ਸੂਰਤ Al-Ghaashiya الغاشية
26 ਆਇਤਾਂ · ਮੱਕਾ · ਉਤਰਨ ਦਾ ਕ੍ਰਮ 68
بِسْمِ ٱللَّهِ ٱلرَّحْمَٰنِ ٱلرَّحِيمِ هَلْ أَتَىٰكَ حَدِيثُ ٱلْغَٰشِيَةِ
Punjabi Translation - Arif Haleemਕੀ ਤੁਹਾਨੂੰ (ਹਰੇਕ ਚੀਜ਼ ’ਤੇ) ਛਾ ਜਾਣ ਵਾਲੀ (ਕਿਆਮਤ) ਦੀ ਸੂਚਨਾ ਪਹੁੰਚ ਗਈ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وُجُوهٌ يَوْمَئِذٍ خَٰشِعَةٌ
Punjabi Translation - Arif Haleemਉਸ ਦਿਹਾੜੇ ਕਿੰਨੇ ਹੀ ਚਿਹਰੇ ਜ਼ਲੀਲ (ਰੁਸਵਾ) ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
عَامِلَةٌ نَّاصِبَةٌ
Punjabi Translation - Arif Haleem(ਸੰਸਾਰਿਕ ਜੀਵਨ ਲਈ) ਕਰੜੀ ਮਿਹਨਤ ਕਰਨ ਵਾਲੇ ਥੱਕੇ ਹਾਰੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
تَصْلَىٰ نَارًا حَامِيَةً
Punjabi Translation - Arif Haleemਸੁਲਘਦੀ ਹੋਈ ਅੱਗ ਵਿਚ ਸੁੱਟੇ ਜਾਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
تُسْقَىٰ مِنْ عَيْنٍ ءَانِيَةٍ
Punjabi Translation - Arif Haleemਉਹਨਾਂ ਨੂੰ (ਨਰਕ ਵਿਚ) ਉੱਬਲਦੇ ਹੋਏ ਸੋਮੇ ਦਾ ਪਾਣੀ ਪਿਆਇਆ ਜਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّيْسَ لَهُمْ طَعَامٌ إِلَّا مِن ضَرِيعٍ
Punjabi Translation - Arif Haleemਉਹਨਾਂ ਦਾ ਭੋਜਨ ਕੇਵਲ ਕੰਢੇਦਾਰ ਝਾੜੀਆਂ ਹੋਣਗੀਆਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّا يُسْمِنُ وَلَا يُغْنِى مِن جُوعٍ
Punjabi Translation - Arif Haleemਜਿਹੜਾ ਨਾ ਤਾਂ ਮੋਟਾ ਕਰੇਗਾ ਅਤੇ ਨਾ ਹੀ ਭੁੱਖ ਮਟਾਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وُجُوهٌ يَوْمَئِذٍ نَّاعِمَةٌ
Punjabi Translation - Arif Haleemਉਸੇ ਦਿਨ ਕਈ ਚਿਹਰੇ ਖਿੜੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لِّسَعْيِهَا رَاضِيَةٌ
Punjabi Translation - Arif Haleem(ਸੰਸਾਰ ਵਿਚ) ਆਪਣੀਆਂ ਕੀਤੀਆਂ ਕੋਸ਼ਿਸ਼ਾਂ ’ਤੇ ਖ਼ੁਸ਼ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى جَنَّةٍ عَالِيَةٍ
Punjabi Translation - Arif Haleemਸਵਰਗਾਂ ਵਿਖੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّا تَسْمَعُ فِيهَا لَٰغِيَةً
Punjabi Translation - Arif Haleemਉਸ ਵਿਚ ਉਹ ਕੋਈ ਵੀ ਵਿਅਰਥ ਗੱਲ ਨਹੀਂ ਸੁਣਨਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِيهَا عَيْنٌ جَارِيَةٌ
Punjabi Translation - Arif Haleemਉਸ (ਸਵਰਗ) ਵਿਚ ਇਕ ਚਸ਼ਮਾਂ ਵਗਦਾ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِيهَا سُرُرٌ مَّرْفُوعَةٌ
Punjabi Translation - Arif Haleemਉਸ ਵਿਚ ਉੱਚੇ ਤਖ਼ਤ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَكْوَابٌ مَّوْضُوعَةٌ
