ਸੂਰਤ Al-Haaqqa الحاقة
52 ਆਇਤਾਂ · ਮੱਕਾ · ਉਤਰਨ ਦਾ ਕ੍ਰਮ 78
بِسْمِ ٱللَّهِ ٱلرَّحْمَٰنِ ٱلرَّحِيمِ ٱلْحَآقَّةُ
Punjabi Translation - Arif Haleemਵਾਪਰਨ ਵਾਲੀ, ਹੁਣੇ ਵਾਪਰਨ ਵਾਲੀ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَا ٱلْحَآقَّةُ
Punjabi Translation - Arif Haleemਕੀ ਹੈ, ਉਹ ਵਾਪਰਨ ਵਾਲੀ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَآ أَدْرَىٰكَ مَا ٱلْحَآقَّةُ
Punjabi Translation - Arif Haleemਤੁਹਾਨੂੰ ਵਾਪਰਨ ਵਾਲੀ ਦੀ ਖ਼ਬਰ ਕਿਸ ਨੇ ਦਿੱਤੀ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كَذَّبَتْ ثَمُودُ وَعَادٌۢ بِٱلْقَارِعَةِ
Punjabi Translation - Arif Haleem‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ ਨੂੰ ਝੁਠਲਾਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَمَّا ثَمُودُ فَأُهْلِكُوا۟ بِٱلطَّاغِيَةِ
Punjabi Translation - Arif Haleemਜਿਹੜੇ ‘ਸਮੂਦੀ’ ਸਨ ਉਹ ਇਕ ਵੱਡੀ ਤੇਜ਼ ਡਰਾਉਣ ਵਾਲੀ ਆਵਾਜ਼ ਨਾਲ ਹਲਾਕ ਕਰ ਦਿੱਤੇ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَمَّا عَادٌ فَأُهْلِكُوا۟ بِرِيحٍ صَرْصَرٍ عَاتِيَةٍ
Punjabi Translation - Arif Haleemਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ ਬਰਬਾਦ ਹੋ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سَخَّرَهَا عَلَيْهِمْ سَبْعَ لَيَالٍ وَثَمَٰنِيَةَ أَيَّامٍ حُسُومًا فَتَرَى ٱلْقَوْمَ فِيهَا صَرْعَىٰ كَأَنَّهُمْ أَعْجَازُ نَخْلٍ خَاوِيَةٍ
Punjabi Translation - Arif Haleemਅੱਲਾਹ ਨੇ ਉਹਨਾਂ ’ਤੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਇਸ (ਹਨੇਰੀ) ਨੂੰ ਚਾੜ੍ਹੀਂ ਰੱਖਿਆ, ਜੇ ਤੁਸੀਂ ਉੱਥੇ ਹੁੰਦੇ ਤਾਂ ਤੁਸੀਂ ਉਸ ਕੌਮ ਨੂੰ ਇੰਜ ਬਰਬਾਦ ਪਏ ਵੇਖਦੇ ਜਿਵੇਂ ਉਹ ਖਜੂਰ ਦੇ ਪੋਲੇ ਹੋ ਚੁੱਕੇ ਮੋਛੇ ਹੋਣ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَهَلْ تَرَىٰ لَهُم مِّنۢ بَاقِيَةٍ
Punjabi Translation - Arif Haleemਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَجَآءَ فِرْعَوْنُ وَمَن قَبْلَهُۥ وَٱلْمُؤْتَفِكَٰتُ بِٱلْخَاطِئَةِ
Punjabi Translation - Arif Haleemਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ ਥੱਲੇ ਕੀਤੀਆਂ ਗਈਆਂ ਬਸਤੀਆਂ ਵਾਲੇ ਵੀ ਪਾਪ ਕਰਦੇ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَعَصَوْا۟ رَسُولَ رَبِّهِمْ فَأَخَذَهُمْ أَخْذَةً رَّابِيَةً
Punjabi Translation - Arif Haleemਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّا لَمَّا طَغَا ٱلْمَآءُ حَمَلْنَٰكُمْ فِى ٱلْجَارِيَةِ
Punjabi Translation - Arif Haleemਬੇਸ਼ੱਕ ਜਦੋਂ ਪਾਣੀ ਦਾ ਹੜ੍ਹ ਆਇਆ ਤਾਂ ਅਸੀਂ ਤੁਹਾਨੂੰ (ਨੂਹ ਤੇ ਉਸ ਦੇ ਸਾਥੀਆਂ ਨੂੰ) ਚਲਦੀ ਬੇੜੀ ਵਿਚ ਸਵਾਰ ਕਰ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِنَجْعَلَهَا لَكُمْ تَذْكِرَةً وَتَعِيَهَآ أُذُنٌ وَٰعِيَةٌ
