caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Burooj البروج

22 ਆਇਤਾਂ · ਮੱਕਾ · ਉਤਰਨ ਦਾ ਕ੍ਰਮ 27

بِسْمِ ٱللَّهِ ٱلرَّحْمَٰنِ ٱلرَّحِيمِ وَٱلسَّمَآءِ ذَاتِ ٱلْبُرُوجِ

Punjabi Translation - Arif Haleemਬੁਰਜਾਂ ਵਾਲੇ ਅਕਾਸ਼ ਦੀ ਸਹੁੰ। [1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْيَوْمِ ٱلْمَوْعُودِ

Punjabi Translation - Arif Haleemਅਤੇ ਉਸ ਦਿਨ ਦੀ ਸੰਹੁ ਜਿਸ (ਦੇ ਆਉਣ) ਦਾ ਵਚਨ ਦਿੱਤਾ ਹੋਇਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَشَاهِدٍ وَمَشْهُودٍ

Punjabi Translation - Arif Haleem(ਕਿਆਮਤ ਦਿਹਾੜੇ ਰੱਬ ਦੇ ਹਜ਼ੂਰ) ਹਾਜ਼ਰ ਹੋਣ ਵਾਲੀ (ਕਿਆਮਤ) ਅਤੇ ਹਾਜ਼ਰ ਕੀਤੇ ਗਏ (ਪ੍ਰਾਣੀਆਂ) ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُتِلَ أَصْحَٰبُ ٱلْأُخْدُودِ

Punjabi Translation - Arif Haleemਖ਼ੰਦਕਾਂ (ਖਾਈ) ਵਾਲੇ ਤਬਾਹ ਹੋ ਗਏ।[2]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلنَّارِ ذَاتِ ٱلْوَقُودِ

Punjabi Translation - Arif Haleemਉਹਨਾਂ ਖ਼ੰਦਕਾਂ ਵਿਚ (ਭੜਕਦੇ ਹੋਏ) ਬਾਲਣ ਵਾਲੀ ਅੱਗ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذْ هُمْ عَلَيْهَا قُعُودٌ

Punjabi Translation - Arif Haleemਜਦੋਂ ਉਹ ਉਸ ਖ਼ੰਦਕ (ਖਾਈ) ਦੇ ਕੰਢੇ ’ਤੇ ਬੈਠੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَهُمْ عَلَىٰ مَا يَفْعَلُونَ بِٱلْمُؤْمِنِينَ شُهُودٌ

Punjabi Translation - Arif Haleemਅਤੇ ਜੋ ਕੁੱਝ ਉਹ ਈਮਾਨ ਵਾਲਿਆਂ ਨਾਲ ਕਰ ਰਹੇ ਸੀ (ਅਸੀਂ) ਉਸ ਨੂੰ ਵੇਖ ਰਹੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا نَقَمُوا۟ مِنْهُمْ إِلَّآ أَن يُؤْمِنُوا۟ بِٱللَّهِ ٱلْعَزِيزِ ٱلْحَمِيدِ

Punjabi Translation - Arif Haleemਅਤੇ ਉਹਨਾਂ (ਜ਼ਾਲਮਾਂ) ਨੂੰ (ਈਮਾਨ ਵਾਲਿਆਂ ਦਾ) ਇਹੋ ਕੰਮ ਬੁਰਾ ਲੱਗ ਰਿਹਾ ਸੀ ਕਿ ਉਹ ਉਸ ਅੱਲਾਹ ਉੱਤੇ ਈਮਾਨ ਲਿਆਏ ਸਨ, ਜਿਹੜਾ ਜ਼ੋਰਾਵਰ ਅਤੇ ਸ਼ਲਾਘਾਯੋਗ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى لَهُۥ مُلْكُ ٱلسَّمَٰوَٰتِ وَٱلْأَرْضِ وَٱللَّهُ عَلَىٰ كُلِّ شَىْءٍ شَهِيدٌ

Punjabi Translation - Arif Haleemਉਹ ਹਸਤੀ ਕਿ ਉਸੇ ਲਈ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ਅਤੇ ਅੱਲਾਹ ਹਰੇਕ ਚੀਜ਼ ਨੂੰ ਵੇਖ ਰਿਹਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱلَّذِينَ فَتَنُوا۟ ٱلْمُؤْمِنِينَ وَٱلْمُؤْمِنَٰتِ ثُمَّ لَمْ يَتُوبُوا۟ فَلَهُمْ عَذَابُ جَهَنَّمَ وَلَهُمْ عَذَابُ ٱلْحَرِيقِ

