caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba التوبة

129 ਆਇਤਾਂ · ਮਦੀਨਾ · ਉਤਰਨ ਦਾ ਕ੍ਰਮ 113

بَرَآءَةٌ مِّنَ ٱللَّهِ وَرَسُولِهِۦٓ إِلَى ٱلَّذِينَ عَٰهَدتُّم مِّنَ ٱلْمُشْرِكِينَ

Punjabi Translation - Arif Haleem(ਹੇ ਮੁਸਲਮਾਨੋ!) ਜਿਨ੍ਹਾਂ ਮੁਸ਼ਰਿਕਾਂ ਨਾਲ ਤੁਸੀਂ ਸੰਧੀ ਕਰ ਰੱਖੀ ਹੈ, ਅੱਲਾਹ ਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ ਸ:) ਵੱਲੋਂ ਉਹਨਾਂ ਨੂੰ ਕੋਰਾ ਜਵਾਬ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَسِيحُوا۟ فِى ٱلْأَرْضِ أَرْبَعَةَ أَشْهُرٍ وَٱعْلَمُوٓا۟ أَنَّكُمْ غَيْرُ مُعْجِزِى ٱللَّهِ وَأَنَّ ٱللَّهَ مُخْزِى ٱلْكَٰفِرِينَ

Punjabi Translation - Arif Haleemਸੋ (ਹੇ ਮੁਸ਼ਰਿਕੋ!) ਤੁਸੀਂ ਲੋਕ ਦੇਸ਼ (ਮੱਕੇ) ਵਿਚ ਚਾਰ ਮਹੀਨੇ ਤਕ ਟੁਰ ਫਿਰ ਲਵੋ ਅਤੇ ਇਹ ਜਾਣ ਲਓ ਕਿ ਤੁਸੀਂ ਅੱਲਾਹ ਨੂੰ ਬੇਵਸ ਨਹੀਂ ਕਰ ਸਕਦੇ ਅਤੇ ਇਹ ਵੀ (ਚੇਤੇ ਰੱਖੋ) ਕਿ ਅੱਲਾਹ ਕਾਫ਼ਿਰਾਂ ਨੂੰ ਜ਼ਲੀਲ ਕਰਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَذَٰنٌ مِّنَ ٱللَّهِ وَرَسُولِهِۦٓ إِلَى ٱلنَّاسِ يَوْمَ ٱلْحَجِّ ٱلْأَكْبَرِ أَنَّ ٱللَّهَ بَرِىٓءٌ مِّنَ ٱلْمُشْرِكِينَ وَرَسُولُهُۥ فَإِن تُبْتُمْ فَهُوَ خَيْرٌ لَّكُمْ وَإِن تَوَلَّيْتُمْ فَٱعْلَمُوٓا۟ أَنَّكُمْ غَيْرُ مُعْجِزِى ٱللَّهِ وَبَشِّرِ ٱلَّذِينَ كَفَرُوا۟ بِعَذَابٍ أَلِيمٍ

Punjabi Translation - Arif Haleemਅੱਲਾਹ ਤੇ ਉਹਦੇ ਰਸੂਲ ਵੱਲੋਂ ਲੋਕਾਂ ਨੂੰ ਵੱਡੇ ਹੱਜ ਦੇ ਦਿਨ ਸੂਚਿਤ ਕੀਤਾ ਜਾਂਦਾ ਹੈ ਕਿ ਅੱਲਾਹ ਅਤੇ ਉਸ ਦੇ ਰਸੂਲ ਦੀ ਮੁਸ਼ਰਿਕਾਂ ਪ੍ਰਤੀ ਕੋਈ ਜ਼ਿੰਮੇਵਾਰੀ ਨਹੀਂ, ਪਰ ਜੇ ਤੁਸੀਂ ਲੋਕ ਹੁਣ ਵੀ ਤੌਬਾ ਕਰ ਲਵੋ ਤਾਂ ਇਹੋ ਤੁਹਾਡੇ ਹੱਕ ਵਿਚ ਚੰਗੀ ਗੱਲ ਹੈ। ਜੇ ਤੁਸੀਂ ਸੱਚਾਈ ਤੋਂ ਮੂੰਹ ਮੋੜਦੇ ਹੋ ਤਾਂ ਖ਼ਬਰਦਾਰ ਰਹੋ ਕਿ ਤੁਸੀਂ ਅੱਲਾਹ ਨੂੰ ਹਰਾ ਨਹੀਂ ਸਕਦੇ। (ਹੇ ਨਬੀ!) ਤੁਸੀਂ ਕਾਫ਼ਿਰਾਂ ਨੂੰ ਦੁਖਦਾਈ ਅਜ਼ਾਬ ਦੀ ਖ਼ਬਰ ਸੁਣਾ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا ٱلَّذِينَ عَٰهَدتُّم مِّنَ ٱلْمُشْرِكِينَ ثُمَّ لَمْ يَنقُصُوكُمْ شَيْـًٔا وَلَمْ يُظَٰهِرُوا۟ عَلَيْكُمْ أَحَدًا فَأَتِمُّوٓا۟ إِلَيْهِمْ عَهْدَهُمْ إِلَىٰ مُدَّتِهِمْ إِنَّ ٱللَّهَ يُحِبُّ ٱلْمُتَّقِينَ

Punjabi Translation - Arif Haleemਪਰ (ਹੇ ਮੁਸਲਮਾਨੋ!) ਉਹਨਾਂ ਮੁਸ਼ਰਿਕਾਂ ਤੋਂ ਜਿਨ੍ਹਾਂ ਨਾਲ ਤੁਹਾਡਾ ਸਮਝੌਤਾ ਹੋ ਚੁੱਕਿਆ ਹੈ ਅਤੇ ਉਹਨਾਂ ਨੇ ਤੁਹਾਡਾ ਸਾਥ ਨਿਭਾਉਣ ਵਿਚ ਕੋਈ ਕਸਰ ਵੀ ਨਹੀਂ ਛੱਡੀ ਅਤੇ ਨਾ ਹੀ ਤੁਹਾਡੇ ਵਿਰੁੱਧ ਕਿਸੇ ਦੀ ਮਦਦ ਕੀਤੀ ਹੈ ਤਾਂ ਤੁਸੀਂ ਉਹਨਾਂ ਦੇ ਨਾਲ ਸਮਝੌਤੇ ਦੀ ਮਿਥੀ ਹੋਈ ਮੁੱਦਤ ਪੂਰੀ ਕਰੋ। ਅੱਲਾਹ ਪਰਹੇਜ਼ਗਾਰਾਂ ਨੂੰ ਪਸੰਦ ਕਰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِذَا ٱنسَلَخَ ٱلْأَشْهُرُ ٱلْحُرُمُ فَٱقْتُلُوا۟ ٱلْمُشْرِكِينَ حَيْثُ وَجَدتُّمُوهُمْ وَخُذُوهُمْ وَٱحْصُرُوهُمْ وَٱقْعُدُوا۟ لَهُمْ كُلَّ مَرْصَدٍ فَإِن تَابُوا۟ وَأَقَامُوا۟ ٱلصَّلَوٰةَ وَءَاتَوُا۟ ٱلزَّكَوٰةَ فَخَلُّوا۟ سَبِيلَهُمْ إِنَّ ٱللَّهَ غَفُورٌ رَّحِيمٌ

Punjabi Translation - Arif Haleemਜਦੋਂ ਹਰਾਮ (ਵਰਜੇ ਹੋਏ) ਮਹੀਨੇ ਲੰਘ ਜਾਣ ਤਾਂ ਤੁਸੀਂ ਮੁਸ਼ਰਿਕਾਂ ਨੂੰ ਜਿੱਥੇ ਵੀ ਵੇਖੋ ਉਹਨਾਂ ਨੂੰ ਕਤਲ ਕਰ ਦਿਓ, ਉਹਨਾਂ ਨੂੰ ਫੜੋ ਅਤੇ ਉਹਨਾਂ ਦਾ ਘੇਰਾਓ ਕਰੋ, ਉਹਨਾਂ ਦੀ ਘਾਤ ਵਿਚ ਹਰੇਕ ਘਾਟੀ ਵਿਚ ਜਾਓ,[1] ਹਾਂ! ਜੇ ਉਹ ਤੌਬਾ ਕਰ ਲੈਣ ਤੇ ਨਮਾਜ਼ ਦੇ ਪਾਬੰਧ ਹੋ ਜਾਣ ਅਤੇ ਜ਼ਕਾਤ ਦੇਣ ਲੱਗ ਜਾਣ ਤਾਂ (ਹੇ ਮੁਸਲਮਾਨੋ!) ਤੁਸੀਂ ਉਹਨਾਂ ਨੂੰ ਛੱਡ ਦਿਓ। ਬੇਸ਼ੱਕ ਅੱਲਾਹ ਮਿਹਰਾਂ ਕਰਨ ਵਾਲਾ ਤੇ ਬਖ਼ਸ਼ਣਹਾਰ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِنْ أَحَدٌ مِّنَ ٱلْمُشْرِكِينَ ٱسْتَجَارَكَ فَأَجِرْهُ حَتَّىٰ يَسْمَعَ كَلَٰمَ ٱللَّهِ ثُمَّ أَبْلِغْهُ مَأْمَنَهُۥ ذَٰلِكَ بِأَنَّهُمْ قَوْمٌ لَّا يَعْلَمُونَ

Punjabi Translation - Arif Haleem(ਹੇ ਨਬੀ!) ਜੇ ਮੁਸ਼ਰਿਕਾਂ ਵਿੱਚੋਂ ਕੋਈ ਵੀ ਵਿਅਕਤੀ ਤੁਹਾਥੋਂ ਸ਼ਰਨ ਮੰਗੇ ਤਾਂ ਉਸ ਨੂੰ ਸ਼ਰਨ ਵਿਚ ਲੈ ਲਓ ਜਦੋਂ ਉਹ ਅੱਲਾਹ ਦਾ ਕਲਾਮ (.ਕੁਰਆਨ) ਸੁਣ ਲਵੇ ਤਾਂ ਫੇਰ ਉਸ (ਮੁਸ਼ਰਿਕ) ਨੂੰ ਉਸ ਦੇ ਸੁਰੱਖਿਅਤ ਟਿਕਾਣੇ ’ਤੇ ਪਹੁੰਚਾ ਦਿਓ। ਇੰਜ ਇਸ ਲਈ (ਕਰਨਾ) ਹੈ ਕਿਉਂ ਜੋ ਇਹ ਲੋਕ ਗਿਆਨ ਨਹੀਂ ਰੱਖਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَيْفَ يَكُونُ لِلْمُشْرِكِينَ عَهْدٌ عِندَ ٱللَّهِ وَعِندَ رَسُولِهِۦٓ إِلَّا ٱلَّذِينَ عَٰهَدتُّمْ عِندَ ٱلْمَسْجِدِ ٱلْحَرَامِ فَمَا ٱسْتَقَٰمُوا۟ لَكُمْ فَٱسْتَقِيمُوا۟ لَهُمْ إِنَّ ٱللَّهَ يُحِبُّ ٱلْمُتَّقِينَ

Punjabi Translation - Arif Haleemਭਲਾਂ ਮੁਸ਼ਰਿਕਾਂ ਲਈ ਅੱਲਾਹ ਅਤੇ ਉਸ ਦੇ ਰਸੂਲ ਦੀਆਂ ਨਜ਼ਰਾਂ ਵਿਚ ਕੋਈ ਸੰਧੀ-ਸਮਝੌਤਾ ਕਿਵੇਂ ਰਹਿ ਸਕਦਾ ਹੈ, ਛੁੱਟ ਉਹਨਾਂ ਤੋਂ ਜਿਨ੍ਹਾਂ ਨਾਲ ਤੁਸੀਂ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਲਾਗੇ ਸਮਝੌਤਾ ਕੀਤਾ ਸੀ। ਜਦ ਉਹ ਲੋਕ ਤੁਹਾਡੇ ਨਾਲ ਸਮਝੌਤਾ ਨਿਭਾਉਣ, ਤੁਸੀਂ ਵੀ ਉਹਨਾਂ ਨਾਲ ਸੰਧੀ ਨਿਭਾਓ। ਅੱਲਾਹ ਡਰ-ਭੌ ਮੰਣਨ ਵਾਲਿਆਂ ਨੂੰ ਪਸੰਦ ਕਰਦਾ ਹੈ।[2]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَيْفَ وَإِن يَظْهَرُوا۟ عَلَيْكُمْ لَا يَرْقُبُوا۟ فِيكُمْ إِلًّا وَلَا ذِمَّةً يُرْضُونَكُم بِأَفْوَٰهِهِمْ وَتَأْبَىٰ قُلُوبُهُمْ وَأَكْثَرُهُمْ فَٰسِقُونَ

Punjabi Translation - Arif Haleem(ਹੇ ਨਬੀ! ਇਹਨਾਂ ਮੁਸ਼ਰਿਕਾਂ ਨਾਲ ਸੰਧੀ ਕਿਵੇਂ ਹੋ ਸਕਦੀ ਹੈ) ਜਦ ਕਿ ਉਹਨਾਂ ਦਾ ਹਾਲ ਤਾਂ ਇਹ ਹੈ ਕਿ ਜੇ ਉਹ ਤੁਹਾਡੇ ’ਤੇ ਭਾਰੂ ਹੋ ਜਾਣ ਤਾਂ ਨਾ ਤਾਂ ਉਹ ਤੁਹਾਡੇ ਮਾਮਲੇ ਵਿਚ ਕਿਸੇ ਰਿਸ਼ਤੇ-ਨਾਤੇ ਦੀ ਪਰਵਾਹ ਕਰਨ ਨਾਂ ਹੀ ਆਪਣੇ ਕਿਸੇ ਸੰਧੀ ਸਮਝੌਤੇ ਦੀ। ਉਹ ਆਪਣੀਆਂ ਗੱਲਾਂ ਨਾਲ ਹੀ ਤੁਹਾਨੂੰ ਖ਼ੁਸ਼ ਕਰਨ ਵਿਚ ਲੱਗੇ ਹੋਏ ਹਨ, ਪਰ ਦਿਲ ਤੋਂ ਇਨਕਾਰ ਕਰਦੇ ਹਨ। ਇਹਨਾਂ ਵਿੱਚੋਂ ਬਹੁਤੇ ਨਾ-ਫ਼ਰਮਾਨ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱشْتَرَوْا۟ بِـَٔايَٰتِ ٱللَّهِ ثَمَنًا قَلِيلًا فَصَدُّوا۟ عَن سَبِيلِهِۦٓ إِنَّهُمْ سَآءَ مَا كَانُوا۟ يَعْمَلُونَ

Punjabi Translation - Arif Haleemਉਹਨਾਂ (ਮੁਸ਼ਰਿਕਾਂ) ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਬਹੁਤ ਹੀ ਥੋੜ੍ਹੀ ਕੀਮਤ ’ਤੇ ਵੇਚ ਸੁੱਟਿਆ ਹੈ ਅਤੇ ਦੂਜੇ ਲੋਕਾਂ ਨੂੰ ਵੀ ਉਸ (ਅੱਲਾਹ) ਦੀ ਰਾਹ ਤੋਂ ਰੋਕਦੇ ਹਨ। ਬਹੁਤ ਹੀ ਭੈੜੀਆਂ ਕਰਤੂਤਾਂ ਹਨ, ਜੋ ਉਹ ਕਰ ਰਹੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا يَرْقُبُونَ فِى مُؤْمِنٍ إِلًّا وَلَا ذِمَّةً وَأُو۟لَٰٓئِكَ هُمُ ٱلْمُعْتَدُونَ

Punjabi Translation - Arif Haleemਉਹ (ਮੁਸ਼ਰਿਕ) ਤਾਂ ਕਿਸੇ ਮੁਸਲਮਾਨ ਦੇ ਮਾਮਲੇ ਵਿਚ ਨਾ ਤਾਂ ਕਿਸੇ ਰਿਸ਼ਤੇਦਾਰੀ ਦੀ ਪਰਵਾਹ ਕਰਦੇ ਹਨ ਅਤੇ ਨਾ ਹੀ ਕਿਸੇ ਸਮਝੌਤੇ ਦਾ ਲਿਹਾਜ਼ ਰੱਖਦੇ ਹਨ। ਇਹ ਲੋਕ ਤਾਂ ਹੱਦਾਂ ਟੱਪਣ ਵਾਲੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِن تَابُوا۟ وَأَقَامُوا۟ ٱلصَّلَوٰةَ وَءَاتَوُا۟ ٱلزَّكَوٰةَ فَإِخْوَٰنُكُمْ فِى ٱلدِّينِ وَنُفَصِّلُ ٱلْـَٔايَٰتِ لِقَوْمٍ يَعْلَمُونَ

Punjabi Translation - Arif Haleemਜੇ ਹੁਣ ਵੀ ਇਹ ਤੌਬਾ ਕਰ ਲੈਣ, ਨਮਾਜ਼ ਦੀ ਪਾਬੰਦੀ ਕਰਨ ਅਤੇ ਜ਼ਕਾਤ ਅਦਾ ਕਰਦੇ ਰਹਿਣ ਤਾਂ ਇਹ ਤੁਹਾਡੇ ਦੀਨੀ ਭਰਾ ਹਨ। ਅਸੀਂ (ਅੱਲਾਹ) ਤਾਂ ਆਪਣੀਆਂ ਆਇਤਾਂ (ਆਦੇਸ਼ਾਂ) ਦਾ ਗਿਆਨ ਰੱਖਣ ਵਾਲਿਆਂ ਲਈ ਖੋਲ੍ਹ-ਖੋਲ੍ਹ ਕੇ ਬਿਆਨ ਕਰ ਰਹੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِن نَّكَثُوٓا۟ أَيْمَٰنَهُم مِّنۢ بَعْدِ عَهْدِهِمْ وَطَعَنُوا۟ فِى دِينِكُمْ فَقَٰتِلُوٓا۟ أَئِمَّةَ ٱلْكُفْرِ إِنَّهُمْ لَآ أَيْمَٰنَ لَهُمْ لَعَلَّهُمْ يَنتَهُونَ

Punjabi Translation - Arif Haleemਜੇ ਉਹ ਸਮਝੌਤੇ ਕਰਨ ਮਗਰੋਂ ਅਪਣੀਆਂ ਕਸਮਾਂ ਤੋੜ ਦੇਣ ਅਤੇ ਤੁਹਾਡੇ ਦੀਨ ਉੱਤੇ ਹਮਲੇ ਕਰਨ ਤਾਂ ਤੁਸੀਂ ਵੀ ਉਹਨਾਂ ਕੁਫ਼ਰ ਦੇ ਸਰਦਾਰਾਂ ਨਾਲ ਭਿੜ ਜਾਓ, ਉਹਨਾਂ ਦੀਆਂ ਕਸਮਾਂ ਦਾ ਕੁੱਝ ਵੀ ਭਰੋਸਾ ਨਹੀਂ ਹੋ ਸਕਦਾ ਸ਼ਾਇਦ ਉਹ (ਆਪਣੀਆਂ ਹਰਕਤਾਂ ਤੋਂ) ਬਾਜ਼ ਆ ਜਾਣ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَا تُقَٰتِلُونَ قَوْمًا نَّكَثُوٓا۟ أَيْمَٰنَهُمْ وَهَمُّوا۟ بِإِخْرَاجِ ٱلرَّسُولِ وَهُم بَدَءُوكُمْ أَوَّلَ مَرَّةٍ أَتَخْشَوْنَهُمْ فَٱللَّهُ أَحَقُّ أَن تَخْشَوْهُ إِن كُنتُم مُّؤْمِنِينَ

Punjabi Translation - Arif Haleem(ਹੇ ਮੁਸਲਮਾਨੋ!) ਕੀ ਤੁਸੀਂ ਉਹਨਾਂ (ਕਾਫ਼ਿਰਾਂ) ਨਾਲ ਨਹੀਂ ਲੜੋਂਗੇ ਜਿਨ੍ਹਾਂ ਨੇ ਆਪਣੀਆਂ ਕਸਮਾਂ ਨੂੰ ਤੋੜ੍ਹਿਆ ਅਤੇ ਪੈਗ਼ੰਬਰ (ਮਹੁੰਮਦ ਸ:) ਨੂੰ (ਮੱਕੇ ਸ਼ਹਿਰ ਤੋਂ) ਦੇਸ਼ ਨਿਕਾਲਾ ਦੇਣ ਦਾ ਇਰਾਦਾ ਕੀਤਾ ਅਤੇ ਉਹਨਾਂ ਨੇ ਹੀ ਪਹਿਲਾਂ ਤੁਹਾਡੇ ਨਾਲ ਲੜਾਈ ਅਰੰਭ ਕੀਤੀ? ਕੀ ਤੁਸੀਂ ਉਹਨਾਂ ਤੋਂ ਡਰਦੇ ਹੋ? ਜੇ ਤੁਸੀਂ ਈਮਾਨ ਵਾਲੇ ਹੋ ਤਾਂ ਤੁਸੀਂ ਅੱਲਾਹ ਤੋਂ ਹੀ ਡਰੋ ਉਹੀਓ ਇਸ ਦਾ ਵਧ ਹੱਕ ਰੱਖਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَٰتِلُوهُمْ يُعَذِّبْهُمُ ٱللَّهُ بِأَيْدِيكُمْ وَيُخْزِهِمْ وَيَنصُرْكُمْ عَلَيْهِمْ وَيَشْفِ صُدُورَ قَوْمٍ مُّؤْمِنِينَ

Punjabi Translation - Arif Haleemਤੁਸੀਂ ਉਹਨਾਂ ਨਾਲ ਜੰਗ ਕਰੋ ਅੱਲਾਹ ਉਹਨਾਂ ਨੂੰ ਤੁਹਾਡੇ ਹੱਥੋਂ ਅਜ਼ਾਬ (ਸਜ਼ਾ) ਦੁਆਵੇਗਾ, ਉਹਨਾਂ ਨੂੰ ਜ਼ਲੀਲ ਤੇ ਰੁਸਵਾ ਕਰੇਗਾ, ਤੁਹਾਨੂੰ ਉਹਨਾਂ ’ਤੇ ਜਿਤ ਪ੍ਰਦਾਨ ਕਰੇਗਾਂ ਅਤੇ ਮੋਮਿਨਾਂ ਦੇ ਹਿਰਦਿਆਂ ਨੂੰ ਸ਼ਾਂਤ ਕਰੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيُذْهِبْ غَيْظَ قُلُوبِهِمْ وَيَتُوبُ ٱللَّهُ عَلَىٰ مَن يَشَآءُ وَٱللَّهُ عَلِيمٌ حَكِيمٌ

Punjabi Translation - Arif Haleemਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ ਕਰੇਗਾ। ਅੱਲਾਹ ਜਿਸ ਵੱਲ ਵੀ ਚਾਹੁੰਦਾ ਹੈ ਆਪਣੀਆਂ ਮਿਹਰਾਂ ਸਹਿਤ ਧਿਆਨ ਦਿੰਦਾ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਹਿਕਮਤ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَمْ حَسِبْتُمْ أَن تُتْرَكُوا۟ وَلَمَّا يَعْلَمِ ٱللَّهُ ٱلَّذِينَ جَٰهَدُوا۟ مِنكُمْ وَلَمْ يَتَّخِذُوا۟ مِن دُونِ ٱللَّهِ وَلَا رَسُولِهِۦ وَلَا ٱلْمُؤْمِنِينَ وَلِيجَةً وَٱللَّهُ خَبِيرٌۢ بِمَا تَعْمَلُونَ

Punjabi Translation - Arif Haleem(ਹੇ ਮੁਸ਼ਰਿਕੋ ਤੇ ਕਾਫ਼ਿਰੋ!) ਕੀ ਤੁਸੀਂ ਇਹ ਸਮਝਦੇ ਹੋ ਕਿ ਤੁਸੀਂ ਐਵੇਂ ਹੀ ਛੱਡ ਦਿੱਤੇ ਜਾਓਗੇ ਜਦ ਕਿ ਅੱਲਾਹ ਨੇ ਇਹ ਤਾਂ ਅਜਿਹੇ ਤਕ ਵੇਖਿਆ ਹੀ ਨਹੀਂ ਕਿ ਤੁਹਾਡੇ ਵਿੱਚੋਂ ਕੌਣ ਲੋਕ ਹਨ, ਜਿਨ੍ਹਾਂ ਨੇ ਉਸ ਦੇ ਰਾਹ ਵਿਚ ਜਿਹਾਦ (ਸਘੰਰਸ਼) ਕੀਤਾ ਅਤੇ ਅੱਲਾਹ ਤੇ ਉਸ ਦੇ ਰਸੂਲ ਅਤੇ ਮੋਮਿਨਾਂ ਤੋਂ ਛੁੱਟ ਹੋਰ ਕਿਸੇ ਨੂੰ ਦੋਸਤ ਨਹੀਂ ਬਣਾਇਆ। ਅੱਲਾਹ ਉਹ ਸਭ ਜਾਣਦਾ ਹੈ ਜੋ ਤੁਸੀਂ ਕਰ ਰਹੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَا كَانَ لِلْمُشْرِكِينَ أَن يَعْمُرُوا۟ مَسَٰجِدَ ٱللَّهِ شَٰهِدِينَ عَلَىٰٓ أَنفُسِهِم بِٱلْكُفْرِ أُو۟لَٰٓئِكَ حَبِطَتْ أَعْمَٰلُهُمْ وَفِى ٱلنَّارِ هُمْ خَٰلِدُونَ

