يَٰٓأَيُّهَا ٱلَّذِينَ ءَامَنُوٓا۟ إِذَا نُودِىَ لِلصَّلَوٰةِ مِن يَوْمِ ٱلْجُمُعَةِ فَٱسْعَوْا۟ إِلَىٰ ذِكْرِ ٱللَّهِ وَذَرُوا۟ ٱلْبَيْعَ ذَٰلِكُمْ خَيْرٌ لَّكُمْ إِن كُنتُمْ تَعْلَمُونَ
Punjabi Translation - Arif Haleemਹੇ ਈਮਾਨ ਵਾਲਿਓ! ਜਦੋਂ ਜੁਮੇ (ਸ਼ੁੱਕਰਵਾਰ) ਦੇ ਦਿਹਾੜੇ ਨਮਾਜ਼ ਲਈ ਅਜ਼ਾਨ ਦਿੱਤੀ ਜਾਵੇ ਤਾਂ ਤੁਸੀਂ ਅੱਲਾਹ ਦੇ ਜ਼ਿਕਰ (ਭਾਵ ਨਮਾਜ਼ ਲਈ ਮਸੀਤ ਵੱਲ) ਨੱਸੋ ਅਤੇ ਖ਼ਰੀਦ-ਵੇਚ (ਵਪਾਰ) ਕਰਨਾ ਛੱਡ ਦਿਓ। ਇਹੋ ਤੁਹਾਡੇ ਲਈ ਵਧੇਰੇ ਚੰਗਾ ਹੈ ਜੇ ਤੁਸੀਂ ਜਾਣਦੇ ਹੋ।