّذِينَ ءَامَنُوا۟ ٱنظُرُونَا نَقْتَبِسْ مِن نُّورِكُمْ قِيلَ ٱرْجِعُوا۟ وَرَآءَكُمْ فَٱلْتَمِسُوا۟ نُورًا فَضُرِبَ بَيْنَهُم بِسُورٍ لَّهُۥ بَابٌۢ بَاطِنُهُۥ فِيهِ ٱلرَّحْمَةُ وَظَٰهِرُهُۥ مِن قِبَلِهِ ٱلْعَذَابُ
Punjabi Translation - Arif Haleemਉਸ ਦਿਨ ਮੁਨਾਫ਼ਿਕ (ਪਖੰਡੀ) ਪੁਰਸ਼ ਅਤੇ ਮੁਨਾਫ਼ਿਕ ਇਸਤਰੀਆਂ ਈਮਾਨ ਲਿਆਉਣ ਵਾਲਿਆਂ ਨੂੰ ਆਖਣਗੇ ਕਿ ਤੁਸੀਂ ਸਾਡੀ ਉਡੀਕ ਕਰੋ ਕਿ ਅਸੀਂ ਵੀ ਤੁਹਾਡੇ ਨੂਰ ਵਿੱਚੋਂ ਕੁੱਝ ਚਾਨਣ ਪ੍ਰਾਪਤ ਕਰ ਲਈਏ। ਉਹਨਾਂ ਨੂੰ ਆਖਿਆ ਜਾਵੇਗਾ ਕਿ ਆਪਣੇ ਪਿੱਛਾਂਹ ਮੁੜ ਜਾਓ ਤੇ ਫੇਰ ਨੂਰ ਨੂੰ ਲੱਭੋ। ਫੇਰ ਉਹਨਾਂ ਵਿਚਾਲੇ ਇਕ ਕੰਧ ਖੜੀ ਕਰ ਦਿੱਤੀ ਜਾਵੇਗੀ ਜਿਸ ਦਾ ਇਕ ਬੂਹਾ ਹੋਵੇਗਾ, ਉਸ ਦੇ ਅੰਦਰ ਰਹਿਮਤਾਂ ਹੋਣਗੀਆਂ ਤੇ ਉਸ ਦੇ ਬਾਹਰ ਅਜ਼ਾਬ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يُنَادُونَهُمْ أَلَمْ نَكُن مَّعَكُمْ قَالُوا۟ بَلَىٰ وَلَٰكِنَّكُمْ فَتَنتُمْ أَنفُسَكُمْ وَتَرَبَّصْتُمْ وَٱرْتَبْتُمْ وَغَرَّتْكُمُ ٱلْأَمَانِىُّ حَتَّىٰ جَآءَ أَمْرُ ٱللَّهِ وَغَرَّكُم بِٱللَّهِ ٱلْغَرُورُ
Punjabi Translation - Arif Haleemਉਹ (ਮੁਨਾਫ਼ਿਕ) ਇਹਨਾਂ (ਮੋਮਿਨਾਂ) ਨੂੰ ਆਖਣਗੇ, ਕੀ (ਸੰਸਾਰ) ਵਿਚ ਅਸੀਂ ਤੁਹਾਡੇ ਸੰਗ ਨਹੀਂ ਸੀ? ਉਹ ਆਖਣਗੇ ਕਿ ਹਾਂ! ਕਿਉਂ ਨਹੀਂ! ਪਰ ਤੁਸੀਂ ਆਪਣੇ ਆਪ ਨੂੰ ਅਜ਼ਮਾਇਸ਼ਾਂ ਵਿਚ ਪਾ ਲਿਆ ਸੀ ਅਤੇ ਤੁਸੀਂ ਈਮਾਨ ਵਾਲਿਆਂ ਪ੍ਰਤੀ (ਭੈੜੇ) ਸਮੇਂ ਦੀ ਉਡੀਕ ਵਿਚ ਸੀ। ਤੁਸੀਂ (ਦੀਨ ਵਿਚ) ਸ਼ੱਕ ਵੀ ਕੀਤਾ ਅਤੇ ਤੁਹਾਨੂੰ ਤੁਹਾਡੀਆਂ ਇੱਛਾਵਾਂ ਨੇ ਧੋਖੇ ਵਿਚ ਰੱਖਿਆ, ਇੱਥੋਂ ਤਕ ਕਿ ਅੱਲਾਹ ਦਾ ਹੁਕਮ ਆ ਪਹੁੰਚਿਆ ਅਤੇ ਧੋਖੇਬਾਜ਼ ਸ਼ੈਤਾਨ ਨੇ ਤੁਹਾਨੂੰ ਅੱਲਾਹ ਦੇ ਬਾਰੇ ਧੋਖਾ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَٱلْيَوْمَ لَا يُؤْخَذُ مِنكُمْ فِدْيَةٌ وَلَا مِنَ ٱلَّذِينَ كَفَرُوا۟ مَأْوَىٰكُمُ ٱلنَّارُ هِىَ مَوْلَىٰكُمْ وَبِئْسَ ٱلْمَصِيرُ
Punjabi Translation - Arif Haleemਸੋ ਅੱਜ ਨਾ ਤੁਹਾਥੋਂ ਅਤੇ ਨਾ ਹੀ ਉਹਨਾਂ ਲੋਕਾਂ ਤੋਂ ਜਿਨ੍ਹਾਂ ਨੇ ਕੁਫ਼ਰ ਕੀਤਾ ਸੀ ਕੋਈ ਛੁਡਵਾਈ ਕਬੂਲ ਕੀਤੀ ਜਾਵੇਗੀ। ਤੁਹਾਡਾ ਟਿਕਾਣਾ ਤਾਂ ਅੱਗ ਹੈ। ਤੁਹਾਡੇ ਯੋਗ ਤਾਂ ਇਹੀਓ ਟਿਕਾਣਾ ਹੈ ਅਤੇ ਇਹ ਬਹੁਤ ਹੀ ਭੈੜਾ ਪਰਤਨ ਟਿਕਾਣਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَمْ يَأْنِ لِلَّذِينَ ءَامَنُوٓا۟ أَن تَخْشَعَ قُلُوبُهُمْ لِذِكْرِ ٱللَّهِ وَمَا نَزَلَ مِنَ ٱلْحَقِّ وَلَا يَكُونُوا۟ كَٱلَّذِينَ أُوتُوا۟ ٱلْكِتَٰبَ مِن قَبْلُ فَطَالَ عَلَيْهِمُ ٱلْأَمَدُ فَقَسَتْ قُلُوبُهُمْ وَكَثِيرٌ مِّنْهُمْ فَٰسِقُونَ
Punjabi Translation - Arif Haleemਕੀ ਈਮਾਨ ਵਾਲਿਆਂ ਲਈ ਅਜਿਹੇ ਉਹ ਸਮਾਂ ਨਹੀਂ ਆਇਆ ਕਿ ਉਹਨਾਂ ਦੇ ਦਿਲ ਅੱਲਾਹ ਦੀ ਯਾਦ ਨਾਲ ਝੁੱਕ ਜਾਣ ਅਤੇ (ਇਸ .ਕੁਰਆਨ ਦੇ ਲਈ) ਜੋ ਹੱਕ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ। ਉਹ ਉਹਨਾਂ ਲੋਕਾਂ ਵਾਂਗ ਨਾ ਹੋ ਜਾਣ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ ਕਿਤਾਬ (ਤੌਰੈਤ) ਦਿੱਤੀ ਗਈ ਸੀ। ਫੇਰ ਉਹਨਾਂ ’ਤੇ ਇਕ ਲੰਮਾ ਸਮਾਂ ਬੀਤ ਗਿਆ ਤਾਂ ਉਹਨਾਂ ਦੇ ਦਿਲ ਕਠੋਰ ਹੋ ਗਏ ਅਤੇ ਇਹਨਾਂ ਵਿੱਚੋਂ ਬਹੁਤੇ ਤਾਂ ਝੂਠੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱعْلَمُوٓا۟ أَنَّ ٱللَّهَ يُحْىِ ٱلْأَرْضَ بَعْدَ مَوْتِهَا قَدْ بَيَّنَّا لَكُمُ ٱلْـَٔايَٰتِ لَعَلَّكُمْ تَعْقِلُونَ