Punjabi Translation - Arif Haleemਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِذَا نُفِخَ فِى ٱلصُّورِ نَفْخَةٌ وَٰحِدَةٌ
Punjabi Translation - Arif Haleemਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَحُمِلَتِ ٱلْأَرْضُ وَٱلْجِبَالُ فَدُكَّتَا دَكَّةً وَٰحِدَةً
Punjabi Translation - Arif Haleemਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَيَوْمَئِذٍ وَقَعَتِ ٱلْوَاقِعَةُ
Punjabi Translation - Arif Haleemਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱنشَقَّتِ ٱلسَّمَآءُ فَهِىَ يَوْمَئِذٍ وَاهِيَةٌ
Punjabi Translation - Arif Haleemਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلْمَلَكُ عَلَىٰٓ أَرْجَآئِهَا وَيَحْمِلُ عَرْشَ رَبِّكَ فَوْقَهُمْ يَوْمَئِذٍ ثَمَٰنِيَةٌ
Punjabi Translation - Arif Haleemਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَئِذٍ تُعْرَضُونَ لَا تَخْفَىٰ مِنكُمْ خَافِيَةٌ
Punjabi Translation - Arif Haleemਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَأَمَّا مَنْ أُوتِىَ كِتَٰبَهُۥ بِيَمِينِهِۦ فَيَقُولُ هَآؤُمُ ٱقْرَءُوا۟ كِتَٰبِيَهْ
Punjabi Translation - Arif Haleemਉਸ ਵੇਲੇ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ, ਉਹ ਆਖੇਗਾ, ਲਓ ਮੇਰੀ ਕਰਮ-ਪੱਤਰੀ ਪੜ੍ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنِّى ظَنَنتُ أَنِّى مُلَٰقٍ حِسَابِيَهْ
Punjabi Translation - Arif Haleemਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ ਨਾਲ ਮਿਲਣਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَهُوَ فِى عِيشَةٍ رَّاضِيَةٍ
Punjabi Translation - Arif Haleemਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى جَنَّةٍ عَالِيَةٍ
Punjabi Translation - Arif Haleemਉੱਚੀਆਂ ਜੰਨਤਾਂ ਵਿਚ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قُطُوفُهَا دَانِيَةٌ
Punjabi Translation - Arif Haleemਜਿਸ ਦੇ ਫਲਾਂ ਦੇ ਗੁੱਛੇ ਕੋਲ ਹੀ ਝੁੱਕੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
كُلُوا۟ وَٱشْرَبُوا۟ هَنِيٓـًٔۢا بِمَآ أَسْلَفْتُمْ فِى ٱلْأَيَّامِ ٱلْخَالِيَةِ
Punjabi Translation - Arif Haleemਆਖਿਆ ਜਾਵੇਗਾ ਕਿ ਮੌਜਾਂ ਨਾਲ ਖਾਓ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ ਬੀਤੇ ਸਮੇਂ ਵਿਚ ਅੱਗੇ ਭੇਜੇ ਸਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَمَّا مَنْ أُوتِىَ كِتَٰبَهُۥ بِشِمَالِهِۦ فَيَقُولُ يَٰلَيْتَنِى لَمْ أُوتَ كِتَٰبِيَهْ
