caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qiyaama القيامة

40 ਆਇਤਾਂ · ਮੱਕਾ · ਉਤਰਨ ਦਾ ਕ੍ਰਮ 31

بِسْمِ ٱللَّهِ ٱلرَّحْمَٰنِ ٱلرَّحِيمِ لَآ أُقْسِمُ بِيَوْمِ ٱلْقِيَٰمَةِ

Punjabi Translation - Arif Haleemਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَآ أُقْسِمُ بِٱلنَّفْسِ ٱللَّوَّامَةِ

Punjabi Translation - Arif Haleemਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَيَحْسَبُ ٱلْإِنسَٰنُ أَلَّن نَّجْمَعَ عِظَامَهُۥ

Punjabi Translation - Arif Haleemਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بَلَىٰ قَٰدِرِينَ عَلَىٰٓ أَن نُّسَوِّىَ بَنَانَهُۥ

Punjabi Translation - Arif Haleemਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بَلْ يُرِيدُ ٱلْإِنسَٰنُ لِيَفْجُرَ أَمَامَهُۥ

Punjabi Translation - Arif Haleemਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَسْـَٔلُ أَيَّانَ يَوْمُ ٱلْقِيَٰمَةِ

Punjabi Translation - Arif Haleemਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِذَا بَرِقَ ٱلْبَصَرُ

Punjabi Translation - Arif Haleem(ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَخَسَفَ ٱلْقَمَرُ

Punjabi Translation - Arif Haleemਚੰਨ ਬੇ-ਨੂਰ ਹੋ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجُمِعَ ٱلشَّمْسُ وَٱلْقَمَرُ

Punjabi Translation - Arif Haleemਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। [2]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَقُولُ ٱلْإِنسَٰنُ يَوْمَئِذٍ أَيْنَ ٱلْمَفَرُّ

Punjabi Translation - Arif Haleemਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَلَّا لَا وَزَرَ

Punjabi Translation - Arif Haleemਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَىٰ رَبِّكَ يَوْمَئِذٍ ٱلْمُسْتَقَرُّ

Punjabi Translation - Arif Haleemਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يُنَبَّؤُا۟ ٱلْإِنسَٰنُ يَوْمَئِذٍۭ بِمَا قَدَّمَ وَأَخَّرَ

Punjabi Translation - Arif Haleemਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بَلِ ٱلْإِنسَٰنُ عَلَىٰ نَفْسِهِۦ بَصِيرَةٌ

Punjabi Translation - Arif Haleemਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَوْ أَلْقَىٰ مَعَاذِيرَهُۥ

Punjabi Translation - Arif Haleemਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا تُحَرِّكْ بِهِۦ لِسَانَكَ لِتَعْجَلَ بِهِۦٓ

Punjabi Translation - Arif Haleem(ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ عَلَيْنَا جَمْعَهُۥ وَقُرْءَانَهُۥ

Punjabi Translation - Arif Haleemਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِذَا قَرَأْنَٰهُ فَٱتَّبِعْ قُرْءَانَهُۥ

Punjabi Translation - Arif Haleemਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ إِنَّ عَلَيْنَا بَيَانَهُۥ

Punjabi Translation - Arif Haleemਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَلَّا بَلْ تُحِبُّونَ ٱلْعَاجِلَةَ

Punjabi Translation - Arif Haleemਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ ਹੀ ਪਸੰਦ ਕਰਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَتَذَرُونَ ٱلْـَٔاخِرَةَ

Punjabi Translation - Arif Haleemਅਤੇ ਆਖ਼ਿਰਤ (ਦੀ ਚਿੰਤਾ) ਨੂੰ ਛੱਡ ਦਿੰਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وُجُوهٌ يَوْمَئِذٍ نَّاضِرَةٌ

Punjabi Translation - Arif Haleemਉਸ (ਕਿਆਮਤ) ਦਿਹਾੜੇ ਕਈ ਚਿਹਰੇ ਲਹਿ-ਲਹਿ ਕਰਦੇ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَىٰ رَبِّهَا نَاظِرَةٌ

