caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mursalaat المرسلات

50 ਆਇਤਾਂ · ਮੱਕਾ · ਉਤਰਨ ਦਾ ਕ੍ਰਮ 33

بِسْمِ ٱللَّهِ ٱلرَّحْمَٰنِ ٱلرَّحِيمِ وَٱلْمُرْسَلَٰتِ عُرْفًا

Punjabi Translation - Arif Haleemਲਗਾਤਾਰ ਭੇਜੀਆਂ ਗਈਆਂ ਹਵਾਵਾਂ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱلْعَٰصِفَٰتِ عَصْفًا

Punjabi Translation - Arif Haleemਫੇਰ ਤੇਜ਼ ਚੱਲਣ ਵਾਲੀਆਂ ਤੂਫ਼ਾਨੀ ਹਵਾਵਾਂ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلنَّٰشِرَٰتِ نَشْرًا

Punjabi Translation - Arif Haleemਅਤੇ ਮੀਂਹ ਬਰਸਾਉਣ ਵਾਲੇ ਬੱਦਲਾਂ ਨੂੰ ਫੈਲਾਉਣ ਵਾਲੀਆਂ ਹਵਾਵਾਂ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱلْفَٰرِقَٰتِ فَرْقًا

Punjabi Translation - Arif Haleemਫੇਰ ਉਹਨਾਂ ਨੂੰ ਪਾੜ ਕੇ ਅੱਡੋ-ਅੱਡ ਕਰਨ ਵਾਲੀਆਂ ਹਵਾਵਾਂ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَٱلْمُلْقِيَٰتِ ذِكْرًا

Punjabi Translation - Arif Haleemਫੇਰ ਜ਼ਿਕਰ (ਭਾਵ .ਕੁਰਆਨ) ਉਤਾਰਨ ਵਾਲੇ ਫ਼ਰਿਸ਼ਤਿਆਂ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

عُذْرًا أَوْ نُذْرًا

Punjabi Translation - Arif Haleemਜੋ ਬਹਾਨੇ ਖ਼ਤਮ ਕਰਨ ਲਈ ਜਾਂ ਡਰ ਸੁਣਾਉਣ ਲਈ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَا تُوعَدُونَ لَوَٰقِعٌ

Punjabi Translation - Arif Haleemਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِذَا ٱلنُّجُومُ طُمِسَتْ

Punjabi Translation - Arif Haleemਜਦੋਂ ਤਾਰੇ ਬੇ-ਨੂਰ ਕਰ ਦਿੱਤੇ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا ٱلسَّمَآءُ فُرِجَتْ

Punjabi Translation - Arif Haleemਜਦੋਂ ਅਕਾਸ਼ ਪਾਟ ਦਿੱਤਾ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا ٱلْجِبَالُ نُسِفَتْ

Punjabi Translation - Arif Haleemਜਦੋਂ ਪਹਾੜਾਂ ਦੀਆਂ ਧੱਜੀਆਂ ਉੜਾ ਦਿੱਤੀਆਂ ਜਾਣਗੀਆਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا ٱلرُّسُلُ أُقِّتَتْ

Punjabi Translation - Arif Haleemਜਦੋਂ ਪੈਗ਼ੰਬਰਾਂ ਨੂੰ ਨਿਯਤ ਸਮੇਂ ਲਿਆਇਆ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِأَىِّ يَوْمٍ أُجِّلَتْ

Punjabi Translation - Arif Haleem(ਆਖਿਆ ਜਾਵੇਗਾ) ਜਿਹੜੇ ਦਿਨ ਲਈ ਉਹਨਾਂ (ਦੀ ਗਵਾਹੀ) ਨੂੰ ਅਗਾਂਹ ਪਾਇਆ ਗਿਆ ਸੀ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِيَوْمِ ٱلْفَصْلِ

Punjabi Translation - Arif Haleemਫ਼ੈਸਲੇ ਦੇ ਦਿਨ (ਭਾਵ ਕਿਆਮਤ) ਲਈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَدْرَىٰكَ مَا يَوْمُ ٱلْفَصْلِ