Punjabi Translation - Arif Haleemਮੁਸ਼ਰਿਕਾਂ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਹ ਅੱਲਾਹ ਦੀਆਂ ਮਸੀਤਾਂ ਨੂੰ ਆਬਾਦ ਕਰਨ, ਜਦੋਂ ਕਿ ਉਹ ਆਪ ਹੀ ਆਪਣੇ ਕੁਫ਼ਰ ਦੀ ਗਵਾਹੀ ਦੇ ਰਹੇ ਹਨ। ਉਹਨਾਂ ਦੇ ਸਾਰੇ ਕੀਤੇ ਕੰਮ (ਸੇਵਾ) ਅਜਾਈਂ ਗਏ, ਉਹ ਸਦਾ ਲਈ ਨਰਕ ਵਿਚ ਰਹਿਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَا يَعْمُرُ مَسَٰجِدَ ٱللَّهِ مَنْ ءَامَنَ بِٱللَّهِ وَٱلْيَوْمِ ٱلْـَٔاخِرِ وَأَقَامَ ٱلصَّلَوٰةَ وَءَاتَى ٱلزَّكَوٰةَ وَلَمْ يَخْشَ إِلَّا ٱللَّهَ فَعَسَىٰٓ أُو۟لَٰٓئِكَ أَن يَكُونُوا۟ مِنَ ٱلْمُهْتَدِينَ

Punjabi Translation - Arif Haleemਅੱਲਾਹ ਦੀਆਂ ਮਸੀਤਾਂ ਦੀ ਅਬਾਦਕਾਰੀ (ਪ੍ਰਬੰਧਕੀ) ਤਾਂ ਕੇਵਲ ਉਹੀਓ ਕਰਦੇ ਹਨ ਜਿਹੜੇ ਅੱਲਾਹ ਅਤੇ ਕਿਆਮਤ ਦਿਹਾੜੇ ’ਤੇ ਈਮਾਨ ਰੱਖਦੇ ਹਨ, ਨਮਾਜ਼ਾਂ ਦੀ ਪਾਬੰਦੀ ਕਰਦੇ ਹਨ, ਜ਼ਕਾਤ ਅਦਾ ਕਰਦੇ ਹਨ, ਛੁੱਟ ਅੱਲਾਹ ਤੋਂ ਹੋਰ ਕਿਸੇ ਤੋਂ ਡਰਦੇ ਨਹੀਂ। ਆਸ ਹੈ ਕਿ ਇਹੋ ਲੋਕੀ ਸਿਧੇ ਰਾਹ ’ਤੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَجَعَلْتُمْ سِقَايَةَ ٱلْحَآجِّ وَعِمَارَةَ ٱلْمَسْجِدِ ٱلْحَرَامِ كَمَنْ ءَامَنَ بِٱللَّهِ وَٱلْيَوْمِ ٱلْـَٔاخِرِ وَجَٰهَدَ فِى سَبِيلِ ٱللَّهِ لَا يَسْتَوُۥنَ عِندَ ٱللَّهِ وَٱللَّهُ لَا يَهْدِى ٱلْقَوْمَ ٱلظَّٰلِمِينَ

Punjabi Translation - Arif Haleemਕੀ ਤੁਹਾਡੀਆਂ ਨਜ਼ਰਾਂ ਵਿਚ ਹਾਜੀਆਂ ਨੂੰ ਪਾਣੀ ਪਿਆਉਣਾ ਅਤੇ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਨੂੰ ਆਬਾਦ ਕਰਨਾ ਉਸ ਵਿਅਕਤੀ ਦੇ ਕੰਮ ਦੇ ਬਰਾਬਰ ਹੈ, ਜਿਹੜਾ ਅੱਲਾਹ ’ਤੇ ਅਤੇ ਆਖ਼ਿਰਤ ’ਤੇ ਈਮਾਨ ਲਿਆਏ ਅਤੇ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕਰੇ। ਅੱਲਾਹ ਦੀਆਂ ਨਜ਼ਰਾਂ ਵਿਚ ਇਹ ਦੋਵੇਂ ਇਕ ਸਾਮਾਨ ਨਹੀਂ ਹੋ ਸਕਦੇ ਅਤੇ ਨਾ ਹੀ ਅੱਲਾਹ ਜ਼ਾਲਮਾਂ ਨੂੰ ਹਿਦਾਇਤ ਦਿੰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِينَ ءَامَنُوا۟ وَهَاجَرُوا۟ وَجَٰهَدُوا۟ فِى سَبِيلِ ٱللَّهِ بِأَمْوَٰلِهِمْ وَأَنفُسِهِمْ أَعْظَمُ دَرَجَةً عِندَ ٱللَّهِ وَأُو۟لَٰٓئِكَ هُمُ ٱلْفَآئِزُونَ

Punjabi Translation - Arif Haleemਜਿਹੜੇ ਲੋਕੀ ਈਮਾਨ ਲਿਆਏ, ਘਰ-ਬਾਰ ਛੱਡਿਆ ਅਤੇ ਅੱਲਾਹ ਦੀ ਰਾਹ ਵਿਚ ਆਪਣੇ ਮਾਲਾਂ ਤੇ ਜਾਨਾਂ ਸਹਿਤ ਜਿਹਾਦ ਕੀਤਾ, ਅੱਲਾਹ ਦੇ ਨਜ਼ਦੀਕ ਉਹਨਾਂ ਲੋਕਾਂ ਦੇ ਬਹੁਤ ਹੀ ਉੱਚੇ ਮਰਤਬੇ ਹਨ ਅਤੇ ਉਹੀਓ ਆਪਣੀਆਂ ਮੁਰਾਦਾਂ ਪਾਉਣਗੇ।[3]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يُبَشِّرُهُمْ رَبُّهُم بِرَحْمَةٍ مِّنْهُ وَرِضْوَٰنٍ وَجَنَّٰتٍ لَّهُمْ فِيهَا نَعِيمٌ مُّقِيمٌ

Punjabi Translation - Arif Haleemਉਹਨਾਂ ਦਾ ਰੱਬ ਉਹਨਾਂ ਨੂੰ ਆਪਣੀ ਮਿਹਰ, ਰਜ਼ਾ ਅਤੇ ਅਜਿਹੇ ਬਾਗ਼ਾਂ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਜਿੱਥੇ ਉਹਨਾਂ ਲਈ ਸਦੀਵੀ ਨਿਅਮਤਾਂ ਹੋਣਗੀਆਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

خَٰلِدِينَ فِيهَآ أَبَدًا إِنَّ ٱللَّهَ عِندَهُۥٓ أَجْرٌ عَظِيمٌ

Punjabi Translation - Arif Haleemਜਿਨ੍ਹਾਂ ਵਿਚ ਉਹ ਸਦਾ ਰਹਿਣਗੇ ਬੇਸ਼ੱਕ ਅੱਲਾਹ ਕੋਲ (ਸੇਵਾਵਾਂ ਦਾ) ਬਦਲਾ ਦੇਣ ਲਈ ਬਥੇਰਾ ਕੁੱਝ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰٓأَيُّهَا ٱلَّذِينَ ءَامَنُوا۟ لَا تَتَّخِذُوٓا۟ ءَابَآءَكُمْ وَإِخْوَٰنَكُمْ أَوْلِيَآءَ إِنِ ٱسْتَحَبُّوا۟ ٱلْكُفْرَ عَلَى ٱلْإِيمَٰنِ وَمَن يَتَوَلَّهُم مِّنكُمْ فَأُو۟لَٰٓئِكَ هُمُ ٱلظَّٰلِمُونَ

Punjabi Translation - Arif Haleemਹੇ ਈਮਾਨ ਵਾਲਿਓ! ਜੇ ਤੁਹਾਡੇ ਪਿਓ ਤੇ ਭਰਾ ਈਮਾਨ ਤੋਂ ਵੱਧ ਕੁਫ਼ਰ ਨੂੰ ਪਸੰਦ ਕਰਦੇ ਹਨ ਤਾਂ ਤੁਸੀਂ ਉਹਨਾਂ ਨੂੰ ਕਦੇ ਵੀ ਆਪਣਾ ਮਿੱਤਰ ਨਾ ਬਣਾਓ। ਤੁਹਾਡੇ ਵਿੱਚੋਂ ਜਿਹੜਾ ਵੀ ਇਹਨਾਂ ਨਾਲ ਮੁਹੱਬਤ ਕਰੇਗਾ, ਉਹੀਓ ਅਸਲੀ ਜ਼ਾਲਮ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ إِن كَانَ ءَابَآؤُكُمْ وَأَبْنَآؤُكُمْ وَإِخْوَٰنُكُمْ وَأَزْوَٰجُكُمْ وَعَشِيرَتُكُمْ وَأَمْوَٰلٌ ٱقْتَرَفْتُمُوهَا وَتِجَٰرَةٌ تَخْشَوْنَ كَسَادَهَا وَمَسَٰكِنُ تَرْضَوْنَهَآ أَحَبَّ إِلَيْكُم مِّنَ ٱللَّهِ وَرَسُولِهِۦ وَجِهَادٍ فِى سَبِيلِهِۦ فَتَرَبَّصُوا۟ حَتَّىٰ يَأْتِىَ ٱللَّهُ بِأَمْرِهِۦ وَٱللَّهُ لَا يَهْدِى ٱلْقَوْمَ ٱلْفَٰسِقِينَ

Punjabi Translation - Arif Haleem(ਹੇ ਮੁਹੰਮਦ ਸ:!) ਤੁਸੀਂ ਆਖ ਦਿਓ ਕਿ ਜੇਕਰ ਤੁਹਾਡੇ ਪਿਤਾ ਤੇ ਤੁਹਾਡੇ ਪੁੱਤਰ ਤੇ ਤੁਹਾਡੇ ਭਰਾ ਤੇ ਤੁਹਾਡੀਆਂ ਪਤਨੀਆਂ ਤੇ ਤੁਹਾਡੇ ਪਰਿਵਾਰ ਤੇ ਤੁਹਾਡੇ ਕਮਾਏ ਹੋਏ ਉਹ ਧਨ ਪਦਾਰਥ ਅਤੇ ਕਾਰੋਬਾਰ ਜਿਨ੍ਹਾਂ ਦੇ ਮੰਦਾ ਪੈਣ ਤੋਂ ਤੁਸੀਂ ਡਰਦੇ ਹੋ ਅਤੇ ਤੁਹਾਡੀਆਂ ਉਹ ਹਵੇਲੀਆਂ ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਹੋ ਜੇਕਰ ਇਹ ਸਭ ਤੁਹਾਨੂੰ ਅੱਲਾਹ ਅਤੇ ਉਸ ਦੇ ਰਸੂਲ ਤੋਂ ਅਤੇ ਉਸ ਦੀ ਰਾਹ ਵਿਚ ਜਿਹਾਦ ਤੋਂ ਵੱਧ ਪਿਆਰੇ ਹਨ ਤਾਂ ਤੁਸੀਂ ਉਡੀਕ ਕਰੋ ਕਿ ਅੱਲਾਹ ਆਪਣਾ ਹੁਕਮ (ਅਜ਼ਾਬ ਦਾ) ਭੈਜ ਦੇਵੇ।[4] ਅੱਲਾਹ ਝੂਠਿਆਂ ਨੂੰ ਹਿਦਾਇਤ ਨਹੀਂ ਦਿੰਦਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَقَدْ نَصَرَكُمُ ٱللَّهُ فِى مَوَاطِنَ كَثِيرَةٍ وَيَوْمَ حُنَيْنٍ إِذْ أَعْجَبَتْكُمْ كَثْرَتُكُمْ فَلَمْ تُغْنِ عَنكُمْ شَيْـًٔا وَضَاقَتْ عَلَيْكُمُ ٱلْأَرْضُ بِمَا رَحُبَتْ ثُمَّ وَلَّيْتُم مُّدْبِرِينَ

Punjabi Translation - Arif Haleem(ਹੇ ਮੁਸਲਮਾਨੋ!) ਬੇਸ਼ੱਕ ਅੱਲਾਹ ਨੇ ਪਹਿਲਾਂ ਬਥੇਰੇ ਅਵਸਰਾਂ ’ਤੇ ਤੁਹਾਡੀ ਸਹਾਇਤਾ ਕੀਤੀ ਹੈ ਅਤੇ ਹੁਨੈਨ (ਦੀ ਲੜਾਈ) ਵਾਲੇ ਦਿਨ ਵੀ (ਸਹਾਇਤਾ ਕੀਤੀ ਸੀ), ਜਦੋਂ ਤੁਹਾਨੂੰ ਆਪਣੀ ਬਹੁ ਗਿਣਤੀ ’ਤੇ ਘਮੰਡ ਸੀ ਪਰੰਤੂ ਉਹ ਤੁਹਾਡੇ ਕਿਸੇ ਕੰਮ ਨਹੀਂ ਆਈ ਸਗੋਂ ਧਰਤੀ ਆਪਣੀ ਵਿਸ਼ਾਲਤਾ ’ਤੇ ਹੁੰਦੇ ਹੋਏ ਵੀ ਤੁਹਾਡੇ ’ਤੇ ਤੰਗ ਹੋ ਗਈ ਸੀ ਅਤੇ ਤੁਸੀਂ ਪਿੱਠ ਵਿਖਾ ਕੇ ਨੱਠ ਆਏ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ أَنزَلَ ٱللَّهُ سَكِينَتَهُۥ عَلَىٰ رَسُولِهِۦ وَعَلَى ٱلْمُؤْمِنِينَ وَأَنزَلَ جُنُودًا لَّمْ تَرَوْهَا وَعَذَّبَ ٱلَّذِينَ كَفَرُوا۟ وَذَٰلِكَ جَزَآءُ ٱلْكَٰفِرِينَ

Punjabi Translation - Arif Haleemਫੇਰ ਅੱਲਾਹ ਨੇ ਆਪਣੇ ਵੱਲੋਂ ਆਪਣੇ ਨਬੀ ਅਤੇ ਮੋਮਿਨਾਂ ’ਤੇ ਆਪਣੀ ਤਸਕੀਨ (ਤਸੱਲੀ) ਉਤਾਰੀ ਅਤੇ ਉਹ ਲਸ਼ਕਰ ਭੇਜੇ, ਜਿਨ੍ਹਾਂ ਨੂੰ ਤੁਸੀਂ ਵੇਖਿਆ ਹੀ ਨਹੀਂ ਅਤੇ ਕਾਫ਼ਿਰਾਂ ਨੂੰ ਪੂਰੀ ਸਜ਼ਾ ਦਿੱਤੀ। ਇਹਨਾਂ ਕਾਫ਼ਿਰਾਂ ਦਾ ਇਹੋ ਬਦਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ يَتُوبُ ٱللَّهُ مِنۢ بَعْدِ ذَٰلِكَ عَلَىٰ مَن يَشَآءُ وَٱللَّهُ غَفُورٌ رَّحِيمٌ

Punjabi Translation - Arif Haleemਇਸ (ਸਜ਼ਾ) ਤੋਂ ਬਾਅਦ ਅੱਲਾਹ ਜਿਸ ’ਤੇ ਚਾਹਵੇਗਾ ਉਸੇ ਵੱਲ ਧਿਆਨ ਦੇਵੇਗਾ (ਭਾਵ ਖਿਮਾ ਕਰ ਦੇਵੇਗਾ)। ਅੱਲਾਹ ਹੀ ਬਖ਼ਸ਼ਿਸ਼ ਤੇ ਮਿਹਰਬਾਨੀਆਂ ਕਰਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰٓأَيُّهَا ٱلَّذِينَ ءَامَنُوٓا۟ إِنَّمَا ٱلْمُشْرِكُونَ نَجَسٌ فَلَا يَقْرَبُوا۟ ٱلْمَسْجِدَ ٱلْحَرَامَ بَعْدَ عَامِهِمْ هَٰذَا وَإِنْ خِفْتُمْ عَيْلَةً فَسَوْفَ يُغْنِيكُمُ ٱللَّهُ مِن فَضْلِهِۦٓ إِن شَآءَ إِنَّ ٱللَّهَ عَلِيمٌ حَكِيمٌ

Punjabi Translation - Arif Haleemਹੇ ਈਮਾਨ ਵਾਲਿਓ! ਨਿਰਸੰਦੇਹ, ਮੁਸ਼ਰਿਕ ਅਪਵਿੱਤਰ ਹਨ[5] ਉਹ ਇਸ ਸਾਲ (ਭਾਵ ਨੌਂ ਹਿਜਰੀ) ਤੋਂ ਬਾਅਦ ਮਸਜਿਦੇ-ਹਰਾਮ (ਖ਼ਾਨਾ-ਕਾਅਬਾ) ਦੇ ਨੇੜੇ ਵੀ ਨਾ ਆਉਣ। ਜੇ ਤੁਹਾਨੂੰ ਡਰ ਹੈ ਕਿ (ਇਹਨਾਂ ਦੇ ਨਾ ਆਉਣ ਕਾਰਨ) ਤੁਹਾਡਾ ਹੱਥ ਤੰਗ ਹੋ ਜਾਵੇਗਾ, ਜੇ ਅੱਲਾਹ ਚਾਹੇਗਾ ਤਾਂ ਉਹ ਆਪਣੇ ਫ਼ਜ਼ਲਾਂ ਰਾਹੀਂ ਤੁਹਾਨੂੰ ਧਨਵਾਨ ਬਣਾ ਦੇਵੇਗਾ। ਬੇਸ਼ੱਕ ਵੱਡਾ ਜਾਣਨਹਾਰ ਤੇ ਸੂਝ-ਬੂਝ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَٰتِلُوا۟ ٱلَّذِينَ لَا يُؤْمِنُونَ بِٱللَّهِ وَلَا بِٱلْيَوْمِ ٱلْـَٔاخِرِ وَلَا يُحَرِّمُونَ مَا حَرَّمَ ٱللَّهُ وَرَسُولُهُۥ وَلَا يَدِينُونَ دِينَ ٱلْحَقِّ مِنَ ٱلَّذِينَ أُوتُوا۟ ٱلْكِتَٰبَ حَتَّىٰ يُعْطُوا۟ ٱلْجِزْيَةَ عَن يَدٍ وَهُمْ صَٰغِرُونَ

Punjabi Translation - Arif Haleemਉਹਨਾਂ ਨਾਲ ਜੰਗ ਲੜੋ ਜਿਹੜੇ ਅੱਲਾਹ ਤੇ ਕਿਆਮਤ ਦਿਹਾੜੇ ਨੂੰ ਨਹੀਂ ਮੰਨਦੇ ਜਿਹੜੇ ਅੱਲਾਹ ਤੇ ਉਸ ਦੇ ਰਸੂਲ ਵੱਲੋਂ ਹਰਾਮ ਕੀਤੀਆਂ ਹੋਈਆਂ ਚੀਜ਼ਾਂ ਨੂੰ ਹਰਾਮ ਨਹੀਂ ਮੰਨਦੇ ਅਤੇ ਨਾ ਹੀ ਸੱਚੇ ਧਰਮ (ਇਸਲਾਮ) ਨੂੰ ਕਬੂਲ ਕਰਦੇ ਹਨ। ਜਿਹੜੇ ਅਹਲੇ ਕਿਤਾਬ (ਯਹੂਦੀਆਂ ਤੇ ਈਸਾਈਆਂ) ਵਿੱਚੋਂ ਹਨ ਉਹਨਾਂ ਨਾਲ ਲੜੋ, ਇੱਥੋਂ ਤੀਕ ਕਿ ਉਹ ਜ਼ਲੀਲ ਹੋ ਕੇ ਆਪਣੇ ਹੱਥੀਂ ਜਜ਼ਿਆ (ਰੱਖਿਆ ਕਰ) ਦੇਣ ਲੱਗ ਜਾਣ।[6]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقَالَتِ ٱلْيَهُودُ عُزَيْرٌ ٱبْنُ ٱللَّهِ وَقَالَتِ ٱلنَّصَٰرَى ٱلْمَسِيحُ ٱبْنُ ٱللَّهِ ذَٰلِكَ قَوْلُهُم بِأَفْوَٰهِهِمْ يُضَٰهِـُٔونَ قَوْلَ ٱلَّذِينَ كَفَرُوا۟ مِن قَبْلُ قَٰتَلَهُمُ ٱللَّهُ أَنَّىٰ يُؤْفَكُونَ

Punjabi Translation - Arif Haleemਯਹੂਦੀ ਆਖਦੇ ਹਨ ਕਿ ਉਜ਼ੈਰ (ਨਾਂ ਦਾ ਨਬੀ) ਅੱਲਾਹ ਦਾ ਪੁੱਤਰ ਹੈ ਅਤੇ ਨਸਰਾਨੀ (ਈਸਾਈ) ਆਖਦੇ ਹਨ ਕਿ ਮਸੀਹ (ਈਸਾ) ਅੱਲਾਹ ਦਾ ਪੁੱਤਰ [7] ਹੈ। ਇਹ ਕੇਵਲ ਇਹਨਾਂ ਦੇ ਮੂੰਹ (ਭਾਵ ਕਹਿਣ) ਦੀਆਂ ਗੱਲਾਂ ਹਨ। ਇਹ ਉਹਨਾਂ ਇਨਕਾਰੀਆਂ ਦੀ ਰੀਸੋ-ਰੀਸ ਗੱਲਾਂ ਕਰਦੇ ਹਨ ਜਿਹੜੇ ਇਹਨਾਂ ਤੋਂ ਪਹਿਲਾਂ ਬੀਤ ਚੁੱਕੇ ਹਨ। ਰੱਬ ਦੀ ਮਾਰ ਹੋਵੇ ਇਹਨਾਂ ’ਤੇ, ਇਹ ਭਟਕੇ ਹੋਏ ਕਿੱਥੇ ਟੁਰੀ ਫਿਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱتَّخَذُوٓا۟ أَحْبَارَهُمْ وَرُهْبَٰنَهُمْ أَرْبَابًا مِّن دُونِ ٱللَّهِ وَٱلْمَسِيحَ ٱبْنَ مَرْيَمَ وَمَآ أُمِرُوٓا۟ إِلَّا لِيَعْبُدُوٓا۟ إِلَٰهًا وَٰحِدًا لَّآ إِلَٰهَ إِلَّا هُوَ سُبْحَٰنَهُۥ عَمَّا يُشْرِكُونَ

Punjabi Translation - Arif Haleemਇਹਨਾਂ ਨੇ ਅੱਲਾਹ ਨੂੰ ਛੱਡ ਕੇ ਆਪਣੇ ਧਾਰਮਿਕ ਗਿਆਨੀਆਂ ਤੇ ਬੇਰਾਗੀਆਂ ਨੂੰ ਅਤੇ ਮਰੀਅਮ ਦੇ ਪੁੱਤਰ ਮਸੀਹ (ਈਸਾ) ਨੂੰ ਆਪਣਾ ਰੱਬ ਬਣਾ ਲਿਆ ਹੈ (ਭਾਵ ਜੋ ਉਹ ਆਖਣ ਉਹੀਓ ਰੱਬੀ ਕਲਾਮ ਹੈ) ਜਦ ਕਿ ਇਹਨਾਂ ਨੂੰ ਕੇਵਲ ਇਕ ਅੱਲਾਹ ਦੀ ਇਬਾਦਤ ਕਰਨ ਦਾ ਹੁਕਮ ਦਿੱਤਾ ਗਿਆ ਸੀ, ਜਿਸ ਤੋਂ ਬਿਨਾਂ ਹੋਰ ਕੋਈ ਇਸ਼ਟ ਨਹੀਂ।[8] ਉਹ ਹਰ ਪ੍ਰਕਾਰ ਦੇ ਸ਼ਿਰਕ ਤੋਂ ਪਾਕ ਹੈ, ਜਿਹੜਾ ਉਹ ਕਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يُرِيدُونَ أَن يُطْفِـُٔوا۟ نُورَ ٱللَّهِ بِأَفْوَٰهِهِمْ وَيَأْبَى ٱللَّهُ إِلَّآ أَن يُتِمَّ نُورَهُۥ وَلَوْ كَرِهَ ٱلْكَٰفِرُونَ

Punjabi Translation - Arif Haleemਉਹ ਤਾਂ ਇਹੋ ਚਾਹੁੰਦੇ ਹਨ ਕਿ ਅੱਲਾਹ ਦੇ ਨੂਰ (ਇਸਲਾਮ) ਨੂੰ ਆਪਣੇ ਮੂੰਹਾਂ (ਦੀਆਂ ਫੂਕਾਂ) ਨਾਲ ਹੀ ਬੁਝਾ ਦੇਣ, ਜਦ ਕਿ ਅੱਲਾਹ ਆਪਣੇ ਨੂਰ ਨੂੰ ਪੂਰਾ ਕਰਕ ਰਹੇਗਾ। ਭਾਵੇਂ ਕਾਫ਼ਿਰਾਂ ਨੂੰ ਕਿੰਨਾਂ ਹੀ ਬੁਰਾ ਕਿਉਂ ਨਾ ਲੱਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

هُوَ ٱلَّذِىٓ أَرْسَلَ رَسُولَهُۥ بِٱلْهُدَىٰ وَدِينِ ٱلْحَقِّ لِيُظْهِرَهُۥ عَلَى ٱلدِّينِ كُلِّهِۦ وَلَوْ كَرِهَ ٱلْمُشْرِكُونَ

Punjabi Translation - Arif Haleemਉਸ ਨੇ ਆਪਣੇ ਰਸੂਲ (ਮੁਹੰਮਦ ਸ:) ਨੂੰ ਹਿਦਾਇਤ ਅਤੇ ਸੱਚਾ ਦੀਨ ਦੇਕੇ ਭੇਜਿਆ ਹੈ ਤਾਂ ਜੋ ਉਸ ਨੂੰ ਸਾਰੇ ਧਰਮਾਂ ’ਤੇ ਗ਼ਾਲਿਬ ਕਰ ਦੇਵੇ, ਭਾਵੇਂ ਮੁਸ਼ਰਿਕਾਂ ਨੂੰ ਕਿੰਨਾ ਹੀ ਬੁਰਾ ਲੱਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰٓأَيُّهَا ٱلَّذِينَ ءَامَنُوٓا۟ إِنَّ كَثِيرًا مِّنَ ٱلْأَحْبَارِ وَٱلرُّهْبَانِ لَيَأْكُلُونَ أَمْوَٰلَ ٱلنَّاسِ بِٱلْبَٰطِلِ وَيَصُدُّونَ عَن سَبِيلِ ٱللَّهِ وَٱلَّذِينَ يَكْنِزُونَ ٱلذَّهَبَ وَٱلْفِضَّةَ وَلَا يُنفِقُونَهَا فِى سَبِيلِ ٱللَّهِ فَبَشِّرْهُم بِعَذَابٍ أَلِيمٍ

