ਸੂਰਤ Nooh نوح
28 ਆਇਤਾਂ · ਮੱਕਾ · ਉਤਰਨ ਦਾ ਕ੍ਰਮ 71
بِسْمِ ٱللَّهِ ٱلرَّحْمَٰنِ ٱلرَّحِيمِ إِنَّآ أَرْسَلْنَا نُوحًا إِلَىٰ قَوْمِهِۦٓ أَنْ أَنذِرْ قَوْمَكَ مِن قَبْلِ أَن يَأْتِيَهُمْ عَذَابٌ أَلِيمٌ
Punjabi Translation - Arif Haleemਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ ਘੱਲਿਆ ਕਿ ਉਹ ਆਪਣੀ ਕੌਮ ਨੂੰ ਡਰਾਵੇ ਇਸ ਤੋਂ ਪਹਿਲਾਂ ਕਿ ਉਹਨਾਂ ਨੂੰ ਦਰਦਨਾਕ ਅਜ਼ਾਬ ਆ ਨੱਪੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ يَٰقَوْمِ إِنِّى لَكُمْ نَذِيرٌ مُّبِينٌ
Punjabi Translation - Arif Haleemਉਸ (ਨੂਹ) ਨੇ ਆਖਿਆ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਸਪਸ਼ਟ ਰੂਪ ਵਿਚ ਡਰਾਉਣ ਵਾਲਾ (ਪੈਗ਼ੰਬਰ) ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَنِ ٱعْبُدُوا۟ ٱللَّهَ وَٱتَّقُوهُ وَأَطِيعُونِ
Punjabi Translation - Arif Haleemਤੁਸੀਂ ਅੱਲਾਹ ਦੀ ਬੰਦਗੀ ਕਰੋ, ਉਸੇ ਤੋਂ ਡਰੋ ਅਤੇ ਮੇਰੀ ਆਗਿਆਕਾਰੀ ਕਰੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَغْفِرْ لَكُم مِّن ذُنُوبِكُمْ وَيُؤَخِّرْكُمْ إِلَىٰٓ أَجَلٍ مُّسَمًّى إِنَّ أَجَلَ ٱللَّهِ إِذَا جَآءَ لَا يُؤَخَّرُ لَوْ كُنتُمْ تَعْلَمُونَ
Punjabi Translation - Arif Haleemਫੇਰ ਉਹ ਤੁਹਾਡੇ ਗੁਨਾਹਾਂ ਨੂੰ ਬਖ਼ਸ਼ ਦੇਵੇਗਾ ਅਤੇ ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਮੋਹਲਤ ਦੇਵੇਗਾ। ਬੇਸ਼ੱਕ ਜਦੋਂ ਅੱਲਾਹ ਦਾ ਨਿਯਤ ਕੀਤਾ ਹੋਇਆ ਸਮਾਂ ਆ ਜਾਵੇ ਤਾਂ ਉਹ ਟਲਦਾ ਨਹੀਂ। ਕਾਸ਼! ਤੁਹਾਨੂੰ ਇਸ ਦਾ ਗਿਆਨ ਹੋਵੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ رَبِّ إِنِّى دَعَوْتُ قَوْمِى لَيْلًا وَنَهَارًا
Punjabi Translation - Arif Haleemਉਸ (ਨੂਹ) ਨੇ ਆਖਿਆ ਕਿ ਹੇ ਮੇਰੇ ਰੱਬਾ! ਬੇਸ਼ੱਕ ਮੈਂਨੇ ਆਪਣੀ ਕੌਮ ਨੂੰ ਰਾਤ-ਦਿਨ (ਤੇਰੇ ਵੱਲ) ਸੱਦਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلَمْ يَزِدْهُمْ دُعَآءِىٓ إِلَّا فِرَارًا
Punjabi Translation - Arif Haleemਪਰ ਮੇਰੇ ਇਸ ਸੱਦੇ ਨੇ ਉਹਨਾਂ ਦੇ (ਹੱਕ ਸੱਚ ਤੋਂ) ਫਰਾਰ ਹੋਣ ਵਿਚ ਵਾਧਾ ਹੀ ਕੀਤਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِنِّى كُلَّمَا دَعَوْتُهُمْ لِتَغْفِرَ لَهُمْ جَعَلُوٓا۟ أَصَٰبِعَهُمْ فِىٓ ءَاذَانِهِمْ وَٱسْتَغْشَوْا۟ ثِيَابَهُمْ وَأَصَرُّوا۟ وَٱسْتَكْبَرُوا۟ ٱسْتِكْبَارًا