Punjabi Translation - Arif Haleemਪਰ ਜਿਸ ਦੀ ਕਰਮ-ਪੱਤਰੀ ਉਸ ਦੇ ਖੱਬੇ ਹੱਥ ਵਿਚ ਦਿੱਤੀ ਗਈ ਉਹ ਆਖੇਗਾ, ਕਾਸ਼ ਮੈਨੂੰ ਮੇਰੀ ਕਰਮ-ਪੱਤਰੀ ਨਾ ਦਿੱਤੀ ਜਾਂਦੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَمْ أَدْرِ مَا حِسَابِيَهْ
Punjabi Translation - Arif Haleemਮੈਨੂੰ ਪਤਾ ਹੀ ਨਾ ਹੁੰਦਾ ਕਿ ਮੇਰਾ ਲੇਖਾ-ਜੋਖਾ ਕੀ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَٰلَيْتَهَا كَانَتِ ٱلْقَاضِيَةَ
Punjabi Translation - Arif Haleemਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ ਸਿੱਧ ਹੁੰਦੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَآ أَغْنَىٰ عَنِّى مَالِيَهْ
Punjabi Translation - Arif Haleemਮੈਨੂੰ ਮੇਰੇ ਮਾਲ ਨੇ ਕੁੱਝ ਵੀ ਲਾਭ ਨਹੀਂ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
هَلَكَ عَنِّى سُلْطَٰنِيَهْ
Punjabi Translation - Arif Haleemਮੇਰੀ ਹੁਕਮਰਾਨੀ ਮੈਥੋਂ ਖੁਸ ਗਈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
خُذُوهُ فَغُلُّوهُ
Punjabi Translation - Arif Haleemਹੁਕਮ ਹੋਵੇਗਾ ਕਿ ਇਸ ਨੂੰ ਫੜ ਲਵੋ ਅਤੇ ਇਸ ਦੇ ਸੰਗਲ ਪਾ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ ٱلْجَحِيمَ صَلُّوهُ
Punjabi Translation - Arif Haleemਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ فِى سِلْسِلَةٍ ذَرْعُهَا سَبْعُونَ ذِرَاعًا فَٱسْلُكُوهُ
Punjabi Translation - Arif Haleemਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ, ਇਸ ਨੂੰ ਜਕੜ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُۥ كَانَ لَا يُؤْمِنُ بِٱللَّهِ ٱلْعَظِيمِ
Punjabi Translation - Arif Haleemਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَا يَحُضُّ عَلَىٰ طَعَامِ ٱلْمِسْكِينِ
Punjabi Translation - Arif Haleemਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।[1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَيْسَ لَهُ ٱلْيَوْمَ هَٰهُنَا حَمِيمٌ
Punjabi Translation - Arif Haleemਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَا طَعَامٌ إِلَّا مِنْ غِسْلِينٍ
Punjabi Translation - Arif Haleemਅਤੇ ਨਾ ਹੀ ਜ਼ਖਮਾਂ ਦੇ ਧੋਣ ਤੋਂ ਛੁੱਟ ਕੋਈ ਭੋਜਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّا يَأْكُلُهُۥٓ إِلَّا ٱلْخَٰطِـُٔونَ
Punjabi Translation - Arif Haleemਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَآ أُقْسِمُ بِمَا تُبْصِرُونَ
Punjabi Translation - Arif Haleemਸੋ ਮੈਂ ਉਹਨਾਂ ਚੀਜ਼ਾਂ ਦੀ ਸਹੁੰ ਖਾਂਦਾ ਹਾਂ ਜੋ ਤੁਸੀਂ ਵੇਖਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا لَا تُبْصِرُونَ
Punjabi Translation - Arif Haleemਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُۥ لَقَوْلُ رَسُولٍ كَرِيمٍ