Punjabi Translation - Arif Haleemਹੇ ਈਮਾਨ ਵਾਲਿਓ! ਇਹਨਾਂ ਕਿਤਾਬ ਵਾਲਿਆਂ ਦੇ ਧਰਮ ਗਿਆਨੀ ਤੇ ਸੰਸਾਰ ਤਿਆਗੀ ਸਾਧੂ-ਸੰਤਾਂ ਦੀ ਬਹੁ-ਗਿਣਤੀ ਲੋਕਾਂ ਦਾ ਮਾਲ ਨਾ-ਹੱਕਾ ਹੀ ਖਾ ਜਾਂਦੇ ਹਨ ਅਤੇ ਅੱਲਾਹ ਦੀ ਰਾਹ ਤੋਂ (ਲੋਕਾਂ ਨੂੰ) ਰੋਕਦੇ ਹਨ। ਜਿਹੜੇ ਲੋਕੀ ਸੋਨਾ ਚਾਂਦੀ ਜੋੜ-ਜੋੜ ਕੇ ਰਖਦੇ ਹਨ ਅਤੇ ਅੱਲਾਹ ਦੀ ਰਾਹ ਵਿਚ ਖ਼ਰਚ ਨਹੀਂ ਕਰਦੇ, ਉਹਨਾਂ ਨੂੰ ਦਰਦਨਾਕ ਅਜ਼ਾਬ ਦੀ ਖ਼ਬਰ ਸੁਣਾ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ يُحْمَىٰ عَلَيْهَا فِى نَارِ جَهَنَّمَ فَتُكْوَىٰ بِهَا جِبَاهُهُمْ وَجُنُوبُهُمْ وَظُهُورُهُمْ هَٰذَا مَا كَنَزْتُمْ لِأَنفُسِكُمْ فَذُوقُوا۟ مَا كُنتُمْ تَكْنِزُونَ

Punjabi Translation - Arif Haleemਇਕ ਦਿਨ ਉਸ ਜਮ੍ਹਾਂ ਕੀਤੇ ਮਾਲ ਨੂੰ ਨਰਕ ਦੀ ਅੱਗ ਵਿਚ ਪਿਘਲਾਇਆ ਜਾਵੇਗਾ ਫੇਰ ਉਸੇ ਨਾਲ ਉਹਨਾਂ ਦੇ ਮੱਥੇ, ਵਖੀਆਂ ਅਤੇ ਪਿੱਠਾਂ ਨੂੰ ਦਾਗਿਆ ਜਾਵੇਗਾ। (ਅਤੇ ਕਿਹਾ ਜਾਵੇਗਾ ਕਿ) ਇਹ ਹੈ ਉਹ (ਦੌਲਤ) ਜਿਸ ਨੂੰ ਤੁਸੀਂ ਆਪਣੇ ਲਈ ਜੋੜ੍ਹਿਆ ਕਰਦੇ ਸੀ। ਹੁਣ ਤੁਸੀਂ ਆਪਣੇ ਉਸ (ਖ਼ਜ਼ਾਨੇ) ਦਾ ਸੁਆਦ ਲਵੋ ਜਿਹੜਾ ਤੁਸੀਂ ਜੋੜਦੇ ਰਹਿੰਦੇ ਸੀ।[9]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ عِدَّةَ ٱلشُّهُورِ عِندَ ٱللَّهِ ٱثْنَا عَشَرَ شَهْرًا فِى كِتَٰبِ ٱللَّهِ يَوْمَ خَلَقَ ٱلسَّمَٰوَٰتِ وَٱلْأَرْضَ مِنْهَآ أَرْبَعَةٌ حُرُمٌ ذَٰلِكَ ٱلدِّينُ ٱلْقَيِّمُ فَلَا تَظْلِمُوا۟ فِيهِنَّ أَنفُسَكُمْ وَقَٰتِلُوا۟ ٱلْمُشْرِكِينَ كَآفَّةً كَمَا يُقَٰتِلُونَكُمْ كَآفَّةً وَٱعْلَمُوٓا۟ أَنَّ ٱللَّهَ مَعَ ٱلْمُتَّقِينَ

Punjabi Translation - Arif Haleemਬੇਸ਼ੱਕ ਅੱਲਾਹ ਦੀ ਕਿਤਾਬ ਵਿਚ ਮਹੀਨਿਆਂ ਦੀ ਗਿਣਤੀ ਬਾਰ੍ਹਾਂ ਹੀ ਹੈ ਅਤੇ ਇਹ ਉਸ ਵੇਲੇ ਤੋਂ ਹੈ ਜਦੋਂ ਤੋਂ ਅਕਾਸ਼ ਤੇ ਧਰਤੀ ਨੂੰ ਉਸ ਨੇ ਪੈਦਾ ਕੀਤਾ ਹੈ। ਇਹਨਾਂ ਵਿੱਚੋਂ ਚਾਰ ਮਹੀਨੇ ਅਦਬ (ਸਤਿਕਾਰ) ਦੇ ਹਨ, ਇਹੋ ਹਿਸਾਬ ਠੀਕ ਹੈ। ਤੁਸੀਂ ਇਹਨਾਂ ਮਹੀਨਿਆਂ ਵਿਚ ਆਪਣੀਆਂ ਜਾਨਾਂ ’ਤੇ ਜ਼ੁਲਮ ਨਾਂ ਕਰੋ ਅਤੇ ਤੁਸੀਂ ਸਾਰੇ (ਮੁਸਲਮਾਨ) ਮਿਲਕੇ ਮੁਸ਼ਰਿਕਾਂ ਨਾਲ ਲੜੋ ਜਿਵੇਂ ਉਹ ਸਾਰੇ ਤੁਹਾਡੇ ਨਾਲ (ਮਿਲਕੇ) ਲੜਦੇ ਹਨ [10] ਅਤੇ ਇਹ ਗੱਲ ਵੀ ਚੇਤੇ ਰੱਖੋ ਕਿ ਅੱਲਾਹ ਪਰਹੇਜ਼ਗਾਰਾਂ ਦਾ ਹੀ ਸਾਥੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَا ٱلنَّسِىٓءُ زِيَادَةٌ فِى ٱلْكُفْرِ يُضَلُّ بِهِ ٱلَّذِينَ كَفَرُوا۟ يُحِلُّونَهُۥ عَامًا وَيُحَرِّمُونَهُۥ عَامًا لِّيُوَاطِـُٔوا۟ عِدَّةَ مَا حَرَّمَ ٱللَّهُ فَيُحِلُّوا۟ مَا حَرَّمَ ٱللَّهُ زُيِّنَ لَهُمْ سُوٓءُ أَعْمَٰلِهِمْ وَٱللَّهُ لَا يَهْدِى ٱلْقَوْمَ ٱلْكَٰفِرِينَ

Punjabi Translation - Arif Haleemਨਿਰਸੰਦੇਹ, ਕਿਸੇ ਮਹੀਨੇ ਨੂੰ ਅੱਗੇ-ਪਿੱਛੇ ਕਰ ਦੇਣਾ ਕੁਫ਼ਰ ਵਿਚ ਵਾਧਾ ਕਰਨਾ ਹੈ, ਇਸੇ ਕਾਰਨ ਕਾਫ਼ਿਰਾਂ ਨੂੰ ਕੁਰਾਹੇ ਪਾਇਆ ਜਾਂਦਾ ਹੈ। ਉਹ (ਮੁਸ਼ਰਿਕ) ਇਕ ਸਾਲ ਲਈ ਕਿਸੇ (ਮਹੀਨੇ) ਨੂੰ ਜਾਇਜ਼ (ਹਲਾਲ) ਬਣਾ ਲੈਂਦੇ ਹਨ ਅਤੇ ਦੂਜੇ ਸਾਲ ਉਸੇ ਨੂੰ ਹਰਾਮ (ਲੜਾਈ ਤੋਂ ਵਰਜਿਤ ਕੀਤਾ ਹੋਇਆ) ਬਣਾ ਲੈਂਦੇ ਹਨ, ਤਾਂ ਜੋ ਉਹਨਾਂ ਮਹੀਨਿਆਂ ਦੀ ਗਿਣਤੀ ਪੂਰੀ ਕਰ ਲੈਣ ਜਿਨ੍ਹਾਂ ਨੂੰ ਅੱਲਾਹ ਨੇ ਹਰਾਮ ਘੋਸ਼ਿਤ ਕੀਤਾ ਹੋਇਆ ਹੈ, ਇੰਜ ਉਸ ਨੂੰ ਹਲਾਲ ਬਣਾ ਲੈਂਦੇ ਹਨ ਜਿਸ ਨੂੰ ਅੱਲਾਹ ਨੇ ਹਰਾਮ ਕੀਤਾ ਹੈ। ਉਹਨਾਂ ਨੂੰ ਉਹਨਾਂ ਦੇ ਭੈੜੇ ਕੰਮ ਵੀ ਭਲੇ ਵਿਖਾਈ ਦਿੰਦੇ ਹਨ। ਅੱਲਾਹ ਕਾਫ਼ਿਰਾਂ ਦੀ ਰਾਹਨੁਮਾਈ ਨਹੀਂ ਕਰਦਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰٓأَيُّهَا ٱلَّذِينَ ءَامَنُوا۟ مَا لَكُمْ إِذَا قِيلَ لَكُمُ ٱنفِرُوا۟ فِى سَبِيلِ ٱللَّهِ ٱثَّاقَلْتُمْ إِلَى ٱلْأَرْضِ أَرَضِيتُم بِٱلْحَيَوٰةِ ٱلدُّنْيَا مِنَ ٱلْـَٔاخِرَةِ فَمَا مَتَٰعُ ٱلْحَيَوٰةِ ٱلدُّنْيَا فِى ٱلْـَٔاخِرَةِ إِلَّا قَلِيلٌ

Punjabi Translation - Arif Haleemਹੇ ਈਮਾਨ ਵਾਲਿਓ! ਤੁਹਾਨੂੰ ਕੀ ਹੋ ਗਿਆ ਹੈ ਕਿ ਜਦੋਂ ਤੁਹਾਨੂੰ ਕਿਹਾ ਜਾਂਦਾ ਹੈ ਕਿ ਅੱਲਾਹ ਦੀ ਰਾਹ ਵਿਚ ਨਿਕਲੋ ਤਾਂ ਤੁਸੀਂ ਧਰਤੀ ਨਾਲ ਚਿਮਬੜੇ ਰਹਿੰਦੇ ਹੋ।[11] ਕੀ ਤੁਸੀਂ ਆਖ਼ਿਰਤ ਨੂੰ ਛੱਡ ਕੇ ਦੁਨੀਆਂ ਦੇ ਹੀ ਲਾਲਚੀ ਬਣ ਗਏ ਹੋ। ਸੁਣੋ! ਸੰਸਾਰਿਕ ਜੀਵਨ ਦਾ ਲਾਭ ਆਖ਼ਿਰਤ ਦੇ ਮੁਕਾਬਲੇ ਵਿਚ ਕੁੱਝ ਵੀ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا تَنفِرُوا۟ يُعَذِّبْكُمْ عَذَابًا أَلِيمًا وَيَسْتَبْدِلْ قَوْمًا غَيْرَكُمْ وَلَا تَضُرُّوهُ شَيْـًٔا وَٱللَّهُ عَلَىٰ كُلِّ شَىْءٍ قَدِيرٌ

Punjabi Translation - Arif Haleemਜੇ ਤੁਸੀਂ (ਲੜਣ ਲਈ) ਨਹੀਂ ਨਿਕਲੋਗੇ ਤਾਂ ਅੱਲਾਹ ਤੁਹਾਨੂੰ ਦਰਦਨਾਕ ਅਜ਼ਾਬ ਦੇਵੇਗਾ ਅਤੇ ਤੁਹਾਡੀ ਥਾਂ ਕਿਸੇ ਹੋਰ ਕੌਮ ਨੂੰ ਲੈ ਆਵੇਗਾ। ਤੁਸੀਂ ਉਸ ਦਾ ਕੁੱਝ ਵੀ ਵਿਗਾੜ ਨਹੀਂ ਸਕੋਗੇ ਜਦ ਕਿ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا تَنصُرُوهُ فَقَدْ نَصَرَهُ ٱللَّهُ إِذْ أَخْرَجَهُ ٱلَّذِينَ كَفَرُوا۟ ثَانِىَ ٱثْنَيْنِ إِذْ هُمَا فِى ٱلْغَارِ إِذْ يَقُولُ لِصَٰحِبِهِۦ لَا تَحْزَنْ إِنَّ ٱللَّهَ مَعَنَا فَأَنزَلَ ٱللَّهُ سَكِينَتَهُۥ عَلَيْهِ وَأَيَّدَهُۥ بِجُنُودٍ لَّمْ تَرَوْهَا وَجَعَلَ كَلِمَةَ ٱلَّذِينَ كَفَرُوا۟ ٱلسُّفْلَىٰ وَكَلِمَةُ ٱللَّهِ هِىَ ٱلْعُلْيَا وَٱللَّهُ عَزِيزٌ حَكِيمٌ

Punjabi Translation - Arif Haleemਜੇ ਤੁਸੀਂ ਉਹਨਾਂ (ਮੁਹੰਮਦ ਸ:) ਦੀ ਮਦਦ ਨਾ ਕੀਤੀ (ਤਾਂ ਕੁੱਝ ਪਰਵਾਹ ਨਹੀਂ) ਕਿਉਂ ਜੋ ਉਸ ਦੀ ਮਦਦ ਤਾਂ ਅੱਲਾਹ ਨੇ ਉਸ ਵੇਲੇ ਵੀ ਕੀਤੀ ਸੀ ਜਦੋਂ ਉਸ ਨੂੰ ਕਾਫ਼ਿਰਾਂ ਵੱਲੋਂ (ਮੱਕੇ ’ਚੋਂ) ਦੇਸ਼ ਨਿਕਾਲਾ ਦਿੱਤਾ ਗਿਆ ਸੀ। ਜਦੋਂ ਉਹ (ਮੁਹੰਮਦ ਸ:) ਦੋ ਵਿੱਚੋਂ ਦੂਜਾ ਸੀ ਜਦੋਂ ਉਹ ਦੋਵੇਂ (ਸੋਰ ਨਾਂ ਦੀ) ਗੁਫਾ ਵਿਚ ਸੀ, ਜਦੋਂ ਉਹ ਆਪਣੇ ਦੂਜੇ ਸਾਥੀ (ਅਬੂ-ਬਕਰ) ਨੂੰ ਆਖ ਰਹੇ ਸੀ ਕਿ ਡਰ ਨਾ ਬੇਸ਼ੱਕ ਅੱਲਾਹ ਸਾਡੇ ਅੰਗ ਮੰਗ ਹੈ। ਫੇਰ ਅੱਲਾਹ ਨੇ ਉਹਨਾਂ ਉੱਤੇ ਆਪਣੇ ਵੱਲੋਂ ਤਸੱਲੀ ਭੇਜੀ ਅਤੇ ਉਹਨਾਂ ਫ਼ੌਜਾਂ ਰਾਹੀਂ ਉਹਨਾਂ ਦੋਵਾਂ ਦੀ ਮਦਦ ਕੀਤੀ ਜਿਨ੍ਹਾਂ ਨੂੰ ਤੁਸੀਂ ਵੇਖਿਆ ਹੀ ਨਹੀਂ। ਉਸ (ਅੱਲਾਹ) ਨੇ ਕਾਫ਼ਿਰਾਂ ਦੀ ਗੱਲ ਨੂੰ ਨੀਵਾਂ ਕਰ ਦਿੱਤਾ ਅਤੇ ਗੱਲ (ਕਲਮਾਂ) ਤਾਂ ਅੱਲਾਹ ਦੀ ਹੀ ਉੱਚੀ ਹੈ। ਅੱਲਾਹ ਵੱਡਾ ਜ਼ੋਰਾਵਾਰ ਤੇ ਹਿਕਮਤਾਂ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱنفِرُوا۟ خِفَافًا وَثِقَالًا وَجَٰهِدُوا۟ بِأَمْوَٰلِكُمْ وَأَنفُسِكُمْ فِى سَبِيلِ ٱللَّهِ ذَٰلِكُمْ خَيْرٌ لَّكُمْ إِن كُنتُمْ تَعْلَمُونَ

Punjabi Translation - Arif Haleem(ਹੇ ਮੁਸਲਮਾਨੋ!) ਭਾਵੇਂ ਤੁਸੀਂ ਹੋਲੇ (ਨਿਹੱਥਾ) ਹੋ ਜਾਂ ਭਾਰੇ (ਹਥਿਆਰ-ਬੰਦ) ਹੋਵੋ, ਆਪਣੀ ਜਾਨ ਤੇ ਮਾਲ ਨਾਲ ਅੱਲਾਹ ਦੀ ਰਾਹ ਵਿਚ ਜਿਹਾਦ ਕਰਨ ਲਈ ਨਿਕਲੋ ਇਹ ਤੁਹਾਡੇ ਲਈ ਚੰਗਾ ਹੈ, ਜੇ ਤੁਸੀਂ ਗਿਆਨ ਰੱਖਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَوْ كَانَ عَرَضًا قَرِيبًا وَسَفَرًا قَاصِدًا لَّٱتَّبَعُوكَ وَلَٰكِنۢ بَعُدَتْ عَلَيْهِمُ ٱلشُّقَّةُ وَسَيَحْلِفُونَ بِٱللَّهِ لَوِ ٱسْتَطَعْنَا لَخَرَجْنَا مَعَكُمْ يُهْلِكُونَ أَنفُسَهُمْ وَٱللَّهُ يَعْلَمُ إِنَّهُمْ لَكَٰذِبُونَ

Punjabi Translation - Arif Haleem(ਹੇ ਨਬੀ!) ਜੇ ਲਾਭ ਮਿਲਣ ਵਿਚ ਛੇਤੀ ਹੁੰਦੀ ਅਤੇ ਸਫਰ ਵੀ ਆਸਾਨ ਹੁੰਦਾ ਤਾਂ ਇਹ (ਮੁਨਾਫ਼ਿਕ) ਲਾਜ਼ਮੀ ਤੁਹਾਡੇ ਪਿੱਛੇ ਹੋ ਜਾਂਦੇ ਪਰ ਇਹ ਪੈਂਡਾ ਇਹਨਾਂ ਨੂੰ ਵੱਡਾ ਹੀ ਔਖਾ ਵਿਖਾਈ ਦੇਣ ਲੱਗ ਪਿਆ ਹੁਣ ਇਹ ਲੋਕੀ ਅੱਲਾਹ ਦੀਆਂ ਕਸਮਾਂ ਖਾ ਖਾ ਕੇ ਆਖਣਗੇ ਕਿ ਜੇ ਸਾਡੇ ਵਿਚ ਤਾਕਤ ਹੁੰਦੀ ਤਾਂ ਅਸੀਂ ਜ਼ਰੂਰ ਹੀ ਤੁਹਾਡੇ ਨਾਲ (ਜੰਗ ਲਈ) ਨਿਕਲਦੇ। ਇਹ ਝੂਠੀਆਂ ਕਸਮਾਂ ਖਾ ਕੇ ਆਪਣੇ ਆਪ ਨੂੰ ਹੀ ਹਲਾਕ ਕਰ ਰਹੇ ਹਨ। ਇਹਨਾਂ ਦੇ ਝੂਠ ਦੀ ਪੂਰੀ ਜਾਣਕਾਰੀ ਅੱਲਾਹ ਰੱਖਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

عَفَا ٱللَّهُ عَنكَ لِمَ أَذِنتَ لَهُمْ حَتَّىٰ يَتَبَيَّنَ لَكَ ٱلَّذِينَ صَدَقُوا۟ وَتَعْلَمَ ٱلْكَٰذِبِينَ

Punjabi Translation - Arif Haleemਹੇ ਨਬੀ! ਅੱਲਾਹ ਨੇ ਤੁਹਾਨੂੰ ਮੁਆਫ਼ ਕਰ ਦਿੱਤਾ ਤੁਸੀਂ ਇਹਨਾਂ (ਮੁਨਾਫ਼ਿਕਾਂ) ਨੂੰ (ਜੰਗ ਵਿਚ ਨਾ ਜਾਣ ਦੀ) ਛੂਟ ਕਿਉਂ ਦਿੱਤੀ? (ਜੇ ਤੁਸੀਂ ਛੂਟ ਨਾ ਦਿੰਦੇ) ਤਾਂ ਤੁਹਾਡੇ ਸਾਹਮਣੇ ਸੱਚੇ ਲੋਕ ਵੀ ਆ ਜਾਂਦੇ ਅਤੇ ਤੁਸੀਂ ਝੂਠੇ ਲੋਕਾਂ ਨੂੰ ਵੀ ਜਾਣ ਜਾਂਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا يَسْتَـْٔذِنُكَ ٱلَّذِينَ يُؤْمِنُونَ بِٱللَّهِ وَٱلْيَوْمِ ٱلْـَٔاخِرِ أَن يُجَٰهِدُوا۟ بِأَمْوَٰلِهِمْ وَأَنفُسِهِمْ وَٱللَّهُ عَلِيمٌۢ بِٱلْمُتَّقِينَ

Punjabi Translation - Arif Haleem(ਹੇ ਨਬੀ!) ਜਿਹੜੇ ਲੋਕ ਅੱਲਾਹ ਅਤੇ ਆਖ਼ਿਰਤ ਦੇ ਦਿਹਾੜੇ ’ਤੇ (ਸੱਚੇ ਮਨੋਂ) ਈਮਾਨ ਰਖਦੇ ਹਨ, ਉਹ ਤੁਹਾਥੋਂ ਉਹ ਅਪਣੇ ਧਨ ਨਾਲ ਤੇ ਆਪਣੀਆਂ ਜਾਨਾਂ ਨਾਲ ਜਿਹਾਦ ਕਰਨ ਤੋਂ ਛੂਟ ਨਹੀਂ ਮੰਗਦੇ। ਅੱਲਾਹ ਪਰਹੇਜ਼ਗਾਰਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَا يَسْتَـْٔذِنُكَ ٱلَّذِينَ لَا يُؤْمِنُونَ بِٱللَّهِ وَٱلْيَوْمِ ٱلْـَٔاخِرِ وَٱرْتَابَتْ قُلُوبُهُمْ فَهُمْ فِى رَيْبِهِمْ يَتَرَدَّدُونَ

Punjabi Translation - Arif Haleemਇਹ (ਨਾ ਲੜਣ ਦੀ) ਆਗਿਆ ਤਾਂ ਤੁਹਾਥੋਂ ਕੇਵਲ ਉਹੀਓ ਮੰਗਦੇ ਹਨ, ਜਿਨ੍ਹਾਂ ਨੂੰ ਨਾ ਤਾਂ ਅੱਲਾਹ ’ਤੇ ਈਮਾਨ ਹੈ ਨਾ ਆਖ਼ਿਰਤ ਦੇ ਦਿਨ ’ਤੇ ਵਿਸ਼ਵਾਸ ਹੈ, ਉਨ੍ਹਾਂ ਦੇ ਦਿਲ ਸ਼ੰਕਾ ਵਿਚ ਫਸੇ ਹੋਏ ਹਨ, ਉਹ ਆਪਣੇ ਸ਼ੱਕ ਵਿਚ ਹੀ ਡਾਵਾਂ-ਡੋਲ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَوْ أَرَادُوا۟ ٱلْخُرُوجَ لَأَعَدُّوا۟ لَهُۥ عُدَّةً وَلَٰكِن كَرِهَ ٱللَّهُ ٱنۢبِعَاثَهُمْ فَثَبَّطَهُمْ وَقِيلَ ٱقْعُدُوا۟ مَعَ ٱلْقَٰعِدِينَ

Punjabi Translation - Arif Haleemਜੇ ਉਹਨਾਂ ਦੀ ਇੱਛਾ ਜਿਹਾਦ ਲਈ ਨਿਕਲਣ ਦੀ ਹੁੰਦੀ ਤਾਂ ਉਹ ਇਸ ਲਈ ਕੁੱਝ ਤਾਂ ਸਾਮਾਨ ਤਿਆਰ ਰੱਖਦੇ, ਪਰ ਅੱਲਾਹ ਨੂੰ ਉਹਨਾਂ ਦਾ ਨਿਕਲਣਾ ਪਸੰਦ ਹੀ ਨਹੀਂ ਸੀ, ਇਸ ਲਈ ਉਹਨਾਂ ਨੂੰ ਸੁਸਤ ਕਰ ਦਿੱਤਾ ਅਤੇ ਉਹਨਾਂ ਨੂੰ ਆਖ ਦਿੱਤਾ ਕਿ ਤੁਸੀਂ ਬੈਠਣ ਵਾਲਿਆਂ ਨਾਲ ਹੀ ਬੈਠੇ ਰਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَوْ خَرَجُوا۟ فِيكُم مَّا زَادُوكُمْ إِلَّا خَبَالًا وَلَأَوْضَعُوا۟ خِلَٰلَكُمْ يَبْغُونَكُمُ ٱلْفِتْنَةَ وَفِيكُمْ سَمَّٰعُونَ لَهُمْ وَٱللَّهُ عَلِيمٌۢ بِٱلظَّٰلِمِينَ