Punjabi Translation - Arif Haleemਮੈਨੇ ਜਦੋਂ ਵੀ ਉਹਨਾਂ ਨੂੰ ਸੱਦਿਆ ਤਾਂ ਜੋ ਤੂੰ ਉਹਨਾਂ ਨੂੰ ਬਖ਼ਸ਼ ਦੇਵੇਂ ਤਾਂ ਉਹਨਾਂ ਨੇ ਆਪਣੀਆਂ ਉਂਗਲੀਆਂ ਆਪਣੇ ਕੰਨਾਂ ਵਿਚ ਪਾ ਲਈਆਂ ਅਤੇ ਆਪਣੇ ਆਪ ਨੂੰ ਕੱਪੜ੍ਹਿਆਂ ਨਾਲ ਢੱਕ ਲਿਆ ਅਤੇ ਹਟਧਰਮੀ ’ਤੇ ਅੜੇ ਰਹੇ ਅਤੇ ਘਮੰਡ ਵਿਚ ਹੱਦੋਂ ਟਪ ਗਏ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ إِنِّى دَعَوْتُهُمْ جِهَارًا
Punjabi Translation - Arif Haleemਮੈਨੇ ਉਹਨਾਂ ਨੂੰ ਖੁੱਲ੍ਹਮ-ਖੁੱਲ੍ਹਾ (ਤੇਰੇ ਵੱਲ ਆਉਣ ਲਈ) ਸੱਦਿਆ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ إِنِّىٓ أَعْلَنتُ لَهُمْ وَأَسْرَرْتُ لَهُمْ إِسْرَارًا
Punjabi Translation - Arif Haleemਮੈਨੇ ਉਹਨਾਂ ਨੂੰ ਸਪਸ਼ਟ ਰੂਪ ਵਿਚ ਵੀ ਤੇ ਗੁਪਤ ਰੂਪ ਵਿਚ ਵੀ ਸਮਝਾਇਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَقُلْتُ ٱسْتَغْفِرُوا۟ رَبَّكُمْ إِنَّهُۥ كَانَ غَفَّارًا
Punjabi Translation - Arif Haleemਸੋ ਮੈਨੇ ਕਿਹਾ ਕਿ ਤੁਸੀਂ ਆਪਣੇ ਰੱਬ ਤੋਂ ਖਿਮਾ ਮੰਗੋ। ਬੇਸ਼ੱਕ ਉਹੀਓ ਬਖ਼ਸ਼ਣਹਾਰ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يُرْسِلِ ٱلسَّمَآءَ عَلَيْكُم مِّدْرَارًا
Punjabi Translation - Arif Haleemਉਹ ਤੁਹਾਡੇ ਉੱਤੇ ਅਕਾਸ਼ ਤੋਂ ਮੂਸਲਾਧਾਰ ਮੀਂਹ ਬਰਸਾਏਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَيُمْدِدْكُم بِأَمْوَٰلٍ وَبَنِينَ وَيَجْعَل لَّكُمْ جَنَّٰتٍ وَيَجْعَل لَّكُمْ أَنْهَٰرًا
Punjabi Translation - Arif Haleemਉਹ ਤੁਹਾਨੂੰ ਮਾਲ ਤੇ ਔਲਾਦ ਨਾਲ ਨਿਵਾਜ਼ੇਗਾ ਅਤੇ ਤੁਹਾਡੇ ਲਈ ਬਾਗ਼ ਪੈਦਾ ਕਰੇਗਾ ਅਤੇ ਨਹਿਰਾਂ ਵੀ ਜਾਰੀ ਕਰੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَّا لَكُمْ لَا تَرْجُونَ لِلَّهِ وَقَارًا
Punjabi Translation - Arif Haleemਤੁਹਾਨੂੰ ਕੀ ਹੋ ਗਿਆ ਹੈ ਕਿ ਤੁਸੀਂ ਅੱਲਾਹ ਲਈ ਕਿਸੇ ਗੌਰਵ (ਤੇ ਵਡਿਆਈ) ਦੀ ਆਸ ਨਹੀਂ ਰੱਖਦੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَدْ خَلَقَكُمْ أَطْوَارًا
Punjabi Translation - Arif Haleemਜਦ ਕਿ ਉਸ ਨੇ ਤੁਹਾਨੂੰ ਤਰ੍ਹਾਂ-ਤਰ੍ਹਾਂ ਨਾਲ ਸਾਜਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَلَمْ تَرَوْا۟ كَيْفَ خَلَقَ ٱللَّهُ سَبْعَ سَمَٰوَٰتٍ طِبَاقًا
