وَإِذْ قَالَ مُوسَىٰ لِقَوْمِهِۦ يَٰقَوْمِ لِمَ تُؤْذُونَنِى وَقَد تَّعْلَمُونَ أَنِّى رَسُولُ ٱللَّهِ إِلَيْكُمْ فَلَمَّا زَاغُوٓا۟ أَزَاغَ ٱللَّهُ قُلُوبَهُمْ وَٱللَّهُ لَا يَهْدِى ٱلْقَوْمَ ٱلْفَٰسِقِينَ
Punjabi Translation - Arif Haleemਜਦੋਂ ਮੂਸਾ ਨੇ ਆਪਣੀ ਕੌਮ ਨੂੰ ਆਖਿਆ ਕਿ ਹੇ ਮੇਰੀ ਕੌਮ! ਤੁਸੀਂ ਮੈਨੂੰ ਤਸੀਹੇ ਕਿਉਂ ਦਿੰਦੇ ਹੋ ? ਜਦੋਂ ਕਿ ਤੁਸੀਂ ਭਲੀ-ਭਾਂਤ ਜਾਣਦੇ ਹੋ ਕਿ ਮੈਂ ਤੁਹਾਡੇ ਵੱਲ ਭੇਜਿਆ ਹੋਇਆ ਅੱਲਾਹ ਦਾ ਰਸੂਲ ਹਾਂ। ਫੇਰ ਜਦੋਂ ਉਹਨਾਂ ਨੇ ਟੇਢਪੁਣਾ ਇਖ਼ਤਿਆਰ ਕਰ ਲਿਆ ਤਾਂ ਅੱਲਾਹ ਨੇ ਵੀ ਉਹਨਾਂ ਦੇ ਦਿਲ ਟੇਢੇ ਕਰ ਦਿੱਤੇ। ਅੱਲਾਹ ਨਾ-ਫ਼ਰਮਾਨ ਲੋਕਾਂ ਨੂੰ ਹਿਦਾਇਤ ਨਹੀਂ ਦਿੰਦਾ।