Punjabi Translation - Arif Haleemਬੇਸ਼ੱਕ ਇਹ (.ਕੁਰਆਨ) ਇਕ ਸਤਿਕਾਰਯੋਗ ਰਸੂਲ ਦਾ ਕਥਨ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا هُوَ بِقَوْلِ شَاعِرٍ قَلِيلًا مَّا تُؤْمِنُونَ
Punjabi Translation - Arif Haleemਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ ਘੱਟ ਹੀ ਈਮਾਨ ਲਿਆਉਂਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَا بِقَوْلِ كَاهِنٍ قَلِيلًا مَّا تَذَكَّرُونَ
Punjabi Translation - Arif Haleemਅਤੇ ਨਾ ਹੀ ਕਿਸੇ ਪਾਂਧੇ ਦਾ ਕਥਨ ਹੈ, ਪਰ ਤੁਸੀਂ ਲੋਕ ਘੱਟ ਹੀ ਨਸੀਹਤ ਗ੍ਰਹਿਣ ਕਰਦੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
تَنزِيلٌ مِّن رَّبِّ ٱلْعَٰلَمِينَ
Punjabi Translation - Arif Haleemਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਉੱਤਾਰਿਆ ਗਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَلَوْ تَقَوَّلَ عَلَيْنَا بَعْضَ ٱلْأَقَاوِيلِ
Punjabi Translation - Arif Haleemਜੇਕਰ ਇਹ (ਮੁਹੰਮਦ ਸ:) ਸਾਡੇ ਨਾਂ ਨਾਲ ਕੋਈ ਗੱਲ ਘੜ੍ਹ ਲਿਆਉਂਦਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَأَخَذْنَا مِنْهُ بِٱلْيَمِينِ
Punjabi Translation - Arif Haleemਤਾਂ ਅਸੀਂ ਉਸ ਦਾ ਸੱਜਾ ਹੱਥ ਨੱਪ ਲੈਂਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ لَقَطَعْنَا مِنْهُ ٱلْوَتِينَ
Punjabi Translation - Arif Haleemਫੇਰ ਅਸੀਂ ਉਸਦੀ ਘੰਡੀ ਵੱਢ ਸੁੱਟਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَمَا مِنكُم مِّنْ أَحَدٍ عَنْهُ حَٰجِزِينَ
Punjabi Translation - Arif Haleemਫੇਰ ਤੁਹਾਡੇ ਵਿੱਚੋਂ ਕੋਈ ਵੀ ਸਾਨੂੰ (ਭਾਵ ਅੱਲਾਹ ਨੂੰ) ਇਸ ਕੰਮ ਤੋਂ ਰੋਕਣ ਵਾਲਾ ਨਹੀਂ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّهُۥ لَتَذْكِرَةٌ لِّلْمُتَّقِينَ
Punjabi Translation - Arif Haleemਨਿਰਸੰਦੇਹ, ਇਹ .ਕੁਰਆਨ ਮੁੱਤਕੀਆਂ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਇਕ ਨਸੀਹਤ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّا لَنَعْلَمُ أَنَّ مِنكُم مُّكَذِّبِينَ
Punjabi Translation - Arif Haleemਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਇਸ ਨੂੰ ਝੁਠਲਾਉਂਦੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّهُۥ لَحَسْرَةٌ عَلَى ٱلْكَٰفِرِينَ
Punjabi Translation - Arif Haleemਅਤੇ ਬੇਸ਼ੱਕ ਉਹ (ਝੁਠਲਾਉਣਾ) ਕਾਫ਼ਿਰਾਂ ਲਈ ਪਛਤਾਵੇ ਦਾ ਕਾਰਨ ਹੈ।[2]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنَّهُۥ لَحَقُّ ٱلْيَقِينِ
Punjabi Translation - Arif Haleemਨਿਰਸੰਦੇਹ, ਇਹ ਇਕ ਅਟੱਲ ਸੱਚਾਈ ਹੈ।[3]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَسَبِّحْ بِٱسْمِ رَبِّكَ ٱلْعَظِيمِ
Punjabi Translation - Arif Haleemਸੋ (ਹੇ ਨਬੀ!) ਤੁਸੀਂ ਆਪਣੇ ਸਰਵੁਚ ਤੇ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→