وَلَمَّا جَآءَ مُوسَىٰ لِمِيقَٰتِنَا وَكَلَّمَهُۥ رَبُّهُۥ قَالَ رَبِّ أَرِنِىٓ أَنظُرْ إِلَيْكَ قَالَ لَن تَرَىٰنِى وَلَٰكِنِ ٱنظُرْ إِلَى ٱلْجَبَلِ فَإِنِ ٱسْتَقَرَّ مَكَانَهُۥ فَسَوْفَ تَرَىٰنِى فَلَمَّا تَجَلَّىٰ رَبُّهُۥ لِلْجَبَلِ جَعَلَهُۥ دَكًّا وَخَرَّ مُوسَىٰ صَعِقًا فَلَمَّآ أَفَاقَ قَالَ سُبْحَٰنَكَ تُبْتُ إِلَيْكَ وَأَنَا۠ أَوَّلُ ٱلْمُؤْمِنِينَ
Punjabi Translation - Arif Haleemਜਦੋਂ ਮੂਸਾ ਸਾਡੇ (ਅੱਲਾਹ ਦੇ) ਨਿਸ਼ਚਿਤ ਕੀਤੇ ਹੋਏ ਸਮੇਂ (ਤੂਰ ਪਹਾੜ) ’ਤੇ ਪਹੁੰਚਿਆ, ਅਤੇ ਰੱਬ ਨੇ ਉਹ ਦੇ ਨਾਲ ਵਾਰਤਾਲਾਪ ਕੀਤੀ ਤਾਂ ਉਹ (ਮੂਸਾ) ਨੇ ਬੇਨਤੀ ਕੀਤੀ ਕਿ ਹੇ ਮੇਰੇ ਪਾਲਣਹਾਰ! ਮੈਨੂੰ (ਇਕ ਝਲਕ) ਵਿਖਾ ਕਿ ਮੈਂ ਤੇਰੇ ਦਰਸ਼ਨ ਕਰ ਸਕਾਂ। ਫ਼ਰਮਾਇਆ ਕਿ ਤੂੰ ਮੈਨੂੰ ਨਹੀਂ ਵੇਖ ਸਕਦਾ। ਤੂੰ ਉਸ ਪਹਾੜ ਵੱਲ ਵੇਖ ਜੇ ਉਹ ਆਪਣੀ ਥਾਂ ’ਤੇ ਰਹਿੰਦਾ ਹੈ ਤਾਂ ਤੂੰ ਵੀ ਮੈਨੂੰ ਵੇਖ ਸਕੇਂਗਾ। ਸੋ ਜਦੋਂ ਉਹ ਦੇ ਰੱਬ ਨੇ ਪਹਾੜ ’ਤੇ ਅਪਣਾ ਪ੍ਰਕਾਸ਼ਨ ਕੀਤਾ (ਭਾਵ ਜਲਵਾ ਵਿਖਾਇਆ) ਤਾਂ ਉਸ (ਪਹਾੜ) ਨੂੰ ਚੂਰ ਚੂਰ ਕਰ ਦਿੱਤਾ ਅਤੇ ਮੂਸਾ ਬੇਹੋਸ਼ ਹੋ ਕੇ ਡਿਗ ਪਿਆ।[6] ਜਦੋਂ ਹੋਸ਼ ਆਇਆ ਤਾਂ ਬੇਨਤੀ ਕੀਤੀ ਕਿ ਬੇਸ਼ੱਕ (ਹੇ ਅੱਲਾਹ!) ਤੂੰ ਪਾਕ ਹੈ, ਮੈਂ ਤੇਰੇ ਹਜ਼ੂਰ ਤੌਬਾ ਕਰਦਾ ਹਾਂ ਅਤੇ ਮੈਂ ਸਾਰਿਆਂ ਤੋਂ ਪਹਿਲਾਂ ਈਮਾਨ ਲਿਆਉਣ ਵਾਲਾ ਹਾਂ।