Punjabi Translation - Arif Haleemਜੇ ਇਹ (ਮੁਨਾਫ਼ਿਕ) ਤੁਹਾਡੇ ਨਾਲ ਨਿਕਲ ਵੀ ਜਾਂਦੇ ਤਾਂ ਵੀ ਤੁਹਾਡੀਆਂ ਪਰੇਸ਼ਾਨੀਆਂ ਵਿਚ ਵਾਧਾ ਹੀ ਕਰਦੇ। ਉਹ ਤੁਹਾਡੇ ਵਿਚਾਲੇ ਫ਼ਿਤਨਾ ਫ਼ਸਾਦ ਫੈਲਾਉਣ ਲਈ ਭੱਜ-ਨੱਠ ਕਰਦੇ, ਤੁਹਾਡੇ ਵਿਚਾਲੇ ਇਹਨਾਂ ਦੇ ਜਾਸੂਸ ਵੀ ਹਨ। ਅੱਲਾਹ ਇਹਨਾਂ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَقَدِ ٱبْتَغَوُا۟ ٱلْفِتْنَةَ مِن قَبْلُ وَقَلَّبُوا۟ لَكَ ٱلْأُمُورَ حَتَّىٰ جَآءَ ٱلْحَقُّ وَظَهَرَ أَمْرُ ٱللَّهِ وَهُمْ كَٰرِهُونَ

Punjabi Translation - Arif Haleem(ਹੇ ਨਬੀ!) ਇਸ ਤੋਂ ਪਹਿਲਾਂ ਵੀ ਇਹ (ਮੁਨਾਫ਼ਿਕ) ਲੋਕੀ ਫ਼ਿਤਨਾ ਫੈਲਾਉਣ ਦੇ ਜਤਨ ਕਰਦੇ ਰਹੇ ਹਨ ਅਤੇ ਤੁਾਹਾਡੇ ਕੰਮਾਂ ਨੂੰ ਅਸਫ਼ਲ ਬਣਾਉਣ ਵਿਚ ਲੱਗੇ ਰਹੇ, ਇੱਥੋਂ ਤਕ ਕਿ ਹੱਕ ਆ ਗਿਆ ਅਤੇ ਅੱਲਾਹ ਦਾ ਹੁਕਮ ਭਾਰੂ ਹੋ ਗਿਆ ਜਦ ਕਿ ਉਹ (ਹੱਕ ਨੂੰ) ਨਾ-ਪਸੰਦ ਕਰਦੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِنْهُم مَّن يَقُولُ ٱئْذَن لِّى وَلَا تَفْتِنِّىٓ أَلَا فِى ٱلْفِتْنَةِ سَقَطُوا۟ وَإِنَّ جَهَنَّمَ لَمُحِيطَةٌۢ بِٱلْكَٰفِرِينَ

Punjabi Translation - Arif Haleemਇਹਨਾਂ ਵਿੱਚੋਂ ਕੋਈ ਤੁਹਾਨੂੰ ਕਹਿੰਦਾ ਹੈ ਕਿ ਮੈਨੂੰ ਛੁੱਟੀ ਦੇ ਦਿਓ, ਮੈਨੂੰ ਅਜ਼ਮਾਇਸ਼ (ਬਿਪਤਾ) ਵਿਚ ਨਾ ਪਾਓ, ਖ਼ਬਰਦਾਰ ਉਹ ਤਾਂ ਅਜ਼ਮਾਇਸ਼ ਵਿਚ ਫਸ ਚੁੱਕੇ ਹਨ ਅਤੇ ਬੇਸ਼ੱਕ ਨਰਕ ਇਹਨਾਂ ਕਾਫ਼ਿਰਾਂ ਨੂੰ ਘੇਰਨ ਵਾਲੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِن تُصِبْكَ حَسَنَةٌ تَسُؤْهُمْ وَإِن تُصِبْكَ مُصِيبَةٌ يَقُولُوا۟ قَدْ أَخَذْنَآ أَمْرَنَا مِن قَبْلُ وَيَتَوَلَّوا۟ وَّهُمْ فَرِحُونَ

Punjabi Translation - Arif Haleem(ਹੇ ਨਬੀ!) ਜੇ ਤੁਹਾਨੂੰ ਕੋਈ ਲਾਭ ਹੁੰਦਾ ਹੈ ਤਾਂ ਇਹਨਾਂ ਨੂੰ ਦੁੱਖ ਹੁੰਦਾ ਹੈ, ਜੇ ਕੋਈ ਬਿਪਤਾ ਆਉਂਦੀ ਹੈ ਤਾਂ ਆਖਦੇ ਹਨ ਕਿ ਅਸੀਂ ਤਾਂ ਪਹਿਲਾਂ ਹੀ ਆਪਣੇ ਪ੍ਰਤੀ ਸੁਰੱਖਿਅਤ ਨੀਤੀ ਆਪਣਾਈ ਸੀ। ਇੰਜ ਉਹ ਪ੍ਰਸੰਨ-ਚਿਤ ਹੋਕੇ ਪਰਤਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُل لَّن يُصِيبَنَآ إِلَّا مَا كَتَبَ ٱللَّهُ لَنَا هُوَ مَوْلَىٰنَا وَعَلَى ٱللَّهِ فَلْيَتَوَكَّلِ ٱلْمُؤْمِنُونَ

Punjabi Translation - Arif Haleem(ਹੇ ਨਬੀ!) ਆਖ ਦਿਓ! ਕਿ ਸਾਨੂੰ ਤਾਂ ਕੇਵਲ ਉਹੀਓ ਮੁਸੀਬਤ ਪਹੁੰਚੇਗੀ ਜੋ ਅੱਲਾਹ ਨੇ ਸਾਡੇ ਲਈ ਲਿਖ ਛੱਡੀ ਹੈ। ਉਹੀਓ ਸਾਡਾ ਕਾਰਜ ਸਾਧਕ ਹੈ। ਮੋਮਿਨਾਂ ਨੂੰ ਉਸੇ ’ਤੇ ਹੀ ਭਰੋਸਾ ਕਰਨਾ ਚਾਹੀਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ هَلْ تَرَبَّصُونَ بِنَآ إِلَّآ إِحْدَى ٱلْحُسْنَيَيْنِ وَنَحْنُ نَتَرَبَّصُ بِكُمْ أَن يُصِيبَكُمُ ٱللَّهُ بِعَذَابٍ مِّنْ عِندِهِۦٓ أَوْ بِأَيْدِينَا فَتَرَبَّصُوٓا۟ إِنَّا مَعَكُم مُّتَرَبِّصُونَ

Punjabi Translation - Arif Haleem(ਹੇ ਨਬੀ!) ਆਖ ਦਿਓ! ਹੇ ਮੁਨਾਫ਼ਿਕੋ! ਕਿ ਤੁਸੀਂ ਸਾਡੇ ਹੱਕ ਵਿਚ ਲਿਖਿਆ ਹੋਈਆਂ ਦੋ ਭਲਾਈਆਂ ਵਿੱਚੋਂ ਕਿਸੇ ਇਕ (ਜਿਤ ਜਾ ਸ਼ਹਾਦਤ) ਦੀ ਉਡੀਕ ਕਰ ਰਹੇ ਹੋ ਅਤੇ ਅਸੀਂ ਤੁਹਾਡੇ ਹੱਕ ਵਿਚ ਇਸ ਗੱਲ ਦੀ ਉਡੀਕ ਵਿਚ ਹਾਂ ਕਿ ਅੱਲਾਹ ਤੁਹਾਨੂੰ ਆਪਣੇ ਕੋਲ ਤੋਂ ਅਜ਼ਾਬ ਦੇਵੇ ਜਾਂ ਸਾਡੇ ਹੱਥੋਂ ਅਜ਼ਾਬ ਦੁਆਵੇ। ਚੰਗਾ ਤਾਂ ਹੁਣ ਤੁਸੀਂ ਵੀ ਉਡੀਕ ਕਰੋ ਤੁਹਾਡੇ ਨਾਲ ਅਸੀਂ ਵੀ ਉਡੀਕ ਕਰਦੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُلْ أَنفِقُوا۟ طَوْعًا أَوْ كَرْهًا لَّن يُتَقَبَّلَ مِنكُمْ إِنَّكُمْ كُنتُمْ قَوْمًا فَٰسِقِينَ

Punjabi Translation - Arif Haleem(ਹੇ ਨਬੀ!) ਆਖ ਦਿਓ! ਹੇ ਮੁਨਾਫਿਕੋ! ਤੁਸੀਂ ਭਾਵੇਂ ਚਾਹੁੰਦੇ ਹੋਏ ਖ਼ਰਚ ਕਰੋ ਜਾਂ ਨਾ ਚਾਹੁੰਦੇ ਹੋਏ, ਤੁਹਾਥੋਂ ਉੱਕਾ ਹੀ ਸਵੀਕਾਰ ਨਹੀਂ ਕੀਤਾ ਜਾਵੇਗਾ, ਤੁਸੀਂ ਤਾਂ ਝੂਠੇ ਲੋਕ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا مَنَعَهُمْ أَن تُقْبَلَ مِنْهُمْ نَفَقَٰتُهُمْ إِلَّآ أَنَّهُمْ كَفَرُوا۟ بِٱللَّهِ وَبِرَسُولِهِۦ وَلَا يَأْتُونَ ٱلصَّلَوٰةَ إِلَّا وَهُمْ كُسَالَىٰ وَلَا يُنفِقُونَ إِلَّا وَهُمْ كَٰرِهُونَ

Punjabi Translation - Arif Haleemਇਹਨਾਂ ਦੇ ਖ਼ਰਚ ਕੀਤੇ ਹੋਏ ਮਾਲ ਨੂੰ ਨਾ ਕਬੂਲ ਕਰਨ ਦਾ ਇਸ ਤੋਂ ਛੁੱਟ ਹੋਰ ਕੋਈ ਕਾਰਨ ਨਹੀਂ ਕਿ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਆਪਣੀਆਂ ਨਮਾਜ਼ਾਂ ਲਈ ਵੀ ਜਕੋ-ਜਕੀ ਆਉਂਦੇ ਹਨ[12] ਅਤੇ ਰੱਬ ਦੀ ਰਾਹ ਵਿਚ ਵੀ ਨਾ ਚਾਹੁੰਦੇ ਹੋਏ ਖ਼ਰਚ ਕਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَا تُعْجِبْكَ أَمْوَٰلُهُمْ وَلَآ أَوْلَٰدُهُمْ إِنَّمَا يُرِيدُ ٱللَّهُ لِيُعَذِّبَهُم بِهَا فِى ٱلْحَيَوٰةِ ٱلدُّنْيَا وَتَزْهَقَ أَنفُسُهُمْ وَهُمْ كَٰفِرُونَ

Punjabi Translation - Arif Haleemਸੋ ਤੁਹਾਨੂੰ ਇਹਨਾਂ ਦੀ ਦੌਲਤ ਤੇ ਸੰਤਾਨ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਤਾਂ ਇਹੋ ਚਾਹੁੰਦਾ ਹੈ ਕਿ ਇਸੇ (ਧਨ ਤੇ ਔਲਾਦ) ਰਾਹੀਂ ਇਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਸਜ਼ਾ ਦੇ ਦੇਵੇ ਅਤੇ ਕੁਫ਼ਰ ਦੀ ਹਾਲਤ ਵਿਚ ਹੀ ਇਹਨਾਂ ਦੀ ਮੌਤ ਹੋਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَيَحْلِفُونَ بِٱللَّهِ إِنَّهُمْ لَمِنكُمْ وَمَا هُم مِّنكُمْ وَلَٰكِنَّهُمْ قَوْمٌ يَفْرَقُونَ

Punjabi Translation - Arif Haleemਇਹ ਅੱਲਾਹ ਦੀਆਂ ਕਸਮਾਂ ਖਾ ਖਾ ਕੇ ਕਹਿੰਦੇ ਹਨ ਕਿ ਅਸੀਂ ਤੁਹਾਡੇ ਵਿੱਚੋਂ ਹੀ ਹਾਂ, ਜਦ ਕਿ ਉਹ ਉੱਕਾ ਹੀ ਤੁਹਾਡੇ ਵਿੱਚੋਂ ਨਹੀਂ, ਸਗੋਂ ਇਹ ਤਾਂ ਤੁਹਾਥੋਂ ਡਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَوْ يَجِدُونَ مَلْجَـًٔا أَوْ مَغَٰرَٰتٍ أَوْ مُدَّخَلًا لَّوَلَّوْا۟ إِلَيْهِ وَهُمْ يَجْمَحُونَ

Punjabi Translation - Arif Haleemਜੇ ਉਹਨਾਂ ਨੂੰ ਕੋਈ ਸ਼ਰਨ ਅਸਥਾਨ ਜਾਂ ਕੋਈ ਖੋਹ ਜਾਂ ਕੋਈ ਸਿਰ ਛਪਾਉਣ ਦੀ ਥਾਂ ਮਿਲ ਜਾਵੇ ਤਾਂ ਇਹ ਸਭ ਕੁੱਝ ਛੱਡ ਕੇ ਉਸੇ ਵੱਲ ਨੱਸੇ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِنْهُم مَّن يَلْمِزُكَ فِى ٱلصَّدَقَٰتِ فَإِنْ أُعْطُوا۟ مِنْهَا رَضُوا۟ وَإِن لَّمْ يُعْطَوْا۟ مِنْهَآ إِذَا هُمْ يَسْخَطُونَ

Punjabi Translation - Arif Haleem(ਹੇ ਨਬੀ!) ਇਹਨਾਂ ਵਿਚ ਉਹ ਵੀ ਹਨ ਜਿਹੜੇ ਸਦਕਿਆਂ ਦੀ ਵੰਡ ਪ੍ਰਤੀ ਤੁਹਾਡੇ ਉੱਤੇ ਇਤਰਾਜ਼ ਕਰਦੇ ਹਨ, ਜੇਕਰ ਇਹਨਾਂ ਨੂੰ ਇਸ (ਮਾਲ) ਵਿੱਚੋਂ ਕੁੱਝ ਮਿਲ ਜਾਵੇ ਤਾਂ ਖ਼ੁਸ਼ ਹੁੰਦੇ ਹਨ ਜੇ ਨਾ ਮਿਲੇ ਤਾਂ ਵਿਗੜਣ ਲੱਗ ਜਾਂਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَوْ أَنَّهُمْ رَضُوا۟ مَآ ءَاتَىٰهُمُ ٱللَّهُ وَرَسُولُهُۥ وَقَالُوا۟ حَسْبُنَا ٱللَّهُ سَيُؤْتِينَا ٱللَّهُ مِن فَضْلِهِۦ وَرَسُولُهُۥٓ إِنَّآ إِلَى ٱللَّهِ رَٰغِبُونَ

Punjabi Translation - Arif Haleemਕਿੰਨਾ ਚੰਗਾ ਹੁੰਦਾ ਕਿ ਅੱਲਾਹ ਤੇ ਉਸ ਦੇ ਰਸੂਲ ਨੇ ਉਹਨਾਂ ਨੂੰ ਜੋ ਕੁੱਝ ਵੀ ਦਿੱਤਾ ਸੀ ਉਸੇ ’ਤੇ ਹੀ ਰਾਜ਼ੀ ਰਹਿੰਦੇ ਅਤੇ ਆਖਦੇ ਕਿ ਸਾਡੇ ਲਈ ਅੱਲਾਹ ਹੀ ਬਥੇਰਾ ਹੈ, ਛੇਤੀ ਹੀ ਅੱਲਾਹ ਤੇ ਉਸ ਦਾ ਰਸੂਲ ਸਾਨੂੰ ਆਪਣੇ ਫ਼ਜ਼ਲਾਂ ਨਾਲ ਨਿਵਾਜ਼ੇਗਾ। ਅਸੀਂ ਤਾਂ ਅੱਲਾਹ ਤੋਂ ਹੀ ਆਸਾਂ ਰੱਖਣ ਵਾਲੇ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَا ٱلصَّدَقَٰتُ لِلْفُقَرَآءِ وَٱلْمَسَٰكِينِ وَٱلْعَٰمِلِينَ عَلَيْهَا وَٱلْمُؤَلَّفَةِ قُلُوبُهُمْ وَفِى ٱلرِّقَابِ وَٱلْغَٰرِمِينَ وَفِى سَبِيلِ ٱللَّهِ وَٱبْنِ ٱلسَّبِيلِ فَرِيضَةً مِّنَ ٱللَّهِ وَٱللَّهُ عَلِيمٌ حَكِيمٌ

Punjabi Translation - Arif Haleemਇਹ ਸਦਕਾ (ਜ਼ਕਾਤ) ਤਾਂ ਕੇਵਲ ਫ਼ਕੀਰਾਂ (ਗ਼ਰੀਬਾਂ) ਲਈ, ਮਸਕੀਨਾਂ[13] ਲਈ, ਸਦਕਾ ਵਸੂਲ ਕਰਨ ਵਾਲੇ ਕਰਮਚਾਰੀਆਂ ਲਈ, ਉਹਨਾਂ ਲੋਕਾਂ ਦੀ ਦਿਲਦਾਰੀ ਲਈ ਜਿਨ੍ਹਾਂ ਦੇ ਦਿਲ ਜੋੜਨ ਦੀ ਚਾਹ ਹੋਵੇ, ਗ਼ੁਲਾਮੀ ਤੋਂ ਗਰਦਨਾਂ ਛੁਡਵਾਉਣ ਲਈ, ਕਰਜ਼ਦਾਰਾਂ ਨੂੰ ਕਰਜ਼ ਤੋਂ ਬਚਾਉਣ ਲਈ, ਅੱਲਾਹ ਦੀ ਰਾਹ ਵਿਚ ਅਤੇ ਮੁਸਾਫ਼ਰਾਂ ਦੀ ਸਹਾਇਤਾ ਲਈ ਹੈ। ਇਹ (ਵੰਡ) ਅੱਲਾਹ ਵੱਲੋਂ ਫ਼ਰਜ਼ ਕੀਤੀ ਗਈ ਹੈ ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸਿਆਣਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِنْهُمُ ٱلَّذِينَ يُؤْذُونَ ٱلنَّبِىَّ وَيَقُولُونَ هُوَ أُذُنٌ قُلْ أُذُنُ خَيْرٍ لَّكُمْ يُؤْمِنُ بِٱللَّهِ وَيُؤْمِنُ لِلْمُؤْمِنِينَ وَرَحْمَةٌ لِّلَّذِينَ ءَامَنُوا۟ مِنكُمْ وَٱلَّذِينَ يُؤْذُونَ رَسُولَ ٱللَّهِ لَهُمْ عَذَابٌ أَلِيمٌ

Punjabi Translation - Arif Haleemਇਹਨਾਂ (ਮੁਨਾਫ਼ਿਕਾਂ) ਵਿੱਚ ਉਹ ਵੀ ਹਨ ਜਿਹੜੇ ਨਬੀ (ਸ:) ਨੂੰ ਤਕਲੀਫ਼ਾਂ ਦਿੰਦੇ ਹਨ ਅਤੇ ਆਖਦੇ ਹਨ ਕਿ ਕੰਨਾਂ ਦਾ ਕੱਚਾ ਹੈ (ਹੇ ਨਬੀ!) ਤੁਸੀਂ ਆਖੋ ਕਿ ਉਹ ਕੰਨ ਤੁਹਾਡੇ ਭਲੇ ਦੀ ਹੀ ਗੱਲ ਸੁਣਦੇ ਹਨ। ਉਹ ਅੱਲਾਹ ’ਤੇ ਈਮਾਨ ਰੱਖਦਾ ਹੈ ਅਤੇ ਮੁਸਲਮਾਨਾਂ ਦੀਆਂ ਗੱਲਾਂ ਦਾ ਵਿਸ਼ਵਾਸ ਕਰਦਾ ਹੈ ਅਤੇ ਤੁਹਾਡੇ ਵਿੱਚੋਂ ਜੋ ਵੀ ਈਮਾਨ ਵਾਲਾ ਹੈ, ਇਹ (ਰਸੂਲ) ਉਹਨਾਂ ਲਈ ਰਹਿਮਤ ਹੈ। ਜਿਹੜੇ ਲੋਕੀ ਅੱਲਾਹ ਦੇ ਰਸੂਲ ਨੂੰ ਤਕਲੀਫ਼ਾਂ ਦਿੰਦੇ ਹਨ ਉਹਨਾਂ ਲਈ ਦੁਖਦਾਈ ਅਜ਼ਾਬ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَحْلِفُونَ بِٱللَّهِ لَكُمْ لِيُرْضُوكُمْ وَٱللَّهُ وَرَسُولُهُۥٓ أَحَقُّ أَن يُرْضُوهُ إِن كَانُوا۟ مُؤْمِنِينَ

Punjabi Translation - Arif Haleem(ਹੇ ਮੋਮਿਨੋ!) ਇਹ ਲੋਕ ਕੇਵਲ ਤੁਹਾਨੂੰ ਖ਼ੁਸ਼ ਕਰਨ ਲਈ ਤੁਹਾਡੇ ਸਾਹਮਣੇ ਅੱਲਾਹ ਦੀਆਂ ਸੁੰਹਾਂ ਖਾਂਦੇ ਹਨ ਜੇ ਇਹ ਮੋਮਿਨ ਹੁੰਦੇ ਤਾਂ ਅੱਲਾਹ ਅਤੇ ਉਸ ਦੇ ਰਸੂਲ ਨੂੰ ਖ਼ੁਸ਼ ਕਰਨ ਦਾ ਵੱਧ ਹੱਕ ਬਣਦਾ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ يَعْلَمُوٓا۟ أَنَّهُۥ مَن يُحَادِدِ ٱللَّهَ وَرَسُولَهُۥ فَأَنَّ لَهُۥ نَارَ جَهَنَّمَ خَٰلِدًا فِيهَا ذَٰلِكَ ٱلْخِزْىُ ٱلْعَظِيمُ

Punjabi Translation - Arif Haleemਕੀ ਇਹ ਨਹੀਂ ਜਾਣਦੇ ਕਿ ਜਿਹੜਾ ਵੀ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧ ਕਰੇਗਾ ਉਸ ਲਈ ਨਰਕ ਦੀ ਅੱਗ ਹੈ ਜਿਸ ਵਿਚ ਉਹ ਸਦਾ ਰਹਿਣਗੇ, ਇਹੋ ਅਸਲੀ ਜ਼ਲਾਲਤ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَحْذَرُ ٱلْمُنَٰفِقُونَ أَن تُنَزَّلَ عَلَيْهِمْ سُورَةٌ تُنَبِّئُهُم بِمَا فِى قُلُوبِهِمْ قُلِ ٱسْتَهْزِءُوٓا۟ إِنَّ ٱللَّهَ مُخْرِجٌ مَّا تَحْذَرُونَ

Punjabi Translation - Arif Haleemਮੁਨਾਫ਼ਿਕਾਂ ਨੂੰ ਹਰ ਵੇਲੇ ਇਹੋ ਡਰ ਲੱਗਿਆ ਰਹਿੰਦਾ ਹੈ ਕਿ ਮੁਸਲਮਾਨਾਂ ਉੱਤੇ ਕੋਈ ਸੂਰਤ ਅਜਿਹੀ ਨਾ ਉੱਤਰ ਆਵੇ ਜਿਹੜੀ ਉਹਨਾਂ (ਮੁਸਲਮਾਨਾਂ) ਨੂੰ ਇਹਨਾਂ (ਮੁਨਾਫ਼ਿਕਾਂ) ਦੇ ਮਨ ਦੀਆਂ ਗੱਲਾਂ ਦੱਸ ਦੇਵੇ। (ਹੇ ਨਬੀ!) ਆਖ ਦਿਓ! ਕਿ ਤੁਸੀਂ ਮਖੌਲ ਕਰਦੇ ਰਹੋ, ਬੇਸ਼ੱਕ ਅੱਲਾਹ ਉਹ ਸਭ ਪ੍ਰਗਟ ਕਰਨ ਵਾਲਾ ਹੈ ਜਿਸ ਗੱਲ ਤੋਂ ਤੁਸੀਂ ਡਰਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَئِن سَأَلْتَهُمْ لَيَقُولُنَّ إِنَّمَا كُنَّا نَخُوضُ وَنَلْعَبُ قُلْ أَبِٱللَّهِ وَءَايَٰتِهِۦ وَرَسُولِهِۦ كُنتُمْ تَسْتَهْزِءُونَ

Punjabi Translation - Arif Haleemਜੇ ਤੁਸੀਂ ਉਹਨਾਂ ਤੋਂ ਪੁੱਛੋ ਤਾਂ ਝਟ ਆਖ ਦੇਣਗੇ ਕਿ ਅਸੀਂ ਤਾਂ ਆਪੋ ਵਿਚ ਹਾਸਾ-ਮਖੌਲ ਤੇ ਦਿਲ-ਲਗੀ ਕਰਦੇ ਸੀ। (ਹੇ ਨਬੀ!) ਆਖ ਦਿਓ! (ਹੇ ਮੁਨਾਫ਼ਿਕੋ) ਕੀ ਅੱਲਾਹ ਉਸ ਦੀਆਂ ਆਇਤਾਂ ਅਤੇ ਉਸ ਦਾ ਰਸੂਲ ਹੀ ਤੁਹਾਡੇ ਮਖੌਲ ਕਰਨ ਲਈ ਰਹਿ ਗਏ ਹਨ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا تَعْتَذِرُوا۟ قَدْ كَفَرْتُم بَعْدَ إِيمَٰنِكُمْ إِن نَّعْفُ عَن طَآئِفَةٍ مِّنكُمْ نُعَذِّبْ طَآئِفَةًۢ بِأَنَّهُمْ كَانُوا۟ مُجْرِمِينَ