Punjabi Translation - Arif Haleemਤੁਸੀਂ ਚੰਗੀ ਤਰ੍ਹਾਂ ਇਹ ਜਾਣ ਲਓ ਕਿ ਬੇਸ਼ੱਕ ਅੱਲਾਹ ਹੀ ਧਰਤੀ ਨੂੰ ਉਸ ਦੀ ਮੌਤ (ਬੰਜਰ) ਪਿੱਛੋਂ ਸੁਰਜੀਤ (ਉਪਜਾਊ) ਕਰਦਾ ਹੈ। ਸੋ ਅਸੀਂ ਆਪਣੀਆਂ ਆਇਤਾਂ (ਆਦੇਸ਼) ਤੁਹਾਡੇ ਲਈ ਬਿਆਨ ਕਰ ਦਿੱਤੇ ਹਨ ਤਾਂ ਜੋ ਤੁਸੀਂ ਕੁੱਝ ਸਮਝ ਸਕੋਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ ٱلْمُصَّدِّقِينَ وَٱلْمُصَّدِّقَٰتِ وَأَقْرَضُوا۟ ٱللَّهَ قَرْضًا حَسَنًا يُضَٰعَفُ لَهُمْ وَلَهُمْ أَجْرٌ كَرِيمٌ
Punjabi Translation - Arif Haleemਬੇਸ਼ੱਕ ਸਦਕਾ (ਸੱਚੇ ਮਨੋ ਪੁੰਨ-ਦਾਣ) ਦੇਣ ਵਾਲੇ ਪੁਰਸ਼, ਇਸਤੀਆਂ ਅਤੇ ਜਿਨ੍ਹਾਂ ਨੇ ਅੱਲਾਹ ਨੂੰ ਕਰਜ਼ੇ-ਹਸਨਾ (ਸੋਹਣਾ ਕਰਜ਼ਾ) ਦਿੱਤਾ ਹੈ, ਨਿਰਸੰਦੇਹ, ਉਹਨਾਂ ਨੂੰ ਕਈ ਗੁਣਾ ਵਧਾ ਕੇ (ਵਾਪਿਸ ਕਰ) ਦਿੱਤਾ ਜਾਵੇਗਾ ਅਤੇ ਉਹਨਾਂ ਲਈ ਬਹੁਤ ਹੀ ਸੋਹਣਾ ਬਦਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلَّذِينَ ءَامَنُوا۟ بِٱللَّهِ وَرُسُلِهِۦٓ أُو۟لَٰٓئِكَ هُمُ ٱلصِّدِّيقُونَ وَٱلشُّهَدَآءُ عِندَ رَبِّهِمْ لَهُمْ أَجْرُهُمْ وَنُورُهُمْ وَٱلَّذِينَ كَفَرُوا۟ وَكَذَّبُوا۟ بِـَٔايَٰتِنَآ أُو۟لَٰٓئِكَ أَصْحَٰبُ ٱلْجَحِيمِ
Punjabi Translation - Arif Haleemਜਿਹੜੇ ਲੋਕ ਅੱਲਾਹ ਅਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਉਹੀਓ ਆਪਣੇ ਰੱਬ ਦੀਆਂ ਨਜ਼ਰਾਂ ਵਿਚ ਸਿੱਦੀਕ (ਸਚਿਆਰਾ) ਅਤੇ ਸ਼ਹੀਦ ਹਨ। ਉਹਨਾਂ ਲਈ ਉਹਨਾਂ ਦੇ ਅਮਲਾਂ ਦਾ ਸੋਹਣਾ ਬਦਲਾ ਹੋਵੇਗਾ ਅਤੇ (ਉਹਨਾਂ ਦੇ ਸੰਗ) ਉਹਨਾਂ ਦਾ ਨੂਰ ਹੋਵੇ। ਅਤੇ ਜਿਨ੍ਹਾਂ ਲੋਕਾਂ ਨੇ (ਸਾਡੇ ਹੁਕਮਾਂ ਦਾ) ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (.ਕੁਰਆਨ) ਨੂੰ ਝੁਠਲਾਇਆ ਹੈ, ਉਹ ਸਭ ਨਰਕੀ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱعْلَمُوٓا۟ أَنَّمَا ٱلْحَيَوٰةُ ٱلدُّنْيَا لَعِبٌ وَلَهْوٌ وَزِينَةٌ وَتَفَاخُرٌۢ بَيْنَكُمْ وَتَكَاثُرٌ فِى ٱلْأَمْوَٰلِ وَٱلْأَوْلَٰدِ كَمَثَلِ غَيْثٍ أَعْجَبَ ٱلْكُفَّارَ نَبَاتُهُۥ ثُمَّ يَهِيجُ فَتَرَىٰهُ مُصْفَرًّا ثُمَّ يَكُونُ حُطَٰمًا وَفِى ٱلْـَٔاخِرَةِ عَذَابٌ شَدِيدٌ وَمَغْفِرَةٌ مِّنَ ٱللَّهِ وَرِضْوَٰنٌ وَمَا ٱلْحَيَوٰةُ ٱلدُّنْيَآ إِلَّا مَتَٰعُ ٱلْغُرُورِ
Punjabi Translation - Arif Haleem(ਹੇ ਲੋਕੋ!) ਤੁਸੀਂ ਇਹ ਗੱਲ ਜਾਣ ਲਓ! ਕਿ ਸੰਸਾਰਿਕ ਜੀਵਨ ਕੇਵਲ ਇਕ ਖੇਡ ਤਮਾਸ਼ਾ ਤੇ ਸਜਾਵਟ ਦੀ ਚੀਜ਼ ਹੈ। ਆਪੋ ਵਿਚ ਘਮੰਡ ਕਰਨਾ ਅਤੇ ਮਾਲ ਦੌਲਤ ਤੇ ਸੰਤਾਨ ਪੱਖੋਂ ਇਕ ਦੂਜੇ ਉੱਤੇ ਵਡਿਆਈ ਜਤਾਉਣਾ ਹੈ। (ਇਸ ਦੀ ਉਦਾਹਰਨ ਤਾਂ ਇੰਜ ਹੈ) ਜਿਵੇਂ ਵਰਖਾ, ਜਿਸ ਤੋਂ ਮਗਰੋਂ ਉਪਜਣ ਵਾਲੀ ਪੈਦਾਵਾਰ ਕਿਸਾਨਾਂ ਨੂੰ ਖ਼ੁਸ਼ ਕਰਦੀ ਹੈ। ਫੇਰ ਉਹ (ਪੈਦਾਵਾਰ) ਸੁੱਕ ਜਾਂਦੀ ਹੈ ਭਾਵ ਪੱਕ ਜਾਂਦੀ ਹੈ ਤਾਂ ਤੁਸੀਂ ਉਸ ਨੂੰ ਪੀਲੀ (ਮੁਰਝਾਈ) ਹੁੰਦੀ ਵੇਖਦੇ ਹੋ, ਫੇਰ ਉਹ ਚੂਰਾ-ਚੂਰਾ ਹੋ ਜਾਂਦੀ ਹੈ। ਐਵੇਂ ਹੀ ਆਖ਼ਿਰਤ ਵਿਚ (ਕਾਫ਼ਿਰਾਂ ਲਈ) ਕਰੜਾ ਅਜ਼ਾਬ ਹੈ ਅਤੇ (ਈਮਾਨ ਵਾਲਿਆਂ ਲਈ) ਅੱਲਾਹ ਵੱਲੋਂ ਬਖ਼ਸ਼ਿਸ਼ ਅਤੇ ਉਸ ਦੀ ਰਜ਼ਾਮੰਦੀ ਹੈ। ਸੰਸਾਰਿਕ ਜੀਵਨ ਤਾਂ ਧੋਖਾ ਦੇਣ ਦਾ ਇਕ ਸਾਧਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سَابِقُوٓا۟ إِلَىٰ مَغْفِرَةٍ مِّن رَّبِّكُمْ وَجَنَّةٍ عَرْضُهَا كَعَرْضِ ٱلسَّمَآءِ وَٱلْأَرْضِ أُعِدَّتْ لِلَّذِينَ ءَامَنُوا۟ بِٱللَّهِ وَرُسُلِهِۦ ذَٰلِكَ فَضْلُ ٱللَّهِ يُؤْتِيهِ مَن يَشَآءُ وَٱللَّهُ ذُو ٱلْفَضْلِ ٱلْعَظِيمِ