Punjabi Translation - Arif Haleemਜਿਨ੍ਹਾਂ ਲੋਕਾਂ ਨੇ ਈਮਾਨ ਵਾਲੇ ਪੁਰਸ਼ਾਂ ਨੂੰ ਅਤੇ ਈਮਾਨ ਵਾਲੀਆਂ ਜ਼ਨਾਨੀਆਂ ਨੂੰ ਸਤਾਇਆ ਫੇਰ (ਇਸ ਤੋਂ) ਤੌਬਾ ਵੀ ਨਹੀਂ, ਕੀਤੀ ਉਹਨਾਂ ਲਈ ਨਰਕ ਦਾ ਅਜ਼ਾਬ (ਸਜ਼ਾ) ਹੈ ਅਤੇ ਉਹਨਾਂ ਲਈ ਸਾੜੇ ਜਾਣ ਵਾਲੀ ਸਜ਼ਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَهُمْ جَنَّٰتٌ تَجْرِى مِن تَحْتِهَا ٱلْأَنْهَٰرُ ذَٰلِكَ ٱلْفَوْزُ ٱلْكَبِيرُ

Punjabi Translation - Arif Haleemਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹਨਾਂ ਲਈ ਬਾਗ਼ ਹਨ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ, ਇਹੋ ਅਸਲੀ ਕਾਮਯਾਬੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ بَطْشَ رَبِّكَ لَشَدِيدٌ

Punjabi Translation - Arif Haleemਬੇਸ਼ਕ ਤੁਹਾਡੇ ਰੱਬ ਦੀ ਪਕੜ ਬਹੁਤ ਹੀ ਕਰੜੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّهُۥ هُوَ يُبْدِئُ وَيُعِيدُ

Punjabi Translation - Arif Haleemਬੇਸ਼ੱਕ ਉਹੀਓ ਪਹਿਲੀ ਵਾਰ ਪੈਦਾ ਕਰਦਾ ਹੈ ਅਤੇ ਉਹੀਓ ਦੂਜੀ ਵਾਰ (ਮਰਨ ਤੋਂ ਬਾਅਦ) ਪੈਦਾ ਕਰੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَهُوَ ٱلْغَفُورُ ٱلْوَدُودُ

Punjabi Translation - Arif Haleemਉਹ ਬਹੁਤ ਹੀ ਵੱਡਾ ਬਖ਼ਸ਼ਣਹਾਰ ਅਤੇ ਬਹੁਤ ਹੀ ਮੁਹੱਬਤ ਕਰਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ذُو ٱلْعَرْشِ ٱلْمَجِيدُ

Punjabi Translation - Arif Haleemਉਹ ਅਰਸ਼ ਦਾ ਮਾਲਿਕ ਅਤੇ ਉੱਚੀ ਸ਼ਾਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَعَّالٌ لِّمَا يُرِيدُ

Punjabi Translation - Arif Haleemਜੋ ਚਾਹੁੰਦਾ ਹੈ ਕਰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هَلْ أَتَىٰكَ حَدِيثُ ٱلْجُنُودِ

Punjabi Translation - Arif Haleemਕੀ ਤੁਹਾਨੂੰ ਫ਼ੋਜਾਂ ਦੀ ਖ਼ਬਰ ਪਹੁੰਚੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فِرْعَوْنَ وَثَمُودَ

Punjabi Translation - Arif Haleemਭਾਵ ਫ਼ਿਰਔਨ ਅਤੇ ਸਮੂਦ (ਦੀਆਂ ਫ਼ੌਜਾਂ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بَلِ ٱلَّذِينَ كَفَرُوا۟ فِى تَكْذِيبٍ

Punjabi Translation - Arif Haleemਜਦ ਕਿ ਕਾਫ਼ਿਰ (ਇਨਕਾਰੀ) ਤਾਂ (ਇਸ ਖ਼ਬਰ ਨੂੰ) ਝੁਠਲਾਉਣ ਵਿਚ ਲੱਗੇ ਹੋਏ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱللَّهُ مِن وَرَآئِهِم مُّحِيطٌۢ

Punjabi Translation - Arif Haleemਅਤੇ (ਜਦ ਕਿ) ਅੱਲਾਹ ਨੇ ਹਰ ਪਾਸਿਓਂ ਉਹਨਾਂ ਨੂੰ ਘੇਰਾ ਪਾ ਰੱਖਿਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بَلْ هُوَ قُرْءَانٌ مَّجِيدٌ

Punjabi Translation - Arif Haleemਇਹ .ਕੁਰਆਨ ਤਾਂ ਉੱਚੀ ਸ਼ਾਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فِى لَوْحٍ مَّحْفُوظٍۭ

Punjabi Translation - Arif Haleemਜੋ ਕਿ ਲੋਹੇ ਮਹਿਫੂਜ਼ (ਸੁਰੱਖਿਅਤ ਪੱਟੀ) ਵਿਚ (ਲਿਿਖਆ ਹੋਇਆ) ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70