Punjabi Translation - Arif Haleemਤੁਸੀਂ ਬਹਾਨੇ ਨਾ ਬਣਾਓ ਤੁਸੀਂ ਤਾਂ ਈਮਾਨ ਲਿਆਉਣ ਮਗਰੋਂ ਵੀ ਕੁਫ਼ਰ ਕੀਤਾ ਹੈ। ਜੇ ਅਸੀਂ ਤੁਹਾਡੇ ਵਿੱਚੋਂ ਕੁੱਝ ਲੋਕਾਂ ਨੂੰ ਮੁਆਫ਼ ਵੀ ਕਰ ਦਈਏ ਤਾਂ ਕੁੱਝ ਨੂੰ ਤਾਂ ਉਹਨਾਂ ਦੇ ਜੁਰਮਾਂ ਦੀ ਸਜ਼ਾ ਦੇਵਾਂਗੇ ਹੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلْمُنَٰفِقُونَ وَٱلْمُنَٰفِقَٰتُ بَعْضُهُم مِّنۢ بَعْضٍ يَأْمُرُونَ بِٱلْمُنكَرِ وَيَنْهَوْنَ عَنِ ٱلْمَعْرُوفِ وَيَقْبِضُونَ أَيْدِيَهُمْ نَسُوا۟ ٱللَّهَ فَنَسِيَهُمْ إِنَّ ٱلْمُنَٰفِقِينَ هُمُ ٱلْفَٰسِقُونَ

Punjabi Translation - Arif Haleemਸਾਰੇ ਹੀ ਮੁਨਾਫ਼ਿਕ ਮਰਦ ਅਤੇ ਮਨਾਫ਼ਿਕ ਔਰਤਾਂ ਇਕ ਦੂਜੇ ਨਾਲ ਸਮਾਨਤਾ ਰੱਖਦੇ ਹਨ, ਉਹ ਬੁਰਾਈ ਕਰਨ ਦਾ ਹੁਕਮ ਦਿੰਦੇ ਹਨ ਅਤੇ ਭਲੇ ਕੰਮਾਂ ਤੋਂ ਰੋਕਦੇ ਹਨ ਅਤੇ ਆਪਣੀਆਂ ਮੁੱਠੀਆਂ ਬੰਦ ਰੱਖਦੇ ਹਨ (ਭਾਵ ਖ਼ਰਚ ਨਹੀਂ ਕਰਦੇ) ਇਹ ਲੋਕ ਅੱਲਾਹ ਨੂੰ ਭੁੱਲ ਗਏ ਤਾਂ ਅੱਲਾਹ ਨੇ ਵੀ ਉਹਨਾਂ ਨੂੰ ਭੁਲਾ ਦਿੱਤਾ ਹੈ, ਅਸਲ ਵਿਚ ਮੁਨਾਫ਼ਿਕ ਲੋਕ ਹੀ ਝੂਠੇ ਤੇ ਭੈੜੀਆਂ ਹਰਕਤਾਂ ਕਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَعَدَ ٱللَّهُ ٱلْمُنَٰفِقِينَ وَٱلْمُنَٰفِقَٰتِ وَٱلْكُفَّارَ نَارَ جَهَنَّمَ خَٰلِدِينَ فِيهَا هِىَ حَسْبُهُمْ وَلَعَنَهُمُ ٱللَّهُ وَلَهُمْ عَذَابٌ مُّقِيمٌ

Punjabi Translation - Arif Haleemਅੱਲਾਹ ਇਹਨਾਂ ਮੁਨਾਫ਼ਿਕ ਮਰਦਾਂ ਅਤੇ ਮੁਨਾਫ਼ਿਕ ਔਰਤਾਂ ਨਾਲ ਅਤੇ ਕਾਫ਼ਿਰਾਂ ਨਾਲ ਨਰਕ ਦੀ ਅੱਗ ਦਾ ਵਾਅਦਾ ਕਰ ਚੁੱਕਿਆ ਹੈ, ਜਿੱਥੇ ਇਹ ਸਦਾ ਰਹਿਣਗੇ। ਉਹੀਓ (ਨਕਰ) ਇਹਨਾਂ ਲਈ ਬਥੇਰੀ ਹੈ। ਇਹਨਾਂ ’ਤੇ ਅੱਲਾਹ ਨੇ ਲਾਅਨਤ ਕੀਤੀ ਹੈ ਅਤੇ ਸਦੀਵੀ ਅਜ਼ਾਬ ਵੀ ਇਹਨਾਂ ਲਈ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَٱلَّذِينَ مِن قَبْلِكُمْ كَانُوٓا۟ أَشَدَّ مِنكُمْ قُوَّةً وَأَكْثَرَ أَمْوَٰلًا وَأَوْلَٰدًا فَٱسْتَمْتَعُوا۟ بِخَلَٰقِهِمْ فَٱسْتَمْتَعْتُم بِخَلَٰقِكُمْ كَمَا ٱسْتَمْتَعَ ٱلَّذِينَ مِن قَبْلِكُم بِخَلَٰقِهِمْ وَخُضْتُمْ كَٱلَّذِى خَاضُوٓا۟ أُو۟لَٰٓئِكَ حَبِطَتْ أَعْمَٰلُهُمْ فِى ٱلدُّنْيَا وَٱلْـَٔاخِرَةِ وَأُو۟لَٰٓئِكَ هُمُ ٱلْخَٰسِرُونَ

Punjabi Translation - Arif Haleem(ਹੇ ਮੁਨਾਫ਼ਿਕੋ!) ਤੁਸੀਂ ਉਹਨਾਂ ਲੋਕਾਂ ਵਾਂਗ ਹੋ ਜਿਹੜੇ ਤੁਹਾਥੋਂ ਪਹਿਲਾਂ ਹੋਏ ਸਨ, ਉਹ ਤੁਹਾਥੋਂ ਕੀਤੇ ਵੱਧ ਸ਼ਕਤੀਸ਼ਾਲੀ ਸੀ ਅਤੇ ਦੌਲਤ ਤੇ ਔਲਾਦ ਪੱਖੋਂ ਵੀ ਵਾਧੂ ਸੀ। ਉਹ ਸੰਸਾਰ ਵਿੱਚੋਂ ਆਪਣਾ ਬਣਦਾ ਹਿੱਸਾ ਲੈ ਗਏ ਤੁਸੀਂ ਵੀ ਆਪਣਾ ਹਿੱਸਾ ਖਾ ਹੰਢਾ ਲਿਆ। ਤੁਸੀਂ ਵੀ ਉਹਨਾਂ ਵਾਂਗ ਹੀ ਬੇਕਾਰ ਦੇ ਵਾਦ-ਵਿਵਾਦ ਵਿਚ ਉਲਝੇ ਰਹੇ। ਉਹਨਾਂ ਦੇ ਕੀਤੇ ਕਰਮ ਸੰਸਾਰ ਵਿਚ ਵੀ ਤੇ ਆਖ਼ਿਰਤ ਵਿਚ ਵੀ ਅਜਾਈਂ ਗਏ। ਇਹੋ ਲੋਕ ਘਾਟੇ ਵਿਚ ਰਹਿਣ ਵਾਲੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ يَأْتِهِمْ نَبَأُ ٱلَّذِينَ مِن قَبْلِهِمْ قَوْمِ نُوحٍ وَعَادٍ وَثَمُودَ وَقَوْمِ إِبْرَٰهِيمَ وَأَصْحَٰبِ مَدْيَنَ وَٱلْمُؤْتَفِكَٰتِ أَتَتْهُمْ رُسُلُهُم بِٱلْبَيِّنَٰتِ فَمَا كَانَ ٱللَّهُ لِيَظْلِمَهُمْ وَلَٰكِن كَانُوٓا۟ أَنفُسَهُمْ يَظْلِمُونَ

Punjabi Translation - Arif Haleemਕੀ ਇਹਨਾਂ ਨੂੰ ਆਪਣੇ ਤੋਂ ਪਹਿਲਾਂ ਦੇ ਲੋਕਾਂ ਦੀਆਂ ਖ਼ਬਰਾਂ ਨਹੀਂ ਪਹੁੰਚੀਆਂ ਜਿਵੇਂ ਕੌਮ ਨੂਹ, ਆਦ, ਸਮੂਦ, ਇਬਰਾਹੀਮ ਅਤੇ ਅਹਿਲੇ ਮਦੀਨ ਤੇ ਉਹ ਬਸਤੀਆਂ ਜਿਨ੍ਹਾਂ ਨੂੰ ਉੱਪਰ ਥੱਲੇ ਕਰ ਦਿੱਤਾ ਗਿਆ ਸੀ? ਇਹਨਾਂ ਦੇ ਕੋਲ ਇਹਨਾਂ ਦੇ ਪੈਗ਼ੰਬਰ ਦਲੀਲਾਂ ਲੈ ਕੇ ਆਏ (ਪਰ ਇਹ ਨਹੀਂ ਮੰਨੇ)। ਅੱਲਾਹ ਅਜਿਹਾ ਨਹੀਂ ਕਿ ਇਹਨਾਂ ’ਤੇ ਜ਼ੁਲਮ ਕਰਦਾ, ਸਗੋਂ ਇਹਨਾਂ ਨੇ ਆਪ ਹੀ ਆਪਣੇ ’ਤੇ ਜ਼ੁਲਮ ਕੀਤੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْمُؤْمِنُونَ وَٱلْمُؤْمِنَٰتُ بَعْضُهُمْ أَوْلِيَآءُ بَعْضٍ يَأْمُرُونَ بِٱلْمَعْرُوفِ وَيَنْهَوْنَ عَنِ ٱلْمُنكَرِ وَيُقِيمُونَ ٱلصَّلَوٰةَ وَيُؤْتُونَ ٱلزَّكَوٰةَ وَيُطِيعُونَ ٱللَّهَ وَرَسُولَهُۥٓ أُو۟لَٰٓئِكَ سَيَرْحَمُهُمُ ٱللَّهُ إِنَّ ٱللَّهَ عَزِيزٌ حَكِيمٌ

Punjabi Translation - Arif Haleemਮੋਮਿਨ ਮਰਦ ਤੇ ਮੋਮਿਨ ਔਰਤਾਂ ਆਪਸ ਵਿਚ ਇਕ ਦੂਜੇ ਦੇ ਸਾਥੀ ਹਨ। ਉਹ ਭਲਾਈਆਂ, ਨੇਕੀਆਂ ਦਾ ਹੁਕਮ ਦਿੰਦੇ ਹਨ ਅਤੇ ਬੁਰਾਈਆਂ ਤੋਂ ਰੋਕਦੇ ਹਨ, ਨਮਾਜ਼ਾਂ ਦੀ ਪਾਬੰਦੀ ਕਰਦੇ ਹਨ, ਜ਼ਕਾਤ ਅਦਾ ਕਰਦੇ ਹਨ, ਅੱਲਾਹ ਅਤੇ ਉਸ ਦੇ ਰਸੂਲ ਮੁਹੰਮਦ (ਸ:) ਦੀਆਂ ਗੱਲਾਂ ਨੂੰ ਮੰਨਦੇ ਹਨ। ਇਹ ਉਹ ਲੋਕ ਹਨ ਜਿਨ੍ਹਾਂ ’ਤੇ ਅੱਲਾਹ ਬਹੁਤ ਛੇਤੀ ਰਹਿਮ ਕਰੇਗਾ। ਬੇਸ਼ੱਕ ਅੱਲਾਹ ਜ਼ੋਰਾਵਰ ਅਤੇ ਹਿਕਮਤ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَعَدَ ٱللَّهُ ٱلْمُؤْمِنِينَ وَٱلْمُؤْمِنَٰتِ جَنَّٰتٍ تَجْرِى مِن تَحْتِهَا ٱلْأَنْهَٰرُ خَٰلِدِينَ فِيهَا وَمَسَٰكِنَ طَيِّبَةً فِى جَنَّٰتِ عَدْنٍ وَرِضْوَٰنٌ مِّنَ ٱللَّهِ أَكْبَرُ ذَٰلِكَ هُوَ ٱلْفَوْزُ ٱلْعَظِيمُ

Punjabi Translation - Arif Haleemਇਹਨਾਂ ਈਮਾਨ ਵਾਲੇ ਮਰਦਾਂ ਤੇ ਔਰਤਾਂ ਨਾਲ ਅੱਲਾਹ ਨੇ ਉਹਨਾਂ ਬਾਗ਼ਾਂ ਦਾ ਵਾਅਦਾ ਕੀਤਾ ਹੈ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਉਹ ਉੱਥੇ ਹੀ ਸਦਾ ਰਹਿਣਗੇ। ਇਹਨਾਂ (ਸਦਾ ਬਹਾਰ ਬਾਗ਼ਾਂ) ਵਿਚ ਪਵਿਤਰ ਮਹਿਲ ਹਨ, ਪਰ ਅੱਲਾਹ ਦੀ ਰਜ਼ਾ ਹੀ ਸਭ ਤੋਂ ਵੱਡੀ ਤੇ ਅਹਿਮ ਚੀਜ਼ ਹੈ ਇਹੋ ਜ਼ਬਰਦਸਤ ਕਾਮਯਾਬੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰٓأَيُّهَا ٱلنَّبِىُّ جَٰهِدِ ٱلْكُفَّارَ وَٱلْمُنَٰفِقِينَ وَٱغْلُظْ عَلَيْهِمْ وَمَأْوَىٰهُمْ جَهَنَّمُ وَبِئْسَ ٱلْمَصِيرُ

Punjabi Translation - Arif Haleemਹੇ ਨਬੀ! ਕਾਫ਼ਿਰਾਂ ਤੇ ਮੁਨਾਫ਼ਿਕਾਂ ਨਾਲ ਜਿਹਾਦ (ਜੰਗ) ਕਰੋ, ਇਹਨਾਂ ਨਾਲ ਕਰੜਾਈ ਵਾਲਾ ਵਰਤਾਓ ਕਰੋ। ਇਹਨਾਂ ਦੀ ਅਸਲੀ ਥਾਂ ਨਰਕ ਹੈ, ਜਿਹੜੀ ਸਭ ਤੋਂ ਵੱਧ ਭੈੜੀ ਥਾਂ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَحْلِفُونَ بِٱللَّهِ مَا قَالُوا۟ وَلَقَدْ قَالُوا۟ كَلِمَةَ ٱلْكُفْرِ وَكَفَرُوا۟ بَعْدَ إِسْلَٰمِهِمْ وَهَمُّوا۟ بِمَا لَمْ يَنَالُوا۟ وَمَا نَقَمُوٓا۟ إِلَّآ أَنْ أَغْنَىٰهُمُ ٱللَّهُ وَرَسُولُهُۥ مِن فَضْلِهِۦ فَإِن يَتُوبُوا۟ يَكُ خَيْرًا لَّهُمْ وَإِن يَتَوَلَّوْا۟ يُعَذِّبْهُمُ ٱللَّهُ عَذَابًا أَلِيمًا فِى ٱلدُّنْيَا وَٱلْـَٔاخِرَةِ وَمَا لَهُمْ فِى ٱلْأَرْضِ مِن وَلِىٍّ وَلَا نَصِيرٍ

Punjabi Translation - Arif Haleemਇਹ ਅੱਲਾਹ ਦੀਆਂ ਸੁੰਹਾਂ ਖਾ-ਖਾ ਕੇ ਆਖਦੇ ਹਨ ਕਿ ਉਹਨਾਂ ਨੇ ਕੋਈ ਗੱਲ ਨਹੀਂ ਕਹੀ, ਹਾਲਾਂ ਕਿ ਉਹਨਾਂ ਨੇ ਜ਼ਰੂਰ ਹੀ ਕੁਫ਼ਰ ਵਾਲੇ ਭੈੜੇ ਸ਼ਬਦ ਆਖੇ ਹਨ। ਅਤੇ ਇਹ ਲੋਕ ਇਸਲਾਮ ਕਬੂਲ ਕਰਨ ਤੋਂ ਮਗਰੋਂ ਕਾਫ਼ਿਰ ਹੋ ਗਏ ਅਤੇ ਉਹਨਾਂ ਨੇ ਉਹ ਕੁੱਝ ਕਰਨ ਦਾ ਇਰਾਦਾ ਵੀ ਕੀਤਾ ਜਿਸ ਨੂੰ ਉਹ ਕਰ ਨਹੀਂ ਸਕੇ। ਉਹਨਾਂ ਦਾ ਸਾਰਾ ਕਰੋਪ ਇਸ ਗੱਲ ਦਾ ਸੀ ਕਿ ਅੱਲਾਹ ਨੇ ਅਤੇ ਉਸ ਦੇ ਰਸੂਲ ਨੇ ਆਪਣੇ ਫ਼ਜ਼ਲਾਂ ਨਾਲ ਉਹਨਾਂ (ਮੁਸਲਮਾਨਾਂ) ਨੂੰ ਰਜਾ ਕਿਉਂ ਦਿੱਤਾ? ਜੇਕਰ ਇਹ ਹੁਣ ਵੀ ਤੌਬਾ ਕਰ ਲੈਣ ਤਾਂ ਇਹਨਾਂ ਲਈ ਵਧੀਆ ਗੱਲ ਹੈ, ਜੇ ਇਹ ਮੂੰਹ ਮੋੜਣਗੇ ਤਾਂ ਅੱਲਾਹ ਇਹਨਾਂ ਨੂੰ ਸੰਸਾਰ ਵਿਚ ਵੀ ਤੇ ਆਖ਼ਿਰਤ ਵਿਚ ਵੀ ਦੁਖ ਭਰਿਆ ਅਜ਼ਾਬ ਦੇਵੇਗਾ ਅਤੇ ਧਰਤੀ ’ਤੇ ਉਹਨਾਂ ਦਾ ਕੋਈ ਵੀ ਹਮਾਇਤੀ ਤੇ ਸਹਾਈ ਨਾ ਹੋਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِنْهُم مَّنْ عَٰهَدَ ٱللَّهَ لَئِنْ ءَاتَىٰنَا مِن فَضْلِهِۦ لَنَصَّدَّقَنَّ وَلَنَكُونَنَّ مِنَ ٱلصَّٰلِحِينَ

Punjabi Translation - Arif Haleemਇਹਨਾਂ ਵਿਚ ਉਹ ਵੀ ਹਨ ਜਿਨ੍ਹਾਂ ਨੇ ਅੱਲਾਹ ਨਾਲ ਬਚਨ ਕੀਤੇ ਸੀ ਕਿ ਜੇ ਅੱਲਾਹ ਸਾਨੂੰ ਆਪਣੇ ਫ਼ਜ਼ਲਾਂ ਤੇ ਮਿਹਰਾਂ ਨਾਲ ਨਿਵਾਜ਼ੇ ਤਾਂ ਅਸੀਂ ਜ਼ਰੂਰ ਹੀ ਸਦਕਾ ਖ਼ੈਰਾਤ ਦੇਵਾਂਗੇ ਅਤੇ ਅਸੀਂ ਵੀ ਨੇਕ ਲੋਕਾਂ ਵਿੱਚੋਂ ਹੋਵਾਂਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلَمَّآ ءَاتَىٰهُم مِّن فَضْلِهِۦ بَخِلُوا۟ بِهِۦ وَتَوَلَّوا۟ وَّهُم مُّعْرِضُونَ

Punjabi Translation - Arif Haleemਪਰ ਜਦੋਂ ਅੱਲਾਹ ਨੇ ਉਹਨਾਂ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ ਤਾਂ ਇਹ ਕੰਜੂਸੀ ਕਰਨ ਲਗ ਪਏ। ਉਹਨਾਂ ਨੇ ਹੱਕ ਤੋਂ ਮੂੰਹ ਮੋੜ ਲਿਆ ਅਤੇ ਆਪਣੇ ਵਚਨਾਂ ਤੋਂ ਫਿਰ ਗਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَعْقَبَهُمْ نِفَاقًا فِى قُلُوبِهِمْ إِلَىٰ يَوْمِ يَلْقَوْنَهُۥ بِمَآ أَخْلَفُوا۟ ٱللَّهَ مَا وَعَدُوهُ وَبِمَا كَانُوا۟ يَكْذِبُونَ

Punjabi Translation - Arif Haleemਸੋ ਇਹਨਾਂ (ਕਰਤੂਤਾਂ) ਵਜੋਂ ਅੱਲਾਹ ਨੇ ਉਹਨਾਂ ਦੇ ਦਿਲਾਂ ਵਿਚ ਨਿਫ਼ਾਕ (ਦੋਗਲਾਪਣ) ਪਾ ਕੇ ਓਦੋਂ ਤਕ ਸਜ਼ਾ ਦਿੱਤੀ ਜਦੋਂ ਤਕ ਅੱਲਾਹ ਨਾਲ ਉਹਨਾਂ ਦੀ ਮਿਲਣੀ ਨਾ ਹੋ ਜਾਵੇ। ਕਿਉਂ ਜੋ ਉਹਨਾਂ ਨੇ ਅੱਲਾਹ ਨਾਲ ਕੀਤੇ ਵਚਨਾਂ ਦੇ ਉਲਟ ਕੀਤਾ ਹੈ ਅਤੇ ਉਹ ਝੂਠ ਵੀ ਬੋਲਦੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ يَعْلَمُوٓا۟ أَنَّ ٱللَّهَ يَعْلَمُ سِرَّهُمْ وَنَجْوَىٰهُمْ وَأَنَّ ٱللَّهَ عَلَّٰمُ ٱلْغُيُوبِ

Punjabi Translation - Arif Haleemਕੀ ਉਹ ਨਹੀਂ ਜਾਣਦੇ ਕਿ ਅੱਲਾਹ ਉਹਨਾਂ ਦੇ ਮਨ ਦੀਆਂ ਲੁਕੀਆਂ ਹੋਈਆਂ ਗੱਲਾਂ ਅਤੇ ਉਹਨਾਂ ਦੀਆਂ ਕਾਨਾ-ਫੂਸੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ? ਅੱਲਾਹ ਸਾਰੀਆਂ ਹੀ ਗੁਪਤ ਗੱਲਾਂ ਨੂੰ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِينَ يَلْمِزُونَ ٱلْمُطَّوِّعِينَ مِنَ ٱلْمُؤْمِنِينَ فِى ٱلصَّدَقَٰتِ وَٱلَّذِينَ لَا يَجِدُونَ إِلَّا جُهْدَهُمْ فَيَسْخَرُونَ مِنْهُمْ سَخِرَ ٱللَّهُ مِنْهُمْ وَلَهُمْ عَذَابٌ أَلِيمٌ

Punjabi Translation - Arif Haleemਜਿਹੜੇ ਲੋਕ ਉਹਨਾਂ ਮੁਸਲਮਾਨਾਂ ਨੂੰ ਮਿਹਣੇ ਦਿੰਦੇ ਹਨ ਜਿਹੜੇ ਦਿਲ ਖੋਲ ਕੇ ਖ਼ੈਰਾਤ ਕਰਦੇ ਹਨ ਅਤੇ ਉਹ (ਗ਼ਰੀਬ) ਲੋਕ ਜਿਨ੍ਹਾਂ ਕੋਲ ਮਿਹਨਤ ਮਜ਼ਦੂਰੀ ਛੁੱਟ ਕੁੱਝ ਨਹੀਂ (ਥੋੜ੍ਹੀ ਖ਼ੈਰਾਤ ਦੇਣ ਕਾਰਨ ਉਹਨਾਂ ਦਾ ਮਖੌਲ ਉਡਾਉਂਦੇ ਹਨ ਤਾਂ (ਕਿਆਮਤ ਦਿਹਾੜੇ) ਅੱਲਾਹ ਵੀ ਉਹਨਾਂ ਦਾ ਮਖੌਲ ਉਡਾਵੇਗਾ ਅਤੇ ਉਹਨਾਂ ਲਈ ਦਰਦਨਾਕ ਅਜ਼ਾਬ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱسْتَغْفِرْ لَهُمْ أَوْ لَا تَسْتَغْفِرْ لَهُمْ إِن تَسْتَغْفِرْ لَهُمْ سَبْعِينَ مَرَّةً فَلَن يَغْفِرَ ٱللَّهُ لَهُمْ ذَٰلِكَ بِأَنَّهُمْ كَفَرُوا۟ بِٱللَّهِ وَرَسُولِهِۦ وَٱللَّهُ لَا يَهْدِى ٱلْقَوْمَ ٱلْفَٰسِقِينَ

Punjabi Translation - Arif Haleem(ਹੇ ਨਬੀ!) ਤੁਸੀਂ ਇਹਨਾਂ (ਮੁਨਾਫ਼ਿਕਾਂ) ਲਈ ਭਾਵੇਂ ਮੁਆਫ਼ੀ ਦੀ ਦੁਆ ਕਰੋ ਜਾਂ ਨਾ ਕਰੋ (ਇਕ ਬਰਾਬਰ ਹੈ) ਜੇ ਤੁਸੀਂ ਸੱਤਰ ਵਾਰ ਵੀ ਇਹਨਾਂ ਲਈ ਮੁਆਫ਼ੀ ਦੀ ਬੇਨਤੀ ਕਰੋ ਤਾਂ ਵੀ ਅੱਲਾਹ ਇਹਨਾਂ ਨੂੰ ਮੁਆਫ਼ ਨਹੀਂ ਕਰੇਗਾ। ਇਹ ਇਸ ਲਈ ਕਿਉਂ ਜੋ ਇਹਨਾਂ ਨੇ ਅੱਲਾਹ ਤੇ ਉਸ ਦੇ ਰਸੂਲ ਨਾਲ ਕੁਫ਼ਰ ਕੀਤਾ ਹੈ। ਅਜਿਹੇ ਝੂਠੇ ਲੋਕਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَرِحَ ٱلْمُخَلَّفُونَ بِمَقْعَدِهِمْ خِلَٰفَ رَسُولِ ٱللَّهِ وَكَرِهُوٓا۟ أَن يُجَٰهِدُوا۟ بِأَمْوَٰلِهِمْ وَأَنفُسِهِمْ فِى سَبِيلِ ٱللَّهِ وَقَالُوا۟ لَا تَنفِرُوا۟ فِى ٱلْحَرِّ قُلْ نَارُ جَهَنَّمَ أَشَدُّ حَرًّا لَّوْ كَانُوا۟ يَفْقَهُونَ