Punjabi Translation - Arif Haleemਸੋ (ਹੇ ਈਮਾਨ ਵਾਲਿਓ!) ਤੁਸੀਂ ਆਪਣੇ ਰੱਬ ਦੀ ਬਖ਼ਸ਼ਿਸ਼ ਤੇ ਉਸ ਜੰਨਤ ਵੱਲ ਦੌੜੋ ਜਿਸ ਦੀ ਵਿਸ਼ਾਲਤਾ ਅਕਾਸ਼ ਤੇ ਧਰਤੀ ਜਿਹੀ ਹੈ। ਇਹ ਉਹਨਾਂ ਲੋਕਾਂ ਲਈ ਤਿਆਰ ਕੀਤੀ ਗਈ ਹੈ ਜਿਹੜੇ ਅੱਲਾਹ ਤੇ ਉਸ ਦੇ ਰਸੂਲਾਂ ’ਤੇ ਈਮਾਨ ਲਿਆਏ ਹਨ। ਇਹ ਅੱਲਾਹ ਦਾ ਫ਼ਜ਼ਲ (ਕ੍ਰਿਪਾਲਤਾ) ਹੈ, ਉਹ ਜਿਸ ਨੂੰ ਚਾਹੁੰਦਾ ਹੈ ਦਿੰਦਾ ਹੈ, ਅੱਲਾਹ ਬਹੁਤ ਵੱਡਾ ਕ੍ਰਿਪਾਲੂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَآ أَصَابَ مِن مُّصِيبَةٍ فِى ٱلْأَرْضِ وَلَا فِىٓ أَنفُسِكُمْ إِلَّا فِى كِتَٰبٍ مِّن قَبْلِ أَن نَّبْرَأَهَآ إِنَّ ذَٰلِكَ عَلَى ٱللَّهِ يَسِيرٌ
Punjabi Translation - Arif Haleemਧਰਤੀ ’ਤੇ ਜਾਂ ਤੁਹਾਡੀਆਂ ਜਾਨਾਂ ਉੱਤੇ ਜਿਹੜੀ ਵੀ ਬਿਪਤਾ ਆਉਂਦੀ ਹੈ ਉਹ ਤਾਂ ਤੁਹਾਡੇ ਜਨਮ ਤੋਂ ਪਹਿਲਾਂ ਹੀ ਕਿਤਾਬ ਵਿਚ ਲਿਖੀ ਹੋਈ ਹੈ। ਇੰਜ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِّكَيْلَا تَأْسَوْا۟ عَلَىٰ مَا فَاتَكُمْ وَلَا تَفْرَحُوا۟ بِمَآ ءَاتَىٰكُمْ وَٱللَّهُ لَا يُحِبُّ كُلَّ مُخْتَالٍ فَخُورٍ
Punjabi Translation - Arif Haleemਇਹ ਸਭ ਇਸ ਲਈ ਦੱਸਿਆ ਜਾ ਰਿਹਾ ਹੈ ਤਾਂ ਜੋ ਜੇ ਕੋਈ ਚੀਜ਼ ਤੁਹਾਡੇ ਹੱਥੋਂ ਖੁਸ ਜਾਵੇ ਤਾਂ ਤੁਸੀਂ ਦੁਖੀ ਨਾ ਹੋਵੋ ਅਤੇ ਜੇ ਉਹ (ਅੱਲਾਹ) ਤੁਹਾਨੂੰ ਨਵਾਜ਼ਦਾ ਹੈ ਤਾਂ ਤੁਸੀਂ ਸ਼ੇਖ਼ੀਆਂ ਨਾ ਮਾਰਦੇ ਫਿਰੋ। ਅੱਲਾਹ ਕਿਸੇ ਵੀ ਸ਼ੇਖ਼ੀਖ਼ੋਰੇ ਅਤੇ ਘਮੰਡੀ ਨੂੰ ਪਸੰਦ ਨਹੀਂ ਕਰਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِينَ يَبْخَلُونَ وَيَأْمُرُونَ ٱلنَّاسَ بِٱلْبُخْلِ وَمَن يَتَوَلَّ فَإِنَّ ٱللَّهَ هُوَ ٱلْغَنِىُّ ٱلْحَمِيدُ
