caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mulk الملك

30 ਆਇਤਾਂ · ਮੱਕਾ · ਉਤਰਨ ਦਾ ਕ੍ਰਮ 77

بِسْمِ ٱللَّهِ ٱلرَّحْمَٰنِ ٱلرَّحِيمِ تَبَٰرَكَ ٱلَّذِى بِيَدِهِ ٱلْمُلْكُ وَهُوَ عَلَىٰ كُلِّ شَىْءٍ قَدِيرٌ

Punjabi Translation - Arif Haleemਉਹ ਜ਼ਾਤ (ਅੱਲਾਹ ਦੀ) ਅਤਿਅੰਤ ਬਰਕਤਾਂ ਵਾਲੀ ਹੈ ਜਿਸ ਦੇ ਹੱਥ ਵਿਚ (ਕੁੱਲ ਜਹਾਨ ਦੀ) ਪਾਤਸ਼ਾਹੀ ਹੈ ਅਤੇ ਹਰਕੇ ਚੀਜ਼ ਉਸ ਦੇ ਕਾਬੂ ਵਿਚ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى خَلَقَ ٱلْمَوْتَ وَٱلْحَيَوٰةَ لِيَبْلُوَكُمْ أَيُّكُمْ أَحْسَنُ عَمَلًا وَهُوَ ٱلْعَزِيزُ ٱلْغَفُورُ

Punjabi Translation - Arif Haleemਉਹ ਜਿਸ ਨੇ ਮੌਤ ਅਤੇ ਜੀਵਨ ਨੂੰ ਸਾਜਿਆ ਹੈ ਤਾਂ ਜੋ ਤੁਹਾਨੂੰ ਪਰਖੇ ਕਿ ਤੁਹਾਡੇ ਵਿੱਚੋਂ ਵਧੇਰੇ ਚੰਗੇ ਕੰਮ ਕੌਣ ਕਰਦਾ ਹੈ।[1] ਉਹ ਵੱਡਾ ਜ਼ੋਰਾਵਰ ਹੈ ਤੇ ਬਖ਼ਸ਼ਣਹਾਰ ਵੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى خَلَقَ سَبْعَ سَمَٰوَٰتٍ طِبَاقًا مَّا تَرَىٰ فِى خَلْقِ ٱلرَّحْمَٰنِ مِن تَفَٰوُتٍ فَٱرْجِعِ ٱلْبَصَرَ هَلْ تَرَىٰ مِن فُطُورٍ

Punjabi Translation - Arif Haleemਉਹ ਜਿਸ ਨੇ ਉੱਪਰ-ਥੱਲੇ ਸੱਤ ਅਕਾਸ਼ ਬਣਾਏ। (ਹੇ ਇਨਸਾਨ!) ਤੂੰ ਰਹਿਮਾਨ (ਭਾਵ ਅੱਲਾਹ ਮਿਹਰਬਾਨ) ਦੀ ਰਚਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਅਸਾਂਵਾਪਣ ਨਹੀਂ ਵੇਖੇਗਾ। ਫੇਰ ਵੇਖ ਕੀ ਤੂੰ ਕੋਈ ਤਰੇੜ ਵੇਖਦਾ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ ٱرْجِعِ ٱلْبَصَرَ كَرَّتَيْنِ يَنقَلِبْ إِلَيْكَ ٱلْبَصَرُ خَاسِئًا وَهُوَ حَسِيرٌ

Punjabi Translation - Arif Haleemਮੁੜ-ਮੁੜ ਨਿਗਾਹ ਦੌੜਾ, ਤੇਰੀ ਨਿਗਾਹ ਥੱਕ ਹਾਰ ਕੇ ਤੇ ਅਸਫ਼ਲ ਹੋ ਕੇ ਪਰਤ ਆਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَقَدْ زَيَّنَّا ٱلسَّمَآءَ ٱلدُّنْيَا بِمَصَٰبِيحَ وَجَعَلْنَٰهَا رُجُومًا لِّلشَّيَٰطِينِ وَأَعْتَدْنَا لَهُمْ عَذَابَ ٱلسَّعِيرِ