Punjabi Translation - Arif Haleemਅਤੇ ਜਾਮ ਰੱਖੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَنَمَارِقُ مَصْفُوفَةٌ
Punjabi Translation - Arif Haleemਕਤਾਰਾਂ ਵਿਚ ਗਾਵੇ ਲੱਗੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَزَرَابِىُّ مَبْثُوثَةٌ
Punjabi Translation - Arif Haleemਅਤੇ ਵਧੀਆ ਕਾਲੀਨ ਵਿਛੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
أَفَلَا يَنظُرُونَ إِلَى ٱلْإِبِلِ كَيْفَ خُلِقَتْ
Punjabi Translation - Arif Haleemਕੀ ਉਹ (ਰੱਬ ਦੇ ਇਨਕਾਰੀ) ਊਠਾਂ ਵੱਲ ਨਹੀਂ ਵੇਖਦੇ ਕਿ ਉਹ ਕਿਵੇਂ ਪੈਦਾ ਕੀਤੇ ਗਏ ਹਨ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِلَى ٱلسَّمَآءِ كَيْفَ رُفِعَتْ
Punjabi Translation - Arif Haleemਅਤੇ ਅਕਾਸ਼ ਨੂੰ (ਨਹੀਂ ਵੇਖਦੇ) ਕਿ ਕਿਵੇਂ ਉੱਚਾ ਕੀਤਾ ਗਿਆ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِلَى ٱلْجِبَالِ كَيْفَ نُصِبَتْ
Punjabi Translation - Arif Haleemਅਤੇ ਪਹਾੜਾਂ ਵੱਲ (ਨਹੀਂ ਵੇਖਦੇ) ਕਿ ਕਿਵੇਂ ਗੱਡੇ ਹੋਏ ਹਨ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِلَى ٱلْأَرْضِ كَيْفَ سُطِحَتْ
Punjabi Translation - Arif Haleemਅਤੇ ਧਰਤੀ ਵੱਲ (ਨਹੀਂ ਵੇਖਦੇ) ਕਿ ਕਿਵੇਂ ਵਿਛਾਈ ਗਈ ਹੈ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَذَكِّرْ إِنَّمَآ أَنتَ مُذَكِّرٌ
Punjabi Translation - Arif Haleemਸੋ ਤੁਸੀਂ (ਹੇ ਨਬੀ!) ਨਸੀਹਤ ਕਰਦੇ ਰਹੋ, ਤੁਸੀਂ ਤਾਂ ਕੇਵਲ ਨਸੀਹਤ ਕਰਨ ਵਾਲੇ ਹੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
لَّسْتَ عَلَيْهِم بِمُصَيْطِرٍ
Punjabi Translation - Arif Haleemਤੁਸੀਂ ਇਹਨਾਂ ’ਤੇ ਕੋਈ ਦਰੋਗਾ ਨਹੀਂ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِلَّا مَن تَوَلَّىٰ وَكَفَرَ
Punjabi Translation - Arif Haleemਹਾਂ ਜਿਸ ਵਿਅਕਤੀ ਨੇ (ਤੁਹਾਡੀ ਨਸੀਹਤ ਤੋਂ) ਮੂੰਹ ਮੋੜ੍ਹਿਆ ਅਤੇ ਇਨਕਾਰ ਕੀਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَيُعَذِّبُهُ ٱللَّهُ ٱلْعَذَابَ ٱلْأَكْبَرَ
Punjabi Translation - Arif Haleemਉਸ ਨੂੰ ਅੱਲਾਹ ਬਹੁਤ ਵੱਡਾ ਅਜ਼ਾਬ ਦੇਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ إِلَيْنَآ إِيَابَهُمْ
Punjabi Translation - Arif Haleemਬੇਸ਼ੱਕ ਸਾਡੇ ਵੱਲ ਹੀ ਇਹਨਾਂ ਸਭ ਨੇ ਪਰਤਣਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ثُمَّ إِنَّ عَلَيْنَا حِسَابَهُم
Punjabi Translation - Arif Haleemਫੇਰ ਬੇਸ਼ੱਕ ਇਹਨਾਂ ਦਾ ਲੇਖਾ-ਜੋਖਾ ਲੈਣਾ ਸਾਡੇ ਹੀ ਜ਼ਿੰਮੇ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→