caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naba النبإ

40 ਆਇਤਾਂ · ਮੱਕਾ · ਉਤਰਨ ਦਾ ਕ੍ਰਮ 80

بِسْمِ ٱللَّهِ ٱلرَّحْمَٰنِ ٱلرَّحِيمِ عَمَّ يَتَسَآءَلُونَ

Punjabi Translation - Arif Haleemਉਹ ਲੋਕ ਆਪੋ ਵਿਚ ਕਿਹੜੀ ਚੀਜ਼ ਬਾਰੇ ਪੁੱਛਦੇ ਹਨ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

عَنِ ٱلنَّبَإِ ٱلْعَظِيمِ

Punjabi Translation - Arif Haleemਕੀ ਉਸ ਵੱਡੀ ਸੂਚਨਾ ਬਾਰੇ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى هُمْ فِيهِ مُخْتَلِفُونَ

Punjabi Translation - Arif Haleemਜਿਸ ਵਿਚ (ਲੋਕਾਂ ਦੇ) ਵੱਖੋ-ਵੇਖ ਵਿਚਾਰ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَلَّا سَيَعْلَمُونَ

Punjabi Translation - Arif Haleemਉਹ ਛੇਤੀ ਹੀ ਜਾਣ ਲੈਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ كَلَّا سَيَعْلَمُونَ

Punjabi Translation - Arif Haleemਹਾਂ! ਉੱਕਾ ਨਹੀਂ, ਛੇਤੀ ਹੀ ਉਹ ਜਾਣ ਲੈਂਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ نَجْعَلِ ٱلْأَرْضَ مِهَٰدًا

Punjabi Translation - Arif Haleemਕੀ ਅਸੀਂ ਧਰਤੀ ਨੂੰ ਫਰਸ਼ ਨਹੀਂ ਬਣਾਇਆ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْجِبَالَ أَوْتَادًا

Punjabi Translation - Arif Haleemਕੀ ਪਹਾੜਾਂ ਨੂੰ ਮੇਖਾਂ ਵਾਂਗ ਨਹੀਂ ਬਣਾਇਆ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَخَلَقْنَٰكُمْ أَزْوَٰجًا

Punjabi Translation - Arif Haleemਅਤੇ ਅਸੀਂ ਤੁਹਾਨੂੰ ਜੋੜਾ-ਜੋੜਾ ਪੈਦਾ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَعَلْنَا نَوْمَكُمْ سُبَاتًا

Punjabi Translation - Arif Haleemਤੁਹਾਡੀ ਨੀਂਦਰ ਨੂੰ ਤੁਹਾਡੇ ਸੁਖ ਦਾ ਸਾਧਨ ਬਣਾਇਆ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَعَلْنَا ٱلَّيْلَ لِبَاسًا

Punjabi Translation - Arif Haleemਅਤੇ ਰਾਤ ਨੂੰ (ਤੁਹਾਡੇ ਲਈ) ਪੜਦਾ ਬਣਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَعَلْنَا ٱلنَّهَارَ مَعَاشًا

Punjabi Translation - Arif Haleemਅਤੇ ਦਿਨ ਨੂੰ ਅਸੀਂ ਰੋਜ਼ੀ ਕਮਾਉਣ ਦਾ ਵੇਲਾ ਬਣਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَبَنَيْنَا فَوْقَكُمْ سَبْعًا شِدَادًا

Punjabi Translation - Arif Haleemਅਤੇ ਤੁਹਾਡੇ ਉੱਤੇ ਸੱਤ ਮਜ਼ਬੂਤ ਅਕਾਸ਼ ਬਣਾਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَعَلْنَا سِرَاجًا وَهَّاجًا

Punjabi Translation - Arif Haleemਅਤੇ ਇਕ ਲਿਸ਼ਕਾਰੇ ਮਾਰਦਾ ਚਰਾਗ਼ (ਸੂਰਜ) ਬਣਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَنزَلْنَا مِنَ ٱلْمُعْصِرَٰتِ مَآءً ثَجَّاجًا