Punjabi Translation - Arif Haleemਨਿਰਸੰਦੇਹ, ਅਸੀਂ ਸੰਸਾਰ ਵਿਚ (ਦਿਸਣ ਵਾਲੇ) ਅਕਾਸ਼ ਨੂੰ ਚਰਾਗ਼ਾਂ (ਭਾਵ ਤਾਰਿਆਂ) ਨਾਲ ਸਜਾਇਆ ਹੈ ਅਤੇ ਇਹਨਾਂ (ਤਾਰਿਆਂ) ਨੂੰ ਸ਼ੈਤਾਨਾਂ ਨੂੰ ਮਾਰ ਭਜਾਉਣ ਦਾ ਸਾਧਨ ਬਣਾਇਆ ਹੈ [2] ਅਤੇ ਅਸੀਂ ਇਹਨਾਂ ਸ਼ੈਤਾਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਛੱਡੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلِلَّذِينَ كَفَرُوا۟ بِرَبِّهِمْ عَذَابُ جَهَنَّمَ وَبِئْسَ ٱلْمَصِيرُ

Punjabi Translation - Arif Haleemਜਿਹਨਾਂ ਲੋਕਾਂ ਨੇ ਆਪਣੇ ਰੱਬ ਦਾ ਇਨਕਾਰ ਕੀਤਾ ਹੈ, ਉਹਨਾਂ ਲਈ ਨਰਕ ਦਾ ਅਜ਼ਾਬ ਹੈ ਅਤੇ ਉਹ ਬਹੁਤ ਹੀ ਭੈੜਾ ਟਿਕਾਣਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذَآ أُلْقُوا۟ فِيهَا سَمِعُوا۟ لَهَا شَهِيقًا وَهِىَ تَفُورُ

Punjabi Translation - Arif Haleemਜਦੋਂ ਉਹਨਾਂ ਨੂੰ ਉਸ ਵਿਚ ਸੁੱਟਿਆ ਜਾਵੇਗਾ ਤਾਂ ਉਹ ਉਸ ਦੀਆਂ ਦਹਾੜਾਂ ਸੁਣਨਗੇ ਅਤੇ ਉਹ ਜੋਸ਼ ਖਾ ਰਹੀ ਹੋਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تَكَادُ تَمَيَّزُ مِنَ ٱلْغَيْظِ كُلَّمَآ أُلْقِىَ فِيهَا فَوْجٌ سَأَلَهُمْ خَزَنَتُهَآ أَلَمْ يَأْتِكُمْ نَذِيرٌ

Punjabi Translation - Arif Haleemਹੋ ਸਕਦਾ ਹੈ ਕਿ ਉਹ ਕਰੋਪੀ ਦੇ ਜ਼ੋਰ ਵਿਚ ਪਟ ਹੀ ਜਾਵੇ। ਜਦੋਂ ਵੀ ਕੋਈ ਟੋਲੀ ਉਸ ਵਿਚ ਸੁੱਟੀ ਜਾਵੇਗੀ ਤਾਂ (ਨਰਕ ਦੇ) ਪਹਿਰੇਦਾਰ ਉਹਨਾਂ ਤੋਂ ਪੁੱਛਣਗੇ, ਕੀ ਤੁਹਾਡੇ ਕੋਲ ਕੋਈ ਡਰਾਉਣ ਵਾਲਾ ਨਹੀਂ ਆਇਆ ਸੀ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَالُوا۟ بَلَىٰ قَدْ جَآءَنَا نَذِيرٌ فَكَذَّبْنَا وَقُلْنَا مَا نَزَّلَ ٱللَّهُ مِن شَىْءٍ إِنْ أَنتُمْ إِلَّا فِى ضَلَٰلٍ كَبِيرٍ