Punjabi Translation - Arif Haleem(ਅਤੇ ਨਾ ਹੀ ਅੱਲਾਹ ਉਹਨਾਂ ਨੂੰ ਪਸੰਦ ਕਰਦਾ ਹੈ) ਜਿਹੜੇ ਆਪੇ ਵੀ ਕੰਜੂਸੀ ਕਰਦੇ ਹਨ ਤੇ ਦੂਜਿਆਂ ਨੂੰ ਵੀ ਕੰਜੂਸੀ ਕਰਨ ਲਈ ਪ੍ਰੇਰਿਤ ਕਰਦੇ ਹਨ। ਜਿਹੜਾ ਕੋਈ ਵਿਅਕਤੀ (ਅੱਲਾਹ ਦੇ ਹੁਕਮਾਂ ਤੋਂ) ਮੂੰਹ ਮੋੜਦਾ ਹੈ ਤਾਂ ਅੱਲਾਹ ਨੂੰ ਇਸ ਗੱਲ ਦੀ ਕੋਈ ਚਿੰਤਾ ਨਹੀਂ, ਉਹ ਤਾਂ ਆਪ ਹੀ ਅਤਿਅੰਤ ਸ਼ਲਾਘਾਯੋਗ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَقَدْ أَرْسَلْنَا رُسُلَنَا بِٱلْبَيِّنَٰتِ وَأَنزَلْنَا مَعَهُمُ ٱلْكِتَٰبَ وَٱلْمِيزَانَ لِيَقُومَ ٱلنَّاسُ بِٱلْقِسْطِ وَأَنزَلْنَا ٱلْحَدِيدَ فِيهِ بَأْسٌ شَدِيدٌ وَمَنَٰفِعُ لِلنَّاسِ وَلِيَعْلَمَ ٱللَّهُ مَن يَنصُرُهُۥ وَرُسُلَهُۥ بِٱلْغَيْبِ إِنَّ ٱللَّهَ قَوِىٌّ عَزِيزٌ
Punjabi Translation - Arif Haleemਬੇਸ਼ੱਕ ਅਸਾਂ ਆਪਣੇ ਰਸੂਲਾਂ ਨੂੰ ਸਪਸ਼ਟ ਨਿਸ਼ਾਨੀਆਂ ਨਾਲ ਭੇਜਿਆ ਅਤੇ ਅਸੀਂ ਉਹਨਾਂ ਨਾਲ ਕਿਤਾਬ (ਰੱਬੀ ਬਾਣੀ) ਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਉਤਾਰੀ ਤਾਂ ਜੋ ਲੋਕ ਇਨਸਾਫ਼ ’ਤੇ ਕਾਇਮ ਰਹਿਣ। ਅਸੀਂ ਲੋਹਾ ਪੈਦਾ ਕੀਤਾ, ਇਸ ਵਿਚ ਬਹੁਤ ਸ਼ਕਤੀ ਹੈ[1] ਅਤੇ ਲੋਕਾਂ ਲਈ ਅਨੇਕਾਂ ਲਾਭ ਹਨ। ਤਾਂ ਜੋ ਅੱਲਾਹ ਨੂੰ ਗਿਆਨ ਹੋ ਜਾਵੇ ਕਿ ਕੌਣ ਬਿਨ ਵੇਖਿਆਂ ਉਸ ਦੀ ਤੇ ਉਸ ਦੇ ਪੈਗ਼ੰਬਰਾਂ ਦੀ ਮਦਦ ਕਰਦਾ ਹੈ। ਬੇਸ਼ੱਕ ਅੱਲਾਹ ਅਤਿਅੰਤ ਸ਼ਕਤੀਸ਼ਾਲੀ ਅਤੇ ਜ਼ੋਰਾਵਰ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَقَدْ أَرْسَلْنَا نُوحًا وَإِبْرَٰهِيمَ وَجَعَلْنَا فِى ذُرِّيَّتِهِمَا ٱلنُّبُوَّةَ وَٱلْكِتَٰبَ فَمِنْهُم مُّهْتَدٍ وَكَثِيرٌ مِّنْهُمْ فَٰسِقُونَ