Punjabi Translation - Arif Haleemਤੁਸੀਂ ਕੀ ਜਾਣੋਂ ਕਿ ਫ਼ੈਸਲੇ ਦਾ ਦਿਨ ਕੀ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸ ਦਿਹਾੜੇ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ نُهْلِكِ ٱلْأَوَّلِينَ

Punjabi Translation - Arif Haleemਕੀ ਅਸੀਂ ਪਹਿਲੇ ਲੋਕਾਂ ਨੂੰ ਹਲਾਕ ਨਹੀਂ ਸੀ ਕੀਤਾ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ نُتْبِعُهُمُ ٱلْـَٔاخِرِينَ

Punjabi Translation - Arif Haleemਫੇਰ ਅਸੀਂ ਉਹਨਾਂ ਬਰਬਾਦ ਹੋਏ ਲੋਕਾਂ ਦੇ ਪਿਛਲਿਆਂ ਨੂੰ ਉਹਨਾਂ ਦੇ ਮਗਰੋਂ ਬਰਬਾਦ ਕਰ ਦਿਆਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَٰلِكَ نَفْعَلُ بِٱلْمُجْرِمِينَ

Punjabi Translation - Arif Haleemਅਸੀਂ ਅਪਰਾਧੀਆਂ ਨਾਲ ਇਹੋ ਕੁੱਝ ਕਰਦੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ نَخْلُقكُّم مِّن مَّآءٍ مَّهِينٍ

Punjabi Translation - Arif Haleemਕੀ ਅਸੀਂ ਤੁਹਾਨੂੰ ਇਕ ਤੁੱਛ ਜਿਹੇ ਵੀਰਜ ਤੋਂ ਪੈਦਾ ਨਹੀਂ ਕੀਤਾ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَجَعَلْنَٰهُ فِى قَرَارٍ مَّكِينٍ

Punjabi Translation - Arif Haleemਫੇਰ ਅਸੀਂ ਉਸ ਵੀਰਜ ਨੂੰ ਇਕ ਸੁਰੱਖਿਅਤ ਥਾਂ ਰੱਖਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَىٰ قَدَرٍ مَّعْلُومٍ

Punjabi Translation - Arif Haleemਅਤੇ ਇਕ ਨਿਸ਼ਚਿਤ ਸਮੇਂ ਲਈ (ਗਰਭ ਵਿਚ) ਰੱਖਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَقَدَرْنَا فَنِعْمَ ٱلْقَٰدِرُونَ

Punjabi Translation - Arif Haleemਅਸੀਂ ਇਸ ਦੇ ਸਮਰਥ ਸਾਂ, ਸੋ ਅਸੀਂ ਬਹੁਤ ਚੰਗੀ ਸਮਰਥਾ ਰਖਦੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸ ਦਿਨ (ਹੱਕ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ نَجْعَلِ ٱلْأَرْضَ كِفَاتًا

Punjabi Translation - Arif Haleemਕੀ ਅਸੀਂ ਧਰਤੀ ਨੂੰ ਸਮੇਟਨ ਵਾਲੀ ਨਹੀਂ ਬਣਾਇਆ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَحْيَآءً وَأَمْوَٰتًا

Punjabi Translation - Arif Haleemਜਿਉਂਦਿਆਂ ਨੂੰ ਤੇ ਮੁਰਦਿਆਂ ਨੂੰ (ਸਮੇਟਨ ਵਾਲੀ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَعَلْنَا فِيهَا رَوَٰسِىَ شَٰمِخَٰتٍ وَأَسْقَيْنَٰكُم مَّآءً فُرَاتًا