Punjabi Translation - Arif Haleemਬੱਦਲਾਂ ਤੋਂ ਬੇ-ਥੋਹਾ ਪਾਣੀ ਬਰਸਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِّنُخْرِجَ بِهِۦ حَبًّا وَنَبَاتًا

Punjabi Translation - Arif Haleemਤਾਂ ਜੋ ਇਸ ਤੋਂ ਅਨਾਜ ਅਤੇ ਸਬਜ਼ਾ ਉਗਾਈਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَنَّٰتٍ أَلْفَافًا

Punjabi Translation - Arif Haleemਸੰਘਣੇ ਅਤੇ ਘਨੇ ਬਾਗ਼ ਵੀ ਉਗਾਈਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ يَوْمَ ٱلْفَصْلِ كَانَ مِيقَٰتًا

Punjabi Translation - Arif Haleemਬੇਸ਼ੱਕ ਫ਼ੈਸਲੇ (ਕਿਆਮਤ) ਦਾ ਦਿਨ ਨਿਸ਼ਚਿਤ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ يُنفَخُ فِى ٱلصُّورِ فَتَأْتُونَ أَفْوَاجًا

Punjabi Translation - Arif Haleemਜਿਸ ਦਿਨ ਨਰਸਿੰਘੇ ਵਿਚ ਫੂਂਕ ਮਾਰੀ ਜਾਵੇਗੀ, ਫੇਰ ਤੁਸੀਂ ਟੋਲੀਆਂ ਵਿਚ ਆਓਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَفُتِحَتِ ٱلسَّمَآءُ فَكَانَتْ أَبْوَٰبًا

Punjabi Translation - Arif Haleemਅਤੇ ਅਕਾਸ਼ ਖੋਲ੍ਹ ਦਿੱਤਾ ਜਾਵੇਗਾ, ਉਸ ਵਿਚ ਦਰਵਾਜ਼ੇ ਹੀ ਦਰਵਾਜ਼ੇ ਹੋ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَسُيِّرَتِ ٱلْجِبَالُ فَكَانَتْ سَرَابًا

Punjabi Translation - Arif Haleemਅਤੇ ਪਹਾੜ ਤੋਰੇ ਜਾਣਗੇ ਤਾਂ ਉਹ ਰੇਤੇ ਵਾਂਗ ਹੋ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ جَهَنَّمَ كَانَتْ مِرْصَادًا

Punjabi Translation - Arif Haleemਬੇਸ਼ੱਕ ਨਰਕ (ਸ਼ਕਾਰ ਕਰਨ ਲਈ) ਘਾਤ ਵਿਚ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِّلطَّٰغِينَ مَـَٔابًا

Punjabi Translation - Arif Haleemਬਾਗ਼ੀਆਂ ਦਾ ਇਹੋ ਟਿਕਾਣਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَّٰبِثِينَ فِيهَآ أَحْقَابًا

Punjabi Translation - Arif Haleemਇਸ ਵਿਚ ਉਹ ਮੁੱਦਤਾਂ ਤਕ ਪਏ ਰਹਿਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَّا يَذُوقُونَ فِيهَا بَرْدًا وَلَا شَرَابًا

Punjabi Translation - Arif Haleemਨਾ ਇਸ ਵਿਚ ਉਹਨਾਂ ਨੂੰ ਠੰਢੀ (ਹਵਾ) ਦਾ ਸੁਆਦ ਮਿਲੇਗਾ ਨਾ ਹੀ ਪੀਣਯੋਗ ਕੋਈ ਚੀਜ਼ ਮਿਲੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا حَمِيمًا وَغَسَّاقًا

Punjabi Translation - Arif Haleemਹਾਂ! ਗਰਮ ਪਾਣੀ ਅਤੇ ਪੀਪ ਮਿਲੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