Punjabi Translation - Arif Haleemਜਿਹੜੇ ਲੋਕਾਂ ਨੂੰ ਪਿੱਛੇ ਰਹਿ ਜਾਣ ਦੀ ਛੂਟ ਦੇ ਦਿੱਤੀ ਗਈ ਸੀ ਉਹ ਅੱਲਾਹ ਦੇ ਰਸੂਲ (ਸ:) ਦੇ (ਜੰਗ ਵਿਚ) ਜਾਣ ਮਗਰੋਂ ਆਪਣੇ ਬੈਠੇ ਰਹਿਣ ’ਤੇ ਹੀ ਖ਼ੁਸ਼ ਹਨ, ਉਹਨਾਂ ਨੇ ਅੱਲਾਹ ਦੀ ਰਾਹ ਵਿਚ ਆਪਣੀਆਂ ਜਾਨਾਂ ਤੇ ਮਾਲਾਂ ਨਾਲ ਜਿਹਾਦ ਕਰਨਾ ਪਸੰਦ ਨਹੀਂ ਕੀਤਾ ਅਤੇ ਉਹਨਾਂ ਨੇ (ਦੂਜਿਆਂ ਨੂੰ ਵੀ) ਕਿਹਾ ਕਿ ਅਜਿਹੀ ਸਖ਼ਤ ਗਰਮੀ ਵਿਚ (ਜੰਗ ਲਈ) ਨਾ ਨਿਕਲੋ। (ਹੇ ਨਬੀ!) ਤੁਸੀਂ ਇਹਨਾਂ ਨੂੰ ਆਖ ਦਿਓ ਕਿ ਨਰਕ ਦੀ ਅੱਗ ਤਾਂ (ਇਸ ਗਰਮੀ ਤੋਂ ਕੀਤੇ ਵੱਧ ਗਰਮ ਹੈ। ਕਾਸ਼ ਜੇ ਉਹ ਸਮਝਦਾਰ ਹੁੰਦੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلْيَضْحَكُوا۟ قَلِيلًا وَلْيَبْكُوا۟ كَثِيرًا جَزَآءًۢ بِمَا كَانُوا۟ يَكْسِبُونَ

Punjabi Translation - Arif Haleemਇਹਨਾਂ ਨੂੰ ਤਾਂ ਚਾਹੀਦਾ ਹੈ ਕਿ ਇਹ ਬਹੁਤ ਹੀ ਘੱਟ ਹੱਸਣ ਅਤੇ ਵੱਧ ਰੋਣ ਕਿਉਂ ਜੋ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ ਦਾ ਬਦਲਾ ਮਿਲਨਾ ਹੈ, ਜੋ ਉਹ ਕਮਾਉਂਦੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِن رَّجَعَكَ ٱللَّهُ إِلَىٰ طَآئِفَةٍ مِّنْهُمْ فَٱسْتَـْٔذَنُوكَ لِلْخُرُوجِ فَقُل لَّن تَخْرُجُوا۟ مَعِىَ أَبَدًا وَلَن تُقَٰتِلُوا۟ مَعِىَ عَدُوًّا إِنَّكُمْ رَضِيتُم بِٱلْقُعُودِ أَوَّلَ مَرَّةٍ فَٱقْعُدُوا۟ مَعَ ٱلْخَٰلِفِينَ

Punjabi Translation - Arif Haleem(ਹੇ ਨਬੀ!) ਜੇ ਅੱਲਾਹ ਇਹਨਾਂ (ਮੁਨਾਫ਼ਿਕਾਂ) ਵਿਚਾਲੇ ਤੁਹਾਨੂੰ ਫੇਰ ਮੁੜ ਲੈ ਆਵੇ ਅਤੇ ਜੇ ਭਵਿੱਖ ਵਿਚ ਉਹਨਾਂ ’ਚੋਂ ਕੋਈ ਟੋਲੀ ਜਿਹਾਦ ਵਿਚ ਜਾਣ ਲਈ ਤੁਹਾਥੋਂ ਆਗਿਆ ਮੰਗੇ ਤਾਂ ਤੁਸੀਂ ਕਹਿ ਦਿਓ ਕਿ ਤੁਸੀਂ ਮੇਰੇ ਸੰਗ (ਜਿਹਾਦ ਲਈ) ਕਦੇ ਵੀ ਨਹੀਂ ਚੱਲ ਸਕਦੇ ਅਤੇ ਨਾ ਹੀ ਮੇਰੇ ਨਾਲ ਰਲ ਕੇ ਦੁਸ਼ਮਨਾਂ ਨਾਲ ਲੜ ਸਕਦੇ ਹੋ, ਤੁਸੀਂ ਤਾਂ ਪਹਿਲਾਂ ਬੈਠੇ ਰਹਿਣ ਨੂੰ ਪਸੰਦ ਕੀਤਾ ਹੈ ਸੋ ਹੁਣ ਵੀ ਤੁਸੀਂ ਪਿੱਛੇ ਰਹਿਣ ਵਾਲਿਆਂ ਨਾਲ ਹੀ ਬੈਠੇ ਰਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا تُصَلِّ عَلَىٰٓ أَحَدٍ مِّنْهُم مَّاتَ أَبَدًا وَلَا تَقُمْ عَلَىٰ قَبْرِهِۦٓ إِنَّهُمْ كَفَرُوا۟ بِٱللَّهِ وَرَسُولِهِۦ وَمَاتُوا۟ وَهُمْ فَٰسِقُونَ

Punjabi Translation - Arif Haleem(ਹੇ ਨਬੀ!) ਜੇ ਇਹਨਾਂ (ਮੁਨਾਫ਼ਿਕਾਂ) ਵਿੱਚੋਂ ਕੋਈ ਮਰ ਜਾਵੇ ਤਾਂ ਤੁਸੀਂ ਉਹਨਾਂ ਲਈ ਕਦੇ ਵੀ ਜਨਾਜ਼ੇ ਦੀ ਨਮਾਜ਼ ਨਹੀਂ ਪੜ੍ਹਣੀ ਅਤੇ ਨਾ ਹੀ ਉਸ ਦੀ ਕਬਰ ’ਤੇ (ਦੁਆ ਲਈ) ਖੜਾ ਹੋਣਾ ਹੈ। ਕਿਉਂ ਜੋ ਇਹ ਅੱਲਾਹ ਅਤੇ ਉਸ ਦੇ ਰਸੂਲ ਦੇ ਇਨਕਾਰੀ ਹਨ ਅਤੇ ਮਰਨ ਵੇਲੇ ਵੀ ਉਹ ਝੂਠੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا تُعْجِبْكَ أَمْوَٰلُهُمْ وَأَوْلَٰدُهُمْ إِنَّمَا يُرِيدُ ٱللَّهُ أَن يُعَذِّبَهُم بِهَا فِى ٱلدُّنْيَا وَتَزْهَقَ أَنفُسُهُمْ وَهُمْ كَٰفِرُونَ

Punjabi Translation - Arif Haleem(ਹੇ ਨਬੀ!) ਤੁਹਾਨੂੰ ਇਹਨਾਂ ਦੀ ਧਨ-ਦੌਲਤ ਤੇ ਔਲਾਦ ਕਿਸੇ ਧੋਖੇ ਵਿਚ ਨਾ ਪਾ ਦੇਵੇ। ਅੱਲਾਹ ਦੀ ਇੱਛਾ ਇਹੋ ਹੈ ਕਿ ਇਹਨਾਂ (ਕਾਫ਼ਿਰਾਂ) ਨੂੰ ਇਹਨਾਂ ਦੀਆਂ ਚੀਜ਼ਾਂ (ਮਾਲ ਤੇ ਔਲਾਦ) ਰਾਹੀਂ (ਇਸੇ ਸੰਸਾਰ ਵਿਚ) ਸਜ਼ਾ ਦਿੱਤੀ ਜਾਵੇ ਅਤੇ ਉਹਨਾਂ ਦੇ ਪ੍ਰਾਣ ਕੁਫ਼ਰ ਦੀ ਹਾਲਤ ਵਿਚ ਹੀ ਨਿਕਲਣ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَآ أُنزِلَتْ سُورَةٌ أَنْ ءَامِنُوا۟ بِٱللَّهِ وَجَٰهِدُوا۟ مَعَ رَسُولِهِ ٱسْتَـْٔذَنَكَ أُو۟لُوا۟ ٱلطَّوْلِ مِنْهُمْ وَقَالُوا۟ ذَرْنَا نَكُن مَّعَ ٱلْقَٰعِدِينَ

Punjabi Translation - Arif Haleemਜਦੋਂ ਵੀ ਕੋਈ ਸੂਰਤ ਅੱਲਾਹ ’ਤੇ ਈਮਾਨ ਲਿਆਉਣ ਦੀ ਅਤੇ ਉਸ ਦੇ ਰਸੂਲ ਨਾਲ ਮਿਲ ਕੇ ਜਿਹਾਦ ਕਰਨ ਦੀ ਉੱਤਰਦੀ ਹੈ ਤਾਂ ਇਹਨਾਂ ਵਿੱਚੋਂ ਅਮੀਰ ਲੋਕ ਤੁਹਾਨੂੰ (ਜਿਹਾਦ ਤੋਂ ਛੂਟ ਲੈਣ ਲਈ) ਬੇਨਤੀਆਂ ਕਰਦੇ ਹਨ ਅਤੇ ਕਹਿੰਦੇ ਹਨ ਕਿ ਸਾਨੂੰ ਤਾਂ (ਘਰਾਂ ’ਚ) ਬੈਠਣ ਵਾਲਿਆਂ ਨਾਲ ਹੀ ਰਹਿਣ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

رَضُوا۟ بِأَن يَكُونُوا۟ مَعَ ٱلْخَوَالِفِ وَطُبِعَ عَلَىٰ قُلُوبِهِمْ فَهُمْ لَا يَفْقَهُونَ

Punjabi Translation - Arif Haleemਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَٰكِنِ ٱلرَّسُولُ وَٱلَّذِينَ ءَامَنُوا۟ مَعَهُۥ جَٰهَدُوا۟ بِأَمْوَٰلِهِمْ وَأَنفُسِهِمْ وَأُو۟لَٰٓئِكَ لَهُمُ ٱلْخَيْرَٰتُ وَأُو۟لَٰٓئِكَ هُمُ ٱلْمُفْلِحُونَ

Punjabi Translation - Arif Haleemਪਰੰਤੂ ਰਸੂਲ ਅਤੇ ਉਹਨਾਂ ਦੇ ਈਮਾਨ ਵਾਲੇ ਸਾਥੀਆਂ ਨੇ ਆਪਣੀਆਂ ਜਾਨਾਂ ਤੇ ਧਨ ਪਦਾਰਥਾਂ ਨਾਲ ਜਿਹਾਦ ਕੀਤਾ ਹੈ, ਸਾਰੀਆਂ ਭਲਾਈਆਂ ਇਹਨਾਂ ਲੋਕਾਂ ਲਈ ਹਨ, ਇਹੋ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَعَدَّ ٱللَّهُ لَهُمْ جَنَّٰتٍ تَجْرِى مِن تَحْتِهَا ٱلْأَنْهَٰرُ خَٰلِدِينَ فِيهَا ذَٰلِكَ ٱلْفَوْزُ ٱلْعَظِيمُ

Punjabi Translation - Arif Haleemਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَجَآءَ ٱلْمُعَذِّرُونَ مِنَ ٱلْأَعْرَابِ لِيُؤْذَنَ لَهُمْ وَقَعَدَ ٱلَّذِينَ كَذَبُوا۟ ٱللَّهَ وَرَسُولَهُۥ سَيُصِيبُ ٱلَّذِينَ كَفَرُوا۟ مِنْهُمْ عَذَابٌ أَلِيمٌ

Punjabi Translation - Arif Haleemਬੱਦੂਆਂ ਵਿੱਚੋਂ ਬਥੇਰਿਆਂ ਨੇ ਬਹਾਨੇ ਘੜ੍ਹੇ ਕਿ ਉਹਨਾਂ (ਜੰਗ ਤੋਂ)ਨੂੰ ਛੁੱਟੀ ਦਿੱਤੀ ਜਾਵੇ ਤਾਂ ਜੋ ਉਹ ਬੈਠੇ ਰਹਿਣ। ਇਹ ਉਹ ਲੋਕ ਹਨ ਜਿਨ੍ਹਾਂ ਨੇ ਅੱਲਾਹ ਅਤੇ ਉਸ ਦੇ ਰਸੂਲ ਨੂੰ ਝੂਠ ਬੋਲਿਆ ਸੀ। ਇਹ ਜਿੰਨੇ ਵੀ ਕਾਫ਼ਿਰ ਹਨ ਇਹਨਾਂ ਸਭ ਨੂੰ ਦੁਖਦਾਈ ਮਾਰ ਪਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَّيْسَ عَلَى ٱلضُّعَفَآءِ وَلَا عَلَى ٱلْمَرْضَىٰ وَلَا عَلَى ٱلَّذِينَ لَا يَجِدُونَ مَا يُنفِقُونَ حَرَجٌ إِذَا نَصَحُوا۟ لِلَّهِ وَرَسُولِهِۦ مَا عَلَى ٱلْمُحْسِنِينَ مِن سَبِيلٍ وَٱللَّهُ غَفُورٌ رَّحِيمٌ

Punjabi Translation - Arif Haleemਕਮਜ਼ੋਰਾਂ, ਰੋਗੀਆਂ ਅਤੇ ਬੁੱਢਿਆਂ ਲਈ ਅਤੇ ਉਹਨਾਂ ਲਈ ਜਿਨ੍ਹਾਂ ਦੇ ਪੱਲੇ ਖ਼ਰਚ ਕਰਨ ਨੂੰ ਕੁੱਝ ਵੀ ਨਹੀਂ, ਉਹਨਾਂ ਲਈ ਇਸ ਹਾਲਤ ਵਿਚ ਪਿੱਛੇ ਰਹਿਣ ਵਿਚ ਕੁਝ ਵੀ ਹਰਜ ਨਹੀਂ, ਜੇ ਉਹ ਅੱਲਾਹ ਤੇ ਉਸ ਦੇ ਰਸੂਲ ਦੇ ਸ਼ੁਭ ਚਿੰਤਕ ਬਣ ਕੇ ਰਹਿਣ,[14] ਅਜਿਹੇ ਨੇਕ ਲੋਕਾਂ ਲਈ ਜਿਹਾਦ ਵਿਚ ਨਾ ਜਾਣ ’ਤੇ ਕੋਈ ਦੋਸ਼ ਨਹੀਂ। ਅੱਲਾਹ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا عَلَى ٱلَّذِينَ إِذَا مَآ أَتَوْكَ لِتَحْمِلَهُمْ قُلْتَ لَآ أَجِدُ مَآ أَحْمِلُكُمْ عَلَيْهِ تَوَلَّوا۟ وَّأَعْيُنُهُمْ تَفِيضُ مِنَ ٱلدَّمْعِ حَزَنًا أَلَّا يَجِدُوا۟ مَا يُنفِقُونَ

Punjabi Translation - Arif Haleemਹਾਂ ਉਹਨਾਂ ਲਈ ਵੀ (ਨਾ ਜਾਣਦਾ) ਕੋਈ ਦੋਸ਼ ਨਹੀਂ ਜਿਹੜੇ ਤੁਹਾਡੇ ਵੱਲ ਇਸ ਲਈ ਆਏ ਸੀ ਕਿ ਤੁਸੀਂ ਉਹਨਾਂ ਲਈ ਕਿਸੇ ਸਵਾਰੀ ਦਾ ਪ੍ਰਬੰਧ ਕਰ ਦਿਓ ਤਾਂ ਤੁਸੀਂ ਆਖਦੇ ਹੋ ਕਿ ਮੈਂ ਤੁਹਾਡੇ ਲਈ ਕਿਸੇ ਸਵਾਰੀ ਦਾ ਪ੍ਰਬੰਧ ਨਹੀਂ ਕਰ ਸਕਦਾ ਤਾਂ ਉਹ ਅਫਸੋਸ ਕਰਦੇ ਹੋਏ ਆਪਣੀਆਂ ਅੱਖਾਂ ਵਿਚ ਹੰਝੂ ਲੈਕੇ ਮੁੜ ਗਏ ਕਿ ਉਹਨਾਂ ਕੋਲ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਨ ਲਈ ਕੁੱਝ ਵੀ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّمَا ٱلسَّبِيلُ عَلَى ٱلَّذِينَ يَسْتَـْٔذِنُونَكَ وَهُمْ أَغْنِيَآءُ رَضُوا۟ بِأَن يَكُونُوا۟ مَعَ ٱلْخَوَالِفِ وَطَبَعَ ٱللَّهُ عَلَىٰ قُلُوبِهِمْ فَهُمْ لَا يَعْلَمُونَ

Punjabi Translation - Arif Haleem(ਹੇ ਨਬੀ!) ਦੋਸ਼ੀ ਤਾਂ ਉਹ ਲੋਕ ਹਨ ਜਿਹੜੇ ਦੌਲਤਮੰਦ ਹੁੰਦੇ ਹੋਏ ਵੀ ਤੁਹਾਥੋਂ (ਜੰਗ ਵਿਚ ਨਾ ਜਾਣ) ਦੀ ਆਗਿਆ (ਛੁੱਟੀ) ਮੰਗਦੇ ਹਨ ਅਤੇ ਇਹ ਘਰਾਂ ਵਿਚ ਜ਼ਨਾਨੀਆਂ ਨਾਲ ਬੈਠਣਾ ਪਸੰਦ ਕਰਦੇ ਹਨ।[15] ਇਹਨਾਂ ਦੇ ਦਿਲਾਂ ’ਤੇ ਅੱਲਾਹ ਨੇ ਮੋਹਰਾਂ ਲਾ ਛੱਡੀਆਂ ਹਨ ਜਿਸ ਨੂੰ ਉਹ ਜਾਣਦੇ ਵੀ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَعْتَذِرُونَ إِلَيْكُمْ إِذَا رَجَعْتُمْ إِلَيْهِمْ قُل لَّا تَعْتَذِرُوا۟ لَن نُّؤْمِنَ لَكُمْ قَدْ نَبَّأَنَا ٱللَّهُ مِنْ أَخْبَارِكُمْ وَسَيَرَى ٱللَّهُ عَمَلَكُمْ وَرَسُولُهُۥ ثُمَّ تُرَدُّونَ إِلَىٰ عَٰلِمِ ٱلْغَيْبِ وَٱلشَّهَٰدَةِ فَيُنَبِّئُكُم بِمَا كُنتُمْ تَعْمَلُونَ

Punjabi Translation - Arif Haleem(ਹੇ ਨਬੀ!) ਜਦੋਂ ਤੁਸੀਂ ਇਹਨਾਂ ਕੋਲ (ਜੰਗ) ਤੋਂ ਮੁੜ ਆਉਗੇ, ਫੇਰ ਇਹ (ਮੁਨਾਫ਼ਿਕ) ਲੋਕ ਤੁਹਾਡੇ ਹਜ਼ੂਰ ਬਹਾਨੇ ਪੇਸ਼ ਕਰਨਗੇ (ਹੇ ਨਬੀ!) ਤੁਸੀਂ ਆਖ ਦਿਓ ਕਿ ਬਹਾਨੇ ਨਾ ਬਣਾਓ, ਅਸੀਂ ਤੁਹਾਡੇ ’ਤੇ ਕਦੇ ਵੀ ਵਿਸ਼ਵਾਸ ਨਹੀਂ ਕਰਾਂਗੇ। ਅੱਲਾਹ ਸਾਨੂੰ ਤੁਹਾਡੇ ਬਾਰੇ ਸਭ ਦਸ ਚੁੱਕਿਆ ਹੈ ਅਤੇ ਅੱਗੇ ਲਈ ਵੀ ਅੱਲਾਹ ਤੇ ਉਸ ਦਾ ਰਸੂਲ ਤੁਹਾਡੀਆਂ ਕਰਤੂਤਾਂ ਵੇਖ ਲੈਣਗੇ, ਤੁਸੀਂ ਉਸੇ ਵੱਲ ਪਰਤੇ ਜਾਓਗੇ ਜਿਹੜਾ ਗੁਪਤ ਅਤੇ ਜ਼ਾਹਿਰ ਹਰ ਚੀਜ਼ ਜਾਣਨ ਵਾਲਾ ਹੈ ਫੇਰ ਉਹ ਤੁਹਾਨੂੰ ਦੱਸ ਦੇਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

سَيَحْلِفُونَ بِٱللَّهِ لَكُمْ إِذَا ٱنقَلَبْتُمْ إِلَيْهِمْ لِتُعْرِضُوا۟ عَنْهُمْ فَأَعْرِضُوا۟ عَنْهُمْ إِنَّهُمْ رِجْسٌ وَمَأْوَىٰهُمْ جَهَنَّمُ جَزَآءًۢ بِمَا كَانُوا۟ يَكْسِبُونَ

Punjabi Translation - Arif Haleemਜਦੋਂ ਤੁਸੀਂ ਉਹਨਾਂ ਦੇ ਕੋਲ ਮੁੜ ਆਵੋਗੇ, ਫੇਰ ਹੁਣ ਉਹ (ਮੁਨਾਫ਼ਿਕ) ਤੁਹਾਡੇ ਸਾਹਮਣੇ ਅੱਲਾਹ ਦੀਆਂ ਕਸਮਾਂ ਖਾ ਜਾਣਗੇ ਤਾਂ ਜੋ ਤੁਸੀਂ ਉਹਨਾਂ ਨੂੰ ਮੁਆਫ਼ ਕਰ ਦਿਓ, ਸੋ ਤੁਸੀਂ ਉਹਨਾਂ ਤੋਂ ਅਣਦੇਖੀ ਹੀ ਕਰੋ। ਬੇਸ਼ੱਕ ਉਹ ਲੋਕ ਬਹੁਤ ਹੀ ਨਾ-ਪਾਕ ਹਨ[16] ਅਤੇ ਉਹਨਾਂ ਦਾ ਟਿਕਾਣਾ ਨਰਕ ਹੈ, ਇਹ ਸਜ਼ਾ ਉਹਨਾਂ ਦੀਆਂ ਕਰਤੂਤਾਂ ਕਾਰਨ ਹੈ, ਜੋ ਉਹ ਕਰਦੇ ਸਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَحْلِفُونَ لَكُمْ لِتَرْضَوْا۟ عَنْهُمْ فَإِن تَرْضَوْا۟ عَنْهُمْ فَإِنَّ ٱللَّهَ لَا يَرْضَىٰ عَنِ ٱلْقَوْمِ ٱلْفَٰسِقِينَ

Punjabi Translation - Arif Haleemਉਹ ਤੁਹਾਡੇ ਸਾਹਮਣੇ ਇਸ ਲਈ ਕਸਮਾਂ ਖਾਣਗੇ ਤਾਂ ਜੋ ਤੁਸੀਂ ਉਹਨਾਂ ਤੋਂ ਰਾਜ਼ੀ ਹੋ ਜਾਓ। ਜੇ ਤੁਸੀਂ (ਹੇ ਨਬੀ!) ਉਨ੍ਹਾਂ ਤੋਂ ਰਾਜ਼ੀ ਹੋ ਵੀ ਜਾਓ ਤਾਂ ਅੱਲਾਹ ਤਾਂ ਅਜਿਹੇ ਲੋਕਾਂ ਤੋਂ ਰਾਜ਼ੀ ਨਹੀਂ ਹੋਵੇਗਾ ਜਿਹੜੇ ਨਾ-ਫ਼ਰਮਾਨ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلْأَعْرَابُ أَشَدُّ كُفْرًا وَنِفَاقًا وَأَجْدَرُ أَلَّا يَعْلَمُوا۟ حُدُودَ مَآ أَنزَلَ ٱللَّهُ عَلَىٰ رَسُولِهِۦ وَٱللَّهُ عَلِيمٌ حَكِيمٌ

Punjabi Translation - Arif Haleemਦੇਹਾਤੀ ਲੋਕ ਇਨਕਾਰ ਤੇ ਨਿਫ਼ਾਕ (ਦੋਰੰਗੀ) ਵਿਚ ਵਧੇਰੇ ਕਰੜੇ ਹਨ, ਇਹਨਾਂ ਦਾ ਇੰਜ ਹੋਣਾ ਸੁਭਾਵਿਕ ਹੈ ਕਿਉਂ ਜੋ ਇਹਨਾਂ ਨੂੰ ਉਹਨਾਂ ਹੁਕਮਾਂ ਦਾ ਗਿਆਨ ਹੀ ਨਹੀਂ ਜਿਹੜੇ ਅੱਲਾਹ ਨੇ ਆਪਣੇ ਰਸੂਲ ’ਤੇ ਨਾਜ਼ਿਲ ਕੀਤੇ ਹਨ। ਅੱਲਾਹ ਬਹੁਤ ਹੀ ਗਿਆਨ ਵਾਲਾ ਹੈ ਅਤੇ ਹਿਕਮਤ ਵਾਲਾ (ਸੂਝਵਾਣ) ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِنَ ٱلْأَعْرَابِ مَن يَتَّخِذُ مَا يُنفِقُ مَغْرَمًا وَيَتَرَبَّصُ بِكُمُ ٱلدَّوَآئِرَ عَلَيْهِمْ دَآئِرَةُ ٱلسَّوْءِ وَٱللَّهُ سَمِيعٌ عَلِيمٌ