Punjabi Translation - Arif Haleemਉਹ ਆਖਣਗੇ ਕਿ ਕਿਉਂ ਨਹੀਂ? ਡਰਾਉਣ ਵਾਲਾ ਸਾਡੇ ਕੋਲ ਆਇਆ ਤਾਂ ਸੀ, ਪਰ ਅਸੀਂ ਉਸ ਨੂੰ ਝੁਠਲਾਇਆ ਅਤੇ ਆਖਿਆ ਕਿ ਅੱਲਾਹ ਨੇ ਕਿਸੇ ਉੱਤੇ ਕੁੱਝ ਵੀ ਨਹੀਂ ਉਤਾਰਿਆ। ਤੁਸੀਂ ਤਾਂ ਵੱਡੀ ਗੁਮਰਾਹੀ ਵਿਚ ਫਸੇ ਹੋਏ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقَالُوا۟ لَوْ كُنَّا نَسْمَعُ أَوْ نَعْقِلُ مَا كُنَّا فِىٓ أَصْحَٰبِ ٱلسَّعِيرِ

Punjabi Translation - Arif Haleemਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱعْتَرَفُوا۟ بِذَنۢبِهِمْ فَسُحْقًا لِّأَصْحَٰبِ ٱلسَّعِيرِ

Punjabi Translation - Arif Haleemਇਸ ਤਰ੍ਹਾਂ ਉਹ ਆਪਣੇ ਅਪਰਾਧਾਂ ਨੂੰ ਆਪ ਮੰਨ ਲੈਣਗੇ, ਸੋ ਉਹਨਾਂ ਨਰਕੀਆਂ ਉੱਤੇ ਫਿਟਕਾਰ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱلَّذِينَ يَخْشَوْنَ رَبَّهُم بِٱلْغَيْبِ لَهُم مَّغْفِرَةٌ وَأَجْرٌ كَبِيرٌ

Punjabi Translation - Arif Haleemਜਿਹੜੇ ਲੋਕ ਆਪਣੇ ਪਾਲਣਹਾਰ ਤੋਂ ਬਿਨਾਂ ਵੇਖਿਆਂ ਡਰਦੇ ਹਨ ਉਹਨਾਂ ਲਈ ਬਖ਼ਸ਼ਿਸ਼ ਤੇ ਵੱਡੇ ਬਦਲੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَسِرُّوا۟ قَوْلَكُمْ أَوِ ٱجْهَرُوا۟ بِهِۦٓ إِنَّهُۥ عَلِيمٌۢ بِذَاتِ ٱلصُّدُورِ

Punjabi Translation - Arif Haleemਤੁਸੀਂ ਆਪਣੀ ਗੱਲ ਭਾਵੇਂ ਲੁਕਾ ਕੇ ਆਖੋ ਜਾਂ ਆਵਾਜ਼ ਨਾਲ ਆਖੋ। ਬੇਸ਼ੱਕ ਉਹ ਦਿਲਾਂ ਦੇ ਭੇਤ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَا يَعْلَمُ مَنْ خَلَقَ وَهُوَ ٱللَّطِيفُ ٱلْخَبِيرُ

Punjabi Translation - Arif Haleemਕੀ ਉਹ ਨਹੀਂ ਜਾਣੇਗਾ ਜਿਸ ਨੇ ਸਭ ਨੂੰ ਪੈਦਾ ਕੀਤਾ ਹੈ ? ਉਹ ਵੱਡਾ ਸੂਖਮਦਰਸ਼ੀ ਹੈ ਤੇ ਹਰ ਪ੍ਰਕਾਰ ਦੀ ਖ਼ਬਰ ਰੱਖਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هُوَ ٱلَّذِى جَعَلَ لَكُمُ ٱلْأَرْضَ ذَلُولًا فَٱمْشُوا۟ فِى مَنَاكِبِهَا وَكُلُوا۟ مِن رِّزْقِهِۦ وَإِلَيْهِ ٱلنُّشُورُ