جَزَآءً وِفَاقًا

Punjabi Translation - Arif Haleemਇਹ ਹੈ ਉਹਨਾਂ ਦੇ ਕਰਮਾਂ ਦਾ ਪੂਰਾ-ਪੂਰਾ ਬਦਲਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّهُمْ كَانُوا۟ لَا يَرْجُونَ حِسَابًا

Punjabi Translation - Arif Haleemਉਹਨਾਂ ਨੂੰ ਤਾਂ ਹਿਸਾਬ ਹੋਣ ਦੀ ਆਸ ਵੀ ਨਹੀਂ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَكَذَّبُوا۟ بِـَٔايَٰتِنَا كِذَّابًا

Punjabi Translation - Arif Haleem(ਇਸੇ ਕਰਕੇ) ਉਹਨਾਂ ਨੇ ਸਾਡੀਆਂ ਆਇਤਾਂ ਦਾ ਉੱਕਾ ਹੀ ਇਨਕਾਰ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَكُلَّ شَىْءٍ أَحْصَيْنَٰهُ كِتَٰبًا

Punjabi Translation - Arif Haleemਅਸੀਂ ਹਰੇਕ ਚੀਜ਼ ਦੀ ਗਿਣਤੀ ਇਕ ਕਿਤਾਬ (ਲੌਹ-ਏ-ਮਹਿਫ਼ੂਜ਼) ਵਿਚ ਲਿਖ ਰੱਖੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَذُوقُوا۟ فَلَن نَّزِيدَكُمْ إِلَّا عَذَابًا

Punjabi Translation - Arif Haleemਸੋ ਹੁਣ ਤੁਸੀਂ ਆਪਣੇ ਕੀਤੇ ਕੰਮਾਂ ਦਾ ਸੁਆਦ ਲਵੋ, ਅਸੀਂ ਤੁਹਾਡਾ ਅਜ਼ਾਬ ਵਧਾਉਂਦੇ ਹੀ ਰਹਾਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ لِلْمُتَّقِينَ مَفَازًا

Punjabi Translation - Arif Haleemਬੇਸ਼ੱਕ ਰੱਬ ਤੋਂ ਡਰਨ ਵਾਲਿਆਂ ਲਈ ਹੀ ਕਾਮਯਾਬੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

حَدَآئِقَ وَأَعْنَٰبًا

Punjabi Translation - Arif Haleem(ਉਹਨਾਂ ਲਈ) ਬਾਗ਼ ਹਨ ਅਤੇ ਅੰਗੂਰ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَكَوَاعِبَ أَتْرَابًا

Punjabi Translation - Arif Haleemਅਤੇ ਹਾਣ-ਪ੍ਰਵਾਣ ਦੀਆਂ ਮੁਟਿਆਰਾਂ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَكَأْسًا دِهَاقًا

Punjabi Translation - Arif Haleemਛਲਕਦੇ ਹੋਏ ਭਾਵ ਭਰੇ ਹੋਏ (ਸ਼ਰਾਬ ਦੇ) ਜਾਮ (ਪਿਆਲੇ) ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَّا يَسْمَعُونَ فِيهَا لَغْوًا وَلَا كِذَّٰبًا

Punjabi Translation - Arif Haleemਉਹ ਜੰਨਤ ਵਿਚ ਨਾ ਤਾਂ ਭੈੜੀਆਂ ਗੱਲਾਂ ਸੁਣਨਗੇ ਅਤੇ ਨਾ ਹੀ ਝੂਠ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

جَزَآءً مِّن رَّبِّكَ عَطَآءً حِسَابًا

Punjabi Translation - Arif Haleemਤੇਰੇ ਰੱਬ ਵੱਲੋਂ ਉਹਨਾਂ ਨੂੰ ਉਹਨਾਂ ਦੇ ਨੇਕ ਕਰਮਾਂ ਦਾ ਇਹੋ ਬਦਲਾ ਮਿਲੇਗਾ, ਜੋ ਉਹਨਾ ਲਈ ਵੱਡਾ ਇਨਾਮ ਹੋਵੇਗਾ।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