Punjabi Translation - Arif Haleemਅਸੀਂ ਇਸ (ਧਰਤੀ) ਵਿਚ ਮਜ਼ਬੂਤੀ ਨਾਲ ਜੰਮੇ ਹੋਏ ਉੱਚੇ-ਉੱਚੇ ਪਹਾੜ ਬਣਾਏ ਅਤੇ ਤੁਹਾਨੂੰ ਮਿੱਠਾ ਪਾਣੀ ਪਿਆਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸ ਦਿਨ (ਅਜ਼ਾਬ ਨੂੰ) ਝੁਠਲਾਉਣ ਵਾਲਿਆਂ ਲਈ ਤਬਾਹੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱنطَلِقُوٓا۟ إِلَىٰ مَا كُنتُم بِهِۦ تُكَذِّبُونَ

Punjabi Translation - Arif Haleem(ਆਖਿਆ ਜਾਵੇਗਾ) ਕਿ ਚੱਲੋ ਉਸ (ਅਜ਼ਾਬ) ਵੱਲ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱنطَلِقُوٓا۟ إِلَىٰ ظِلٍّ ذِى ثَلَٰثِ شُعَبٍ

Punjabi Translation - Arif Haleemਚੱਲੋ! ਉਸ ਪੜ੍ਹਛਾਵੇਂ ਵੱਲ ਜਿਹੜਾ ਤਿੰਨ ਫਾਂਕਾਂ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَّا ظَلِيلٍ وَلَا يُغْنِى مِنَ ٱللَّهَبِ

Punjabi Translation - Arif Haleemਜਿਹੜਾ ਨਾ ਠਾਰਨ ਵਾਲਾ ਹੈ, ਤੇ ਨਾ ਹੀ ਅੱਗ ਦੀਆਂ ਲਾਟਾਂ ਤੋਂ ਬਚਾਉਣ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّهَا تَرْمِى بِشَرَرٍ كَٱلْقَصْرِ

Punjabi Translation - Arif Haleemਬੇਸ਼ੱਕ ਨਰਕ (ਅੱਗ ਦੇ) ਇੱਨੇ ਵੱਡੇ-ਵੱਡੇ ਅੰਗਿਆਰੇ ਸੁੱਟੇਗੀ ਜਿਵੇਂ ਮਹਿਲ ਹੋਣ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَأَنَّهُۥ جِمَٰلَتٌ صُفْرٌ

Punjabi Translation - Arif Haleem(ਜਿਹੜੇ ਟੱਪਦੇ ਹੋਏ ਇੰਜ ਜਾਪਣਗੇ) ਜਿਵੇਂ ਕਿ ਉਹ ਪੀਲੇ ਊਂਠ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਅੱਜ ਇਹਨਾਂ ਝੁਠਲਾਉਣ ਵਾਲੀ ਦੀ ਮਾੜੀ ਹਾਲਤ ਹੋਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هَٰذَا يَوْمُ لَا يَنطِقُونَ

Punjabi Translation - Arif Haleemਇਹ ਉਹ ਦਿਨ ਹੈ ਕਿ ਕੁੱਝ ਬੋਲ ਵੀ ਨਹੀਂ ਸਕਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا يُؤْذَنُ لَهُمْ فَيَعْتَذِرُونَ

Punjabi Translation - Arif Haleemਨਾ ਹੀ ਉਹਨਾਂ ਨੂੰ ਬਹਾਨੇ ਪੇਸ਼ ਕਰਨ ਦੀ ਆਗਿਆ ਹੋਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸੇ ਦਿਨ ਝੁਠਲਾਉਣ ਵਾਲਿਆਂ ਦੀ ਬਰਬਾਦੀ ਹੋਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هَٰذَا يَوْمُ ٱلْفَصْلِ جَمَعْنَٰكُمْ وَٱلْأَوَّلِينَ

Punjabi Translation - Arif Haleemਇਹ ਫ਼ੈਸਲੇ ਦਾ ਦਿਨ ਹੈ, ਅਸੀਂ ਤੁਹਾਨੂੰ ਅਤੇ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਨੂੰ ਜਮਾਂ ਕਰਾਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِن كَانَ لَكُمْ كَيْدٌ فَكِيدُونِ

