caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Infitaar الإنفطار

19 ਆਇਤਾਂ · ਮੱਕਾ · ਉਤਰਨ ਦਾ ਕ੍ਰਮ 82

بِسْمِ ٱللَّهِ ٱلرَّحْمَٰنِ ٱلرَّحِيمِ إِذَا ٱلسَّمَآءُ ٱنفَطَرَتْ

Punjabi Translation - Arif Haleemਜਦੋਂ ਅਕਾਸ਼ ਫੱਟ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا ٱلْكَوَاكِبُ ٱنتَثَرَتْ

Punjabi Translation - Arif Haleemਜਦੋਂ ਤਾਰੇ ਖਿਲਰ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا ٱلْبِحَارُ فُجِّرَتْ

Punjabi Translation - Arif Haleemਜਦੋਂ ਸਮੁੰਦਰਾਂ ਨੂੰ ਪਾਟ ਦਿੱਤਾ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا ٱلْقُبُورُ بُعْثِرَتْ

Punjabi Translation - Arif Haleemਜਦੋਂ ਕਬਰਾਂ ਨੂੰ ਉਖਾੜ (ਭਾਵ ਖੋਲ) ਦਿੱਤਾ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

عَلِمَتْ نَفْسٌ مَّا قَدَّمَتْ وَأَخَّرَتْ

Punjabi Translation - Arif Haleemਉਸ ਵੇਲੇ ਹਰੇਕ ਵਿਅਕਤੀ ਨੂੰ ਉਸ ਦੇ ਅਗਲੇ ਪਿਛਲੇ ਸਾਰੇ ਕੀਤੇ ਕੰਮਾਂ ਦਾ ਪਤਾ ਲੱਗ ਜਾਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰٓأَيُّهَا ٱلْإِنسَٰنُ مَا غَرَّكَ بِرَبِّكَ ٱلْكَرِيمِ

Punjabi Translation - Arif Haleemਹੇ ਮਨੁੱਖ! ਤੈਨੂੰ ਕਿਹੜੀ ਗੱਲ ਨੇ ਆਪਣੇ ਮਿਹਰਾਂ ਕਰਨ ਵਾਲੇ ਰੱਬ ਬਾਰੇ ਧੋਖੇ ਵਿਚ ਪਾਇਆ ਹੋਇਆ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى خَلَقَكَ فَسَوَّىٰكَ فَعَدَلَكَ

Punjabi Translation - Arif Haleemਜਿਸ ਨੇ ਤੈਨੂੰ ਪੈਦਾ ਕੀਤਾ, ਫੇਰ ਤੈਨੂੰ ਸਵਾਂਰਿਆ ਅਤੇ ਤੇਰਾ ਸੰਤੁਲਣ ਰੱਖਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فِىٓ أَىِّ صُورَةٍ مَّا شَآءَ رَكَّبَكَ

Punjabi Translation - Arif Haleemਉਸ (ਰੱਬ) ਨੇ ਤੈਨੂੰ ਜਿਹੜਾ ਵੀ ਰੂਪ ਦੇਣਾ ਚਾਹਿਆ ਉਸੇ ਵਿਚ ਜੋੜ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَلَّا بَلْ تُكَذِّبُونَ بِٱلدِّينِ

Punjabi Translation - Arif Haleem(ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਠਲਾਉਂਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ عَلَيْكُمْ لَحَٰفِظِينَ

Punjabi Translation - Arif Haleemਜਦ ਕਿ ਤੁਹਾਡੇ ਉੱਤੇ ਨਿਗਰਾਨੀ ਲਈ (ਫ਼ਰਿਸ਼ਤੇ) ਨਿਯਤ ਕੀਤੇ ਹੋਏ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كِرَامًا كَٰتِبِينَ

Punjabi Translation - Arif Haleem(ਉਹ) ਪਤਵੰਤੇ ਲਿਖਾਰੀ ਹਨ।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَعْلَمُونَ مَا تَفْعَلُونَ

Punjabi Translation - Arif Haleemਉਹ ਜਾਣਦੇ ਹਨ, ਜੋ ਵੀ ਤੁਸੀਂ ਕਰਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱلْأَبْرَارَ لَفِى نَعِيمٍ

Punjabi Translation - Arif Haleemਬੇਸ਼ੱਕ ਨੇਕ ਲੋਕ (ਸਵਰਗਾਂ ਵਿਚ) ਆਨੰਦ ਮਾਣਨਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنَّ ٱلْفُجَّارَ لَفِى جَحِيمٍ

Punjabi Translation - Arif Haleemਅਤੇ ਭੈੜੇ ਲੋਕ ਜ਼ਰੂਰ ਹੀ ਨਰਕ ਵਿਚ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَصْلَوْنَهَا يَوْمَ ٱلدِّينِ

Punjabi Translation - Arif Haleemਇਹ ਲੋਕ ਬਦਲੇ ਵਾਲੇ ਦਿਨ ਇਸ (ਨਰਕ) ਵਿਚ ਦਾਖ਼ਿਲ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا هُمْ عَنْهَا بِغَآئِبِينَ

Punjabi Translation - Arif Haleemਅਤੇ ਇਹ ਲੋਕ ਇਸ (ਨਰਕ) ਤੋਂ ਬੱਚ ਨਹੀਂ ਸਕਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَدْرَىٰكَ مَا يَوْمُ ٱلدِّينِ

Punjabi Translation - Arif Haleemਤੁਸੀਂ ਕੀ ਜਾਣੋਂ ਕਿ ਬਦਲੇ ਦਾ ਦਿਨ ਕੀ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ مَآ أَدْرَىٰكَ مَا يَوْمُ ٱلدِّينِ

Punjabi Translation - Arif Haleemਤੁਸੀਂ ਉੱਕਾ ਹੀ ਨਹੀਂ ਜਾਣਦੇ ਕਿ ਬਦਲੇ ਵਾਲਾ ਦਿਨ ਕਿਹੋ ਜਿਹਾ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ لَا تَمْلِكُ نَفْسٌ لِّنَفْسٍ شَيْـًٔا وَٱلْأَمْرُ يَوْمَئِذٍ لِّلَّهِ

Punjabi Translation - Arif Haleemਉਸ ਦਿਹਾੜੇ ਕੋਈ ਵੀ ਵਿਅਕਤੀ ਕਿਸੇ ਲਈ ਕੁੱਝ ਵੀ ਕਰਨ ਦਾ ਅਧਿਕਾਰ ਨਹੀਂ ਰੱਖੇਗਾ ਅਤੇ ਉਸ ਦਿਨ ਹੁਕਮ ਕੇਵਲ ਅੱਲਾਹ ਦਾ ਹੀ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70