Punjabi Translation - Arif Haleemਉਹੀਓ ਹੈ ਜਿਸ ਨੇ ਧਰਤੀ ਨੂੰ ਤੁਹਾਡੇ ਅਧੀਨ ਕਰ ਛੱਡਿਆ ਹੈ। ਸੋ ਤੁਸੀਂ ਉਸ ਦੀਆਂ ਰਾਹਾਂ ਉੱਤੇ ਚਲਦੇ ਹੋਏ ਉਸ ਦੇ ਰਿਜ਼ਕ ਵਿੱਚੋਂ ਖਾਓ। ਤੁਸੀਂ ਉਸੇ ਵੱਲ ਮੁੜ ਸੁਰਜੀਤ ਹੋ ਕੇ ਜਾਣਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ءَأَمِنتُم مَّن فِى ٱلسَّمَآءِ أَن يَخْسِفَ بِكُمُ ٱلْأَرْضَ فَإِذَا هِىَ تَمُورُ

Punjabi Translation - Arif Haleemਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَمْ أَمِنتُم مَّن فِى ٱلسَّمَآءِ أَن يُرْسِلَ عَلَيْكُمْ حَاصِبًا فَسَتَعْلَمُونَ كَيْفَ نَذِيرِ

Punjabi Translation - Arif Haleemਕੀ ਤੁਸੀਂ ਉਸ ਅੱਲਾਹ ਤੋਂ ਨਿਸ਼ਚਿੰਤ ਹੋ ਗਏ ਹੋ ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਡੇ ਉੱਤੇ ਪਥਰਾਓ ਕਰਨ ਵਾਲੀ ਤੇਜ਼ ਹਵਾ ਭੇਜ ਦੇਵੇ? ਫੇਰ ਤੁਹਾਨੂੰ ਪਤਾ ਲੱਗੇਗਾ ਕਿ ਮੇਰਾ ਡਰਾਉਣਾ ਕਿਹੋ ਜਿਹਾ ਹੁੰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَقَدْ كَذَّبَ ٱلَّذِينَ مِن قَبْلِهِمْ فَكَيْفَ كَانَ نَكِيرِ

Punjabi Translation - Arif Haleemਬੇਸ਼ੱਕ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ, ਉਹ ਵੀ (ਪੈਗ਼ੰਬਰਾਂ ਨੂੰ) ਝੁਠਲਾ ਚੁੱਕੇ ਹਨ, ਫੇਰ ਵੇਖ ਲਓ ਕਿ ਮੇਰਾ ਅਜ਼ਾਬ ਕਿਹੋ ਜਿਹਾ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَمْ يَرَوْا۟ إِلَى ٱلطَّيْرِ فَوْقَهُمْ صَٰٓفَّٰتٍ وَيَقْبِضْنَ مَا يُمْسِكُهُنَّ إِلَّا ٱلرَّحْمَٰنُ إِنَّهُۥ بِكُلِّ شَىْءٍۭ بَصِيرٌ

Punjabi Translation - Arif Haleemਕੀ ਉਹਨਾਂ (ਇਨਕਾਰੀਆਂ) ਨੇ ਆਪਣੇ ਉੱਤੇ ਉੱਡਣ ਵਾਲੇ ਪੰਛੀਆਂ ਦੇ ਖੰਭ ਖਿਲਰੇ ਹੋਏ ਤੇ ਸੁਕੜੇ ਹੋਏ ਨਹੀਂ ਵੇਖੇ। ਉਹਨਾਂ ਨੂੰ ਅੱਲਾਹ ਤੋਂ ਛੁੱਟ ਕੋਈ ਨਹੀਂ ਥੰਮਦਾ। ਬੇਸ਼ੱਕ ਉਹ ਹਰ ਚੀਜ਼ ਨੂੰ ਵੇਖਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَمَّنْ هَٰذَا ٱلَّذِى هُوَ جُندٌ لَّكُمْ يَنصُرُكُم مِّن دُونِ ٱلرَّحْمَٰنِ إِنِ ٱلْكَٰفِرُونَ إِلَّا فِى غُرُورٍ