رَّبِّ ٱلسَّمَٰوَٰتِ وَٱلْأَرْضِ وَمَا بَيْنَهُمَا ٱلرَّحْمَٰنِ لَا يَمْلِكُونَ مِنْهُ خِطَابًا

Punjabi Translation - Arif Haleem(ਇਹ ਇਨਾਮ ਉਸ ਰੱਬ ਵੱਲੋਂ ਮਿਲੇਗਾ) ਜਿਹੜਾ ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਇਹਨਾਂ ਵਿਚਕਾਰ ਹੈ, ਉਹਨਾਂ ਸਭ ਦਾ ਰੱਬ ਹੈ ਅਤੇ ਵੱਡਾ ਬਖ਼ਸ਼ਣਹਾਰ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ يَقُومُ ٱلرُّوحُ وَٱلْمَلَٰٓئِكَةُ صَفًّا لَّا يَتَكَلَّمُونَ إِلَّا مَنْ أَذِنَ لَهُ ٱلرَّحْمَٰنُ وَقَالَ صَوَابًا

Punjabi Translation - Arif Haleemਜਿਸ ਦਿਨ ਰੂਹ (ਜਿਬਰਾਈਲ) ਅਤੇ (ਸਾਰੇ) ਫ਼ਰਿਸ਼ਤੇ ਕਤਾਰਾਂ ਵਿਚ ਖੜੇ ਹੋਣਗੇ ਤਾਂ ਉਸ (ਅੱਲਾਹ ਨਾਲ) ਉਹੀਓ ਕਲਾਮ ਕਰ ਸਕੇਗਾ, ਜਿਸ ਨੂੰ ਰਹਿਮਾਨ ਆਗਿਆ ਦੇਵੇਗਾ ਅਤੇ ਉਹ ਵੀ ਠੀਕ-ਠੀਕ ਗੱਲ ਆਖੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ذَٰلِكَ ٱلْيَوْمُ ٱلْحَقُّ فَمَن شَآءَ ٱتَّخَذَ إِلَىٰ رَبِّهِۦ مَـَٔابًا

Punjabi Translation - Arif Haleemਇਹ ਦਿਨ ਹੋਣਾ ਹੱਕ ਹੈ, ਹੁਣ ਜੋ ਵੀ ਚਾਹੁੰਦਾ ਹੈ ਉਹ ਆਪਣੇ ਰੱਬ ਦੇ ਕੋਲ (ਵਧੀਆ) ਟਿਕਾਣਾ ਬਣਾ ਲਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّآ أَنذَرْنَٰكُمْ عَذَابًا قَرِيبًا يَوْمَ يَنظُرُ ٱلْمَرْءُ مَا قَدَّمَتْ يَدَاهُ وَيَقُولُ ٱلْكَافِرُ يَٰلَيْتَنِى كُنتُ تُرَٰبًۢا

Punjabi Translation - Arif Haleemਅਸੀਂ ਤੁਹਾਨੂੰ ਛੇਤੀ ਹੀ ਆਉਣ ਵਾਲੇ ਅਜ਼ਾਬ ਤੋਂ ਡਰਾ ਦਿੱਤਾ ਹੈ। ਉਸ ਦਿਨ ਮਨੁੱਖ ਉਹ ਸਭ ਕੁਝ ਵੇਖੇਗਾ ਜੋ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੋਵੇਗਾ ਅਤੇ ਕਾਫ਼ਿਰ ਆਖੇਗਾ ਕਿ ਕਾਸ਼! ਜੇ ਮੈਂ ਮਿੱਟੀ ਹੀ ਹੁੰਦਾ। (ਤਾਂ ਜੋ ਮੈਂ ਹਿਸਾਬ ਤੋਂ ਬਚ ਜਾਂਦਾ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70