ਸੂਰਤ At-Taariq الطارق
17 ਆਇਤਾਂ · ਮੱਕਾ · ਉਤਰਨ ਦਾ ਕ੍ਰਮ 36
بِسْمِ ٱللَّهِ ٱلرَّحْمَٰنِ ٱلرَّحِيمِ وَٱلسَّمَآءِ وَٱلطَّارِقِ
Punjabi Translation - Arif Haleemਸਹੁੰ ਹੈ ਅਕਾਸ਼ ਦੀ ਅਤੇ ਰਾਤ ਵੇਲੇ ਆਉਣ ਵਾਲੇ ਦੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَآ أَدْرَىٰكَ مَا ٱلطَّارِقُ
Punjabi Translation - Arif Haleemਤੁਸੀਂ ਕੀ ਜਾਣੋਂ ਕਿ ਰਾਤ ਵੇਲੇ ਕੀ ਆਉਣ ਵਾਲਾ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلنَّجْمُ ٱلثَّاقِبُ
Punjabi Translation - Arif Haleemਉਹ ਇਕ ਲਿਸ਼ਕਦਾ ਹੋਇਆ ਤਾਰਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِن كُلُّ نَفْسٍ لَّمَّا عَلَيْهَا حَافِظٌ
Punjabi Translation - Arif Haleemਕੋਈ ਜੀਵ ਅਜਿਹਾ ਨਹੀਂ, ਜਿਸ ਉੱਤੇ ਕੋਈ ਰਾਖੀ ਕਰਨ ਵਾਲਾ ਨਾ ਹੋਵੇ। [1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَلْيَنظُرِ ٱلْإِنسَٰنُ مِمَّ خُلِقَ
Punjabi Translation - Arif Haleemਸੋ ਮਨੁੱਖ ਨੂੰ ਰਤਾ ਇਹ ਵੇਖਣਾ ਚਾਹੀਦਾ ਹੈ ਕਿ ਉਹ ਕਿਸ ਚੀਜ਼ ਤੋਂ ਪੈਦਾ ਕੀਤਾ ਗਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
خُلِقَ مِن مَّآءٍ دَافِقٍ
Punjabi Translation - Arif Haleemਉਹ ਉੱਛਲਣ ਵਾਲੇ ਪਾਣੀ (ਵੀਰਜ) ਤੋਂ ਪੈਦਾ ਕੀਤਾ ਗਿਆ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَخْرُجُ مِنۢ بَيْنِ ٱلصُّلْبِ وَٱلتَّرَآئِبِ
Punjabi Translation - Arif Haleemਜਿਹੜਾ ਪਿੱਠ ਅਤੇ ਹਿੱਕ ਦੀਆਂ ਹੱਠੀਆਂ ਦੇ ਵਿਚਾਲਿਓਂ ਨਿਕਲਦਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُۥ عَلَىٰ رَجْعِهِۦ لَقَادِرٌ
Punjabi Translation - Arif Haleemਬੇਸ਼ੱਕ ਉਹ (ਅੱਲਾਹ) ਇਸ (ਮਨੁੱਖ) ਨੂੰ ਮੁੜ ਪੈਦਾ ਕਰਨ ਵਿਚ ਵੀ ਸਮਰਥ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَ تُبْلَى ٱلسَّرَآئِرُ
Punjabi Translation - Arif Haleemਜਿਸ ਦਿਨ ਸਾਰੇ ਭੇਤ ਖੋਲ੍ਹ ਦਿੱਤੇ ਜਾਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَمَا لَهُۥ مِن قُوَّةٍ وَلَا نَاصِرٍ
Punjabi Translation - Arif Haleemਤਾਂ (ਉਸ ਸਮੇਂ) ਮਨੁੱਖ ਕੋਲ ਨਾ ਕੋਈ ਜ਼ੋਰ ਹੋਵੇਗਾ ਅਤੇ ਨਾ ਹੀ ਉਸ ਦਾ ਕੋਈ ਸਹਾਈ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلسَّمَآءِ ذَاتِ ٱلرَّجْعِ
Punjabi Translation - Arif Haleemਸਹੁੰ ਹੈ ਵਾਰ-ਵਾਰ ਮੀਂਹ ਬਰਸਾਉਣ ਵਾਲੇ ਅਕਾਸ਼ ਦੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱلْأَرْضِ ذَاتِ ٱلصَّدْعِ
Punjabi Translation - Arif Haleemਅਤੇ ਪਾਟ ਜਾਣ ਵਾਲੀ ਧਰਤੀ ਦੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُۥ لَقَوْلٌ فَصْلٌ
Punjabi Translation - Arif Haleemਬੇਸ਼ੱਕ ਇਹ (.ਕੁਰਆਨ) ਇਕ ਨਪੀ ਤੁਲੀ ਗੱਲ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَا هُوَ بِٱلْهَزْلِ
Punjabi Translation - Arif Haleemਇਹ ਕੋਈ ਹਾਸਾ ਮਖੌਲ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّهُمْ يَكِيدُونَ كَيْدًا
Punjabi Translation - Arif Haleemਬੇਸ਼ੱਕ ਇਹ (ਕਾਫ਼ਿਰ) ਕੁੱਝ ਚਾਲਾਂ ਚੱਲ ਰਹੇ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَكِيدُ كَيْدًا
Punjabi Translation - Arif Haleemਅਤੇ ਮੈਂ ਵੀ ਇਕ ਚਾਲ ਚਲਦਾ ਹਾਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَمَهِّلِ ٱلْكَٰفِرِينَ أَمْهِلْهُمْ رُوَيْدًۢا
Punjabi Translation - Arif Haleemਸੋ (ਹੇ ਨਬੀ!) ਤੁਸੀਂ ਇਹਨਾਂ ਕਾਫ਼ਿਰਾਂ ਨੂੰ ਇਹਨਾਂ ਦੇ ਹਾਲ ’ਤੇ ਹੀ ਛੱਡ ਦਿਓ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→