Punjabi Translation - Arif Haleemਕੀ ਤੁਸੀਂ ਵੇਖਿਆ ਨਹੀਂ ਕਿ ਅੱਲਾਹ ਨੇ ਸੱਤ ਅਕਾਸ਼ ਉੱਪਰ ਥੱਲੇ ਕਿਵੇਂ ਸਾਜੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَجَعَلَ ٱلْقَمَرَ فِيهِنَّ نُورًا وَجَعَلَ ٱلشَّمْسَ سِرَاجًا
Punjabi Translation - Arif Haleemਅਤੇ ਉਸੇ ਨੇ ਉਹਨਾਂ ਵਿਚ ਚੰਨ ਨੂੰ ਚਾਨਣ ਅਤੇ ਸੂਰਜ ਨੂੰ ਚਿਰਾਗ਼ ਬਣਾਇਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱللَّهُ أَنۢبَتَكُم مِّنَ ٱلْأَرْضِ نَبَاتًا
Punjabi Translation - Arif Haleemਅਤੇ ਅੱਲਾਹ ਨੇ ਤੁਹਾਨੂੰ ਧਰਤੀਓ (ਅਦਭੁਤ ਰੂਪ ਨਾਲ) ਉਗਾਇਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ يُعِيدُكُمْ فِيهَا وَيُخْرِجُكُمْ إِخْرَاجًا
Punjabi Translation - Arif Haleemਫੇਰ ਉਹ ਤੁਹਾਨੂੰ ਇਸੇ ਧਰਤੀ ਵਿਚ ਮੋੜ ਲਿਆਵੇਗਾ ਅਤੇ ਉਹ ਤੁਹਾਨੂੰ ਇਸੇ ਵਿੱਚੋਂ ਮੁੜ ਕੱਢੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱللَّهُ جَعَلَ لَكُمُ ٱلْأَرْضَ بِسَاطًا
Punjabi Translation - Arif Haleemਅੱਲਾਹ ਨੇ ਤੁਹਾਡੇ ਲਈ ਧਰਤੀ ਨੂੰ ਵਿਛੌਣੇ ਵਾਂਗ ਵਿਛਾ ਦਿੱਤਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِّتَسْلُكُوا۟ مِنْهَا سُبُلًا فِجَاجًا
Punjabi Translation - Arif Haleem(ਹੇ ਨਬੀ!) ਤਾਂ ਜੋ ਤੁਸੀਂ ਇਸ ਦੀਆਂ ਖੁੱਲ੍ਹੀਆਂ ਰਾਹਾਂ ’ਤੇ ਤੁਰੋ ਫਿਰੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
قَالَ نُوحٌ رَّبِّ إِنَّهُمْ عَصَوْنِى وَٱتَّبَعُوا۟ مَن لَّمْ يَزِدْهُ مَالُهُۥ وَوَلَدُهُۥٓ إِلَّا خَسَارًا
Punjabi Translation - Arif Haleemਨੂਹ ਨੇ ਕਿਹਾ, ਹੇ ਮੇਰੇ ਰੱਬਾ! ਬੇਸ਼ੱਕ ਉਹਨਾਂ ਨੇ ਮੇਰੀ ਨਾ-ਫ਼ਰਮਾਨੀ ਕੀਤੀ ਅਤੇ ਉਹਨਾਂ ਦੇ ਪਿੱਛੇ ਲੱਗੇ ਜਿਨ੍ਹਾਂ ਨੂੰ ਉਹਨਾਂ ਦੇ ਮਾਲ ਤੇ ਔਲਾਦ ਨੇ ਵਧੇਰੇ ਘਾਟੇ ਵਿਚ ਹੀ ਰੱਖਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَكَرُوا۟ مَكْرًا كُبَّارًا
Punjabi Translation - Arif Haleemਉਹਨਾਂ ਨੇ ਵੱਡੀਆਂ-ਵੱਡੀਆਂ ਚਾਲਾਂ ਚੱਲੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَالُوا۟ لَا تَذَرُنَّ ءَالِهَتَكُمْ وَلَا تَذَرُنَّ وَدًّا وَلَا سُوَاعًا وَلَا يَغُوثَ وَيَعُوقَ وَنَسْرًا