Punjabi Translation - Arif Haleemਭਲਾ ਉਹ ਕੌਣ ਹੈ ਜਿਹੜਾ ਤੁਹਾਡੀ ਸੈਨਾ ਬਣ ਕੇ, ਛੁੱਟ ਰਹਿਮਾਨ ਤੋਂ, ਤੁਹਾਡੀ ਸਹਾਇਤਾ ਕਰੇ ? ਇਨਕਾਰੀ ਤਾਂ ਉੱਕਾ ਹੀ ਧੋਖੇ ਵਿਚ ਫਸੇ ਹੋਏ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَمَّنْ هَٰذَا ٱلَّذِى يَرْزُقُكُمْ إِنْ أَمْسَكَ رِزْقَهُۥ بَل لَّجُّوا۟ فِى عُتُوٍّ وَنُفُورٍ

Punjabi Translation - Arif Haleemਜੇ ਰਹਿਮਾਨ ਆਪਣਾ ਰਿਜ਼ਕ ਰੋਕ ਲਵੇ ਫੇਰ ਭਲਾ ਉਹ ਕਿਹੜਾ ਹੈ ਜਿਹੜਾ ਤੁਹਾਨੂੰ ਰਿਜ਼ਕ ਦੇ ਸਕੇ ? ਪਰ ਉਹ (ਕਾਫ਼ਿਰ) ਸਰਕਸ਼ੀ ਤੇ ਹੱਕ ਸੱਚ ਤੋਂ ਮੂੰਹ ਮੋੜਣ ਉੱਤੇ ਅੜੇ ਹੋਏ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَفَمَن يَمْشِى مُكِبًّا عَلَىٰ وَجْهِهِۦٓ أَهْدَىٰٓ أَمَّن يَمْشِى سَوِيًّا عَلَىٰ صِرَٰطٍ مُّسْتَقِيمٍ

Punjabi Translation - Arif Haleemਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ هُوَ ٱلَّذِىٓ أَنشَأَكُمْ وَجَعَلَ لَكُمُ ٱلسَّمْعَ وَٱلْأَبْصَٰرَ وَٱلْأَفْـِٔدَةَ قَلِيلًا مَّا تَشْكُرُونَ

Punjabi Translation - Arif Haleem(ਹੇ ਨਬੀ!) ਆਖ ਦਿਓ, ਉਹੀਓ ਅੱਲਾਹ ਹੈ ਜਿਸ ਨੇ ਤੁਹਾਨੂੰ ਪੈਦਾ ਕੀਤਾ ਹੈ ਅਤੇ ਤੁਹਾਡੇ ਕੰਨ, ਅੱਖਾਂ, ਅਤੇ ਦਿਲ ਬਣਾਏ, ਪਰ ਤੁਸੀਂ ਘੱਟ ਹੀ ਸ਼ੁਕਰ ਅਦਾ ਕਰਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ هُوَ ٱلَّذِى ذَرَأَكُمْ فِى ٱلْأَرْضِ وَإِلَيْهِ تُحْشَرُونَ

Punjabi Translation - Arif Haleemਆਖ ਦਿਓ, ਉਹੀਓ ਹੈ ਜਿਸ ਨੇ ਤੁਹਾਨੂੰ ਧਰਤੀ ਉੱਤੇ ਪਸਾਰਿਆ ਅਤੇ ਉਸੇ ਦੀ ਹਜ਼ੂਰੀ ਵਿਚ ਤੁਸੀਂ ਸਾਰੇ ਇਕੱਠੇ ਕੀਤੇ ਜਾਓਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيَقُولُونَ مَتَىٰ هَٰذَا ٱلْوَعْدُ إِن كُنتُمْ صَٰدِقِينَ