Punjabi Translation - Arif Haleemਜੇਕਰ ਤੁਹਾਡੇ ਕੋਲ ਕੋਈ ਚਾਲ ਮੇਰੇ ਵਿਰੁੱਧ ਖੇਡਣ ਲਈ ਹੈ ਤਾਂ ਖੇਡ ਲਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱلْمُتَّقِينَ فِى ظِلَٰلٍ وَعُيُونٍ

Punjabi Translation - Arif Haleemਬੇਸ਼ੱਕ ਮੁੱਤਕੀ (ਰੱਬ ਦਾ ਡਰ-ਭੌ ਮੰਣਨ ਵਾਲੇ) ਲੋਕ ਠੰਡੀਆਂ ਛਾਵਾਂ ਹੇਠ ਤੇ ਵਗਦੇ ਹੋਏ ਚਸ਼ਮਿਆਂ ਵਿਚ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَفَوَٰكِهَ مِمَّا يَشْتَهُونَ

Punjabi Translation - Arif Haleemਅਤੇ ਸੁਆਦਲੇ ਫਲਾਂ ਵਿੱਚੋਂ ਜਿਸ ਤਰ੍ਹਾਂ ਦੇ ਉਹ ਚਾਹੁਣਗੇ (ਫਲ ਹਾਜ਼ਰ ਹੋਣਗੇ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كُلُوا۟ وَٱشْرَبُوا۟ هَنِيٓـًٔۢا بِمَا كُنتُمْ تَعْمَلُونَ

Punjabi Translation - Arif Haleem(ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّا كَذَٰلِكَ نَجْزِى ٱلْمُحْسِنِينَ

Punjabi Translation - Arif Haleemਬੇਸ਼ੱਕ ਅਸੀਂ ਨੇਕ ਲੋਕਾਂ ਨੂੰ ਅਜਿਹਾ ਹੀ ਬਦਲਾ ਦਿਆ ਕਰਦੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸ ਦਿਨ ਝੁਠਲਾਉਣ ਵਾਲਿਆਂ ਲਈ ਤਬਾਹੀ ਹੋਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كُلُوا۟ وَتَمَتَّعُوا۟ قَلِيلًا إِنَّكُم مُّجْرِمُونَ

Punjabi Translation - Arif Haleem(ਹੇ ਝੁਠਲਾਉਣ ਵਾਲਿਓ!) ਤੁਸੀਂ (ਸੰਸਾਰ ਵਿਚ) ਥੋੜ੍ਹੇ ਦਿਨ ਖਾ ਪੀ ਲਓ ਅਤੇ ਆਨੰਦ ਮਾਣ ਲਓ, ਨਿਰਸੰਦੇਹ, ਤੁਸੀਂ ਲੋਕ ਅਪਰਾਧੀ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا قِيلَ لَهُمُ ٱرْكَعُوا۟ لَا يَرْكَعُونَ

Punjabi Translation - Arif Haleemਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਰੁਕੂਅ ਕਰੋ (ਭਾਵ ਝੁਕ ਜਾਓ) ਤਾਂ ਉਹ ਰੁਕੂਅ ਨਹੀਂ ਸੀ ਕਰਦੇ।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيْلٌ يَوْمَئِذٍ لِّلْمُكَذِّبِينَ

Punjabi Translation - Arif Haleemਉਸ ਦਿਨ ਝੁਠਲਾਉਣ ਵਾਲਿਆਂ ਲਈ ਬਰਬਾਦੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَبِأَىِّ حَدِيثٍۭ بَعْدَهُۥ يُؤْمِنُونَ

Punjabi Translation - Arif Haleemਹੁਣ ਇਸ (.ਕੁਰਆਨ) ਤੋਂ ਪਿੱਛੋਂ ਉਹ ਕਿਹੜੀ ਗੱਲ ਉੱਤੇ ਈਮਾਨ ਲਿਆਉਣਗੇ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70