Punjabi Translation - Arif Haleemਇਹਨਾਂ ਦੇਹਾਤੀਆਂ ਵਿੱਚੋਂ ਕੁੱਝ ਅਜਿਹੇ ਵੀ ਹਨ ਕਿ ਉਹ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰਦੇ ਹਨ ਉਸ ਨੂੰ ਤਾਵਾਨ (ਜੁਰਮਾਨਾ) ਸਮਝਦੇ ਹਨ ਅਤੇ ਤੁਹਾਡੇ ਮੁਸਲਮਾਨਾਂ ਲਈ ਬੁਰੇ ਸਮੇਂ ਲਈ ਉਡੀਕ ਵਾਣ ਰਹਿਣਦੇ ਹਨ ਜਦ ਕਿ ਬੁਰਾ ਸਮੇਂ ਤਾਂ ਇਹਨਾਂ ’ਤੇ ਹੀ ਆਉਣ ਵਾਲਾ ਹੈ। ਅੱਲਾਹ ਹਰ ਗੱਲ ਸੁਣਨ ਵਾਲਾ ਤੇ ਜਾਣਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِنَ ٱلْأَعْرَابِ مَن يُؤْمِنُ بِٱللَّهِ وَٱلْيَوْمِ ٱلْـَٔاخِرِ وَيَتَّخِذُ مَا يُنفِقُ قُرُبَٰتٍ عِندَ ٱللَّهِ وَصَلَوَٰتِ ٱلرَّسُولِ أَلَآ إِنَّهَا قُرْبَةٌ لَّهُمْ سَيُدْخِلُهُمُ ٱللَّهُ فِى رَحْمَتِهِۦٓ إِنَّ ٱللَّهَ غَفُورٌ رَّحِيمٌ

Punjabi Translation - Arif Haleemਕੁੱਝ ਦੇਹਾਤੀ ਅਜਿਹੇ ਵੀ ਹਨ ਜਿਹੜੇ ਅੱਲਾਹ ਅਤੇ ਕਿਆਮਤ ਦਿਹਾੜੇ ’ਤੇ ਵਿਸ਼ਵਾਸ ਰਖਦੇ ਹਨ ਅਤੇ ਜੋ ਵੀ ਖ਼ਰਚ ਕਰਦੇ ਹਨ ਉਸ ਨੂੰ ਅੱਲਾਹ ਦੇ ਨੇੜੇ ਹੋਣ ਦਾ ਸਾਧਨ ਸਮਝਦੇ ਹਨ ਅਤੇ ਰਸੂਲ ਦੀਆਂ ਦੁਆਵਾਂ ਦਾ ਸਾਧਨ ਸਮਝਦੇ ਹਨ। ਇਹਨਾਂ ਦਾ (ਅੱਲਾਹ ਦੀ ਰਾਹ ਵਿਚ ਖ਼ਰਚ ਕਰਨਾ ਜ਼ਰੂਰ ਹੀ ਨੇੜਤਾ ਦਾ ਸਾਧਨ ਬਣੇਗਾ ਅਤੇ ਉਹਨਾਂ ਨੂੰ ਅੱਲਾਹ ਜ਼ਰੂਰ ਹੀ ਆਪਣੀ ਰਹਿਮਤ ਵਿਚ ਦਾਖ਼ਲ ਕਰੇਗਾ। ਅੱਲਾਹ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلسَّٰبِقُونَ ٱلْأَوَّلُونَ مِنَ ٱلْمُهَٰجِرِينَ وَٱلْأَنصَارِ وَٱلَّذِينَ ٱتَّبَعُوهُم بِإِحْسَٰنٍ رَّضِىَ ٱللَّهُ عَنْهُمْ وَرَضُوا۟ عَنْهُ وَأَعَدَّ لَهُمْ جَنَّٰتٍ تَجْرِى تَحْتَهَا ٱلْأَنْهَٰرُ خَٰلِدِينَ فِيهَآ أَبَدًا ذَٰلِكَ ٱلْفَوْزُ ٱلْعَظِيمُ

Punjabi Translation - Arif Haleem(ਇਸਲਾਮ) ਕਬੂਲ ਕਰਨ ਵਿਚ ਪਹਿਲ ਕਰਨ ਵਾਲੇ ਮਹਾਜਰ ਅਤੇ ਅਨਸਾਰ (ਸਹਾਈ) ਅਤੇ ਉਹ ਲੋਕ ਜਿਨ੍ਹਾਂ ਨੇ ਨੇਕ ਦਿਲੀ ਨਾਲ ਉਹਨਾਂ (ਅੱਲਾਹ ਤੇ ਰਸੂਲ) ਦੀ ਪੈਰਵੀ ਕੀਤੀ, ਅੱਲਾਹ ਉਹਨਾਂ ਸਭ ਤੋਂ ਰਾਜ਼ੀ ਹੋਇਆ ਅਤੇ ਉਹ ਵੀ ਸਾਰੇ ਉਸ (ਅੱਲਾਹ) ਤੋਂ ਰਾਜ਼ੀ ਹੋ ਗਏ। ਅੱਲਾਹ ਨੇ ਉਹਨਾਂ ਲਈ ਉਹ ਬਾਗ਼ ਤਿਆਰ ਕੀਤੇ ਹੋਏ ਹਨ, ਜਿਨ੍ਹਾਂ ਦੇ ਹੇਠ ਨਹਿਰਾਂ ਵਗ ਰਹੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਅਸਲੀ ਕਾਮਯਾਬੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِمَّنْ حَوْلَكُم مِّنَ ٱلْأَعْرَابِ مُنَٰفِقُونَ وَمِنْ أَهْلِ ٱلْمَدِينَةِ مَرَدُوا۟ عَلَى ٱلنِّفَاقِ لَا تَعْلَمُهُمْ نَحْنُ نَعْلَمُهُمْ سَنُعَذِّبُهُم مَّرَّتَيْنِ ثُمَّ يُرَدُّونَ إِلَىٰ عَذَابٍ عَظِيمٍ

Punjabi Translation - Arif Haleemਤੁਹਾਡੇ ਆਲੇ-ਦੁਆਲੇ ਜਿਹੜੇ ਦੇਹਾਤੀ (ਬੱਦੂ) ਹਨ ਇਹਨਾਂ ਵਿੱਚੋਂ ਕੁੱਝ ਮੁਨਾਫ਼ਿਕ ਹਨ ਅਤੇ ਕੁੱਝ ਮਦੀਨੇ ਦੇ ਵਸਨੀਕ ਵੀ ਆਪਣੇ ਨਿਫ਼ਾਕ (ਦੋਗਲੇਪਣ) ’ਤੇ ਅੜੇ ਹੋਏ ਹਨ। (ਹੇ ਨਬੀ!) ਤੁਸੀਂ ਉਹਨਾਂ ਨੂੰ ਨਹੀਂ ਜਾਣਦੇ, ਅਸੀਂ ਉਹਨਾਂ ਨੂੰ ਜਾਣਦੇ ਹਾਂ, ਅਸੀਂ ਛੇਤੀ ਹੀ ਉਹਨਾਂ ਨੂੰ ਦੋਹਰੀ ਸਜ਼ਾ ਦਿਆਂਗੇ, ਫੇਰ ਉਹ ਬਹੁਤ ਹੀ ਵੱਡੇ ਅਜ਼ਾਬ ਵੱਲ ਪਰਤਾਏ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَءَاخَرُونَ ٱعْتَرَفُوا۟ بِذُنُوبِهِمْ خَلَطُوا۟ عَمَلًا صَٰلِحًا وَءَاخَرَ سَيِّئًا عَسَى ٱللَّهُ أَن يَتُوبَ عَلَيْهِمْ إِنَّ ٱللَّهَ غَفُورٌ رَّحِيمٌ

Punjabi Translation - Arif Haleemਕੁੱਝ ਅਜਿਹੇ ਵੀ ਹਨ ਜਿਹੜੇ ਆਪਣੀਆਂ ਗ਼ਲਤੀਆਂ ਨੂੰ ਸਵੀਕਾਰ ਕਰਦੇ ਹਨ ਉਹਨਾਂ ਨੇ ਰਲੇ ਮਿਲੇ ਕੰਮ ਕੀਤੇ ਸੀ ਕੁੱਝ ਚੰਗੇ ਵੀ ਤੇ ਕੁੱਝ ਮਾੜੇ ਵੀ। ਆਸ ਹੈ ਕਿ ਅੱਲਾਹ ਉਹਨਾਂ ਦੀ ਤੌਬਾ ਕਬੂਲ ਕਰੇਗਾ।[17] ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਮਿਹਰਾਂ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

خُذْ مِنْ أَمْوَٰلِهِمْ صَدَقَةً تُطَهِّرُهُمْ وَتُزَكِّيهِم بِهَا وَصَلِّ عَلَيْهِمْ إِنَّ صَلَوٰتَكَ سَكَنٌ لَّهُمْ وَٱللَّهُ سَمِيعٌ عَلِيمٌ

Punjabi Translation - Arif Haleem(ਹੇ ਨਬੀ!) ਤੁਸੀਂ ਉਹਨਾਂ ਦੇ ਮਾਲਾਂ ਵਿੱਚੋਂ ਸਦਕਾ ਲਵੋ ਅਤੇ (ਇਸ ਦੁਆਰਾ) ਉਹਨਾਂ ਨੂੰ ਪਵਿੱਤਰ ਕਰੋ ਅਤੇ ਨੇਕੀ ਦੀ ਰਾਹ ਵਿਚ ਉਹਨਾਂ ਨੂੰ ਵਧਾਓ ਅਤੇ ਉਹਨਾਂ ਲਈ ਦੁਆ ਵੀ ਕਰੋ। ਨਿਰਸੰਦੇਹ, ਤੁਹਾਡੀ ਕੀਤੀ ਹੋਈ ਦੁਆ ਉਹਨਾਂ ਲਈ ਮਨ ਦੀ ਸ਼ਾਂਤੀ ਦਾ ਸਾਧਨ ਹੈ। ਅੱਲਾਹ ਚੰਗੀ ਤਰ੍ਹਾਂ ਸੁਣਦਾ ਤੇ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ يَعْلَمُوٓا۟ أَنَّ ٱللَّهَ هُوَ يَقْبَلُ ٱلتَّوْبَةَ عَنْ عِبَادِهِۦ وَيَأْخُذُ ٱلصَّدَقَٰتِ وَأَنَّ ٱللَّهَ هُوَ ٱلتَّوَّابُ ٱلرَّحِيمُ

Punjabi Translation - Arif Haleemਕੀ ਇਹ ਨਹੀਂ ਜਾਣਦੇ ਕਿ ਅੱਲਾਹ ਹੀ ਆਪਣੇ ਬੰਦਿਆਂ ਦੀ ਦੁਆ ਕਬੂਲ ਕਰਦਾ ਹੈ ਅਤੇ ਉਹੀਓ ਸਦਕੇ (ਪੁਨ-ਦਾਨ) ਕਬੂਲ ਕਰਦਾ ਹੈ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقُلِ ٱعْمَلُوا۟ فَسَيَرَى ٱللَّهُ عَمَلَكُمْ وَرَسُولُهُۥ وَٱلْمُؤْمِنُونَ وَسَتُرَدُّونَ إِلَىٰ عَٰلِمِ ٱلْغَيْبِ وَٱلشَّهَٰدَةِ فَيُنَبِّئُكُم بِمَا كُنتُمْ تَعْمَلُونَ

Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ! ਕਿ ਤੁਸੀਂ ਅਮਲਾਂ ਕਰਦੇ ਰਹੋ। ਤੁਹਾਡੇ ਅਮਲਾਂ ਨੂੰ ਅੱਲਾਹ ਆਪ ਹੀ ਵੇਖ ਲਵੇਗਾ ਅਤੇ ਉਸ ਦਾ ਰਸੂਲ ’ਤੇ ਈਮਾਨ ਵਾਲੇ ਵੀ ਵੇਖ ਲੈਣਗੇ ਅਤੇ ਤੁਸੀਂ ਜ਼ਰੂਰ ਹੀ ਉਸੇ ਵੱਲ ਪਰਤਾਏ ਜਾਓਗੇ, ਜਿਹੜਾ ਸਾਰੀਆਂ ਹੀ ਲੁੱਕੀਆਂ ਅਤੇ ਖੁੱਲ੍ਹੀਆਂ ਹੋਈਆਂ ਗੱਲਾਂ ਨੂੰ ਜਾਣਦਾ ਹੈ। ਸੋ ਉਹ ਤੁਹਾਨੂੰ ਤੁਹਾਡਾ ਸਾਰਾ ਕੀਤਾ ਕਰਿਆ ਦੱਸ ਦੇਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَءَاخَرُونَ مُرْجَوْنَ لِأَمْرِ ٱللَّهِ إِمَّا يُعَذِّبُهُمْ وَإِمَّا يَتُوبُ عَلَيْهِمْ وَٱللَّهُ عَلِيمٌ حَكِيمٌ

Punjabi Translation - Arif Haleemਅਤੇ ਕੁੱਝ ਉਹ ਲੋਕ ਹਨ ਜਿਨ੍ਹਾਂ ਦਾ ਮਾਮਲਾ ਅਜਿਹੇ ਅੱਲਾਹ ਦੇ ਹੁਕਮ ’ਤੇ ਆਉਣ ਤਕ ਪਿੱਛੇ ਪਾ ਦਿੱਤਾ ਹੈ। ਉਹ ਜਾਂ ਤਾਂ ਉਹਨਾਂ ਨੂੰ ਸਜ਼ਾ ਦੇਵੇਗਾ ਜਾਂ ਉਹਨਾਂ ਦੀ ਤੌਬਾ ਕਬੂਲ ਕਰ ਲੇਵੇਗਾ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਤੇ ਸੂਝਵਾਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّذِينَ ٱتَّخَذُوا۟ مَسْجِدًا ضِرَارًا وَكُفْرًا وَتَفْرِيقًۢا بَيْنَ ٱلْمُؤْمِنِينَ وَإِرْصَادًا لِّمَنْ حَارَبَ ٱللَّهَ وَرَسُولَهُۥ مِن قَبْلُ وَلَيَحْلِفُنَّ إِنْ أَرَدْنَآ إِلَّا ٱلْحُسْنَىٰ وَٱللَّهُ يَشْهَدُ إِنَّهُمْ لَكَٰذِبُونَ

Punjabi Translation - Arif Haleemਕੁੱਝ ਲੋਕ ਉਹ ਵੀ ਹਨ ਜਿਨ੍ਹਾਂ ਨੇ ਇਸ ਲਈ ਮਸੀਤ ਬਣਵਾਈ ਸੀ ਤਾਂ ਜੋ (ਮੁਸਲਮਾਨਾਂ ਨੂੰ) ਨੁਕਸਾਨ ਪਹੁੰਚਾਉਣ, ਕੁਫ਼ਰ ਨੂੰ ਵਧਾਉਣ ਅਤੇ ਮੁਸਲਮਾਨਾਂ ਵਿਚ ਫੁੱਟ ਪਾਉਣ ਅਤੇ ਉਸ ਵਿਅਕਤੀ ਲਈ ਘਾਤ ਦਾ ਪ੍ਰਬੰਧ ਕਰਨ ਜਿਹੜਾ ਇਸ ਤੋਂ ਪਹਿਲਾਂ ਅੱਲਾਹ ਅਤੇ ਉਸ ਦੇ ਰਸੂਲ ਦੇ ਵਿਰੁੱਧ ਲੜ ਚੁੱਕਿਆ ਹੈ। ਉਹ ਕਸਮਾਂ ਖਾ ਖਾ ਕੇ ਆਖਣਗੇ ਕਿ ਸਾਡਾ ਇਰਾਦਾ ਤਾਂ ਭਲਾਈ ਕਰਨਾ ਸੀ। ਅੱਲਾਹ ਗਵਾਹੀ ਦਿੰਦਾ ਹੈ ਕਿ ਬੇਸ਼ੱਕ ਉਹ ਉੱਕਾ ਹੀ ਝੂਠੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا تَقُمْ فِيهِ أَبَدًا لَّمَسْجِدٌ أُسِّسَ عَلَى ٱلتَّقْوَىٰ مِنْ أَوَّلِ يَوْمٍ أَحَقُّ أَن تَقُومَ فِيهِ فِيهِ رِجَالٌ يُحِبُّونَ أَن يَتَطَهَّرُوا۟ وَٱللَّهُ يُحِبُّ ٱلْمُطَّهِّرِينَ

Punjabi Translation - Arif Haleem(ਹੇ ਨਬੀ!) ਤੁਸੀਂ ਉਸ ਮਸੀਤ (ਭਾਵ ਮਸਜਿਦੇ ਜ਼ੱਰਾਰ) ਵਿਚ ਕਦੇ ਵੀ ਖੜੇ ਨਾ ਹੋਣਾ। ਹਾਂ! ਜਿਸ ਮਸੀਤ ਦੀ ਨੀਂਹ ਪਹਿਲੇ ਹੀ ਦਿਨ ਤੋਂ ਤਕਵੇ ’ਤੇ (ਭਾਵ ਨੇਕ ਨਿੱਯਤੀ) ਨਾਲ ਰੱਖੀ ਗਈ ਹੋਵੇ, ਉਹੀ (ਮਸੀਤ) ਇਸ ਯੋਗ ਹੈ ਕਿ ਉਸ ਵਿਚ ਤੁਸੀਂ (ਨਮਾਜ਼ ਲਈ) ਖੜੇ ਹੋਵੋ, ਇਸ ਵਿਚ ਅਜਿਹੇ ਲੋਕ ਵੀ ਹਨ ਜਿਹੜੇ ਪਾਕ ਰਹਿਣਾ ਪਸੰਦ ਕਰਦੇ ਹਨ। ਅੱਲਾਹ ਵੀ ਪਾਕ ਰਹਿਣ ਵਾਲਿਆਂ ਨੂੰ ਹੀ ਪਸੰਦ ਕਰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَفَمَنْ أَسَّسَ بُنْيَٰنَهُۥ عَلَىٰ تَقْوَىٰ مِنَ ٱللَّهِ وَرِضْوَٰنٍ خَيْرٌ أَم مَّنْ أَسَّسَ بُنْيَٰنَهُۥ عَلَىٰ شَفَا جُرُفٍ هَارٍ فَٱنْهَارَ بِهِۦ فِى نَارِ جَهَنَّمَ وَٱللَّهُ لَا يَهْدِى ٱلْقَوْمَ ٱلظَّٰلِمِينَ

Punjabi Translation - Arif Haleemਕੀ ਉਹ ਵਿਅਕਤੀ ਵਧੀਆ ਹੈ ਜਿਸ ਨੇ ਆਪਣੀ ਇਮਾਰਤ ਦੀ ਨੀਂਹ ਅੱਲਾਹ ਦੇ ਡਰ-ਭੈ ਅਤੇ ਉਸ ਦੀ ਰਜ਼ਾ ਲਈ ਰੱਖੀ ਹੋਵੇ ਜਾਂ ਉਹ ਵਿਅਕਤੀ ਜਿਸ ਨੇ ਆਪਣੀ ਇਮਾਰਤ ਦੀ ਨੀਂਹ ਕਿਸੇ ਦਰਿਆ ਦੇ ਕੰਡੇ ’ਤੇ ਰੱਖੀ ਹੋਵੇ, ਜਿਹੜੀ ਡਿੱਗਣ ਵਾਲੀ ਹੋਵੇ, ਫਿਰ ਉਹ ਉਸ ਨੂੰ ਲੈਕੇ ਨਰਕ ਦੀ ਅੱਗ ਵਿਚ ਡਿਗ ਜਾਵੇ। ਅੱਲਾਹ ਅਜਿਹੇ ਜ਼ਾਲਮਾਂ ਨੂੰ ਸਮਝ ਨਹੀਂ ਦਿੰਦਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَا يَزَالُ بُنْيَٰنُهُمُ ٱلَّذِى بَنَوْا۟ رِيبَةً فِى قُلُوبِهِمْ إِلَّآ أَن تَقَطَّعَ قُلُوبُهُمْ وَٱللَّهُ عَلِيمٌ حَكِيمٌ

Punjabi Translation - Arif Haleemਉਹਨਾਂ ਦੀ ਉਸਾਰੀ ਹੋਈ ਇਮਾਰਤ ਸਦਾ ਲਈ ਉਹਨਾਂ ਦੇ ਮਨਾਂ ਵਿਚ (ਕੰਡਾ ਬਣਕੇ) ਚੁਬਦੀ ਰਹੇਗੀ, ਜੇ ਉਹਨਾਂ ਦੇ ਦਿਲ ਹੀ ਟੋਟੇ-ਟੋਟੇ ਹੋ ਜਾਣ ਤਾਂ ਗੱਲ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸੂਝਵਾਨ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱللَّهَ ٱشْتَرَىٰ مِنَ ٱلْمُؤْمِنِينَ أَنفُسَهُمْ وَأَمْوَٰلَهُم بِأَنَّ لَهُمُ ٱلْجَنَّةَ يُقَٰتِلُونَ فِى سَبِيلِ ٱللَّهِ فَيَقْتُلُونَ وَيُقْتَلُونَ وَعْدًا عَلَيْهِ حَقًّا فِى ٱلتَّوْرَىٰةِ وَٱلْإِنجِيلِ وَٱلْقُرْءَانِ وَمَنْ أَوْفَىٰ بِعَهْدِهِۦ مِنَ ٱللَّهِ فَٱسْتَبْشِرُوا۟ بِبَيْعِكُمُ ٱلَّذِى بَايَعْتُم بِهِۦ وَذَٰلِكَ هُوَ ٱلْفَوْزُ ٱلْعَظِيمُ

Punjabi Translation - Arif Haleemਬੇਸ਼ੱਕ ਅੱਲਾਹ ਨੇ ਮੁਸਲਮਾਨਾਂ ਤੋਂ ਉਹਨਾਂ ਦੀਆਂ ਜਾਨਾਂ ਅਤੇ ਮਾਲਾਂ ਨੂੰ ਜੰਨਤ ਦੇ ਬਦਲੇ ਖ਼ਰੀਦ ਲਿਆ ਹੈ। ਉਹੀ ਲੋਕੀ ਅੱਲਾਹ ਦੀ ਰਾਹ ਵਿਚ ਲੜਦੇ ਹਨ, ਉਹ ਕਤਲ ਕਰਦੇ ਵੀ ਹਨ ਤੇ ਕਤਲ ਹੁੰਦੇ ਵੀ ਹਨ। ਇਸ ਲਈ (ਜੰਨਤ ਦਾ) ਵਾਅਦਾ ਕੀਤਾ ਗਿਆ ਹੈ, ਜਿਹੜਾ ਤੌਰੈਤ ਇੰਜੀਲ ਤੇ .ਕੁਰਆਨ ਵਿੱਚੋਂ ਹੈ। ਅੱਲਾਹ ਤੋਂ ਵੱਧ ਕੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਾਲਾ ਕੌਣ ਹੈ। ਸੋ (ਹੇ ਮੁਸਲਮਾਨੋ!) ਜਿਹੜਾ ਤੁਸੀਂ ਅੱਲਾਹ ਨਾਲ ਸੌਦਾ ਕੀਤਾ ਹੈ ਇਸ ਲਈ ਖ਼ੁਸ਼ੀਆਂ ਮਨਾਓ ਤੇ ਇਹੋ ਵੱਡੀ ਸਫ਼ਲਤਾ ਹੈ।[18]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلتَّٰٓئِبُونَ ٱلْعَٰبِدُونَ ٱلْحَٰمِدُونَ ٱلسَّٰٓئِحُونَ ٱلرَّٰكِعُونَ ٱلسَّٰجِدُونَ ٱلْـَٔامِرُونَ بِٱلْمَعْرُوفِ وَٱلنَّاهُونَ عَنِ ٱلْمُنكَرِ وَٱلْحَٰفِظُونَ لِحُدُودِ ٱللَّهِ وَبَشِّرِ ٱلْمُؤْمِنِينَ

Punjabi Translation - Arif Haleemਇਹ ਲੋਕ ਤੌਬਾ ਕਰਨ ਵਾਲੇ, ਇਬਾਦਤ ਕਰਨ ਵਾਲੇ, ਰੱਬ ਦੀ ਪ੍ਰਸੰਸ਼ਾ ਕਰਨ ਵਾਲੇ, ਰੋਜ਼ਾਂ ਰੱਖਣ ਵਾਲੇ, ਚੰਗੀਆਂ ਗੱਲਾਂ ਦੀ ਸਿੱਖਿਆ ਦੇਣ ਵਾਲੇ, ਬੁਰੀਆਂ ਗੱਲਾਂ ਤੋਂ ਰੋਕਣ ਵਾਲੇ ਅਤੇ ਅੱਲਾਹ ਦੀਆਂ ਹੱਦਾ ਦੀ ਰਾਖੀ ਕਰਨ ਵਾਲੇ ਹਨ। (ਹੇ ਨਬੀ!) ਅਜਿਹੇ ਮੋਮਿਨਾਂ ਨੂੰ (ਜੰਨਤਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾ ਦਿਓ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَا كَانَ لِلنَّبِىِّ وَٱلَّذِينَ ءَامَنُوٓا۟ أَن يَسْتَغْفِرُوا۟ لِلْمُشْرِكِينَ وَلَوْ كَانُوٓا۟ أُو۟لِى قُرْبَىٰ مِنۢ بَعْدِ مَا تَبَيَّنَ لَهُمْ أَنَّهُمْ أَصْحَٰبُ ٱلْجَحِيمِ