Punjabi Translation - Arif Haleemਬੇਸ਼ੱਕ ਅਸੀਂ ਨੂਹ ਨੂੰ ਅਤੇ ਇਬਰਾਹੀਮ ਨੂੰ (ਰਸੂਲ ਬਣਾ ਕੇ) ਭੇਜਿਆ। ਅਸੀਂ ਉਹਨਾਂ ਦੋਹਾਂ ਦੀ ਸੰਤਾਨ ਵਿਚ ਪੈਗ਼ੰਬਰੀ ਅਤੇ (ਰੱਬੀ) ਕਿਤਾਬ ਰੱਖ ਦਿੱਤੀ, ਫੇਰ ਇਹਨਾਂ ਵਿੱਚੋਂ ਹੀ ਕੁੱਝ ਹਿਦਾਇਤ ਪ੍ਰਾਪਤ ਕਰਨ ਵਾਲੇ ਹਨ ਅਤੇ ਇਹਨਾਂ ਵਿੱਚੋਂ ਹੀ ਬਹੁਤੇ ਲੋਕ ਨਾ-ਫ਼ਰਮਾਨ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ قَفَّيْنَا عَلَىٰٓ ءَاثَٰرِهِم بِرُسُلِنَا وَقَفَّيْنَا بِعِيسَى ٱبْنِ مَرْيَمَ وَءَاتَيْنَٰهُ ٱلْإِنجِيلَ وَجَعَلْنَا فِى قُلُوبِ ٱلَّذِينَ ٱتَّبَعُوهُ رَأْفَةً وَرَحْمَةً وَرَهْبَانِيَّةً ٱبْتَدَعُوهَا مَا كَتَبْنَٰهَا عَلَيْهِمْ إِلَّا ٱبْتِغَآءَ رِضْوَٰنِ ٱللَّهِ فَمَا رَعَوْهَا حَقَّ رِعَايَتِهَا فَـَٔاتَيْنَا ٱلَّذِينَ ءَامَنُوا۟ مِنْهُمْ أَجْرَهُمْ وَكَثِيرٌ مِّنْهُمْ فَٰسِقُونَ
Punjabi Translation - Arif Haleemਫੇਰ ਅਸੀਂ ਇਹਨਾਂ ਦੇ ਪਿੱਛੇ ਲੜੀਵਾਰ ਰਸੂਲ ਭੇਜੇ ਅਤੇ ਇਹਨਾਂ ਸਭ ਦੇ ਪਿੱਛੇ ਮਰੀਅਮ ਦੇ ਪੁੱਤਰ ਈਸਾ ਨੂੰ ਭੇਜਿਆ। ਉਸ ਨੂੰ ਅਸੀਂ ਇੰਜੀਲ ਦਿੱਤੀ ਅਤੇ ਉਹਨਾਂ ਦੇ ਦਿਲਾਂ ਵਿਚ ਜਿਨ੍ਹਾਂ ਨੇ ਉਹਨਾਂ ਦੀ ਪੈਰਵੀ ਕੀਤੀ, ਨਰਮੀ ਤੇ ਮੁਹੱਬਤ ਰੱਖ ਦਿੱਤੀ। ਸੰਸਾਰ ਤਿਆਗ ਪ੍ਰਥਾ ਤਾਂ ਉਹਨਾਂ ਦੀ ਆਪਣੀ ਬਣਾਈ ਹੋਈ ਹੈ, ਅਸੀਂ ਉਹਨਾਂ ਲਈ ਇਹ ਫ਼ਰਜ਼ ਨਹੀਂ ਸੀ ਕੀਤਾ, ਪਰ ਅੱਲਾਹ ਦੀ ਰਜ਼ਾ ਦੀ ਤਲਾਸ਼ ਵਿਚ ਉਹਨਾਂ ਨੇ ਆਪ ਹੀ ਇਹ ਸਭ ਕੀਤਾ ਸੀ। ਉਹਨਾਂ ਨੇ ਇਸ ਗੱਲ ਦਾ ਧਿਆਨ ਨਹੀਂ ਰੱਖਿਆ ਜਿਵੇਂ ਕਿ ਰਖਣਾ ਚਾਹੀਦਾ ਸੀ। ਫੇਰ ਅਸੀਂ ਉਹਨਾਂ ਲੋਕਾਂ ਨੂੰ ਜਿਹੜੇ ਉਹਨਾਂ ਵਿੱਚੋਂ ਈਮਾਨ ਲਿਆਏ, ਉਹਨਾਂ ਦੇ (ਈਮਾਨ ਦਾ) ਬਦਲਾ ਦਿੱਤਾ ਅਤੇ ਇਹਨਾਂ ਵਿੱਚੋਂ ਵਧੇਰੇ ਲੋਕ ਤਾਂ ਝੂਠੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَٰٓأَيُّهَا ٱلَّذِينَ ءَامَنُوا۟ ٱتَّقُوا۟ ٱللَّهَ وَءَامِنُوا۟ بِرَسُولِهِۦ يُؤْتِكُمْ كِفْلَيْنِ مِن رَّحْمَتِهِۦ وَيَجْعَل لَّكُمْ نُورًا تَمْشُونَ بِهِۦ وَيَغْفِرْ لَكُمْ وَٱللَّهُ غَفُورٌ رَّحِيمٌ
Punjabi Translation - Arif Haleemਹੇ ਈਮਾਨ ਵਾਲਿਓ! ਤੁਸੀਂ ਅੱਲਾਹ ਤੋਂ ਡਰੋ ਅਤੇ ਉਸ ਦੇ ਰਸੂਲਾਂ ਉੱਤੇ ਈਮਾਨ ਲਿਆਓ, ਅੱਲਾਹ ਤੁਹਾਨੂੰ ਆਪਣੀ ਮਿਹਰ ਦਾ ਦੁਹਰਾ ਹਿੱਸਾ ਬਖ਼ਸ਼ੇਗਾ[2] ਅਤੇ ਤੁਹਾਡੇ ਲਈ ਅਜਿਹਾ ਨੂਰ ਬਣਾਵੇਗਾ ਜਿਸ ਦੀ ਰੌਸ਼ਨੀ ਵਿਚ ਤੁਸੀਂ ਚੱਲੋਂਗੇ ਅਤੇ ਉਹ ਤੁਹਾਨੂੰ ਬਖ਼ਸ਼ ਦੇਵੇਗਾ। ਅੱਲਾਹ ਮੁਆਫ਼ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِّئَلَّا يَعْلَمَ أَهْلُ ٱلْكِتَٰبِ أَلَّا يَقْدِرُونَ عَلَىٰ شَىْءٍ مِّن فَضْلِ ٱللَّهِ وَأَنَّ ٱلْفَضْلَ بِيَدِ ٱللَّهِ يُؤْتِيهِ مَن يَشَآءُ وَٱللَّهُ ذُو ٱلْفَضْلِ ٱلْعَظِيمِ
Punjabi Translation - Arif Haleemਤਾਂ ਜੋ ਕਿਤਾਬ ਵਾਲੇ (ਯਹੂਦੀ ਅਤੇ ਈਸਾਈ) ਇਹ ਜਾਣ ਲੈਣ ਕਿ ਉਹ ਅੱਲਾਹ ਦੀ ਕ੍ਰਿਪਾਲਤਾ ਨਾਲ ਕਿਸੇ ਸ਼ੈਅ ’ਤੇ ਕੁਦਰਤ ਨਹੀਂ ਰੱਖਦੇ। ਬੇਸ਼ੱਕ ਸਾਰੇ ਫ਼ਜ਼ਲ (ਕ੍ਰਿਪਾਲਤਾ ਤੇ ਬਖ਼ਸ਼ਿਸ਼ਾਂ) ਅੱਲਾਹ ਦੇ ਹੱਥ ਵਿਚ ਹੀ ਹਨ। ਉਹ ਜਿਸ ਨੂੰ ਚਾਹੁੰਦਾ ਹੈ (ਆਪਣੀ ਕ੍ਰਿਪਾ ਨਾਲ) ਦੇ ਦਿੰਦਾ ਹੈ ਅਤੇ ਅੱਲਾਹ ਅਤਿਅੰਤ ਕ੍ਰਿਪਾਲੂ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→