caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shams الشمس

15 ਆਇਤਾਂ · ਮੱਕਾ · ਉਤਰਨ ਦਾ ਕ੍ਰਮ 26

بِسْمِ ٱللَّهِ ٱلرَّحْمَٰنِ ٱلرَّحِيمِ وَٱلشَّمْسِ وَضُحَىٰهَا

Punjabi Translation - Arif Haleemਸੂਰਜ ਅਤੇ ਉਸ ਦੀ ਧੁੱਪ ਚੜਣ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْقَمَرِ إِذَا تَلَىٰهَا

Punjabi Translation - Arif Haleemਅਤੇ ਚੰਨ ਦੀ ਜਦੋਂ ਉਹ ਉਸ (ਸੂਰਜ) ਦੇ ਪਿੱਛੇ ਆਉਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلنَّهَارِ إِذَا جَلَّىٰهَا

Punjabi Translation - Arif Haleemਅਤੇ ਦਿਨ ਦੀ ਜਦੋਂ ਉਹ ਸੂਰਜ ਨੂੰ ਸਪਸ਼ਟ ਕਰਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّيْلِ إِذَا يَغْشَىٰهَا

Punjabi Translation - Arif Haleemਅਤੇ ਰਾਤ ਦੀ ਜਦੋਂ ਉਹ ਉਸ ਨੂੰ ਢੱਕ ਲੈਂਦੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلسَّمَآءِ وَمَا بَنَىٰهَا

Punjabi Translation - Arif Haleemਅਤੇ ਅਕਾਸ਼ ਦੀ ਅਤੇ ਉਸ ਦੀ, ਜਿਸਨੇ ਉਸ ਨੂੰ ਬਣਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلْأَرْضِ وَمَا طَحَىٰهَا

Punjabi Translation - Arif Haleemਅਤੇ ਧਰਤੀ ਦੀ ਅਤੇ ਉਸ ਦੀ, ਜਿਸ ਨੇ ਉਸ ਨੂੰ ਵਿਛਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَنَفْسٍ وَمَا سَوَّىٰهَا

Punjabi Translation - Arif Haleemਅਤੇ (ਮਨੁੱਖੀ) ਜਾਨ ਦੀ ਅਤੇ ਉਸ ਦੀ, ਜਿਸ ਨੇ ਉਸ ਨੂੰ ਠੀਕ ਬਣਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَلْهَمَهَا فُجُورَهَا وَتَقْوَىٰهَا

Punjabi Translation - Arif Haleemਫੇਰ ਉਸ ਦੀ, ਜਿਸ ਨੇ ਉਸ ਦੀ ਬੁਰਾਈ ਅਤੇ ਨੇਕੀ ਉਸ ਨੂੰ ਸਮਝਾਈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قَدْ أَفْلَحَ مَن زَكَّىٰهَا

Punjabi Translation - Arif Haleemਬੇਸ਼ੱਕ ਸਫ਼ਲਤਾ ਉਸੇ ਨੇ ਹੀ ਪ੍ਰਾਪਤ ਕੀਤਾ ਜਿਸ ਨੇ ਆਪਣੇ ਮਨ ਨੂੰ ਪਵਿੱਤਰ ਰੱਖਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَقَدْ خَابَ مَن دَسَّىٰهَا

Punjabi Translation - Arif Haleemਅਤੇ ਬੇਸ਼ੱਕ ਉਹ ਨਾ-ਮੁਰਾਦ ਹੋਇਆ ਜਿਸ ਨੇ ਉਸ ਨੂੰ ਅਪਵਿੱਤਰ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَذَّبَتْ ثَمُودُ بِطَغْوَىٰهَآ

Punjabi Translation - Arif Haleemਸਮੂਦ ਦੀ ਕੌਮ ਨੇ ਆਪਣੀ ਸਰਕਸ਼ੀ ਕਾਰਨ (ਨਬੀ ਨੂੰ) ਝੁਠਲਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِذِ ٱنۢبَعَثَ أَشْقَىٰهَا

Punjabi Translation - Arif Haleemਜਦੋਂ ਉਸੇ ਕੌਮ ਦਾ ਸਭ ਤੋਂ ਵੱਡਾ ਅਭਾਗਾ ਵਿਅਕਤੀ (ਊਂਠਣੀ ਨੂੰ ਵੱਡਣ ਲਈ) ਉੱਠਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَقَالَ لَهُمْ رَسُولُ ٱللَّهِ نَاقَةَ ٱللَّهِ وَسُقْيَٰهَا

Punjabi Translation - Arif Haleemਤਾਂ ਉਹਨਾਂ ਨੂੰ ਅੱਲਾਹ ਦੇ ਰਸੂਲ (ਸਾਲੇਹ) ਨੇ ਆਖਿਆ ਕਿ ਅੱਲਾਹ ਦੀ ਊਠਣੀ ਦੀ ਅਤੇ ਉਸ ਦੇ ਪਾਣੀ ਪੀਣ ਦੀ ਰਾਖੀ ਕਰੋ (ਭਾਵ ਵਿਘਣ ਨਾ ਪਾਓ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَكَذَّبُوهُ فَعَقَرُوهَا فَدَمْدَمَ عَلَيْهِمْ رَبُّهُم بِذَنۢبِهِمْ فَسَوَّىٰهَا

Punjabi Translation - Arif Haleemਪਰ ਉਹਨਾਂ ਨੇ ਉਸ (ਨਬੀ ਦੀ ਗੱਲ) ਨੂੰ ਝੁਠਲਾਇਆ ਅਤੇ ਊਠਣੀ ਨੂੰ ਮਾਰ ਸੁੱਟਿਆ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਦੇ ਪਾਪਾਂ ਕਾਰਨ ਉਹਨਾਂ ’ਤੇ ਅਜ਼ਾਬ ਭੇਜ ਕੇ ਉਹਨਾਂ ਸਭ ਦਾ ਸਫ਼ਾਇਆ ਕਰ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَا يَخَافُ عُقْبَٰهَا

Punjabi Translation - Arif Haleemਅਤੇ ਉਹ ਇਸ (ਤਬਾਹੀ) ਦੇ ਅੰਜਾਮ ਤੋਂ ਨਹੀਂ ਡਰਦਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70