Punjabi Translation - Arif Haleemਨਬੀ ਅਤੇ ਦੂਜੇ ਮੁਸਲਮਾਨਾਂ ਲਈ ਇਹ ਗੱਲ ਜਾਇਜ਼ ਨਹੀਂ ਕਿ ਮੁਸ਼ਰਿਕਾਂ ਲਈ ਰੱਬ ਤੋਂ ਬਖ਼ਸ਼ਿਸ਼ ਦੀ ਦੁਆ ਕਰਨ ਭਾਵੇਂ ਉਹ ਉਹਨਾਂ ਦੇ ਸਕੇ-ਸੰਬੰਧੀ ਹੀ ਕਿਉਂ ਨਾ ਹੋਣ ਜਦ ਕਿ ਇਹ ਗੱਲ ਸਪਸ਼ਟ ਹੋ ਚੁੱਕੀ ਹੈ ਕਿ ਉਹ ਲੋਕੀ ਨਰਕੀ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا كَانَ ٱسْتِغْفَارُ إِبْرَٰهِيمَ لِأَبِيهِ إِلَّا عَن مَّوْعِدَةٍ وَعَدَهَآ إِيَّاهُ فَلَمَّا تَبَيَّنَ لَهُۥٓ أَنَّهُۥ عَدُوٌّ لِّلَّهِ تَبَرَّأَ مِنْهُ إِنَّ إِبْرَٰهِيمَ لَأَوَّٰهٌ حَلِيمٌ

Punjabi Translation - Arif Haleemਰਹੀ ਗੱਲ ਇਬਰਾਹੀਮ ਦਾ ਆਪਣੇ ਪਿਤਾ ਲਈ ਖਿਮਾ ਦੀ ਦੁਆ ਮੰਗਣ ਦੀ ਉਹ ਤਾਂ ਕੇਵਲ ਇਕ ਵਚਨ ਸੀ ਜਿਹੜਾ (ਇਬਰਾਹੀਮ) ਨੇ ਉਸ ਨਾਲ ਕਰ ਲਿਆ ਸੀ। ਜਦੋਂ ਉਸ ਨੇ ’ਤੇ ਇਹ ਗੱਲ ਸ਼ਪੱਸ਼ਟ ਹੋ ਗਈ ਕਿ ਉਹ ਤਾਂ ਅੱਲਾਹ ਦਾ ਦੁਸ਼ਮਨ ਹੈ ਤਾਂ ਉਹ (ਇਬਰਾਹੀਮ ਆਪਣੇ ਪਿਤਾ ਤੋਂ) ਅਬਾਜ਼ਾਰ ਹੋ ਗਿਆ।[19] ਹਕੀਕਤ ਇਹੋ ਹੈ ਕਿ ਇਬਰਾਹੀਮ ਬਹੁਤ ਹੀ ਕੌਮਲ ਹਿਰਦੇ ਵਾਲਾ ਤੇ ਬਹੁਤ ਹੀ ਸਹਿਣਸ਼ੀਲ ਵਿਅਕਤੀ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا كَانَ ٱللَّهُ لِيُضِلَّ قَوْمًۢا بَعْدَ إِذْ هَدَىٰهُمْ حَتَّىٰ يُبَيِّنَ لَهُم مَّا يَتَّقُونَ إِنَّ ٱللَّهَ بِكُلِّ شَىْءٍ عَلِيمٌ

Punjabi Translation - Arif Haleemਅੱਲਾਹ ਅਜਿਹਾ ਨਹੀਂ ਕਰਦਾ ਕਿ ਕਿਸੇ ਕੌਮ ਨੂੰ ਹਿਦਾਇਤ ਦੇਣ ਤੋਂ ਬਾਅਦ ਗੁਮਰਾਹ ਕਰ ਦੇਵੇ ਜਦੋਂ ਤਕ ਕਿ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਨੂੰ ਸਪਸ਼ਟ ਰੂਪ ਵਿਚ ਦੱਸ ਨਾ ਦੇਵੇ ਜਿਨ੍ਹਾਂ ਤੋਂ ਬਚਣਾ ਚਾਹੀਦਾ ਹੈ।[20] ਬੇਸ਼ੱਕ ਅੱਲਾਹ ਹਰੇਕ ਚੀਜ਼ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِنَّ ٱللَّهَ لَهُۥ مُلْكُ ٱلسَّمَٰوَٰتِ وَٱلْأَرْضِ يُحْىِۦ وَيُمِيتُ وَمَا لَكُم مِّن دُونِ ٱللَّهِ مِن وَلِىٍّ وَلَا نَصِيرٍ

Punjabi Translation - Arif Haleemਬੇਸ਼ੱਕ ਅੱਲਾਹ ਹੀ ਧਰਤੀ ਤੇ ਅਕਾਸ਼ਾਂ ਦਾ ਮਾਲਿਕ ਹੈ, ਉਹੀਓ ਜੀਵਨ ਤੇ ਮੌਤ ਦਿੰਦਾ ਹੈ ਅਤੇ ਅੱਲਾਹ ਤੋਂ ਛੁੱਟ ਤੁਹਾਡਾ ਹੋਰ ਕੋਈ ਨਾ ਸਾਥੀ ਹੈ ਨਾ ਹੀ ਮਦਦਗਾਰ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَّقَد تَّابَ ٱللَّهُ عَلَى ٱلنَّبِىِّ وَٱلْمُهَٰجِرِينَ وَٱلْأَنصَارِ ٱلَّذِينَ ٱتَّبَعُوهُ فِى سَاعَةِ ٱلْعُسْرَةِ مِنۢ بَعْدِ مَا كَادَ يَزِيغُ قُلُوبُ فَرِيقٍ مِّنْهُمْ ثُمَّ تَابَ عَلَيْهِمْ إِنَّهُۥ بِهِمْ رَءُوفٌ رَّحِيمٌ

Punjabi Translation - Arif Haleemਅੱਲਾਹ ਨੇ ਨਬੀ (ਸ:) ਦਾ ਅਤੇ ਉਨ੍ਹਾਂ ਮੁਹਾਜਰਾਂ ਤੇ ਅਨਸਾਰਾਂ (ਸਹਾਇਕ) ਦਾ ਵਿਸ਼ੇਸ਼ ਧਿਆਨ ਰੱਖਿਆ ਹੈ, ਕਿਉਂ ਜੋ ਉਹਨਾਂ ਨੇ ਬੜੇ ਔਖੇ ਸਮੇਂ ਨਬੀ ਦਾ ਸਾਥ ਦਿੱਤਾ, ਭਾਵੇਂ ਕਿ ਬਾਅਦ ਵਿਚ ਉਹਨਾਂ ਵਿੱਚੋਂ ਇਕ ਟੋਲੀ ਦੇ ਦਿਲ ਡੋਲ ਰਹੇ ਸਨ, ਪਰ ਅੱਲਾਹ ਨੇ ਫੇਰ ਵੀ ਉਹਨਾਂ ’ਤੇ ਕ੍ਰਿਪਾ ਕੀਤੀ। ਬੇਸ਼ੱਕ ਉਹ ਉਹਨਾਂ ’ਤੇ ਬਹੁਤ ਹੀ ਮਿਹਰਬਾਨ ਤੇ ਰਹਿਮ ਫ਼ਰਮਾਉਣ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَعَلَى ٱلثَّلَٰثَةِ ٱلَّذِينَ خُلِّفُوا۟ حَتَّىٰٓ إِذَا ضَاقَتْ عَلَيْهِمُ ٱلْأَرْضُ بِمَا رَحُبَتْ وَضَاقَتْ عَلَيْهِمْ أَنفُسُهُمْ وَظَنُّوٓا۟ أَن لَّا مَلْجَأَ مِنَ ٱللَّهِ إِلَّآ إِلَيْهِ ثُمَّ تَابَ عَلَيْهِمْ لِيَتُوبُوٓا۟ إِنَّ ٱللَّهَ هُوَ ٱلتَّوَّابُ ٱلرَّحِيمُ

Punjabi Translation - Arif Haleemਅੱਲਾਹ ਨੇ ਉਹਨਾਂ ਤਿੰਨਾਂ ਨੂੰ ਵੀ ਮੁਆਫ਼ ਕਰ ਦਿੱਤਾ ਜਿਨ੍ਹਾਂ ਦਾ ਮਾਮਲਾ ਰੱਬੀ ਹੁਕਮਾਂ ਦੀ ਉਡੀਕ ਵਿਚ ਪਿੱਛੇ ਪਾ ਦਿੱਤਾ ਗਿਆ ਸੀ, ਇੱਥੋਂ ਤਕ ਕਿ ਧਰਤੀ ਆਪਣੀ ਸਾਰੀ ਵਿਸ਼ਾਲਤਾ ਹੋਣ ਦੇ ਬਾਵਜੂਦ ਉਹਨਾਂ ਲਈ ਤੰਗ ਹੋ ਗਈ ਸੀ (ਭਾਵ ਛੋਟੀ ਹੋ ਗਈ ਸੀ) ਅਤੇ ਉਹਨਾਂ ਦੇ ਪ੍ਰਾਣ ਵੀ ਉਹਨਾਂ ’ਤੇ ਭਾਰ ਬਣੇ ਹੋਏ ਸੀ ਅਤੇ ਉਹਨਾਂ ਨੇ ਇਹ ਸਮਝ ਲਿਆ ਸੀ ਕਿ ਹੁਣ ਅੱਲਾਹ ਤੋਂ ਬਚਣ ਲਈ ਛੁੱਟ ਉਸ ਦੀ ਮਿਹਰਾਂ ਤੋਂ ਕੋਈ ਸ਼ਰਨ-ਅਸਥਾਨ ਨਹੀਂ। ਅੱਲਾਹ ਨੇ ਉਹਨਾਂ ਵੱਲ ਧਿਆਨ ਦਿੱਤਾ ਤਾਂ ਜੋ ਅੱਗੇ ਲਈ ਤੌਬਾ ਕਰ ਸਕਣ। ਬੇਸ਼ੱਕ ਅੱਲਾਹ ਬਹੁਤ ਤੌਬਾ ਕਬੂਲ ਕਰਨ ਵਾਲਾ ਤੇ ਰਹਿਮ ਕਰਨ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰٓأَيُّهَا ٱلَّذِينَ ءَامَنُوا۟ ٱتَّقُوا۟ ٱللَّهَ وَكُونُوا۟ مَعَ ٱلصَّٰدِقِينَ

Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਤੋਂ ਡਰੋ ਅਤੇ ਸੱਚੇ ਲੋਕਾਂ ਦਾ ਹੀ ਸਾਥ ਦਿਓ।[21]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَا كَانَ لِأَهْلِ ٱلْمَدِينَةِ وَمَنْ حَوْلَهُم مِّنَ ٱلْأَعْرَابِ أَن يَتَخَلَّفُوا۟ عَن رَّسُولِ ٱللَّهِ وَلَا يَرْغَبُوا۟ بِأَنفُسِهِمْ عَن نَّفْسِهِۦ ذَٰلِكَ بِأَنَّهُمْ لَا يُصِيبُهُمْ ظَمَأٌ وَلَا نَصَبٌ وَلَا مَخْمَصَةٌ فِى سَبِيلِ ٱللَّهِ وَلَا يَطَـُٔونَ مَوْطِئًا يَغِيظُ ٱلْكُفَّارَ وَلَا يَنَالُونَ مِنْ عَدُوٍّ نَّيْلًا إِلَّا كُتِبَ لَهُم بِهِۦ عَمَلٌ صَٰلِحٌ إِنَّ ٱللَّهَ لَا يُضِيعُ أَجْرَ ٱلْمُحْسِنِينَ

Punjabi Translation - Arif Haleemਮਦੀਨੇ ਦੇ ਵਸਨੀਕ ਤੇ ਆਲੇ-ਦੁਆਲੇ ਦੇ ਬਦੂਆਂ ਨੂੰ ਇਹ ਉੱਕਾ ਹੀ ਸ਼ੋਭਦਾ ਨਹੀਂ ਸੀ ਕਿ ਉਹ (ਜਿਹਾਦ ਵਿਚ) ਅੱਲਾਹ ਦੇ ਰਸੂਲ ਤੋਂ ਪਿੱਛੇ ਰਹਿ ਜਾਣ ਅਤੇ ਨਾ ਹੀ ਇਹ (ਸ਼ੋਭਦਾ ਹੈ) ਕਿ ਆਪਣੀ ਜਾਨਾਂ ਨੂੰ ਨਬੀ ਦੀ ਜਾਨ ਤੋਂ ਵੱਧ ਪਿਆਰੀਆਂ ਸਮਝਣ। ਇਹ ਇਸ ਲਈ ਕਿ ਇਹ ਉਹ (ਲੋਕ) ਹਨ ਜਿਹੜੇ ਅੱਲਾਹ ਦੀ ਰਾਹ ਵਿਚ ਭੁੱਖੇ ਪਿਆਸੇ ਤੇ ਥਕੇਵੇਂ ਸਹਿਣ ਕਰਦੇ ਹਨ ਅਤੇ ਅਜਿਹੇ ਰਾਹਾਂ ਨੂੰ ਪੈਰਾਂ ਨਾਲ ਪੁੱਟਦੇ ਹਨ ਜਿਹੜੇ ਸੱਚ ਦੇ ਇਨਕਾਰੀਆਂ ਨੂੰ ਬਹੁਤ ਹੀ ਭੈੜੀ ਜਾਪਦੀ ਹੈ ਅਤੇ ਵੈਰੀਆਂ ਤੋਂ ਜਿਹੜੀ ਵੀ ਸਫ਼ਲਤਾ ਪ੍ਰਾਪਤ ਕਰਦੇ ਹਨ ਉਸ ਦੇ ਬਦਲੇ ਉਹਨਾਂ ਲਈ ਨੇਕ ਕਰਮ ਲਿਖੇ ਜਾਂਦੇ ਹਨ। ਬੇਸ਼ੱਕ ਅੱਲਾਹ ਕੋਲ ਪਰਉਪਕਾਰੀਆਂ ਦਾ ਸੇਵਾ ਫਲ ਮਾਰਿਆ ਨਹੀਂ ਜਾਂਦਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا يُنفِقُونَ نَفَقَةً صَغِيرَةً وَلَا كَبِيرَةً وَلَا يَقْطَعُونَ وَادِيًا إِلَّا كُتِبَ لَهُمْ لِيَجْزِيَهُمُ ٱللَّهُ أَحْسَنَ مَا كَانُوا۟ يَعْمَلُونَ

Punjabi Translation - Arif Haleemਅਤੇ ਜੋ ਵੀ ਥੋੜ੍ਹਾ ਜਾਂ ਬਹੁਤਾ ਖ਼ਰਚ ਕਰਦੇ ਹਨ ਅਤੇ ਉਹ ਜਿਹੜੀ ਵੀ ਘਾਟੀ (ਲੜਦੇ ਹੋਏ) ਪਾਰ ਕਰਦੇ ਹਨ ਉਹ ਸਭ ਕੁੱਝ ਉਹਨਾਂ ਦੇ ਨਾਂ ਲਿਖ ਦਿੱਤਾ ਜਾਂਦਾ ਹੈ ਤਾਂ ਜੋ ਅੱਲਾਹ ਉਹਨਾਂ ਨੂੰ ਉਹਨਾਂ ਦੇ ਕੰਮਾਂ ਦਾ ਵਧੀਆ ਬਦਲਾ ਦੇਵੇ।[22]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا كَانَ ٱلْمُؤْمِنُونَ لِيَنفِرُوا۟ كَآفَّةً فَلَوْلَا نَفَرَ مِن كُلِّ فِرْقَةٍ مِّنْهُمْ طَآئِفَةٌ لِّيَتَفَقَّهُوا۟ فِى ٱلدِّينِ وَلِيُنذِرُوا۟ قَوْمَهُمْ إِذَا رَجَعُوٓا۟ إِلَيْهِمْ لَعَلَّهُمْ يَحْذَرُونَ

Punjabi Translation - Arif Haleemਅਤੇ ਮੋਮਿਨਾਂ ਨੂੰ ਨਹੀਂ ਚਾਹੀਦਾ ਕਿ ਉਹ ਸਾਰੇ ਦੇ ਸਾਰੇ (ਜੰਗ ਲਈ) ਟੁਰ ਪੈਣ। ਉਹਨਾਂ ਦੇ ਹਰ ਕਬੀਲੇ ਵਿੱਚੋਂ ਇਕ ਟੋਲੀ ਦੀਨ ਦੀ ਸੂਝ-ਬੂਝ ਪ੍ਰਾਪਤ ਕਰਨ ਲਈ ਕਿਉਂ ਨਹੀਂ ਨਿਕਲੇ। ਜਦੋਂ ਇਹ ਲੋਕ ਆਪਣੀ ਕੌਮ ਦੇ ਕੋਲ ਆਉਣ ਤਾਂ ਉਹਨਾਂ ਨੂੰ ਸਾਵਧਾਨ ਕਰਨ ਤਾਂ ਅਤੇ ਆਪਣੇ ਪਿੱਛੇ ਰਹਿਣ ਵਾਲਿਆਂ ਨੂੰ ਰੱਬ ਤੋਂ ਡਰਾਉਣ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَٰٓأَيُّهَا ٱلَّذِينَ ءَامَنُوا۟ قَٰتِلُوا۟ ٱلَّذِينَ يَلُونَكُم مِّنَ ٱلْكُفَّارِ وَلْيَجِدُوا۟ فِيكُمْ غِلْظَةً وَٱعْلَمُوٓا۟ أَنَّ ٱللَّهَ مَعَ ٱلْمُتَّقِينَ

Punjabi Translation - Arif Haleemਹੇ ਈਮਾਨ ਵਾਲਿਓ! ਤੁਸੀਂ ਉਹਨਾਂ ਕਾਫ਼ਿਰਾਂ ਨਾਲ ਲੜੋ ਜਿਹੜੇ ਤੁਹਾਡੇ ਆਲੇ-ਦੁਆਲੇ ਹਨ ਅਤੇ ਚਾਹੀਦਾ ਹੈ ਕਿ ਉਹ ਤੁਹਾਡੇ ਵਿਚ ਕਰੜਾਈ ਵੇਖਣ। ਸੱਚ ਮੰਨੋ ਕਿ ਅੱਲਾਹ ਪਰਹੇਜ਼ਗਾਰ ਲੋਕਾਂ ਦਾ ਹੀ ਸਾਥੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا مَآ أُنزِلَتْ سُورَةٌ فَمِنْهُم مَّن يَقُولُ أَيُّكُمْ زَادَتْهُ هَٰذِهِۦٓ إِيمَٰنًا فَأَمَّا ٱلَّذِينَ ءَامَنُوا۟ فَزَادَتْهُمْ إِيمَٰنًا وَهُمْ يَسْتَبْشِرُونَ

Punjabi Translation - Arif Haleemਜਦੋਂ ਵੀ ਕੋਈ ਸੂਰਤ ਉੱਤਰਦੀ ਹੈ ਤਾਂ ਇਹਨਾਂ ਮੁਨਾਫ਼ਿਕਾਂ ਵਿਚ ਕੁੱਝ ਲੋਕ ਮਖੌਲ ਵਜੋਂ ਮੁਸਲਮਾਨਾਂ ਤੋਂ) ਪੁੱਛਦੇ ਕਿ ਇਸ ਸੂਰਤ ਨੇ ਕਿਸ ਦੇ ਈਮਾਨ ਵਿਚ ਵਾਧਾ ਕੀਤਾ ਹੈ ? ਜਿਹੜੇ ਤਾਂ ਈਮਾਨ ਵਾਲੇ ਹਨ ਹਰੇਕ ਸੂਰਤ ਨੇ ਉਹਨਾਂ ਦੇ ਈਮਾਨ ਵਿਚ ਵਾਧਾ ਕੀਤਾ ਹੈ ਅਤੇ ਉਹ ਇਸ ਤੋਂ ਖ਼ੁਸ਼ ਵੀ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَمَّا ٱلَّذِينَ فِى قُلُوبِهِم مَّرَضٌ فَزَادَتْهُمْ رِجْسًا إِلَىٰ رِجْسِهِمْ وَمَاتُوا۟ وَهُمْ كَٰفِرُونَ

Punjabi Translation - Arif Haleemਪਰ ਜਿਨ੍ਹਾਂ ਦੇ ਮਨਾਂ ਵਿਚ ਕੱਪਟ ਦਾ ਰੋਗ ਹੈ ਹਰ ਉੱਤਰਨ ਵਾਲੀ ਸੂਰਤ ਉਹਨਾਂ ਦੇ ਮਨਾਂ ਦੀ ਗੰਦਗੀ ਵਿਚ ਵਾਧਾ ਕਰ ਦਿੰਦੀ ਹੈ ਅਤੇ ਉਹ ਕੁਫ਼ਰ ਦੀ ਹਾਲਤ ਵਿਚ ਹੀ ਮਰ ਜਾਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوَلَا يَرَوْنَ أَنَّهُمْ يُفْتَنُونَ فِى كُلِّ عَامٍ مَّرَّةً أَوْ مَرَّتَيْنِ ثُمَّ لَا يَتُوبُونَ وَلَا هُمْ يَذَّكَّرُونَ

Punjabi Translation - Arif Haleemਕੀ ਇਹ (ਕਾਫ਼ਿਰ) ਲੋਕ ਨਹੀਂ ਵੇਖਦੇ ਕਿ ਸਾਲ ਵਿਚ ਇਕ ਜਾਂ ਦੋ ਵਾਰ ਉਹਨਾਂ ਦੀ ਪਰਖ ਕੀਤੀ ਜਾਂਦੀ ਹੈ। ਫੇਰ ਵੀ ਨਾ ਇਹ ਤੌਬਾ ਕਰਦੇ ਹਨ ਤਾਂ ਨਾ ਹੀ ਕੋਈ ਨਸੀਹਤ ਗ੍ਰਹਿਣ ਕਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَإِذَا مَآ أُنزِلَتْ سُورَةٌ نَّظَرَ بَعْضُهُمْ إِلَىٰ بَعْضٍ هَلْ يَرَىٰكُم مِّنْ أَحَدٍ ثُمَّ ٱنصَرَفُوا۟ صَرَفَ ٱللَّهُ قُلُوبَهُم بِأَنَّهُمْ قَوْمٌ لَّا يَفْقَهُونَ

Punjabi Translation - Arif Haleemਜਦੋਂ ਕੋਈ ਸੂਰਤ ਨਾਜ਼ਿਲ ਹੁੰਦੀ ਹੈ ਤਾਂ ਇਹ ਅੱਖਾਂ-ਅੱਖਾਂ ਵਿਚ ਹੀ ਇਕ ਦੂਜੇ ਨੂੰ ਵੇਖਦੇ ਹਨ ਕਿ ਉਹਨਾਂ ਨੂੰ ਕੋਈ ਵੇਖਦਾ ਤਾਂ ਨਹੀਂ ਫੇਰ ਮਲੱਕੜੇ ਜਿਹੇ ਟੁਰ ਪੈਂਦੇ ਹਨ। ਅੱਲਾਹ ਨੇ ਇਹਨਾਂ ਦੇ ਦਿਲਾਂ ਨੂੰ (ਸੱਚਾਈ) ਤੋਂ ਫੇਰ ਦਿੱਤਾ ਹੈ ਕਿਉਂ ਜੋ ਇਹ ਬੇਸਮਝ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَقَدْ جَآءَكُمْ رَسُولٌ مِّنْ أَنفُسِكُمْ عَزِيزٌ عَلَيْهِ مَا عَنِتُّمْ حَرِيصٌ عَلَيْكُم بِٱلْمُؤْمِنِينَ رَءُوفٌ رَّحِيمٌ

Punjabi Translation - Arif Haleem(ਹੇ ਲੋਕੋ!) ਤੁਹਾਡੇ ਕੋਲ ਇਕ ਅਜਿਹਾ ਪੈਗ਼ੰਬਰ ਆ ਗਿਆ ਹੈ ਜਿਹੜਾ ਤੁਹਾਡੇ ਹੀ ਵਿੱਚੋਂ ਹੈ, ਜਿਹੜਾ ਤੁਹਾਨੂੰ ਹਾਣ ਵਿਚ ਵੇਖਕੇ ਬੜਾ ਦੁਖੀ ਹੁੰਦਾ ਹੈ, ਉਸ ਨੂੰ ਤੁਹਾਡੀ ਭਲਾਈ ਦੀ ਵਧੇਰੇ ਲਾਲਸਾ ਹੈ ਅਤੇ ਈਮਾਨ ਵਾਲਿਆਂ ਲਈ ਅਤਿ ਕੌਮਲ ਚਿੱਤ ਤੇ ਰਹਿਮ ਫ਼ਰਮਾਉਣ ਵਾਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِن تَوَلَّوْا۟ فَقُلْ حَسْبِىَ ٱللَّهُ لَآ إِلَٰهَ إِلَّا هُوَ عَلَيْهِ تَوَكَّلْتُ وَهُوَ رَبُّ ٱلْعَرْشِ ٱلْعَظِيمِ

Punjabi Translation - Arif Haleem(ਹੇ ਨਬੀ!) ਜੇ ਫੇਰ ਵੀ ਉਹ ਤੁਹਾਥੋਂ ਮੂੰਹ ਮੋੜਣ ਤਾਂ ਤੁਸੀਂ ਕਹਿ ਦਿਓ ਕਿ ਮੇਰੇ ਲਈ ਤਾਂ ਮੇਰਾ ਅੱਲਾਹ ਹੀ ਬਥੇਰਾ ਹੈ ਇਸ ਤੋਂ ਛੁੱਟ ਹੋਰ ਕੋਈ ਇਸ਼ਟ ਨਹੀਂ। ਮੈਂਨੇ ਉਸ ’ਤੇ ਹੀ ਭਰੋਸਾ ਕੀਤਾ ਹੈ ਅਤੇ ਉਹੀਓ ਮਹਾਨ ਰਾਜ-ਸ਼ਿੰਘਾਸਨ ਦਾ ਮਾਲਿਕ ਹੈ

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70