Punjabi Translation - Arif Haleemਉਹਨਾਂ ਨੇ ਆਖਿਆ, ਤੁਸੀਂ ਆਪਣੇ ਇਸ਼ਟਾਂ ਨੂੰ ਨਾ ਛੱਡੋ ਅਤੇ ਨਾ ਤੁਸੀਂ ‘ਵੱਦ’ ਨੂੰ, ਨਾ ‘ਸੁਆ’ ਨੂੰ, ਨਾ ‘ਯਊਸ’ ਨੂੰ, ਨਾ ਯਊਕ ਨੂੰ ਅਤੇ ਨਾ ਹੀ ‘ਨਸਰ’ (ਨਾਂ ਦੀ ਦੇਵੀਆਂ ਦੀ ਪੂਜਾ) ਨੂੰ ਛੱਡੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَدْ أَضَلُّوا۟ كَثِيرًا وَلَا تَزِدِ ٱلظَّٰلِمِينَ إِلَّا ضَلَٰلًا
Punjabi Translation - Arif Haleemਉਹਨਾਂ ਨੇ ਵਧੇਰੇ ਲੋਕਾਂ ਨੂੰ ਗੁਮਰਾਹ ਕੀਤਾ, ਸੋ ਹੇ ਅੱਲਾਹ! ਤੂੰ ਜ਼ਾਲਮਾਂ ਦੀ ਗੁਮਰਾਹੀ ਵਿਚ ਵਾਧਾ ਕਰ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مِّمَّا خَطِيٓـَٰٔتِهِمْ أُغْرِقُوا۟ فَأُدْخِلُوا۟ نَارًا فَلَمْ يَجِدُوا۟ لَهُم مِّن دُونِ ٱللَّهِ أَنصَارًا
Punjabi Translation - Arif Haleemਉਹ ਆਪਣੇ ਅਪਰਾਧਾ ਕਾਰਨ ਡੋਬ ਦਿੱਤੇ ਗਏ ਅਤੇ ਨਰਕ ਵਿਚ ਦਾਖ਼ਲ ਕਰ ਦਿੱਤੇ ਗਏ, ਫੇਰ ਉਹਨਾਂ ਨੂੰ ਛੁੱਟ ਅੱਲਾਹ ਤੋਂ ਹੋਰ ਕੋਈ ਸਹਾਈ ਨਹੀਂ ਲੱਭਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَالَ نُوحٌ رَّبِّ لَا تَذَرْ عَلَى ٱلْأَرْضِ مِنَ ٱلْكَٰفِرِينَ دَيَّارًا
Punjabi Translation - Arif Haleemਅਤੇ ਨੂਹ ਨੇ ਕਿਹਾ ਕਿ ਹੇ ਮੇਰੇ ਰੱਬਾ! ਧਰਤੀ ਉੱਤੇ ਵੱਸਣ ਵਾਲੇ ਕਿਸੇ ਵੀ ਕਾਫ਼ਿਰ ਨੂੰ ਨਾ ਛੱਡੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّكَ إِن تَذَرْهُمْ يُضِلُّوا۟ عِبَادَكَ وَلَا يَلِدُوٓا۟ إِلَّا فَاجِرًا كَفَّارًا
Punjabi Translation - Arif Haleemਜੇ ਤੂੰ ਉਹਨਾਂ ਨੂੰ ਛੱਡ ਦਿੱਤਾ ਤਾਂ ਉਹ ਤੇਰੇ ਬੰਦਿਆਂ ਨੂੰ ਕੁਰਾਹੇ ਪਾ ਦੇਣਗੇ ਅਤੇ (ਅੱਗੇ ਨੂੰ ਵੀ) ਕਾਫ਼ਿਰ ਹੀ ਪੈਦਾ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
رَّبِّ ٱغْفِرْ لِى وَلِوَٰلِدَىَّ وَلِمَن دَخَلَ بَيْتِىَ مُؤْمِنًا وَلِلْمُؤْمِنِينَ وَٱلْمُؤْمِنَٰتِ وَلَا تَزِدِ ٱلظَّٰلِمِينَ إِلَّا تَبَارًۢا
Punjabi Translation - Arif Haleemਹੇ ਮੇਰੇ ਰੱਬਾ! ਤੂੰ ਮੇਰੀ ਅਤੇ ਮੇਰੇ ਮਾਪਿਆਂ ਦੀ ਬਖ਼ਸ਼ਿਸ਼ ਫਰਮਾ ਅਤੇ ਹਰ ਉਸ ਵਿਅਕਤੀ ਦੀ ਜਿਹੜਾ ਮੇਰੇ ਘਰ ਵਿਚ ਈਮਾਨ ਵਾਲਾ ਬਣਕੇ ਦਾਖ਼ਲ ਹੋਵੇ ਅਤੇ ਮੋਮਿਨ ਪੁਰਸ਼ ਤੇ ਮੋਮਿਨ ਇਸਤਰੀਆਂ ਦੀ ਵੀ (ਬਖ਼ਸ਼ਿਸ਼ ਫ਼ਰਮਾ) ਅਤੇ ਜ਼ਾਲਮਾਂ ਦੀ ਬਰਬਾਦੀ ਤੇ ਹਲਾਕਤ ਵਿਚ ਵਾਧਾ ਕਰ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→