Punjabi Translation - Arif Haleemਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ إِنَّمَا ٱلْعِلْمُ عِندَ ٱللَّهِ وَإِنَّمَآ أَنَا۠ نَذِيرٌ مُّبِينٌ

Punjabi Translation - Arif Haleemਹੇ ਨਬੀ! ਆਖ ਦਿਓ ਕਿ ਬੇਸ਼ੱਕ ਇਸ ਦੀ ਜਾਣਕਾਰੀ ਕੇਵਲ ਅੱਲਾਹ ਕੋਲ ਹੀ ਹੈ, ਮੈਂ ਤਾਂ ਕੇਵਲ ਤੁਹਾਨੂੰ ਸਪਸ਼ਟ ਰੂਪ ਵਿਚ ਸਾਵਧਾਨ ਕਰਨ ਵਾਲਾ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَمَّا رَأَوْهُ زُلْفَةً سِيٓـَٔتْ وُجُوهُ ٱلَّذِينَ كَفَرُوا۟ وَقِيلَ هَٰذَا ٱلَّذِى كُنتُم بِهِۦ تَدَّعُونَ

Punjabi Translation - Arif Haleemਜਦੋਂ ਉਹ (ਇਨਕਾਰੀ) ਉਸ ਇਸ (ਕਿਆਮਤ) ਨੂੰ ਨੇੜੇ ਤੋਂ ਵੇਖਣਗੇ ਤਾਂ ਕਾਫ਼ਿਰਾਂ ਦੇ ਚਿਹਰੇ ਵਿਗੜ ਜਾਣਗੇ ਅਤੇ ਕਿਹਾ ਜਾਵੇਗਾ ਕਿ ਇਹੋ ਹੈ ਜਿਸ ਦੀ ਤੁਸੀਂ ਮੰਗ ਕਰਦੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ أَرَءَيْتُمْ إِنْ أَهْلَكَنِىَ ٱللَّهُ وَمَن مَّعِىَ أَوْ رَحِمَنَا فَمَن يُجِيرُ ٱلْكَٰفِرِينَ مِنْ عَذَابٍ أَلِيمٍ

Punjabi Translation - Arif Haleem(ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ هُوَ ٱلرَّحْمَٰنُ ءَامَنَّا بِهِۦ وَعَلَيْهِ تَوَكَّلْنَا فَسَتَعْلَمُونَ مَنْ هُوَ فِى ضَلَٰلٍ مُّبِينٍ

Punjabi Translation - Arif Haleemਆਖ ਦਿਓ ਕਿ ਉਹ (ਜ਼ਾਤ) ਰਹਿਮਾਨ ਦੀ ਹੈ, ਅਸੀਂ ਉਸੇ ’ਤੇ ਈਮਾਨ ਲਿਆਏ ਹਾਂ ਅਤੇ ਉਸੇ ’ਤੇ ਅਸੀਂ ਭਰੋਸਾ ਕਰਦੇ ਹਾਂ, ਸੋ ਤੁਸੀਂ ਛੇਤੀ ਹੀ ਜਾਣ ਲਓਗੇ ਕਿ ਕੌਣ ਸਪਸ਼ਟ ਕੁਰਾਹੇ ਪਿਆ ਹੋਇਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ أَرَءَيْتُمْ إِنْ أَصْبَحَ مَآؤُكُمْ غَوْرًا فَمَن يَأْتِيكُم بِمَآءٍ مَّعِينٍۭ

Punjabi Translation - Arif Haleemਹੇ ਨਬੀ! ਆਖ ਦਿਓ ਕਿ ਜੇ ਤੁਹਾਡੇ ਖੂਹਾਂ ਦਾ ਪਾਣੀ ਧਰਤੀ ਹੇਠ ਉੱਤਰ ਜਾਵੇ ਤਾਂ ਕੌਣ ਹੈ ਜਿਹੜਾ ਤੁਹਾਡੇ ਕੋਲ ਪਾਣੀ ਕੱਢ ਕੇ ਲਿਆਵੇਗਾ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70