Punjabi Translation - Arif Haleemਆਪਣੇ ਰੱਬ ਵੱਲ ਵੇਖ ਰਹੇ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَوُجُوهٌ يَوْمَئِذٍۭ بَاسِرَةٌ

Punjabi Translation - Arif Haleemਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تَظُنُّ أَن يُفْعَلَ بِهَا فَاقِرَةٌ

Punjabi Translation - Arif Haleemਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَلَّآ إِذَا بَلَغَتِ ٱلتَّرَاقِىَ

Punjabi Translation - Arif Haleemਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقِيلَ مَنْ رَاقٍ

Punjabi Translation - Arif Haleemਅਤੇ ਕਿਹਾ ਜਾਵੇਗਾ ਕਿ ਕੌਣ ਹੈ ਝਾੜ-ਫੂਂਕ ਕਰਨ ਵਾਲਾ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَظَنَّ أَنَّهُ ٱلْفِرَاقُ

Punjabi Translation - Arif Haleemਅਤੇ ਉਹ ਸਮਝ ਲਵੇਗਾ ਕਿ ਇਹ (ਸੰਸਾਰ ਤੋਂ) ਵਿਛੋੜੇ ਦਾ ਸਮਾਂ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْتَفَّتِ ٱلسَّاقُ بِٱلسَّاقِ

Punjabi Translation - Arif Haleemਪਿੰਨੀ ਨਾਲ ਪਿੰਨੀ ਜੁੜ ਜਾਵੇਗੀ।[3]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَىٰ رَبِّكَ يَوْمَئِذٍ ٱلْمَسَاقُ

Punjabi Translation - Arif Haleemਉਸ ਦਿਹਾੜੇ ਤੁਹਾਡੇ ਰੱਬ ਵੱਲ ਚਲਣਾ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَا صَدَّقَ وَلَا صَلَّىٰ

Punjabi Translation - Arif Haleemਨਾ ਤਾਂ ਉਸ ਨੇ (ਸੰਸਾਰ ਵਿਚ ਹੱਕ ਦੀ) ਪੁਸ਼ਟੀ ਕੀਤੀ ਅਤੇ ਨਾ ਹੀ ਨਮਾਜ਼ ਪੜ੍ਹੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَٰكِن كَذَّبَ وَتَوَلَّىٰ

Punjabi Translation - Arif Haleemਸਗੋਂ ਉਸ ਨੇ ਤਾਂ ਹੱਕ ਨੂੰ ਝੁਠਲਾਇਆ ਅਤੇ ਮੂੰਹ ਮੋੜ ਲਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ ذَهَبَ إِلَىٰٓ أَهْلِهِۦ يَتَمَطَّىٰٓ

Punjabi Translation - Arif Haleemਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوْلَىٰ لَكَ فَأَوْلَىٰ

Punjabi Translation - Arif Haleemਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ أَوْلَىٰ لَكَ فَأَوْلَىٰٓ

Punjabi Translation - Arif Haleemਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَيَحْسَبُ ٱلْإِنسَٰنُ أَن يُتْرَكَ سُدًى

Punjabi Translation - Arif Haleemਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ يَكُ نُطْفَةً مِّن مَّنِىٍّ يُمْنَىٰ

Punjabi Translation - Arif Haleemਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ كَانَ عَلَقَةً فَخَلَقَ فَسَوَّىٰ

Punjabi Translation - Arif Haleemਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।[4]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَجَعَلَ مِنْهُ ٱلزَّوْجَيْنِ ٱلذَّكَرَ وَٱلْأُنثَىٰٓ

Punjabi Translation - Arif Haleemਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَيْسَ ذَٰلِكَ بِقَٰدِرٍ عَلَىٰٓ أَن يُحْـِۧىَ ٱلْمَوْتَىٰ

Punjabi Translation - Arif Haleemਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70